ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ

Page 510

ਪਉੜੀ ॥ ਪ੍ਰਭਿ ਸੰਸਾਰੁ ਉਪਾਇ ਕੈ ਵਸਿ ਆਪਣੈ ਕੀਤਾ ॥ ਗਣਤੈ ਪ੍ਰਭੂ ਨ ਪਾਈਐ ਦੂਜੈ ਭਰਮੀਤਾ ॥ ਸਤਿਗੁਰ ਮਿਲਿਐ ਜੀਵਤੁ ਮਰੈ ਬੁਝਿ ਸਚਿ ਸਮੀਤਾ ॥ ਸਬਦੇ ਹਉਮੈ ਖੋਈਐ ਹਰਿ ਮੇਲਿ ਮਿਲੀਤਾ ॥ ਸਭ ਕਿਛੁ ਜਾਣੈ ਕਰੇ ਆਪਿ ਆਪੇ ਵਿਗਸੀਤਾ ॥੪॥ {ਪੰਨਾ 510}

ਪਦਅਰਥ: ਪ੍ਰਭਿਪ੍ਰਭੂ ਨੇ। ਗਣਤੈਗਣਤ ਨਾਲ, ਵਿਚਾਰਾਂ ਨਾਲ। ਜੀਵਤੁ ਮਰੈਜੀਊਂਦਾ ਮਰੇ, ਵਿਕਾਰਾਂ ਵਲੋਂ ਮਰੇ। ਵਿਗਸੀਤਾਵਿਗਸਦਾ ਹੈ, ਖਿੜਦਾ ਹੈ।

ਅਰਥ: ਪ੍ਰਭੂ ਨੇ ਜਗਤ ਪੈਦਾ ਕਰ ਕੇ ਆਪਣੇ ਵੱਸ ਵਿਚ ਰੱਖਿਆ ਹੋਇਆ ਹੈ (ਪਰ ਇਹ ਗੱਲ ਭੁਲਾ ਕੇ ਕਿ ਜਗਤ ਪ੍ਰਭੂ ਦੇ ਵੱਸ ਵਿਚ ਹੈ, ਤੇ ਮਾਇਆ ਦੀਆਂ ਹੀ) ਵਿਚਾਰਾਂ ਕੀਤਿਆਂ ਪ੍ਰਭੂ ਨਹੀਂ ਮਿਲਦਾ, ਮਾਇਆ ਵਿਚ ਹੀ ਭਟਕੀਦਾ ਹੈ।

ਗੁਰੂ ਮਿਲਿਆਂ ਜੇ ਮਨੁੱਖ ਜੀਊਂਦਾ (ਮਾਇਆ ਵਲੋਂ) ਮਰੇ ਤਾਂ (ਇਹ ਅਸਲੀਅਤ ਕਿ ਸੰਸਾਰ ਪ੍ਰਭੂ ਦੇ ਵੱਸ ਵਿਚ ਹੈ) ਸਮਝ ਕੇ ਸੱਚੇ ਪ੍ਰਭੂ ਦੇ ਮੇਲ ਵਿਚ ਮਿਲ ਜਾਂਦਾ ਹੈ। (ਇਹ ਸਮਝ ਆ ਜਾਂਦੀ ਕਿ) ਪ੍ਰਭੂ ਆਪ ਹੀ ਸਭ ਕੁਝ ਜਾਣਦਾ ਹੈ, ਆਪ ਹੀ ਕਰਦਾ ਹੈ ਤੇ ਆਪ ਹੀ (ਵੇਖ ਕੇ) ਖ਼ੁਸ਼ ਹੁੰਦਾ ਹੈ।

ਸਲੋਕੁ ਮਃ ੩ ॥ ਸਤਿਗੁਰ ਸਿਉ ਚਿਤੁ ਨ ਲਾਇਓ ਨਾਮੁ ਨ ਵਸਿਓ ਮਨਿ ਆਇ ॥ ਧ੍ਰਿਗੁ ਇਵੇਹਾ ਜੀਵਿਆ ਕਿਆ ਜੁਗ ਮਹਿ ਪਾਇਆ ਆਇ ॥ ਮਾਇਆ ਖੋਟੀ ਰਾਸਿ ਹੈ ਏਕ ਚਸੇ ਮਹਿ ਪਾਜੁ ਲਹਿ ਜਾਇ ॥ ਹਥਹੁ ਛੁੜਕੀ ਤਨੁ ਸਿਆਹੁ ਹੋਇ ਬਦਨੁ ਜਾਇ ਕੁਮਲਾਇ ॥ ਜਿਨ ਸਤਿਗੁਰ ਸਿਉ ਚਿਤੁ ਲਾਇਆ ਤਿਨ੍ਹ੍ਹ ਸੁਖੁ ਵਸਿਆ ਮਨਿ ਆਇ ॥ ਹਰਿ ਨਾਮੁ ਧਿਆਵਹਿ ਰੰਗ ਸਿਉ ਹਰਿ ਨਾਮਿ ਰਹੇ ਲਿਵ ਲਾਇ ॥ ਨਾਨਕ ਸਤਿਗੁਰ ਸੋ ਧਨੁ ਸਉਪਿਆ ਜਿ ਜੀਅ ਮਹਿ ਰਹਿਆ ਸਮਾਇ ॥ ਰੰਗੁ ਤਿਸੈ ਕਉ ਅਗਲਾ ਵੰਨੀ ਚੜੈ ਚੜਾਇ ॥੧॥ {ਪੰਨਾ 510}

ਪਦਅਰਥ: ਮਨਿਮਨ ਵਿਚ। ਧ੍ਰਿਗੁਫਿਟਕਾਰਜੋਗ। ਜੁਗਜਨਮ, ਮਨੁੱਖਾ ਜਨਮ। ਰਾਸਿਪੂੰਜੀ। ਚਸਾਪਹਰ ਦਾ ਵੀਹਵਾਂ ਹਿੱਸਾ। ਪਾਜੁਵਿਖਾਵਾ। ਹਥਹੁ ਛੁੜਕੀਹਥੋਂ ਗੁਆਚੀ ਹੋਈ, ਜੇ ਗੁਆਚ ਜਾਏ। ਨੋਟ:'ਹਥਹੁ ਛੁੜਕੀ' ਵਿਚ 'ਮਾਇਆ ਖੋਟੀ ਰਾਸਿ' ਦਾ ਜ਼ਿਕਰ ਹੈ। ਸੋ, 'ਜੇ ਮਰ ਜਾਏ'—ਇਹ ਅਰਥ ਗ਼ਲਤ ਹੈ। ਬਦਨੁ—(ਸੰ: ਵਦਨ) ਮੂੰਹ। ਰੰਗਪਿਆਰ। ਸਤਿਗੁਰ ਸਉਪਿਆਗੁਰੂ ਨੂੰ ਸੌਂਪਿਆ (ਵੇਖੋ, ਸੰਪ੍ਰਦਾਨ ਕਾਰਕ, 'ਗੁਰਬਾਣੀ ਵਿਆਕਰਣ' ਪੰਨਾ ੭੭ ਤੇ ੩੯੫। ਜੀਅ ਮਹਿਜਿੰਦ ਵਿਚ। ਅਗਲਾਬਹੁਤਾ। ਵੰਨੀਰੰਗ।

ਅਰਥ: ਜੇ ਗੁਰੂ ਨਾਲ ਚਿੱਤ ਨਾਹ ਲਾਇਆ ਤੇ ਪ੍ਰਭੂ ਦਾ ਨਾਮ ਮਨ ਵਿਚ ਨਾਹ ਵੱਸਿਆ, ਤਾਂ ਫਿਟੇ-ਮੂੰਹ ਇਸ ਜੀਊਣ ਨੂੰ! ਮਨੁੱਖਾ-ਜਨਮ ਵਿਚ ਆ ਕੇ ਕੀਹ ਖੱਟਿਆ? ਮਾਇਆ ਤਾਂ ਖੋਟੀ ਪੂੰਜੀ ਹੈ, ਇਸ ਦਾ ਪਾਜ ਤਾਂ ਇਕ ਪਲਕ ਵਿਚ ਲਹਿ ਜਾਂਦਾ ਹੈ, ਜੇ ਇਹ ਗੁਆਚ ਜਾਏ (ਇਸ ਦੇ ਗ਼ਮ ਨਾਲ) ਸਰੀਰ ਕਾਲਾ ਹੋ ਜਾਂਦਾ ਹੈ ਤੇ ਮੂੰਹ ਕੁਮਲਾ ਜਾਂਦਾ ਹੈ।

ਜਿਨ੍ਹਾਂ ਮਨੁੱਖਾਂ ਨੇ ਗੁਰੂ ਨਾਲ ਚਿੱਤ ਜੋੜਿਆ ਉਹਨਾਂ ਦੇ ਮਨ ਵਿਚ ਸ਼ਾਂਤੀ ਆ ਵੱਸਦੀ ਹੈ; ਉਹ ਪਿਆਰ ਨਾਲ ਪ੍ਰਭੂ ਦਾ ਨਾਮ ਸਿਮਰਦੇ ਹਨ, ਪ੍ਰਭੂ-ਨਾਮ ਵਿਚ ਸੁਰਤਿ ਜੋੜੀ ਰੱਖਦੇ ਹਨ।

ਹੇ ਨਾਨਕ! ਇਹ ਨਾਮ-ਧਨ ਪ੍ਰਭੂ ਨੇ ਸਤਿਗੁਰੂ ਨੂੰ ਸੌਂਪਿਆ ਹੈ, ਇਹ ਧਨ ਗੁਰੂ ਦੇ ਆਤਮਾ ਵਿਚ ਰਚਿਆ ਹੋਇਆ ਹੈ; (ਜੋ ਮਨੁੱਖ ਗੁਰੂ ਤੋਂ ਨਾਮ ਧਨ ਲੈਂਦਾ ਹੈ) ਉਸੇ ਨੂੰ ਨਾਮ-ਰੰਗ ਬਹੁਤ ਚੜ੍ਹਦਾ ਹੈ, ਤੇ ਇਹ ਰੰਗ ਨਿੱਤ ਚਮਕਦਾ ਹੈ (ਦੂਣਾ ਚਉਣਾ ਹੁੰਦਾ ਹੈ)੧।

ਮਃ ੩ ॥ ਮਾਇਆ ਹੋਈ ਨਾਗਨੀ ਜਗਤਿ ਰਹੀ ਲਪਟਾਇ ॥ ਇਸ ਕੀ ਸੇਵਾ ਜੋ ਕਰੇ ਤਿਸ ਹੀ ਕਉ ਫਿਰਿ ਖਾਇ ॥ ਗੁਰਮੁਖਿ ਕੋਈ ਗਾਰੜੂ ਤਿਨਿ ਮਲਿ ਦਲਿ ਲਾਈ ਪਾਇ ॥ ਨਾਨਕ ਸੇਈ ਉਬਰੇ ਜਿ ਸਚਿ ਰਹੇ ਲਿਵ ਲਾਇ ॥੨॥ {ਪੰਨਾ 510}

ਪਦਅਰਥ: ਨਾਗਨੀਸੱਪਣੀ। ਲਪਟਾਇਆ ਰਹੀਚੰਬੜ ਰਹੀ ਹੈ। ਇਸ, ਤਿਸਇਹਨਾਂ ਪੜਨਾਵਾਂ ਦਾ () ਕਿਉਂ ਉੱਡ ਗਿਆ ਹੈ, ਇਸ ਗੱਲ ਨੂੰ ਸਮਝਣ ਲਈ ਵੇਖੋ 'ਗੁਰਬਾਣੀ ਵਿਆਕਰਣ' ਪੰਨਾ ੪੪੧। ਗਾਰੜੂਗਾਰੁੜਮੰਤ੍ਰ ਜਾਣਨ ਵਾਲਾ; ਸੱਪ ਦਾ ਜ਼ਹਰ ਹਟਾਣ ਵਾਲਾ ਮੰਤਰ ਜਾਣਨ ਵਾਲਾ। ਮਲਿਮਲ ਕੇ। ਦਲਿਦਲ ਕੇ। ਮਲਿ ਦਲਿਚੰਗੀ ਤਰ੍ਹਾਂ ਮਲ ਕੇ। ਤਿਨਿਤਿਸ ਨੇ, ਉਸ ਨੇ।

ਅਰਥ: ਮਾਇਆ ਸੱਪਣੀ ਬਣੀ ਹੋਈ ਹੈ ਜਗਤ ਵਿਚ (ਹਰੇਕ ਜੀਵ ਨੂੰ) ਚੰਬੜੀ ਹੋਈ ਹੈ, ਜੋ ਇਸ ਦਾ ਗ਼ੁਲਾਮ ਬਣਦਾ ਹੈ ਉਸੇ ਨੂੰ ਇਹ ਮਾਰ ਮੁਕਾਂਦੀ ਹੈ।

ਕੋਈ ਵਿਰਲਾ ਗੁਰਮੁਖ ਹੁੰਦਾ ਹੈ ਜੋ ਇਸ ਮਾਇਆ-ਸੱਪਣੀ ਦੇ ਜ਼ਹਿਰ ਦਾ ਮੰਤ੍ਰ ਜਾਣਦਾ ਹੈ, ਉਸ ਨੇ ਇਸ ਨੂੰ ਚੰਗੀ ਤਰ੍ਹਾਂ ਮਲ ਕੇ ਪੈਰਾਂ ਹੇਠ ਸੁੱਟ ਲਿਆ ਹੈ। ਹੇ ਨਾਨਕ! ਇਸ ਮਾਇਆ ਸੱਪਣੀ ਤੋਂ ਉਹੀ ਬਚੇ ਹਨ ਜੋ ਸੱਚੇ ਪ੍ਰਭੂ ਵਿਚ ਸੁਰਤਿ ਜੋੜਦੇ ਹਨ।੨।

ਪਉੜੀ ॥ ਢਾਢੀ ਕਰੇ ਪੁਕਾਰ ਪ੍ਰਭੂ ਸੁਣਾਇਸੀ ॥ ਅੰਦਰਿ ਧੀਰਕ ਹੋਇ ਪੂਰਾ ਪਾਇਸੀ ॥ ਜੋ ਧੁਰਿ ਲਿਖਿਆ ਲੇਖੁ ਸੇ ਕਰਮ ਕਮਾਇਸੀ ॥ ਜਾ ਹੋਵੈ ਖਸਮੁ ਦਇਆਲੁ ਤਾ ਮਹਲੁ ਘਰੁ ਪਾਇਸੀ ॥ ਸੋ ਪ੍ਰਭੁ ਮੇਰਾ ਅਤਿ ਵਡਾ ਗੁਰਮੁਖਿ ਮੇਲਾਇਸੀ ॥੫॥ {ਪੰਨਾ 510}

ਪਦਅਰਥ: ਢਾਢੀਸਿਫ਼ਤਿ-ਸਾਲਾਹ ਕਰਨ ਵਾਲਾ। ਧੀਰਕਧੀਰਜ। ਪਾਇਸੀਪਾ ਲਏਗਾ, ਲੱਭ ਲਏਗਾ। ਧੁਰਿਧੁਰੋਂ ਪ੍ਰਭੂ ਦੇ ਹੁਕਮ ਅਨੁਸਾਰ।

ਅਰਥ: ਜਦੋਂ ਮਨੁੱਖ ਢਾਢੀ ਬਣ ਕੇ ਅਰਦਾਸ ਕਰਦਾ ਹੈ ਤੇ ਪ੍ਰਭੂ ਨੂੰ ਸੁਣਾਂਦਾ ਹੈ ਤਾਂ ਇਸ ਦੇ ਅੰਦਰ ਧੀਰਜ ਆਉਂਦੀ ਹੈ (ਮਾਇਆ-ਮੋਹ ਤੇ ਹਉਮੈ ਦੂਰ ਹੁੰਦੇ ਹਨ) ਤੇ ਪੂਰਾ ਪ੍ਰਭੂ ਇਸ ਨੂੰ ਮਿਲਦਾ ਹੈ। ਧੁਰੋਂ (ਪਿਛਲੀ ਕੀਤੀ ਸਿਫ਼ਤਿ-ਸਾਲਾਹ ਅਨੁਸਾਰ) ਜੋ (ਭਗਤੀ ਦਾ) ਲੇਖ ਮੱਥੇ ਤੇ ਉੱਘੜਦਾ ਹੈ ਤੇ ਉਹੋ ਜਿਹੇ (ਭਾਵ, ਸਿਫ਼ਤਿ-ਸਾਲਾਹ ਵਾਲੇ) ਕੰਮ ਕਰਦਾ ਹੈ। (ਇਸ ਤਰ੍ਹਾਂ) ਜਦੋਂ ਖਸਮ ਦਿਆਲ ਹੁੰਦਾ ਹੈ ਤਾਂ ਇਸ ਨੂੰ ਪ੍ਰਭੂ ਦਾ ਮਹਿਲ-ਰੂਪ ਅਸਲ ਘਰ ਲੱਭ ਪੈਂਦਾ ਹੈ।

ਪਰ ਮੇਰਾ ਉਹ ਪ੍ਰਭੂ ਹੈ ਬਹੁਤ ਵੱਡਾ, ਗੁਰੂ ਦੀ ਰਾਹੀਂ ਹੀ ਮਿਲਦਾ ਹੈ।੫।

ਸਲੋਕ ਮਃ ੩ ॥ ਸਭਨਾ ਕਾ ਸਹੁ ਏਕੁ ਹੈ ਸਦ ਹੀ ਰਹੈ ਹਜੂਰਿ ॥ ਨਾਨਕ ਹੁਕਮੁ ਨ ਮੰਨਈ ਤਾ ਘਰ ਹੀ ਅੰਦਰਿ ਦੂਰਿ ॥ ਹੁਕਮੁ ਭੀ ਤਿਨ੍ਹ੍ਹਾ ਮਨਾਇਸੀ ਜਿਨ੍ਹ੍ਹ ਕਉ ਨਦਰਿ ਕਰੇਇ ॥ ਹੁਕਮੁ ਮੰਨਿ ਸੁਖੁ ਪਾਇਆ ਪ੍ਰੇਮ ਸੁਹਾਗਣਿ ਹੋਇ ॥੧॥ {ਪੰਨਾ 510}

ਪਦਅਰਥ: ਹਜੂਰਿਅੰਗਸੰਗ। ਨਦਰਿਮਿਹਰ ਦੀ ਨਜ਼ਰ {ਨੋਟ:ਅਰਬੀ ਦੇ 'ਜ਼' ਨੂੰ '' ਭੀ ਪੜ੍ਹਿਆ ਜਾਂਦਾ ਹੈ; ਏਸੇ ਤਰ੍ਹਾਂ 'ਕਾਜ਼ੀ' ਤੇ 'ਕਾਦੀ', 'ਕਾਗਜ਼' ਤੇ 'ਕਾਗਦ')ਸੁਹਾਗਣਿਸੁਭਾਗਣਿ, ਚੰਗੇ ਭਾਗਾਂ ਵਾਲੀ।

ਅਰਥ: ਸਭ (ਜੀਵ-ਇਸਤ੍ਰੀਆਂ) ਦਾ ਖਸਮ ਇਕ ਪਰਮਾਤਮਾ ਹੈ ਜੋ ਸਦਾ ਹੀ ਇਹਨਾਂ ਦੇ ਅੰਗ-ਸੰਗ ਰਹਿੰਦਾ ਹੈ, ਪਰ, ਹੇ ਨਾਨਕ! ਜੋ (ਜੀਵ-ਇਸਤ੍ਰੀ) ਉਸ ਦਾ ਹੁਕਮ ਨਹੀਂ ਮੰਨਦੀ (ਉਸ ਦੀ ਰਜ਼ਾ ਵਿਚ ਨਹੀਂ ਤੁਰਦੀ) ਉਸ ਨੂੰ ਉਹ ਖਸਮ ਹਿਰਦੇ-ਘਰ ਵਿਚ ਵੱਸਦਾ ਹੋਇਆ ਭੀ ਕਿਤੇ ਦੂਰ ਵੱਸਦਾ ਜਾਪਦਾ ਹੈ।

ਹੁਕਮ ਭੀ ਉਹਨਾਂ ਹੀ (ਜੀਵ-ਇਸਤ੍ਰੀਆਂ) ਤੋਂ ਮਨਾਂਦਾ ਹੈ ਜਿਨ੍ਹਾਂ ਉੱਤੇ ਮਿਹਰ ਦੀ ਨਜ਼ਰ ਕਰਦਾ ਹੈ; ਜਿਸ ਨੇ ਹੁਕਮ ਮੰਨ ਕੇ ਸੁਖ ਹਾਸਲ ਕੀਤਾ ਹੈ, ਉਹ ਪ੍ਰੇਮ ਵਾਲੀ ਚੰਗੇ ਭਾਗਾਂ ਵਾਲੀ ਹੋ ਜਾਂਦੀ ਹੈ।੧।

ਮਃ ੩ ॥ ਰੈਣਿ ਸਬਾਈ ਜਲਿ ਮੁਈ ਕੰਤ ਨ ਲਾਇਓ ਭਾਉ ॥ ਨਾਨਕ ਸੁਖਿ ਵਸਨਿ ਸਹਾਗਣੀ ਜਿਨ੍ਹ੍ਹ ਪਿਆਰਾ ਪੁਰਖੁ ਹਰਿ ਰਾਉ ॥੨॥ {ਪੰਨਾ 510}

ਪਦਅਰਥ: ਰੈਣਿ ਸਬਾਈ—(ਜ਼ਿੰਦਗੀ ਰੂਪ) ਸਾਰੀ ਰਾਤਿ। ਭਾਉਪਿਆਰ। ਸੁਖਿਸੁਖ ਨਾਲ। ਹਾਗਣੀਅੱਖਰ '' ਦੀਆਂ ਦੋ ਲਗਾਂ () ਤੇ () ਵਿਚੋਂ ਏਥੇ () ਪੜ੍ਹਨਾ ਹੈ।

ਅਰਥ: ਜਿਸ ਜੀਵ-ਇਸਤ੍ਰੀ ਨੇ ਕੰਤ ਪ੍ਰਭੂ ਨਾਲ ਪਿਆਰ ਨਾਹ ਕੀਤਾ, ਉਹ (ਜ਼ਿੰਦਗੀ ਰੂਪ) ਸਾਰੀ ਰਾਤ ਸੜ ਮੁਈ (ਉਸ ਦੀ ਸਾਰੀ ਉਮਰ ਦੁੱਖਾਂ ਵਿਚ ਲੰਘੀ। ਪਰ, ਹੇ ਨਾਨਕ! ਜਿਨ੍ਹਾਂ ਦਾ ਪਿਆਰਾ ਅਕਾਲ ਪੁਰਖ (ਖਸਮ) ਹੈ ਉਹ ਭਾਗਾਂ ਵਾਲੀਆਂ ਸੁਖ ਨਾਲ ਸੌਂਦੀਆਂ ਹਨ (ਜ਼ਿੰਦਗੀ ਦੀ ਰਾਤ ਸੁਖ ਨਾਲ ਗੁਜ਼ਾਰਦੀਆਂ ਹਨ)੨।

ਪਉੜੀ ॥ ਸਭੁ ਜਗੁ ਫਿਰਿ ਮੈ ਦੇਖਿਆ ਹਰਿ ਇਕੋ ਦਾਤਾ ॥ ਉਪਾਇ ਕਿਤੈ ਨ ਪਾਈਐ ਹਰਿ ਕਰਮ ਬਿਧਾਤਾ ॥ ਗੁਰ ਸਬਦੀ ਹਰਿ ਮਨਿ ਵਸੈ ਹਰਿ ਸਹਜੇ ਜਾਤਾ ॥ ਅੰਦਰਹੁ ਤ੍ਰਿਸਨਾ ਅਗਨਿ ਬੁਝੀ ਹਰਿ ਅੰਮ੍ਰਿਤ ਸਰਿ ਨਾਤਾ ॥ ਵਡੀ ਵਡਿਆਈ ਵਡੇ ਕੀ ਗੁਰਮੁਖਿ ਬੋਲਾਤਾ ॥੬॥ {ਪੰਨਾ 510}

ਪਦਅਰਥ: ਫਿਰਿਭਉਂ ਕੇ। ਉਪਾਇ ਕਿਤੈਕਿਸੇ ਢੰਗ ਨਾਲ। ਕਰਮ ਵਿਧਾਤਾਕਰਮਾਂ ਦੀ ਬਿਧ ਬਨਾਣ ਵਾਲਾ, ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਜੀਵਾਂ ਨੂੰ ਪੈਦਾ ਕਰਨ ਵਾਲਾ। ਮਨਿਮਨ ਵਿਚ। ਅੰਮ੍ਰਿਤਸਰਿਅੰਮ੍ਰਿਤ ਦੇ ਸਰ ਵਿਚ। ਹਰਿ ਅੰਮ੍ਰਿਤਸਰਿਹਰੀ ਦੇ ਨਾਮ ਅੰਮ੍ਰਿਤ ਦੇ ਸਰੋਵਰ ਵਿਚ। ਬੋਲਾਤਾਬੁਲਾਂਦਾ ਹੈ, ਆਪਣੀ ਸਿਫ਼ਤਿ ਕਰਾਂਦਾ ਹੈ।

ਅਰਥ: ਮੈਂ ਸਾਰਾ ਸੰਸਾਰ ਟੋਲ ਕੇ ਵੇਖ ਲਿਆ ਹੈ, ਇਕ ਪਰਮਾਤਮਾ ਹੀ ਸਾਰੇ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ; ਜੀਵਾਂ ਦੇ ਕਰਮਾਂ ਦੀ ਬਿਧ ਬਨਾਣ ਵਾਲਾ ਉਹ ਪ੍ਰਭੂ ਕਿਸੇ ਚਤੁਰਾਈ ਸਿਆਣਪ ਨਾਲ ਨਹੀਂ ਲੱਭਦਾ; ਸਿਰਫ਼ ਗੁਰੂ ਦੇ ਸ਼ਬਦ ਦੁਆਰਾ ਹਿਰਦੇ ਵਿਚ ਵੱਸਦਾ ਹੈ ਤੇ ਸੌਖਾ ਹੀ ਪਛਾਣਿਆ ਜਾ ਸਕਦਾ ਹੈ।

ਜੋ ਮਨੁੱਖ ਪ੍ਰਭੂ ਦੇ ਨਾਮ-ਅੰਮ੍ਰਿਤ ਦੇ ਸਰੋਵਰ ਵਿਚ ਨ੍ਹਾਉਂਦਾ ਹੈ ਉਸ ਦੇ ਅੰਦਰੋਂ ਤ੍ਰਿਸਨਾ ਦੀ ਅੱਗ ਬੁਝ ਜਾਂਦੀ ਹੈ; ਇਹ ਉਸ ਵੱਡੇ ਦੀ ਵਡਿਆਈ ਹੈ ਕਿ (ਜੀਵ ਪਾਸੋਂ) ਗੁਰੂ ਦੀ ਰਾਹੀਂ ਆਪਣੀ ਸਿਫ਼ਤਿ-ਸਾਲਾਹ ਕਰਾਂਦਾ ਹੈ।੬।

ਸਲੋਕੁ ਮਃ ੩ ॥ ਕਾਇਆ ਹੰਸ ਕਿਆ ਪ੍ਰੀਤਿ ਹੈ ਜਿ ਪਇਆ ਹੀ ਛਡਿ ਜਾਇ ॥ ਏਸ ਨੋ ਕੂੜੁ ਬੋਲਿ ਕਿ ਖਵਾਲੀਐ ਜਿ ਚਲਦਿਆ ਨਾਲਿ ਨ ਜਾਇ ॥ ਕਾਇਆ ਮਿਟੀ ਅੰਧੁ ਹੈ ਪਉਣੈ ਪੁਛਹੁ ਜਾਇ ॥ ਹਉ ਤਾ ਮਾਇਆ ਮੋਹਿਆ ਫਿਰਿ ਫਿਰਿ ਆਵਾ ਜਾਇ ॥ ਨਾਨਕ ਹੁਕਮੁ ਨ ਜਾਤੋ ਖਸਮ ਕਾ ਜਿ ਰਹਾ ਸਚਿ ਸਮਾਇ ॥੧॥ {ਪੰਨਾ 510-511}

ਪਦਅਰਥ: ਹੰਸਜੀਵਆਤਮਾ। ਕਿਆ ਪ੍ਰੀਤਿਕਾਹਦੀ ਪ੍ਰੀਤ (ਕੱਚੀ ਪ੍ਰੀਤ। ਪਇਆ ਹੀਪਈ ਨੂੰ ਹੀ। ਕਿਕੀਹ। ਅੰਧੁਗਿਆਨਹੀਣ। ਪਉਣੈਪਉਣ ਨੂੰ, ਜੀਵਾਤਮਾ ਨੂੰ। ਫਿਰਿ ਫਿਰਿਮੁੜ ਮੁੜ। ਆਵਾ ਜਾਇਆਉਂਦਾ ਜਾਂਦਾ ਹਾਂ। ਜਿਜਿਸ ਕਰਕੇ। ਰਹਾਮੈਂ ਰਹਾਂ।

ਅਰਥ: ਸਰੀਰ ਤੇ ਆਤਮਾ ਦਾ ਕੱਚਾ ਜਿਹਾ ਪਿਆਰ ਹੈ, (ਅੰਤ ਵੇਲੇ, ਇਹ ਆਤਮਾ ਸਰੀਰ ਨੂੰ) ਡਿੱਗੇ ਨੂੰ ਹੀ ਛੱਡ ਕੇ ਤੁਰ ਜਾਂਦਾ ਹੈ; ਜਦੋਂ (ਆਖ਼ਰ) ਤੁਰਨ ਵੇਲੇ ਇਹ ਸਰੀਰ ਨਾਲ ਨਹੀਂ ਜਾਂਦਾ ਤਾਂ ਇਸ ਨੂੰ ਝੂਠ ਬੋਲ ਬੋਲ ਕੇ ਪਾਲਣ ਦਾ ਕੀਹ ਲਾਭ? (ਸਰੀਰ ਤਾਂ ਮਿੱਟੀ ਸਮਝੋ) ਗ੍ਯਾਨਹੀਣ ਹੈ (ਝੂਠ ਬੋਲ ਬੋਲ ਕੇ ਇਸ ਨੂੰ ਪਾਲਿਆਂ ਆਖ਼ਰ ਲੇਖਾ ਜੀਵਾਤਮਾ ਤੋਂ ਹੀ ਮੰਗਿਆ ਜਾਂਦਾ ਹੈ। ਜੀਵਾਤਮਾ ਨੂੰ ਜੇ ਪੁੱਛੋ (ਕਿ ਇਹ ਸਰੀਰ ਪਾਲਣ ਵਿਚ ਹੀ ਕਿਉਂ ਲੱਗਾ ਰਿਹਾ, ਤਾਂ ਇਸ ਦਾ ਉੱਤਰ ਇਹ ਹੈ ਕਿ) ਮੈਂ ਮਾਇਆ ਦੇ ਮੋਹ ਵਿਚ ਫਸਿਆ ਮੁੜ ਮੁੜ ਜਨਮ ਮਰਨ ਵਿਚ ਪਿਆ ਰਿਹਾ; ਹੇ ਨਾਨਕ! ਮੈਂ ਖਸਮ ਦਾ ਹੁਕਮ ਨਾਹ ਪਛਾਣਿਆ ਜਿਸ ਦੀ ਬਰਕਤਿ ਨਾਲ ਮੈਂ ਸੱਚੇ ਪ੍ਰਭੂ ਵਿਚ ਟਿਕਿਆ ਰਹਿੰਦਾ।੧।

TOP OF PAGE

Sri Guru Granth Darpan, by Professor Sahib Singh