ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ

Page 620

ਸੋਰਠਿ ਮਹਲਾ ੫ ॥ ਦੁਰਤੁ ਗਵਾਇਆ ਹਰਿ ਪ੍ਰਭਿ ਆਪੇ ਸਭੁ ਸੰਸਾਰੁ ਉਬਾਰਿਆ ॥ ਪਾਰਬ੍ਰਹਮਿ ਪ੍ਰਭਿ ਕਿਰਪਾ ਧਾਰੀ ਅਪਣਾ ਬਿਰਦੁ ਸਮਾਰਿਆ ॥੧॥ ਹੋਈ ਰਾਜੇ ਰਾਮ ਕੀ ਰਖਵਾਲੀ ॥ ਸੂਖ ਸਹਜ ਆਨਦ ਗੁਣ ਗਾਵਹੁ ਮਨੁ ਤਨੁ ਦੇਹ ਸੁਖਾਲੀ ॥ ਰਹਾਉ ॥ ਪਤਿਤ ਉਧਾਰਣੁ ਸਤਿਗੁਰੁ ਮੇਰਾ ਮੋਹਿ ਤਿਸ ਕਾ ਭਰਵਾਸਾ ॥ ਬਖਸਿ ਲਏ ਸਭਿ ਸਚੈ ਸਾਹਿਬਿ ਸੁਣਿ ਨਾਨਕ ਕੀ ਅਰਦਾਸਾ ॥੨॥੧੭॥੪੫॥ {ਪੰਨਾ 620}

ਪਦਅਰਥ: ਦੁਰਤੁ—{दुरित} ਪਾਪ। ਪ੍ਰਭਿਪ੍ਰਭੂ ਨੇ। ਆਪੇਆਪ ਹੀ। ਸਭੁਸਾਰਾ। ਉਬਾਰਿਆ—(ਪਾਪਾਂ ਤੋਂ) ਬਚਾਇਆ ਹੈ। ਪਾਰਬ੍ਰਹਮਿਪਾਰਬ੍ਰਹਮ ਨੇ। ਬਿਰਦੁਮੁੱਢਕਦੀਮਾਂ ਦਾ ਸੁਭਾਉ। ਸਮਾਰਿਆਚੇਤੇ ਰੱਖਿਆ ਹੈ।੧।

ਰਾਜੇ ਰਾਮ ਕੀਰਾਮ ਰਾਜੇ ਕੀ, ਪ੍ਰਭੂਪਾਤਿਸ਼ਾਹ ਦੀ। ਰਖਵਾਲੀਰਾਖੀ, ਸਹਾਇਤਾ। ਸਹਜਆਤਮਕ ਅਡੋਲਤਾ। ਸੁਖਾਲੀਸੁਖੀ।ਰਹਾਉ।

ਪਤਿਤ ਉਧਾਰਣੁਵਿਕਾਰਾਂ ਵਿਚ ਡਿੱਗੇ ਹੋਇਆਂ ਨੂੰ (ਵਿਕਾਰਾਂ ਤੋਂ) ਬਚਾਣ ਵਾਲਾ। ਮੋਹਿਮੈਨੂੰ। ਤਿਸ ਕਾ—{ਲਫ਼ਜ਼ 'ਤਿਸੁ' ਦਾ ੁ ਸੰਬੰਧਕ 'ਕਾ' ਦੇ ਕਾਰਨ ਉੱਡ ਗਿਆ ਹੈ}ਭਰਵਾਸਾਆਸਰਾ। ਸਭਿਸਾਰੇ। ਸੁਣਿਸੁਣੈ, ਸੁਣਦਾ ਹੈ।੨।

ਅਰਥ: ਹੇ ਭਾਈ! ਪ੍ਰਭੂ-ਪਾਤਿਸ਼ਾਹ (ਜਿਸ ਮਨੁੱਖ ਦੀ ਪਾਪਾਂ ਵਲੋਂ) ਰਾਖੀ ਕਰਦਾ ਹੈ, ਉਸ ਦਾ ਮਨ ਸੁਖੀ ਹੋ ਜਾਂਦਾ ਹੈ, ਉਸ ਦਾ ਸਰੀਰ ਸੁਖੀ ਹੋ ਜਾਂਦਾ ਹੈ। (ਹੇ ਭਾਈ! ਤੁਸੀਂ ਭੀ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰੋ, (ਤੁਹਾਨੂੰ ਭੀ) ਸੁਖ ਮਿਲਣਗੇ, ਆਤਮਕ ਅਡੋਲਤਾ ਦੇ ਆਨੰਦ ਮਿਲਣਗੇ।ਰਹਾਉ।

(ਹੇ ਭਾਈ! ਜਿਸ ਮਨੁੱਖ ਉੱਤੇ ਪਾਰਬ੍ਰਹਮ ਪ੍ਰਭੂ ਨੇ ਮੇਹਰ (ਦੀ ਨਿਗਾਹ) ਕੀਤੀ, (ਉਸ ਨੂੰ ਗੁਰੂ ਮਿਲਾ ਕੇ) ਪ੍ਰਭੂ ਨੇ ਉਸ ਦਾ ਪਿਛਲਾ ਕੀਤਾ) ਪਾਪ (ਉਸ ਦੇ ਅੰਦਰੋਂ) ਦੂਰ ਕਰ ਦਿੱਤਾ। (ਇਸ ਤਰ੍ਹਾਂ) ਪ੍ਰਭੂ ਆਪ ਹੀ ਸਾਰੇ ਸੰਸਾਰ ਨੂੰ (ਵਿਕਾਰਾਂ ਤੋਂ) ਬਚਾਂਦਾ ਹੈ। ਆਪਣਾ ਮੁੱਢ-ਕਦੀਮਾਂ ਦਾ (ਦਇਆ-ਪਿਆਰ ਵਾਲਾ) ਸੁਭਾਉ ਚੇਤੇ ਰੱਖਦਾ ਹੈ।੧।

ਹੇ ਭਾਈ! ਮੇਰਾ ਗੁਰੂ ਵਿਕਾਰੀਆਂ ਨੂੰ (ਵਿਕਾਰਾਂ ਤੋਂ) ਬਚਾਣ ਵਾਲਾ ਹੈ। ਮੈਨੂੰ ਭੀ ਉਸ ਦਾ (ਹੀ) ਸਹਾਰਾ ਹੈ। ਜਿਸ ਸਦਾ ਕਾਇਮ ਰਹਿਣ ਵਾਲੇ ਮਾਲਕ ਨੇ ਸਾਰੇ ਜੀਵ (ਗੁਰੂ ਦੀ ਸ਼ਰਨ ਪਾ ਕੇ) ਬਖ਼ਸ਼ ਲਏ ਹਨ (ਜੇਹੜਾ ਸਦਾ-ਥਿਰ ਪ੍ਰਭੂ ਵਿਕਾਰੀਆਂ ਨੂੰ ਭੀ ਗੁਰੂ ਦੀ ਸ਼ਰਨ ਪਾ ਕੇ ਬਖ਼ਸ਼ਦਾ ਆ ਰਿਹਾ ਹੈ), ਉਹ ਪ੍ਰਭੂ ਨਾਨਕ ਦੀ ਅਰਜ਼ੋਈ ਭੀ ਸੁਣਨ ਵਾਲਾ ਹੈ।੨।੧੭।੪੫।

ਸੋਰਠਿ ਮਹਲਾ ੫ ॥ ਬਖਸਿਆ ਪਾਰਬ੍ਰਹਮ ਪਰਮੇਸਰਿ ਸਗਲੇ ਰੋਗ ਬਿਦਾਰੇ ॥ ਗੁਰ ਪੂਰੇ ਕੀ ਸਰਣੀ ਉਬਰੇ ਕਾਰਜ ਸਗਲ ਸਵਾਰੇ ॥੧॥ ਹਰਿ ਜਨਿ ਸਿਮਰਿਆ ਨਾਮ ਅਧਾਰਿ ॥ ਤਾਪੁ ਉਤਾਰਿਆ ਸਤਿਗੁਰਿ ਪੂਰੈ ਅਪਣੀ ਕਿਰਪਾ ਧਾਰਿ ॥ ਰਹਾਉ ॥ ਸਦਾ ਅਨੰਦ ਕਰਹ ਮੇਰੇ ਪਿਆਰੇ ਹਰਿ ਗੋਵਿਦੁ ਗੁਰਿ ਰਾਖਿਆ ॥ ਵਡੀ ਵਡਿਆਈ ਨਾਨਕ ਕਰਤੇ ਕੀ ਸਾਚੁ ਸਬਦੁ ਸਤਿ ਭਾਖਿਆ ॥੨॥੧੮॥੪੬॥ {ਪੰਨਾ 620}

ਪਦਅਰਥ: ਪਰਮੇਸਰਿਪਰਮੇਸ਼ਰ ਨੇ। ਬਿਦਾਰੇਦੂਰ ਕਰ ਦਿੱਤੇ। ਸਗਲਸਾਰੇ।੧।

ਜਨਿਜਨ ਨੇ। ਅਧਾਰਿਆਸਰੇ ਤੇ। ਸਤਿਗੁਰਿਗੁਰੂ ਨੇ।ਰਹਾਉ।

ਕਰਹਅਸੀ ਕਰਦੇ ਹਾਂ। ਪਿਆਰੇਹੇ ਪਿਆਰੇ! ਗੁਰਿਗੁਰੂ ਨੇ। ਕਰਤੇ ਕੀਕਰਤਾਰ ਦੀ। ਸਾਚੁਸਦਾ ਕਾਇਮ ਰਹਿਣ ਵਾਲਾ। ਸਤਿਠੀਕ, ਸੱਚ। ਭਾਖਿਆਉਚਾਰਿਆ।੨।

ਅਰਥ: ਹੇ ਭਾਈ! ਪਰਮਾਤਮਾ ਦੇ ਜਿਸ ਸੇਵਕ ਨੇ ਪਰਮਾਤਮਾ ਦਾ ਨਾਮ ਸਿਮਰਿਆ, ਨਾਮ ਦੇ ਆਸਰੇ ਵਿਚ (ਆਪਣੇ ਆਪ ਨੂੰ ਤੋਰਿਆ), ਪੂਰੇ ਗੁਰੂ ਨੇ ਆਪਣੀ ਕਿਰਪਾ ਕਰ ਕੇ (ਉਸ ਦਾ) ਤਾਪ ਲਾਹ ਦਿੱਤਾ।ਰਹਾਉ।

ਹੇ ਭਾਈ! ਪਾਰਬ੍ਰਹਮ ਪਰਮੇਸਰ ਨੇ (ਜਿਸ ਸੇਵਕ ਉੱਤੇ) ਬਖ਼ਸ਼ਸ਼ ਕੀਤੀ, ਉਸ ਦੇ ਸਾਰੇ ਰੋਗ ਉਸਨੇ ਦੂਰ ਕਰ ਦਿੱਤੇ। ਜੇਹੜੇ ਭੀ ਮਨੁੱਖ ਗੁਰੂ ਦੀ ਸ਼ਰਨ ਪੈਂਦੇ ਹਨ, ਉਹ ਦੁੱਖਾਂ-ਕਲੇਸ਼ਾਂ ਤੋਂ ਬਚ ਜਾਂਦੇ ਹਨ। ਗੁਰੂ ਉਹਨਾਂ ਦੇ ਸਾਰੇ ਕੰਮ ਸਵਾਰ ਦੇਂਦਾ ਹੈ।੧।

ਹੇ ਮੇਰੇ ਪਿਆਰੇ (ਭਾਈ)! (ਗੁਰੂ ਦੀ ਸ਼ਰਨ ਪੈ ਕੇ) ਅਸੀ (ਭੀ) ਸਦਾ ਆਨੰਦ ਮਾਣਦੇ ਹਾਂ। ਹਰਿ ਗੋਬਿੰਦ ਨੂੰ ਗੁਰੂ ਨੇ (ਹੀ ਤਾਪ ਤੋਂ) ਬਚਾਇਆ ਹੈ। ਹੇ ਨਾਨਕ! ਸਿਰਜਣਹਾਰ ਕਰਤਾਰ ਵੱਡੀਆਂ ਤਾਕਤਾਂ ਦਾ ਮਾਲਕ ਹੈ। ਉਸ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਸ਼ਬਦ (ਹੀ) ਉਚਾਰਨਾ ਚਾਹੀਦਾ ਹੈ। (ਗੁਰੂ ਨੇ ਇਹ) ਸਹੀ ਬਚਨ ਉਚਾਰਿਆ ਹੈ (ਠੀਕ ਉਪਦੇਸ਼ ਦਿੱਤਾ ਹੈ)੨।੧੮।੪੬।

ਸੋਰਠਿ ਮਹਲਾ ੫ ॥ ਭਏ ਕ੍ਰਿਪਾਲ ਸੁਆਮੀ ਮੇਰੇ ਤਿਤੁ ਸਾਚੈ ਦਰਬਾਰਿ ॥ ਸਤਿਗੁਰਿ ਤਾਪੁ ਗਵਾਇਆ ਭਾਈ ਠਾਂਢਿ ਪਈ ਸੰਸਾਰਿ ॥ ਅਪਣੇ ਜੀਅ ਜੰਤ ਆਪੇ ਰਾਖੇ ਜਮਹਿ ਕੀਓ ਹਟਤਾਰਿ ॥੧॥ ਹਰਿ ਕੇ ਚਰਣ ਰਿਦੈ ਉਰਿ ਧਾਰਿ ॥ ਸਦਾ ਸਦਾ ਪ੍ਰਭੁ ਸਿਮਰੀਐ ਭਾਈ ਦੁਖ ਕਿਲਬਿਖ ਕਾਟਣਹਾਰੁ ॥੧॥ ਰਹਾਉ ॥ ਤਿਸ ਕੀ ਸਰਣੀ ਊਬਰੈ ਭਾਈ ਜਿਨਿ ਰਚਿਆ ਸਭੁ ਕੋਇ ॥ ਕਰਣ ਕਾਰਣ ਸਮਰਥੁ ਸੋ ਭਾਈ ਸਚੈ ਸਚੀ ਸੋਇ ॥ ਨਾਨਕ ਪ੍ਰਭੂ ਧਿਆਈਐ ਭਾਈ ਮਨੁ ਤਨੁ ਸੀਤਲੁ ਹੋਇ ॥੨॥੧੯॥੪੭॥ {ਪੰਨਾ 620}

ਪਦਅਰਥ: ਤਿਤੁਉਸ ਵਿਚ। ਤਿਤੁ ਦਰਬਾਰਿਉਸ ਦਰਬਾਰ ਵਿਚ। ਤਿਤੁ ਸਾਚੈ ਦਰਬਾਰਿਉਸ ਸਦਾ ਕਾਇਮ ਰਹਿਣ ਵਾਲੇ ਦਰਬਾਰ ਵਿਚ। ਸਤਿਗੁਰਿਗੁਰੂ ਨੇ। ਠਾਂਢਿਠੰਢ। ਸੰਸਾਰਿਸੰਸਾਰ ਵਿਚ। ਜਮਹਿਜਮ ਨੇ। ਹਟਤਾਰਿਹੜਤਾਲ, ਹੱਟੀ ਨੂੰ ਤਾਲਾ, ਦੁਕਾਨਬੰਦੀ।੧।

ਰਿਦੈਹਿਰਦੈ ਵਿਚ। ਉਰਿ ਧਾਰਿਹਿਰਦੇ ਵਿਚ ਟਿਕਾਈ ਰੱਖ। ਸਿਮਰੀਐਸਿਮਰਨਾ ਚਾਹੀਦਾ ਹੈ। ਭਾਈਹੇ ਭਾਈ! ਕਿਲਬਿਖਪਾਪ। ਕਾਟਣਹਾਰੁਕੱਟਣ ਦੀ ਤਾਕਤ ਰੱਖਣ ਵਾਲਾ।੧।ਰਹਾਉ।

ਤਿਸ ਕੀ—{ਲਫ਼ਜ਼ 'ਤਿਸੁ' ਦਾ ੁ ਸੰਬੰਧਕ 'ਕੀ' ਦੇ ਕਾਰਨ ਉੱਡ ਗਿਆ ਹੈ}ਊਬਰੈਬਚ ਜਾਂਦਾ ਹੈ। ਜਿਨਿਜਿਸ (ਪਰਮਾਤਮਾ) ਨੇ। ਸਭੁ ਕੋਇਹਰੇਕ ਜੀਵ। ਕਰਣ ਕਾਰਣਜਗਤ ਦਾ ਮੂਲ। ਸਚੈਸਦਾ ਕਾਇਮ ਰਹਿਣ ਵਾਲੇ ਦੀ। ਸਚੀਸਦਾ ਕਾਇਮ ਰਹਿਣ ਵਾਲੀ। ਸੋਇਸੋਭਾ। ਸੀਤਲੁਸ਼ਾਂਤ।੨।

ਅਰਥ: ਹੇ ਭਾਈ! ਪਰਮਾਤਮਾ ਦੇ ਚਰਨ ਆਪਣੇ ਹਿਰਦੇ ਵਿਚ ਟਿਕਾਈ ਰੱਖ। ਹੇ ਭਾਈ! ਪਰਮਾਤਮਾ ਨੂੰ ਸਦਾ ਸਦਾ ਹੀ ਸਿਮਰਨਾ ਚਾਹੀਦਾ ਹੈ। ਉਹ ਪਰਮਾਤਮਾ ਹੀ ਸਾਰੇ ਦੁੱਖਾਂ ਪਾਪਾਂ ਦਾ ਨਾਸ ਕਰਨ ਵਾਲਾ ਹੈ।੧।ਰਹਾਉ।

ਹੇ ਭਾਈ! ਜਿਸ ਮਨੁੱਖ ਉੱਤੇ ਮੇਰੇ ਮਾਲਕ-ਪ੍ਰਭੂ ਜੀ ਦਇਆਵਾਨ ਹੁੰਦੇ ਹਨ, ਉਸ ਸਦਾ ਕਾਇਮ ਰਹਿਣ ਵਾਲੇ ਦਰਬਾਰ ਵਿਚ (ਉਸ ਦੀ ਪਹੁੰਚ ਹੋ ਜਾਂਦੀ ਹੈ। ਉਸ ਦੀ ਸੁਰਤਿ ਪ੍ਰਭੂ-ਚਰਨਾਂ ਵਿਚ ਜੁੜਨ ਲੱਗ ਪੈਂਦੀ ਹੈ। ਪ੍ਰਭੂ ਦੀ ਕਿਰਪਾ ਨਾਲ ਜਦੋਂ) ਗੁਰੂ ਨੇ (ਉਸ ਦਾ ਦੁੱਖਾਂ ਪਾਪਾਂ ਦਾ) ਤਾਪ ਦੂਰ ਕਰ ਦਿੱਤਾ (ਤਾਂ ਉਸ ਦੇ ਵਾਸਤੇ ਸਾਰੇ) ਸੰਸਾਰ ਵਿਚ ਹੀ ਸ਼ਾਂਤੀ ਵਰਤ ਜਾਂਦੀ ਹੈ (ਜਗਤ ਦਾ ਕੋਈ ਦੁੱਖ ਪਾਪ ਉਸ ਨੂੰ ਪੋਹ ਨਹੀਂ ਸਕਦਾ)ਹੇ ਭਾਈ! ਪ੍ਰਭੂ ਆਪ ਹੀ ਆਪਣੇ ਸੇਵਕਾਂ ਦੀ (ਦੁੱਖਾਂ ਪਾਪਾਂ ਵਲੋਂ) ਰਾਖੀ ਕਰਦਾ ਹੈ, ਆਤਮਕ ਮੌਤ ਉਹਨਾਂ ਨੂੰ ਪੋਹ ਨਹੀਂ ਸਕਦੀ (ਜਮ ਉਹਨਾਂ ਉੱਤੇ ਆਪਣਾ ਪ੍ਰਭਾਵ ਪਾਣ ਦਾ ਜਤਨ ਛੱਡ ਦੇਂਦਾ ਹੈ)੧।

ਹੇ ਭਾਈ! ਜਿਸ ਪਰਮਾਤਮਾ ਨੇ ਹਰੇਕ ਜੀਵ ਪੈਦਾ ਕੀਤਾ ਹੈ (ਜੇਹੜਾ ਮਨੁੱਖ) ਉਸ ਦੀ ਸ਼ਰਨ ਪੈਂਦਾ ਹੈ ਉਹ (ਦੁੱਖਾਂ ਪਾਪਾਂ ਤੋਂ) ਬਚ ਜਾਂਦਾ ਹੈ। ਹੇ ਭਾਈ! ਉਹ ਪਰਮਾਤਮਾ ਸਾਰੇ ਜਗਤ ਦਾ ਮੂਲ ਹੈ, ਸਭ ਤਾਕਤਾਂ ਦਾ ਮਾਲਕ ਹੈ, ਉਸ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੀ ਸੋਭਾ ਭੀ ਸਦਾ ਕਾਇਮ ਰਹਿਣ ਵਾਲੀ ਹੈ। ਹੇ ਨਾਨਕ! (ਆਖ-) ਹੇ ਭਾਈ! ਉਸ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ, (ਸਿਮਰਨ ਦੀ ਬਰਕਤਿ ਨਾਲ) ਮਨ ਸ਼ਾਂਤ ਹੋ ਜਾਂਦਾ ਹੈ, ਤਨ ਸ਼ਾਂਤ ਹੋ ਜਾਂਦਾ ਹੈ।੨।੧੯।੪੭।

ਸੋਰਠਿ ਮਹਲਾ ੫ ॥ ਸੰਤਹੁ ਹਰਿ ਹਰਿ ਨਾਮੁ ਧਿਆਈ ॥ ਸੁਖ ਸਾਗਰ ਪ੍ਰਭੁ ਵਿਸਰਉ ਨਾਹੀ ਮਨ ਚਿੰਦਿਅੜਾ ਫਲੁ ਪਾਈ ॥੧॥ ਰਹਾਉ ॥ ਸਤਿਗੁਰਿ ਪੂਰੈ ਤਾਪੁ ਗਵਾਇਆ ਅਪਣੀ ਕਿਰਪਾ ਧਾਰੀ ॥ ਪਾਰਬ੍ਰਹਮ ਪ੍ਰਭ ਭਏ ਦਇਆਲਾ ਦੁਖੁ ਮਿਟਿਆ ਸਭ ਪਰਵਾਰੀ ॥੧॥ ਸਰਬ ਨਿਧਾਨ ਮੰਗਲ ਰਸ ਰੂਪਾ ਹਰਿ ਕਾ ਨਾਮੁ ਅਧਾਰੋ ॥ ਨਾਨਕ ਪਤਿ ਰਾਖੀ ਪਰਮੇਸਰਿ ਉਧਰਿਆ ਸਭੁ ਸੰਸਾਰੋ ॥੨॥੨੦॥੪੮॥ {ਪੰਨਾ 620}

ਪਦਅਰਥ: ਸੰਤਹੁਹੇ ਸੰਤ ਜਨੋ! ਧਿਆਈਧਿਆਈਂ, ਮੈਂ ਧਿਆਉਂਦਾ ਰਹਾਂ। ਸਾਗਰਸਮੁੰਦਰ। ਵਿਸਰਉ ਨਾਹੀਹੁਕਮੀ ਭਵਿੱਖਤ, ਅੱਨ ਪੁਰਖ, ਇਕ-ਵਚਨ। (ਵੇਖੋ 'ਗੁਰਬਾਣੀ ਵਿਆਕਰਣ') } ਭੁੱਲ ਨਾਹ ਜਾਏ। ਚਿੰਦਿਅੜਾਚਿਤਵਿਆ। ਪਾਈਪਾਈਂ, ਮੈਂ ਪ੍ਰਾਪਤ ਕਰਾਂ।੧।

ਸਤਿਗੁਰਿਗੁਰੂ ਨੇ। ਪਰਵਾਰੀਪਰਵਾਰ ਦਾ।੧।

ਨਿਧਾਨਖ਼ਜ਼ਾਨੇ। ਅਧਾਰੋਆਸਰਾ। ਪਤਿਇੱਜ਼ਤ। ਪਰਮੇਸਰਿਪਰਮੇਸਰ ਨੇ। ਸਭੁਸਾਰਾ। ਉਧਰਿਆਬਚਾ ਲਿਆ।੨।

ਅਰਥ: ਹੇ ਸੰਤ ਜਨੋ! (ਅਰਦਾਸ ਕਰੋ ਕਿ) ਮੈਂ ਸਦਾ ਪਰਮਾਤਮਾ ਦਾ ਨਾਮ ਸਿਮਰਦਾ ਰਹਾਂ। ਸੁਖਾਂ ਦਾ ਸਮੁੰਦਰ ਪਰਮਾਤਮਾ ਮੈਨੂੰ ਕਦੇ ਨਾਹ ਭੁੱਲੇ, ਮੈਂ (ਉਸ ਦੇ ਦਰ ਤੋਂ) ਮਨ-ਇੱਛਤ ਫਲ ਪ੍ਰਾਪਤ ਕਰਦਾ ਰਹਾਂ।੧।ਰਹਾਉ।

ਹੇ ਸੰਤ ਜਨੋ! ਪੂਰੇ ਗੁਰੂ ਨੇ (ਬਾਲਕ ਹਰਿ ਗੋਬਿੰਦ ਦਾ) ਤਾਪ ਲਾਹ ਦਿੱਤਾ, ਗੁਰੂ ਨੇ ਆਪਣੀ ਕਿਰਪਾ ਕੀਤੀ ਹੈ। ਪਰਮਾਤਮਾ ਦਇਆਵਾਨ ਹੋਇਆ ਹੈ, ਸਾਰੇ ਪਰਵਾਰ ਦਾ ਦੁੱਖ ਮਿਟ ਗਿਆ ਹੈ।੧।

ਹੇ ਸੰਤ ਜਨੋ! ਪਰਮਾਤਮਾ ਦਾ ਨਾਮ ਹੀ (ਸਾਡਾ) ਆਸਰਾ ਹੈ, ਨਾਮ ਹੀ ਸਾਰੀਆਂ ਖ਼ੁਸ਼ੀਆਂ ਰਸਾਂ ਰੂਪਾਂ ਦਾ ਖ਼ਜ਼ਾਨਾ ਹੈ। ਹੇ ਨਾਨਕ! (ਆਖ-) ਪਰਮੇਸਰ ਨੇ (ਸਾਡੀ) ਇੱਜ਼ਤ ਰੱਖ ਲਈ ਹੈ ਪਰਮੇਸ਼ਰ ਹੀ ਸਾਰੇ ਸੰਸਾਰ ਦੀ ਰੱਖਿਆ ਕਰਨ ਵਾਲਾ ਹੈ।੨।੨੦।੪੮।

ਸੋਰਠਿ ਮਹਲਾ ੫ ॥ ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥ ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥ ਸਾਧਸੰਗਤਿ ਤੇ ਸਭ ਫਲ ਪਾਏ ਸਤਿਗੁਰ ਕੈ ਬਲਿ ਜਾਂਈ ॥੧॥ ਹਲਤੁ ਪਲਤੁ ਪ੍ਰਭ ਦੋਵੈ ਸਵਾਰੇ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਅਟਲ ਬਚਨੁ ਨਾਨਕ ਗੁਰ ਤੇਰਾ ਸਫਲ ਕਰੁ ਮਸਤਕਿ ਧਾਰਿਆ ॥੨॥੨੧॥੪੯॥ {ਪੰਨਾ 620}

ਪਦਅਰਥ: ਧਾਰਿਧਾਰ ਕੇ। ਪ੍ਰਭਿਪ੍ਰਭੂ ਨੇ। ਨਵਾ ਨਿਰੋਆਬਿਲਕੁਲ ਅਰੋਗ।੧।ਰਹਾਉ।

ਪ੍ਰਭਿਪ੍ਰਭੂ ਨੇ। ਲਾਜਇੱਜ਼ਤ। ਤੇਤੋਂ, ਪਾਸੋਂ। ਬਲਿ ਜਾਂਈਮੈਂ ਕੁਰਬਾਨ ਜਾਂਦਾ ਹਾਂ।੧।

ਹਲਤੁ—{अत्र} ਇਹ ਲੋਕ। ਪਲਤੁ {परत्र} ਪਰ ਲੋਕ। ਹਮਰਾਅਸਾਂ ਜੀਵਾਂ ਦਾ। ਅਟਲਕਦੇ ਨਾਹ ਟਲਣ ਵਾਲਾ। ਨਾਨਕਹੇ ਨਾਨਕ! ਗੁਰਹੇ ਗੁਰੂ! ਸਫਲਫਲ ਦੇਣ ਵਾਲਾ, ਬਰਕਤਿ ਵਾਲਾ। ਕਰੁਹੱਥ। ਮਸਤਕਿਮੱਥੇ ਉੱਤੇ।੨।

ਅਰਥ: ਹੇ ਭਾਈ! ਮੇਰਾ ਗੁਰੂ (ਮੇਰਾ) ਸਹਾਈ ਬਣਿਆ ਹੈ, (ਗੁਰੂ ਦੀ ਸ਼ਰਨ ਦੀ ਬਰਕਤਿ ਨਾਲ) ਪ੍ਰਭੂ ਨੇ ਕਿਰਪਾ ਕਰ ਕੇ (ਆਪਣੇ) ਹੱਥ ਦੇ ਕੇ (ਬਾਲਕ ਹਰਿ ਗੋਬਿੰਦ ਨੂੰ) ਬਚਾ ਲਿਆ ਹੈ, (ਹੁਣ ਬਾਲਕ) ਹਰਿ ਗੋਬਿੰਦ ਬਿਲਕੁਲ ਰਾਜ਼ੀ-ਬਾਜ਼ੀ ਹੋ ਗਿਆ ਹੈ।੧।

(ਹੇ ਭਾਈ! ਬਾਲਕ ਹਰਿ ਗੋਬਿੰਦ ਦਾ) ਤਾਪ ਲਹਿ ਗਿਆ ਹੈ, ਪ੍ਰਭੂ ਨੇ ਆਪ ਉਤਾਰਿਆ ਹੈ, ਪ੍ਰਭੂ ਨੇ ਆਪਣੇ ਸੇਵਕ ਦੀ ਇੱਜ਼ਤ ਰੱਖ ਲਈ ਹੈ। ਹੇ ਭਾਈ! ਗੁਰੂ ਦੀ ਸੰਗਤਿ ਤੋਂ (ਮੈਂ) ਸਾਰੇ ਫਲ ਪ੍ਰਾਪਤ ਕੀਤੇ ਹਨ, ਮੈਂ (ਸਦਾ) ਗੁਰੂ ਤੋਂ (ਹੀ) ਕੁਰਬਾਨ ਜਾਂਦਾ ਹਾਂ।੧।

(ਹੇ ਭਾਈ ਜੇਹੜਾ ਭੀ ਮਨੁੱਖ ਪ੍ਰਭੂ ਦਾ ਪੱਲਾ ਫੜੀ ਰੱਖਦਾ ਹੈ, ਉਸ ਦਾ) ਇਹ ਲੋਕ ਤੇ ਪਰਲੋਕ ਦੋਵੇਂ ਹੀ ਪਰਮਾਤਮਾ ਸਵਾਰ ਦੇਂਦਾ ਹੈ, ਅਸਾਂ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਪਰਮਾਤਮਾ ਚਿੱਤ ਵਿਚ ਨਹੀਂ ਰੱਖਦਾ। ਹੇ ਨਾਨਕ! (ਆਖ-) ਹੇ ਗੁਰੂ! ਤੇਰਾ (ਇਹ) ਬਚਨ ਕਦੇ ਟਲਣ ਵਾਲਾ ਨਹੀਂ (ਕਿ ਪਰਮਾਤਮਾ ਹੀ ਜੀਵ ਦਾ ਲੋਕ ਪਰਲੋਕ ਵਿਚ ਰਾਖਾ ਹੈ)ਹੇ ਗੁਰੂ! ਤੂੰ ਆਪਣਾ ਬਰਕਤਿ ਵਾਲਾ ਹੱਥ (ਅਸਾਂ ਜੀਵਾਂ ਦੇ) ਮੱਥੇ ਉੱਤੇ ਰੱਖਦਾ ਹੈਂ।੨।੨੧।੪੯।

TOP OF PAGE

Sri Guru Granth Darpan, by Professor Sahib Singh