ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ

Page 547

ਸੋ ਦਿਨੁ ਸਫਲੁ ਗਣਿਆ ਹਰਿ ਪ੍ਰਭੂ ਮਿਲਾਇਆ ਰਾਮ ॥ ਸਭਿ ਸੁਖ ਪਰਗਟਿਆ ਦੁਖ ਦੂਰਿ ਪਰਾਇਆ ਰਾਮ ॥ ਸੁਖ ਸਹਜ ਅਨਦ ਬਿਨੋਦ ਸਦ ਹੀ ਗੁਨ ਗੁਪਾਲ ਨਿਤ ਗਾਈਐ ॥ ਭਜੁ ਸਾਧਸੰਗੇ ਮਿਲੇ ਰੰਗੇ ਬਹੁੜਿ ਜੋਨਿ ਨ ਧਾਈਐ ॥ ਗਹਿ ਕੰਠਿ ਲਾਏ ਸਹਜਿ ਸੁਭਾਏ ਆਦਿ ਅੰਕੁਰੁ ਆਇਆ ॥ ਬਿਨਵੰਤ ਨਾਨਕ ਆਪਿ ਮਿਲਿਆ ਬਹੁੜਿ ਕਤਹੂ ਨ ਜਾਇਆ ॥੫॥੪॥੭ {ਪੰਨਾ 547}

ਪਦਅਰਥ: ਸਫਲੁਕਾਮਯਾਬ, ਭਾਗਾਂ ਵਾਲਾਗਣਿਆਸਮਝਣਾ ਚਾਹੀਦਾ ਹੈਸਭਿਸਾਰੇਦੂਰਿ ਪਰਾਇਆਦੂਰ ਜਾ ਪੈਂਦੇ ਹਨਸਹਜਆਤਮਕ ਅਡੋਲਤਾਬਿਨੋਦਖ਼ੁਸ਼ੀਆਂਗਾਈਐਰਲ, ਰਲ ਕੇ ਗਾਵੀਏਭਜੁਭਜਨ ਕਰ, ਯਾਦ ਕਰਸਾਧ ਸੰਗੇਸਾਧ ਸੰਗਤਿ ਵਿਚਮਿਲੇਮਿਲਿ, ਮਿਲ ਕੇਰੰਗੇਰੰਗਿ, ਪ੍ਰੇਮ ਨਾਲਬਹੁੜਿਮੁੜ, ਫਿਰਗਹਿਫੜ ਕੇਕੰਠਿਗਲ ਨਾਲਸਹਜਿਆਤਮਕ ਅਡੋਲਤਾ ਵਿਚਸੁਭਾਏਸੁਭਾਇ, ਪ੍ਰੇਮ ਵਿਚਆਦਿਮੁੱਢਲਾਅੰਕੁਰੁਅੰਗੂਰਕਤਹੂਕਿਤੇ ਭੀ

ਅਰਥ: ਹੇ ਭਾਈ! ਉਹ ਦਿਨ ਭਾਗਾਂ ਵਾਲਾ ਸਮਝਣਾ ਚਾਹੀਦਾ ਹੈ ਜਦੋਂ ਹਰਿ-ਪ੍ਰਭੂ (ਗੁਰੂ ਦਾ) ਮਿਲਾਇਆ (ਮਿਲ ਪੈਂਦਾ ਹੈ)(ਹਿਰਦੇ ਵਿਚ) ਸਾਰੇ ਸੁਖ ਪਰਗਟ ਹੋ ਜਾਂਦੇ ਹਨ, ਤੇ, ਸਾਰੇ ਦੁੱਖ ਦੂਰ ਜਾ ਪੈਂਦੇ ਹਨਹੇ ਭਾਈ! ਆਓ, ਜਗਤ-ਪਾਲ ਪ੍ਰਭੂ ਦੇ ਗੁਣ ਨਿੱਤ ਗਾਂਦੇ ਰਹੀਏ (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ ਹਿਰਦੇ ਵਿਚ) ਸਦਾ ਹੀ ਆਤਮਕ ਅਡੋਲਤਾ ਦੇ ਸੁਖ-ਆਨੰਦ ਬਣੇ ਰਹਿੰਦੇ ਹਨ, ਖ਼ੁਸ਼ੀਆਂ ਬਣੀਆਂ ਰਹਿੰਦੀਆਂ ਹਨਹੇ ਭਾਈ! ਗੁਰੂ ਦੀ ਸੰਗਤਿ ਵਿਚ ਪ੍ਰੇਮ ਨਾਲ ਮਿਲ ਕੇ ਪਰਮਾਤਮਾ ਦਾ ਭਜਨ ਕਰਿਆ ਕਰ (ਭਜਨ ਦੀ ਬਰਕਤਿ ਨਾਲ) ਮੁੜ ਮੁੜ ਜੂਨਾਂ ਵਿਚ ਨਹੀਂ ਪਈਦਾ, ਪਰਮਾਤਮਾ (ਬਾਹੋਂ) ਫੜ ਕੇ ਆਪਣੇ ਗਲ ਨਾਲ ਲਾ ਲੈਂਦਾ ਹੈ, ਆਤਮਕ ਅਡੋਲਤਾ ਵਿਚ ਪ੍ਰੇਮ ਵਿਚ (ਲੀਨ ਕਰ ਦੇਂਦਾ ਹੈਹਿਰਦੇ ਵਿਚ ਭਗਤੀ ਦਾ) ਮੁੱਢਲਾ ਅੰਗੂਰ ਪੁੰਗਰ ਪੈਂਦਾ ਹੈਨਾਨਕ ਬੇਨਤੀ ਕਰਦਾ ਹੈ-(ਹੇ ਭਾਈ! ਸਾਧ ਸੰਗਤਿ ਵਿਚ ਮਿਲਿਆਂ) ਪ੍ਰਭੂ ਆਪ ਆ ਮਿਲਦਾ ਹੈ, ਫਿਰ (ਉਸ ਦਾ ਦਰ ਛੱਡ ਕੇ) ਹੋਰ ਕਿਤੇ ਭੀ ਨਹੀਂ ਭਟਕੀਦਾ

ਬਿਹਾਗੜਾ ਮਹਲਾ ੫ ਛੰਤ ॥ ਸੁਨਹੁ ਬੇਨੰਤੀਆ ਸੁਆਮੀ ਮੇਰੇ ਰਾਮ ॥ ਕੋਟਿ ਅਪ੍ਰਾਧ ਭਰੇ ਭੀ ਤੇਰੇ ਚੇਰੇ ਰਾਮ ॥ ਦੁਖ ਹਰਨ ਕਿਰਪਾ ਕਰਨ ਮੋਹਨ ਕਲਿ ਕਲੇਸਹ ਭੰਜਨਾ ॥ ਸਰਨਿ ਤੇਰੀ ਰਖਿ ਲੇਹੁ ਮੇਰੀ ਸਰਬ ਮੈ ਨਿਰੰਜਨਾ ॥ ਸੁਨਤ ਪੇਖਤ ਸੰਗਿ ਸਭ ਕੈ ਪ੍ਰਭ ਨੇਰਹੂ ਤੇ ਨੇਰੇ ॥ ਅਰਦਾਸਿ ਨਾਨਕ ਸੁਨਿ ਸੁਆਮੀ ਰਖਿ ਲੇਹੁ ਘਰ ਕੇ ਚੇਰੇ ॥੧॥ {ਪੰਨਾ 547}

ਪਦਅਰਥ: ਕੋਟਿਕ੍ਰੋੜਾਂਚੇਰੇਸੇਵਕਮੋਹਨਹੇ ਮਨ ਨੂੰ ਖਿੱਚ ਪਾਣ ਵਾਲੇ! ਕਲਿਝਗੜੇਭੰਜਨਾਨਾਸ ਕਰਨ ਵਾਲੇਸਰਬ ਮੈਸਰਬਵਿਆਪਕ! ਨਿਰੰਜਨਾਹੇ ਨਿਰਲੇਪ! ਪ੍ਰਭਹੇ ਪ੍ਰਭੂ!

ਅਰਥ: ਹੇ ਮੇਰੇ ਮਾਲਕ! ਮੇਰੀ ਬੇਨਤੀ ਸੁਣ(ਅਸੀ ਜੀਵ) ਕ੍ਰੋੜਾਂ ਪਾਪਾਂ ਨਾਲ ਲਿਬੜੇ ਹੋਏ ਹਾਂ, ਪਰ ਫਿਰ ਭੀ ਤੇਰੇ (ਦਰ ਦੇ) ਦਾਸ ਹਾਂਹੇ ਦੁੱਖਾਂ ਦੇ ਨਾਸ ਕਰਨ ਵਾਲੇ! ਹੇ ਕਿਰਪਾ ਕਰਨ ਵਾਲੇ! ਹੇ ਮੋਹਨ! ਹੇ ਸਾਡੇ ਦੁੱਖ-ਕਲੇਸ਼ ਦੂਰ ਕਰਨ ਵਾਲੇ! ਹੇ ਸਰਬ-ਵਿਆਪਕ! ਹੇ ਨਿਰਲੇਪ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਮੇਰੀ ਲਾਜ ਰੱਖ ਲੈਹੇ ਪ੍ਰਭੂ! ਤੂੰ ਸਾਡੇ ਅੱਤ ਨੇੜੇ ਵੱਸਦਾ ਹੈਂ, ਤੂੰ ਸਭ ਜੀਵਾਂ ਦੇ ਅੰਗ-ਸੰਗ ਰਹਿੰਦਾ ਹੈਂ, ਤੂੰ ਸਭ ਜੀਵਾਂ ਦੀਆਂ ਅਰਦਾਸਾਂ ਸੁਣਦਾ ਹੈਂ, ਤੂੰ ਸਭ ਜੀਵਾਂ ਦੇ ਕੀਤੇ ਕੰਮ ਵੇਖਦਾ ਹੈਂਹੇ ਮੇਰੇ ਸੁਆਮੀ! ਨਾਨਕ ਦੀ ਬੇਨਤੀ ਸੁਣਮੈਂ ਤੇਰੇ ਘਰ ਦਾ ਗ਼ੁਲਾਮ ਹਾਂ, ਮੇਰੀ ਇੱਜ਼ਤ ਰੱਖ ਲੈ

ਤੂ ਸਮਰਥੁ ਸਦਾ ਹਮ ਦੀਨ ਭੇਖਾਰੀ ਰਾਮ ॥ ਮਾਇਆ ਮੋਹਿ ਮਗਨੁ ਕਢਿ ਲੇਹੁ ਮੁਰਾਰੀ ਰਾਮ ॥ ਲੋਭਿ ਮੋਹਿ ਬਿਕਾਰਿ ਬਾਧਿਓ ਅਨਿਕ ਦੋਖ ਕਮਾਵਨੇ ॥ ਅਲਿਪਤ ਬੰਧਨ ਰਹਤ ਕਰਤਾ ਕੀਆ ਅਪਨਾ ਪਾਵਨੇ ॥ ਕਰਿ ਅਨੁਗ੍ਰਹੁ ਪਤਿਤ ਪਾਵਨ ਬਹੁ ਜੋਨਿ ਭ੍ਰਮਤੇ ਹਾਰੀ ॥ ਬਿਨਵੰਤਿ ਨਾਨਕ ਦਾਸੁ ਹਰਿ ਕਾ ਪ੍ਰਭ ਜੀਅ ਪ੍ਰਾਨ ਅਧਾਰੀ ॥੨॥ {ਪੰਨਾ 547}

ਪਦਅਰਥ: ਸਮਰਥੁਸਭ ਤਾਕਤਾਂ ਦਾ ਮਾਲਕਦੀਨਕੰਗਾਲਭੇਖਾਰੀਮੰਗਤੇਮੋਹਿਮੋਹ ਵਿਚਮਗਨੁਡੁੱਬਾ ਹੋਇਆ, ਮਸਤਮੁਰਾਰੀਹੇ ਮੁਰਾਰੀ! ਹੇ ਪ੍ਰਭੂ! ਲੋਭਿਲੋਭ ਵਿਚਬਾਧਿਓਬੱਝਾ ਹੋਇਆਦੋਖਪਾਪਅਲਿਪਤਨਿਰਲੇਪਕਰਤਾਕਰਤਾਰਅਨੁਗ੍ਰਹੁਦਇਆਪਤਿਤ ਪਾਵਨਹੇ ਵਿਕਾਰੀਆਂ ਨੂੰ ਪਵਿਤ੍ਰ ਕਰਨ ਵਾਲੇ! ਭ੍ਰਮਤੇਭਟਕਦੇਹਾਰੀਥੱਕ ਗਈਜੀਅ ਅਧਾਰੀਜਿੰਦ ਦਾ ਆਸਰਾ

ਅਰਥ: ਹੇ ਪ੍ਰਭੂ! ਤੂੰ ਸਭ ਤਾਕਤਾਂ ਦਾ ਮਾਲਕ ਹੈਂ, ਅਸੀ (ਤੇਰੇ ਦਰ ਤੇ) ਨਿਮਾਣੇ ਮੰਗਤੇ ਹਾਂਹੇ ਮੁਰਾਰੀ! ਮੈਂ ਮਾਇਆ ਦੇ ਮੋਹ ਵਿਚ ਡੁੱਬਾ ਰਹਿੰਦਾ ਹਾਂ, ਮੈਨੂੰ (ਮੋਹ ਵਿਚੋਂ) ਕੱਢ ਲੈਮੈਂ ਲੋਭ ਵਿਚ, ਮੋਹ ਵਿਚ, ਵਿਕਾਰ ਵਿਚ ਬੱਝਾ ਰਹਿੰਦਾ ਹਾਂਹੇ ਪ੍ਰਭੂ! ਅਸੀ ਜੀਵ ਅਨੇਕਾਂ ਪਾਪ ਕਮਾਂਦੇ ਰਹਿੰਦੇ ਹਾਂ(ਹੇ ਭਾਈ!) ਇਕ ਕਰਤਾਰ ਹੀ ਨਿਰਲੇਪ ਰਹਿੰਦਾ ਹੈ, ਤੇ ਬੰਧਨਾਂ ਤੋਂ ਆਜ਼ਾਦ ਹੈ, ਅਸੀ ਜੀਵ ਤਾਂ ਆਪਣੇ ਕੀਤੇ ਕਰਮਾਂ ਦਾ ਫਲ ਭੁਗਤਦੇ ਰਹਿੰਦੇ ਹਾਂਹੇ ਵਿਕਾਰੀਆਂ ਨੂੰ ਪਵਿਤ੍ਰ ਕਰਨ ਵਾਲੇ ਪ੍ਰਭੂ! ਮੇਹਰ ਕਰ, ਅਨੇਕਾਂ ਜੂਨਾਂ ਵਿਚ ਭਟਕ ਭਟਕ ਕੇ (ਮੇਰੀ ਜਿੰਦ) ਥੱਕ ਗਈ ਹੈ(ਹੇ ਭਾਈ!) ਨਾਨਕ ਬੇਨਤੀ ਕਰਦਾ ਹੈ-ਨਾਨਕ ਉਸ ਹਰੀ ਦਾ ਉਸ ਪ੍ਰਭੂ ਦਾ ਦਾਸ ਹੈ ਜੋ (ਸਭ ਜੀਵਾਂ ਦੀ) ਜਿੰਦ ਦਾ ਪ੍ਰਾਣਾਂ ਦਾ ਆਸਰਾ ਹੈ

ਤੂ ਸਮਰਥੁ ਵਡਾ ਮੇਰੀ ਮਤਿ ਥੋਰੀ ਰਾਮ ॥ ਪਾਲਹਿ ਅਕਿਰਤਘਨਾ ਪੂਰਨ ਦ੍ਰਿਸਟਿ ਤੇਰੀ ਰਾਮ ॥ ਅਗਾਧਿ ਬੋਧਿ ਅਪਾਰ ਕਰਤੇ ਮੋਹਿ ਨੀਚੁ ਕਛੂ ਨ ਜਾਨਾ ॥ ਰਤਨੁ ਤਿਆਗਿ ਸੰਗ੍ਰਹਨ ਕਉਡੀ ਪਸੂ ਨੀਚੁ ਇਆਨਾ ॥ ਤਿਆਗਿ ਚਲਤੀ ਮਹਾ ਚੰਚਲਿ ਦੋਖ ਕਰਿ ਕਰਿ ਜੋਰੀ ॥ ਨਾਨਕ ਸਰਨਿ ਸਮਰਥ ਸੁਆਮੀ ਪੈਜ ਰਾਖਹੁ ਮੋਰੀ ॥੩॥ {ਪੰਨਾ 547}

ਪਦਅਰਥ: ਪਾਲਹਿਤੂੰ ਪਾਲਦਾ ਹੈਂਅਕਿਰਤਘਨਕੀਤੀ ਭਲਾਈ ਨੂੰ ਭੁਲਾ ਦੇਣ ਵਾਲੇ, ਨਾਸ਼ੁਕਰੇਪੂਰਨਸਦਾ ਇਕਸਾਰਦ੍ਰਿਸਟਿਨਿਗਾਹ, ਨਜ਼ਰਅਗਾਧਿ ਬੋਧਿਮਨੁੱਖੀ ਸਮਝ ਤੋਂ ਪਰੇ ਅਥਾਹਕਰਤੇਹੇ ਕਰਤਾਰ! ਮੋਹਿਮੈਂਤਿਆਗਿਤਿਆਗ ਕੇਸੰਗ੍ਰਹਨਇਕੱਠੀਆਂ ਕਰਨਾਚੰਚਲਿਚੁਲਬੁਲੇ ਮਨ ਵਾਲੀਦੋਖਪਾਪਜੋਰੀਜੋੜੀ, ਇਕੱਠੀ ਕੀਤੀਪੈਜਲਾਜ, ਇੱਜ਼ਤਮੋਰੀਮੇਰੀਸਮਰਥਹੇ ਸਮਰੱਥ!

ਅਰਥ: ਹੇ ਰਾਮ! ਤੂੰ ਵੱਡੀ ਤਾਕਤ ਵਾਲਾ ਹੈਂ, ਮੇਰੀ ਅਕਲ ਨਿੱਕੀ ਜਿਹੀ ਹੈ (ਤੇਰੇ ਵਡੱਪਣ ਨੂੰ ਸਮਝ ਨਹੀਂ ਸਕਦੀ)ਹੇ ਪ੍ਰਭੂ! ਤੇਰੀ ਨਿਗਾਹ ਸਦਾ ਇਕ-ਸਾਰ ਹੈ ਤੂੰ ਨਾ-ਸ਼ੁਕਰਿਆਂ ਦੀ ਭੀ ਪਾਲਣਾ ਕਰਦਾ ਰਹਿੰਦਾ ਹੈਂਹੇ ਕਰਤਾਰ! ਹੇ ਬੇਅੰਤ ਪ੍ਰਭੂ! ਤੂੰ ਜੀਵਾਂ ਦੀ ਸਮਝ ਤੋਂ ਪਰੇ ਅਥਾਹ ਹੈਂ, ਮੈਂ ਨੀਵੇਂ ਜੀਵਨ ਵਾਲਾ (ਤੇਰੀ ਬਾਬਤ) ਕੁਝ ਭੀ ਨਹੀਂ ਜਾਣ ਸਕਦਾਹੇ ਪ੍ਰਭੂ! ਤੇਰਾ ਕੀਮਤੀ ਨਾਮ ਛੱਡ ਕੇ ਮੈਂ ਕਉਡੀਆਂ ਇਕੱਠੀਆਂ ਕਰਦਾ ਰਹਿੰਦਾ ਹਾਂ, ਮੈਂ ਪਸੂ-ਸੁਭਾਉ ਹਾਂ, ਨੀਵਾਂ ਹਾਂ, ਅੰਞਾਣ ਹਾਂਮੈਂ ਪਾਪ ਕਰ ਕਰ ਕੇ (ਉਸ ਮਾਇਆ ਨੂੰ ਹੀ) ਜੋੜਦਾ ਰਿਹਾ ਜੇਹੜੀ ਕਦੇ ਟਿਕ ਕੇ ਨਹੀਂ ਬੈਠਦੀ, ਜੇਹੜੀ ਜੀਵਾਂ ਦਾ ਸਾਥ ਛੱਡ ਜਾਂਦੀ ਹੈਹੇ ਨਾਨਕ! (ਆਖ-) ਹੇ ਸਭ ਤਾਕਤਾਂ ਦੇ ਮਾਲਕ ਮੇਰੇ ਸੁਆਮੀ! ਮੈਂ ਤੇਰੀ ਸਰਨ ਆਇਆ ਹਾਂ, ਮੇਰੀ ਲਾਜ ਰੱਖ ਲੈ

ਜਾ ਤੇ ਵੀਛੁੜਿਆ ਤਿਨਿ ਆਪਿ ਮਿਲਾਇਆ ਰਾਮ ॥ ਸਾਧੂ ਸੰਗਮੇ ਹਰਿ ਗੁਣ ਗਾਇਆ ਰਾਮ ॥ ਗੁਣ ਗਾਇ ਗੋਵਿਦ ਸਦਾ ਨੀਕੇ ਕਲਿਆਣ ਮੈ ਪਰਗਟ ਭਏ ॥ ਸੇਜਾ ਸੁਹਾਵੀ ਸੰਗਿ ਪ੍ਰਭ ਕੈ ਆਪਣੇ ਪ੍ਰਭ ਕਰਿ ਲਏ ॥ ਛੋਡਿ ਚਿੰਤ ਅਚਿੰਤ ਹੋਏ ਬਹੁੜਿ ਦੂਖੁ ਨ ਪਾਇਆ ॥ ਨਾਨਕ ਦਰਸਨੁ ਪੇਖਿ ਜੀਵੇ ਗੋਵਿੰਦ ਗੁਣ ਨਿਧਿ ਗਾਇਆ ॥੪॥੫॥੮ {ਪੰਨਾ 547}

ਪਦਅਰਥ: ਜਾ ਤੇਜਿਸ (ਪਰਮਾਤਮਾ) ਨਾਲੋਂਤਿਨਿਉਸ (ਪਰਮਾਤਮਾ) ਨੇਸੰਗਮੇਸੰਗਮਿ, ਮਿਲਾਪ ਵਿਚ, ਸੰਗਤਿ ਵਿਚਨੀਕੇਸੋਹਣੇਕਲਿਆਣਮੈਆਨੰਦ ਸਰੂਪ ਪਰਮਾਤਮਾਸੇਜਾਹਿਰਦਾਸੇਜਸੁਹਾਵੀਸੋਹਣੀਕੈ ਸੰਗਿਦੇ ਨਾਲਅਚਿੰਤਬੇਫ਼ਿਕਰਪੇਖਿਵੇਖ ਕੇਗੁਣਨਿਧਿਗੁਣਾਂ ਦਾ ਖ਼ਜ਼ਾਨਾ

ਅਰਥ: ਗੁਰੂ ਦੀ ਸੰਗਤਿ ਵਿਚ ਆ ਕੇ (ਜਿਸ ਮਨੁੱਖ ਨੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਣੇ ਸ਼ੁਰੂ ਕਰ ਦਿੱਤੇ (ਉਸ ਮਨੁੱਖ ਨੂੰ) ਉਸ ਪਰਮਾਤਮਾ ਨੇ ਆਪ ਆਪਣੇ ਚਰਨਾਂ ਵਿਚ ਜੋੜ ਲਿਆ ਜਿਸ ਤੋਂ (ਉਹ ਚਿਰਾਂ ਦਾ) ਵਿਛੁੜਿਆ ਆ ਰਿਹਾ ਸੀਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਸੋਹਣੇ ਗੀਤ ਸਦਾ ਗਾਣ ਦੀ ਬਰਕਤਿ ਨਾਲ ਆਨੰਦ-ਸਰੂਪ ਪਰਮਾਤਮਾ (ਹਿਰਦੇ ਵਿਚ) ਪਰਗਟ ਹੋ ਜਾਂਦਾ ਹੈ(ਜਿਸ ਮਨੁੱਖ ਦੇ ਹਿਰਦੇ ਵਿਚ ਪ੍ਰਭੂ ਪਰਗਟ ਹੁੰਦਾ ਹੈ) ਪ੍ਰਭੂ ਦੀ ਸੰਗਤਿ ਨਾਲ ਉਸ ਦਾ ਹਿਰਦਾ-ਸੇਜ ਆਨੰਦ-ਭਰਪੂਰ ਹੋ ਜਾਂਦਾ ਹੈ, ਪ੍ਰਭੂ ਉਸ ਨੂੰ ਆਪਣਾ (ਸੇਵਕ) ਬਣਾ ਲੈਂਦਾ ਹੈ

ਹੇ ਨਾਨਕ! (ਆਖ-) ਜੇਹੜੇ ਮਨੁੱਖ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਹਨ ਉਹ (ਆਪਣੇ ਅੰਦਰ) ਪਰਮਾਤਮਾ ਦਾ ਦਰਸਨ ਕਰ ਕੇ ਆਤਮਕ ਜੀਵਨ ਵਾਲੇ ਬਣ ਜਾਂਦੇ ਹਨ, ਉਹ ਦੁਨੀਆ ਵਾਲੇ ਚਿੰਤਾ-ਫ਼ਿਕਰ ਤਿਆਗ ਕੇ ਸ਼ਾਂਤ-ਚਿਤ ਹੋ ਜਾਂਦੇ ਹਨ, ਉਹਨਾਂ ਨੂੰ ਮੁੜ ਕੋਈ ਦੁੱਖ ਪੋਹ ਨਹੀਂ ਸਕਦਾ

ਬਿਹਾਗੜਾ ਮਹਲਾ ੫ ਛੰਤ ॥ ਬੋਲਿ ਸੁਧਰਮੀੜਿਆ ਮੋਨਿ ਕਤ ਧਾਰੀ ਰਾਮ ॥ ਤੂ ਨੇਤ੍ਰੀ ਦੇਖਿ ਚਲਿਆ ਮਾਇਆ ਬਿਉਹਾਰੀ ਰਾਮ ॥ ਸੰਗਿ ਤੇਰੈ ਕਛੁ ਨ ਚਾਲੈ ਬਿਨਾ ਗੋਬਿੰਦ ਨਾਮਾ ॥ ਦੇਸ ਵੇਸ ਸੁਵਰਨ ਰੂਪਾ ਸਗਲ ਊਣੇ ਕਾਮਾ ॥ ਪੁਤ੍ਰ ਕਲਤ੍ਰ ਨ ਸੰਗਿ ਸੋਭਾ ਹਸਤ ਘੋਰਿ ਵਿਕਾਰੀ ॥ ਬਿਨਵੰਤ ਨਾਨਕ ਬਿਨੁ ਸਾਧਸੰਗਮ ਸਭ ਮਿਥਿਆ ਸੰਸਾਰੀ ॥੧॥ {ਪੰਨਾ 547}

ਪਦਅਰਥ: ਸੁਧਰਮੀੜਿਆਹੇ ਸੁਧਰਮੀ! ਹੇ ਸ੍ਰੇਸ਼ਟ ਧਰਮ ਵਾਲੇ! ਹੇ (ਸਾਰੀਆਂ ਜੂਨਾਂ ਵਿਚੋਂ) ਉੱਤਮ ਫ਼ਰਜ਼ ਵਾਲੇਕਤਕਿਉਂ? ਨੇਤ੍ਰੀ ਦੇਖਿਅੱਖਾਂ ਨਾਲ ਵੇਖਬਿਉਹਾਰੀਵਿਹਾਰ ਕਰਨ ਵਾਲਾਸੰਗਿਨਾਲਵੇਸਕੱਪੜੇਸੁਵਰਨਸੋਨਾਰੂਪਾਚਾਂਦੀਊਣੇਖ਼ਾਲੀ, ਵਿਅਰਥਕਲਤ੍ਰਇਸਤ੍ਰੀਹਸਤ ਘੋਰਿਹਾਥੀ ਘੋੜੇਵਿਕਾਰੀਵਿਕਾਰਾਂ ਵਲ ਲੈ ਜਾਣ ਵਾਲੇਮਿਥਿਆਨਾਸਵੰਤਸੰਸਾਰੀਸੰਸਾਰ ਦੇ ਉੱਦਮ

ਅਰਥ: ਹੇ (ਸਾਰੀਆਂ) ਜੂਨਾਂ ਵਿਚੋਂ (ਉੱਤਮ ਫ਼ਰਜ਼ ਵਾਲੇ!) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਬੋਲ ਬੋਲਿਆ ਕਰ(ਸਿਫ਼ਤਿ-ਸਾਲਾਹ ਵਲੋਂ) ਤੂੰ ਕਿਉਂ ਚੁੱਪ ਵੱਟੀ ਹੋਈ ਹੈ? ਆਪਣੀਆਂ ਅੱਖਾਂ ਨਾਲ (ਧਿਆਨ ਨਾਲ) ਵੇਖ; (ਨਿਰਾ) ਮਾਇਆ ਦਾ ਹੀ ਵਿਹਾਰ ਕਰਨ ਵਾਲਾ (ਇਥੋਂ ਖ਼ਾਲੀ ਹੱਥ) ਤੁਰ ਪੈਂਦਾ ਹੈਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਚੀਜ਼ ਤੇਰੇ ਨਾਲ ਨਹੀਂ ਜਾ ਸਕਦੀਦੇਸਾਂ (ਦੇ ਰਾਜ), ਕੱਪੜੇ, ਸੋਨਾ, ਚਾਂਦੀ (-ਇਹਨਾਂ ਦੀ ਖ਼ਾਤਰ ਕੀਤੇ ਹੋਏ) ਸਾਰੇ ਉੱਦਮ ਵਿਅਰਥ ਹੋ ਜਾਂਦੇ ਹਨਹੇ ਭਾਈ! ਪੁੱਤਰ, ਇਸਤ੍ਰੀ, ਦੁਨੀਆ ਦੀ ਵਡਿਆਈ-ਕੁਝ ਭੀ ਮਨੁੱਖ ਦੇ ਨਾਲ ਨਹੀਂ ਜਾਂਦਾਹਾਥੀ ਘੋੜੇ ਆਦਿਕਾਂ ਦੀ ਲਾਲਸਾ ਭੀ ਵਿਕਾਰਾਂ ਵਲ ਲੈ ਜਾਂਦੀ ਹੈਨਾਨਕ ਬੇਨਤੀ ਕਰਦਾ ਹੈ-ਸਾਧ ਸੰਗਤਿ ਤੋਂ ਬਿਨਾ ਦੁਨੀਆ ਦੇ ਸਾਰੇ ਉੱਦਮ ਨਾਸਵੰਤ ਹਨ

TOP OF PAGE

Sri Guru Granth Darpan, by Professor Sahib Singh