ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ

Page 610

ਸੋਰਠਿ ਮਹਲਾ ੫ ॥ ਸੁਖੀਏ ਕਉ ਪੇਖੈ ਸਭ ਸੁਖੀਆ ਰੋਗੀ ਕੈ ਭਾਣੈ ਸਭ ਰੋਗੀ ॥ ਕਰਣ ਕਰਾਵਨਹਾਰ ਸੁਆਮੀ ਆਪਨ ਹਾਥਿ ਸੰਜੋਗੀ ॥੧॥ ਮਨ ਮੇਰੇ ਜਿਨਿ ਅਪੁਨਾ ਭਰਮੁ ਗਵਾਤਾ ॥ ਤਿਸ ਕੈ ਭਾਣੈ ਕੋਇ ਨ ਭੂਲਾ ਜਿਨਿ ਸਗਲੋ ਬ੍ਰਹਮੁ ਪਛਾਤਾ ॥ ਰਹਾਉ ॥ ਸੰਤ ਸੰਗਿ ਜਾ ਕਾ ਮਨੁ ਸੀਤਲੁ ਓਹੁ ਜਾਣੈ ਸਗਲੀ ਠਾਂਢੀ ॥ ਹਉਮੈ ਰੋਗਿ ਜਾ ਕਾ ਮਨੁ ਬਿਆਪਿਤ ਓਹੁ ਜਨਮਿ ਮਰੈ ਬਿਲਲਾਤੀ ॥੨॥ ਗਿਆਨ ਅੰਜਨੁ ਜਾ ਕੀ ਨੇਤ੍ਰੀ ਪੜਿਆ ਤਾ ਕਉ ਸਰਬ ਪ੍ਰਗਾਸਾ ॥ ਅਗਿਆਨਿ ਅੰਧੇਰੈ ਸੂਝਸਿ ਨਾਹੀ ਬਹੁੜਿ ਬਹੁੜਿ ਭਰਮਾਤਾ ॥੩॥ ਸੁਣਿ ਬੇਨੰਤੀ ਸੁਆਮੀ ਅਪੁਨੇ ਨਾਨਕੁ ਇਹੁ ਸੁਖੁ ਮਾਗੈ ॥ ਜਹ ਕੀਰਤਨੁ ਤੇਰਾ ਸਾਧੂ ਗਾਵਹਿ ਤਹ ਮੇਰਾ ਮਨੁ ਲਾਗੈ ॥੪॥੬॥ {ਪੰਨਾ 610}

ਪਦਅਰਥ: ਸੁਖੀਆ—(ਆਤਮਕ) ਸੁਖ ਮਾਣਨ ਵਾਲਾ। ਕਉਨੂੰ। ਪੇਖੈਦਿੱਸਦਾ ਹੈ। ਕੈ ਭਾਣੈਦੇ ਖ਼ਿਆਲ ਵਿਚ। ਰੋਗੀ—(ਵਿਕਾਰਾਂ ਦੇ) ਰੋਗ ਵਿਚ ਫਸਿਆ ਹੋਇਆ। ਕਰਾਵਨਹਾਰ—(ਜੀਵਾਂ ਪਾਸੋਂ) ਕਰਾਣ ਦੀ ਸਮਰਥਾ ਰੱਖਣ ਵਾਲਾ। ਹਾਥਿਹੱਥ ਵਿਚ। ਸੰਜੋਗੀ—(ਆਤਮਕ ਸੁਖ ਤੇ ਆਤਮਕ ਰੋਗ ਦਾ) ਮੇਲ।੧।

ਜਿਨਿਜਿਸ (ਮਨੁੱਖ) ਨੇ। ਭਰਮੁਭਟਕਣਾ। ਤਿਸ ਕੈ—{ਲਫ਼ਜ਼ 'ਤਿਸੁ' ਦਾ ੁ ਸੰਬੰਧਕ 'ਕੈ' ਦੇ ਕਾਰਨ ਉੱਡ ਗਿਆ ਹੈ}ਸਗਲੋਸਭ ਵਿਚ।ਰਹਾਉ।

ਸੰਗਿਸੰਗਤਿ ਵਿਚ। ਸੀਤਲੁਸ਼ਾਂਤ, ਠੰਡਾ। ਸਗਲੀਸਾਰੀ ਲੁਕਾਈ। ਰੋਗਿਰੋਗ ਵਿਚ। ਬਿਆਪਿਤਫਸਿਆ ਹੋਇਆ। ਜਨਮਿ ਮਰੈਜੰਮਦਾ ਮਰਦਾ ਰਹਿੰਦਾ ਹੈ। ਬਿਲਲਾਤੀਵਿਲਕਦਾ, ਦੁੱਖੀ ਹੁੰਦਾ।੨।

ਗਿਆਨ ਅੰਜਨੁਆਤਮਕ ਜੀਵਨ ਦੀ ਸੂਝ ਦਾ ਸੁਰਮਾ। ਨੇਤ੍ਰੀਅੱਖਾਂ ਵਿਚ। ਪ੍ਰਗਾਸਾਚਾਨਣ। ਅਗਿਆਨਿਗਿਆਨਹੀਣ ਮਨੁੱਖ ਨੂੰ। ਅੰਧੇਰੈਹਨੇਰੇ ਵਿਚ। ਬਹੁੜਿ ਬਹੁੜਿਮੁੜ ਮੁੜ।੩।

ਸੁਆਮੀ ਅਪੁਨੇਹੇ ਮੇਰੇ ਸੁਆਮੀ! ਨਾਨਕੁ ਮਾਗੈਨਾਨਕ ਮੰਗਦਾ ਹੈ। ਜਹਜਿੱਥੇ। ਗਾਵਹਿਗਾਉਂਦੇ ਹਨ। ਲਾਗੈਪਰਚਿਆ ਰਹੇ।੪।

ਅਰਥ: ਹੇ ਮੇਰੇ ਮਨ! ਜਿਸ ਮਨੁੱਖ ਨੇ ਆਪਣੇ ਅੰਦਰੋਂ ਮੇਰ-ਤੇਰ ਗਵਾ ਲਈ ਜਿਸ ਨੇ ਸਭ ਜੀਵਾਂ ਵਿਚ ਪਰਮਾਤਮਾ ਵੱਸਦਾ ਪਛਾਣ ਲਿਆ, ਉਸ ਦੇ ਖ਼ਿਆਲ ਵਿਚ ਕੋਈ ਜੀਵ ਕੁਰਾਹੇ ਨਹੀਂ ਜਾ ਰਿਹਾ।ਰਹਾਉ।

ਹੇ ਭਾਈ! ਆਤਮਕ ਸੁਖ ਮਾਣਨ ਵਾਲੇ ਨੂੰ ਹਰੇਕ ਮਨੁੱਖ ਆਤਮਕ ਸੁਖ ਮਾਣਦਾ ਦਿਸਦਾ ਹੈ, (ਵਿਕਾਰਾਂ ਦੇ) ਰੋਗ ਵਿਚ ਫਸੇ ਹੋਏ ਦੇ ਖ਼ਿਆਲ ਵਿਚ ਸਾਰੀ ਲੁਕਾਈ ਹੀ ਵਿਕਾਰੀ ਹੈ। (ਆਪਣੇ ਅੰਦਰੋਂ ਮੇਰ-ਤੇਰ ਗਵਾ ਚੁਕੇ ਮਨੁੱਖ ਨੂੰ ਇਹ ਨਿਸ਼ਚਾ ਹੋ ਜਾਂਦਾ ਹੈ ਕਿ) ਮਾਲਕ-ਪ੍ਰਭੂ ਹੀ ਸਭ ਕੁਝ ਕਰਨ ਦੀ ਸਮਰਥਾ ਵਾਲਾ ਹੈ ਜੀਵਾਂ ਪਾਸੋਂ ਕਰਾਣ ਦੀ ਤਾਕਤ ਵਾਲਾ ਹੈ, (ਜੀਵਾਂ ਲਈ ਆਤਮਕ ਸੁਖ ਤੇ ਆਤਮਕ ਦੁੱਖ ਦਾ) ਮੇਲ ਉਸ ਨੇ ਆਪਣੇ ਹੱਥ ਵਿਚ ਰੱਖਿਆ ਹੋਇਆ ਹੈ।੧।

ਹੇ ਭਾਈ! ਸਾਧ ਸੰਗਤਿ ਵਿਚ ਰਹਿ ਕੇ ਜਿਸ ਮਨੁੱਖ ਦਾ ਮਨ (ਵਿਕਾਰਾਂ ਵਲੋਂ) ਸ਼ਾਂਤ ਹੋ ਜਾਂਦਾ ਹੈ, ਉਹ ਸਾਰੀ ਲੁਕਾਈ ਨੂੰ ਹੀ ਸ਼ਾਂਤ-ਚਿੱਤ ਸਮਝਦਾ ਹੈ। ਪਰ ਜਿਸ ਮਨੁੱਖ ਦਾ ਮਨ ਹਉਮੈ-ਰੋਗ ਵਿਚ ਫਸਿਆ ਰਹਿੰਦਾ ਹੈ, ਉਹ ਸਦਾ ਦੁੱਖੀ ਰਹਿੰਦਾ ਹੈ, ਉਹ (ਹਉਮੈ ਵਿਚ) ਜਨਮ ਲੈ ਕੇ ਆਤਮਕ ਮੌਤ ਸਹੇੜੀ ਰੱਖਦਾ ਹੈ।੨।

ਹੇ ਭਾਈ! ਆਤਮਕ ਜੀਵਨ ਦੀ ਸੂਝ ਦਾ ਸੁਰਮਾ ਜਿਸ ਮਨੁੱਖ ਦੀਆਂ ਅੱਖਾਂ ਵਿਚ ਪੈ ਜਾਂਦਾ ਹੈ, ਉਸ ਨੂੰ ਆਤਮਕ ਜੀਵਨ ਦੀ ਸਾਰੀ ਸਮਝ ਪੈ ਜਾਂਦੀ ਹੈ। ਪਰ ਗਿਆਨ-ਹੀਨ ਮਨੁੱਖ ਨੂੰ ਅਗਿਆਨਤਾ ਦੇ ਹਨੇਰੇ ਵਿਚ (ਸਹੀ ਜੀਵਨ ਬਾਰੇ) ਕੁਝ ਨਹੀਂ ਸੁੱਝਦਾ, ਉਹ ਮੁੜ ਮੁੜ ਭਟਕਦਾ ਰਹਿੰਦਾ ਹੈ।੩।

ਹੇ ਮੇਰੇ ਮਾਲਕ! (ਮੇਰੀ) ਬੇਨਤੀ ਸੁਣ (ਤੇਰਾ ਦਾਸ) ਨਾਨਕ (ਤੇਰੇ ਦਰ ਤੋਂ) ਇਹ ਸੁਖ ਮੰਗਦਾ ਹੈ (ਕਿ) ਜਿੱਥੇ ਸੰਤ ਜਨ ਤੇਰੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦੇ ਹੋਣ, ਉੱਥੇ ਮੇਰਾ ਮਨ ਪਰਚਿਆ ਰਹੇ।੪।੬।

ਸੋਰਠਿ ਮਹਲਾ ੫ ॥ ਤਨੁ ਸੰਤਨ ਕਾ ਧਨੁ ਸੰਤਨ ਕਾ ਮਨੁ ਸੰਤਨ ਕਾ ਕੀਆ ॥ ਸੰਤ ਪ੍ਰਸਾਦਿ ਹਰਿ ਨਾਮੁ ਧਿਆਇਆ ਸਰਬ ਕੁਸਲ ਤਬ ਥੀਆ ॥੧॥ ਸੰਤਨ ਬਿਨੁ ਅਵਰੁ ਨ ਦਾਤਾ ਬੀਆ ॥ ਜੋ ਜੋ ਸਰਣਿ ਪਰੈ ਸਾਧੂ ਕੀ ਸੋ ਪਾਰਗਰਾਮੀ ਕੀਆ ॥ ਰਹਾਉ ॥ ਕੋਟਿ ਪਰਾਧ ਮਿਟਹਿ ਜਨ ਸੇਵਾ ਹਰਿ ਕੀਰਤਨੁ ਰਸਿ ਗਾਈਐ ॥ ਈਹਾ ਸੁਖੁ ਆਗੈ ਮੁਖ ਊਜਲ ਜਨ ਕਾ ਸੰਗੁ ਵਡਭਾਗੀ ਪਾਈਐ ॥੨॥ ਰਸਨਾ ਏਕ ਅਨੇਕ ਗੁਣ ਪੂਰਨ ਜਨ ਕੀ ਕੇਤਕ ਉਪਮਾ ਕਹੀਐ ॥ ਅਗਮ ਅਗੋਚਰ ਸਦ ਅਬਿਨਾਸੀ ਸਰਣਿ ਸੰਤਨ ਕੀ ਲਹੀਐ ॥੩॥ ਨਿਰਗੁਨ ਨੀਚ ਅਨਾਥ ਅਪਰਾਧੀ ਓਟ ਸੰਤਨ ਕੀ ਆਹੀ ॥ ਬੂਡਤ ਮੋਹ ਗ੍ਰਿਹ ਅੰਧ ਕੂਪ ਮਹਿ ਨਾਨਕ ਲੇਹੁ ਨਿਬਾਹੀ ॥੪॥੭॥ {ਪੰਨਾ 610}

ਪਦਅਰਥ: ਕਾ ਕੀਆਦਾ ਬਣਾ ਦਿੱਤਾ, ਭੇਟਾ ਕਰ ਦਿੱਤਾ। ਪ੍ਰਸਾਦਿਕਿਰਪਾ ਨਾਲ। ਸਰਬ ਕੁਸਲਸਾਰੇ ਸੁਖ।੧।

ਦਾਤਾ—(ਨਾਮ ਦੀ) ਦਾਤਿ ਦੇਣ ਵਾਲਾ। ਬੀਆਦੂਜਾ। ਸਾਧੂਗੁਰੂ। ਪਾਰਗਰਾਮੀ—(ਸੰਸਾਰਸਮੁੰਦਰ ਤੋਂ) ਪਾਰ ਲੰਘਣ ਜੋਗਾ। ਕੀਆਹੋ ਜਾਂਦਾ ਹੈ।ਰਹਾਉ।

ਕੋਟਿ ਪਰਾਧਕ੍ਰੋੜਾਂ ਪਾਪ। ਜਨ ਸੇਵਾਸੰਤ ਜਨ ਦੀ ਸੇਵਾ ਕੀਤਿਆਂ। ਰਸਿਰਸ ਨਾਲ, ਪ੍ਰੇਮ ਨਾਲ। ਈਹਾਇਸ ਲੋਕ ਵਿਚ। ਆਗੈਪਰਲੋਕ ਵਿਚ। ਮੁਖ ਊਜਲਉੱਜਲ ਮੂੰਹ ਵਾਲੇ, ਸੁਰਖ਼ਰੂ।੨।

ਰਸਨਾਜੀਭ। ਕੇਤਕਕਿਤਨੀ ਕੁ? ਉਪਮਾਵਡਿਆਈ, ਸੋਭਾ। ਅਗਮਅਪਹੁੰਚ। ਅਗੋਚਰ—{ਗੋਚਰ} ਜਿਸ ਤਕ ਗਿਆਨਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ। ਸਦਸਦਾ। ਲਹੀਐਲੱਭਦਾ ਹੈ।੩।

ਨਿਰਗੁਨਹੁਣਹੀਨ। ਅਨਾਥਨਿਆਸਰਾ। ਓਟਆਸਰਾ, ਸਰਨ। ਆਹੀਮੰਗੀ ਹੈ, ਮੈਂ ਮੰਗਦਾ ਹਾਂ। ਗ੍ਰਿਹਗ੍ਰਿਹਸਤ। ਅੰਧ ਕੂਪ ਮਹਿਅੰਨ੍ਹੇ ਖੂਹ ਵਿਚ। ਲੇਹੁ ਨਿਬਾਹੀਤੋੜ ਤਕ ਸਾਥ ਕਰੋ।੪।

ਅਰਥ: ਹੇ ਭਾਈ! ਸੰਤ ਜਨਾਂ ਤੋਂ ਬਿਨਾ ਪਰਮਾਤਮਾ ਦੇ ਨਾਮ ਦੀ ਦਾਤਿ ਦੇਣ ਵਾਲਾ ਹੋਰ ਕੋਈ ਨਹੀਂ ਹੈ। ਜੇਹੜਾ ਜੇਹੜਾ ਮਨੁੱਖ ਗੁਰੂ ਦੀ (ਸੰਤ ਜਨਾਂ ਦੀ) ਸਰਨ ਪੈਂਦਾ ਹੈ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਜੋਗਾ ਹੋ ਜਾਂਦਾ ਹੈ।ਰਹਾਉ।

ਹੇ ਭਾਈ! ਜਦੋਂ ਕੋਈ ਮਨੁੱਖ ਆਪਣਾ ਸਰੀਰ ਆਪਣਾ ਮਨ ਆਪਣਾ ਧਨ ਸੰਤ ਜਨਾਂ ਦੇ ਹਵਾਲੇ ਕਰ ਦੇਂਦਾ ਹੈ (ਭਾਵ, ਹਰੇਕ ਕਿਸਮ ਦੀ ਅਪਣੱਤ ਮਿਟਾ ਦੇਂਦਾ ਹੈ), ਤੇ ਸੰਤਾਂ ਦੀ ਕਿਰਪਾ ਨਾਲ ਪਰਮਾਤਮਾ ਦਾ ਨਾਮ ਸਿਮਰਨ ਕਰਨ ਲੱਗ ਪੈਂਦਾ ਹੈ, ਤਦੋਂ ਉਸ ਨੂੰ ਸਾਰੇ (ਆਤਮਕ) ਸੁਖ ਮਿਲ ਜਾਂਦੇ ਹਨ।੧।

ਹੇ ਭਾਈ! ਪਰਮਾਤਮਾ ਦੇ ਸੇਵਕ ਦੀ (ਦੱਸੀ) ਸੇਵਾ ਕੀਤਿਆਂ ਕ੍ਰੋੜਾਂ ਪਾਪ ਮਿਟ ਜਾਂਦੇ ਹਨ, ਅਤੇ ਪ੍ਰੇਮ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕੀਤੀ ਜਾ ਸਕਦੀ ਹੈ। ਇਸ ਲੋਕ ਵਿਚ ਆਤਮਕ ਅਨੰਦ ਮਿਲਿਆ ਰਹਿੰਦਾ ਹੈ, ਪਰਲੋਕ ਵਿਚ ਸੁਰਖ਼-ਰੂ ਹੋਵੀਦਾ ਹੈ। ਪਰ, ਹੇ ਭਾਈ! ਪ੍ਰਭੂ ਦੇ ਸੇਵਕ ਦੀ ਸੰਗਤਿ ਵੱਡੇ ਭਾਗਾਂ ਨਾਲ ਮਿਲਦੀ ਹੈ।੨।

ਹੇ ਭਾਈ! (ਮੇਰੀ) ਇੱਕ ਜੀਭ ਹੈ (ਸੰਤ ਜਨ) ਅਨੇਕਾਂ ਗੁਣਾਂ ਨਾਲ ਭਰਪੂਰ ਹੁੰਦੇ ਹਨ, ਸੰਤ ਜਨਾਂ ਦੀ ਵਡਿਆਈ ਕਿਤਨੀ ਕੁ ਦੱਸੀ ਜਾਵੇ? ਸੰਤਾਂ ਦੀ ਸਰਨ ਪਿਆਂ ਹੀ ਉਹ ਪਰਮਾਤਮਾ ਮਿਲ ਸਕਦਾ ਹੈ ਜੋ ਕਦੇ ਨਾਸ ਹੋਣ ਵਾਲਾ ਨਹੀਂ, ਜੋ ਅਪਹੁੰਚ ਹੈ, ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ।੩।

ਹੇ ਨਾਨਕ! (ਅਰਦਾਸ ਕਰ ਤੇ ਆਖ-) ਮੈਂ ਗੁਣ-ਹੀਨ ਹਾਂ, ਨੀਚ ਹਾਂ, ਨਿਆਸਰਾ ਹਾਂ, ਵਿਕਾਰੀ ਹਾਂ, ਮੈਂ ਸੰਤਾਂ ਦਾ ਪੱਲਾ ਫੜਿਆ ਹੈ (ਹੇ ਸੰਤ ਜਨੋ!) ਗ੍ਰਿਹਸਤ ਦੇ ਮੋਹ ਦੇ ਅੰਨ੍ਹੇ ਖੂਹ ਵਿਚ ਡੁੱਬ ਰਹੇ ਦਾ ਸਾਥ ਤੋੜ ਤਕ ਨਿਬਾਹੋ।੪।੭।

ਸੋਰਠਿ ਮਹਲਾ ੫ ਘਰੁ ੧ ॥ ਜਾ ਕੈ ਹਿਰਦੈ ਵਸਿਆ ਤੂ ਕਰਤੇ ਤਾ ਕੀ ਤੈਂ ਆਸ ਪੁਜਾਈ ॥ ਦਾਸ ਅਪੁਨੇ ਕਉ ਤੂ ਵਿਸਰਹਿ ਨਾਹੀ ਚਰਣ ਧੂਰਿ ਮਨਿ ਭਾਈ ॥੧॥ ਤੇਰੀ ਅਕਥ ਕਥਾ ਕਥਨੁ ਨ ਜਾਈ ॥ ਗੁਣ ਨਿਧਾਨ ਸੁਖਦਾਤੇ ਸੁਆਮੀ ਸਭ ਤੇ ਊਚ ਬਡਾਈ ॥ ਰਹਾਉ ॥ ਸੋ ਸੋ ਕਰਮ ਕਰਤ ਹੈ ਪ੍ਰਾਣੀ ਜੈਸੀ ਤੁਮ ਲਿਖਿ ਪਾਈ ॥ ਸੇਵਕ ਕਉ ਤੁਮ ਸੇਵਾ ਦੀਨੀ ਦਰਸਨੁ ਦੇਖਿ ਅਘਾਈ ॥੨॥ ਸਰਬ ਨਿਰੰਤਰਿ ਤੁਮਹਿ ਸਮਾਨੇ ਜਾ ਕਉ ਤੁਧੁ ਆਪਿ ਬੁਝਾਈ ॥ ਗੁਰ ਪਰਸਾਦਿ ਮਿਟਿਓ ਅਗਿਆਨਾ ਪ੍ਰਗਟ ਭਏ ਸਭ ਠਾਈ ॥੩॥ ਸੋਈ ਗਿਆਨੀ ਸੋਈ ਧਿਆਨੀ ਸੋਈ ਪੁਰਖੁ ਸੁਭਾਈ ॥ ਕਹੁ ਨਾਨਕ ਜਿਸੁ ਭਏ ਦਇਆਲਾ ਤਾ ਕਉ ਮਨ ਤੇ ਬਿਸਰਿ ਨ ਜਾਈ ॥੪॥੮॥ {ਪੰਨਾ 610}

ਪਦਅਰਥ: ਜਾ ਕੈ ਹਿਰਦੈਜਿਸ ਦੇ ਹਿਰਦੇ ਵਿਚ। ਕਰਤੇਹੇ ਕਰਤਾਰ! ਤੈਂ—{ਲਫ਼ਜ਼ 'ਤੂ' ਅਤੇ 'ਤੈਂ' ਦਾ ਫ਼ਰਕ ਚੇਤੇ ਰੱਖੋ। ਕੌਣ ਵੱਸਿਆ? ਤੂੰ। ਕਿਸ ਨੇ ਪੁਜਾਈ? ਤੈਂ}ਕਉਨੂੰ। ਮਨਿਮਨ ਵਿਚ। ਭਾਈਪਿਆਰੀ ਲੱਗਦੀ ਹੈ।੧।

ਅਕਥਕੱਥ, ਜੋ ਬਿਆਨ ਨਹੀਂ ਹੋ ਸਕਦੀ। ਗੁਣ ਨਿਧਾਨਹੇ ਗੁਣਾਂ ਦੇ ਖ਼ਜ਼ਾਨੇ! ਸਭ ਤੇਸਭਨਾਂ ਤੋਂ।ਰਹਾਉ।

ਲਿਖਿਲਿਖ ਕੇ। ਦੇਖਿਵੇਖ ਕੇ। ਅਘਾਈਰੱਜ ਜਾਂਦਾ ਹੈ।੨।

ਨਿਰੰਤਰਿ—{ਨਿਰਅੰਤਰ। ਅੰਤਰੁਵਿੱਥ} ਵਿੱਥ ਤੋਂ ਬਿਨਾਂ, ਇਕ-ਰਸ। ਤੁਮਹਿਤੂੰ ਹੀ। ਬੁਝਾਈਸਮਝ ਦੇ ਦਿੱਤੀ। ਪਰਸਾਦਿਕਿਰਪਾ ਨਾਲ। ਸਭ ਠਾਈਸਭ ਥਾਈਂ।੩।

ਗਿਆਨੀਗਿਆਨਵਾਨ। ਧਿਆਨੀਸੁਰਤਿ ਜੋੜਨ ਵਾਲਾ। ਸੁਭਾਈਸ੍ਰੇਸ਼ਟ ਪ੍ਰੇਮ ਵਾਲਾ। ਮਨ ਤੇਮਨ ਤੋਂ।੪।

ਅਰਥ: ਹੇ ਸਾਰੇ ਗੁਣਾਂ ਦੇ ਖ਼ਜ਼ਾਨੇ! ਹੇ ਸੁਖ ਦੇਣ ਵਾਲੇ ਮਾਲਕ! ਤੇਰੀ ਵਡਿਆਈ ਸਭ ਤੋਂ ਉੱਚੀ ਹੈ (ਤੂੰ ਸਭਨਾਂ ਤੋਂ ਵੱਡਾ ਹੈਂ)ਤੂੰ ਕਿਹੋ ਜਿਹਾ ਹੈਂ, ਕੇਡਾ ਵੱਡਾ ਹੈਂ-ਇਹ ਗੱਲ ਬਿਆਨ ਨਹੀਂ ਕੀਤੀ ਜਾ ਸਕਦੀ।ਰਹਾਉ।

ਹੇ ਕਰਤਾਰ! ਜਿਸ ਮਨੁੱਖ ਦੇ ਹਿਰਦੇ ਵਿਚ ਤੂੰ ਆ ਵੱਸਦਾ ਹੈਂ, ਉਸ ਦੀ ਤੂੰ ਹਰੇਕ ਆਸ ਪੂਰੀ ਕਰ ਦੇਂਦਾ ਹੈਂ। ਆਪਣੇ ਸੇਵਕ ਨੂੰ ਤੂੰ ਕਦੇ ਨਹੀਂ ਵਿੱਸਰਦਾ (ਤੇਰਾ ਸੇਵਕ ਤੈਨੂੰ ਕਦੇ ਨਹੀਂ ਭੁਲਾਂਦਾ), ਉਸ ਦੇ ਮਨ ਵਿਚ ਤੇਰੇ ਚਰਨਾਂ ਦੀ ਧੂੜ ਪਿਆਰੀ ਲੱਗਦੀ ਹੈ।੧।

(ਪਰ, ਹੇ ਪ੍ਰਭੂ!) ਜੀਵ ਉਹੀ ਉਹੀ ਕਰਮ ਕਰਦਾ ਹੈ ਜਿਹੋ ਜਿਹੀ (ਆਗਿਆ) ਤੂੰ (ਉਸ ਦੇ ਮੱਥੇ ਤੇ) ਲਿਖ ਕੇ ਰੱਖ ਦਿੱਤੀ ਹੈ। ਆਪਣੇ ਸੇਵਕ ਨੂੰ ਤੂੰ ਆਪਣੀ ਸੇਵਾ-ਭਗਤੀ ਦੀ ਦਾਤਿ ਬਖ਼ਸ਼ੀ ਹੋਈ ਹੈ, (ਉਹ ਸੇਵਕ) ਤੇਰਾ ਦਰਸਨ ਕਰ ਕੇ ਰੱਜਿਆ ਰਹਿੰਦਾ ਹੈ।੨।

ਹੇ ਪ੍ਰਭੂ! ਜਿਸ ਮਨੁੱਖ ਨੂੰ ਤੂੰ ਆਪ ਸਮਝ ਬਖ਼ਸ਼ਦਾ ਹੈਂ, ਉਸ ਨੂੰ ਤੂੰ ਸਾਰੇ ਹੀ ਜੀਵਾਂ ਦੇ ਅੰਦਰ ਇਕ-ਰਸ ਸਮਾਇਆ ਦਿੱਸਦਾ ਹੈਂ। ਗੁਰੂ ਦੀ ਕਿਰਪਾ ਨਾਲ (ਉਸ ਮਨੁੱਖ ਦੇ ਅੰਦਰੋਂ) ਅਗਿਆਨਤਾ (ਦਾ ਹਨੇਰਾ) ਮਿਟ ਜਾਂਦਾ ਹੈ, ਉਸ ਦੀ ਸੋਭਾ ਸਭ ਥਾਈਂ ਪਸਰ ਜਾਂਦੀ ਹੈ।੩।

ਹੇ ਨਾਨਕ! ਆਖ-ਉਹੀ ਮਨੁੱਖ ਗਿਆਨਵਾਨ ਹੈ, ਉਹੀ ਮਨੁੱਖ ਸੁਰਤਿ-ਅੱਭਿਆਸੀ ਹੈ, ਉਹੀ ਮਨੁੱਖ ਪਿਆਰ-ਸੁਭਾਵ ਵਾਲਾ ਹੈ, ਜਿਸ ਮਨੁੱਖ ਉੱਤੇ ਪਰਮਾਤਮਾ ਆਪ ਦਇਆਵਾਨ ਹੁੰਦਾ ਹੈ। ਉਸ ਮਨੁੱਖ ਨੂੰ ਪਰਮਾਤਮਾ ਮਨ ਤੋਂ ਕਦੇ ਭੀ ਨਹੀਂ ਭੁੱਲਦਾ।੪।੮।

TOP OF PAGE

Sri Guru Granth Darpan, by Professor Sahib Singh