ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ

Page 666

ਧਨਾਸਰੀ ਮਹਲਾ ੩ ॥ ਨਾਵੈ ਕੀ ਕੀਮਤਿ ਮਿਤਿ ਕਹੀ ਨ ਜਾਇ ॥ ਸੇ ਜਨ ਧੰਨੁ ਜਿਨ ਇਕ ਨਾਮਿ ਲਿਵ ਲਾਇ ॥ ਗੁਰਮਤਿ ਸਾਚੀ ਸਾਚਾ ਵੀਚਾਰੁ ॥ ਆਪੇ ਬਖਸੇ ਦੇ ਵੀਚਾਰੁ ॥੧॥ ਹਰਿ ਨਾਮੁ ਅਚਰਜੁ ਪ੍ਰਭੁ ਆਪਿ ਸੁਣਾਏ ॥ ਕਲੀ ਕਾਲ ਵਿਚਿ ਗੁਰਮੁਖਿ ਪਾਏ ॥੧॥ ਰਹਾਉ ॥ ਹਮ ਮੂਰਖ ਮੂਰਖ ਮਨ ਮਾਹਿ ॥ ਹਉਮੈ ਵਿਚਿ ਸਭ ਕਾਰ ਕਮਾਹਿ ॥ ਗੁਰ ਪਰਸਾਦੀ ਹੰਉਮੈ ਜਾਇ ॥ ਆਪੇ ਬਖਸੇ ਲਏ ਮਿਲਾਇ ॥੨॥ ਬਿਖਿਆ ਕਾ ਧਨੁ ਬਹੁਤੁ ਅਭਿਮਾਨੁ ॥ ਅਹੰਕਾਰਿ ਡੂਬੈ ਨ ਪਾਵੈ ਮਾਨੁ ॥ ਆਪੁ ਛੋਡਿ ਸਦਾ ਸੁਖੁ ਹੋਈ ॥ ਗੁਰਮਤਿ ਸਾਲਾਹੀ ਸਚੁ ਸੋਈ ॥੩॥ ਆਪੇ ਸਾਜੇ ਕਰਤਾ ਸੋਇ ॥ ਤਿਸੁ ਬਿਨੁ ਦੂਜਾ ਅਵਰੁ ਨ ਕੋਇ ॥ ਜਿਸੁ ਸਚਿ ਲਾਏ ਸੋਈ ਲਾਗੈ ॥ ਨਾਨਕ ਨਾਮਿ ਸਦਾ ਸੁਖੁ ਆਗੈ ॥੪॥੮॥ {ਪੰਨਾ 666}

ਪਦਅਰਥ: ਨਾਵੈ ਕੀ—(ਪਰਮਾਤਮਾ ਦੇ) ਨਾਮ ਦੀ। ਮਿਤਿਮਾਪ, ਮਰਯਾਦਾ। ਸੇਉਹ {ਬਹੁ-ਵਚਨ}ਧੰਨੁਭਾਗਾਂ ਵਾਲੇ। ਨਾਮਿਨਾਮ ਵਿਚ। ਲਿਵਲਗਨ। ਸਾਚੀਅਟੱਲ, ਕਦੇ ਉਕਾਈ ਨਾਹ ਖਾਣ ਵਾਲੀ। ਸਾਚਾ ਵੀਚਾਰੁਸਦਾ-ਥਿਰ ਪ੍ਰਭੂ ਦੇ ਗੁਣਾਂ ਦਾ ਵਿਚਾਰ। ਦੇਦੇਂਦਾ ਹੈ।੧।

ਅਚਰਜੁਹੈਰਾਨ ਕਰਨ ਵਾਲਾ। ਕਲੀ ਕਾਲ ਵਿਚਿਝਗੜਿਆਂਭਰੇ ਜੀਵਨਸਮੇ ਵਿਚ।੧।ਰਹਾਉ।

ਹਮਅਸੀ ਜੀਵ। ਮਨ ਮਾਹਿ—(ਜੇ) ਮਨ ਵਿਚ (ਵਿਚਾਰ ਕਰ ਵੇਖੀਏ)ਕਮਾਹਿ—(ਅਸੀ) ਕਰਦੇ ਹਾਂ। ਗੁਰ ਪਰਸਾਦੀਗੁਰੂ ਦੀ ਕਿਰਪਾ ਨਾਲ ਹੀ। ਆਪੇ—(ਪ੍ਰਭੂ) ਆਪ ਹੀ।੨।

ਬਿਖਿਆਮਾਇਆ। ਅਭਿਮਾਨੁਅਹੰਕਾਰ। ਅਹੰਕਾਰਿਅਹੰਕਾਰ ਵਿਚ। ਮਾਨੁਆਦਰ। ਆਪੁਆਪਾਭਾਵ। ਸਾਲਾਹੀਸਾਲਾਹੀਂ, ਮੈਂ ਸਲਾਹੁੰਦਾ ਹਾਂ। ਸਚੁਸਦਾ-ਥਿਰ ਪ੍ਰਭੂ।੩।

ਸਾਜੇਪੈਦਾ ਕਰਦਾ ਹੈ। ਸਚਿਸਦਾ-ਥਿਰ ਨਾਮ ਵਿਚ। ਨਾਮਿਨਾਮ ਵਿਚ (ਜੁੜਿਆਂ)ਆਗੈਪਰਲੋਕ ਵਿਚ (ਭੀ)੪।

ਅਰਥ: ਹੇ ਭਾਈ! ਪਰਮਾਤਮਾ ਦਾ ਨਾਮ ਹੈਰਾਨ ਕਰਨ ਵਾਲੀ ਤਾਕਤ ਵਾਲਾ ਹੈ। (ਪਰ ਇਹ ਨਾਮ) ਪ੍ਰਭੂ ਆਪ ਹੀ (ਕਿਸੇ ਵਡ-ਭਾਗੀ ਨੂੰ) ਸੁਣਾਂਦਾ ਹੈ। ਇਸ ਝਗੜਿਆਂ-ਭਰੇ ਜੀਵਨ-ਸਮੇ ਵਿਚ ਉਹੀ ਮਨੁੱਖ ਹਰਿ-ਨਾਮ ਪ੍ਰਾਪਤ ਕਰਦਾ ਹੈ ਜੋ ਗੁਰੂ ਦੇ ਸਨਮੁਖ ਰਹਿੰਦਾ ਹੈ।੧।ਰਹਾਉ।

ਹੇ ਭਾਈ! ਇਹ ਨਹੀਂ ਦੱਸਿਆ ਜਾ ਸਕਦਾ ਕਿ ਪਰਮਾਤਮਾ ਦਾ ਨਾਮ ਕਿਸ ਮੁੱਲ ਤੋਂ ਮਿਲ ਸਕਦਾ ਹੈ ਅਤੇ ਇਹ ਨਾਮ ਕਿਤਨੀ ਤਾਕਤ ਵਾਲਾ ਹੈ। ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜੀ ਹੋਈ ਹੈ ਉਹ ਭਾਗਾਂ ਵਾਲੇ ਹਨ। ਜੇਹੜਾ ਮਨੁੱਖ ਕਦੇ ਉਕਾਈ ਨਾਹ ਖਾਣ ਵਾਲੀ ਗੁਰੂ ਦੀ ਮਤਿ ਗ੍ਰਹਣ ਕਰਦਾ ਹੈ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਗੁਣਾਂ ਦੀ ਵਿਚਾਰ (ਆਪਣੇ ਅੰਦਰ) ਵਸਾਂਦਾ ਹੈ। ਪਰ ਇਹ ਵਿਚਾਰ ਪ੍ਰਭੂ ਉਸ ਨੂੰ ਹੀ ਦੇਂਦਾ ਹੈ ਜਿਸ ਉਤੇ ਆਪ ਹੀ ਬਖ਼ਸ਼ਸ਼ ਕਰਦਾ ਹੈ।੧।

ਹੇ ਭਾਈ! ਅਸੀ ਜੀਵ (ਆਪਣਾ) ਹਰੇਕ ਕੰਮ ਹਉਮੈ ਦੇ ਆਸਰੇ ਹੀ ਕਰਦੇ ਹਾਂ, (ਸੋ ਜੋ ਅਸੀ ਆਪਣੇ) ਮਨ ਵਿਚ (ਗਹੁ ਨਾਲ ਵਿਚਾਰੀਏ ਤਾਂ ਇਸ ਹਉਮੈ ਦੇ ਕਾਰਨ) ਅਸੀ ਨਿਰੋਲ ਮੂਰਖ ਹਾਂ। ਇਹ ਹਉਮੈ (ਸਾਡੇ ਅੰਦਰੋਂ) ਗੁਰੂ ਦੀ ਕਿਰਪਾ ਨਾਲ ਹੀ ਦੂਰ ਹੋ ਸਕਦੀ ਹੈ। (ਗੁਰੂ ਭੀ ਉਸੇ ਨੂੰ) ਮਿਲਾਂਦਾ ਹੈ ਜਿਸ ਉਤੇ ਪ੍ਰਭੂ ਆਪ ਹੀ ਮੇਹਰ ਕਰਦਾ ਹੈ।੨।

(ਹੇ ਭਾਈ! ਇਹ ਦੁਨੀਆ ਵਾਲਾ) ਮਾਇਆ ਦਾ ਧਨ (ਮਨੁੱਖ ਦੇ ਮਨ ਵਿਚ) ਬੜਾ ਅਹੰਕਾਰ (ਪੈਦਾ ਕਰਦਾ ਹੈ)ਤੇ, ਜੇਹੜਾ ਮਨੁੱਖ ਅਹੰਕਾਰ ਵਿਚ ਡੁੱਬਾ ਰਹਿੰਦਾ ਹੈ ਉਹ (ਪ੍ਰਭੂ ਦੀ ਹਜ਼ੂਰੀ ਵਿਚ) ਆਦਰ ਨਹੀਂ ਪਾਂਦਾ। ਹੇ ਭਾਈ! ਆਪਾ-ਭਾਵ ਛੱਡ ਕੇ ਸਦਾ ਆਤਮਕ ਆਨੰਦ ਬਣਿਆ ਰਹਿੰਦਾ ਹੈ। ਹੇ ਭਾਈ! ਮੈਂ ਤਾਂ ਗੁਰੂ ਦੀ ਮਤਿ ਲੈ ਕੇ ਉਸ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਰਹਿੰਦਾ ਹਾਂ।੩।

ਹੇ ਭਾਈ! ਉਹ ਕਰਤਾਰ ਆਪ ਹੀ (ਸਾਰੀ ਸ੍ਰਿਸ਼ਟੀ ਨੂੰ) ਪੈਦਾ ਕਰਦਾ ਹੈ, ਉਸ ਤੋਂ ਬਿਨਾ ਕੋਈ ਹੋਰ (ਇਹੋ ਜਿਹੀ ਅਵਸਥਾ ਵਾਲਾ) ਨਹੀਂ ਹੈ। ਉਹ ਕਰਤਾਰ ਜਿਸ ਮਨੁੱਖ ਨੂੰ (ਆਪਣੇ) ਸਦਾ-ਥਿਰ ਨਾਮ ਵਿਚ ਜੋੜਦਾ ਹੈ, ਉਹੀ ਮਨੁੱਖ (ਨਾਮ-ਸਿਮਰਨ ਵਿਚ) ਲੱਗਦਾ ਹੈ। ਹੇ ਨਾਨਕ! ਜੇਹੜਾ ਮਨੁੱਖ ਨਾਮ ਵਿਚ ਲੱਗਦਾ ਹੈ ਉਸ ਨੂੰ ਸਦਾ ਹੀ ਆਤਮਕ ਆਨੰਦ ਬਣਿਆ ਰਹਿੰਦਾ ਹੈ (ਇਸ ਲੋਕ ਵਿਚ ਭੀ, ਤੇ) ਪਰਲੋਕ ਵਿਚ ਭੀ।੪।੮।

ਰਾਗੁ ਧਨਾਸਿਰੀ ਮਹਲਾ ੩ ਘਰੁ ੪    ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥ {ਪੰਨਾ 666}

ਪਦਅਰਥ: ਹਮਅਸੀ ਜੀਵ। ਭੀਖਕਮੰਗਤੇ। ਭੇਖਾਰੀਮੰਗਤੇ। ਨਿਜ ਪਤਿਆਪਣੇ ਆਪ ਦਾ ਮਾਲਕ, ਸੁਤੰਤਰ। ਦਾਤਾਦਾਤਾਂ ਦੇਣ ਵਾਲਾ। ਦੈਆਲਦਇਆਵਾਨ। ਕੰਉਨੂੰ। ਰਹਉਰਹਉਂ, ਮੈਂ ਰਹਾਂ। ਰੰਗਿਰੰਗ ਵਿਚ। ਰਾਤਾਰੰਗਿਆ ਹੋਇਆ।੧।

ਬਲਿਹਾਰੈਕੁਰਬਾਨ। ਜਾਉਜਾਉਂ, ਮੈਂ ਜਾਂਦਾ ਹਾਂ। ਵਿਟਹੁਤੋਂ। ਕਰਣ ਕਾਰਣਜਗਤ ਦਾ ਮੂਲ।੧।ਰਹਾਉ।

ਫੇਰਗੇੜ। ਕਿਰਪਨ ਕਉਕੰਜੂਸ ਨੂੰ, ਮਾਇਆਵੇੜ੍ਹੇ ਨੂੰ। ਕੀਜੈਕਰ। ਬਖਸਬਖ਼ਸ਼ਸ਼।੨।

ਭਨਤਿਆਖਦਾ ਹੈ। ਭਰਮ ਪਟਭਰਮ ਦੇ ਪੜਦੇ। ਪਰਸਾਦੀਕਿਰਪਾ ਨਾਲ। ਜਾਨਿਆਸਾਂਝ ਪਾ ਲਈ। ਸਾਚੀਸਦਾ ਕਾਇਮ ਰਹਿਣ ਵਾਲੀ। ਲਿਵਲਗਨ। ਭੀਤਰਿਅੰਦਰ, ਮਨ ਵਿਚ। ਸਿਉਨਾਲ।੩।

ਅਰਥ: ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ।

ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧।

ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼।੨।

ਹੇ ਭਾਈ! ਨਾਨਕ ਆਖਦਾ ਹੈ-ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ।੩।੧।੯।

ਨੋਟ: ਅੰਕ ੧ ਦਾ ਭਾਵ ਇਹ ਹੈ ਕਿ ਇਹ ਇੱਕ ਸ਼ਬਦ 'ਘਰੁ ੪' ਦਾ ਹੈ।

ਗੁਰੂ ਰਾਮਦਾਸ ਜੀ ਦੇ ਇਸ ਰਾਗ ਵਿਚ ਕੁੱਲ ੯ ਸ਼ਬਦ ਹਨ।

ਧਨਾਸਰੀ ਮਹਲਾ ੪ ਘਰੁ ੧ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥ ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥ ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥੨॥ ਹਰਿ ਹਰਿ ਜਪਨੁ ਜਪਉ ਦਿਨੁ ਰਾਤੀ ਜਪਿ ਹਰਿ ਹਰਿ ਹਰਿ ਉਰਿ ਧਾਰੀ ॥ ਹਰਿ ਹਰਿ ਹਰਿ ਅਉਖਧੁ ਜਗਿ ਪੂਰਾ ਜਪਿ ਹਰਿ ਹਰਿ ਹਉਮੈ ਮਾਰੀ ॥੩॥ ਹਰਿ ਹਰਿ ਅਗਮ ਅਗਾਧਿ ਬੋਧਿ ਅਪਰੰਪਰ ਪੁਰਖ ਅਪਾਰੀ ॥ ਜਨ ਕਉ ਕ੍ਰਿਪਾ ਕਰਹੁ ਜਗਜੀਵਨ ਜਨ ਨਾਨਕ ਪੈਜ ਸਵਾਰੀ ॥੪॥੧॥ {ਪੰਨਾ 666}

ਨੋਟ: ਚਉਪਦੇ-ਚਾਰ ਬੰਦਾਂ ਵਾਲੇ ਸ਼ਬਦ।

ਪਦਅਰਥ: ਸੇਵਹਿਸੇਂਵਦੇ ਹਨ, ਸਿਮਰਦੇ ਹਨ। ਸਭਿਸਾਰੇ। ਨਿਵਾਰੀਦੂਰ ਕਰਨ ਵਾਲਾ। ਸੁਆਮੀਹੇ ਮਾਲਕ ਪ੍ਰਭੂ! ਤੁਮ ਜੁ ਪਿਆਰੀਜੇਹੜੀ ਤੈਨੂੰ ਪਿਆਰੀ ਲੱਗਦੀ ਹੈ।੧।

ਕਹਿ ਨ ਸਕਉਕਹਿ ਨ ਸਕਉਂ, ਮੈਂ ਬਿਆਨ ਨਹੀਂ ਕਰ ਸਕਦਾ। ਬਨਵਾਰੀ—{वनमालिन्ਜੰਗਲੀ ਫੁੱਲਾਂ ਦੀ ਮਾਲਾ ਪਹਿਨੀ ਰੱਖਣ ਵਾਲਾ, ਕ੍ਰਿਸ਼ਨ} ਹੇ ਪਰਮਾਤਮਾ! ਨੀਰਿਪਾਣੀ ਵਿਚ। ਪਾਖਣਪੱਥਰ।ਰਹਾਉ।

ਬਿਖੁਜ਼ਹਰ। ਮੋਰਚਾਜੰਗਾਲ। ਸਵਾਰੀਸ੍ਵੱਛ ਹੋ ਜਾਂਦੀ ਹੈ। ਕੰਚਨੁਸੋਨਾ। ਬੈਸੰਤਰਿਅੱਗ ਵਿਚ। ਤਾਇਓਤਪਾਇਆ ਜਾਂਦਾ ਹੈ। ਕਾਟੀਕੱਟੀ ਜਾਂਦੀ ਹੈ। ਕਟਤਿਕੱਟ ਕੇ। ਉਤਾਰੀਲਾਹੀ ਜਾਂਦੀ ਹੈ।੨।

ਜਪਉਜਪਉਂ, ਮੈਂ ਜਪਦਾ ਹਾਂ। ਜਪਿਜਪ ਕੇ। ਉਰਿਹਿਰਦੇ ਵਿਚ। ਧਾਰੀਧਾਰੀਂ, ਮੈਂ ਟਿਕਾਂਦਾ ਹਾਂ। ਅਉਖਧੁਦਵਾਈ। ਜਗਿਜਗਤ ਵਿਚ। ਪੂਰਾਕਦੇ ਨਾਹ ਖੁੰਝਣ ਵਾਲਾ।੩।

ਅਗਮਹੇ ਅਪਹੁੰਚ! ਅਗਾਧਿ ਬੋਧਿਇਤਨਾ ਡੂੰਘਾ ਕਿ ਮਨੁੱਖ ਦੀ ਸਮਝ ਅੰਦਾਜ਼ਾ ਨਾਹ ਲਾ ਸਕੇ। ਅਪਰੰਪਰਹੇ ਪਰੇ ਤੋਂ ਪਰੇ! ਪੁਰਖਹੇ ਸਰਬਵਿਆਪਕ! ਅਪਾਰੀਹੇ ਬੇਅੰਤ! ਜਗ ਜੀਵਨਹੇ ਜਗਤ ਦੇ ਜੀਵਨ! ਪੈਜਲਾਜ।੪।

ਅਰਥ: ਹੇ ਹਰੀ! ਹੇ ਪ੍ਰਭੂ! ਮੈਂ ਤੇਰੇ ਗੁਣ ਬਿਆਨ ਨਹੀਂ ਕਰ ਸਕਦਾ। ਅਸੀ ਜੀਵ ਪਾਪੀ ਹਾਂ, ਪਾਪਾਂ ਵਿਚ ਡੁੱਬੇ ਰਹਿੰਦੇ ਹਾਂ, ਜਿਵੇਂ ਪੱਥਰ ਪਾਣੀ ਵਿਚ ਡੁੱਬੇ ਰਹਿੰਦੇ ਹਨ। ਮੇਹਰ ਕਰ, ਸਾਨੂੰ ਪੱਥਰਾਂ (ਪੱਥਰ-ਦਿਲਾਂ) ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ।ਰਹਾਉ।

ਹੇ ਪ੍ਰਭੂ! ਤੇਰੇ ਜੇਹੜੇ ਸੰਤ ਜੇਹੜੇ ਭਗਤ ਤੇਰਾ ਸਿਮਰਨ ਕਰਦੇ ਹਨ, ਤੂੰ ਉਹਨਾਂ ਦੇ (ਪਿਛਲੇ ਕੀਤੇ) ਸਾਰੇ ਪਾਪ ਦੂਰ ਕਰਨ ਵਾਲਾ ਹੈਂ। ਹੇ ਮਾਲਕ-ਪ੍ਰਭੂ! ਸਾਡੇ ਉੱਤੇ ਭੀ ਮੇਹਰ ਕਰ, (ਸਾਨੂੰ ਉਸ) ਸਾਧ ਸੰਗਤਿ ਵਿਚ ਰੱਖ ਜੇਹੜੀ ਤੈਨੂੰ ਪਿਆਰੀ ਲੱਗਦੀ ਹੈ।੧।

ਹੇ ਭਾਈ! ਜਿਵੇਂ ਸੋਨਾ ਅੱਗ ਵਿਚ ਤਪਾਇਆਂ ਉਸ ਦੀ ਸਾਰੀ ਮੈਲ ਕੱਟੀ ਜਾਂਦੀ ਹੈ, ਲਾਹ ਦਿੱਤੀ ਜਾਂਦੀ ਹੈ, ਤਿਵੇਂ ਜੀਵਾਂ ਦੇ ਅਨੇਕਾਂ ਜਨਮਾਂ ਦੇ ਚੰਬੜੇ ਹੋਏ ਪਾਪਾਂ ਦਾ ਜ਼ਹਰ ਪਾਪਾਂ ਦਾ ਜੰਗਾਲ ਸਾਧ ਸੰਗਤਿ ਦੀ ਸਰਨ ਪੈ ਕੇ ਸੋਧਿਆ ਜਾਂਦਾ ਹੈ।

(ਹੇ ਭਾਈ! ਤਾਂਹੀਏਂ) ਮੈਂ (ਭੀ) ਦਿਨ ਰਾਤ ਪਰਮਾਤਮਾ ਦੇ ਨਾਮ ਦਾ ਜਾਪ ਜਪਦਾ ਹਾਂ, ਨਾਮ ਜਪ ਕੇ ਉਸ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹਾਂ। ਹੇ ਭਾਈ! ਪਰਮਾਤਮਾ ਦਾ ਨਾਮ ਜਗਤ ਵਿਚ ਐਸੀ ਦਵਾਈ ਹੈ ਜੋ ਆਪਣਾ ਅਸਰ ਕਰਨੋਂ ਕਦੇ ਨਹੀਂ ਖੁੰਝਦੀ। ਇਹ ਨਾਮ ਜਪ ਕੇ (ਅੰਦਰੋਂ) ਹਉਮੈ ਮੁਕਾ ਸਕੀਦੀ ਹੈ।੩।

ਹੇ ਨਾਨਕ! (ਆਖ-) ਹੇ ਅਪਹੁੰਚ! ਹੇ ਮਨੁੱਖਾਂ ਦੀ ਸਮਝ ਤੋਂ ਪਰੇ! ਹੇ ਪਰੇ ਤੋਂ ਪਰੇ! ਹੇ ਸਰਬ-ਵਿਆਪਕ! ਹੇ ਬੇਅੰਤ! ਹੇ ਜਗਤ ਦੇ ਜੀਵਨ! ਆਪਣੇ ਦਾਸਾਂ ਉਤੇ ਮੇਹਰ ਕਰ, ਤੇ, (ਇਸ ਵਿਕਾਰ-ਭਰੇ ਸੰਸਾਰ-ਸਮੁੰਦਰ ਵਿਚੋਂ) ਦਾਸਾਂ ਦੀ ਲਾਜ ਰੱਖ ਲੈ।੪।੧।

TOP OF PAGE

Sri Guru Granth Darpan, by Professor Sahib Singh