ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ

Page 563

ਵਡਹੰਸੁ ਮਃ ੫ ॥ ਅੰਤਰਜਾਮੀ ਸੋ ਪ੍ਰਭੁ ਪੂਰਾ ॥ ਦਾਨੁ ਦੇਇ ਸਾਧੂ ਕੀ ਧੂਰਾ ॥੧॥ ਕਰਿ ਕਿਰਪਾ ਪ੍ਰਭ ਦੀਨ ਦਇਆਲਾ ॥ ਤੇਰੀ ਓਟ ਪੂਰਨ ਗੋਪਾਲਾ ॥੧॥ ਰਹਾਉ ॥ ਜਲਿ ਥਲਿ ਮਹੀਅਲਿ ਰਹਿਆ ਭਰਪੂਰੇ ॥ ਨਿਕਟਿ ਵਸੈ ਨਾਹੀ ਪ੍ਰਭੁ ਦੂਰੇ ॥੨॥ ਜਿਸ ਨੋ ਨਦਰਿ ਕਰੇ ਸੋ ਧਿਆਏ ॥ ਆਠ ਪਹਰ ਹਰਿ ਕੇ ਗੁਣ ਗਾਏ ॥੩॥ ਜੀਅ ਜੰਤ ਸਗਲੇ ਪ੍ਰਤਿਪਾਰੇ ॥ ਸਰਨਿ ਪਰਿਓ ਨਾਨਕ ਹਰਿ ਦੁਆਰੇ ॥੪॥੪॥ {ਪੰਨਾ 563}

ਪਦਅਰਥ: ਅੰਤਰਜਾਮੀਦਿਲ ਦੀ ਜਾਣਨ ਵਾਲਾ। ਦਾਨੁਬਖ਼ਸ਼ੀਸ਼। ਦੇਇਦੇਂਦਾ ਹੈ। ਸਾਧੂਗੁਰੂ।੧।

ਪ੍ਰਭਹੇ ਪ੍ਰਭੂ! ਓਟਆਸਰਾ। ਪੂਰਨਹੇ ਸਰਬਵਿਆਪਕ! ਗੋਪਾਲਾਹੇ ਸ੍ਰਿਸ਼ਟੀ ਦੇ ਪਾਲਣਹਾਰ!੧।ਰਹਾਉ।

ਜਲਿਪਾਣੀ ਵਿਚ। ਥਲਿਧਰਤੀ ਵਿਚ। ਮਹੀਅਲਿਮਹੀ ਤਲਿ, ਧਰਤੀ ਦੇ ਤਲ ਉੱਤੇ, ਪੁਲਾੜ ਵਿਚ, ਆਕਾਸ਼ ਵਿਚ। ਨਿਕਟਿਨੇੜੇ।੨।

ਜਿਸ ਨੋ—{ਲਫ਼ਜ਼ 'ਜਿਸੁ' ਦਾ ੁ ਸੰਬੰਧਕ 'ਨੋ' ਦੇ ਕਾਰਨ ਉੱਡ ਗਿਆ ਹੈ}ਗਾਏਗਾਂਦਾ ਹੈ।੩।

ਜੀਅ—{ਲਫ਼ਜ਼ 'ਜੀਉ' ਤੋਂ ਬਹੁ-ਵਚਨ}ਦੁਆਰੇਦੁਆਰਿ, ਦਰ ਤੇ।੪।

ਅਰਥ: ਹੇ ਦੀਨਾਂ ਉੱਤੇ ਦਇਆ ਕਰਨ ਵਾਲੇ ਪ੍ਰਭੂ! (ਮੇਰੇ ਉੱਤੇ) ਕਿਰਪਾ ਕਰ (ਮੈਨੂੰ ਗੁਰੂ ਦੇ ਚਰਨਾਂ ਦੀ ਧੂੜ ਬਖ਼ਸ਼)ਹੇ ਸਰਬ-ਵਿਆਪਕ! ਹੇ ਸ੍ਰਿਸ਼ਟੀ-ਪਾਲਕ! ਮੈਨੂੰ ਤੇਰਾ ਹੀ ਆਸਰਾ ਹੈ।੧।ਰਹਾਉ।

ਹੇ ਭਾਈ! ਉਹ ਪ੍ਰਭੂ ਸਭ ਦੇ ਦਿਲ ਦੀ ਜਾਣਨ ਵਾਲਾ ਹੈ, ਸਾਰੇ ਗੁਣਾਂ ਨਾਲ ਭਰਪੂਰ ਹੈ, (ਜਿਸ ਉੱਤੇ ਉਹ ਮੇਹਰ ਕਰਦਾ ਹੈ ਉਸ ਨੂੰ) ਗੁਰੂ ਦੇ ਚਰਨਾਂ ਦੀ ਧੂੜ ਬਖ਼ਸ਼ੀਸ਼ (ਵਜੋਂ) ਦੇਂਦਾ ਹੈ।੧।

ਹੇ ਭਾਈ! ਪ੍ਰਭੂ ਪਾਣੀ ਵਿਚ, ਧਰਤੀ ਵਿਚ, ਆਕਾਸ਼ ਵਿਚ, ਹਰ ਥਾਂ ਜ਼ੱਰੇ ਜ਼ੱਰੇ ਵਿਚ ਮੌਜੂਦ ਹੈ, ਉਹ (ਹਰੇਕ ਜੀਵ ਦੇ) ਨੇੜੇ ਵੱਸਦਾ ਹੈ, ਕਿਸੇ ਤੋਂ ਦੂਰ ਨਹੀਂ ਹੈ।੨।

ਹੇ ਭਾਈ! ਜਿਸ ਮਨੁੱਖ ਉਤੇ ਮੇਹਰ ਦੀ ਨਿਗਾਹ ਕਰਦਾ ਹੈ ਉਹ ਮਨੁੱਖ ਉਸ ਦਾ ਸਿਮਰਨ ਕਰਦਾ ਰਹਿੰਦਾ ਹੈ, ਉਹ ਮਨੁੱਖ ਅੱਠੇ ਪਹਿਰ (ਹਰ ਵੇਲੇ) ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ।੩।

ਹੇ ਭਾਈ! ਪਰਮਾਤਮਾ ਸਾਰੇ ਹੀ ਜੀਵਾਂ ਦੀ ਪਾਲਣਾ ਕਰਦਾ ਹੈ। ਹੇ ਨਾਨਕ! (ਉਸ ਪ੍ਰਭੂ ਅੱਗੇ ਅਰਦਾਸ ਕਰਿਆ ਕਰ ਤੇ ਆਖਿਆ ਕਰ-) ਹੇ ਹਰੀ! ਮੈਂ ਤੇਰੇ ਦਰ ਤੇ ਆਇਆ ਹਾਂ, ਮੈਂ ਤੇਰੀ ਸਰਨ ਪਿਆ ਹਾਂ (ਮੈਨੂੰ ਗੁਰੂ ਦੇ ਚਰਨਾਂ ਦੀ ਧੂੜ ਬਖ਼ਸ਼)੪।੪।

ਵਡਹੰਸੁ ਮਹਲਾ ੫ ॥ ਤੂ ਵਡ ਦਾਤਾ ਅੰਤਰਜਾਮੀ ॥ ਸਭ ਮਹਿ ਰਵਿਆ ਪੂਰਨ ਪ੍ਰਭ ਸੁਆਮੀ ॥੧॥ ਮੇਰੇ ਪ੍ਰਭ ਪ੍ਰੀਤਮ ਨਾਮੁ ਅਧਾਰਾ ॥ ਹਉ ਸੁਣਿ ਸੁਣਿ ਜੀਵਾ ਨਾਮੁ ਤੁਮਾਰਾ ॥੧॥ ਰਹਾਉ ॥ ਤੇਰੀ ਸਰਣਿ ਸਤਿਗੁਰ ਮੇਰੇ ਪੂਰੇ ॥ ਮਨੁ ਨਿਰਮਲੁ ਹੋਇ ਸੰਤਾ ਧੂਰੇ ॥੨॥ ਚਰਨ ਕਮਲ ਹਿਰਦੈ ਉਰਿ ਧਾਰੇ ॥ ਤੇਰੇ ਦਰਸਨ ਕਉ ਜਾਈ ਬਲਿਹਾਰੇ ॥੩॥ ਕਰਿ ਕਿਰਪਾ ਤੇਰੇ ਗੁਣ ਗਾਵਾ ॥ ਨਾਨਕ ਨਾਮੁ ਜਪਤ ਸੁਖੁ ਪਾਵਾ ॥੪॥੫॥ {ਪੰਨਾ 563}

ਪਦਅਰਥ: ਦਾਤਾਬਖ਼ਸ਼ਸ਼ਾਂ ਕਰਨ ਵਾਲਾ। ਪੂਰਨਸਰਬਵਿਆਪਕ।੧।

ਪ੍ਰਭਹੇ ਪ੍ਰਭੂ! ਅਧਾਰਾਆਸਰਾ। ਹਉਮੈਂ। ਸੁਣਿਸੁਣ ਕੇ। ਜੀਵਾਜੀਵਾਂ, ਆਤਮਕ ਜੀਵਨ ਹਾਸਲ ਕਰਦਾ ਹਾਂ।੧।ਰਹਾਉ।

ਸਤਿਗੁਰਹੇ ਸਤਿਗੁਰੂ! ਧੂਰੇਚਰਨਧੂੜ ਵਿਚ।੨।

ਉਰਿਹਿਰਦੇ ਵਿਚ। ਜਾਈਜਾਈਂ, ਮੈਂ ਜਾਂਦਾ ਹਾਂ। ਕਉਨੂੰ, ਤੋਂ।੩।

ਗਾਵਾਗਾਵਾਂ, ਮੈਂ ਗਾਵਾਂ। ਪਾਵਾਪਾਵਾਂ।੪।

ਅਰਥ: ਹੇ ਮੇਰੇ ਪ੍ਰੀਤਮ ਪ੍ਰਭੂ! ਤੇਰਾ ਨਾਮ (ਮੇਰੀ ਜ਼ਿੰਦਗੀ ਦਾ) ਆਸਰਾ ਹੈ। ਤੇਰਾ ਨਾਮ ਸੁਣ ਸੁਣ ਕੇ ਮੈਂ ਆਤਮਕ ਜੀਵਨ ਹਾਸਲ ਕਰਦਾ ਹਾਂ।੧।ਰਹਾਉ।

ਹੇ ਮੇਰੇ ਸੁਆਮੀ! ਹੇ ਸਰਬ-ਵਿਆਪਕ ਪ੍ਰਭੂ! ਤੂੰ ਸਭ ਤੋਂ ਵੱਡਾ ਦਾਤਾ ਹੈਂ, ਤੂੰ (ਜੀਵਾਂ ਦੇ) ਦਿਲ ਦੀ ਜਾਣਨ ਵਾਲਾ ਹੈਂ, ਤੂੰ ਸਭ ਦੇ ਅੰਦਰ ਮੌਜੂਦ ਹੈਂ।੧।

ਹੇ ਮੇਰੇ ਪੂਰੇ ਸਤਿਗੁਰੂ! ਮੈਂ ਤੇਰੀ ਸਰਨ ਆਇਆ ਹਾਂ, ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਨਾਲ ਮਨ ਪਵਿਤ੍ਰ ਹੋ ਜਾਂਦਾ ਹੈ (ਤੇ, ਪਰਮਾਤਮਾ ਦਾ ਦਰਸਨ ਹੁੰਦਾ ਹੈ)੨।

ਹੇ ਪ੍ਰਭੂ! ਮੈਂ ਤੇਰੇ ਦਰਸਨ ਤੋਂ ਕੁਰਬਾਨ ਜਾਂਦਾ ਹਾਂ, ਤੇਰੇ ਸੋਹਣੇ ਕੋਮਲ ਚਰਨ ਮੈਂ ਆਪਣੇ ਹਿਰਦੇ ਵਿਚ ਟਿਕਾਏ ਹੋਏ ਹਨ।੩।

ਹੇ ਨਾਨਕ (ਆਖ-ਹੇ ਪ੍ਰਭੂ!) ਮੇਹਰ ਕਰ, ਮੈਂ ਤੇਰੇ ਗੁਣ ਗਾਂਦਾ ਰਹਾਂ, ਤੇ, ਤੇਰਾ ਨਾਮ ਜਪਦਿਆਂ ਆਤਮਕ ਆਨੰਦ ਮਾਣਦਾ ਰਹਾਂ।੪।੫।

ਵਡਹੰਸੁ ਮਹਲਾ ੫ ॥ ਸਾਧਸੰਗਿ ਹਰਿ ਅੰਮ੍ਰਿਤੁ ਪੀਜੈ ॥ ਨਾ ਜੀਉ ਮਰੈ ਨ ਕਬਹੂ ਛੀਜੈ ॥੧॥ ਵਡਭਾਗੀ ਗੁਰੁ ਪੂਰਾ ਪਾਈਐ ॥ ਗੁਰ ਕਿਰਪਾ ਤੇ ਪ੍ਰਭੂ ਧਿਆਈਐ ॥੧॥ ਰਹਾਉ ॥ ਰਤਨ ਜਵਾਹਰ ਹਰਿ ਮਾਣਕ ਲਾਲਾ ॥ ਸਿਮਰਿ ਸਿਮਰਿ ਪ੍ਰਭ ਭਏ ਨਿਹਾਲਾ ॥੨॥ ਜਤ ਕਤ ਪੇਖਉ ਸਾਧੂ ਸਰਣਾ ॥ ਹਰਿ ਗੁਣ ਗਾਇ ਨਿਰਮਲ ਮਨੁ ਕਰਣਾ ॥੩॥ ਘਟ ਘਟ ਅੰਤਰਿ ਮੇਰਾ ਸੁਆਮੀ ਵੂਠਾ ॥ ਨਾਨਕ ਨਾਮੁ ਪਾਇਆ ਪ੍ਰਭੁ ਤੂਠਾ ॥੪॥੬॥ {ਪੰਨਾ 563}

ਪਦਅਰਥ: ਸਾਧ ਸੰਗਿਗੁਰੂ ਦੀ ਸੰਗਤਿ ਵਿਚ। ਅੰਮ੍ਰਿਤੁਆਤਮਕ ਜੀਵਨ ਦੇਣ ਵਾਲਾ ਹਰਿਨਾਮਜਲ। ਪੀਜੈਪੀ ਸਕੀਦਾ ਹੈ। ਜੀਉਜਿੰਦ। ਨਾ ਮਰੈਆਤਮਕ ਮੌਤੇ ਨਹੀਂ ਮਰਦੀ। ਨ ਛੀਜੈਆਤਮਕ ਜੀਵਨ ਵਿਚ ਕਮਜ਼ੋਰ ਨਹੀਂ ਹੁੰਦੀ।੧।

ਤੇਤੋਂ, ਨਾਲ।੧।ਰਹਾਉ।

ਮਾਣਕਮੋਤੀ। ਸਿਮਰਿਸਿਮਰ ਕੇ। ਨਿਹਾਲਾਪ੍ਰਸੰਨ, ਖ਼ੁਸ਼।੨।

ਜਤ ਕਤਜਿਧਰ ਕਿਧਰ। ਪੇਖਉਮੈਂ ਵੇਖਦਾ ਹਾਂ। ਸਾਧੂਗੁਰੂ। ਗਾਇਗਾ ਕੇ। ਨਿਰਮਲਪਵਿਤ੍ਰ।੩।

ਘਟਸਰੀਰ। ਵੂਠਾਵੱਸਦਾ ਹੈ। ਤੂਠਾਪ੍ਰਸੰਨ ਹੁੰਦਾ ਹੈ।੪।

ਅਰਥ: ਹੇ ਭਾਈ! ਪੂਰਾ ਗੁਰੂ ਵੱਡੀ ਕਿਸਮਤਿ ਨਾਲ ਮਿਲਦਾ ਹੈ, ਤੇ, ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਸਿਮਰਨ ਕੀਤਾ ਜਾ ਸਕਦਾ ਹੈ।੧।ਰਹਾਉ।

ਹੇ ਭਾਈ! ਗੁਰੂ ਦੀ ਸੰਗਤਿ ਵਿਚ ਹੀ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਲ ਪੀਤਾ ਜਾ ਸਕਦਾ ਹੈ, (ਇਸ ਨਾਮ-ਜਲ ਦੀ ਬਰਕਤਿ ਨਾਲ) ਜਿੰਦ ਨਾਹ ਆਤਮਕ ਮੌਤੇ ਮਰਦੀ ਹੈ, ਨਾਹ ਕਦੇ ਆਤਮਕ ਜੀਵਨ ਵਿਚ ਲਿੱਸੀ ਹੁੰਦੀ ਹੈ।੧।

ਹੇ ਭਾਈ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਬਚਨ (ਮਾਨੋ) ਰਤਨ ਹਨ, ਜਵਾਹਰ ਹਨ, ਮੋਤੀ ਹਨ, ਲਾਲ ਹਨ। ਪ੍ਰਭੂ ਜੀ ਦਾ ਨਾਮ ਸਿਮਰ ਸਿਮਰ ਕੇ ਸਦਾ ਖਿੜੇ ਰਹੀਦਾ ਹੈ।੨।

ਹੇ ਭਾਈ! ਮੈਂ ਜਿਧਰ ਕਿਧਰ ਵੇਖਦਾ ਹਾਂ, ਗੁਰੂ ਦੀ ਸਰਨ ਹੀ (ਇਕ ਐਸਾ ਥਾਂ ਹੈ ਜਿਥੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾ ਗਾ ਕੇ ਮਨ ਨੂੰ ਪਵਿਤ੍ਰ ਕੀਤਾ ਜਾ ਸਕਦਾ ਹੈ।੩।

ਹੇ ਨਾਨਕ! (ਆਖ-) ਮੇਰਾ ਮਾਲਕ-ਪ੍ਰਭੂ (ਉਂਞ ਤਾਂ) ਹਰੇਕ ਸਰੀਰ ਵਿਚ ਵੱਸਦਾ ਹੈ (ਪਰ ਜਿਸ ਮਨੁੱਖ ਉੱਤੇ ਉਹ) ਪ੍ਰਭੂ ਪ੍ਰਸੰਨ ਹੁੰਦਾ ਹੈ (ਉਹੀ ਉਸ ਦਾ) ਨਾਮ (-ਸਿਮਰਨ) ਪ੍ਰਾਪਤ ਕਰਦਾ ਹੈ।੪।੬।

ਵਡਹੰਸੁ ਮਹਲਾ ੫ ॥ ਵਿਸਰੁ ਨਾਹੀ ਪ੍ਰਭ ਦੀਨ ਦਇਆਲਾ ॥ ਤੇਰੀ ਸਰਣਿ ਪੂਰਨ ਕਿਰਪਾਲਾ ॥੧॥ ਰਹਾਉ ॥ ਜਹ ਚਿਤਿ ਆਵਹਿ ਸੋ ਥਾਨੁ ਸੁਹਾਵਾ ॥ ਜਿਤੁ ਵੇਲਾ ਵਿਸਰਹਿ ਤਾ ਲਾਗੈ ਹਾਵਾ ॥੧॥ ਤੇਰੇ ਜੀਅ ਤੂ ਸਦ ਹੀ ਸਾਥੀ ॥ ਸੰਸਾਰ ਸਾਗਰ ਤੇ ਕਢੁ ਦੇ ਹਾਥੀ ॥੨॥ ਆਵਣੁ ਜਾਣਾ ਤੁਮ ਹੀ ਕੀਆ ॥ ਜਿਸੁ ਤੂ ਰਾਖਹਿ ਤਿਸੁ ਦੂਖੁ ਨ ਥੀਆ ॥੩॥ ਤੂ ਏਕੋ ਸਾਹਿਬੁ ਅਵਰੁ ਨ ਹੋਰਿ ॥ ਬਿਨਉ ਕਰੈ ਨਾਨਕੁ ਕਰ ਜੋਰਿ ॥੪॥੭॥ {ਪੰਨਾ 563}

ਪਦਅਰਥ: ਵਿਸਰੁ ਨਾਹੀਨਾਹ ਭੁੱਲ। ਪ੍ਰਭਹੇ ਪ੍ਰਭੂ! ਪੂਰਨਹੇ ਸਰਬਵਿਆਪਕ।੧।ਰਹਾਉ।

ਜਹਜਿੱਥੇ। ਚਿਤਿਚਿੱਤ ਵਿਚ। ਜਹ ਚਿਤਿਜਿਸ ਚਿੱਤ ਵਿਚ। ਥਾਨੁਹਿਰਦਾਥਾਂ। ਜਿਤੁਜਿਸ ਵਿਚ। ਹਾਵਾਹਾਹੁਕਾ।੧।

ਜੀਅ—{ਲਫ਼ਜ਼ 'ਜੀਉ' ਤੋਂ ਬਹੁ-ਵਚਨ}ਸਦਸਦਾ। ਤੇਤੋਂ, ਵਿਚੋਂ। ਦੇਦੇ ਕੇ। ਹਾਥੀਹੱਥ।੨।

ਆਵਣੁ ਜਾਣਾਜਨਮ ਮਰਨ ਦਾ ਗੇੜ।੩।

ਸਾਹਿਬੁਮਾਲਕ। ਏਕੋਇੱਕ ਹੀ। ਹੋਰਿ—{ਲਫ਼ਜ਼ 'ਹੋਰ' ਤੋਂ ਬਹੁ-ਵਚਨ}ਬਿਨਉਬੇਨਤੀ। ਨਾਨਕੁ ਕਰੈਨਾਨਕ ਕਰਦਾ ਹੈ {ਲਫ਼ਜ਼ 'ਨਾਨਕ' ਅਤੇ 'ਨਾਨਕੁ' ਦਾ ਫ਼ਰਕ ਚੇਤੇ ਰੱਖੋ}ਕਰ—(ਦੋਵੇਂ) ਹੱਥ। ਜੋਰਿਜੋੜ ਕੇ।੪।

ਅਰਥ: ਹੇ ਦੀਨਾਂ ਉਤੇ ਦਇਆ ਕਰਨ ਵਾਲੇ ਪ੍ਰਭੂ! ਹੇ ਸਰਬ-ਵਿਆਪਕ! ਹੇ ਕਿਰਪਾ ਦੇ ਘਰ! ਮੈਂ ਤੇਰੀ ਸਰਨ ਆਇਆ ਹਾਂ, (ਮੇਹਰ ਕਰ, ਮੇਰੇ ਹਿਰਦੇ ਤੋਂ ਕਦੇ) ਨਾਹ ਭੁੱਲ।੧।ਰਹਾਉ।

ਹੇ ਪ੍ਰਭੂ! ਜਿਸ ਹਿਰਦੇ ਵਿਚ ਤੂੰ ਆ ਵੱਸਦਾ ਹੈਂ ਉਹ ਹਿਰਦਾ-ਥਾਂ ਸੋਹਣਾ ਬਣ ਜਾਂਦਾ ਹੈ। ਜਿਸ ਵੇਲੇ ਤੂੰ (ਮੈਨੂੰ) ਭੁੱਲ ਜਾਂਦਾ ਹੈ ਤਦੋਂ (ਮੈਨੂੰ) ਹਾਹੁਕਾ ਲੱਗਦਾ ਹੈ।੧।

(ਹੇ ਪ੍ਰਭੂ! ਇਹ ਸਾਰੇ) ਜੀਵ ਤੇਰੇ (ਪੈਦਾ ਕੀਤੇ ਹੋਏ ਹਨ), ਤੂੰ (ਇਹਨਾਂ ਜੀਵਾਂ ਦਾ) ਸਦਾ ਹੀ ਮਦਦ ਕਰਨ ਵਾਲਾ ਹੈਂ। (ਹੇ ਪ੍ਰਭੂ! ਆਪਣਾ) ਹੱਥ ਦੇ ਕੇ (ਜੀਵਾਂ ਨੂੰ) ਸੰਸਾਰ-ਸਮੁੰਦਰ ਵਿਚੋਂ ਕੱਢ ਲੈ।੨।

(ਹੇ ਪ੍ਰਭੂ! ਜੀਵਾਂ ਵਾਸਤੇ) ਜਨਮ ਮਰਨ ਦਾ ਗੇੜ ਤੂੰ ਹੀ ਬਣਾਇਆ ਹੋਇਆ ਹੈ, ਜਿਸ ਜੀਵ ਨੂੰ ਤੂੰ (ਇਸ ਗੇੜ ਵਿਚੋਂ) ਬਚਾ ਲੈਂਦਾ ਹੈਂ, ਉਸ ਨੂੰ ਕੋਈ ਦੁਖ ਪੋਹ ਨਹੀਂ ਸਕਦਾ।੩।

ਹੇ ਪ੍ਰਭੂ! ਤੂੰ ਹੀ ਇਕ ਮਾਲਕ ਹੈਂ, ਹੋਰ ਅਨੇਕਾਂ ਜੀਵ (ਤੇਰੇ ਬਣਾਏ ਹੋਏ ਹਨ, ਇਹਨਾਂ ਵਿਚੋਂ) ਕੋਈ ਭੀ (ਤੇਰੇ ਵਰਗਾ) ਨਹੀਂ। ਨਾਨਕ (ਤੇਰੇ ਅੱਗੇ ਹੀ) ਹੱਥ ਜੋੜ ਕੇ ਬੇਨਤੀ ਕਰਦਾ ਹੈ।੪।੭।

ਵਡਹੰਸੁ ਮਃ ੫ ॥ ਤੂ ਜਾਣਾਇਹਿ ਤਾ ਕੋਈ ਜਾਣੈ ॥ ਤੇਰਾ ਦੀਆ ਨਾਮੁ ਵਖਾਣੈ ॥੧॥ ਤੂ ਅਚਰਜੁ ਕੁਦਰਤਿ ਤੇਰੀ ਬਿਸਮਾ ॥੧॥ ਰਹਾਉ ॥ ਤੁਧੁ ਆਪੇ ਕਾਰਣੁ ਆਪੇ ਕਰਣਾ ॥ ਹੁਕਮੇ ਜੰਮਣੁ ਹੁਕਮੇ ਮਰਣਾ ॥੨॥ ਨਾਮੁ ਤੇਰਾ ਮਨ ਤਨ ਆਧਾਰੀ ॥ ਨਾਨਕ ਦਾਸੁ ਬਖਸੀਸ ਤੁਮਾਰੀ ॥੩॥੮॥ {ਪੰਨਾ 563-564}

ਪਦਅਰਥ: ਜਾਣਾਇਹਿਤੂੰ ਜਣਾਂਦਾ ਹੈਂ, ਤੂੰ ਸੂਝ ਦੇਂਦਾ ਹੈਂ। ਤਾਤਦੋਂ। ਜਾਣੈਡੂੰਘੀ ਸਾਂਝ ਪਾਂਦਾ ਹੈ। ਵਖਾਣੈਉਚਾਰਦਾ ਹੈ, ਸਿਮਰਦਾ ਹੈ।੧।

ਅਚਰਜੁਹੈਰਾਨ ਕਰ ਦੇਣ ਵਾਲੇ ਸਰੂਪ ਵਾਲਾ। ਕੁਦਰਤਿਰਚਨਾ। ਬਿਸਮਾਹੈਰਾਨਗੀ ਪੈਦਾ ਕਰਨ ਵਾਲੀ।੧।ਰਹਾਉ।

ਆਪੇਆਪ ਹੀ। ਕਾਰਣੁਸਬੱਬ, ਰਚਨਾ ਪੈਦਾ ਕਰਨ ਦਾ ਵਸੀਲਾ। ਕਰਣਾਜਗਤ। ਹੁਕਮੇਹੁਕਮ ਵਿਚ ਹੀ।੨।

ਮਨ ਤਨ ਆਧਾਰੀਮਨ ਦਾ ਤਨ ਦਾ ਆਸਰਾ। ਨਾਨਕਹੇ ਨਾਨਕ!੩।

ਅਰਥ: ਹੇ ਪ੍ਰਭੂ! ਤੂੰ ਹੈਰਾਨ ਕਰ ਦੇਣ ਵਾਲੀ ਹਸਤੀ ਵਾਲਾ ਹੈਂ। ਤੇਰੀ ਰਚੀ ਰਚਨਾ ਭੀ ਹੈਰਾਨਗੀ ਪੈਦਾ ਕਰਨ ਵਾਲੀ ਹੈ।੧।ਰਹਾਉ।

ਹੇ ਪ੍ਰਭੂ! ਜਦੋਂ ਕਿਸੇ ਮਨੁੱਖ ਨੂੰ ਤੂੰ ਸੂਝ ਬਖ਼ਸ਼ਦਾ ਹੈਂ, ਤਦੋਂ ਹੀ ਕੋਈ ਤੇਰੇ ਨਾਲ ਡੂੰਘੀ ਸਾਂਝ ਪਾਂਦਾ ਹੈ, ਤੇ, ਤੇਰਾ ਬਖ਼ਸ਼ਿਆ ਹੋਇਆ ਤੇਰਾ ਨਾਮ ਉਚਾਰਦਾ ਹੈ।੧।

ਹੇ ਪ੍ਰਭੂ! ਤੂੰ ਆਪ ਹੀ (ਜਗਤ-ਰਚਨਾ ਦਾ) ਵਸੀਲਾ (ਬਣਾਣ ਵਾਲਾ) ਹੈਂ, ਤੂੰ ਆਪ ਹੀ ਜਗਤ ਹੈਂ (ਇਹ ਸਾਰਾ ਜਗਤ ਤੇਰਾ ਹੀ ਸਰੂਪ ਹੈ)ਤੇਰੇ ਹੁਕਮ ਵਿਚ ਹੀ (ਜੀਵਾਂ ਦਾ) ਜਨਮ ਹੁੰਦਾ ਹੈ, ਤੇਰੇ ਹੁਕਮ ਵਿਚ ਹੀ ਮੌਤ ਆਉਂਦੀ ਹੈ।੨।

ਹੇ ਪ੍ਰਭੂ! ਤੇਰਾ ਨਾਮ ਮੇਰੇ ਮਨ ਦਾ ਮੇਰੇ ਸਰੀਰ ਦਾ ਆਸਰਾ ਹੈ। ਹੇ ਨਾਨਕ! (ਆਖ-ਹੇ ਪ੍ਰਭੂ! ਆਪਣਾ ਨਾਮ ਬਖ਼ਸ਼) ਤੇਰਾ ਦਾਸ ਤੇਰੀ ਬਖ਼ਸ਼ਸ (ਦਾ ਆਸਵੰਦ ਹੈ)੩।੮।

TOP OF PAGE

Sri Guru Granth Darpan, by Professor Sahib Singh