ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ

Page 544

ਨਾਨਕ ਸੋਈ ਸਿਮਰੀਐ ਹਰਿ ਜੀਉ ਜਾ ਕੀ ਕਲ ਧਾਰੀ ਰਾਮ ॥ ਗੁਰਮੁਖਿ ਮਨਹੁ ਨ ਵੀਸਰੈ ਹਰਿ ਜੀਉ ਕਰਤਾ ਪੁਰਖੁ ਮੁਰਾਰੀ ਰਾਮ ॥ ਦੂਖੁ ਰੋਗੁ ਨ ਭਉ ਬਿਆਪੈ ਜਿਨ੍ਹ੍ਹੀ ਹਰਿ ਹਰਿ ਧਿਆਇਆ ॥ ਸੰਤ ਪ੍ਰਸਾਦਿ ਤਰੇ ਭਵਜਲੁ ਪੂਰਬਿ ਲਿਖਿਆ ਪਾਇਆ ॥ ਵਜੀ ਵਧਾਈ ਮਨਿ ਸਾਂਤਿ ਆਈ ਮਿਲਿਆ ਪੁਰਖੁ ਅਪਾਰੀ ॥ ਬਿਨਵੰਤਿ ਨਾਨਕੁ ਸਿਮਰਿ ਹਰਿ ਹਰਿ ਇਛ ਪੁੰਨੀ ਹਮਾਰੀ ॥੪॥੩॥ {ਪੰਨਾ 544}

ਪਦਅਰਥ: ਨਾਨਕਹੇ ਨਾਨਕ! ਜਾ ਕੀਜਿਸ ਦੀਕਲਕਲਾ, ਮੱਤਾਗੁਰਮੁਖਿਗੁਰੂ ਦੀ ਸਰਨ ਪਿਆਂਮਨਹੁਮਨ ਤੋਂਪੁਰਖੁਸਰਬਵਿਆਪਕਮੁਰਾਰੀ— {ਮੁਰਅਰਿਅਰਿਵੈਰੀ} ਪਰਮਾਤਮਾਸੰਤ ਪ੍ਰਸਾਦਿਗੁਰੂ ਦੀ ਕਿਰਪਾ ਨਾਲਪੂਰਬਿਪੂਰਬਲੇ ਜਨਮ ਵਿਚ (ਕਮਾਏ ਅਨੁਸਾਰ)ਪਾਇਆਪ੍ਰਾਪਤ ਕਰ ਲਿਆਵਧਾਈਵਧਦੀ ਦਸ਼ਾ, ਚੜ੍ਹਦੀ ਕਲਾਵਜੀਵੱਜ ਪਈ (ਜਿਵੇਂ ਵਾਜਾ ਵੱਜਿਆਂ ਹੋਰ ਨਿੱਕੇ ਖੜਾਕ ਨਹੀਂ ਸੁਣੀਦੇ)ਮਨਿਮਨ ਵਿਚਅਪਾਰੀਬੇਅੰਤਨਾਨਕੁ— {ਲਫ਼ਜ਼ 'ਨਾਨਕ' ਅਤੇ 'ਨਾਨਕੁ' ਦਾ ਫ਼ਰਕ ਵੇਖੋ}ਸਿਮਰਿਸਿਮਰ ਕੇਪੁੰਨੀਪੂਰੀ ਹੋ ਗਈ

ਅਰਥ: ਹੇ ਨਾਨਕ! (ਸਦਾ) ਉਸ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ (ਸਾਰੇ ਸੰਸਾਰ ਵਿਚ) ਜਿਸ ਦੀ ਸੱਤਾ ਕੰਮ ਕਰ ਰਹੀ ਹੈ(ਹੇ ਨਾਨਕ! ਗੁਰੂ ਦੀ ਸਰਨ ਪੈਣਾ ਚਾਹੀਦਾ ਹੈ) ਗੁਰੂ ਦੀ ਸਰਨ ਪਿਆਂ ਸਰਬ-ਵਿਆਪਕ ਕਰਤਾਰ ਪ੍ਰਭੂ ਮਨ ਤੋਂ ਨਹੀਂ ਭੁੱਲਦਾਜਿਨ੍ਹਾਂ ਮਨੁੱਖਾਂ ਨੇ (ਸਦਾ) ਪਰਮਾਤਮਾ ਦਾ ਸਿਮਰਨ ਕੀਤਾ ਹੈ, ਉਹਨਾਂ ਉੱਤੇ ਕੋਈ ਰੋਗ, ਕੋਈ ਦੁੱਖ, ਕੋਈ ਡਰ ਆਪਣਾ ਜ਼ੋਰ ਨਹੀਂ ਪਾ ਸਕਦਾਉਹਨਾਂ ਨੇ ਗੁਰੂ ਦੀ ਕਿਰਪਾ ਨਾਲ ਇਹ ਸੰਸਾਰ-ਸਮੁੰਦਰ ਤਰ ਲਿਆ (ਸਮਝੋ), ਪੂਰਬਲੇ ਜਨਮ ਵਿਚ ਕੀਤੀ ਕਮਾਈ ਅਨੁਸਾਰ (ਮੱਥੇ ਉੱਤੇ ਭਗਤੀ ਦਾ) ਲਿਖਿਆ ਲੇਖ ਉਹਨਾਂ ਨੂੰ ਪ੍ਰਾਪਤ ਹੋ ਗਿਆਉਹਨਾਂ ਦੇ ਅੰਦਰ ਚੜ੍ਹਦੀ ਕਲਾ ਪ੍ਰਬਲ ਹੋ ਗਈ, ਉਹਨਾਂ ਦੇ ਮਨ ਵਿਚ ਠੰਡ ਪੈ ਗਈ, ਉਹਨਾਂ ਨੂੰ ਬੇਅੰਤ ਪ੍ਰਭੂ ਮਿਲ ਪਿਆ

ਨਾਨਕ ਬੇਨਤੀ ਕਰਦਾ ਹੈ, ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਮੇਰੀ ਭੀ (ਪ੍ਰਭੂ-ਮਿਲਾਪ ਵਾਲੀ ਚਿਰਾਂ ਦੀ) ਆਸ ਪੂਰੀ ਹੋ ਗਈ ਹੈ

ਬਿਹਾਗੜਾ ਮਹਲਾ ੫ ਘਰੁ ੨    ੴ ਸਤਿ ਨਾਮੁ ਗੁਰ ਪ੍ਰਸਾਦਿ ॥ ਵਧੁ ਸੁਖੁ ਰੈਨੜੀਏ ਪ੍ਰਿਅ ਪ੍ਰੇਮੁ ਲਗਾ ॥ ਘਟੁ ਦੁਖ ਨੀਦੜੀਏ ਪਰਸਉ ਸਦਾ ਪਗਾ ॥ ਪਗ ਧੂਰਿ ਬਾਂਛਉ ਸਦਾ ਜਾਚਉ ਨਾਮ ਰਸਿ ਬੈਰਾਗਨੀ ॥ ਪ੍ਰਿਅ ਰੰਗਿ ਰਾਤੀ ਸਹਜ ਮਾਤੀ ਮਹਾ ਦੁਰਮਤਿ ਤਿਆਗਨੀ ॥ ਗਹਿ ਭੁਜਾ ਲੀਨ੍ਹ੍ਹੀ ਪ੍ਰੇਮ ਭੀਨੀ ਮਿਲਨੁ ਪ੍ਰੀਤਮ ਸਚ ਮਗਾ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਰਹਉ ਚਰਣਹ ਸੰਗਿ ਲਗਾ ॥੧॥ {ਪੰਨਾ 544}

ਪਦਅਰਥ: ਵਧੁਲੰਮੀ ਹੁੰਦੀ ਜਾਸੁਖਆਤਮਕ ਆਨੰਦਰੈਨੜੀਏਹੇ ਸੋਹਣੀ ਰਾਤ! ਪ੍ਰਿਅਪਿਆਰੇ ਦਾਘਟੁਮੁੱਕਦੀ ਜਾਨੀਦੜੀਏਹੇ ਕੋਝੀ (ਗ਼ਫ਼ਲਤ ਦੀ) ਨੀਂਦ! ਪਰਸਉਮੈਂ ਛੁਂਹਦੀ ਰਹਾਂਪਗਪੈਰਬਾਂਛਉਮੈਂ ਲੋਚਦੀ ਹਾਂਜਾਚਉਮੈਂ ਮੰਗਦੀ ਹਾਂ, ਜਾਚਉਂਰਸਿਰਸ ਵਿਚਰੰਗਿਰੰਗ ਵਿਚਸਹਜਆਤਮਕ ਅਡੋਲਤਾਗਹਿਫੜ ਕੇਭੁਜਾਬਾਂਹਭੀਨੀਭਿੱਜ ਗਈਸਚਸਦਾ-ਥਿਰ ਰਹਿਣ ਵਾਲਾਮਗਾਰਸਤਾਰਹਉਰਹਉਂ, ਮੈਂ ਰਹਾਂ

ਅਰਥ: ਹੇ ਆਤਮਕ ਆਨੰਦ ਦੇਣ ਵਾਲੀ ਸੋਹਣੀ (ਜੀਵਨ) ਰਾਤ! ਤੂੰ ਲੰਮੀ ਹੁੰਦੀ ਜਾ, (ਮੇਰੇ ਹਿਰਦੇ ਵਿਚ) ਪਿਆਰੇ ਦਾ ਪ੍ਰੇਮ ਬਣਿਆ ਰਹੇਹੇ ਦੁਖਦਾਈ ਕੋਝੀ (ਗ਼ਫ਼ਲਤ ਦੀ) ਨੀਂਦ! ਤੂੰ ਘਟਦੀ ਜਾ, ਮੈਂ (ਤੈਥੋਂ ਬਚ ਕੇ) ਪ੍ਰਭੂ ਦੇ ਚਰਨ ਸਦਾ ਛੁਂਹਦੀ ਰਹਾਂ

ਮੈਂ (ਪ੍ਰਭੂ ਦੇ) ਚਰਨਾਂ ਦੀ ਧੂੜ ਲੋਚਦੀ ਹਾਂ, ਮੈਂ ਸਦਾ (ਉਸ ਦੇ ਦਰ ਤੋਂ ਇਹੀ) ਮੰਗਦੀ ਹਾਂ ਕਿ ਉਸ ਦੇ ਨਾਮ ਦੇ ਸਵਾਦ ਵਿਚ (ਦੁਨੀਆ ਵਲੋਂ) ਵੈਰਾਗਵਾਨ ਹੋਈ ਰਹਾਂ, ਪਿਆਰੇ ਦੇ ਪ੍ਰੇਮ-ਰੰਗ ਵਿਚ ਰੰਗੀ ਹੋਈ, ਆਤਮਕ ਅਡੋਲਤਾ ਦੇ (ਆਨੰਦ ਵਿਚ) ਮਸਤ ਮੈਂ ਇਸ ਵੱਡੀ (ਵੈਰਨ) ਭੈੜੀ ਮਤਿ ਦਾ ਤਿਆਗ ਕਰੀ ਰੱਖਾਂ

(ਪ੍ਰਭੂ ਨੇ ਮੇਰੀ) ਬਾਂਹ ਫੜ ਕੇ ਮੈਨੂੰ ਆਪਣੀ ਬਣਾ ਲਿਆ ਹੈ, ਮੈਂ ਉਸ ਦੇ ਪ੍ਰੇਮ-ਰਸ ਵਿਚ ਭਿੱਜ ਗਈ ਹਾਂ, ਸਦਾ ਕਾਇਮ ਰਹਿਣ ਵਾਲੇ ਪ੍ਰੀਤਮ ਨੂੰ ਮਿਲਣਾ ਹੀ (ਜ਼ਿੰਦਗੀ ਦਾ ਸਹੀ) ਰਸਤਾ ਹੈਨਾਨਕ ਬੇਨਤੀ ਕਰਦਾ ਹੈ (-ਹੇ ਪ੍ਰਭੂ!) ਕਿਰਪਾ ਕਰ, ਮੈਂ ਸਦਾ ਤੇਰੇ ਚਰਨਾਂ ਨਾਲ ਜੁੜਿਆ ਰਹਾਂ

ਮੇਰੀ ਸਖੀ ਸਹੇਲੜੀਹੋ ਪ੍ਰਭ ਕੈ ਚਰਣਿ ਲਗਹ ॥ ਮਨਿ ਪ੍ਰਿਅ ਪ੍ਰੇਮੁ ਘਣਾ ਹਰਿ ਕੀ ਭਗਤਿ ਮੰਗਹ ॥ ਹਰਿ ਭਗਤਿ ਪਾਈਐ ਪ੍ਰਭੁ ਧਿਆਈਐ ਜਾਇ ਮਿਲੀਐ ਹਰਿ ਜਨਾ ॥ ਮਾਨੁ ਮੋਹੁ ਬਿਕਾਰੁ ਤਜੀਐ ਅਰਪਿ ਤਨੁ ਧਨੁ ਇਹੁ ਮਨਾ ॥ ਬਡ ਪੁਰਖ ਪੂਰਨ ਗੁਣ ਸੰਪੂਰਨ ਭ੍ਰਮ ਭੀਤਿ ਹਰਿ ਹਰਿ ਮਿਲਿ ਭਗਹ ॥ ਬਿਨਵੰਤਿ ਨਾਨਕ ਸੁਣਿ ਮੰਤ੍ਰੁ ਸਖੀਏ ਹਰਿ ਨਾਮੁ ਨਿਤ ਨਿਤ ਨਿਤ ਜਪਹ ॥੨॥ {ਪੰਨਾ 544}

ਪਦਅਰਥ: ਕੈ ਚਰਣਿਦੇ ਚਰਨ ਵਿਚ {ਇਕ-ਵਚਨ}ਲਗਹਆਓ, ਅਸੀ ਲੱਗੀਏ {ਵਰਤਮਾਨ, ਉੱਤਮ ਪੁਰਖ, ਬਹੁ-ਵਚਨ}ਮਨਿਮਨ ਵਿਚਘਣਾਬਹੁਤਮੰਗਹਆਓ, ਅਸੀ ਮੰਗੀਏਪਾਈਐਪਾ ਲਈਦੀ ਹੈਜਾਇਜਾ ਕੇਤਜੀਐਛੱਡ ਦੇਣਾ ਚਾਹੀਦਾ ਹੈਅਰਪਿਭੇਟਾ ਕਰ ਕੇਭ੍ਰਮ ਭੀਤਿਭਟਕਣਾ ਦੀ ਕੰਧਮਿਲਿਮਿਲ ਕੇਭਗਹਆਓ, ਤੋੜ ਦੇਈਏਮੰਤ੍ਰੁਸਲਾਹਜਪਹਆਓ, ਅਸੀ ਜਪੀਏ

ਅਰਥ: ਹੇ ਮੇਰੀ ਸਖੀਹੋ! ਹੇ ਮੇਰੀ ਪਿਆਰੀ ਸਹੇਲੀਹੋ! ਆਓ, ਅਸੀ ਪ੍ਰਭੂ ਦੇ ਚਰਨਾਂ ਵਿਚ ਜੁੜੀਏ(ਮੇਰੇ) ਮਨ ਵਿਚ ਪਿਆਰੇ ਦਾ ਬਹੁਤ ਪ੍ਰੇਮ ਵੱਸ ਰਿਹਾ ਹੈ, ਆਓ ਅਸੀ (ਉਸ ਪਾਸੋਂ) ਭਗਤੀ ਦੀ ਦਾਤਿ ਮੰਗੀਏਹੇ ਸਹੇਲੀਹੋ! ਜਾ ਕੇ ਹਰੀ ਦੇ ਸੰਤ ਜਨਾਂ ਨੂੰ ਮਿਲਣਾ ਚਾਹੀਦਾ ਹੈ (ਉਹਨਾਂ ਦੀ ਸਹਾਇਤਾ ਨਾਲ) ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ, (ਇਸੇ ਤਰ੍ਹਾਂ) ਪਰਮਾਤਮਾ ਦੀ ਭਗਤੀ ਪ੍ਰਾਪਤ ਹੁੰਦੀ ਹੈਹੇ ਸਖੀਹੋ! ਆਪਣਾ ਇਹ ਮਨ ਇਹ ਸਰੀਰ ਇਹ ਧਨ (ਸਭ ਕੁਝ) ਭੇਟਾ ਕਰ ਕੇ (ਆਪਣੇ ਅੰਦਰੋਂ) ਅਹੰਕਾਰ, ਮਾਇਆ ਦਾ ਮੋਹ, ਵਿਕਾਰ ਦੂਰ ਕਰ ਦੇਣਾ ਚਾਹੀਦਾ ਹੈਹੇ ਸਹੇਲੀਹੋ! ਜੋ ਪ੍ਰਭੂ ਸਭ ਤੋਂ ਵੱਡਾ ਹੈ, ਸਰਬ-ਵਿਆਪਕ ਹੈ, ਸਾਰੇ ਗੁਣਾਂ ਨਾਲ ਭਰਪੂਰ ਹੈ, ਉਸ ਨੂੰ ਮਿਲ ਕੇ (ਉਸ ਨਾਲੋਂ ਵਿੱਥ ਪਾਣ ਵਾਲੀ ਆਪਣੇ ਅੰਦਰੋਂ) ਭਟਕਣਾ ਦੀ ਕੰਧ ਢਾਹ ਦੇਈਏਨਾਨਕ ਬੇਨਤੀ ਕਰਦਾ ਹੈ-ਹੇ ਮੇਰੀ ਸਹੇਲੀਏ! ਮੇਰੀ ਸਲਾਹ ਸੁਣ, ਆਓ ਸਦਾ ਹੀ ਸਦਾ ਹੀ ਪਰਮਾਤਮਾ ਦਾ ਨਾਮ ਜਪਦੇ ਰਹੀਏ

ਹਰਿ ਨਾਰਿ ਸੁਹਾਗਣੇ ਸਭਿ ਰੰਗ ਮਾਣੇ ॥ ਰਾਂਡ ਨ ਬੈਸਈ ਪ੍ਰਭ ਪੁਰਖ ਚਿਰਾਣੇ ॥ ਨਹ ਦੂਖ ਪਾਵੈ ਪ੍ਰਭ ਧਿਆਵੈ ਧੰਨਿ ਤੇ ਬਡਭਾਗੀਆ ॥ ਸੁਖ ਸਹਜਿ ਸੋਵਹਿ ਕਿਲਬਿਖ ਖੋਵਹਿ ਨਾਮ ਰਸਿ ਰੰਗਿ ਜਾਗੀਆ ॥ ਮਿਲਿ ਪ੍ਰੇਮ ਰਹਣਾ ਹਰਿ ਨਾਮੁ ਗਹਣਾ ਪ੍ਰਿਅ ਬਚਨ ਮੀਠੇ ਭਾਣੇ ॥ ਬਿਨਵੰਤਿ ਨਾਨਕ ਮਨ ਇਛ ਪਾਈ ਹਰਿ ਮਿਲੇ ਪੁਰਖ ਚਿਰਾਣੇ ॥੩॥ {ਪੰਨਾ 544}

ਪਦਅਰਥ: ਹਰਿ ਨਾਰਿਪ੍ਰਭੂਪਤੀ ਦੀ ਇਸਤ੍ਰੀਸੁਹਾਗਣੇਚੰਗੇ ਭਾਗਾਂ ਵਾਲੀਸਭਿਸਾਰੇਬੈਸਈਬੈਸੇ, ਬੈਠਦੀਚਿਰਾਣੇਮੁੱਢਕਦੀਮਾਂ ਦੇਤੇਉਹ ਜੀਵਇਸਤ੍ਰੀਆਂ {ਬਹੁ-ਵਚਨ}ਸਹਜਿਆਤਮਕ ਅਡੋਲਤਾ ਵਿਚਸੋਵਹਿਸੌਂਦੀਆਂ ਹਨ, ਲੀਨ ਰਹਿੰਦੀਆਂ ਹਨਕਿਲਬਿਖਪਾਪਜਾਗੀਆ—(ਮਾਇਆ ਦੇ ਮੋਹ ਵਲੋਂ) ਸੁਚੇਤ ਰਹਿੰਦੀਆਂ ਹਨਮਿਲਿ—(ਸਾਧ ਸੰਗਤਿ ਵਿਚ) ਮਿਲ ਕੇਪ੍ਰਿਅ ਬਚਨਪਿਆਰੇ ਦੇ ਬੋਲਭਾਣੇਚੰਗੇ ਲੱਗਦੇ ਹਨਮਨ ਇਛਮਨ ਦੀ ਕਾਮਨਾ

ਅਰਥ: ਜੇਹੜੀ ਜੀਵ-ਇਸਤ੍ਰੀ ਆਪਣੇ ਆਪ ਨੂੰ ਪ੍ਰਭੂ-ਪਤੀ ਦੇ ਹਵਾਲੇ ਕਰ ਦੇਂਦੀ ਹੈ ਉਹ ਭਾਗਾਂ ਵਾਲੀ ਬਣ ਜਾਂਦੀ ਹੈ, ਉਹ ਸਾਰੇ ਆਨੰਦ ਮਾਣਦੀ ਹੈ ਉਹ ਕਦੇ ਵੀ ਨਿਖਸਮੀ ਨਹੀਂ ਹੁੰਦੀ, (ਉਸ ਦੇ ਸਿਰ ਉੱਤੇ) ਮੁੱਢ-ਕਦੀਮਾਂ ਦਾ ਖਸਮ-ਪ੍ਰਭੂ (ਹੱਥ ਰੱਖੀ ਰੱਖਦਾ ਹੈ), ਉਸ ਜੀਵ-ਇਸਤ੍ਰੀ ਨੂੰ ਕੋਈ ਦੁੱਖ ਨਹੀਂ ਵਿਆਪਦਾ ਉਹ ਸਦਾ ਪ੍ਰਭੂ-ਪਤੀ ਦਾ ਧਿਆਨ ਧਰਦੀ ਹੈ

ਜੇਹੜੀਆਂ ਜੀਵ-ਇਸਤ੍ਰੀਆਂ ਪ੍ਰਭੂ ਦੇ ਨਾਮ ਦੇ ਸਵਾਦ ਵਿਚ ਪ੍ਰਭੂ ਦੇ ਪ੍ਰੇਮ ਵਿਚ (ਟਿਕ ਕੇ, ਮਾਇਆ ਦੇ ਮੋਹ ਦੀ ਨੀਂਦ ਵਿਚ ਪੈਣੋਂ) ਸੁਚੇਤ ਰਹਿੰਦੀਆਂ ਹਨ ਉਹ ਮੁਬਾਰਿਕ ਹਨ ਉਹ ਵੱਡੇ ਭਾਗਾਂ ਵਾਲੀਆਂ ਹਨ ਉਹ ਆਤਮਕ ਆਨੰਦ ਵਿਚ ਆਤਮਕ ਅਡੋਲਤਾ ਵਿਚ ਲੀਨ ਰਹਿੰਦੀਆਂ ਹਨ, ਉਹ (ਆਪਣੇ ਅੰਦਰੋਂ ਸਾਰੇ) ਪਾਪ ਦੂਰ ਕਰ ਲੈਂਦੀਆਂ ਹਨ

ਨਾਨਕ ਬੇਨਤੀ ਕਰਦਾ ਹੈ-ਜੇਹੜੀਆਂ ਜੀਵ-ਇਸਤ੍ਰੀਆਂ (ਸਾਧ ਸੰਗਤਿ ਵਿਚ) ਪ੍ਰੇਮ ਨਾਲ ਮਿਲ ਕੇ ਰਹਿੰਦੀਆਂ ਹਨ, ਪ੍ਰਭੂ ਦਾ ਨਾਮ ਜਿਨ੍ਹਾਂ ਦੀ ਜ਼ਿੰਦਗੀ ਦਾ ਸਿੰਗਾਰ ਬਣਿਆ ਰਹਿੰਦਾ ਹੈ, ਜਿਨ੍ਹਾਂ ਨੂੰ ਪ੍ਰੀਤਮ-ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਬੋਲ ਮਿੱਠੇ ਲੱਗਦੇ ਹਨ, ਚੰਗੇ ਲੱਗਦੇ ਹਨ, ਉਹਨਾਂ ਦੀ (ਚਿਰਾਂ ਦੀ) ਮਨੋ-ਕਾਮਨਾ ਪੂਰੀ ਹੋ ਜਾਂਦੀ ਹੈ (ਭਾਵ) ਉਹਨਾਂ ਨੂੰ ਮੁੱਢ-ਕਦੀਮਾਂ ਦਾ ਪਤੀ-ਪ੍ਰਭੂ ਮਿਲ ਪੈਂਦਾ ਹੈ

ਤਿਤੁ ਗ੍ਰਿਹਿ ਸੋਹਿਲੜੇ ਕੋਡ ਅਨੰਦਾ ॥ ਮਨਿ ਤਨਿ ਰਵਿ ਰਹਿਆ ਪ੍ਰਭ ਪਰਮਾਨੰਦਾ ॥ ਹਰਿ ਕੰਤ ਅਨੰਤ ਦਇਆਲ ਸ੍ਰੀਧਰ ਗੋਬਿੰਦ ਪਤਿਤ ਉਧਾਰਣੋ ॥ ਪ੍ਰਭਿ ਕ੍ਰਿਪਾ ਧਾਰੀ ਹਰਿ ਮੁਰਾਰੀ ਭੈ ਸਿੰਧੁ ਸਾਗਰ ਤਾਰਣੋ ॥ ਜੋ ਸਰਣਿ ਆਵੈ ਤਿਸੁ ਕੰਠਿ ਲਾਵੈ ਇਹੁ ਬਿਰਦੁ ਸੁਆਮੀ ਸੰਦਾ ॥ ਬਿਨਵੰਤਿ ਨਾਨਕ ਹਰਿ ਕੰਤੁ ਮਿਲਿਆ ਸਦਾ ਕੇਲ ਕਰੰਦਾ ॥੪॥੧॥੪ {ਪੰਨਾ 544}

ਪਦਅਰਥ: ਤਿਤੁਉਸ ਵਿਚਗ੍ਰਿਹਿਘਰ ਵਿਚਤਿਤੁ ਗ੍ਰਿਹਿਉਸ ਹਿਰਦੇਘਰ ਵਿਚਸੋਹਿਲੜੇਖ਼ੁਸ਼ੀ ਦੇ ਗੀਤਕੋਡਕੌਤਕ, ਤਮਾਸ਼ੇਮਨਿਮਨ ਵਿਚਤਨਿਸਰੀਰ ਵਿਚ, ਹਿਰਦੇ ਵਿਚਰਵਿ ਰਹਿਆਆ ਵੱਸਿਆਪਰਮਾਨੰਦਾਸਭ ਤੋਂ ਉੱਚੇ ਆਨੰਦ ਦਾ ਮਾਲਕਅਨੰਤਬੇਅੰਤਦਇਆਲਦਇਆ ਦਾ ਘਰਸ੍ਰੀਧਰ— {ਸ੍ਰੀਲੱਛਮੀ} ਮਾਇਆ ਦਾ ਪਤੀਪਤਿਤ ਉਧਾਰਣੋਵਿਕਾਰੀਆਂ ਨੂੰ ਵਿਕਾਰਾਂ ਤੋਂ ਬਚਾਣ ਵਾਲਾਪ੍ਰਭਿਪ੍ਰਭੂ ਨੇਭੈ— {ਲਫ਼ਜ਼ 'ਭਉ' ਤੋਂ ਬਹੁ-ਵਚਨ}ਸਿੰਧੁਸਮੁੰਦਰਸਾਗਰਸਮੁੰਦਰਕੰਠਿਗਲ ਨਾਲਬਿਰਦੁਮੁੱਢਕਦੀਮਾਂ ਦਾ ਸੁਭਾਉਸੰਦਾਦਾਕੇਲਚੋਜਤਮਾਸ਼ੇਕਰੰਦਾਕਰਨ ਵਾਲਾ

ਅਰਥ: ਸਭ ਤੋਂ ਸ੍ਰੇਸ਼ਟ ਆਨੰਦ ਦਾ ਮਾਲਕ-ਪ੍ਰਭੂ ਜਿਸ ਮਨ ਵਿਚ ਜਿਸ ਹਿਰਦੇ ਵਿਚ ਆ ਵੱਸਦਾ ਹੈ, ਉਸ ਹਿਰਦੇ-ਘਰ ਵਿਚ (ਮਾਨੋ) ਖ਼ੁਸੀ ਦੇ ਗੀਤ (ਗਾਏ ਜਾ ਰਹੇ ਹਨ) ਕੌਤਕ-ਤਮਾਸ਼ੇ (ਹੋ ਰਹੇ ਹਨ), ਆਨੰਦ (ਹੋ ਰਹੇ ਹਨ)ਪ੍ਰਭੂ-ਪਤੀ ਬੇਅੰਤ ਹੈ, ਸਦਾ ਦਇਆ ਦਾ ਘਰ ਹੈ, ਲੱਛਮੀ ਦਾ ਆਸਰਾ ਹੈ, ਸ੍ਰਿਸ਼ਟੀ ਦੀ ਸਾਰ ਲੈਣ ਵਾਲਾ ਹੈ, ਵਿਕਾਰੀਆਂ ਨੂੰ ਵਿਕਾਰਾਂ ਤੋਂ ਬਚਾਣ ਵਾਲਾ ਹੈਉਸ ਮੁਰਾਰੀ ਪ੍ਰਭੂ ਨੇ ਜਿਸ ਜੀਵ ਉੱਤੇ ਮੇਹਰ ਦੀ ਨਿਗਾਹ ਕਰ ਦਿੱਤੀ, ਉਸ ਜੀਵ ਨੂੰ ਅਨੇਕਾਂ ਸਹਿਮਾਂ-ਭਰੇ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲਿਆ

ਨਾਨਕ ਬੇਨਤੀ ਕਰਦਾ ਹੈ-ਮਾਲਕ-ਪ੍ਰਭੂ ਦਾ ਇਹ ਮੁੱਢ-ਕਦੀਮਾਂ ਦਾ ਸੁਭਾਉ ਹੈ ਕਿ ਜੇਹੜਾ ਜੀਵ ਉਸ ਦੀ ਸਰਨ ਆਉਂਦਾ ਹੈ ਉਸ ਨੂੰ ਉਹ ਆਪਣੇ ਗਲ ਨਾਲ ਲਾ ਲੈਂਦਾ ਹੈ, ਤੇ ਉਹ ਸਦਾ ਚੋਜ-ਤਮਾਸ਼ੇ ਕਰਨ ਵਾਲਾ ਪ੍ਰਭੂ (ਉਸ ਸਰਨ ਆਏ ਨੂੰ) ਮਿਲ ਪੈਂਦਾ ਹੈ

ਬਿਹਾਗੜਾ ਮਹਲਾ ੫ ॥ ਹਰਿ ਚਰਣ ਸਰੋਵਰ ਤਹ ਕਰਹੁ ਨਿਵਾਸੁ ਮਨਾ ॥ ਕਰਿ ਮਜਨੁ ਹਰਿ ਸਰੇ ਸਭਿ ਕਿਲਬਿਖ ਨਾਸੁ ਮਨਾ ॥ ਕਰਿ ਸਦਾ ਮਜਨੁ ਗੋਬਿੰਦ ਸਜਨੁ ਦੁਖ ਅੰਧੇਰਾ ਨਾਸੇ ॥ ਜਨਮ ਮਰਣੁ ਨ ਹੋਇ ਤਿਸ ਕਉ ਕਟੈ ਜਮ ਕੇ ਫਾਸੇ ॥ ਮਿਲੁ ਸਾਧਸੰਗੇ ਨਾਮ ਰੰਗੇ ਤਹਾ ਪੂਰਨ ਆਸੋ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਹਰਿ ਚਰਣ ਕਮਲ ਨਿਵਾਸੋ ॥੧॥ {ਪੰਨਾ 544-545}

ਪਦਅਰਥ: ਸਰਤਾਲਾਬਸਰੋਵਰਸ੍ਰੇਸ਼ਟ ਤਾਲਾਬਤਹਉੱਥੇਮਨਾਹੇ ਮਨ! ਮਜਨੁਇਸ਼ਨਾਨਸਰੇਸਰਿ, ਸਰ ਵਿਚਹਰਿ ਸਰੇਪਰਮਾਤਮਾ (ਦੀ ਸਿਫ਼ਤਿ-ਸਾਲਾਹ) ਦੇ ਸਰ ਵਿਚਸਭਿਸਾਰੇਕਿਲਬਿਖਪਾਪਸਜਨੁਮਿੱਤਰਨਾਸੇਨਾਸ ਕਰ ਦੇਂਦਾ ਹੈਕਉਨੂੰਕਟੈਕੱਟ ਦੇਂਦਾ ਹੈਫਾਸੇਫਾਹੀਆਂਰੰਗੇਰੰਗਿ, ਪ੍ਰੇਮ ਵਿਚਤਹਾਉਸ (ਸਾਧ ਸੰਗਤਿ) ਵਿਚਹਰਿਹੇ ਹਰੀ!

ਅਰਥ: ਹੇ ਮੇਰੇ ਮਨ! ਪਰਮਾਤਮਾ ਦੇ ਚਰਨ (ਮਾਨੋ) ਸੁੰਦਰ ਤਾਲਾਬ ਹੈ, ਉਸ ਵਿਚ ਤੂੰ (ਸਦਾ) ਟਿਕਿਆ ਰਹੁਹੇ ਮਨ! ਪਰਮਾਤਮਾ (ਦੀ ਸਿਫ਼ਤਿ-ਸਾਲਾਹ) ਦੇ ਤਾਲਾਬ ਵਿਚ ਇਸ਼ਨਾਨ ਕਰਿਆ ਕਰ, ਤੇਰੇ ਸਾਰੇ ਪਾਪਾਂ ਦਾ ਨਾਸ ਹੋ ਜਾਇਗਾਹੇ ਮਨ! ਸਦਾ (ਹਰਿ-ਸਰ ਵਿਚ) ਇਸ਼ਨਾਨ ਕਰਦਾ ਰਿਹਾ ਕਰ(ਜੇਹੜਾ ਮਨੁੱਖ ਇਹ ਇਸ਼ਨਾਨ ਕਰਦਾ ਹੈ) ਮਿੱਤਰ ਪ੍ਰਭੂ ਉਸ ਦੇ ਸਾਰੇ ਦੁੱਖ ਨਾਸ ਕਰ ਦੇਂਦਾ ਹੈ ਉਸ ਦਾ ਮੋਹ ਦਾ ਹਨੇਰਾ ਦੂਰ ਕਰ ਦੇਂਦਾ ਹੈਉਸ ਮਨੁੱਖ ਨੂੰ ਜਨਮ-ਮਰਨ ਦਾ ਗੇੜ ਨਹੀਂ ਭੁਗਤਣਾ ਪੈਂਦਾ, ਮਿੱਤਰ-ਪ੍ਰਭੂ ਉਸ ਦੀਆਂ ਜਮ ਦੀਆਂ ਫਾਹੀਆਂ (ਆਤਮਕ ਮੌਤ ਲਿਆਉਣ ਵਾਲੀਆਂ ਫਾਹੀਆਂ) ਕੱਟ ਦੇਂਦਾ ਹੈਹੇ ਮਨ! ਸਾਧ ਸੰਗਤਿ ਵਿਚ ਮਿਲ, ਪਰਮਾਤਮਾ ਦੇ ਨਾਮ-ਰੰਗ ਵਿਚ ਜੁੜਿਆ ਕਰ, ਸਾਧ ਸੰਗਤਿ ਵਿਚ ਹੀ ਤੇਰੀ ਹਰੇਕ ਆਸ ਪੂਰੀ ਹੋਵੇਗੀ

ਨਾਨਕ ਬੇਨਤੀ ਕਰਦਾ ਹੈ-ਹੇ ਹਰੀ! ਕਿਰਪਾ ਕਰ, ਤੇਰੇ ਸੋਹਣੇ ਕੋਮਲ ਚਰਨਾਂ ਵਿਚ ਮੇਰਾ ਮਨ ਸਦਾ ਟਿਕਿਆ ਰਹੇ

TOP OF PAGE

Sri Guru Granth Darpan, by Professor Sahib Singh