ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ

Page 577

ਤਉ ਭਾਣਾ ਤਾਂ ਤ੍ਰਿਪਤਿ ਅਘਾਏ ਰਾਮ ॥ ਮਨੁ ਥੀਆ ਠੰਢਾ ਸਭ ਤ੍ਰਿਸਨ ਬੁਝਾਏ ਰਾਮ ॥ ਮਨੁ ਥੀਆ ਠੰਢਾ ਚੂਕੀ ਡੰਝਾ ਪਾਇਆ ਬਹੁਤੁ ਖਜਾਨਾ ॥ ਸਿਖ ਸੇਵਕ ਸਭਿ ਭੁੰਚਣ ਲਗੇ ਹੰਉ ਸਤਗੁਰ ਕੈ ਕੁਰਬਾਨਾ ॥ ਨਿਰਭਉ ਭਏ ਖਸਮ ਰੰਗਿ ਰਾਤੇ ਜਮ ਕੀ ਤ੍ਰਾਸ ਬੁਝਾਏ ॥ ਨਾਨਕ ਦਾਸੁ ਸਦਾ ਸੰਗਿ ਸੇਵਕੁ ਤੇਰੀ ਭਗਤਿ ਕਰੰਉ ਲਿਵ ਲਾਏ ॥੩॥ {ਪੰਨਾ 577}

ਪਦਅਰਥ: ਭਉ ਭਾਣਾ—(ਜੇ) ਤੈਨੂੰ ਚੰਗਾ ਲੱਗੇ, ਜੇ ਤੇਰੀ ਰਜ਼ਾ ਹੋਵੇ। ਅਘਾਏਰੱਜ ਜਾਂਦਾ ਹੈ। ਠੰਢਾਸ਼ਾਂਤ। ਤ੍ਰਿਸਨਮਾਇਆ ਦੀ ਪਿਆਸ। ਡੰਝਾਭੜਕੀ, ਕਦੇ ਨਾਹ ਮੁੱਕਣ ਵਾਲੀ ਪਿਆਸ। ਸਭਿਸਾਰੇ। ਭੁੰਚਣ ਲਗੇਖਾਣ ਲੱਗ ਪੈਂਦੇ ਹਨ। ਹੰਉਮੈਂ। ਕੈ ਕੁਰਬਾਨਾਤੋਂ ਸਦਕੇ। ਰੰਗਿਪ੍ਰੇਮਰੰਗ ਵਿਚ। ਰਾਤੇਰੰਗੇ ਜਾਂਦੇ ਹਨ। ਤ੍ਰਾਸਸਹਜ, ਡਰ। ਸੰਗਿਨਾਲ। ਕਰੰਉਮੈਂ ਕਰਾਂ। ਲਾਏਲਾਇ, ਲਾ ਕੇ।੩।

ਅਰਥ: ਹੇ ਪ੍ਰਭੂ! ਮੈਂ ਗੁਰੂ ਤੋਂ ਸਦਕੇ ਜਾਂਦਾ ਹਾਂ। ਜੇ ਤੇਰੀ ਰਜ਼ਾ ਹੋਵੇ ਤਾਂ (ਗੁਰੂ ਦੀ ਸਰਨ ਪੈ ਕੇ ਜੀਵ ਮਾਇਆ ਦੀ ਭੁੱਖ ਵਲੋਂ) ਪੂਰੇ ਤੌਰ ਤੇ ਰੱਜ ਜਾਂਦਾ ਹੈ। (ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਸ ਦਾ) ਮਨ ਸ਼ਾਂਤ ਹੋ ਜਾਂਦਾ ਹੈ, ਕਦੇ ਨਾਹ ਮੁੱਕਣ ਵਾਲੀ ਮਾਇਆ ਦੀ ਪਿਆਸ (ਉਸ ਦੇ ਅੰਦਰੋਂ) ਬੁੱਝ ਜਾਂਦੀ ਹੈ (ਗੁਰੂ ਦੀ ਰਾਹੀਂ ਉਹ) (ਵੱਡਾ ਨਾਮ-) ਖ਼ਜ਼ਾਨਾ ਪ੍ਰਾਪਤ ਕਰ ਲੈਂਦਾ ਹੈ। (ਜੇਹੜੇ ਭੀ ਗੁਰੂ ਦੀ ਸਰਨ ਆਉਂਦੇ ਹਨ, ਉਹ) ਸਾਰੇ ਸਿੱਖ ਸੇਵਕ ਨਾਮ-ਖ਼ਜ਼ਾਨੇ ਨੂੰ ਵਰਤਣ ਲੱਗ ਪੈਂਦੇ ਹਨ। (ਗੁਰੂ ਦੀ ਸਰਨ ਪੈਣ ਵਾਲੇ ਮਨੁੱਖ ਦੁਨੀਆ ਦੇ ਸਹਮਾਂ ਵਲੋਂ) ਨਿਡਰ ਹੋ ਜਾਂਦੇ ਹਨ, ਪ੍ਰਭੂ-ਪਤੀ ਦੇ ਪ੍ਰੇਮ-ਰੰਗ ਵਿਚ ਰੰਗੇ ਜਾਂਦੇ ਹਨ, ਜਮਾਂ ਦਾ ਸਹਮ ਮਿਟਾ ਲੈਂਦੇ ਹਨ। ਹੇ ਨਾਨਕ! (ਆਖ-ਹੇ ਪ੍ਰਭੂ! ਮੇਹਰ ਕਰ, ਮੈਂ) ਦਾਸ ਸਦਾ (ਗੁਰੂ ਦੇ) ਚਰਨਾਂ ਵਿਚ ਟਿਕਿਆ ਰਹਾਂ, (ਗੁਰੂ ਦਾ) ਸੇਵਕ ਬਣਿਆ ਰਹਾਂ, ਤੇ, ਸੁਰਤਿ ਜੋੜ ਕੇ ਤੇਰੀ ਭਗਤੀ ਕਰਦਾ ਰਹਾਂ।੩।

ਪੂਰੀ ਆਸਾ ਜੀ ਮਨਸਾ ਮੇਰੇ ਰਾਮ ॥ ਮੋਹਿ ਨਿਰਗੁਣ ਜੀਉ ਸਭਿ ਗੁਣ ਤੇਰੇ ਰਾਮ ॥ ਸਭਿ ਗੁਣ ਤੇਰੇ ਠਾਕੁਰ ਮੇਰੇ ਕਿਤੁ ਮੁਖਿ ਤੁਧੁ ਸਾਲਾਹੀ ॥ ਗੁਣੁ ਅਵਗੁਣੁ ਮੇਰਾ ਕਿਛੁ ਨ ਬੀਚਾਰਿਆ ਬਖਸਿ ਲੀਆ ਖਿਨ ਮਾਹੀ ॥ ਨਉ ਨਿਧਿ ਪਾਈ ਵਜੀ ਵਾਧਾਈ ਵਾਜੇ ਅਨਹਦ ਤੂਰੇ ॥ ਕਹੁ ਨਾਨਕ ਮੈ ਵਰੁ ਘਰਿ ਪਾਇਆ ਮੇਰੇ ਲਾਥੇ ਜੀ ਸਗਲ ਵਿਸੂਰੇ ॥੪॥੧॥ {ਪੰਨਾ 577}

ਪਦਅਰਥ: ਜੀਹੇ ਪ੍ਰਭੂ ਜੀ! ਮਨਸਾਮਨ ਦੀ ਕਾਮਨਾ {मनीषा}ਮੋਹਿਮੈਂ। ਜੀਉਹੇ ਪ੍ਰਭੂ ਜੀ! ਸਭਿਸਾਰੇ। ਠਾਕੁਰ ਮੇਰੇਹੇ ਠਾਕੁਰ! ਕਿਤੁਕਿਸ ਦੀ ਰਾਹੀਂ? ਮੁਖਿਮੂੰਹ ਨਾਲ। ਕਿਤੁ ਮੁਖਿਕਿਸ ਮੂੰਹ ਨਾਲ? ਸਾਲਾਹੀਸਾਲਾਹੀਂ, ਮੈਂ ਉਸਤਤਿ ਕਰਾਂ। ਖਿਨ ਮਾਹੀਇਕ ਛਿਨ ਵਿਚ। ਨਉ ਨਿਧਿ—(ਦੁਨੀਆ ਦੇ ਸਾਰੇ ਹੀ) ਨੌ ਖ਼ਜ਼ਾਨੇ। ਵਾਜੇਵੱਜ ਪਏ ਹਨ। ਅਨਹਦਇਕ-ਰਸ, ਬਿਨਾ ਵਜਾਇਆਂ। ਤੂਰੇਵਾਜੇ। ਘਰਿਹਿਰਦੇਘਰ ਵਿਚ। ਵਿਸੂਰੇਝੋਰੇ।੪।

ਅਰਥ: ਹੇ ਪ੍ਰਭੂ ਜੀ! (ਤੇਰੀ ਮੇਹਰ ਨਾਲ ਮੇਰੀ ਹਰੇਕ) ਆਸ ਤੇ ਕਾਮਨਾ ਪੂਰੀ ਹੋ ਗਈ ਹੈ। ਹੇ ਪ੍ਰਭੂ ਜੀ! ਮੈਂ ਗੁਣ-ਹੀਨ ਸਾਂ (ਮੇਰੇ ਅੰਦਰ ਕੋਈ ਭੀ ਗੁਣ ਨਹੀਂ ਸੀ) ਤੇਰੇ ਅੰਦਰ ਸਾਰੇ ਹੀ ਗੁਣ ਹਨ। ਹੇ ਮੇਰੇ ਮਾਲਕ! ਤੇਰੇ ਅੰਦਰ ਸਾਰੇ ਹੀ ਗੁਣ ਹਨ। ਮੈਂ ਕਿਸ ਮੂੰਹ ਨਾਲ ਤੇਰੀ ਵਡਿਆਈ ਕਰਾਂ? ਤੂੰ ਮੇਰਾ ਕੋਈ ਔਗੁਣ ਨਹੀਂ ਵਿਚਾਰਿਆ, ਤੂੰ ਮੇਰਾ ਕੋਈ ਗੁਣ ਨਹੀਂ ਤੱਕਿਆ, ਤੇ, ਇਕ ਛਿਨ ਵਿਚ ਹੀ ਤੂੰ ਮੇਰੇ ਉਤੇ ਮੇਹਰ ਕਰ ਦਿੱਤੀ। (ਤੇਰੀ ਮੇਹਰ ਨਾਲ ਮੈਂ, ਮਾਨੋ,) ਸਾਰੇ ਹੀ ਨੌ ਖ਼ਜ਼ਾਨੇ ਹਾਸਲ ਕਰ ਲਏ ਹਨ, ਮੇਰੇ ਅੰਦਰ ਆਤਮਕ ਆਨੰਦ ਦੀ ਚੜ੍ਹਦੀ ਕਲਾ ਬਣ ਗਈ ਹੈ ਮੇਰੇ ਅੰਦਰ ਆਤਮਕ ਆਨੰਦ ਦੇ ਇਕ-ਰਸ ਵਾਜੇ ਵੱਜਣ ਲੱਗ ਪਏ ਹਨ।

ਹੇ ਨਾਨਕ! (ਆਖ-) ਹੇ ਪ੍ਰਭੂ ਜੀ! ਮੈਂ (ਤੈਨੂੰ) ਖਸਮ ਨੂੰ ਆਪਣੇ ਹਿਰਦੇ-ਘਰ ਵਿਚ ਹੀ ਲੱਭ ਲਿਆ ਹੈ, ਮੇਰੇ ਸਾਰੇ ਹੀ ਚਿੰਤਾ-ਫ਼ਿਕਰ ਲਹਿ ਗਏ ਹਨ।੪।੧।

ਸਲੋਕੁ ॥ ਕਿਆ ਸੁਣੇਦੋ ਕੂੜੁ ਵੰਞਨਿ ਪਵਣ ਝੁਲਾਰਿਆ ॥ ਨਾਨਕ ਸੁਣੀਅਰ ਤੇ ਪਰਵਾਣੁ ਜੋ ਸੁਣੇਦੇ ਸਚੁ ਧਣੀ ॥੧॥ ਛੰਤੁ ॥ ਤਿਨ ਘੋਲਿ ਘੁਮਾਈ ਜਿਨ ਪ੍ਰਭੁ ਸ੍ਰਵਣੀ ਸੁਣਿਆ ਰਾਮ ॥ ਸੇ ਸਹਜਿ ਸੁਹੇਲੇ ਜਿਨ ਹਰਿ ਹਰਿ ਰਸਨਾ ਭਣਿਆ ਰਾਮ ॥ ਸੇ ਸਹਜਿ ਸੁਹੇਲੇ ਗੁਣਹ ਅਮੋਲੇ ਜਗਤ ਉਧਾਰਣ ਆਏ ॥ ਭੈ ਬੋਹਿਥ ਸਾਗਰ ਪ੍ਰਭ ਚਰਣਾ ਕੇਤੇ ਪਾਰਿ ਲਘਾਏ ॥ ਜਿਨ ਕੰਉ ਕ੍ਰਿਪਾ ਕਰੀ ਮੇਰੈ ਠਾਕੁਰਿ ਤਿਨ ਕਾ ਲੇਖਾ ਨ ਗਣਿਆ ॥ ਕਹੁ ਨਾਨਕ ਤਿਸੁ ਘੋਲਿ ਘੁਮਾਈ ਜਿਨਿ ਪ੍ਰਭੁ ਸ੍ਰਵਣੀ ਸੁਣਿਆ ॥੧॥ {ਪੰਨਾ 577}

ਪਦਅਰਥ: ਕੂੜੁਝੂਠ, ਝੂਠੇ ਪਦਾਰਥਾਂ ਦੀ ਗੱਲ। ਵੰਞਨਿਚਲੇ ਜਾਂਦੇ ਹਨ। ਝੁਲਾਰਿਆਬੁੱਲਿਆਂ ਵਾਂਗ। ਸੁਣੀਅਰਕੰਨ। ਤੇ—{ਬਹੁ-ਵਚਨ} ਉਹ। ਸਚੁਸਦਾ ਕਾਇਮ ਰਹਿਣ ਵਾਲਾ। ਧਣੀਮਾਲਕਪ੍ਰਭੂ।੧।

ਛੰਤੁ: ਘੋਲਿ ਘੁਮਾਈਮੈਂ ਕੁਰਬਾਨ ਜਾਂਦਾ ਹਾਂ। ਸ੍ਰਵਣੀਕੰਨਾਂ ਨਾਲ। ਸਹਜਿਆਤਮਕ ਅਡੋਲਤਾ ਵਿਚ। ਸੁਹੇਲੇਸੁਖੀ। ਰਸਨਾਜੀਭ (ਨਾਲ)ਉਧਾਰਣਪਾਰ ਲੰਘਾਣ ਵਾਸਤੇ। ਭੈ ਸਾਗਰਭਿਆਨਕ ਸਮੁੰਦਰ। ਬੋਹਿਥਜਹਾਜ਼। ਕੇਤੇਬੇਅੰਤ। ਕੰਉਨੂੰ। ਠਾਕੁਰਿਠਾਕੁਰ ਨੇ। ਜਿਨਿਜਿਸ ਨੇ {ਜਿਨਜਿੰਨ੍ਹਾਂ ਨੇ}੧।

ਅਰਥ: ਹੇ ਭਾਈ! ਨਾਸਵੰਤ ਪਦਾਰਥਾਂ ਦੀ ਗੱਲ ਕੀਹ ਸੁਣਦਾ ਹੈਂ? (ਇਹ ਪਦਾਰਥ ਤਾਂ) ਹਵਾ ਦੇ ਬੁੱਲਿਆਂ ਵਾਂਗ ਚਲੇ ਜਾਂਦੇ ਹਨ। ਹੇ ਨਾਨਕ! (ਸਿਰਫ਼) ਉਹ ਕੰਨ (ਪਰਮਾਤਮਾ ਦੀ ਹਜ਼ੂਰੀ ਵਿਚ) ਕਬੂਲ ਹਨ ਜੇਹੜੇ ਸਦਾ-ਥਿਰ ਰਹਿਣ ਵਾਲੇ ਮਾਲਕ-ਪ੍ਰਭੂ (ਦੀ ਸਿਫ਼ਤਿ-ਸਾਲਾਹ) ਨੂੰ ਸੁਣਦੇ ਹਨ।੧।

ਛੰਤੁ। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਆਪਣੇ ਕੰਨਾਂ ਨਾਲ ਪ੍ਰਭੂ (ਦਾ ਨਾਮ) ਸੁਣਿਆ ਹੈ, ਉਹਨਾਂ ਤੋਂ ਮੈਂ ਸਦਕੇ ਕੁਰਬਾਨ ਜਾਂਦਾ ਹਾਂ। ਜੇਹੜੇ ਮਨੁੱਖ ਆਪਣੀ ਜੀਭ ਨਾਲ ਪਰਮਾਤਮਾ ਦਾ ਨਾਮ ਜਪਦੇ ਹਨ ਉਹ ਆਤਮਕ ਅਡੋਲਤਾ ਵਿਚ ਟਿਕ ਕੇ ਸੁਖੀ ਰਹਿੰਦੇ ਹਨ। ਉਹ ਮਨੁੱਖ ਆਤਮਕ ਅਡੋਲਤਾ ਵਿਚ ਰਹਿ ਕੇ ਸੁਖੀ ਜੀਵਨ ਜੀਊਂਦੇ ਹਨ, ਉਹ ਅਮੋਲਕ ਗੁਣਾਂ ਵਾਲੇ ਹੋ ਜਾਂਦੇ ਹਨ, ਉਹ ਤਾਂ ਜਗਤ ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾਣ ਵਾਸਤੇ ਆਉਂਦੇ ਹਨ। ਹੇ ਭਾਈ! ਇਸ ਭਿਆਨਕ ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਵਾਸਤੇ ਪਰਮਾਤਮਾ ਦੇ ਚਰਨ ਜਹਾਜ਼ ਹਨ (ਆਪ ਨਾਮ ਜਪਣ ਵਾਲੇ ਮਨੁੱਖ) ਅਨੇਕਾਂ ਨੂੰ (ਪ੍ਰਭੂ-ਚਰਨਾਂ ਵਿਚ ਜੋੜ ਕੇ) ਪਾਰ ਲੰਘਾ ਦੇਂਦੇ ਹਨ। ਮੇਰੇ ਮਾਲਕ-ਪ੍ਰਭੂ ਨੇ ਜਿਨ੍ਹਾਂ ਉਤੇ ਮੇਹਰ (ਦੀ ਨਿਗਾਹ) ਕੀਤੀ, ਉਹਨਾਂ ਦੇ ਕਰਮਾਂ ਦਾ ਹਿਸਾਬ ਕਰਨਾ ਉਸ ਨੇ ਛੱਡ ਦਿੱਤਾ। ਹੇ ਨਾਨਕ! ਆਖ-ਮੈਂ ਉਸ ਮਨੁੱਖ ਤੋਂ ਸਦਕੇ ਕੁਰਬਾਨ ਜਾਂਦਾ ਹਾਂ ਜਿਸ ਨੇ ਆਪਣੇ ਕੰਨਾਂ ਨਾਲ ਪਰਮਾਤਮਾ (ਦੀ ਸਿਫ਼ਤਿ-ਸਾਲਾਹ) ਨੂੰ ਸੁਣਿਆ ਹੈ।੧।

ਸਲੋਕੁ ॥ ਲੋਇਣ ਲੋਈ ਡਿਠ ਪਿਆਸ ਨ ਬੁਝੈ ਮੂ ਘਣੀ ॥ ਨਾਨਕ ਸੇ ਅਖੜੀਆਂ ਬਿਅੰਨਿ ਜਿਨੀ ਡਿਸੰਦੋ ਮਾ ਪਿਰੀ ॥੧॥ ਛੰਤੁ ॥ ਜਿਨੀ ਹਰਿ ਪ੍ਰਭੁ ਡਿਠਾ ਤਿਨ ਕੁਰਬਾਣੇ ਰਾਮ ॥ ਸੇ ਸਾਚੀ ਦਰਗਹ ਭਾਣੇ ਰਾਮ ॥ ਠਾਕੁਰਿ ਮਾਨੇ ਸੇ ਪਰਧਾਨੇ ਹਰਿ ਸੇਤੀ ਰੰਗਿ ਰਾਤੇ ॥ ਹਰਿ ਰਸਹਿ ਅਘਾਏ ਸਹਜਿ ਸਮਾਏ ਘਟਿ ਘਟਿ ਰਮਈਆ ਜਾਤੇ ॥ ਸੇਈ ਸਜਣ ਸੰਤ ਸੇ ਸੁਖੀਏ ਠਾਕੁਰ ਅਪਣੇ ਭਾਣੇ ॥ ਕਹੁ ਨਾਨਕ ਜਿਨ ਹਰਿ ਪ੍ਰਭੁ ਡਿਠਾ ਤਿਨ ਕੈ ਸਦ ਕੁਰਬਾਣੇ ॥੨॥ {ਪੰਨਾ 577}

ਪਦਅਰਥ: ਲੋਇਣਅੱਖਾਂ (ਨਾਲ)ਲੋਈਜਗਤ, ਲੋਕ। ਪਿਆਸਵੇਖਣ ਦੀ ਲਾਲਸਾ। ਮੂਮੈਨੂੰ। ਘਣੀਬਹੁਤ। ਬਿਅੰਨਿਹੋਰ ਕਿਸਮ ਦੀਆਂ। ਮਾ ਪਿਰੀਮੇਰਾ ਪਿਆਰਾ।੧।

ਛੰਤੁ। ਕੁਰਬਾਣੇਸਦਕੇ। ਸੇ—{ਬਹੁ-ਵਚਨ} ਉਹ। ਭਾਣੇਪਸੰਦ ਆਉਂਦੇ ਹਨ। ਠਾਕੁਰਿਠਾਕੁਰ ਨੇ। ਮਾਨੇਆਦਰ ਦਿੱਤਾ। ਪਰਧਾਨੇਮੰਨੇਪ੍ਰਮੰਨੇ। ਸੇਤੀਨਾਲ। ਰੰਗਿਪ੍ਰੇਮਰੰਗ ਵਿਚ। ਰਾਤੇਰੰਗੇ ਰਹਿੰਦੇ ਹਨ। ਰਸਹਿਰਸ ਨਾਲ। ਅਘਾਣੇਤ੍ਰਿਪਤ। ਸਹਜਿਆਤਮਕ ਅਡੋਲਤਾ ਵਿਚ। ਘਟਿ ਘਟਿਹਰੇਕ ਘਟ ਵਿਚ। ਤਿਨ ਕੈਉਹਨਾਂ ਤੋਂ। ਸਦਸਦਾ।੨।

ਅਰਥ: ਮੈਂ ਆਪਣੀਆਂ ਅੱਖਾਂ ਨਾਲ ਜਗਤ ਨੂੰ ਵੇਖਿਆ ਹੈ, (ਅਜੇ ਭੀ) ਮੈਨੂੰ (ਜਗਤ ਵੇਖਣ ਦੀ ਪਿਆਸ) ਬਹੁਤ ਹੈ, ਇਹ ਪਿਆਸ ਬੁੱਝਦੀ ਨਹੀਂ। ਹੇ ਨਾਨਕ! ਜਿਨ੍ਹਾਂ ਅੱਖਾਂ ਨੇ ਮੇਰੇ ਪਿਆਰੇ ਪ੍ਰਭੂ ਨੂੰ ਵੇਖਿਆ, ਉਹ ਅੱਖਾਂ ਹੋਰ ਕਿਸਮ ਦੀਆਂ ਹਨ (ਉਹਨਾਂ ਅੱਖਾਂ ਨੂੰ ਦੁਨੀਆ ਦੇ ਪਦਾਰਥ ਵੇਖਣ ਦੀ ਲਾਲਸਾ ਨਹੀਂ ਹੁੰਦੀ)੧।

ਛੰਤੁ। ਮੈਂ ਉਹਨਾਂ ਤੋਂ ਸਦਕੇ ਹਾਂ, ਜਿਨ੍ਹਾਂ ਨੇ ਪਰਮਾਤਮਾ ਦਾ ਦਰਸਨ ਕੀਤਾ ਹੈ, ਉਹ (ਵਡ-ਭਾਗੀ) ਬੰਦੇ ਸਦਾ-ਥਿਰ ਪ੍ਰਭੂ ਦੀ ਹਜ਼ੂਰੀ ਵਿਚ ਪਸੰਦ ਆਉਂਦੇ ਹਨ। ਜਿਨ੍ਹਾਂ ਜੀਵਾਂ ਨੂੰ ਮਾਲਕ-ਪ੍ਰਭੂ ਨੇ ਆਦਰ-ਮਾਣ ਦਿੱਤਾ ਹੈ, (ਹਰ ਥਾਂ) ਮੰਨੇ-ਪ੍ਰਮੰਨੇ ਜਾਂਦੇ ਹਨ, ਉਹ ਪਰਮਾਤਮਾ ਦੇ ਚਰਨਾਂ ਨਾਲ ਜੁੜੇ ਰਹਿੰਦੇ ਹਨ, ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗੇ ਰਹਿੰਦੇ ਹਨ। ਉਹ ਮਨੁੱਖ ਪਰਮਾਤਮਾ ਦੇ ਨਾਮ-ਰਸ ਨਾਲ (ਦੁਨੀਆ ਦੇ ਪਦਾਰਥਾਂ ਵੱਲੋਂ) ਰੱਜੇ ਰਹਿੰਦੇ ਹਨ ਉਹ ਆਤਮਕ ਅਡੋਲਤਾ ਵਿਚ ਲੀਨ ਰਹਿੰਦੇ ਹਨ, ਉਹ ਮਨੁੱਖ ਪਰਮਾਤਮਾ ਨੂੰ ਹਰੇਕ ਸਰੀਰ ਵਿਚ ਵੱਸਦਾ ਪਛਾਣਦੇ ਹਨ।

ਹੇ ਭਾਈ! ਉਹੀ ਮਨੁੱਖ ਭਲੇ ਹਨ, ਸੰਤ ਹਨ, ਸੁਖੀ ਹਨ, ਜੋ ਆਪਣੇ ਮਾਲਕ ਪ੍ਰਭੂ ਨੂੰ ਚੰਗੇ ਲੱਗਦੇ ਹਨ। ਹੇ ਨਾਨਕ! ਆਖ-ਜਿਨ੍ਹਾਂ ਮਨੁੱਖਾਂ ਨੇ ਹਰੀ ਪ੍ਰਭੂ ਦਾ ਦਰਸਨ ਕਰ ਲਿਆ ਹੈ, ਮੈਂ ਉਹਨਾਂ ਤੋਂ ਸਦਾ ਸਦਕੇ ਜਾਂਦਾ ਹਾਂ।੨।

ਸਲੋਕੁ ॥ ਦੇਹ ਅੰਧਾਰੀ ਅੰਧ ਸੁੰਞੀ ਨਾਮ ਵਿਹੂਣੀਆ ॥ ਨਾਨਕ ਸਫਲ ਜਨੰਮੁ ਜੈ ਘਟਿ ਵੁਠਾ ਸਚੁ ਧਣੀ ॥੧॥ ਛੰਤੁ ॥ ਤਿਨ ਖੰਨੀਐ ਵੰਞਾਂ ਜਿਨ ਮੇਰਾ ਹਰਿ ਪ੍ਰਭੁ ਡੀਠਾ ਰਾਮ ॥ ਜਨ ਚਾਖਿ ਅਘਾਣੇ ਹਰਿ ਹਰਿ ਅੰਮ੍ਰਿਤੁ ਮੀਠਾ ਰਾਮ ॥ ਹਰਿ ਮਨਹਿ ਮੀਠਾ ਪ੍ਰਭੂ ਤੂਠਾ ਅਮਿਉ ਵੂਠਾ ਸੁਖ ਭਏ ॥ ਦੁਖ ਨਾਸ ਭਰਮ ਬਿਨਾਸ ਤਨ ਤੇ ਜਪਿ ਜਗਦੀਸ ਈਸਹ ਜੈ ਜਏ ॥ ਮੋਹ ਰਹਤ ਬਿਕਾਰ ਥਾਕੇ ਪੰਚ ਤੇ ਸੰਗੁ ਤੂਟਾ ॥ ਕਹੁ ਨਾਨਕ ਤਿਨ ਖੰਨੀਐ ਵੰਞਾ ਜਿਨ ਘਟਿ ਮੇਰਾ ਹਰਿ ਪ੍ਰਭੁ ਵੂਠਾ ॥੩॥ {ਪੰਨਾ 577}

ਪਦਅਰਥ: ਦੇਹਸਰੀਰ। ਅੰਧਾਰੀ ਅੰਧ—(ਮੋਹ ਦੇ) ਹਨੇਰੇ ਵਿਚ ਅੰਨ੍ਹੀ। ਵਿਹੂਣੀਆਸੱਖਣੀ। ਜੈ ਘਟਿਜਿਸ ਦੇ ਹਿਰਦੇ ਵਿਚ। ਵੁਠਾਆ ਵੱਸਿਆ। ਸਚੁ ਧਣੀਸਦਾ ਕਾਇਮ ਰਹਿਣ ਵਾਲਾ ਮਾਲਕਪ੍ਰਭੂ।੧।

ਛੰਤੁ। ਵੰਞਾਵੰਞਾਂ, ਮੈਂ ਜਾਂਦਾ ਹਾਂ। ਖੰਨੀਐ ਵੰਞਾਂਮੈਂ ਟੋਟੇ ਟੋਟੇ ਹੋ ਕੇ ਸਦਕੇ ਜਾਂਦਾ ਹਾਂ। ਚਾਖਿ—(ਨਾਮਰਸ) ਚੱਖ ਕੇ। ਅਘਾਣੇਰੱਜ ਜਾਂਦੇ ਹਨ। ਅੰਮ੍ਰਿਤੁਆਤਮਕ ਜੀਵਨ ਦੇਣ ਵਾਲਾ ਨਾਮਜਲ। ਮਨਹਿਮਨ ਵਿਚ। ਤੂਠਾਪ੍ਰਸੰਨ ਹੁੰਦਾ। ਅਮਿਉਅੰਮ੍ਰਿਤ। ਤਨ ਤੇਤਨ ਤੋਂ। ਜਗਦੀਸਜਗਤ ਦਾ ਮਾਲਕ। ਈਸਹ ਜੈ ਜਏਮਾਲਕ ਦੀ ਜੈਜੈਕਾਰ। ਜਪਿਜਪ ਕੇ, ਆਖ ਕੇ। ਸੰਗੁਸਾਥ। ਜਿਨ ਘਟਿਜਿਨ੍ਹਾਂ ਦੇ ਹਿਰਦੇ ਵਿਚ।੩।

ਅਰਥ: ਹੇ ਭਾਈ! ਜੇਹੜਾ ਸਰੀਰ ਪਰਮਾਤਮਾ ਦੇ ਨਾਮ ਤੋਂ ਸੱਖਣਾ ਰਹਿੰਦਾ ਹੈ, ਉਹ ਮਾਇਆ ਦੇ ਮੋਹ ਦੇ ਹਨੇਰੇ ਵਿਚ ਅੰਨ੍ਹਾ ਹੋਇਆ ਰਹਿੰਦਾ ਹੈ। ਹੇ ਨਾਨਕ! ਉਸ ਮਨੁੱਖ ਦਾ ਜੀਵਨ ਕਾਮਯਾਬ ਹੈ ਜਿਸ ਦੇ ਹਿਰਦੇ ਵਿਚ ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਆ ਵੱਸਦਾ ਹੈ।੧।

ਛੰਤੁ। ਮੈਂ ਉਹਨਾਂ ਮਨੁੱਖਾਂ ਤੋਂ ਸਦਕੇ-ਕੁਰਬਾਨ ਜਾਂਦਾ ਹਾਂ ਜਿਨ੍ਹਾਂ ਮੇਰੇ ਹਰੀ-ਪ੍ਰਭੂ ਦਾ ਦਰਸਨ ਕਰ ਲਿਆ ਹੈ। ਉਹ ਮਨੁੱਖ (ਪਰਮਾਤਮਾ ਦਾ ਨਾਮ-ਰਸ) ਚੱਖ ਕੇ (ਦੁਨੀਆ ਦੇ ਪਦਾਰਥਾਂ ਵੱਲੋਂ) ਰੱਜ ਜਾਂਦੇ ਹਨ, ਉਹਨਾਂ ਨੂੰ ਆਤਮਕ ਜੀਵਨ ਦੇਣ ਵਾਲਾ ਪਰਮਾਤਮਾ ਦਾ ਨਾਮ-ਜਲ ਮਿੱਠਾ ਲੱਗਦਾ ਹੈ। ਪਰਮਾਤਮਾ ਉਹਨਾਂ ਨੂੰ ਆਪਣੇ ਮਨ ਵਿਚ ਪਿਆਰਾ ਲੱਗਦਾ ਹੈ, ਪਰਮਾਤਮਾ ਉਹਨਾਂ ਉਤੇ ਪ੍ਰਸੰਨ ਹੋ ਜਾਂਦਾ ਹੈ, ਉਹਨਾਂ ਦੇ ਅੰਦਰ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਆ ਵੱਸਦਾ ਹੈ, ਉਹਨਾਂ ਨੂੰ ਸਾਰੇ ਆਨੰਦ ਪ੍ਰਾਪਤ ਹੋ ਜਾਂਦੇ ਹਨ। ਜਗਤ ਦੇ ਮਾਲਕ-ਪ੍ਰਭੂ ਦੀ ਜੈ-ਜੈਕਾਰ ਆਖ ਆਖ ਕੇ ਉਹਨਾਂ ਦੇ ਸਰੀਰ ਤੋਂ ਦੁੱਖ ਤੇ ਭਰਮ ਦੂਰ ਹੋ ਜਾਂਦੇ ਹਨ। ਉਹ ਮਨੁੱਖ ਮੋਹ ਤੋਂ ਰਹਿਤ ਹੋ ਜਾਂਦੇ ਹਨ, ਉਹਨਾਂ ਦੇ ਅੰਦਰੋਂ ਵਿਕਾਰ ਮੁੱਕ ਜਾਂਦੇ ਹਨ, ਕਾਮਾਦਿਕ ਪੰਜਾਂ ਨਾਲੋਂ ਉਹਨਾਂ ਦਾ ਸਾਥ ਟੁੱਟ ਜਾਂਦਾ ਹੈ।

ਹੇ ਨਾਨਕ! ਆਖ-ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਮੇਰਾ ਹਰੀ-ਪ੍ਰਭੂ ਆ ਵੱਸਿਆ ਹੈ ਮੈਂ ਉਹਨਾਂ ਤੋਂ ਸਦਕੇ-ਕੁਰਬਾਨ ਜਾਂਦਾ ਹਾਂ।੩।

TOP OF PAGE

Sri Guru Granth Darpan, by Professor Sahib Singh