ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ

Page 552

ਮਃ ੩ ॥ ਮਨਮੁਖ ਮਾਇਆ ਮੋਹੁ ਹੈ ਨਾਮਿ ਨ ਲਗੋ ਪਿਆਰੁ ॥ ਕੂੜੁ ਕਮਾਵੈ ਕੂੜੁ ਸੰਗ੍ਰਹੈ ਕੂੜੁ ਕਰੇ ਆਹਾਰੁ ॥ ਬਿਖੁ ਮਾਇਆ ਧਨੁ ਸੰਚਿ ਮਰਹਿ ਅੰਤੇ ਹੋਇ ਸਭੁ ਛਾਰੁ ॥ ਕਰਮ ਧਰਮ ਸੁਚ ਸੰਜਮ ਕਰਹਿ ਅੰਤਰਿ ਲੋਭੁ ਵਿਕਾਰੁ ॥ ਨਾਨਕ ਜਿ ਮਨਮੁਖੁ ਕਮਾਵੈ ਸੁ ਥਾਇ ਨਾ ਪਵੈ ਦਰਗਹਿ ਹੋਇ ਖੁਆਰੁ ॥੨॥ {ਪੰਨਾ 552}

ਪਦਅਰਥ: ਮਨਮੁਖਮਨ ਦਾ ਮੁਰੀਦ। ਸੰਗ੍ਰਹੈਇਕੱਠਾ ਕਰਦਾ ਹੈ। ਆਹਾਰੁਖ਼ੁਰਾਕ। ਬਿਖੁਜ਼ਹਿਰ। ਸੰਚਿਇਕੱਠੀ ਕਰ ਕੇ। ਛਾਰੁਸੁਆਹ। ਸੰਜਮਇੰਦ੍ਰਿਆਂ ਨੂੰ ਵੱਸ ਵਿਚ ਰੱਖਣ ਦੇ ਸਾਧਨ।

ਅਰਥ: ਮਨਮੁਖ ਦਾ ਮਾਇਆ ਵਿਚ ਮੋਹ ਹੈ (ਇਸ ਕਰ ਕੇ) ਨਾਮ ਵਿਚ ਉਸਦਾ ਪਿਆਰ ਨਹੀਂ ਬਣਦਾ, ਉਹ (ਮਾਇਆ ਰੂਪ) ਕੂੜ ਕਮਾਉਂਦਾ, ਕੂੜ ਇਕੱਠਾ ਕਰਦਾ ਹੈ ਤੇ ਕੂੜ ਨੂੰ ਹੀ ਆਪਣੀ ਖ਼ੁਰਾਕ ਬਣਾਉਂਦਾ ਹੈ (ਭਾਵ, ਜ਼ਿੰਦਗੀ ਦਾ ਆਸਰਾ ਸਮਝਦਾ ਹੈ)(ਮਨ ਦੇ ਅਧੀਨ ਹੋਏ ਮਨੁੱਖ) ਵਿਹੁ ਰੂਪ ਮਾਇਆ-ਧਨ ਨੂੰ ਇਕੱਠਾ ਕਰ ਕਰ ਕੇ ਖਪਦੇ ਮਰਦੇ ਹਨ ਤੇ ਉਹ ਸਾਰਾ ਧਨ ਅਖ਼ੀਰ ਵੇਲੇ ਸੁਆਹ ਹੋ ਜਾਂਦਾ ਹੈ (ਭਾਵ, ਸੁਆਹ ਵਾਂਗ ਵਿਅਰਥ ਹੋ ਜਾਂਦਾ ਹੈ) ਉਹ ਆਪਣੇ ਵਲੋਂ ਆਤਮਕ ਕੰਮ ਭੀ ਕਰਦੇ ਹਨ) ਕਰਮ ਧਰਮ ਪਵਿਤ੍ਰਤਾ ਦੇ ਸਾਧਨ ਤੇ ਹੋਰ ਸੰਜਮ (ਭੀ) ਕਰਦੇ ਹਨ (ਪਰ) ਉਹਨਾਂ ਦੇ ਹਿਰਦੇ ਵਿਚ ਲੋਭ ਤੇ ਵਿਕਾਰ (ਹੀ) ਰਹਿੰਦਾ ਹੈ।

ਹੇ ਨਾਨਕ! ਮਨ ਦੇ ਅਧੀਨ ਹੋਇਆ ਹੋਇਆ ਮਨੁੱਖ ਜੋ ਕੁਝ (ਭੀ) ਕਰਦਾ ਹੈ ਉਹ ਕਬੂਲ ਨਹੀਂ ਹੁੰਦਾ ਤੇ ਪ੍ਰਭੂ ਦੀ ਹਜ਼ੂਰੀ ਵਿੱਚ ਉਹ ਖ਼ੁਆਰ ਹੁੰਦਾ ਹੈ।੨।

ਪਉੜੀ ॥ ਆਪੇ ਖਾਣੀ ਆਪੇ ਬਾਣੀ ਆਪੇ ਖੰਡ ਵਰਭੰਡ ਕਰੇ ॥ ਆਪਿ ਸਮੁੰਦੁ ਆਪਿ ਹੈ ਸਾਗਰੁ ਆਪੇ ਹੀ ਵਿਚਿ ਰਤਨ ਧਰੇ ॥ ਆਪਿ ਲਹਾਏ ਕਰੇ ਜਿਸੁ ਕਿਰਪਾ ਜਿਸ ਨੋ ਗੁਰਮੁਖਿ ਕਰੇ ਹਰੇ ॥ ਆਪੇ ਭਉਜਲੁ ਆਪਿ ਹੈ ਬੋਹਿਥਾ ਆਪੇ ਖੇਵਟੁ ਆਪਿ ਤਰੇ ॥ ਆਪੇ ਕਰੇ ਕਰਾਏ ਕਰਤਾ ਅਵਰੁ ਨ ਦੂਜਾ ਤੁਝੈ ਸਰੇ ॥੯॥ ਸਲੋਕ ਮਃ ੩ ॥ {ਪੰਨਾ 552}

ਪਦਅਰਥ: ਖਾਣੀਜਗਤ ਦੀ ਉਤਪੱਤੀ ਦੇ ਵਸੀਲੇ (ਅੰਡਜ, ਜੇਰਜ, ਸੇਤਜ, ਉਤਭੁਜ)ਬਾਣੀਬੋਲੀਆਂ। ਖੰਡਜਗਤ ਦੇ ਹਿੱਸੇ। ਬ੍ਰਹਮੰਡਜਗਤ। ਬੋਹਿਥਜਹਾਜ਼। ਖੇਵਟੁਮਲਾਹ। ਸਰੇਬਰਾਬਰ।

ਅਰਥ: ਪ੍ਰਭੂ ਆਪ ਹੀ ਖਾਣੀਆਂ, ਬੋਲੀਆਂ, ਖੰਡ ਤੇ ਬ੍ਰਹਮੰਡ ਬਣਾਉਂਦਾ ਹੈ; ਆਪ ਹੀ ਸਮੁੰਦਰ ਸਾਗਰ ਹੈ ਤੇ ਉਸ ਨੇ ਆਪ ਹੀ ਇਸ ਵਿਚ (ਸਿਫ਼ਤਿ-ਸਾਲਾਹ ਰੂਪ) ਰਤਨ ਲੁਕਾ ਰੱਖੇ ਹਨ; ਜਿਸ ਤੇ ਕਿਰਪਾ ਕਰਦਾ ਹੈ, ਤੇ ਜਿਸ ਨੂੰ ਸਤਿਗੁਰੂ ਦੇ ਸਨਮੁਖ ਕਰਦਾ ਹੈ ਉਸ ਨੂੰ ਆਪ ਹੀ ਉਹ ਰਤਨ ਲਭਾ ਦੇਂਦਾ ਹੈ; ਪ੍ਰਭੂ ਆਪ ਹੀ (ਸੰਸਾਰ) ਸਮੁੰਦਰ ਹੈ, ਆਪ ਹੀ ਜਹਾਜ਼ ਹੈ, ਆਪ ਹੀ ਮੱਲਾਹ ਹੈ ਤੇ ਆਪ ਹੀ ਤਰਦਾ ਹੈ, ਆਪ ਹੀ ਸਭ ਕੁਝ ਕਰਦਾ ਕਰਾਉਂਦਾ ਹੈ। ਹੇ ਪ੍ਰਭੂ! ਤੇਰੇ ਜਿਹਾ ਦੂਜਾ ਕੋਈ ਨਹੀਂ।੯।

ਸਤਿਗੁਰ ਕੀ ਸੇਵਾ ਸਫਲ ਹੈ ਜੇ ਕੋ ਕਰੇ ਚਿਤੁ ਲਾਇ ॥ ਨਾਮੁ ਪਦਾਰਥੁ ਪਾਈਐ ਅਚਿੰਤੁ ਵਸੈ ਮਨਿ ਆਇ ॥ ਜਨਮ ਮਰਨ ਦੁਖੁ ਕਟੀਐ ਹਉਮੈ ਮਮਤਾ ਜਾਇ ॥ ਉਤਮ ਪਦਵੀ ਪਾਈਐ ਸਚੇ ਰਹੈ ਸਮਾਇ ॥ ਨਾਨਕ ਪੂਰਬਿ ਜਿਨ ਕਉ ਲਿਖਿਆ ਤਿਨਾ ਸਤਿਗੁਰੁ ਮਿਲਿਆ ਆਇ ॥੧॥ {ਪੰਨਾ 552}

ਪਦਅਰਥ: ਪਦਾਰਥੁਧਨ। ਅਚਿੰਤੁਚਿੰਤਾ ਤੋਂ ਰਹਿਤ ਪ੍ਰਭੂ। ਜਨਮ ਮਰਨ ਦੁਖੁਸਾਰੀ ਉਮਰ ਦਾ ਦੁੱਖ, ਇਹ ਹਉਮੈ ਮਮਤਾ ਜੋ ਸਾਰੀ ਉਮਰ ਦਾ ਦੁੱਖ ਹੈ। ਉਤਮ ਪਦਵੀਪ੍ਰਭੂ ਵਿਚ ਸਮਾਏ ਰਹਿਣ ਦਾ ਰੁਤਬਾ। ਪੂਰਬਿਮੁਢ ਤੋਂ।

ਅਰਥ: ਜੇ ਮਨੁੱਖ ਮਨ ਟਿਕਾ ਕੇ ਸਤਿਗੁਰੂ ਦੀ (ਦੱਸੀ ਹੋਈ) ਕਾਰ ਕਰੇ, ਤਾਂ ਉਹ ਸੇਵਾ ਜ਼ਰੂਰ ਫਲ ਦੇਂਦੀ ਹੈ-ਨਾਮ ਧਨ ਮਿਲ ਜਾਂਦਾ ਹੈ ਤੇ ਚਿੰਤਾ ਤੋਂ ਰਹਿਤ (ਪ੍ਰਭੂ) ਮਨ ਵਿਚ ਆ ਵੱਸਦਾ ਹੈ, ਹਉਮੈ ਮਮਤਾ ਦੂਰ ਹੋ ਜਾਂਦੀ ਹੈ। ਤੇ ਇਹ ਸਾਰੀ ਉਮਰ ਦਾ ਦੁੱਖ ਕੱਟਿਆ ਜਾਂਦਾ ਹੈ। (ਹਜ਼ੂਰੀ ਵਿਚ) ਵੱਡਾ ਰੁਤਬਾ ਮਿਲਦਾ ਹੈ, ਮਨੁੱਖ ਸੱਚੇ ਹਰੀ ਵਿਚ ਸਮਾਇਆ ਰਹਿੰਦਾ ਹੈ।

(ਪਰ ਸਤਿਗੁਰੂ ਦਾ ਲੱਭਣਾ ਕੋਈ ਸੁਖੱਲੀ ਗੱਲ ਨਹੀਂ); ਹੇ ਨਾਨਕ! ਮੁੱਢ ਤੋਂ (ਕੀਤੇ ਹੋਏ ਚੰਗੇ ਕੰਮਾਂ ਅਨੁਸਾਰ) ਜਿਨ੍ਹਾਂ ਦੇ ਹਿਰਦੇ ਵਿਚ (ਚੰਗੇ ਸੰਸਕਾਰ) ਉੱਕਰੇ ਹੋਏ ਹਨ, ਉਹਨਾਂ ਨੂੰ ਹੀ ਸਤਿਗੁਰੂ ਆ ਮਿਲਦਾ ਹੈ (ਭਾਵ, ਉਹੀ ਸਤਿਗੁਰੂ ਨੂੰ ਪਛਾਣ ਲੈਂਦੇ ਹਨ)੧।

ਮਃ ੩ ॥ ਨਾਮਿ ਰਤਾ ਸਤਿਗੁਰੂ ਹੈ ਕਲਿਜੁਗ ਬੋਹਿਥੁ ਹੋਇ ॥ ਗੁਰਮੁਖਿ ਹੋਵੈ ਸੁ ਪਾਰਿ ਪਵੈ ਜਿਨਾ ਅੰਦਰਿ ਸਚਾ ਸੋਇ ॥ ਨਾਮੁ ਸਮ੍ਹ੍ਹਾਲੇ ਨਾਮੁ ਸੰਗ੍ਰਹੈ ਨਾਮੇ ਹੀ ਪਤਿ ਹੋਇ ॥ ਨਾਨਕ ਸਤਿਗੁਰੁ ਪਾਇਆ ਕਰਮਿ ਪਰਾਪਤਿ ਹੋਇ ॥੨॥

ਪਦਅਰਥ: ਜੁਗਸਮਾ, ਜੀਵਨ। ਕਲਿਝਗੜੇ, ਕਲੇਸ਼। ਕਲਿਜੁਗਉਹ ਜੀਵਨਸਮਾ ਜੋ ਝਗੜਿਆਂ ਨਾਲ ਭਰਪੂਰ ਹੈ, ਪਰਮਾਤਮਾ ਨਾਲੋਂ ਵਿਛੋੜੇ ਦਾ ਸਮਾ ("ਇਕ ਘੜੀ ਨ ਮਿਲਤੇ ਤਾ ਕਲਿਜੁਗੁ ਹੋਤਾ")ਪਤਿਇੱਜ਼ਤ।

ਅਰਥ: ਸਤਿਗੁਰੂ (ਪ੍ਰਭੂ ਦੇ) ਨਾਮ ਵਿਚ ਭਿੱਜਾ ਹੋਇਆ ਹੁੰਦਾ ਹੈ ਤੇ ਕਲਿਜੁਗ (ਦੇ ਜੀਆਂ ਨੂੰ ਤਾਰਨ) ਲਈ ਜਹਾਜ਼ ਬਣਦਾ ਹੈ; (ਕਿਉਂਕਿ) ਉਹ ਨਾਮ ਨੂੰ ਸਾਂਭਦਾ ਹੈ ਤੇ ਨਾਮ ਧਨ ਇਕੱਠਾ ਕਰਦਾ ਹੈ (ਹਰੀ ਦੀ ਦਰਗਾਹ ਵਿਚ) ਆਦਰ ਭੀ ਨਾਮ ਨਾਲ ਹੀ ਹੁੰਦਾ ਹੈ।

ਹੇ ਨਾਨਕ! ਸਤਿਗੁਰੂ ਨੂੰ ਮਿਲ ਕੇ ਪ੍ਰਭੂ ਦੀ ਮੇਹਰ ਨਾਲ ਹੀ (ਭਾਵ, ਬਖ਼ਸ਼ਸ਼ ਦਾ ਪਾਤ੍ਰ ਬਣਿਆਂ ਹੀ) ਨਾਮ ਦੀ ਪ੍ਰਾਪਤੀ ਹੁੰਦੀ ਹੈ।੨।

ਪਉੜੀ ॥ ਆਪੇ ਪਾਰਸੁ ਆਪਿ ਧਾਤੁ ਹੈ ਆਪਿ ਕੀਤੋਨੁ ਕੰਚਨੁ ॥ ਆਪੇ ਠਾਕੁਰੁ ਸੇਵਕੁ ਆਪੇ ਆਪੇ ਹੀ ਪਾਪ ਖੰਡਨੁ ॥ ਆਪੇ ਸਭਿ ਘਟ ਭੋਗਵੈ ਸੁਆਮੀ ਆਪੇ ਹੀ ਸਭੁ ਅੰਜਨੁ ॥ ਆਪਿ ਬਿਬੇਕੁ ਆਪਿ ਸਭੁ ਬੇਤਾ ਆਪੇ ਗੁਰਮੁਖਿ ਭੰਜਨੁ ॥ ਜਨੁ ਨਾਨਕੁ ਸਾਲਾਹਿ ਨ ਰਜੈ ਤੁਧੁ ਕਰਤੇ ਤੂ ਹਰਿ ਸੁਖਦਾਤਾ ਵਡਨੁ ॥੧੦॥ {ਪੰਨਾ 552}

ਪਦਅਰਥ: ਪਾਰਸੁਉਹ ਪੱਥਰ ਜਿਸ ਨਾਲ ਛੋਹਿਆਂ ਧਾਤਾਂ ਸੋਨਾ ਬਣਦੀਆਂ ਦੱਸੀਦੀਆਂ ਹਨ। ਕੰਚਨੁਸੋਨਾ। ਖੰਡਨੁਨਾਸ ਕਰਨ ਵਾਲਾ। ਘਟਸਰੀਰ। ਅੰਜਨੁਕਾਲਖ, ਸੁਰਮਾ, ਮਾਇਆ। ਬਿਬੇਕੁਪਰਖ, ਪਛਾਣ, ਗਿਆਨ। ਬੇਤਾਜਾਣਨ ਵਾਲਾ। ਭੰਜਨੁਨਾਸ ਕਰਨ ਵਾਲਾ।

ਅਰਥ: ਪ੍ਰਭੂ ਸੁਆਮੀ ਆਪ ਹੀ ਪਾਰਸ ਹੈ, ਆਪ ਹੀ ਲੋਹਾ ਹੈ ਤੇ ਉਸ ਨੇ ਆਪ ਹੀ (ਉਸ ਤੋਂ) ਸੋਨਾ ਬਣਾਇਆ ਹੈ, ਆਪ ਹੀ ਠਾਕੁਰ ਹੈ, ਆਪ ਹੀ ਸੇਵਕ ਹੈ ਤੇ ਆਪ ਹੀ ਪਾਪ ਦੂਰ ਕਰਨ ਵਾਲਾ ਹੈ, ਸਾਰੇ ਸਰੀਰਾਂ ਵਿਚ ਆਪ ਹੀ ਵਿਆਪਕ ਹੋ ਕੇ ਮਾਇਕ ਪਦਾਰਥ ਭੋਗਦਾ ਹੈ ਤੇ ਸਾਰੀ ਮਾਇਆ ਭੀ ਆਪ ਹੀ ਹੈ; ਆਪ ਹੀ ਬਿਬੇਕ (ਭਾਵ, ਗਿਆਨ) ਹੈ, ਆਪ ਹੀ ਸਾਰੇ (ਬਿਬੇਕ) ਨੂੰ ਜਾਣਨ ਵਾਲਾ ਹੈ ਤੇ ਆਪ ਹੀ ਸਤਿਗੁਰੂ ਦੇ ਸਨਮੁਖ ਹੋ ਕੇ (ਮਾਇਆ ਦੇ ਬੰਧਨ) ਤੋੜਨ ਵਾਲਾ ਹੈ।

ਹੇ ਕਰਤਾਰ! ਦਾਸ ਨਾਨਕ ਤੇਰੀ ਸਿਫ਼ਤਿ-ਸਾਲਾਹ ਕਰ ਕੇ ਰੱਜਦਾ ਨਹੀਂ (ਭਾਵ ਮੈਂ ਤੇਰੀ ਕੇਹੜੀ ਸਿਫ਼ਤਿ ਕਰਾਂ?), ਤੂੰ ਸਭ ਤੋਂ ਵੱਡਾ ਸੁਖਾਂ ਦਾ ਦਾਤਾ ਹੈਂ।੧੦।

ਸਲੋਕੁ ਮਃ ੪ ॥ ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਜੇਤੇ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਵਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥ ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨਿ ਆਇ ॥ ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਹਿ ਮੁਹਿ ਕਾਲੈ ਉਠਿ ਜਾਹਿ ॥੧॥ {ਪੰਨਾ 552}

ਪਦਅਰਥ: ਜੇਤੇਜਿਤਨੇ ਭੀ। ਠਵਰਆਸਰਾ। ਨਾ ਪਾਵਹੀਨਹੀਂ ਲੱਭ ਸਕਦੇ।

ਅਰਥ: ਸਤਿਗੁਰੂ ਦੀ ਦੱਸੀ ਹੋਈ ਕਾਰ ਕਰਨ ਤੋਂ ਬਿਨਾ ਜਿਤਨੇ ਕੰਮ ਜੀਵ ਕਰਦੇ ਹਨ ਉਹ ਉਹਨਾਂ ਲਈ ਬੰਧਨ ਬਣਦੇ ਹਨ (ਭਾਵ, ਉਹ ਕਰਮ ਹੋਰ ਵਧੀਕ ਮਾਇਆ ਦੇ ਮੋਹ ਵਿਚ ਫਸਾਉਂਦੇ ਹਨ) ਸਤਿਗੁਰੂ ਦੀ ਸੇਵਾ ਤੋਂ ਬਿਨਾ ਕੋਈ ਹੋਰ ਆਸਰਾ ਜੀਵਾਂ ਨੂੰ ਮਿਲਦਾ ਨਹੀਂ (ਤੇ ਇਸ ਕਰ ਕੇ) ਮਰਦੇ ਤੇ ਜੰਮਦੇ ਰਹਿੰਦੇ ਹਨ।

ਗੁਰੂ ਦੀ ਦੱਸੀ ਹੋਈ ਸਿਮਰਨ ਦੀ ਕਾਰ ਤੋਂ ਖੁੰਝ ਕੇ ਮਨੁੱਖ ਹੋਰ ਹੋਰ ਫਿੱਕੇ ਬੋਲ ਬੋਲਦਾ ਹੈ, ਇਸ ਦੇ ਹਿਰਦੇ ਵਿਚ ਨਾਮ ਨਹੀਂ ਵੱਸਦਾ; (ਇਸ ਦਾ ਨਤੀਜਾ ਇਹ ਨਿਕਲਦਾ ਹੈ ਕਿ) ਹੇ ਨਾਨਕ! ਸਤਿਗੁਰੂ ਦੀ ਸੇਵਾ ਤੋਂ ਬਿਨਾ ਜੀਵ (ਮਾਨੋ) ਜਮਪੁਰੀ ਵਿਚ ਬੱਧੇ ਮਾਰੀਦੇ ਹਨ ਤੇ (ਤੁਰਨ ਵੇਲੇ) ਜੱਗ ਤੋਂ ਮੁਕਾਲਖ ਖੱਟ ਕੇ ਜਾਂਦੇ ਹਨ।੧।

ਮਃ ੩ ॥ ਇਕਿ ਸਤਿਗੁਰ ਕੀ ਸੇਵਾ ਕਰਹਿ ਚਾਕਰੀ ਹਰਿ ਨਾਮੇ ਲਗੈ ਪਿਆਰੁ ॥ ਨਾਨਕ ਜਨਮੁ ਸਵਾਰਨਿ ਆਪਣਾ ਕੁਲ ਕਾ ਕਰਨਿ ਉਧਾਰੁ ॥੨॥

ਪਦਅਰਥ: ਇਕਿਕਈ ਮਨੁੱਖ। ਚਾਕਰੀਨੌਕਰੀ। ਕੁਲਪਰਵਾਰ।

ਅਰਥ: ਕਈ ਮਨੁੱਖ ਸਤਿਗੁਰੂ ਦੀ ਦੱਸੀ ਹੋਈ ਸਿਮਰਨ ਦੀ ਕਾਰ ਕਰਦੇ ਹਨ ਤੇ ਉਹਨਾਂ ਦਾ ਪ੍ਰਭੂ ਦੇ ਨਾਮ ਵਿਚ ਪਿਆਰ ਬਣ ਜਾਂਦਾ ਹੈ, ਹੇ ਨਾਨਕ! ਉਹ ਆਪਣਾ ਮਨੁੱਖਾ ਜਨਮ ਸਵਾਰ ਲੈਂਦੇ ਹਨ ਤੇ ਆਪਣੀ ਕੁਲ ਭੀ ਤਾਰ ਲੈਂਦੇ ਹਨ।੨।

ਪਉੜੀ ॥ ਆਪੇ ਚਾਟਸਾਲ ਆਪਿ ਹੈ ਪਾਧਾ ਆਪੇ ਚਾਟੜੇ ਪੜਣ ਕਉ ਆਣੇ ॥ ਆਪੇ ਪਿਤਾ ਮਾਤਾ ਹੈ ਆਪੇ ਆਪੇ ਬਾਲਕ ਕਰੇ ਸਿਆਣੇ ॥ ਇਕ ਥੈ ਪੜਿ ਬੁਝੈ ਸਭੁ ਆਪੇ ਇਕ ਥੈ ਆਪੇ ਕਰੇ ਇਆਣੇ ॥ ਇਕਨਾ ਅੰਦਰਿ ਮਹਲਿ ਬੁਲਾਏ ਜਾ ਆਪਿ ਤੇਰੈ ਮਨਿ ਸਚੇ ਭਾਣੇ ॥ ਜਿਨਾ ਆਪੇ ਗੁਰਮੁਖਿ ਦੇ ਵਡਿਆਈ ਸੇ ਜਨ ਸਚੀ ਦਰਗਹਿ ਜਾਣੇ ॥੧੧॥ {ਪੰਨਾ 552}

ਪਦਅਰਥ: ਚਾਟਸਾਲਪਾਠਸ਼ਾਲਾ। ਪਾਧਾਪੜ੍ਹਾਣ ਵਾਲਾ। ਆਣੇਲਿਆਉਂਦਾ ਹੈ। ਇਕ ਥੈਕਿਤੇ ਤਾਂ, ਇਕ ਥਾਂ ਤਾਂ।

ਅਰਥ: ਪ੍ਰਭੂ ਆਪ ਹੀ ਪਾਠਸ਼ਾਲਾ ਹੈ, ਆਪ ਹੀ ਉਸਤਾਦ ਹੈ, ਤੇ ਆਪ ਹੀ ਮੁੰਡੇ ਪੜ੍ਹਨ ਨੂੰ ਲਿਆਉਂਦਾ ਹੈ, ਆਪ ਹੀ ਮਾਂ ਪਿਉ ਹੈ ਤੇ ਆਪ ਹੀ ਬਾਲਕਾਂ ਨੂੰ ਸਿਆਣੇ ਕਰਦਾ ਹੈ; ਇਕ ਥਾਂ ਸਭ ਕੁਝ ਪੜ੍ਹ ਕੇ ਆਪ ਹੀ ਸਮਝਦਾ ਹੈ, ਤੇ ਇਕ ਥਾਂ ਆਪ ਹੀ ਬਾਲਕਾਂ ਨੂੰ ਇੰਞਾਣੇ ਕਰ ਦੇਂਦਾ ਹੈ। ਹੇ ਸੱਚੇ ਹਰੀ! ਜਦੋਂ ਆਪ ਤੇਰੇ ਮਨ ਵਿਚ ਚੰਗੇ ਲੱਗਦੇ ਹਨ, ਤਾਂ ਤੂੰ ਇਕਨਾਂ ਨੂੰ ਆਪਣੇ ਮਹਿਲ ਵਿਚ ਧੁਰ ਅੰਦਰ ਬੁਲਾ ਲੈਂਦਾ ਹੈਂ। ਜਿਨ੍ਹਾਂ ਗੁਰਮੁਖਾਂ ਨੂੰ ਆਪ ਆਦਰ ਦੇਂਦਾ ਹੈਂ, ਉਹ ਸੱਚੀ ਦਰਗਾਹ ਵਿਚ ਪਰਗਟ ਹੋ ਜਾਂਦੇ ਹਨ।੧੧।

TOP OF PAGE

Sri Guru Granth Darpan, by Professor Sahib Singh