ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ

Page 560

ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥ ਅਖੀ ਸੰਤੋਖੀਆ ਏਕ ਲਿਵ ਲਾਇ ॥ ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥ ਦੇਹ ਸਰੀਰਿ ਸੁਖੁ ਹੋਵੈ ਸਬਦਿ ਹਰਿ ਨਾਇ ॥ ਨਾਮੁ ਪਰਮਲੁ ਹਿਰਦੈ ਰਹਿਆ ਸਮਾਇ ॥੩॥ ਨਾਨਕ ਮਸਤਕਿ ਜਿਸੁ ਵਡਭਾਗੁ ॥ ਗੁਰ ਕੀ ਬਾਣੀ ਸਹਜ ਬੈਰਾਗੁ ॥੪॥੭॥ {ਪੰਨਾ 560}

ਪਦਅਰਥ: ਰਸਨਾਜੀਭ। ਸਾਦਿਸੁਆਦ ਵਿਚ। ਸਹਜਿਆਤਮਕ ਅਡੋਲਤਾ ਵਿਚ। ਸੁਭਾਇਪ੍ਰੇਮ ਵਿਚ। ਤ੍ਰਿਪਤਿਆਰੱਜ ਜਾਂਦਾ ਹੈ। ਧਿਆਇਸਿਮਰ ਕੇ।੧।

ਸਾਚੈ ਸਬਦਿਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਵਿਚ (ਜੁੜਿਆਂ)ਵੀਚਾਰੀਵਿਚਾਰਵਾਨ। ਵਿਟਹੁਤੋਂ। ਬਲਿਹਾਰੀਕੁਰਬਾਨ।੧।ਰਹਾਉ।

ਸੰਤੋਖੀਆਰੱਜ ਜਾਂਦੀਆਂ ਹਨ। ਲਿਵ ਲਾਇਸੁਰਤਿ ਜੋੜ ਕੇ। ਦੂਜਾ ਭਾਉਮਾਇਆ ਦਾ ਪਿਆਰ।੨।

ਦੇਹਸਰੀਰ। ਸਰੀਰਿਸਰੀਰ ਵਿਚ। ਸਬਦਿਸ਼ਬਦ ਦੀ ਰਾਹੀਂ। ਨਾਇਨਾਮ ਵਿਚ (ਜੁੜਿਆਂ)ਪਰਮਲੁ—{परिमल} ਸੁਗੰਧੀ, ਸੁਗੰਧੀ ਦੇਣ ਵਾਲਾ ਪਦਾਰਥ।੩।

ਮਸਤਕਿਮੱਥੇ ਉਤੇ। ਜਿਸੁ ਮਸਤਕਿਜਿਸ ਦੇ ਮੱਥੇ ਉਤੇ। ਸਹਜ ਬੈਰਾਗੁਆਤਮਕ ਅਡੋਲਤਾ ਪੈਦਾ ਕਰਨ ਵਾਲਾ ਵੈਰਾਗ। ਬੈਰਾਗੁਨਿਰਮੋਹਤਾ।੪।

ਅਰਥ: ਮੈਂ ਆਪਣੇ ਗੁਰੂ ਤੋਂ ਸਦਾ ਕੁਰਬਾਨ ਜਾਂਦਾ ਹਾਂ, ਜਿਸ ਦੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਵਿਚ ਜੁੜਿਆਂ ਵਿਚਾਰਵਾਨ ਹੋ ਜਾਈਦਾ ਹੈ, ਤੇ, ਸਦਾ ਆਤਮਕ ਆਨੰਦ ਮਿਲਿਆ ਰਹਿੰਦਾ ਹੈ।੧।ਰਹਾਉ।

(ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਦੀ) ਜੀਭ ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਲੱਗਦੀ ਹੈ, ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ, ਪ੍ਰਭੂ-ਪ੍ਰੇਮ ਵਿਚ ਜੁੜ ਜਾਂਦਾ ਹੈ। ਪਰਮਾਤਮਾ ਦਾ ਨਾਮ ਸਿਮਰ ਕੇ ਉਸ ਦਾ ਮਨ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ।੧।

(ਹੇ ਭਾਈ! ਗੁਰੂ ਦੀ ਸਰਨ ਦੀ ਬਰਕਤਿ ਨਾਲ) ਇਕ ਪਰਮਾਤਮਾ ਵਿਚ ਸੁਰਤਿ ਜੋੜ ਕੇ ਮਨੁੱਖ ਦੀਆਂ ਅੱਖਾਂ (ਪਰਾਏ ਰੂਪ ਵਲੋਂ) ਰੱਜ ਜਾਂਦੀਆਂ ਹਨ, (ਅੰਦਰੋਂ) ਮਾਇਆ ਦਾ ਪਿਆਰ ਦੂਰ ਕਰ ਕੇ ਮਨੁੱਖ ਦਾ ਮਨ (ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ।੨।

(ਹੇ ਭਾਈ! ਗੁਰੂ ਦੇ) ਸ਼ਬਦ ਦੀ ਬਰਕਤਿ ਨਾਲ ਪਰਮਾਤਮਾ ਦੇ ਨਾਮ ਵਿਚ ਜੁੜਿਆਂ ਸਰੀਰ ਵਿਚ ਆਨੰਦ ਪੈਦਾ ਹੁੰਦਾ ਹੈ, (ਗੁਰੂ ਦੀ ਮੇਹਰ ਨਾਲ) ਆਤਮਕ ਜੀਵਨ ਦੀ ਸੁਗੰਧੀ ਦੇਣ ਵਾਲਾ ਹਰਿ-ਨਾਮ ਮਨੁੱਖ ਦੇ ਹਿਰਦੇ ਵਿਚ ਸਦਾ ਟਿਕਿਆ ਰਹਿੰਦਾ ਹੈ।੩।

ਹੇ ਨਾਨਕ! ਜਿਸ ਮਨੁੱਖ ਦੇ ਮੱਥੇ ਉਤੇ ਉੱਚੀ ਕਿਸਮਤਿ ਜਾਗਦੀ ਹੈ ਉਹ ਮਨੁੱਖ ਗੁਰੂ ਦੀ ਬਾਣੀ ਵਿਚ ਜੁੜਦਾ ਹੈ (ਜਿਸ ਦੀ ਬਰਕਤਿ ਨਾਲ ਉਸ ਦੇ ਅੰਦਰ) ਆਤਮਕ ਅਡੋਲਤਾ ਪੈਦਾ ਕਰਨ ਵਾਲਾ ਵੈਰਾਗ ਉਪਜਦਾ ਹੈ।੪।੭।

ਵਡਹੰਸੁ ਮਹਲਾ ੩ ॥ ਪੂਰੇ ਗੁਰ ਤੇ ਨਾਮੁ ਪਾਇਆ ਜਾਇ ॥ ਸਚੈ ਸਬਦਿ ਸਚਿ ਸਮਾਇ ॥੧॥ ਏ ਮਨ ਨਾਮੁ ਨਿਧਾਨੁ ਤੂ ਪਾਇ ॥ ਆਪਣੇ ਗੁਰ ਕੀ ਮੰਨਿ ਲੈ ਰਜਾਇ ॥੧॥ ਰਹਾਉ ॥ ਗੁਰ ਕੈ ਸਬਦਿ ਵਿਚਹੁ ਮੈਲੁ ਗਵਾਇ ॥ ਨਿਰਮਲੁ ਨਾਮੁ ਵਸੈ ਮਨਿ ਆਇ ॥੨॥ ਭਰਮੇ ਭੂਲਾ ਫਿਰੈ ਸੰਸਾਰੁ ॥ ਮਰਿ ਜਨਮੈ ਜਮੁ ਕਰੇ ਖੁਆਰੁ ॥੩॥ ਨਾਨਕ ਸੇ ਵਡਭਾਗੀ ਜਿਨ ਹਰਿ ਨਾਮੁ ਧਿਆਇਆ ॥ ਗੁਰ ਪਰਸਾਦੀ ਮੰਨਿ ਵਸਾਇਆ ॥੪॥੮॥ {ਪੰਨਾ 560}

ਪਦਅਰਥ: ਤੇਤੋਂ, ਪਾਸੋਂ। ਪਾਇਆ ਜਾਇਮਿਲ ਸਕਦਾ ਹੈ। ਸਚੈ ਸਬਦਿਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਗੁਰਸ਼ਬਦ ਵਿਚ। ਸਚਿਸਦਾ-ਥਿਰ ਪ੍ਰਭੂ ਵਿਚ।੧।

ਨਿਧਾਨੁਖ਼ਜ਼ਾਨਾ। ਪਾਇਪ੍ਰਾਪਤ ਕਰ। ਰਜਾਇਹੁਕਮ।੧।ਰਹਾਉ।

ਸਬਦਿਸ਼ਬਦ ਵਿਚ। ਗਵਾਇਦੂਰ ਕਰ ਲੈਂਦਾ ਹੈ। ਨਿਰਮਲਪਵਿਤ੍ਰ। ਮਨਿਮਨ ਵਿਚ।੨।

ਭਰਮੇਭਟਕਣਾ ਵਿਚ। ਭੂਲਾਕੁਰਾਹੇ ਪਿਆ ਹੋਇਆ। ਮਰਿ ਜਨਮੈ—(ਮੁੜ ਮੁੜ) ਮਰਦਾ ਜੰਮਦਾ ਹੈ।੩।

ਸੇਉਹ ਮਨੁੱਖ {ਬਹੁ-ਵਚਨ}ਪਰਸਾਦੀਪਰਸਾਦਿ, ਕਿਰਪਾ ਨਾਲ। ਮੰਨਿਮਨਿ, ਮਨ ਵਿਚ।੪।

ਅਰਥ: ਹੇ ਮੇਰੇ ਮਨ! ਤੂੰ ਆਪਣੇ ਗੁਰੂ ਦੇ ਹੁਕਮ ਵਿਚ ਤੁਰ, (ਤੇ, ਗੁਰੂ ਪਾਸੋਂ) ਨਾਮ-ਖ਼ਜ਼ਾਨਾ ਹਾਸਲ ਕਰ।੧।

ਹੇ ਭਾਈ! ਪੂਰੇ ਗੁਰੂ ਪਾਸੋਂ (ਹੀ) ਪਰਮਾਤਮਾ ਦਾ ਨਾਮ (-ਖ਼ਜ਼ਾਨਾ) ਮਿਲ ਸਕਦਾ ਹੈ, (ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਗੁਰ-ਸ਼ਬਦ ਵਿਚ ਜੁੜਦਾ ਹੈ, ਉਹ) ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਹੋ ਜਾਂਦਾ ਹੈ।੧।ਰਹਾਉ।

(ਹੇ ਭਾਈ! ਜੇਹੜਾ ਮਨੁੱਖ) ਗੁਰ ਦੇ ਸ਼ਬਦ ਵਿਚ (ਜੁੜਦਾ ਹੈ, ਉਹ ਆਪਣੇ) ਅੰਦਰੋਂ (ਵਿਕਾਰਾਂ ਦੀ) ਮੈਲ ਦੂਰ ਕਰ ਲੈਂਦਾ ਹੈ, ਪਰਮਾਤਮਾ ਦਾ ਪਵਿਤ੍ਰ ਨਾਮ (ਉਸ ਦੇ) ਮਨ ਵਿਚ ਆ ਵੱਸਦਾ ਹੈ।੨।

(ਹੇ ਭਾਈ! ਗੁਰੂ ਤੋਂ ਖੁੰਝ ਕੇ) ਜਗਤ ਭਟਕਣਾ ਦੇ ਕਾਰਨ (ਜੀਵਨ ਦੇ ਸਹੀ ਰਸਤੇ ਤੋਂ) ਭੁੱਲਿਆ ਫਿਰਦਾ ਹੈ, ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ, ਜਮ-ਰਾਜ ਸਦਾ ਇਸ ਨੂੰ ਖ਼ੁਆਰ ਕਰਦਾ ਹੈ।੩।

ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕੀਤਾ, ਪਰਮਾਤਮਾ ਦਾ ਨਾਮ ਆਪਣੇ ਮਨ ਵਿਚ ਵਸਾਇਆ, ਉਹ ਭਾਗਾਂ ਵਾਲੇ ਬਣ ਗਏ।੪।੮।

ਵਡਹੰਸੁ ਮਹਲਾ ੩ ॥ ਹਉਮੈ ਨਾਵੈ ਨਾਲਿ ਵਿਰੋਧੁ ਹੈ ਦੁਇ ਨ ਵਸਹਿ ਇਕ ਠਾਇ ॥ ਹਉਮੈ ਵਿਚਿ ਸੇਵਾ ਨ ਹੋਵਈ ਤਾ ਮਨੁ ਬਿਰਥਾ ਜਾਇ ॥੧॥ ਹਰਿ ਚੇਤਿ ਮਨ ਮੇਰੇ ਤੂ ਗੁਰ ਕਾ ਸਬਦੁ ਕਮਾਇ ॥ ਹੁਕਮੁ ਮੰਨਹਿ ਤਾ ਹਰਿ ਮਿਲੈ ਤਾ ਵਿਚਹੁ ਹਉਮੈ ਜਾਇ ॥ ਰਹਾਉ ॥ ਹਉਮੈ ਸਭੁ ਸਰੀਰੁ ਹੈ ਹਉਮੈ ਓਪਤਿ ਹੋਇ ॥ ਹਉਮੈ ਵਡਾ ਗੁਬਾਰੁ ਹੈ ਹਉਮੈ ਵਿਚਿ ਬੁਝਿ ਨ ਸਕੈ ਕੋਇ ॥੨॥ ਹਉਮੈ ਵਿਚਿ ਭਗਤਿ ਨ ਹੋਵਈ ਹੁਕਮੁ ਨ ਬੁਝਿਆ ਜਾਇ ॥ ਹਉਮੈ ਵਿਚਿ ਜੀਉ ਬੰਧੁ ਹੈ ਨਾਮੁ ਨ ਵਸੈ ਮਨਿ ਆਇ ॥੩॥ ਨਾਨਕ ਸਤਗੁਰਿ ਮਿਲਿਐ ਹਉਮੈ ਗਈ ਤਾ ਸਚੁ ਵਸਿਆ ਮਨਿ ਆਇ ॥ ਸਚੁ ਕਮਾਵੈ ਸਚਿ ਰਹੈ ਸਚੇ ਸੇਵਿ ਸਮਾਇ ॥੪॥੯॥੧੨॥ {ਪੰਨਾ 560}

ਪਦਅਰਥ: ਨਾਵੈ ਨਾਲਿਨਾਮ ਨਾਲ। ਵਿਰੋਧੁਵੈਰ। ਦੁਇਇਹ ਦੋਵੇਂ। ਇਕ ਠਾਇਇੱਕ ਥਾਂ ਵਿਚ, ਹਿਰਦੇ ਵਿਚ। ਤਾਤਦੋਂ। ਬਿਰਥਾਖ਼ਾਲੀ।੧।

ਚੇਤਿਸਿਮਰਦਾ ਰਹੁ। ਮਨਹੇ ਮਨ! ਰਹਾਉ।

ਸਭੁਸਾਰਾ। ਓਪਤਿਉਤਪੱਤੀ, ਜਨਮਮਰਨ ਦਾ ਗੇੜ। ਗੁਬਾਰੁਘੁੱਪ ਹਨੇਰਾ।੨।

ਜੀਉਜੀਵਾਤਮਾ (ਵਾਸਤੇ)ਬੰਧੁਬੰਨ੍ਹ, ਰੁਕਾਵਟ। ਮਨਿਮਨ ਵਿਚ।੩।

ਸਤਗੁਰਿ ਮਿਲਿਐਜੇ ਗੁਰੂ ਮਿਲ ਪਏ। ਸਚੁਸਦਾ-ਥਿਰ ਪ੍ਰਭੂ। ਸਚਿਸਦਾ-ਥਿਰ ਪ੍ਰਭੂ ਵਿਚ। ਸੇਵਿਸੇਵਾਭਗਤੀ ਕਰ ਕੇ।੪।

ਅਰਥ: ਹੇ ਮੇਰੇ ਮਨ! ਤੂੰ (ਆਪਣੇ ਅੰਦਰ) ਗੁਰੂ ਦਾ ਸ਼ਬਦ ਵਸਾਣ ਦੀ ਕਮਾਈ ਕਰ ਅਤੇ ਪਰਮਾਤਮਾ ਦਾ ਨਾਮ ਸਿਮਰਦਾ ਰਹੁ। ਜੇ ਤੂੰ (ਗੁਰੂ ਦਾ) ਹੁਕਮ ਮੰਨੇਂਗਾ, ਤਾਂ ਤੈਨੂੰ ਪਰਮਾਤਮਾ ਮਿਲ ਪਵੇਗਾ, ਤਾਂ ਤੇਰੇ ਅੰਦਰੋਂ ਹਉਮੈ ਦੂਰ ਹੋ ਜਾਇਗੀ।੧।ਰਹਾਉ।

ਹੇ ਭਾਈ! ਹਉਮੈ ਦਾ ਪਰਮਾਤਮਾ ਦੇ ਨਾਮ ਨਾਲ ਵੈਰ ਹੈ, ਇਹ ਦੋਵੇਂ ਇਕੱਠੇ (ਹਿਰਦੇ ਵਿਚ) ਨਹੀਂ ਵੱਸ ਸਕਦੇ। ਹਉਮੈ ਵਿਚ ਟਿਕੇ ਰਿਹਾਂ ਪਰਮਾਤਮਾ ਦੀ ਸੇਵਾ-ਭਗਤੀ ਨਹੀਂ ਹੋ ਸਕਦੀ (ਜਦੋਂ ਮਨੁੱਖ ਹਉਮੈ ਵਿਚ ਟਿਕਿਆ ਰਹਿ ਕੇ ਭਗਤੀ ਕਰਦਾ ਹੈ ਤਦੋਂ (ਉਸ ਦਾ) ਮਨ ਖ਼ਾਲੀ ਹੋ ਜਾਂਦਾ ਹੈ।੧।

ਹੇ ਭਾਈ! ਸਰੀਰ (ਧਾਰਨ ਦਾ ਇਹ) ਸਾਰਾ (ਸਿਲਸਿਲਾ) ਹਉਮੈ ਦੇ ਕਾਰਨ ਹੀ ਹੈ, ਹਉਮੈ ਦੇ ਕਾਰਨ ਜਨਮ-ਮਰਨ ਦਾ ਗੇੜ ਬਣਿਆ ਰਹਿੰਦਾ ਹੈ। (ਮਨੁੱਖ ਦੇ ਆਤਮਕ ਜੀਵਨ ਦੇ ਰਸਤੇ ਵਿਚ) ਹਉਮੈ ਬੜਾ ਘੁੱਪ ਹਨੇਰਾ ਹੈ, ਹਉਮੈ (ਦੇ ਘੁੱਪ ਹਨੇਰੇ ਵਿਚ) ਕੋਈ ਮਨੁੱਖ (ਆਤਮਕ ਜੀਵਨ ਦਾ ਰਸਤਾ) ਸਮਝ ਨਹੀਂ ਸਕਦਾ।੨।

ਹੇ ਭਾਈ! ਹਉਮੈ (ਦੇ ਘੁੱਪ ਹਨੇਰੇ) ਵਿਚ ਪਰਮਾਤਮਾ ਦੀ ਭਗਤੀ ਨਹੀਂ ਹੋ ਸਕਦੀ, ਪਰਮਾਤਮਾ ਦੀ ਰਜ਼ਾ ਸਮਝੀ ਨਹੀਂ ਜਾ ਸਕਦੀ, ਹਉਮੈ (ਦੇ ਘੁੱਪ ਹਨੇਰੇ ਵਿਚ) ਜੀਵਾਤਮਾ ਵਾਸਤੇ (ਆਤਮਕ ਜੀਵਨ ਦੇ ਰਾਹ ਵਿਚ) ਰੋਕ ਬਣੀ ਰਹਿੰਦੀ ਹੈ, ਪਰਮਾਤਮਾ ਦਾ ਨਾਮ ਮਨੁੱਖ ਦੇ ਮਨ ਵਿਚ ਆ ਕੇ ਨਹੀਂ ਵੱਸ ਸਕਦਾ।੩।

(ਪਰ) ਹੇ ਨਾਨਕ! ਜੇ ਗੁਰੂ ਮਿਲ ਪਏ ਤਾਂ (ਮਨੁੱਖ ਦੇ ਅੰਦਰੋਂ) ਹਉਮੈ ਦੂਰ ਹੋ ਜਾਂਦੀ ਹੈ, ਤਦੋਂ ਸਦਾ-ਥਿਰ ਪ੍ਰਭੂ ਮਨੁੱਖ ਦੇ ਮਨ ਵਿਚ ਆ ਵੱਸਦਾ ਹੈ, ਤਦੋਂ ਮਨੁੱਖ ਸਦਾ-ਥਿਰ ਹਰਿ-ਨਾਮ ਸਿਮਰਨ ਦੀ ਕਮਾਈ ਕਰਦਾ ਹੈ, ਸਦਾ-ਥਿਰ ਹਰਿ-ਨਾਮ ਵਿਚ ਟਿਕਿਆ ਰਹਿੰਦਾ ਹੈ, ਸੇਵਾ-ਭਗਤੀ ਕਰ ਕੇ ਸਦਾ-ਥਿਰ ਹਰੀ ਵਿਚ ਲੀਨ ਹੋ ਜਾਂਦਾ ਹੈ।੪।੯।

ਵਡਹੰਸੁ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਸੇਜ ਏਕ ਏਕੋ ਪ੍ਰਭੁ ਠਾਕੁਰੁ ॥ ਗੁਰਮੁਖਿ ਹਰਿ ਰਾਵੇ ਸੁਖ ਸਾਗਰੁ ॥੧॥ ਮੈ ਪ੍ਰਭ ਮਿਲਣ ਪ੍ਰੇਮ ਮਨਿ ਆਸਾ ॥ ਗੁਰੁ ਪੂਰਾ ਮੇਲਾਵੈ ਮੇਰਾ ਪ੍ਰੀਤਮੁ ਹਉ ਵਾਰਿ ਵਾਰਿ ਆਪਣੇ ਗੁਰੂ ਕਉ ਜਾਸਾ ॥੧॥ ਰਹਾਉ ॥ ਮੈ ਅਵਗਣ ਭਰਪੂਰਿ ਸਰੀਰੇ ॥ ਹਉ ਕਿਉ ਕਰਿ ਮਿਲਾ ਅਪਣੇ ਪ੍ਰੀਤਮ ਪੂਰੇ ॥੨॥ ਜਿਨਿ ਗੁਣਵੰਤੀ ਮੇਰਾ ਪ੍ਰੀਤਮੁ ਪਾਇਆ ॥ ਸੇ ਮੈ ਗੁਣ ਨਾਹੀ ਹਉ ਕਿਉ ਮਿਲਾ ਮੇਰੀ ਮਾਇਆ ॥੩॥ ਹਉ ਕਰਿ ਕਰਿ ਥਾਕਾ ਉਪਾਵ ਬਹੁਤੇਰੇ ॥ ਨਾਨਕ ਗਰੀਬ ਰਾਖਹੁ ਹਰਿ ਮੇਰੇ ॥੪॥੧॥ {ਪੰਨਾ 560-461}

ਪਦਅਰਥ: ਠਾਕੁਰੁਮਾਲਕ। ਰਾਵੈਹਿਰਦੇ ਵਿਚ ਵਸਾਈ ਰੱਖਦਾ ਹੈ, ਆਤਮਕ ਮਿਲਾਪ ਮਾਣਦਾ ਹੈ। ਸੁਖ ਸਾਗਰਸੁਖਾਂ ਦਾ ਸਮੁੰਦਰ ਪ੍ਰਭੂ।੧।

ਪ੍ਰੇਮਖਿਚ। ਮਨਿਮਨ ਵਿਚ। ਹਉਮੈਂ। ਵਾਰਿ ਵਾਰਿ ਜਾਸਾਕੁਰਬਾਨ ਜਾਵਾਂਗਾ।੧।ਰਹਾਉ।

ਕਿਉ ਕਰਿਕਿਸ ਤਰ੍ਹਾਂ? ਕਿਵੇਂ?੨।

ਜਿਨਿਜਿਸ ਨੇ। ਸੇ ਗੁਣ—{ਬਹੁ-ਵਚਨ} ਉਹ ਗੁਣ। ਮੈਮੇਰੇ ਵਿਚ। ਮਾਇਆਹੇ ਮਾਂ!੩।

ਉਪਾਵ—{ਲਖ਼ਜ਼ 'ਉਪਾਉ' ਤੋਂ ਬਹੁ-ਵਚਨ}੪।

ਅਰਥ: (ਹੇ ਮੇਰੀ ਮਾਂ!) ਮੇਰੇ ਮਨ ਵਿਚ ਪ੍ਰਭੂ ਨੂੰ ਮਿਲਣ ਲਈ ਖਿੱਚ ਹੈ ਆਸ ਹੈ। ਪੂਰਾ ਗੁਰੂ ਹੀ (ਮੈਨੂੰ) ਮੇਰਾ ਪ੍ਰੀਤਮ (ਪ੍ਰਭੂ) ਮਿਲਾ ਸਕਦਾ ਹੈ (ਇਸ ਵਾਸਤੇ) ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਵਾਂਗਾ, ਕੁਰਬਾਨ ਜਾਵਾਂਗਾ।੧।ਰਹਾਉ।

(ਹੇ ਮਾਂ! ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਦਾ ਹਿਰਦਾ) ਇਕ (ਐਸੀ) ਸੇਜ ਹੈ (ਜਿਸ ਉੱਤੇ) ਠਾਕੁਰ ਪ੍ਰਭੂ ਹੀ (ਸਦਾ ਵੱਸਦਾ ਰਹਿੰਦਾ ਹੈ)ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਸੁਖਾਂ ਦੇ ਸਮੁੰਦਰ ਹਰੀ ਨੂੰ (ਸਦਾ) ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ।੧।

(ਹੇ ਮਾਂ!) ਮੇਰੇ ਸਰੀਰ ਵਿਚ ਔਗੁਣ ਹੀ ਔਗੁਣ ਭਰੇ ਪਏ ਹਨ। ਮੈਂ ਆਪਣੇ ਉਸ ਪ੍ਰੀਤਮ ਨੂੰ ਕਿਵੇਂ ਮਿਲ ਸਕਾਂ ਜੋ ਸਾਰੇ ਗੁਣਾਂ ਨਾਲ ਭਰਪੂਰ ਹੈ?੧।

ਹੇ ਮੇਰੀ ਮਾਂ! ਜਿਸ ਗੁਣਾਂ ਵਾਲੀ (ਵਡ-ਭਾਗਣ ਜੀਵ-ਇਸਤ੍ਰੀ) ਨੇ ਪ੍ਰੀਤਮ ਪ੍ਰਭੂ ਨੂੰ ਲੱਭ ਲਿਆ (ਉਸ ਤਾਂ ਲੱਭਾ ਗੁਣਾਂ ਦੀ ਬਰਕਤਿ ਨਾਲ, ਪਰ) ਮੇਰੇ ਅੰਦਰ ਉਹ ਗੁਣ ਨਹੀਂ ਹਨ। ਮੈਂ ਕਿਵੇਂ ਪ੍ਰਭੂ ਨੂੰ ਮਿਲ ਸਕਦੀ ਹਾਂ?੩।

(ਹੇ ਮਾਂ!) ਮੈਂ (ਪ੍ਰੀਤਮ-ਪ੍ਰਭੂ ਨੂੰ ਮਿਲਣ ਲਈ) ਅਨੇਕਾਂ ਉਪਾਵ ਕਰ ਕਰ ਕੇ ਥੱਕ ਗਿਆ ਹਾਂ (ਉਪਾਵਾਂ ਨਾਲ ਚਤੁਰਾਈਆਂ ਨਾਲ ਨਹੀਂ ਮਿਲਦਾ। ਅਰਦਾਸ ਅਰਜ਼ੋਈ ਹੀ ਮਦਦ ਕਰਦੀ ਹੈ, ਇਸ ਵਾਸਤੇ) ਹੇ ਨਾਨਕ! (ਆਖ-) ਹੇ ਮੇਰੇ ਹਰੀ! ਮੈਨੂੰ ਗਰੀਬ ਨੂੰ (ਆਪਣੇ ਚਰਨਾਂ ਵਿਚ) ਜੋੜੀ ਰੱਖ।੪।੧।

TOP OF PAGE

Sri Guru Granth Darpan, by Professor Sahib Singh