ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ

Page 545

ਤਹ ਅਨਦ ਬਿਨੋਦ ਸਦਾ ਅਨਹਦ ਝੁਣਕਾਰੋ ਰਾਮ ॥ ਮਿਲਿ ਗਾਵਹਿ ਸੰਤ ਜਨਾ ਪ੍ਰਭ ਕਾ ਜੈਕਾਰੋ ਰਾਮ ॥ ਮਿਲਿ ਸੰਤ ਗਾਵਹਿ ਖਸਮ ਭਾਵਹਿ ਹਰਿ ਪ੍ਰੇਮ ਰਸ ਰੰਗਿ ਭਿੰਨੀਆ ॥ ਹਰਿ ਲਾਭੁ ਪਾਇਆ ਆਪੁ ਮਿਟਾਇਆ ਮਿਲੇ ਚਿਰੀ ਵਿਛੁੰਨਿਆ ॥ ਗਹਿ ਭੁਜਾ ਲੀਨੇ ਦਇਆ ਕੀਨ੍ਹ੍ਹੇ ਪ੍ਰਭ ਏਕ ਅਗਮ ਅਪਾਰੋ ॥ ਬਿਨਵੰਤਿ ਨਾਨਕ ਸਦਾ ਨਿਰਮਲ ਸਚੁ ਸਬਦੁ ਰੁਣ ਝੁਣਕਾਰੋ ॥੨॥ {ਪੰਨਾ 545}

ਪਦਅਰਥ: ਤਹਉੱਥੇ, ਸਾਧ ਸੰਗਤਿ ਵਿਚਬਿਨੋਦਖ਼ੁਸ਼ੀਆਂਅਨਹਦਇਕ-ਰਸ, ਲਗਾਤਾਰਝੁਣਕਾਰੋ—(ਵੱਜ ਰਹੇ ਸਾਜਾਂ ਦੀ) ਮੱਠੀ ਮੱਠੀ ਆਵਾਜ਼ਮਿਲਿਮਿਲ ਕੇਜੈਕਾਰੋਸਿਫ਼ਤਿ-ਸਾਲਾਹਖਸਮ ਭਾਵਹਿਖਸਮ ਨੂੰ ਪਿਆਰੇ ਲੱਗਦੇ ਹਨਰੰਗਿਰੰਗ ਵਿਚਭਿੰਨੀਆਭਿੱਜੀ ਰਹਿੰਦੀ ਹੈਆਪੁਆਪਾਭਾਵ, ਅਹੰਕਾਰਚਿਰੀ ਵਿਛੁੰਨਿਆਚਿਰਾਂ ਦੇ ਵਿਛੁੱੜੇ ਹੋਏਗਹਿਫੜ ਕੇਭੁਜਾਬਾਂਹਅਗਮਅਪਹੁੰਚਅਪਾਰੋਬੇਅੰਤਸਚੁ ਸਬਦੁਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀਰੁਣਝੁਣਕਾਰੋਮਿੱਠੀ ਸੁਰੀਲੀ ਮੱਧਮ ਆਵਾਜ਼

ਅਰਥ: ਸਾਧ ਸੰਗਤਿ ਵਿਚ ਸਦਾ ਆਤਮਕ ਆਨੰਦ ਤੇ ਖ਼ੁਸ਼ੀਆਂ ਦੀ (ਮਾਨੋ) ਇਕ-ਰਸ ਰੌ ਚਲੀ ਰਹਿੰਦੀ ਹੈਸਾਧ ਸੰਗਤਿ ਵਿਚ ਸੰਤ ਜਨ ਮਿਲ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਰਹਿੰਦੇ ਹਨਸੰਤ ਜਨ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਹਨ, ਉਹ ਖ਼ਸਮ-ਪ੍ਰਭੂ ਨੂੰ ਪਿਆਰੇ ਲੱਗਦੇ ਹਨ, ਉਹਨਾਂ ਦੀ ਸੁਰਤਿ ਪਰਮਾਤਮਾ ਦੇ ਪ੍ਰੇਮ-ਰਸ ਦੇ ਰੰਗ ਵਿਚ ਭਿੱਜੀ ਰਹਿੰਦੀ ਹੈਉਹ (ਇਸ ਮਨੁੱਖਾ ਜਨਮ ਵਿਚ) ਪਰਮਾਤਮਾ ਦੇ ਨਾਮ ਦੀ ਖੱਟੀ ਖੱਟਦੇ ਹਨ, (ਆਪਣੇ ਅੰਦਰੋਂ) ਆਪਾ-ਭਾਵ ਮਿਟਾ ਲੈਂਦੇ ਹਨ, ਚਿਰਾਂ ਤੋਂ ਵਿਛੁੜੇ ਹੋਏ (ਮੁੜ ਪਰਮਾਤਮਾ ਨੂੰ) ਮਿਲ ਪੈਂਦੇ ਹਨਅਪਹੁੰਚ ਤੇ ਬੇਅੰਤ ਪਰਮਾਤਮਾ ਉਹਨਾਂ ਉਤੇ ਦਇਆ ਕਰਦਾ ਹੈ, (ਉਹਨਾਂ ਦੀ) ਬਾਂਹ ਫੜ ਕੇ (ਉਹਨਾਂ ਨੂੰ) ਆਪਣੇ ਬਣਾ ਲੈਂਦਾ ਹੈਨਾਨਕ ਬੇਨਤੀ ਕਰਦਾ ਹੈ-ਉਹ ਸੰਤ ਜਨ ਸਦਾ ਲਈ ਪਵਿਤ੍ਰ ਜੀਵਨ ਵਾਲੇ ਹੋ ਜਾਂਦੇ ਹਨ, ਪਰਮਾਤਮਾ ਦੀ ਸਿਫ਼ਤਿ ਸਾਲਾਹ ਦੀ ਬਾਣੀ ਉਹਨਾਂ ਦੇ ਅੰਦਰ ਮਿੱਠੀ ਮਿੱਠੀ ਰੌ ਚਲਾਈ ਰੱਖਦੀ ਹੈ

ਸੁਣਿ ਵਡਭਾਗੀਆ ਹਰਿ ਅੰਮ੍ਰਿਤ ਬਾਣੀ ਰਾਮ ॥ ਜਿਨ ਕਉ ਕਰਮਿ ਲਿਖੀ ਤਿਸੁ ਰਿਦੈ ਸਮਾਣੀ ਰਾਮ ॥ ਅਕਥ ਕਹਾਣੀ ਤਿਨੀ ਜਾਣੀ ਜਿਸੁ ਆਪਿ ਪ੍ਰਭੁ ਕਿਰਪਾ ਕਰੇ ॥ ਅਮਰੁ ਥੀਆ ਫਿਰਿ ਨ ਮੂਆ ਕਲਿ ਕਲੇਸਾ ਦੁਖ ਹਰੇ ॥ ਹਰਿ ਸਰਣਿ ਪਾਈ ਤਜਿ ਨ ਜਾਈ ਪ੍ਰਭ ਪ੍ਰੀਤਿ ਮਨਿ ਤਨਿ ਭਾਣੀ ॥ ਬਿਨਵੰਤਿ ਨਾਨਕ ਸਦਾ ਗਾਈਐ ਪਵਿਤ੍ਰ ਅੰਮ੍ਰਿਤ ਬਾਣੀ ॥੩॥ {ਪੰਨਾ 545}

ਪਦਅਰਥ: ਅੰਮ੍ਰਿਤਆਤਮਕ ਜੀਵਨ ਦੇਣ ਵਾਲੀਜਿਨ੍ਹ੍ਹ ਕਉਜਿਨ੍ਹਾਂ ਦੇ ਮੱਥੇ ਉਤੇਕਰਮਿ—(ਪਰਮਾਤਮਾ ਦੀ) ਬਖ਼ਸ਼ਸ਼ ਨਾਲਤਿਸੁ ਰਿਦੈਉਸ ਉਸ ਮਨੁੱਖ ਦੇ ਹਿਰਦੇ ਵਿਚ {ਨੋਟ:ਲਫ਼ਜ਼ 'ਜਿਨ੍ਹ੍ਹ' ਬਹੁ-ਵਚਨ ਹੈ, ਲਫ਼ਜ਼ 'ਤਿਸੁ' ਇਕ-ਵਚਨ ਹੈਦੋਹਾਂ ਦਾ ਮੇਲ ਠੀਕ ਕਰਨ ਲਈ 'ਤਿਸੁ' ਦਾ ਅਰਥ 'ਤਿਸੁ ਤਿਸੁ' ਕਰਨਾ ਹੈ}ਅਕਥਜਿਸ ਦਾ ਸਰੂਪ ਬਿਆਨ ਨਾਹ ਕੀਤਾ ਜਾ ਸਕੇਜਿਸੁਜਿਸ ਜਿਸ ਉਤੇਅਮਰੁਅਟੱਲ ਆਤਮਕ ਜੀਵਨ ਵਾਲਾਨਾ ਮੂਆਆਤਮਕ ਮੌਤ ਦੇ ਕਾਬੂ ਨਹੀਂ ਆਉਂਦਾਕਲਿਝਗੜੇਹਰੇਦੂਰ ਕਰ ਲੈਂਦਾ ਹੈਤਜਿਛੱਡ ਕੇਮਨਿਮਨ ਵਿਚਤਨਿਹਿਰਦੇ ਵਿਚਭਾਣੀਪਿਆਰੀ ਲੱਗੀਗਾਈਐਗਾਣੀ ਚਾਹੀਦੀ ਹੈ

ਅਰਥ: ਹੇ ਭਾਗਾਂ ਵਾਲੇ! ਆਤਮਕ ਜੀਵਨ ਦੇਣ ਵਾਲੀ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਸਦਾ ਸੁਣਿਆ ਕਰਇਹ ਬਾਣੀ ਉਸ ਉਸ (ਵਡ-ਭਾਗੀ) ਦੇ ਹਿਰਦੇ ਵਿਚ ਵੱਸਦੀ ਹੈ ਜਿਨ੍ਹਾਂ ਦੇ ਮੱਥੇ ਉਤੇ ਪਰਮਾਤਮਾ ਦੀ ਬਖ਼ਸ਼ਸ਼ ਨਾਲ ਇਸ ਦੀ ਪ੍ਰਾਪਤੀ ਦਾ ਲੇਖ ਲਿਖਿਆ ਹੁੰਦਾ ਹੈਜਿਸ ਜਿਸ ਮਨੁੱਖ ਉੱਤੇ ਪ੍ਰਭੂ ਆਪ ਕਿਰਪਾ ਕਰਦਾ ਹੈ ਉਹ ਬੰਦੇ ਅਕੱਥ ਪ੍ਰਭੂ ਦੀ ਸਿਫ਼ਤਿ-ਸਾਲਾਹ ਨਾਲ ਸਾਂਝ ਪਾਂਦੇ ਹਨ

(ਜੇਹੜਾ ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਨਾਲ ਸਾਂਝ ਪਾਂਦਾ ਹੈ) ਉਹ ਅਟੱਲ ਆਤਮਕ ਜੀਵਨ ਵਾਲਾ ਹੋ ਜਾਂਦਾ ਹੈ, ਉਹ ਮੁੜ ਕਦੇ ਆਤਮਕ ਮੌਤ ਨਹੀਂ ਸਹੇੜਦਾ, ਉਹ (ਆਪਣੇ ਅੰਦਰੋਂ) ਸਾਰੇ ਦੁੱਖ ਕਲੇਸ਼ ਝਗੜੇ ਦੂਰ ਕਰ ਲੈਂਦਾ ਹੈ, ਉਹ ਮਨੁੱਖ ਉਸ ਪਰਮਾਤਮਾ ਦੀ ਸਰਨ ਪ੍ਰਾਪਤ ਕਰ ਲੈਂਦਾ ਹੈ ਜੇਹੜਾ ਕਦੇ ਛੱਡ ਕੇ ਨਹੀਂ ਜਾਂਦਾ, ਉਸ ਮਨੁੱਖ ਦੇ ਮਨ ਵਿਚ, ਹਿਰਦੇ ਵਿਚ ਪ੍ਰਭੂ ਦੀ ਪ੍ਰੀਤਿ ਪਿਆਰੀ ਲੱਗਣ ਲੱਗ ਪੈਂਦੀ ਹੈਨਾਨਕ ਬੇਨਤੀ ਕਰਦਾ ਹੈ-(ਹੇ ਭਾਈ!) ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਦੀ ਪਵਿਤ੍ਰ ਬਾਣੀ ਸਦਾ ਗਾਣੀ ਚਾਹੀਦੀ ਹੈ

ਮਨ ਤਨ ਗਲਤੁ ਭਏ ਕਿਛੁ ਕਹਣੁ ਨ ਜਾਈ ਰਾਮ ॥ ਜਿਸ ਤੇ ਉਪਜਿਅੜਾ ਤਿਨਿ ਲੀਆ ਸਮਾਈ ਰਾਮ ॥ ਮਿਲਿ ਬ੍ਰਹਮ ਜੋਤੀ ਓਤਿ ਪੋਤੀ ਉਦਕੁ ਉਦਕਿ ਸਮਾਇਆ ॥ ਜਲਿ ਥਲਿ ਮਹੀਅਲਿ ਏਕੁ ਰਵਿਆ ਨਹ ਦੂਜਾ ਦ੍ਰਿਸਟਾਇਆ ॥ ਬਣਿ ਤ੍ਰਿਣਿ ਤ੍ਰਿਭਵਣਿ ਪੂਰਿ ਪੂਰਨ ਕੀਮਤਿ ਕਹਣੁ ਨ ਜਾਈ ॥ ਬਿਨਵੰਤਿ ਨਾਨਕ ਆਪਿ ਜਾਣੈ ਜਿਨਿ ਏਹ ਬਣਤ ਬਣਾਈ ॥੪॥੨॥੫ {ਪੰਨਾ 545}

ਪਦਅਰਥ: ਗਲਤੁਗ਼ਲਤਾਨ, ਮਸਤਕਹਣੁ ਨ ਜਾਈਬਿਆਨ ਨਹੀਂ ਕੀਤਾ ਜਾ ਸਕਦਾਜਿਸ ਤੇਜਿਸ (ਪਰਮਾਤਮਾ) ਤੋਂ {ਲਫ਼ਜ਼ 'ਜਿਸੁ' ਦਾ ੁ ਸੰਬੰਧਕ 'ਤੇ' ਦੇ ਕਾਰਨ ਉੱਡ ਗਿਆ ਹੈ}ਤਿਨਿਉਸ (ਪਰਮਾਤਮਾ) ਨੇਲੀਆ ਸਮਾਈਆਪਣੇ ਵਿਚ ਮਿਲਾ ਲਿਆਮਿਲਿਮਿਲ ਕੇਓਤਿਉਣੇ ਹੋਏ ਵਿਚਪੋਤੀਪੋਤਿਪ੍ਰੋਤੇ ਹੋਏ ਵਿਚਓਤ ਪੋਤੀ—(ਕੱਪੜੇ ਦੇ) ਤਾਣੇ ਪੇਟੇ ਵਾਂਗਉਦਕੁਪਾਣੀਉਦਕਿਪਾਣੀ ਵਿਚਜਲਪਾਣੀ ਵਿਚਥਲਿਧਰਤੀ ਵਿਚਮਹੀਅਲਿਮਹੀ ਤਲਿ, ਧਰਤੀ ਤੇ ਤਲ ਉੱਤੇ, ਪੁਲਾੜ ਵਿਚ, ਆਕਾਸ਼ ਵਿਚਜਿਨਿਜਿਸ (ਪਰਮਾਤਮਾ) ਨੇ

ਅਰਥ: ('ਅੰਮ੍ਰਿਤ ਬਾਣੀ' ਦੀ ਬਰਕਤਿ ਨਾਲ ਮਨੁੱਖ ਦਾ) ਮਨ ਤੇ ਹਿਰਦਾ (ਪਰਮਾਤਮਾ ਦੀ ਯਾਦ ਵਿਚ ਇਸ ਤਰ੍ਹਾਂ) ਮਸਤ ਹੋ ਜਾਂਦਾ ਹੈ ਕਿ (ਇਸ ਦੀ ਬਾਬਤ) ਕੁਝ ਦੱਸਿਆ ਨਹੀਂ ਜਾ ਸਕਦਾ, (ਬੱਸ! ਇਹ ਹੀ ਕਿਹਾ ਜਾ ਸਕਦਾ ਹੈ ਕਿ) ਜਿਸ ਪਰਮਾਤਮਾ ਤੋਂ ਉਹ ਪੈਦਾ ਹੋਇਆ ਸੀ ਉਸ ਨੇ (ਉਸ ਨੂੰ) ਆਪਣੇ ਵਿਚ ਮਿਲਾ ਲਿਆਤਾਣੇ ਪੇਟੇ ਵਾਂਗ ਪਰਮਾਤਮਾ ਦੀ ਜੋਤਿ ਵਿਚ ਮਿਲ ਕੇ (ਉਹ ਇਉਂ ਹੋ ਗਿਆ ਜਿਵੇਂ) ਪਾਣੀ ਵਿਚ ਪਾਣੀ ਮਿਲ ਜਾਂਦਾ ਹੈ(ਫਿਰ ਉਸ ਮਨੁੱਖ ਨੂੰ) ਪਾਣੀ ਵਿਚ, ਧਰਤੀ ਵਿਚ, ਆਕਾਸ਼ ਵਿਚ, ਇਕ ਪਰਮਾਤਮਾ ਹੀ ਮੌਜੂਦ ਦਿੱਸਦਾ ਹੈ (ਉਸ ਤੋਂ ਬਿਨਾ) ਕੋਈ ਹੋਰ ਨਹੀਂ ਦਿੱਸਦਾਉਸ ਮਨੁੱਖ ਨੂੰ ਪਰਮਾਤਮਾ ਜੰਗਲ ਵਿਚ, ਘਾਹ (ਦੇ ਹਰੇਕ ਤੀਲੇ) ਵਿਚ, ਸਾਰੇ ਸੰਸਾਰ ਵਿਚ ਵਿਆਪਕ ਜਾਪਦਾ ਹੈ (ਉਸ ਮਨੁੱਖ ਦੀ ਆਤਮਕ ਅਵਸਥਾ ਦਾ) ਮੁੱਲ ਬਿਆਨ ਨਹੀਂ ਕੀਤਾ ਜਾ ਸਕਦਾਨਾਨਕ ਬੇਨਤੀ ਕਰਦਾ ਹੈ-ਜਿਸ ਪਰਮਾਤਮਾ ਨੇ (ਉਸ ਮਨੁੱਖ ਦੀ ਆਤਮਕ ਅਵਸਥਾ ਦੀ) ਇਹ ਖੇਡ ਬਣਾ ਦਿੱਤੀ ਉਹ ਆਪ ਹੀ ਉਸ ਨੂੰ ਸਮਝਦਾ ਹੈ

ਬਿਹਾਗੜਾ ਮਹਲਾ ੫ ॥ ਖੋਜਤ ਸੰਤ ਫਿਰਹਿ ਪ੍ਰਭ ਪ੍ਰਾਣ ਅਧਾਰੇ ਰਾਮ ॥ ਤਾਣੁ ਤਨੁ ਖੀਨ ਭਇਆ ਬਿਨੁ ਮਿਲਤ ਪਿਆਰੇ ਰਾਮ ॥ ਪ੍ਰਭ ਮਿਲਹੁ ਪਿਆਰੇ ਮਇਆ ਧਾਰੇ ਕਰਿ ਦਇਆ ਲੜਿ ਲਾਇ ਲੀਜੀਐ ॥ ਦੇਹਿ ਨਾਮੁ ਅਪਨਾ ਜਪਉ ਸੁਆਮੀ ਹਰਿ ਦਰਸ ਪੇਖੇ ਜੀਜੀਐ ॥ ਸਮਰਥ ਪੂਰਨ ਸਦਾ ਨਿਹਚਲ ਊਚ ਅਗਮ ਅਪਾਰੇ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਮਿਲਹੁ ਪ੍ਰਾਨ ਪਿਆਰੇ ॥੧॥ {ਪੰਨਾ 545}

ਪਦਅਰਥ: ਖੋਜਤ ਫਿਰਹਿਲੱਭਦੇ ਫਿਰਦੇ ਹਨਪ੍ਰਾਣ ਅਧਾਰੇ ਰਾਮਜਿੰਦ ਦੇ ਆਸਰੇ ਪ੍ਰਭੂ ਨੂੰਤਾਣੁਤਾਕਤ, ਬਲਤਨੁਸਰੀਰਖੀਨਲਿੱਸਾ, ਕਮਜ਼ੋਰਪ੍ਰਭਹੇ ਪ੍ਰਭੂ! ਮਇਆਦਇਆਧਾਰੇਧਾਰਿ, ਧਾਰ ਕੇਲੜਿਲੜ ਨਾਲਜਪਉਜਪਉਂ, ਮੈਂ ਜਪਾਂਸੁਆਮੀਹੇ ਸੁਆਮੀ! ਪੇਖੇਪੇਖਿ, ਵੇਖ ਕੇਜੀਜੀਐਜੀਊ ਪਈਦਾ ਹੈਨਿਹਚਲਸਦਾ ਕਾਇਮ ਰਹਿਣ ਵਾਲੇ! ਪ੍ਰਾਨ ਪਿਆਰੇਹੇ ਜਿੰਦ ਤੋਂ ਪਿਆਰੇ

ਅਰਥ: (ਹੇ ਭਾਈ!) ਸੰਤ ਜਨ ਜਿੰਦ ਦੇ ਆਸਰੇ ਪਰਮਾਤਮਾ ਨੂੰ (ਸਦਾ) ਭਾਲਦੇ ਫਿਰਦੇ ਹਨ, ਪਿਆਰੇ ਪ੍ਰਭੂ ਨੂੰ ਮਿਲਣ ਤੋਂ ਬਿਨਾ ਉਹਨਾਂ ਦਾ ਸਰੀਰ ਲਿੱਸਾ ਪੈ ਜਾਂਦਾ ਹੈ ਉਹਨਾਂ ਦਾ ਸਰੀਰਕ ਬਲ ਘਟ ਜਾਂਦਾ ਹੈ

ਹੇ ਪਿਆਰੇ ਪ੍ਰਭੂ! ਮੇਹਰ ਕਰ ਕੇ ਮੈਨੂੰ ਮਿਲ, ਦਇਆ ਕਰ ਕੇ ਮੈਨੂੰ ਆਪਣੇ ਲੜ ਲਾ ਲੈਹੇ ਮੇਰੇ ਸੁਆਮੀ! ਮੈਨੂੰ ਆਪਣਾ ਨਾਮ ਦੇਹ, ਮੈਂ (ਤੇਰੇ ਨਾਮ ਨੂੰ ਸਦਾ) ਜਪਦਾ ਰਹਾਂ, ਤੇਰਾ ਦਰਸ਼ਨ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੋ ਜਾਂਦਾ ਹੈਨਾਨਕ ਬੇਨਤੀ ਕਰਦਾ ਹੈ-ਹੇ ਸਭ ਤਾਕਤਾਂ ਦੇ ਮਾਲਕ! ਹੇ ਸਰਬ-ਵਿਆਪਕ! ਹੇ ਸਦਾ ਅਟੱਲ ਰਹਿਣ ਵਾਲੇ! ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਹੇ ਜਿੰਦ ਤੋਂ ਪਿਆਰੇ! ਮੇਹਰ ਕਰ ਕੇ ਮੈਨੂੰ ਆ ਮਿਲ

ਜਪ ਤਪ ਬਰਤ ਕੀਨੇ ਪੇਖਨ ਕਉ ਚਰਣਾ ਰਾਮ ॥ ਤਪਤਿ ਨ ਕਤਹਿ ਬੁਝੈ ਬਿਨੁ ਸੁਆਮੀ ਸਰਣਾ ਰਾਮ ॥ ਪ੍ਰਭ ਸਰਣਿ ਤੇਰੀ ਕਾਟਿ ਬੇਰੀ ਸੰਸਾਰੁ ਸਾਗਰੁ ਤਾਰੀਐ ॥ ਅਨਾਥ ਨਿਰਗੁਨਿ ਕਛੁ ਨ ਜਾਨਾ ਮੇਰਾ ਗੁਣੁ ਅਉਗਣੁ ਨ ਬੀਚਾਰੀਐ ॥ ਦੀਨ ਦਇਆਲ ਗੋਪਾਲ ਪ੍ਰੀਤਮ ਸਮਰਥ ਕਾਰਣ ਕਰਣਾ ॥ ਨਾਨਕ ਚਾਤ੍ਰਿਕ ਹਰਿ ਬੂੰਦ ਮਾਗੈ ਜਪਿ ਜੀਵਾ ਹਰਿ ਹਰਿ ਚਰਣਾ ॥੨॥ {ਪੰਨਾ 545}

ਪਦਅਰਥ: ਪੇਖਨ ਕਉਵੇਖਣ ਵਾਸਤੇਤਪਤਿਤਪਸ਼, ਸੜਨਕਤਹਿਕਿਤੇ ਭੀਪ੍ਰਭਹੇ ਪ੍ਰਭੂ! ਬੇਰੀਬੇੜੀਤਾਰੀਐਪਾਰ ਲੰਘਾ ਲੈਅਨਾਥਨਿਆਸਰਾਨ ਜਾਨਾਨ ਜਾਨਾਂ, ਮੈਂ ਨਹੀਂ ਜਾਣਦਾਨ ਬੀਚਾਰੀਐਖ਼ਿਆਲ ਵਿਚ ਨਾਹ ਲਿਆਵੀਂਚਾਤ੍ਰਿਕਪਪੀਹਾਮਾਗੈਮੰਗਦਾ ਹੈਜੀਵਾਜੀਵਾਂ, ਮੈਂ ਜੀਊਂਦਾ ਹਾਂ, ਮੈਂ ਆਤਮਕ ਜੀਵਨ ਹਾਸਲ ਕਰਦਾ ਹਾਂ

ਅਰਥ: ਪਰਮਾਤਮਾ ਦੇ ਚਰਨਾਂ ਦਾ ਦਰਸਨ ਕਰਨ ਵਾਸਤੇ ਅਨੇਕਾਂ ਜਪ ਕੀਤੇ, ਧੂਣੀਆਂ ਤਪਾਈਆਂ, ਵਰਤ ਰੱਖੇ; ਪਰ ਮਾਲਕ-ਪ੍ਰਭੂ ਦੀ ਸਰਨ ਤੋਂ ਬਿਨਾ ਕਿਤੇ ਭੀ ਮਨ ਦੀ ਤਪਸ਼ ਨਹੀਂ ਬੁੱਝਦੀਹੇ ਪ੍ਰਭੂ! (ਜਪਾਂ ਤਪਾਂ ਦੇ ਆਸਰੇ ਛੱਡ ਕੇ) ਮੈਂ ਤੇਰੀ ਸਰਨ ਆਇਆ ਹਾਂ, ਮੇਰੀ ਮਾਇਆ ਦੇ ਮੋਹ ਦੀ ਬੇੜੀ ਕੱਟ ਦੇ, ਮੈਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਹੇ ਪ੍ਰਭੂ! ਮੇਰਾ ਹੋਰ ਕੋਈ ਆਸਰਾ ਨਹੀਂ, ਮੈਂ ਗੁਣ-ਹੀਨ ਹਾਂ, (ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਲਈ) ਮੈਂ ਕੋਈ ਢੰਗ ਨਹੀਂ ਜਾਣਦਾ, ਮੇਰਾ ਨਾਹ ਕੋਈ ਗੁਣ ਨਾਹ ਕੋਈ ਔਗੁਣ ਕੋਈ ਭੀ ਆਪਣੇ ਖ਼ਿਆਲ ਵਿਚ ਨਾਹ ਲਿਆਵੀਂ

ਹੇ ਨਾਨਕ! (ਆਖ-) ਹੇ ਦੀਨਾਂ ਉੱਤੇ ਦਇਆ ਕਰਨ ਵਾਲੇ! ਹੇ ਸ੍ਰਿਸ਼ਟੀ ਦੇ ਰਾਖੇ! ਹੇ ਪ੍ਰੀਤਮ! ਹੇ ਸਾਰੀਆਂ ਤਾਕਤਾਂ ਦੇ ਮਾਲਕ! ਹੇ ਜਗਤ ਦੇ ਮੂਲ! (ਜਿਵੇਂ) ਪਪੀਹਾ (ਵਰਖਾ ਦੀ) ਬੂੰਦ ਮੰਗਦਾ ਹੈ (ਤਿਵੇਂ ਮੈਂ ਤੇਰੇ ਨਾਮ-ਅੰਮ੍ਰਿਤ ਦੀ ਬੂੰਦ ਮੰਗਦਾ ਹਾਂ) ਤੇਰੇ ਚਰਨਾਂ ਦਾ ਧਿਆਨ ਧਰ ਧਰ ਕੇ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ

TOP OF PAGE

Sri Guru Granth Darpan, by Professor Sahib Singh