ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ

Page 675

ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥ ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥ ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ ॥੨॥੧੭॥ {ਪੰਨਾ 675}

ਪਦਅਰਥ: ਲਾਗੋਲੱਗ ਗਿਆ ਹੈ। ਸਿਉਨਾਲ। ਹੇਤੁਪਿਆਰ। ਸਹਾਈਮਦਦਗਾਰ। ਜਿਨਿਜਿਸ (ਗੁਰੂ) ਨੇ। ਕੇਤੁਝੰਡਾ, ਬੋਦੀ ਵਾਲਾ ਤਾਰਾ ਜੋ ਮਨਹੂਸ ਸਮਝਿਆ ਜਾਂਦਾ ਹੈ।੧।ਰਹਾਉ।

ਦੇਇਦੇ ਕੇ। ਕਰਿਬਣਾ ਕੇ। ਬਿਰਥਾ—{व्यथा} ਪੀੜ, ਦਰਦ। ਸਗਲਸਾਰੀ। ਨਿੰਦਕ ਕੇ ਮੁਖਨਿੰਦਕਾਂ ਦੇ ਮੂੰਹ। ਜਨਸੇਵਕ।੧।

ਸਾਚਾਸਦਾ ਕਾਇਮ ਰਹਿਣ ਵਾਲਾ। ਕੰਠਿਗਲ ਨਾਲ। ਮਾਣੇਮਾਣਿ, ਮਾਣ। ਸੁਖਆਤਮਕ ਆਨੰਦ। ਗਾਇਗਾ ਕੇ।੨।

ਅਰਥ: ਹੇ ਭਾਈ! ਜਿਸ ਗੁਰੂ ਨੇ (ਸਰਨ ਆਏ ਹਰੇਕ ਮਨੁੱਖ ਦਾ) ਬੋਦੀ ਵਾਲਾ ਤਾਰਾ ਹੀ ਸਦਾ ਕੱਟ ਦਿੱਤਾ ਹੈ (ਜੇਹੜਾ ਗੁਰੂ ਹਰੇਕ ਸਰਨ ਆਏ ਮਨੁੱਖ ਦੇ ਦੁੱਖਾਂ ਦੀ ਜੜ੍ਹ ਹੀ ਕੱਟ ਦੇਂਦਾ ਹੈ), ਉਹ ਗੁਰੂ ਮੇਰਾ ਭੀ ਸਦਾ ਲਈ ਮਦਦਗਾਰ ਬਣ ਗਿਆ ਹੈ (ਤੇ, ਉਸ ਦੀ ਕਿਰਪਾ ਨਾਲ) ਮੇਰਾ ਪਰਮਾਤਮਾ ਨਾਲ ਪਿਆਰ ਬਣ ਗਿਆ ਹੈ।੧।ਰਹਾਉ।

(ਹੇ ਭਾਈ! ਉਹ ਪਰਮਾਤਮਾ ਆਪਣੇ ਸੇਵਕਾਂ ਨੂੰ ਆਪਣੇ) ਹੱਥ ਦੇ ਕੇ (ਦੁੱਖਾਂ ਤੋਂ) ਬਚਾਂਦਾ ਹੈ, (ਸੇਵਕਾਂ ਨੂੰ) ਆਪਣੇ ਬਣਾ ਕੇ ਉਹਨਾਂ ਦਾ ਸਾਰਾ ਦੁੱਖ-ਦਰਦ ਮਿਟਾ ਦੇਂਦਾ ਹੈ। ਪਰਮਾਤਮਾ ਆਪਣੇ ਸੇਵਕਾਂ ਦਾ ਆਪ ਮਦਦਗਾਰ ਬਣਦਾ ਹੈ, ਤੇ, ਉਹਨਾਂ ਦੀ ਨਿੰਦਾ ਕਰਨ ਵਾਲਿਆਂ ਦੇ ਮੂੰਹ ਕਾਲੇ ਕਰਦਾ ਹੈ।੧।

ਹੇ ਨਾਨਕ! ਸਦਾ ਕਾਇਮ ਰਹਿਣ ਵਾਲਾ ਮਾਲਕ (ਆਪਣੇ ਸੇਵਕਾਂ ਦਾ ਆਪ) ਰਾਖਾ ਬਣਦਾ ਹੈ, ਉਹਨਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ। ਪਰਮਾਤਮਾ ਦੇ ਸੇਵਕ ਪਰਮਾਤਮਾ ਦੇ ਗੁਣ ਗਾ ਗਾ ਕੇ, ਤੇ, ਸਦਾ ਆਤਮਕ ਆਨੰਦ ਮਾਣ ਕੇ (ਦੁੱਖਾਂ ਕਲੇਸ਼ਾਂ ਵਲੋਂ) ਨਿਡਰ ਹੋ ਜਾਂਦੇ ਹਨ।੨।੧੭।

ਧਨਾਸਿਰੀ ਮਹਲਾ ੫ ॥ ਅਉਖਧੁ ਤੇਰੋ ਨਾਮੁ ਦਇਆਲ ॥ ਮੋਹਿ ਆਤੁਰ ਤੇਰੀ ਗਤਿ ਨਹੀ ਜਾਨੀ ਤੂੰ ਆਪਿ ਕਰਹਿ ਪ੍ਰਤਿਪਾਲ ॥੧॥ ਰਹਾਉ ॥ ਧਾਰਿ ਅਨੁਗ੍ਰਹੁ ਸੁਆਮੀ ਮੇਰੇ ਦੁਤੀਆ ਭਾਉ ਨਿਵਾਰਿ ॥ ਬੰਧਨ ਕਾਟਿ ਲੇਹੁ ਅਪੁਨੇ ਕਰਿ ਕਬਹੂ ਨ ਆਵਹ ਹਾਰਿ ॥੧॥ ਤੇਰੀ ਸਰਨਿ ਪਇਆ ਹਉ ਜੀਵਾਂ ਤੂੰ ਸੰਮ੍ਰਥੁ ਪੁਰਖੁ ਮਿਹਰਵਾਨੁ ॥ ਆਠ ਪਹਰ ਪ੍ਰਭ ਕਉ ਆਰਾਧੀ ਨਾਨਕ ਸਦ ਕੁਰਬਾਨੁ ॥੨॥੧੮॥ {ਪੰਨਾ 675}

ਪਦਅਰਥ: ਅਉਖਧੁਦਵਾਈ। ਦਇਆਲਹੇ ਦਇਆ ਦੇ ਘਰ! ਆਤੁਰਦੁੱਖੀ। ਮੋਹਿ ਆਤੁਰਮੈਂ ਦੁੱਖੀ ਨੇ। ਗਤਿਉੱਚੀ ਆਤਮਕ ਅਵਸਥਾ। ਕਰਹਿਤੂੰ ਕਰਦਾ ਹੈਂ।੧।ਰਹਾਉ।

ਅਨੁਗ੍ਰਹੁਕਿਰਪਾ। ਦੁਤੀਆ ਭਾਉਦੂਜਾ ਪਿਆਰ, ਮੇਰਤੇਰ, ਮਾਇਆ ਦਾ ਮੋਹ। ਨਿਵਾਰਿਦੂਰ ਕਰ। ਕਾਟਿਕੱਟ ਕੇ। ਕਰਿ ਲੇਹੁਬਣਾ ਲੈ। ਆਵਹਅਸੀ ਆਵੀਏ। ਹਾਰਿਹਾਰ ਕੇ।੧।

ਹਉ ਜੀਵਾਂਮੈਂ ਆਤਮਕ ਜੀਵਨ ਵਾਲਾ ਬਣਿਆ ਰਹਿੰਦਾ ਹਾਂ। ਸੰਮ੍ਰਥੁਸਭ ਤਾਕਤਾਂ ਦਾ ਮਾਲਕ। ਪੁਰਖੁਸਰਬਵਿਆਪਕ। ਕਉਨੂੰ। ਆਰਾਧੀਆਰਾਧੀਂ, ਮੈਂ ਅਰਾਧਦਾ ਰਹਾਂ। ਸਦਸਦਾ।੨।

ਅਰਥ: ਹੇ ਦਇਆ ਦੇ ਘਰ ਪ੍ਰਭੂ! ਤੇਰਾ ਨਾਮ (ਮੇਰੇ ਹਰੇਕ ਰੋਗ ਦੀ) ਦਵਾਈ ਹੈ, ਪਰ ਮੈਂ ਦੁੱਖੀਏ ਨੇ ਸਮਝਿਆ ਹੀ ਨਹੀਂ ਸੀ ਕਿ ਤੂੰ ਕਿਤਨੀ ਉੱਚੀ ਆਤਮਕ ਅਵਸਥਾ ਵਾਲਾ ਹੈਂ, (ਫਿਰ ਭੀ) ਤੂੰ ਆਪ ਮੇਰੀ ਪਾਲਣਾ ਕਰਦਾ ਹੈਂ।੧।ਰਹਾਉ।

ਹੇ ਮੇਰੇ ਮਾਲਕ! ਮੇਰੇ ਉੱਤੇ ਮੇਹਰ ਕਰ (ਮੇਰੇ ਅੰਦਰੋਂ) ਮਾਇਆ ਦਾ ਮੋਹ ਦੂਰ ਕਰ। ਹੇ ਪ੍ਰਭੂ! ਸਾਡੇ (ਮਾਇਆ ਦੇ ਮੋਹ ਦੇ) ਬੰਧਨ ਕੱਟ ਕੇ ਸਾਨੂੰ ਆਪਣੇ ਬਣਾ ਲਵੋ, ਅਸੀ ਕਦੇ (ਮਨੁੱਖ ਜਨਮ ਦੀ ਬਾਜ਼ੀ) ਹਾਰ ਕੇ ਨਾਹ ਆਵੀਏ।੧।

ਹੇ ਨਾਨਕ! (ਆਖ-ਹੇ ਪ੍ਰਭੂ!) ਤੇਰੀ ਸਰਨ ਪੈ ਕੇ ਮੈਂ ਆਤਮਕ ਜੀਵਨ ਵਾਲਾ ਬਣਿਆ ਰਹਿੰਦਾ ਹਾਂ (ਮੈਨੂੰ ਆਪਣੀ ਸਰਨ ਵਿਚ ਰੱਖ) ਤੂੰ ਸਾਰੀਆਂ ਤਾਕਤਾਂ ਦਾ ਮਾਲਕ ਹੈਂ, ਤੂੰ ਸਰਬ-ਵਿਆਪਕ ਹੈਂ, ਤੂੰ (ਸਭ ਉਤੇ) ਦਇਆ ਕਰਨ ਵਾਲਾ ਹੈਂ। (ਹੇ ਭਾਈ! ਮੇਰੀ ਇਹੀ ਅਰਦਾਸ ਹੈ ਕਿ) ਮੈਂ ਅੱਠੇ ਪਹਰ ਪਰਮਾਤਮਾ ਦਾ ਆਰਾਧਨ ਕਰਦਾ ਰਹਾਂ, ਮੈਂ ਉਸ ਤੋਂ ਸਦਾ ਸਦਕੇ ਜਾਂਦਾ ਹਾਂ।੨।੧੮।

ਰਾਗੁ ਧਨਾਸਰੀ ਮਹਲਾ ੫    ੴ ਸਤਿਗੁਰ ਪ੍ਰਸਾਦਿ ॥ ਹਾ ਹਾ ਪ੍ਰਭ ਰਾਖਿ ਲੇਹੁ ॥ ਹਮ ਤੇ ਕਿਛੂ ਨ ਹੋਇ ਮੇਰੇ ਸ੍ਵਾਮੀ ਕਰਿ ਕਿਰਪਾ ਅਪੁਨਾ ਨਾਮੁ ਦੇਹੁ ॥੧॥ ਰਹਾਉ ॥ ਅਗਨਿ ਕੁਟੰਬ ਸਾਗਰ ਸੰਸਾਰ ॥ ਭਰਮ ਮੋਹ ਅਗਿਆਨ ਅੰਧਾਰ ॥੧॥ ਊਚ ਨੀਚ ਸੂਖ ਦੂਖ ॥ ਧ੍ਰਾਪਸਿ ਨਾਹੀ ਤ੍ਰਿਸਨਾ ਭੂਖ ॥੨॥ ਮਨਿ ਬਾਸਨਾ ਰਚਿ ਬਿਖੈ ਬਿਆਧਿ ॥ ਪੰਚ ਦੂਤ ਸੰਗਿ ਮਹਾ ਅਸਾਧ ॥੩॥ ਜੀਅ ਜਹਾਨੁ ਪ੍ਰਾਨ ਧਨੁ ਤੇਰਾ ॥ ਨਾਨਕ ਜਾਨੁ ਸਦਾ ਹਰਿ ਨੇਰਾ ॥੪॥੧॥੧੯॥ {ਪੰਨਾ 675}

ਪਦਅਰਥ: ਹਾ ਹਾਹਾਏ! ਹਾਏ! ਪ੍ਰਭਹੇ ਪ੍ਰਭੂ! ਹਮ ਦੇਅਸਾਂ ਜੀਵਾਂ ਤੋਂ। ਸ੍ਵਾਮੀਹੇ ਸੁਆਮੀ!੧।ਰਹਾਉ।

ਸਾਗਰਸਮੁੰਦਰ। ਅਗਨਿਅੱਗ। ਕੁਟੰਬਪਰਵਾਰ (ਦਾ ਮੋਹ)ਭਰਮਭਟਕਣਾ। ਅਗਿਆਨਆਤਮਕ ਜੀਵਨ ਵਲੋਂ ਬੇਸਮਝੀ। ਅੰਧਾਰਹਨੇਰੇ।੧।

ਊਚਮਨ ਦਾ ਉੱਚਾ ਹੋ ਜਾਣਾ, ਅਹੰਕਾਰ। ਨੀਚਢਹਿੰਦੀ ਕਲਾ, ਨਿੱਘਰੀ ਹੋਈ ਹਾਲਤ। ਧ੍ਰਾਪਸਿ ਨਾਹੀਰੱਜਦਾ ਨਹੀਂ।੨।

ਮਨਿਮਨ ਵਿਚ। ਬਾਸਨਾਵਾਸਨਾ। ਰਚਿਰਚ ਕੇ, ਬਣਾ ਕੇ। ਬਿਖੈਵਿਸ਼ੇਵਿਕਾਰ। ਬਿਆਧਿਰੋਗ। ਦੂਤਵੈਰੀ। ਸੰਗਿਨਾਲ। ਅਸਾਧਕਾਬੂ ਨਾਹ ਆ ਸਕਣ ਵਾਲੇ।੩।

ਜੀਅਸਾਰੇ ਜੀਵ {ਲਫ਼ਜ਼ 'ਜੀਉ' ਤੋਂ ਬਹੁ-ਵਚਨ}ਨਾਨਕਹੇ ਨਾਨਕ! ਜਾਨੁਸਮਝ। ਨੇਰਾਨੇੜੇ।੪।

ਅਰਥ: ਹੇ ਪ੍ਰਭੂ! ਸਾਨੂੰ ਬਚਾ ਲੈ, ਸਾਨੂੰ ਬਚਾ ਲੈ। ਹੇ ਮੇਰੇ ਮਾਲਕ! (ਇਹਨਾਂ ਵਿਕਾਰਾਂ ਤੋਂ ਬਚਣ ਲਈ) ਅਸਾਂ ਜੀਵਾਂ ਪਾਸੋਂ ਕੁਝ ਨਹੀਂ ਹੋ ਸਕਦਾ! ਮੇਹਰ ਕਰ, ਆਪਣਾ ਨਾਮ ਬਖ਼ਸ਼।੧।ਰਹਾਉ।

ਹੇ ਪ੍ਰਭੂ! ਇਹ ਸੰਸਾਰ-ਸਮੁੰਦਰ ਪਰਵਾਰ (ਦੇ ਮੋਹ) ਦੀ ਅੱਗ (ਨਾਲ ਭਰਿਆ ਹੋਇਆ) ਹੈ। ਭਟਕਣਾ, ਮਾਇਆ ਦਾ ਮੋਹ, ਆਤਮਕ ਜੀਵਨ ਵਲੋਂ ਬੇ-ਸਮਝੀ-ਇਹ ਸਾਰੇ ਘੁੱਪ ਹਨੇਰੇ ਪਏ ਹੋਏ ਹਨ।੧।

ਹੇ ਪ੍ਰਭੂ! ਦੁਨੀਆ ਦੇ ਸੁਖ ਮਿਲਣ ਤੇ ਜੀਵ ਨੂੰ ਅਹੰਕਾਰ ਪੈਦਾ ਹੋ ਜਾਂਦਾ ਹੈ, ਦੁੱਖ ਮਿਲਣ ਤੇ ਨਿੱਘਰੀ ਹੋਈ ਹਾਲਤ ਬਣ ਜਾਂਦੀ ਹੈ। ਜੀਵ (ਮਾਇਆ ਵਲੋਂ ਕਿਸੇ ਵੇਲੇ) ਰੱਜਦਾ ਨਹੀਂ, ਇਸ ਨੂੰ ਮਾਇਆ ਦੀ ਤ੍ਰੇਹ ਮਾਇਆ ਦੀ ਭੁੱਖ ਚੰਬੜੀ ਰਹਿੰਦੀ ਹੈ।੨।

ਹੇ ਪ੍ਰਭੂ! ਜੀਵ ਆਪਣੇ ਮਨ ਵਿਚ ਵਾਸਨਾ ਖੜੀਆਂ ਕਰ ਕੇ ਵਿਸ਼ੇ-ਵਿਕਾਰਾਂ ਦੇ ਕਾਰਨ ਰੋਗ ਸਹੇੜ ਲੈਂਦਾ ਹੈ। ਇਹ ਵੱਡੇ ਆਕੀ (ਕਾਮਾਦਿਕ) ਪੰਜ ਵੈਰੀ ਇਸ ਦੇ ਨਾਲ ਚੰਬੜੇ ਰਹਿੰਦੇ ਹਨ।੩।

ਹੇ ਨਾਨਕ! (ਜੇ ਇਹਨਾਂ ਵੈਰੀਆਂ ਤੋਂ ਬਚਣਾ ਹੈ, ਤਾਂ) ਪਰਮਾਤਮਾ ਨੂੰ ਸਦਾ ਆਪਣੇ ਅੰਗ-ਸੰਗ ਵੱਸਦਾ ਸਮਝ (ਉਸ ਦੇ ਅੱਗੇ ਅਰਦਾਸ ਕਰਿਆ ਕਰ-ਹੇ ਪ੍ਰਭੂ!) ਇਹ ਸਾਰੇ ਜੀਵ, ਇਹ ਜਗਤ, ਇਹ ਧਨ, ਜੀਵਾਂ ਦੇ ਪ੍ਰਾਣ-ਇਹ ਸਭ ਕੁਝ ਤੇਰਾ ਹੀ ਰਚਿਆ ਹੋਇਆ ਹੈ (ਤੂੰ ਹੀ ਵਿਕਾਰਾਂ ਤੋਂ ਬਚਾਣ ਦੇ ਸਮਰਥ ਹੈਂ)੪।੧।੧੯।

ਨੋਟ: ਅੰਕ ੧ ਦੱਸਦਾ ਹੈ ਕਿ ਮਹਲਾ ੫ ਦੇ ਸ਼ਬਦਾਂ ਦਾ ਇਹ ਨਵਾਂ ਸੰਗ੍ਰਹ ਹੈ।

ਧਨਾਸਰੀ ਮਹਲਾ ੫ ॥ ਦੀਨ ਦਰਦ ਨਿਵਾਰਿ ਠਾਕੁਰ ਰਾਖੈ ਜਨ ਕੀ ਆਪਿ ॥ ਤਰਣ ਤਾਰਣ ਹਰਿ ਨਿਧਿ ਦੂਖੁ ਨ ਸਕੈ ਬਿਆਪਿ ॥੧॥ ਸਾਧੂ ਸੰਗਿ ਭਜਹੁ ਗੁਪਾਲ ॥ ਆਨ ਸੰਜਮ ਕਿਛੁ ਨ ਸੂਝੈ ਇਹ ਜਤਨ ਕਾਟਿ ਕਲਿ ਕਾਲ ॥ ਰਹਾਉ ॥ ਆਦਿ ਅੰਤਿ ਦਇਆਲ ਪੂਰਨ ਤਿਸੁ ਬਿਨਾ ਨਹੀ ਕੋਇ ॥ ਜਨਮ ਮਰਣ ਨਿਵਾਰਿ ਹਰਿ ਜਪਿ ਸਿਮਰਿ ਸੁਆਮੀ ਸੋਇ ॥੨॥ ਬੇਦ ਸਿੰਮ੍ਰਿਤਿ ਕਥੈ ਸਾਸਤ ਭਗਤ ਕਰਹਿ ਬੀਚਾਰੁ ॥ ਮੁਕਤਿ ਪਾਈਐ ਸਾਧਸੰਗਤਿ ਬਿਨਸਿ ਜਾਇ ਅੰਧਾਰੁ ॥੩॥ ਚਰਨ ਕਮਲ ਅਧਾਰੁ ਜਨ ਕਾ ਰਾਸਿ ਪੂੰਜੀ ਏਕ ॥ ਤਾਣੁ ਮਾਣੁ ਦੀਬਾਣੁ ਸਾਚਾ ਨਾਨਕ ਕੀ ਪ੍ਰਭ ਟੇਕ ॥੪॥੨॥੨੦॥ {ਪੰਨਾ 675}

ਪਦਅਰਥ: ਦੀਨਗਰੀਬ, ਅਨਾਥ। ਨਿਵਾਰਿਦੂਰ ਕਰ ਕੇ। ਜਨਸੇਵਕ। ਰਾਖੈਲਾਜ ਰੱਖਦਾ ਹੈ। ਤਰਣਜਹਾਜ਼। ਨਿਧਿਖ਼ਜ਼ਾਨਾ। ਨ ਸਕੈ ਬਿਆਪਿਪੋਹ ਨਹੀਂ ਸਕਦਾ।੧।

ਸਾਧੂ ਸੰਗਿਗੁਰੂ ਦੀ ਸੰਗਤਿ ਵਿਚ। ਗੋਪਾਲਧਰਤੀ ਦਾ ਪਾਲਣ ਵਾਲਾ। ਆਨ—{अन्य} ਕੋਈ ਹੋਰ। ਸੰਜਮਜੁਗਤਿ। ਕਟਿਕੱਟ ਲੈ। ਕਲਿ ਕਾਲਸੰਸਾਰ ਦੀ ਕਲਪਣਾ, ਜਗਤ ਦੇ ਝੰਬੇਲੇ।ਰਹਾਉ।

ਆਦਿਸ਼ੁਰੂ ਤੋਂ। ਅੰਤਿਅਖ਼ੀਰ ਵਿਚ। ਆਦਿ ਅੰਤਿਜਗਤ ਦੇ ਸ਼ੁਰੂ ਤੋਂ ਲੈ ਕੇ ਅਖ਼ੀਰ ਤਕ, ਸਦਾ ਹੀ। ਦਇਆਲਦਇਆ ਦਾ ਘਰ। ਪੂਰਨਸਰਬਵਿਆਪਕ। ਨਿਵਾਰਿਦੂਰ ਕਰ ਲੈ। ਜਪਿਜਪ ਕੇ। ਸੋਇਉਹੀ।੨।

ਕਰਹਿਕਰਦੇ ਹਨ। ਮੁਕਤਿ—(ਜਗਤ ਦੇ ਝਗੜਿਆਂ ਝੰਬੇਲਿਆਂ ਤੋਂ) ਖ਼ਲਾਸੀ। ਅੰਧਾਰੁਹਨੇਰਾ।੩।

ਅਧਾਰੁਆਸਰਾ। ਸਾਚਾਸਦਾ ਕਾਇਮ ਰਹਿਣ ਵਾਲਾ।੪।

ਅਰਥ: ਹੇ ਭਾਈ! ਗੁਰੂ ਦੀ ਸੰਗਤਿ ਵਿਚ (ਰਹਿ ਕੇ) ਪਰਮਾਤਮਾ ਦਾ ਨਾਮ ਜਪਿਆ ਕਰ। ਇਹਨਾਂ ਜਤਨਾਂ ਨਾਲ ਹੀ ਸੰਸਾਰ ਦੇ ਝੰਬੇਲਿਆਂ ਦੀ ਫਾਹੀ ਕੱਟ। (ਮੈਨੂੰ ਇਸ ਤੋਂ ਬਿਨਾ) ਹੋਰ ਕੋਈ ਜੁਗਤਿ ਨਹੀਂ ਸੁੱਝਦੀ।ਰਹਾਉ।

ਹੇ ਭਾਈ! ਪਰਮਾਤਮਾ ਅਨਾਥਾਂ ਦੇ ਦੁੱਖ ਦੂਰ ਕਰ ਕੇ ਆਪਣੇ ਸੇਵਕਾਂ ਦੀ ਲਾਜ ਆਪ ਰੱਖਦਾ ਹੈ। ਉਹ ਪ੍ਰਭੂ (ਸੰਸਾਰ-ਸਮੁੰਦਰ ਤੋਂ ਪਾਰ) ਲੰਘਾਣ ਵਾਸਤੇ (ਮਾਨੋ) ਜਹਾਜ਼ ਹੈ, ਉਹ ਹਰੀ ਸਾਰੇ ਸੁਖਾਂ ਦਾ ਖ਼ਜ਼ਾਨਾ ਹੈ, (ਉਸ ਦੀ ਸਰਨ ਪਿਆਂ ਕੋਈ) ਦੁੱਖ ਪੋਹ ਨਹੀਂ ਸਕਦਾ।੧।

ਹੇ ਭਾਈ! ਜੇਹੜਾ ਦਇਆ-ਦਾ-ਘਰ ਸਰਬ-ਵਿਆਪਕ ਪ੍ਰਭੂ ਸਦਾ ਹੀ (ਜੀਵਾਂ ਦੇ ਸਿਰ ਉਤੇ ਰਾਖਾ) ਹੈ ਤੇ ਉਸ ਤੋਂ ਬਿਨਾ (ਉਸ ਵਰਗਾ) ਹੋਰ ਕੋਈ ਨਹੀਂ ਉਸੇ ਮਾਲਕ ਦਾ ਨਾਮ ਸਦਾ ਸਿਮਰਿਆ ਕਰ, ਉਸੇ ਹਰੀ ਦਾ ਨਾਮ ਜਪ ਕੇ ਆਪਣਾ ਜਨਮ-ਮਰਨ ਦਾ ਗੇੜ ਦੂਰ ਕਰ।੨।

ਹੇ ਭਾਈ! ਵੇਦ ਸਿੰਮ੍ਰਿਤੀ ਸ਼ਾਸਤਰ (ਹਰੇਕ ਧਰਮ ਪੁਸਤਕ ਜਿਸ ਪਰਮਾਤਮਾ ਦਾ) ਜ਼ਿਕਰ ਕਰਦਾ ਹੈ, ਭਗਤ ਜਨ (ਭੀ ਜਿਸ ਪਰਮਾਤਮਾ ਦੇ ਗੁਣਾਂ ਦਾ) ਵਿਚਾਰ ਕਰਦੇ ਹਨ, ਸਾਧ ਸੰਗਤਿ ਵਿਚ (ਉਸ ਦਾ ਨਾਮ ਸਿਮਰ ਕੇ ਜਗਤ ਦੇ ਝੰਬੇਲਿਆਂ ਤੋਂ) ਖ਼ਲਾਸੀ ਮਿਲਦੀ ਹੈ, (ਮਾਇਆ ਦੇ ਮੋਹ ਦਾ) ਹਨੇਰਾ ਦੂਰ ਹੋ ਜਾਂਦਾ ਹੈ।੩।

ਹੇ ਨਾਨਕ! (ਆਖ-ਹੇ ਭਾਈ!) ਪਰਮਾਤਮਾ ਦੇ ਸੋਹਣੇ ਚਰਨ ਹੀ ਭਗਤਾਂ (ਦੇ ਆਤਮਕ ਜੀਵਨ) ਦਾ ਸਰਮਾਇਆ ਹੈ, ਪਰਮਾਤਮਾ ਦੀ ਓਟ ਹੀ ਉਹਨਾਂ ਦਾ ਬਲ ਹੈ, ਸਹਾਰਾ ਹੈ, ਸਦਾ ਕਾਇਮ ਰਹਿਣ ਵਾਲਾ ਆਸਰਾ ਹੈ।੪।੨।੨੦।

TOP OF PAGE

Sri Guru Granth Darpan, by Professor Sahib Singh