ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ

Page 662

ਧਨਾਸਰੀ ਮਹਲਾ ੧ ॥ ਚੋਰੁ ਸਲਾਹੇ ਚੀਤੁ ਨ ਭੀਜੈ ॥ ਜੇ ਬਦੀ ਕਰੇ ਤਾ ਤਸੂ ਨ ਛੀਜੈ ॥ ਚੋਰ ਕੀ ਹਾਮਾ ਭਰੇ ਨ ਕੋਇ ॥ ਚੋਰੁ ਕੀਆ ਚੰਗਾ ਕਿਉ ਹੋਇ ॥੧॥ ਸੁਣਿ ਮਨ ਅੰਧੇ ਕੁਤੇ ਕੂੜਿਆਰ ॥ ਬਿਨੁ ਬੋਲੇ ਬੂਝੀਐ ਸਚਿਆਰ ॥੧॥ ਰਹਾਉ ॥ ਚੋਰੁ ਸੁਆਲਿਉ ਚੋਰੁ ਸਿਆਣਾ ॥ ਖੋਟੇ ਕਾ ਮੁਲੁ ਏਕੁ ਦੁਗਾਣਾ ॥ ਜੇ ਸਾਥਿ ਰਖੀਐ ਦੀਜੈ ਰਲਾਇ ॥ ਜਾ ਪਰਖੀਐ ਖੋਟਾ ਹੋਇ ਜਾਇ ॥੨॥ ਜੈਸਾ ਕਰੇ ਸੁ ਤੈਸਾ ਪਾਵੈ ॥ ਆਪਿ ਬੀਜਿ ਆਪੇ ਹੀ ਖਾਵੈ ॥ ਜੇ ਵਡਿਆਈਆ ਆਪੇ ਖਾਇ ॥ ਜੇਹੀ ਸੁਰਤਿ ਤੇਹੈ ਰਾਹਿ ਜਾਇ ॥੩॥ ਜੇ ਸਉ ਕੂੜੀਆ ਕੂੜੁ ਕਬਾੜੁ ॥ ਭਾਵੈ ਸਭੁ ਆਖਉ ਸੰਸਾਰੁ ॥ ਤੁਧੁ ਭਾਵੈ ਅਧੀ ਪਰਵਾਣੁ ॥ ਨਾਨਕ ਜਾਣੈ ਜਾਣੁ ਸੁਜਾਣੁ ॥੪॥੪॥੬ {ਪੰਨਾ 662}

ਪਦਅਰਥ: ਸਲਾਹੇਸਿਫ਼ਤ ਕਰੇ, ਖ਼ੁਸ਼ਾਮਦ ਕਰੇਭੀਜੈਭਿੱਜਦਾ, ਪਤੀਜਦਾਬਦੀਬੁਰਿਆਈ, ਨਿੰਦਿਆਤਸੂਰਤਾ ਭੀਛੀਜੈਛਿੱਜਦਾ, ਕਮਜ਼ੋਰ ਹੁੰਦਾ, ਘਾਬਰਦਾਹਾਮਾਹਮਾਇਤ, ਜ਼ਾਮਨੀ {ਹਾਮਾ ਭਰਨੀਜ਼ਾਮਨ ਬਣਨਾ, ਕਿਸੇ ਦੇ ਚੰਗੇ ਹੋਣ ਬਾਰੇ ਤਸੱਲੀ ਭਰਿਆ ਬਚਨ ਆਖਣਾ}ਕੀਆਕੀਤਾ ਗਿਆ, ਬਣਾਇਆ ਗਿਆਕਿਉ ਹੋਇਨਹੀਂ ਹੋ ਸਕਦਾ

ਮਨਹੇ ਮਨ! ਕੁਤੇਕੁੱਤੇ ਵਾਂਗ ਲਾਲਚੀਕੂੜਿਆਰਹੇ ਝੂਠੇ! ਬੂਝੀਐਪਛਾਣਿਆ ਜਾਂਦਾ ਹੈਸਚਿਆਰਸੱਚਾ ਮਨੁੱਖਰਹਾਉ

ਸੁਆਲਿਉਸੋਹਣਾਦੁਗਾਣਾਦੋ ਗੰਢੇ ਕੌਡੀਆਂ ਦੇ

ਬੀਜਿਬੀਜ ਕੇਆਪੇਆਪ ਹੀਖਾਇਕਸਮਾਂ ਖਾਏ, ਸਹੁੰਆਂ ਚੁੱਕੇਵਡਿਆਈਆਗੁਣਤੇਹੈ ਰਾਹਿਉਹੋ ਜਿਹੇ ਰਾਹ ਤੇਜਾਇਜਾਂਦਾ ਹੈਸੁਰਤਿਭਾਵਨਾ, ਮਨ ਦੀ ਵਾਸਨਾ

ਕੂੜੀਆਝੂਠੀਆਂ ਗੱਲਾਂਕੂੜੁਝੂਠਕਬਾੜੁਕੂੜਾ ਕਰਕਟ, ਟੁੱਟਾਭੱਜਾ ਮਾਲ, ਵਿਅਰਥ ਕੰਮਭਾਵੈ ਆਖਉਬੇਸ਼ੱਕ ਪਿਆ ਆਖੇਤੁਧੁ ਭਾਵੈਹੇ ਪ੍ਰਭੂ! ਤੈਨੂੰ ਪਸੰਦ ਆ ਜਾਏਅਧੀ—{ਧੀਅਕਲ} ਅਕਲਹੀਨ ਮਨੁੱਖ, ਸਿੱਧੜਜਾਣੁਜਾਨਣਹਾਰ ਪ੍ਰਭੂਸੁਜਾਣੁਸਿਆਣਾ

ਅਰਥ: ਜੇ ਕੋਈ ਚੋਰ (ਉਸ ਹਾਕਮ ਦੀ ਜਿਸ ਦੇ ਸਾਹਮਣੇ ਉਸ ਦਾ ਮੁਕੱਦਮਾ ਪੇਸ਼ ਹੈ) ਖ਼ੁਸ਼ਾਮਦ ਕਰੇ ਤਾਂ ਉਸ ਨੂੰ (ਇਹ) ਯਕੀਨ ਨਹੀਂ ਬਣ ਸਕਦਾ (ਕਿ ਇਹ ਸੱਚਾ ਹੈ), ਜੇ ਉਹ ਚੋਰ (ਹਾਕਮ ਦੀ) ਬਦ-ਖ਼ੋਈ ਕਰੇ ਤਾਂ ਭੀ ਉਹ ਰਤਾ ਭਰ ਨਹੀਂ ਘਾਬਰਦਾਕੋਈ ਭੀ ਮਨੁੱਖ ਕਿਸੇ ਚੋਰ ਦੇ ਚੰਗੇ ਹੋਣ ਦੀ ਗਵਾਹੀ ਨਹੀਂ ਦੇ ਸਕਦਾਜੇਹੜਾ ਮਨੁੱਖ (ਲੋਕਾਂ ਦੀਆਂ ਨਜ਼ਰਾਂ ਵਿਚ) ਚੋਰ ਮੰਨਿਆ ਗਿਆ, ਉਹ (ਖ਼ੁਸ਼ਾਮਦਾਂ ਜਾਂ ਬਦ-ਖ਼ੋਈਆਂ ਨਾਲ ਹੋਰਨਾਂ ਦੇ ਸਾਹਮਣੇ) ਚੰਗਾ ਨਹੀਂ ਬਣ ਸਕਦਾ

ਹੇ ਅੰਨ੍ਹੇ ਲਾਲਚੀ ਤੇ ਝੂਠੇ ਮਨ! (ਧਿਆਨ ਨਾਲ) ਸੁਣਸੱਚਾ ਮਨੁੱਖ ਬਿਨਾ ਬੋਲਿਆਂ ਹੀ ਪਛਾਣਿਆ ਜਾਂਦਾ ਹੈਰਹਾਉ

ਚੋਰ ਪਿਆ ਸੋਹਣਾ ਬਣੇ ਚਤੁਰ ਬਣੇ (ਪਰ ਆਖ਼ਰ ਉਹ ਚੋਰ ਹੀ ਹੈ ਉਸ ਦੀ ਕਦਰ ਕੀਮਤ ਨਹੀਂ ਪੈਂਦੀ, ਜਿਵੇਂ) ਖੋਟੇ ਰੁਪਏ ਦਾ ਮੁੱਲ ਦੋ ਗੰਢੇ ਕੌਡਾਂ ਹੀ ਹੈਜੇ ਖੋਟੇ ਰੁਪਏ ਨੂੰ (ਖਰਿਆਂ ਵਿਚ) ਰੱਖ ਦੇਈਏ, (ਖਰਿਆਂ ਵਿਚ) ਰਲਾ ਦੇਈਏ, ਤਾਂ ਭੀ ਜਦੋਂ ਉਸ ਦੀ ਪਰਖ ਹੁੰਦੀ ਹੈ ਤਦੋਂ ਉਹ ਖੋਟਾ ਹੀ ਕਿਹਾ ਜਾਂਦਾ ਹੈ

ਮਨੁੱਖ ਜੈਸਾ ਕੰਮ ਕਰਦਾ ਹੈ ਵੈਸਾ ਹੀ ਉਸ ਦਾ ਫਲ ਪਾਂਦਾ ਹੈਹਰ ਕੋਈ ਆਪ (ਕਰਮਾਂ ਦੇ ਬੀਜ) ਬੀਜ ਕੇ ਆਪ ਹੀ ਫਲ ਖਾਂਦਾ ਹੈਜੇ ਕੋਈ ਮਨੁੱਖ (ਹੋਵੇ ਤਾਂ ਖੋਟਾ, ਪਰ) ਆਪਣੀਆਂ ਵਡਿਆਈਆਂ ਦੀਆਂ ਕਸਮਾਂ ਚੁੱਕੀ ਜਾਏ (ਉਸ ਦਾ ਇਤਬਾਰ ਨਹੀਂ ਬਣ ਸਕਦਾ, ਕਿਉਂਕਿ) ਮਨੁੱਖ ਦੀ ਜਿਹੋ ਜਿਹੀ ਮਨੋ-ਵਾਸਨਾ ਹੈ ਉਹੋ ਜਿਹੇ ਰਸਤੇ ਉਤੇ ਹੀ ਉਹ ਤੁਰਦਾ ਹੈ

(ਆਪਣਾ ਇਤਬਾਰ ਜਮਾਣ ਲਈ ਚਲਾਕ ਬਣ ਕੇ) ਭਾਵੇਂ ਸਾਰੇ ਸੰਸਾਰ ਨੂੰ ਝੂਠੀਆਂ ਗੱਲਾਂ ਤੇ ਗੱਪਾਂ ਆਖੀ ਜਾਏ (ਪਰ, ਹੇ ਪ੍ਰਭੂ! ਕੋਈ ਮਨੁੱਖ ਤੈਨੂੰ ਧੋਖਾ ਨਹੀਂ ਦੇ ਸਕਦਾ)(ਹੇ ਪ੍ਰਭੂ! ਜੇ ਦਿਲ ਦਾ ਖਰਾ ਹੋਵੇ ਤਾਂ) ਇਕ ਸਿੱਧੜ ਮਨੁੱਖ ਭੀ ਤੈਨੂੰ ਪਸੰਦ ਆ ਜਾਂਦਾ ਹੈ, ਤੇਰੇ ਦਰ ਤੇ ਕਬੂਲ ਹੋ ਜਾਂਦਾ ਹੈ

ਹੇ ਨਾਨਕ! ਘਟ ਘਟ ਦੀ ਜਾਣਨ ਵਾਲਾ ਸੁਜਾਨ ਪ੍ਰਭੂ (ਸਭ ਕੁਝ) ਜਾਣਦਾ ਹੈ

ਧਨਾਸਰੀ ਮਹਲਾ ੧ ॥ ਕਾਇਆ ਕਾਗਦੁ ਮਨੁ ਪਰਵਾਣਾ ॥ ਸਿਰ ਕੇ ਲੇਖ ਨ ਪੜੈ ਇਆਣਾ ॥ ਦਰਗਹ ਘੜੀਅਹਿ ਤੀਨੇ ਲੇਖ ॥ ਖੋਟਾ ਕਾਮਿ ਨ ਆਵੈ ਵੇਖੁ ॥੧॥ ਨਾਨਕ ਜੇ ਵਿਚਿ ਰੁਪਾ ਹੋਇ ॥ ਖਰਾ ਖਰਾ ਆਖੈ ਸਭੁ ਕੋਇ ॥੧॥ ਰਹਾਉ ॥ ਕਾਦੀ ਕੂੜੁ ਬੋਲਿ ਮਲੁ ਖਾਇ ॥ ਬ੍ਰਾਹਮਣੁ ਨਾਵੈ ਜੀਆ ਘਾਇ ॥ ਜੋਗੀ ਜੁਗਤਿ ਨ ਜਾਣੈ ਅੰਧੁ ॥ ਤੀਨੇ ਓਜਾੜੇ ਕਾ ਬੰਧੁ ॥੨॥ ਸੋ ਜੋਗੀ ਜੋ ਜੁਗਤਿ ਪਛਾਣੈ ॥ ਗੁਰ ਪਰਸਾਦੀ ਏਕੋ ਜਾਣੈ ॥ ਕਾਜੀ ਸੋ ਜੋ ਉਲਟੀ ਕਰੈ ॥ ਗੁਰ ਪਰਸਾਦੀ ਜੀਵਤੁ ਮਰੈ ॥ ਸੋ ਬ੍ਰਾਹਮਣੁ ਜੋ ਬ੍ਰਹਮੁ ਬੀਚਾਰੈ ॥ ਆਪਿ ਤਰੈ ਸਗਲੇ ਕੁਲ ਤਾਰੈ ॥੩॥ ਦਾਨਸਬੰਦੁ ਸੋਈ ਦਿਲਿ ਧੋਵੈ ॥ ਮੁਸਲਮਾਣੁ ਸੋਈ ਮਲੁ ਖੋਵੈ ॥ ਪੜਿਆ ਬੂਝੈ ਸੋ ਪਰਵਾਣੁ ॥ ਜਿਸੁ ਸਿਰਿ ਦਰਗਹ ਕਾ ਨੀਸਾਣੁ ॥੪॥੫॥੭ {ਪੰਨਾ 662}

ਪਦਅਰਥ: ਕਾਇਆਸਰੀਰਕਾਗਦੁਕਾਗ਼ਜ਼ਪਰਵਾਣਾਪਰਵਾਨਾ, ਲਿਖਿਆ ਹੋਇਆ ਹੁਕਮਇਆਣਾਅੰਞਾਣਾ ਜੀਵਦਰਗਹਦਰਗਾਹੀ ਨਿਯਮ ਅਨੁਸਾਰਘੜੀਅਹਿਘੜੇ ਜਾਂਦੇ ਹਨ, ਉੱਕਰੇ ਜਾਂਦੇ ਹਨਤੀਨੇ ਲੇਖ—(ਰਜੋ ਤਮੋ ਸਤੋ) ਤ੍ਰਿਗੁਣੀ ਕੀਤੇ ਕੰਮਾਂ ਦੇ ਸੰਸਕਾਰਰੂਪ ਲੇਖਕਾਮਿਕੰਮ ਵਿਚਖੋਟਾਖੋਟਾ ਸੰਸਕਾਰਕਾਮਿ ਨ ਆਵੈਲਾਭਦਾਇਕ ਨਹੀਂ ਹੁੰਦਾ

ਨਾਨਕਹੇ ਨਾਨਕ! ਵਿਚਿਆਤਮਕ ਜੀਵਨ ਵਿਚਰੁਪਾਚਾਂਦੀ, ਸੁੱਧ ਧਾਤ, ਪਵਿਤ੍ਰਤਾਸਭੁ ਕੋਇਹਰੇਕ ਜੀਵਰਹਾਉ

ਕਾਦੀਕਾਜ਼ੀ {ਨੋਟ: ਅਰਬੀ ਲਫ਼ਜ਼ 'ਕਾਜ਼ੀ' ਦੇ ਦੋ ਉਚਾਰਨ ਹਨਕਾਜ਼ੀ ਅਤੇ ਕਾਦੀ}ਕੂੜੁਝੂਠਮਲੁਮੈਲ, ਹਰਾਮ ਦਾ ਮਾਲਨਾਵੈਨ੍ਹਾਉਂਦਾ ਹੈ, ਤੀਰਥਇਸ਼ਨਾਨ ਕਰਦਾ ਹੈਜੀਆ ਘਾਇਜੀਵਾਂ ਨੂੰ ਮਾਰ ਕੇ, ਅਨੇਕਾਂ ਬੰਦਿਆਂ ਨੂੰ ਸ਼ੂਦਰਬਹਾਨੇ ਪੈਰਾਂ ਹੇਠ ਲਤਾੜ ਕੇਜੁਗਤਿਜੀਵਨ ਦੀ ਜਾਚਅੰਧੁਅੰਨ੍ਹਾਬੰਧੁਬੰਨਾਓਜਾੜੇ ਕਾ ਬੰਧੁਉਜਾੜੇ ਦਾ ਬੰਨਾ, ਆਤਮਕ ਜੀਵਨ ਵਲੋਂ ਉਜਾੜ ਹੀ ਉਜਾੜ

ਗੁਰ ਪਰਸਾਦੀਗੁਰੂ ਦੀ ਕਿਰਪਾ ਨਾਲਉਲਟੀ ਕਰੈਸੁਰਤਿ ਨੂੰ ਹਰਾਮ ਦੇ ਮਾਲ ਰਿਸ਼ਵਤ ਵਲੋਂ ਪਰਤਾਂਦਾ ਹੈਜੀਵਤੁ ਮਰੈਦੁਨੀਆ ਵਿਚ ਰਹਿੰਦਾ ਹੋਇਆ ਦੁਨਿਆਵੀ ਖ਼ਾਹਸ਼ਾਂ ਵਲੋਂ ਹਟਦਾ ਹੈਬ੍ਰਹਮੁਪਰਮਾਤਮਾ

ਦਾਨਸਅਕਲ, ਦਾਨਸ਼ਦਾਨਸਬੰਦੁਦਾਨਸ਼ਮੰਦ, ਅਕਲਮੰਦਦਿਲਿਦਿਲ ਵਿਚ (ਟਿਕੀ ਹੋਈ ਬੁਰਾਈ)ਮਲੁਵਿਕਾਰਾਂ ਦੀ ਮੈਲਖੋਵੈਨਾਸ ਕਰਦਾ ਹੈਪੜਿਆਵਿਦਵਾਨਬੂਝੈਸਮਝਦਾ ਹੈਜਿਸੁ ਸਿਰਿਜਿਸ ਦੇ ਸਿਰ ਉਤੇ, ਜਿਸ ਦੇ ਮੱਥੇ ਉਤੇਨੀਸਾਣੁਨਿਸ਼ਾਨ, ਟਿੱਕਾ

ਅਰਥ: ਇਹ ਮਨੁੱਖਾ ਸਰੀਰ (ਮਾਨੋ) ਇਕ ਕਾਗ਼ਜ਼ ਹੈ, ਅਤੇ ਮਨੁੱਖ ਦਾ ਮਨ (ਸਰੀਰ-ਕਾਗ਼ਜ਼ ਉਤੇ ਲਿਖਿਆ ਹੋਇਆ) ਦਰਗਾਹੀ ਪਰਵਾਨਾ ਹੈਪਰ ਮੂਰਖ ਮਨੁੱਖ ਆਪਣੇ ਮੱਥੇ ਦੇ ਇਹ ਲੇਖ ਨਹੀਂ ਪੜ੍ਹਦਾ (ਭਾਵ, ਇਹ ਸਮਝਣ ਦਾ ਜਤਨ ਨਹੀਂ ਕਰਦਾ ਕਿ ਉਸ ਦੇ ਪਿਛਲੇ ਕੀਤੇ ਕਰਮਾਂ ਅਨੁਸਾਰ ਕਿਹੋ ਜਿਹੇ ਸੰਸਕਾਰ-ਲੇਖ ਉਸ ਦੇ ਮਨ ਵਿਚ ਮੌਜੂਦ ਹਨ ਜੋ ਉਸ ਨੂੰ ਹੁਣ ਹੋਰ ਪ੍ਰੇਰਨਾ ਕਰ ਰਹੇ ਹਨ)ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿ ਕੇ ਕੀਤੇ ਹੋਏ ਕੰਮਾਂ ਦੇ ਸੰਸਕਾਰ ਰੱਬੀ ਨਿਯਮ ਅਨੁਸਾਰ ਹਰੇਕ ਮਨੁੱਖ ਦੇ ਮਨ ਵਿਚ ਉੱਕਰੇ ਜਾਂਦੇ ਹਨਪਰ ਹੇ ਭਾਈ! ਵੇਖ (ਜਿਵੇਂ ਕੋਈ ਖੋਟਾ ਸਿੱਕਾ ਕੰਮ ਨਹੀਂ ਆਉਂਦਾ, ਤਿਵੇਂ ਖੋਟੇ ਕੀਤੇ ਕੰਮਾਂ ਦਾ) ਖੋਟਾ ਸੰਸਕਾਰ-ਲੇਖ ਭੀ ਕੰਮ ਨਹੀਂ ਆਉਂਦਾ

ਹੇ ਨਾਨਕ! ਜੇ ਰੁਪਏ ਆਦਿਕ ਸਿੱਕੇ ਵਿਚ ਚਾਂਦੀ ਹੋਵੇ ਤਾਂ ਹਰ ਕੋਈ ਉਸ ਨੂੰ ਖਰਾ ਸਿੱਕਾ ਆਖਦਾ ਹੈ (ਇਸੇ ਤਰ੍ਹਾਂ ਜਿਸ ਮਨ ਵਿਚ ਪਵਿਤ੍ਰਤਾ ਹੋਵੇ, ਉਸ ਨੂੰ ਖਰਾ ਆਖਿਆ ਜਾਂਦਾ ਹੈ)ਰਹਾਉ

ਕਾਜ਼ੀ (ਜੇ ਇਕ ਪਾਸੇ ਤਾਂ ਇਸਲਾਮੀ ਧਰਮ ਦਾ ਨੇਤਾ ਹੈ ਤੇ ਦੂਜੇ ਪਾਸੇ ਹਾਕਮ ਭੀ ਹੈ, ਰਿਸ਼ਵਤ ਦੀ ਖ਼ਾਤਰ ਸ਼ਰਈ ਕਾਨੂੰਨ ਬਾਰੇ) ਝੂਠ ਬੋਲ ਕੇ ਹਰਾਮ ਦਾ ਮਾਲ (ਰਿਸ਼ਵਤ) ਖਾਂਦਾ ਹੈਬ੍ਰਾਹਮਣਾਂ (ਕ੍ਰੋੜਾਂ ਸ਼ੂਦਰ-ਅਖਵਾਂਦੇ) ਬੰਦਿਆਂ ਨੂੰ ਦੁਖੀ ਕਰ ਕਰ ਕੇ ਤੀਰਥ-ਇਸ਼ਨਾਨ (ਭੀ) ਕਰਦਾ ਹੈਜੋਗੀ ਭੀ ਅੰਨ੍ਹਾ ਹੈ ਤੇ ਜੀਵਨ ਦੀ ਜਾਚ ਨਹੀਂ ਜਾਣਦਾ(ਇਹ ਤਿੰਨੇ ਆਪਣੇ ਵਲੋਂ ਧਰਮ-ਨੇਤਾ ਹਨ, ਪਰ) ਇਹਨਾਂ ਤਿੰਨਾਂ ਦੇ ਹੀ ਅੰਦਰ ਆਤਮਕ ਜੀਵਨ ਵਲੋਂ ਸੁੰਞ ਹੀ ਸੁੰਞ ਹੈ

ਅਸਲ ਜੋਗੀ ਉਹ ਹੈ ਜੋ ਜੀਵਨ ਦੀ ਸਹੀ ਜਾਚ ਸਮਝਦਾ ਹੈ ਤੇ ਗੁਰੂ ਦੀ ਕਿਰਪਾ ਨਾਲ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈਕਾਜ਼ੀ ਉਹ ਹੈ ਜੋ ਸੁਰਤਿ ਨੂੰ ਹਰਾਮ ਦੇ ਮਾਲ ਵਲੋਂ ਮੋੜਦਾ ਹੈ ਜੋ ਗੁਰੂ ਦੀ ਕਿਰਪਾ ਨਾਲ ਦੁਨੀਆ ਵਿਚ ਰਹਿੰਦਾ ਹੋਇਆ ਦੁਨਿਆਵੀ ਖ਼ਾਹਸ਼ਾਂ ਵਲੋਂ ਪਰਤਦਾ ਹੈਬ੍ਰਾਹਮਣ ਉਹ ਹੈ ਜੋ ਸਰਬ-ਵਿਆਪਕ ਪ੍ਰਭੂ ਵਿਚ ਸੁਰਤਿ ਜੋੜਦਾ ਹੈ, ਇਸ ਤਰ੍ਹਾਂ ਆਪ ਭੀ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਦਾ ਹੈ ਤੇ ਆਪਣੀਆਂ ਸਾਰੀਆਂ ਕੁਲਾਂ ਨੂੰ ਭੀ ਲੰਘਾ ਲੈਂਦਾ ਹੈ

ਉਹੀ ਮਨੁੱਖ ਅਕਲਮੰਦ ਹੈ ਜੋ ਆਪਣੇ ਦਿਲ ਵਿਚ ਟਿਕੀ ਹੋਈ ਬੁਰਾਈ ਨੂੰ ਦੂਰ ਕਰਦਾ ਹੈਉਹੀ ਮੁਸਲਮਾਨ ਹੈ ਜੋ ਮਨ ਵਿਚੋਂ ਵਿਕਾਰਾਂ ਦੀ ਮੈਲ ਦੀ ਨਾਸ ਕਰਦਾ ਹੈਉਹੀ ਵਿਦਵਾਨ ਹੈ ਜੋ ਜੀਵਨ ਦਾ ਸਹੀ ਰਸਤਾ ਸਮਝਦਾ ਹੈ, ਉਸ ਦੇ ਮੱਥੇ ਉਤੇ ਦਰਗਾਹ ਦਾ ਟਿੱਕਾ ਲੱਗਦਾ ਹੈ ਉਹੀ ਪ੍ਰਭੂ ਦੀ ਹਜ਼ੂਰੀ ਵਿਚ ਕਬੂਲ ਹੁੰਦਾ ਹੈ

ਧਨਾਸਰੀ ਮਹਲਾ ੧ ਘਰੁ ੩    ੴ ਸਤਿਗੁਰ ਪ੍ਰਸਾਦਿ ॥ ਕਾਲੁ ਨਾਹੀ ਜੋਗੁ ਨਾਹੀ ਨਾਹੀ ਸਤ ਕਾ ਢਬੁ ॥ ਥਾਨਸਟ ਜਗ ਭਰਿਸਟ ਹੋਏ ਡੂਬਤਾ ਇਵ ਜਗੁ ॥੧॥ ਕਲ ਮਹਿ ਰਾਮ ਨਾਮੁ ਸਾਰੁ ॥ ਅਖੀ ਤ ਮੀਟਹਿ ਨਾਕ ਪਕੜਹਿ ਠਗਣ ਕਉ ਸੰਸਾਰੁ ॥੧॥ ਰਹਾਉ ॥ ਆਂਟ ਸੇਤੀ ਨਾਕੁ ਪਕੜਹਿ ਸੂਝਤੇ ਤਿਨਿ ਲੋਅ ॥ ਮਗਰ ਪਾਛੈ ਕਛੁ ਨ ਸੂਝੈ ਏਹੁ ਪਦਮੁ ਅਲੋਅ ॥੨॥ ਖਤ੍ਰੀਆ ਤ ਧਰਮੁ ਛੋਡਿਆ ਮਲੇਛ ਭਾਖਿਆ ਗਹੀ ॥ ਸ੍ਰਿਸਟਿ ਸਭ ਇਕ ਵਰਨ ਹੋਈ ਧਰਮ ਕੀ ਗਤਿ ਰਹੀ ॥੩॥ ਅਸਟ ਸਾਜ ਸਾਜਿ ਪੁਰਾਣ ਸੋਧਹਿ ਕਰਹਿ ਬੇਦ ਅਭਿਆਸੁ ॥ ਬਿਨੁ ਨਾਮ ਹਰਿ ਕੇ ਮੁਕਤਿ ਨਾਹੀ ਕਹੈ ਨਾਨਕੁ ਦਾਸੁ ॥੪॥੧॥੬॥੮॥ {ਪੰਨਾ 662-663}

ਪਦਅਰਥ: ਕਾਲੁਸਮਾ, ਮਨੁੱਖਾ ਜਨਮ ਦਾ ਸਮਾਜੋਗੁਮਿਲਾਪ, ਪਰਮਾਤਮਾ ਦਾ ਮਿਲਾਪਸਤਉੱਚਾ ਆਚਰਨਢਬੁਤਰੀਕਾਥਾਨਸਟਸ੍ਰੇਸ਼ਟ ਥਾਂ, ਪਵਿਤ੍ਰ ਹਿਰਦੇਜਗਜਗਤ ਦੇਭਰਿਸਟਗੰਦੇਇਵਇਸ ਤਰ੍ਹਾਂ, ਇਹਨਾਂ ਵਿਖਾਵੇ ਦੀਆਂ ਸਮਾਧੀਆਂ ਨਾਲ

ਕਲ ਮਹਿਸੰਸਾਰ ਵਿਚ {ਨੋਟ: ਗੁਰਮਤਿ ਅਨੁਸਾਰ ਕਿਸੇ ਖ਼ਾਸ ਜੁਗ ਨੂੰ ਕੋਈ ਪ੍ਰਭਤਾ ਵਡਿਆਈ ਨਹੀਂ ਹੈ}ਸਾਰੁਸ੍ਰੇਸ਼ਟਤਾਂਮੀਟਹਿਮੀਟਦੇ ਹਨਕਉਵਾਸਤੇਰਹਾਉ

ਆਂਟਅੰਗੂਠਾ ਤੇ ਨਾਲ ਦੀਆਂ ਦੋ ਉਂਗਲਾਂਸੇਤੀਨਾਲਤਿਨਿਤਿੰਨਲੋਅਲੋਕਮਗਰਪਿੱਠਪਦਮੁਪਦਮ ਆਸਨ (ਚੌਕੜੀ ਮਾਰ ਕੇ ਖੱਬਾ ਪੈਰ ਸੱਜੇ ਪੱਟ ਉੱਤੇ ਅਤੇ ਸੱਜਾ ਪੈਰ ਖੱਬੇ ਪੱਟ ਉੱਤੇ ਰੱਖ ਕੇ ਬੈਠਣਾ)ਅਲੋਅ—{ਲੋਅ} ਜੋ ਕਦੇ ਵੇਖਿਆ ਨ ਹੋਵੇ, ਅਚਰਜ

ਭਾਖਿਆਬੋਲੀਮਲੇਛ ਭਾਖਿਆਉਹਨਾਂ ਦੀ ਬੋਲੀ ਜਿਨ੍ਹਾਂ ਨੂੰ ਇਹ ਆਪ ਮਲੇਛ ਆਖਦੇ ਹਨਗਹੀਗ੍ਰਹਣ ਕੀਤੀਇਕ ਵਰਨਇਕੋ ਵਰਨ ਦੀ, ਇਕੋ ਕਿਸਮ ਦੀ, ਅਧਰਮੀ ਹੀ ਅਧਰਮੀਗਤਿਮਰਯਾਦਾ

ਅਸਟਅੱਠਅਸਟ ਸਾਜਅਸ਼ਟਾਧਿਆਈ ਆਦਿਕ ਵਿਆਕਰਨਿਕ ਗ੍ਰੰਥਸਾਜਿਰਚ ਕੇਸੋਧਹਿਵਿਚਾਰਦੇ ਹਨਮੁਕਤਿਵਿਕਾਰਾਂ ਤੋਂ ਆਜ਼ਾਦੀ

ਅਰਥ: ਜਗਤ ਵਿਚ ਪਰਮਾਤਮਾ ਦਾ ਨਾਮ (ਸਿਮਰਨਾ ਹੋਰ ਸਾਰੇ ਕੰਮਾਂ ਨਾਲੋਂ) ਸ੍ਰੇਸ਼ਟ ਹੈ(ਜੇਹੜੇ ਇਹ ਲੋਕ) ਅੱਖਾਂ ਤਾਂ ਮੀਟਦੇ ਹਨ, ਨੱਕ ਭੀ ਫੜਦੇ ਹਨ (ਇਹ) ਜਗਤ ਨੂੰ ਠੱਗਣ ਵਾਸਤੇ (ਕਰਦੇ ਹਨ, ਇਹ ਭਗਤੀ ਨਹੀਂ, ਇਹ ਸ੍ਰੇਸ਼ਟ ਧਾਰਮਿਕ ਕੰਮ ਨਹੀਂ)

ਇਹ (ਮਨੁੱਖਾ ਜਨਮ ਦਾ) ਸਮਾ (ਅੱਖਾਂ ਮੀਟਣ ਤੇ ਨੱਕ ਫੜਨ ਵਾਸਤੇ) ਨਹੀਂ ਹੈ, (ਇਹਨਾਂ ਢਬਾਂ ਨਾਲ) ਪਰਮਾਤਮਾ ਦਾ ਮੇਲ ਨਹੀਂ ਹੁੰਦਾ, ਨਾਹ ਹੀ ਉੱਚੇ ਆਚਰਨ ਦਾ ਤਰੀਕਾ ਹੈ(ਇਹਨਾਂ ਤਰੀਕਿਆਂ ਦੀ ਰਾਹੀਂ) ਜਗਤ ਦੇ (ਅਨੇਕਾਂ) ਪਵਿਤ੍ਰ ਹਿਰਦੇ (ਭੀ) ਗੰਦੇ ਹੋ ਜਾਂਦੇ ਹਨ, ਇਸ ਤਰ੍ਹਾਂ ਜਗਤ (ਵਿਕਾਰਾਂ ਵਿਚ) ਡੁੱਬਣ ਲੱਗ ਪੈਂਦਾ ਹੈ

ਹੱਥ ਦੇ ਅੰਗੂਠੇ ਤੇ ਨਾਲ ਦੀਆਂ ਦੋ ਉਂਗਲਾਂ ਨਾਲ ਇਹ (ਆਪਣਾ) ਨੱਕ ਫੜਦੇ ਹਨ (ਸਮਾਧੀ ਦੀ ਸ਼ਕਲ ਵਿਚ ਬੈਠ ਕੇ ਮੂੰਹੋਂ ਆਖਦੇ ਹਨ ਕਿ) ਤਿੰਨੇ ਹੀ ਲੋਕ ਦਿੱਸ ਰਹੇ ਹਨ, ਪਰ ਆਪਣੀ ਹੀ ਪਿੱਠ ਪਿਛੇ ਪਈ ਕੋਈ ਚੀਜ਼ ਨਹੀਂ ਦਿੱਸਦੀਇਹ ਅਸਚਰਜ ਪਦਮ ਆਸਨ ਹੈ

(ਆਪਣੇ ਆਪ ਨੂੰ ਹਿੰਦੂ ਧਰਮ ਦੇ ਰਾਖੇ ਸਮਝਣ ਵਾਲੇ) ਖਤ੍ਰੀਆਂ ਨੇ (ਆਪਣਾ ਇਹ) ਧਰਮ ਛੱਡ ਦਿੱਤਾ ਹੈ, ਜਿਨ੍ਹਾਂ ਨੂੰ ਇਹ ਮੂੰਹੋਂ ਮਲੇਛ ਕਹਿ ਰਹੇ ਹਨ (ਰੋਜ਼ੀ ਦੀ ਖ਼ਾਤਰ) ਉਹਨਾਂ ਦੀ ਬੋਲੀ ਗ੍ਰਹਣ ਕਰ ਚੁਕੇ ਹਨ, (ਇਹਨਾਂ ਦੇ) ਧਰਮ ਦੀ ਮਰਯਾਦਾ ਮੁੱਕ ਚੁੱਕੀ ਹੈ, ਸਾਰੀ ਸ੍ਰਿਸ਼ਟੀ ਇਕੋ ਵਰਨ ਦੀ ਹੋ ਗਈ ਹੈ (ਇਕੋ ਅਧਰਮ ਹੀ ਅਧਰਮ ਪ੍ਰਧਾਨ ਹੋ ਗਿਆ ਹੈ)

(ਬ੍ਰਾਹਮਣ ਲੋਕ) ਅਸ਼ਟਾਧਿਆਈ ਆਦਿਕ ਗ੍ਰੰਥ ਰਚ ਕੇ (ਉਹਨਾਂ ਅਨੁਸਾਰ) ਪੁਰਾਣਾਂ ਨੂੰ ਵਿਚਾਰਦੇ ਹਨ ਤੇ ਵੇਦਾਂ ਦਾ ਅਭਿਆਸ ਕਰਦੇ ਹਨ (ਬੱਸ! ਇਤਨੇ ਨੂੰ ਸ੍ਰੇਸ਼ਟ ਧਰਮ ਕਰਮ ਮੰਨੀ ਬੈਠੇ ਹਨ)ਪਰ ਦਾਸ ਨਾਨਕ ਆਖਦਾ ਹੈ ਕਿ ਪਰਮਾਤਮਾ ਦਾ ਨਾਮ ਜਪਣ ਤੋਂ ਬਿਨਾ (ਵਿਕਾਰਾਂ ਤੋਂ) ਖ਼ਲਾਸੀ ਨਹੀਂ ਹੋ ਸਕਦੀ (ਇਸ ਵਾਸਤੇ ਸਿਮਰਨ ਹੀ ਸਭ ਤੋਂ ਸ੍ਰੇਸ਼ਟ ਧਰਮ-ਕਰਮ ਹੈ)

ਨੋਟ: ਅਖ਼ੀਰਲੇ ਅੰਕਾਂ ਨੂੰ ਗਹੁ ਨਾਲ ਵੇਖੋਅੰਕ ੪ ਦੱਸਦਾ ਹੈ ਕਿ ਸ਼ਬਦ ਦੇ ੪ ਬੰਦ ਹਨਅਗਲਾ ਅੰਕ ੧ ਦੱਸਦਾ ਹੈ ਕਿ "ਘਰੁ ੩" ਦਾ ਇਹ ਪਹਿਲਾ ਸ਼ਬਦ ਹੈ"ਘਰ ੨" ਦੇ ੫ ਸ਼ਬਦ ਹਨ'ਘਰੁ ੩' ਦਾ ੧ ਸ਼ਬਦ ਹੈਅੰਕ ੬ ਦੱਸਦਾ ਹੈ ਕਿ 'ਘਰੁ ੨' ਅਤੇ 'ਘਰੁ ੩' ਦੇ ਸ਼ਬਦਾਂ ਦਾ ਜੋੜ ੬ ਹੈਧਨਾਸਰੀ ਰਾਗ ਵਿਚ ਗੁਰੂ ਨਾਨਕ ਜੀ ਦੇ ਹੁਣ ਤਕ ੮ ਸ਼ਬਦ ਆ ਚੁਕੇ ਹਨ

TOP OF PAGE

Sri Guru Granth Darpan, by Professor Sahib Singh