ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ

Page 574

ਜਿਨੀ ਦਰਸਨੁ ਜਿਨੀ ਦਰਸਨੁ ਸਤਿਗੁਰ ਪੁਰਖ ਨ ਪਾਇਆ ਰਾਮ ॥ ਤਿਨ ਨਿਹਫਲੁ ਤਿਨ ਨਿਹਫਲੁ ਜਨਮੁ ਸਭੁ ਬ੍ਰਿਥਾ ਗਵਾਇਆ ਰਾਮ ॥ ਨਿਹਫਲੁ ਜਨਮੁ ਤਿਨ ਬ੍ਰਿਥਾ ਗਵਾਇਆ ਤੇ ਸਾਕਤ ਮੁਏ ਮਰਿ ਝੂਰੇ ॥ ਘਰਿ ਹੋਦੈ ਰਤਨਿ ਪਦਾਰਥਿ ਭੂਖੇ ਭਾਗਹੀਣ ਹਰਿ ਦੂਰੇ ॥ ਹਰਿ ਹਰਿ ਤਿਨ ਕਾ ਦਰਸੁ ਨ ਕਰੀਅਹੁ ਜਿਨੀ ਹਰਿ ਹਰਿ ਨਾਮੁ ਨ ਧਿਆਇਆ ॥ ਜਿਨੀ ਦਰਸਨੁ ਜਿਨੀ ਦਰਸਨੁ ਸਤਿਗੁਰ ਪੁਰਖ ਨ ਪਾਇਆ ॥੩॥ {ਪੰਨਾ 574}

ਪਦਅਰਥ: ਸਤਿਗੁਰ ਦਰਸਨੁਗੁਰੂ ਦਾ ਦਰਸਨ। ਨਿਹਫਲੁਬੇਫ਼ਾਇਦਾ। ਸਭੁਸਾਰਾ। ਬ੍ਰਿਥਾਵਿਅਰਥ। ਤੇਉਹ ਬੰਦੇ {ਬਹੁ-ਵਚਨ}ਸਾਕਤਰੱਬ ਨਾਲੋਂ ਟੁੱਟੇ ਹੋਏ। ਮੁਏਆਤਮਕ ਮੌਤੇ ਮਰ ਗਏ। ਮਰਿਆਤਮਕ ਮੌਤ ਸਹੇੜ ਕੇ। ਝੂਰੇਦੁਖੀ ਹੁੰਦੇ ਰਹੇ। ਘਰਿ ਹੋਦੈ ਰਤਨਿਘਰ ਵਿਚ ਰਤਨ ਹੁੰਦਿਆਂ। ਭੂਖੇਤ੍ਰਿਸ਼ਨਾ ਦੇ ਅਧੀਨ। ਕਰੀਅਹੁਤੁਸੀ ਨਾਹ ਕਰਿਹੋ।੩।

ਅਰਥ: ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਮਹਾਪੁਰਖ ਦਾ ਦਰਸਨ ਨਹੀਂ ਕੀਤਾ, ਉਹਨਾਂ ਦਾ ਜਨਮ ਬੇ-ਫ਼ਾਇਦਾ ਗਿਆ, ਉਹਨਾਂ ਨੇ ਸਾਰਾ ਮਨੁੱਖਾ ਜੀਵਨ ਵਿਅਰਥ ਗਵਾ ਲਿਆ। ਉਹਨਾਂ ਨੇ ਆਪਣਾ ਜਨਮ ਵਿਅਰਥ ਅਕਾਰਥ ਗਵਾ ਲਿਆ, ਪਰਮਾਤਮਾ ਨਾਲੋਂ ਟੁੱਟੇ ਹੋਏ ਉਹ ਮਨੁੱਖ ਆਤਮਕ ਮੌਤੇ ਮਰ ਗਏ, ਆਤਮਕ ਮੌਤ ਸਹੇੜ ਕੇ ਉਹ (ਸਾਰੀ ਉਮਰ) ਦੁੱਖੀ ਹੀ ਰਹੇ। ਹਿਰਦੇ-ਘਰ ਵਿਚ ਕੀਮਤੀ ਨਾਮ-ਰਤਨ ਹੁੰਦਿਆਂ ਭੀ ਉਹ ਬਦ-ਨਸੀਬ ਮਰੂੰ-ਮਰੂੰ ਕਰਦੇ ਰਹੇ, ਤੇ, ਪਰਮਾਤਮਾ ਤੋਂ ਵਿਛੁੜੇ ਰਹੇ।

ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਨਹੀਂ ਸਿਮਰਿਆ, ਜਿਨ੍ਹਾਂ ਨੇ ਗੁਰੂ ਮਹਾਪੁਰਖ ਦਾ ਦਰਸਨ ਨਹੀਂ ਕੀਤਾ, ਰੱਬ ਕਰ ਕੇ ਤੁਸਾਂ ਉਹਨਾਂ ਦਾ ਦਰਸਨ ਨਾਹ ਕਰਨਾ।੩।

ਹਮ ਚਾਤ੍ਰਿਕ ਹਮ ਚਾਤ੍ਰਿਕ ਦੀਨ ਹਰਿ ਪਾਸਿ ਬੇਨੰਤੀ ਰਾਮ ॥ ਗੁਰ ਮਿਲਿ ਗੁਰ ਮੇਲਿ ਮੇਰਾ ਪਿਆਰਾ ਹਮ ਸਤਿਗੁਰ ਕਰਹ ਭਗਤੀ ਰਾਮ ॥ ਹਰਿ ਹਰਿ ਸਤਿਗੁਰ ਕਰਹ ਭਗਤੀ ਜਾਂ ਹਰਿ ਪ੍ਰਭੁ ਕਿਰਪਾ ਧਾਰੇ ॥ ਮੈ ਗੁਰ ਬਿਨੁ ਅਵਰੁ ਨ ਕੋਈ ਬੇਲੀ ਗੁਰੁ ਸਤਿਗੁਰੁ ਪ੍ਰਾਣ ਹਮ੍ਹ੍ਹਾਰੇ ॥ ਕਹੁ ਨਾਨਕ ਗੁਰਿ ਨਾਮੁ ਦ੍ਰਿੜ੍ਹਾਇਆ ਹਰਿ ਹਰਿ ਨਾਮੁ ਹਰਿ ਸਤੀ ॥ ਹਮ ਚਾਤ੍ਰਿਕ ਹਮ ਚਾਤ੍ਰਿਕ ਦੀਨ ਹਰਿ ਪਾਸਿ ਬੇਨੰਤੀ ॥੪॥੩॥ {ਪੰਨਾ 574}

ਪਦਅਰਥ: ਚਾਤ੍ਰਿਕਪਪੀਹੇ। ਹਮਅਸੀ। ਦੀਨਨਿਮਾਣੇ। ਗੁਰ ਮਿਲਿਗੁਰੂ ਨੂੰ ਮਿਲ ਕੇ। ਮੇਲਿਮਿਲਾ। ਕਰਹਅਸੀ ਕਰੀਏ, ਮੈਂ ਕਰਾਂਗਾ। ਜਾਂਜਦੋਂ। ਪ੍ਰਾਣ ਹਮ੍ਹ੍ਹਾਰੇਮੇਰੀ ਜਿੰਦ। ਗੁਰਿਗੁਰੂ ਨੇ। ਸਤੀਸਤਿ, ਸਦਾ ਕਾਇਮ ਰਹਿਣ ਵਾਲਾ।੪।

ਅਰਥ: (ਹੇ ਭਾਈ! ਪਰਮਾਤਮਾ ਸਾਡਾ ਬੱਦਲ ਹੈ) ਅਸੀ ਨਿਮਾਣੇ ਪਪੀਹੇ ਹਾਂ (ਮੈਂ ਨਿਮਾਣਾ ਪਪੀਹਾ ਹਾਂ), ਮੈਂ ਨਿਮਾਣਾ ਪਪੀਹਾ ਹਾਂ), ਮੈਂ ਪਰਮਾਤਮਾ ਪਾਸ ਬੇਨਤੀ ਕਰਦਾ ਹਾਂ ਕਿ ਮੈਨੂੰ ਮੇਰਾ ਪਿਆਰਾ ਗੁਰੂ ਮਿਲਾ, ਗੁਰੂ ਸਤਿਗੁਰੂ ਨੂੰ ਮਿਲ ਕੇ ਮੈਂ ਪਰਮਾਤਮਾ ਦੀ ਭਗਤੀ ਕਰਾਂਗਾ। ਹੇ ਭਾਈ! ਗੁਰੂ ਨੂੰ ਮਿਲ ਕੇ ਪਰਮਾਤਮਾ ਦੀ ਭਗਤੀ ਅਸੀ ਤਦੋਂ ਹੀ ਕਰ ਸਕਦੇ ਹਾਂ ਜਦੋਂ ਪਰਮਾਤਮਾ ਕਿਰਪਾ ਕਰਦਾ ਹੈ। ਗੁਰੂ ਤੋਂ ਬਿਨਾ ਮੈਨੂੰ ਕੋਈ ਹੋਰ ਮਦਦਗਾਰ ਨਹੀਂ ਦਿੱਸਦਾ, ਗੁਰੂ ਹੀ ਮੇਰੀ ਜ਼ਿੰਦਗੀ (ਦਾ ਆਸਰਾ) ਹੈ।

ਹੇ ਨਾਨਕ! ਆਖ-ਗੁਰੂ ਨੇ ਹੀ ਪਰਮਾਤਮਾ ਦਾ ਸਦਾ ਕਾਇਮ ਰਹਿਣ ਵਾਲਾ ਨਾਮ (ਮੇਰੇ) ਹਿਰਦੇ ਵਿਚ ਪੱਕਾ ਕੀਤਾ ਹੈ। ਮੈਂ ਪਪੀਹਾ ਹਾਂ (ਪਰਮਾਤਮਾ ਮੇਰਾ ਬੱਦਲ ਹੈ) ਮੈਂ ਪਰਮਾਤਮਾ ਪਾਸ ਬੇਨਤੀ ਕਰਦਾ ਹਾਂ (ਕਿ ਮੈਨੂੰ ਗੁਰੂ ਮਿਲਾ)੪।੩।

ਵਡਹੰਸੁ ਮਹਲਾ ੪ ॥ ਹਰਿ ਕਿਰਪਾ ਹਰਿ ਕਿਰਪਾ ਕਰਿ ਸਤਿਗੁਰੁ ਮੇਲਿ ਸੁਖਦਾਤਾ ਰਾਮ ॥ ਹਮ ਪੂਛਹ ਹਮ ਪੂਛਹ ਸਤਿਗੁਰ ਪਾਸਿ ਹਰਿ ਬਾਤਾ ਰਾਮ ॥ ਸਤਿਗੁਰ ਪਾਸਿ ਹਰਿ ਬਾਤ ਪੂਛਹ ਜਿਨਿ ਨਾਮੁ ਪਦਾਰਥੁ ਪਾਇਆ ॥ ਪਾਇ ਲਗਹ ਨਿਤ ਕਰਹ ਬਿਨੰਤੀ ਗੁਰਿ ਸਤਿਗੁਰਿ ਪੰਥੁ ਬਤਾਇਆ ॥ ਸੋਈ ਭਗਤੁ ਦੁਖੁ ਸੁਖੁ ਸਮਤੁ ਕਰਿ ਜਾਣੈ ਹਰਿ ਹਰਿ ਨਾਮਿ ਹਰਿ ਰਾਤਾ ॥ ਹਰਿ ਕਿਰਪਾ ਹਰਿ ਕਿਰਪਾ ਕਰਿ ਗੁਰੁ ਸਤਿਗੁਰੁ ਮੇਲਿ ਸੁਖਦਾਤਾ ॥੧॥ {ਪੰਨਾ 574}

ਪਦਅਰਥ: ਹਰਿਹੇ ਹਰੀ! ਮੇਲਿਮਿਲਾ। ਸੁਖਦਾਤਾਆਤਮਕ ਆਨੰਦ ਦੇਣ ਵਾਲਾ (ਗੁਰੂ)ਹਮ ਪੂਛਹਅਸੀ ਪੁੱਛਦੇ ਹਾਂ, ਮੈਂ ਪੁੱਛਾਂਗਾ। ਹਰਿ ਬਾਤਾਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ। ਜਿਨਿਜਿਸ (ਗੁਰੂ) ਨੇ। ਪਾਇ ਲਗਹਅਸੀ ਪੈਰੀਂ ਲੱਗਦੇ ਹਾਂ, ਮੈਂ ਲੱਗਾਂਗਾ। ਕਰਹਅਸੀ ਕਰਦੇ ਹਾਂ, ਮੈਂ ਕਰਾਂਗਾ। ਗੁਰਿਗੁਰੂ ਨੇ। ਪੰਥੁ—(ਸਹੀ ਜੀਵਨ ਦਾ) ਰਸਤਾ। ਸੋਈਉਹ (ਗੁਰੂ) ਹੀ। ਸਮਤੁਇਕੋ ਜਿਹਾ, ਬਰਾਬਰ। ਨਾਮਿਨਾਮ ਵਿਚ।੧।

ਅਰਥ: ਹੇ ਹਰੀ! ਮੇਹਰ ਕਰ, ਮੈਨੂੰ ਆਤਮਕ ਆਨੰਦ ਦੇਣ ਵਾਲਾ ਗੁਰੂ ਮਿਲਾ, ਮੈਂ ਗੁਰੂ ਪਾਸੋਂ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਪੁੱਛਿਆ ਕਰਾਂਗਾ। ਜਿਸ ਗੁਰੂ ਨੇ ਪਰਮਾਤਮਾ ਦਾ ਅਮੋਲਕ ਨਾਮ-ਰਤਨ ਹਾਸਲ ਕੀਤਾ ਹੋਇਆ ਹੈ ਉਸ ਗੁਰੂ ਪਾਸੋਂ ਮੈਂ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਪੁੱਛਿਆ ਕਰਾਂਗਾ। ਜਿਸ ਗੁਰੂ ਨੇ (ਕੁਰਾਹੇ ਪਏ ਜਗਤ ਨੂੰ ਜੀਵਨ ਦਾ ਸਹੀ) ਰਸਤਾ ਦੱਸਿਆ ਹੈ, ਮੈਂ ਉਸ ਗੁਰੂ ਦੀ ਸਦਾ ਚਰਨੀਂ ਲੱਗਾਂਗਾ, ਮੈਂ ਉਸ ਗੁਰੂ ਅੱਗੇ ਬੇਨਤੀ ਕਰਾਂਗਾ (ਕਿ ਮੈਨੂੰ ਭੀ ਜੀਵਨ-ਰਸਤਾ ਦੱਸ)

ਉਹ (ਗੁਰੂ) ਹੀ (ਅਸਲ) ਭਗਤ ਹੈ, ਗੁਰੂ ਦੁਖ ਤੇ ਸੁਖ ਨੂੰ ਇਕੋ ਜਿਹਾ ਕਰ ਕੇ ਜਾਣਦਾ ਹੈ, ਗੁਰੂ ਸਦਾ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗਿਆ ਰਹਿੰਦਾ ਹੈ। ਹੇ ਹਰੀ! ਮੇਹਰ ਕਰ, ਮੈਨੂੰ ਆਤਮਕ ਆਨੰਦ ਦੇਣ ਵਾਲਾ ਗੁਰੂ ਮਿਲਾ।੧।

ਸੁਣਿ ਗੁਰਮੁਖਿ ਸੁਣਿ ਗੁਰਮੁਖਿ ਨਾਮਿ ਸਭਿ ਬਿਨਸੇ ਹੰਉਮੈ ਪਾਪਾ ਰਾਮ ॥ ਜਪਿ ਹਰਿ ਹਰਿ ਜਪਿ ਹਰਿ ਹਰਿ ਨਾਮੁ ਲਥਿਅੜੇ ਜਗਿ ਤਾਪਾ ਰਾਮ ॥ ਹਰਿ ਹਰਿ ਨਾਮੁ ਜਿਨੀ ਆਰਾਧਿਆ ਤਿਨ ਕੇ ਦੁਖ ਪਾਪ ਨਿਵਾਰੇ ॥ ਸਤਿਗੁਰਿ ਗਿਆਨ ਖੜਗੁ ਹਥਿ ਦੀਨਾ ਜਮਕੰਕਰ ਮਾਰਿ ਬਿਦਾਰੇ ॥ ਹਰਿ ਪ੍ਰਭਿ ਕ੍ਰਿਪਾ ਧਾਰੀ ਸੁਖਦਾਤੇ ਦੁਖ ਲਾਥੇ ਪਾਪ ਸੰਤਾਪਾ ॥ ਸੁਣਿ ਗੁਰਮੁਖਿ ਸੁਣਿ ਗੁਰਮੁਖਿ ਨਾਮੁ ਸਭਿ ਬਿਨਸੇ ਹੰਉਮੈ ਪਾਪਾ ॥੨॥ {ਪੰਨਾ 574}

ਪਦਅਰਥ: ਗੁਰਮੁਖਿਗੁਰੂ ਦੀ ਰਾਹੀਂ, ਗੁਰੂ ਦੀ ਸਰਨ ਪੈ ਕੇ। ਨਾਮਿਨਾਮ ਦੀ ਰਾਹੀਂ। ਸਭਿਸਾਰੇ। ਲਥਿਅੜੇਲਹਿ ਗਏ। ਜਗਿਜਗਤ ਵਿਚ। ਤਾਪਾਦੁੱਖਕਲੇਸ਼। ਨਿਵਾਰੇਦੂਰ ਕਰ ਦੇਂਦਾ ਹੈ। ਸਤਿਗੁਰਿਗੁਰੂ ਨੇ। ਖੜਗੁਖੰਡਾ, ਤਲਵਾਰ। ਹਥਿਹੱਥ ਵਿਚ। ਕੰਕਰ—{किंकर} ਸੇਵਕ। ਮਾਰਿਮਾਰ ਕੇ। ਬਿਦਾਰੇਚੀਰ ਦਿੱਤੇ, ਨਾਸ ਕਰ ਦਿੱਤੇ। ਪ੍ਰਭਿਪ੍ਰਭੂ ਨੇ। ਸੰਤਾਪਾਕਲੇਸ਼।੨।

ਅਰਥ: ਹੇ ਭਾਈ! ਗੁਰੂ ਦੀ ਸਰਨ ਪੈ ਕੇ (ਪਰਮਾਤਮਾ ਦਾ ਨਾਮ) ਸੁਣ, (ਜੇਹੜਾ ਮਨੁੱਖ ਨਾਮ ਸੁਣਦਾ ਹੈ) ਨਾਮ ਦੀ ਰਾਹੀਂ ਉਸ ਦੇ ਹਉਮੈ ਆਦਿਕ ਸਾਰੇ ਪਾਪ ਨਾਸ ਹੋ ਜਾਂਦੇ ਹਨ। ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਜਪਿਆ ਕਰ, ਜਗਤ ਵਿਚ (ਜਿਤਨੇ ਭੀ) ਦੁੱਖ-ਕਲੇਸ਼ (ਹਨ ਉਹ ਸਾਰੇ) ਲਹਿ ਜਾਂਦੇ ਹਨ।

ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਸਿਮਰਿਆ ਹੈ, (ਨਾਮ) ਉਹਨਾਂ ਦੇ ਸਾਰੇ ਦੁੱਖ ਪਾਪ ਦੂਰ ਕਰ ਦੇਂਦਾ ਹੈ। ਗੁਰੂ ਨੇ (ਜਿਸ ਮਨੁੱਖ ਦੇ) ਹੱਥ ਵਿਚ ਆਤਮਕ ਜੀਵਨ ਦੀ ਸੂਝ ਦਾ ਖੰਡਾ ਫੜਾ ਦਿੱਤਾ ਉਸ ਨੇ ਜਮਰਾਜ ਦੇ ਦੂਤ ਮਾਰ ਕੇ ਮੁਕਾ ਦਿੱਤੇ (ਮੌਤ ਦਾ, ਆਤਮਕ ਮੌਤ ਦਾ ਖ਼ਤਰਾ ਮੁਕਾ ਲਿਆ)

ਸੁਖਾਂ ਦੇ ਦਾਤੇ ਹਰੀ-ਪ੍ਰਭੂ ਨੇ ਜਿਸ ਮਨੁੱਖ ਉਤੇ ਮੇਹਰ ਕੀਤੀ, ਉਸ ਦੇ ਸਾਰੇ ਦੁੱਖ ਪਾਪ ਕਲੇਸ਼ ਲਹਿ ਗਏ। ਹੇ ਭਾਈ! ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸੁਣਿਆ ਕਰ (ਜੇਹੜਾ ਸੁਣਦਾ ਹੈ ਉਸ ਦੇ) ਹਉਮੈ ਆਦਿਕ ਸਾਰੇ ਪਾਪ ਨਾਸ ਹੋ ਜਾਂਦੇ ਹਨ।੨।

ਜਪਿ ਹਰਿ ਹਰਿ ਜਪਿ ਹਰਿ ਹਰਿ ਨਾਮੁ ਮੇਰੈ ਮਨਿ ਭਾਇਆ ਰਾਮ ॥ ਮੁਖਿ ਗੁਰਮੁਖਿ ਮੁਖਿ ਗੁਰਮੁਖਿ ਜਪਿ ਸਭਿ ਰੋਗ ਗਵਾਇਆ ਰਾਮ ॥ ਗੁਰਮੁਖਿ ਜਪਿ ਸਭਿ ਰੋਗ ਗਵਾਇਆ ਅਰੋਗਤ ਭਏ ਸਰੀਰਾ ॥ ਅਨਦਿਨੁ ਸਹਜ ਸਮਾਧਿ ਹਰਿ ਲਾਗੀ ਹਰਿ ਜਪਿਆ ਗਹਿਰ ਗੰਭੀਰਾ ॥ ਜਾਤਿ ਅਜਾਤਿ ਨਾਮੁ ਜਿਨ ਧਿਆਇਆ ਤਿਨ ਪਰਮ ਪਦਾਰਥੁ ਪਾਇਆ ॥ ਜਪਿ ਹਰਿ ਹਰਿ ਜਪਿ ਹਰਿ ਹਰਿ ਨਾਮੁ ਮੇਰੈ ਮਨਿ ਭਾਇਆ ॥੩॥ {ਪੰਨਾ 574}

ਪਦਅਰਥ: ਮੇਰੈ ਮਨਿਮੇਰੇ ਮਨ ਵਿਚ। ਭਾਇਆਪਿਆਰਾ ਲੱਗ ਰਿਹਾ ਹੈ। ਮੁਖਿਮੂੰਹ ਨਾਲ। ਗੁਰਮੁਖਿਗੁਰੂ ਦੀ ਸਰਨ ਪੈ ਕੇ। ਸਭਿਸਾਰੇ। ਅਰੋਗਤਨਰੋਆ। ਅਨਦਿਨੁਹਰ ਰੋਜ਼, ਹਰ ਵੇਲੇ। ਸਹਜਆਤਮਕ ਅਡੋਲਤਾ। ਗਹਿਰਡੂੰਘਾ। ਗੰਭੀਰਵੱਡੇ ਜਿਗਰੇ ਵਾਲਾ। ਅਜਾਤਿਨੀਵੀਂ ਜਾਤਿ। ਪਰਮਸਭ ਤੋਂ ਉੱਚਾ।੩।

ਅਰਥ: ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਜਪਿਆ ਕਰ, ਮੇਰੇ ਮਨ ਵਿਚ (ਤਾਂ) ਪਰਮਾਤਮਾ ਦਾ ਨਾਮ ਪਿਆਰਾ ਲੱਗ ਰਿਹਾ ਹੈ। ਹੇ ਭਾਈ! ਗੁਰੂ ਦੀ ਸਰਨ ਪੈ ਕੇ ਮੂੰਹ ਨਾਲ ਹਰਿ-ਨਾਮ ਜਪਿਆ ਕਰ, ਇਹ ਹਰਿ-ਨਾਮ ਸਾਰੇ ਰੋਗ ਦੂਰ ਕਰ ਦੇਂਦਾ ਹੈ। ਗੁਰੂ ਦੀ ਰਾਹੀਂ ਹਰਿ-ਨਾਮ ਜਪਿਆ ਕਰ, ਇਹ ਹਰਿ-ਨਾਮ ਸਾਰੇ ਰੋਗ ਦੂਰ ਕਰ ਦੇਂਦਾ ਹੈ, ਸਰੀਰ ਨਰੋਆ ਹੋ ਜਾਂਦਾ ਹੈ। ਡੂੰਘੇ ਤੇ ਵੱਡੇ ਜਿਗਰੇ ਵਾਲੇ ਹਰੀ ਦਾ ਨਾਮ ਜਪਿਆਂ ਹਰ ਵੇਲੇ ਆਤਮਕ ਅਡੋਲਤਾ ਵਿਚ ਸੁਰਤਿ ਜੁੜੀ ਰਹਿੰਦੀ ਹੈ। ਉੱਚੀ ਜਾਤਿ ਦੇ ਹੋਣ ਚਾਹੇ ਨੀਵੀਂ ਜਾਤਿ ਦੇ, ਜਿਨ੍ਹਾਂ ਨੇ ਹਰੀ-ਨਾਮ ਸਿਮਰਿਆ ਹੈ ਉਹਨਾਂ ਨੇ ਇਹ ਸਭ ਤੋਂ ਸ੍ਰੇਸ਼ਟ (ਨਾਮ-) ਪਦਾਰਥ ਹਾਸਲ ਕਰ ਲਿਆ ਹੈ।

ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਜਪਿਆ ਕਰ। ਮੇਰੇ ਮਨ ਵਿਚ (ਤਾਂ) ਪਰਮਾਤਮਾ ਦਾ ਨਾਮ ਪਿਆਰਾ ਲੱਗ ਰਿਹਾ ਹੈ।੩।

TOP OF PAGE

Sri Guru Granth Darpan, by Professor Sahib Singh