ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ

Page 683

ਧਨਾਸਰੀ ਮਃ ੫ ॥ ਜਨ ਕੀ ਕੀਨੀ ਪਾਰਬ੍ਰਹਮਿ ਸਾਰ ॥ ਨਿੰਦਕ ਟਿਕਨੁ ਨ ਪਾਵਨਿ ਮੂਲੇ ਊਡਿ ਗਏ ਬੇਕਾਰ ॥੧॥ ਰਹਾਉ ॥ ਜਹ ਜਹ ਦੇਖਉ ਤਹ ਤਹ ਸੁਆਮੀ ਕੋਇ ਨ ਪਹੁਚਨਹਾਰ ॥ ਜੋ ਜੋ ਕਰੈ ਅਵਗਿਆ ਜਨ ਕੀ ਹੋਇ ਗਇਆ ਤਤ ਛਾਰ ॥੧॥ ਕਰਨਹਾਰੁ ਰਖਵਾਲਾ ਹੋਆ ਜਾ ਕਾ ਅੰਤੁ ਨ ਪਾਰਾਵਾਰ ॥ ਨਾਨਕ ਦਾਸ ਰਖੇ ਪ੍ਰਭਿ ਅਪੁਨੈ ਨਿੰਦਕ ਕਾਢੇ ਮਾਰਿ ॥੨॥੨੧॥੫੨॥ {ਪੰਨਾ 683}

ਪਦਅਰਥ: ਪਾਰਬ੍ਰਹਮਿਪਾਰਬ੍ਰਹਮ ਨੇ। ਸਾਰਸੰਭਾਲ। ਟਿਕਨੁ ਨ ਪਾਵਨਿ—(ਸੇਵਕ ਦੇ ਟਾਕਰੇ ਤੇ) ਟਿਕਾਉ ਹਾਸਲ ਨਹੀਂ ਕਰ ਸਕਦੇ, ਅੜ ਨਹੀਂ ਸਕਦੇ। ਮੂਲੇਉੱਕਾ ਹੀ। ਬੇਕਾਰਨਕਾਰਾ (ਹੋ ਕੇ)੧।ਰਹਾਉ।

ਜਹ ਜਹਜਿੱਥੇ ਜਿੱਥੇ। ਦੇਖਉਦੇਖਉਂ, ਮੈਂ ਵੇਖਦਾ ਹਾਂ। ਪਹੁਚਨਹਾਰਬਰਾਬਰੀ ਕਰ ਸਕਣ ਜੋਗਾ। ਜੋ ਜੋਜੇਹੜਾ ਜੇਹੜਾ ਮਨੁੱਖ। ਅਵਗਿਆਨਿਰਾਦਰੀ। ਤਤਤੁਰਤ। ਛਾਰਸੁਆਹ।੧।

ਜਾ ਕਾਜਿਸ (ਕਰਨਹਾਰ ਪ੍ਰਭੂ) ਦਾ। ਪ੍ਰਭਿਪ੍ਰਭੂ ਨੇ। ਮਾਰਿਮਾਰ ਕੇ, ਆਤਮਕ ਮੌਤੇ ਮਾਰ ਕੇ।੨।

ਅਰਥ: ਹੇ ਭਾਈ! ਪਰਮਾਤਮਾ ਨੇ (ਸਦਾ ਹੀ) ਆਪਣੇ ਸੇਵਕਾਂ ਦੀ ਸੰਭਾਲ ਕੀਤੀ ਹੈ। (ਉਹਨਾਂ ਦੀ) ਨਿੰਦਾ ਕਰਨ ਵਾਲੇ ਉਹਨਾਂ ਦੇ ਟਾਕਰੇ ਤੇ ਉੱਕਾ ਹੀ ਅੜ ਨਹੀਂ ਸਕਦੇ। (ਜਿਵੇਂ ਹਵਾ ਦੇ ਅੱਗੇ ਬੱਦਲ ਉੱਡ ਜਾਂਦੇ ਹਨ ਤਿਵੇਂ ਉਹ ਨਿੰਦਕ ਸੇਵਕਾਂ ਦੇ ਟਾਕਰੇ ਤੇ ਸਦਾ) ਨਕਾਰੇ ਹੋ ਕੇ ਉੱਡ ਗਏ।੧।ਰਹਾਉ।

ਹੇ ਭਾਈ! ਜਿਸ ਪਰਮਾਤਮਾ ਦੀ ਕੋਈ ਭੀ ਬਰਾਬਰੀ ਨਹੀਂ ਕਰ ਸਕਦਾ, ਮੈਂ ਜਿੱਥੇ ਜਿੱਥੇ ਵੇਖਦਾ ਹਾਂ ਉੱਥੇ ਹੀ ਉਹ ਮਾਲਕ-ਪ੍ਰਭੂ ਵੱਸਦਾ ਹੈ, ਉਸ ਦੇ ਸੇਵਕ ਦੀ ਜੇਹੜਾ ਭੀ ਕੋਈ ਮਨੁੱਖ ਨਿਰਾਦਰੀ ਕਰਦਾ ਹੈ, (ਉਹ ਆਤਮਕ ਜੀਵਨ ਵਿਚ) ਤੁਰਤ ਸੁਆਹ ਹੋ ਜਾਂਦਾ ਹੈ।੧।

ਹੇ ਭਾਈ! ਜਿਸ ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ, ਜਿਸ ਦੀ ਹਸਤੀ ਦਾ ਪਾਰਲਾ ਉਰਲਾ ਬੰਨਾ ਨਹੀਂ ਲੱਭ ਸਕਦਾ ਹੈ, ਉਹ ਸਭ ਨੂੰ ਪੈਦਾ ਕਰਨ ਵਾਲਾ ਪਰਮਾਤਮਾ (ਆਪਣੇ ਸੇਵਕਾਂ ਦਾ ਸਦਾ) ਰਾਖਾ ਰਹਿੰਦਾ ਹੈ। ਹੇ ਨਾਨਕ! ਪ੍ਰਭੂ ਨੇ ਆਪਣੇ ਸੇਵਕਾਂ ਦੀ ਸਦਾ ਰਾਖੀ ਕੀਤੀ ਹੈ, ਤੇ; ਉਹਨਾਂ ਦੀ ਨਿੰਦਾ ਕਰਨ ਵਾਲਿਆਂ ਨੂੰ ਆਤਮਕ ਮੌਤੇ ਮਾਰ ਕੇ (ਆਪਣੇ ਦਰ ਤੋਂ) ਕੱਢ ਦਿੱਤਾ ਹੈ।੨।੨੧।੫੨।

ਧਨਾਸਰੀ ਮਹਲਾ ੫ ਘਰੁ ੯ ਪੜਤਾਲ    ੴ ਸਤਿਗੁਰ ਪ੍ਰਸਾਦਿ ॥ ਹਰਿ ਚਰਨ ਸਰਨ ਗੋਬਿੰਦ ਦੁਖ ਭੰਜਨਾ ਦਾਸ ਅਪੁਨੇ ਕਉ ਨਾਮੁ ਦੇਵਹੁ ॥ ਦ੍ਰਿਸਟਿ ਪ੍ਰਭ ਧਾਰਹੁ ਕ੍ਰਿਪਾ ਕਰਿ ਤਾਰਹੁ ਭੁਜਾ ਗਹਿ ਕੂਪ ਤੇ ਕਾਢਿ ਲੇਵਹੁ ॥ ਰਹਾਉ ॥ ਕਾਮ ਕ੍ਰੋਧ ਕਰਿ ਅੰਧ ਮਾਇਆ ਕੇ ਬੰਧ ਅਨਿਕ ਦੋਖਾ ਤਨਿ ਛਾਦਿ ਪੂਰੇ ॥ ਪ੍ਰਭ ਬਿਨਾ ਆਨ ਨ ਰਾਖਨਹਾਰਾ ਨਾਮੁ ਸਿਮਰਾਵਹੁ ਸਰਨਿ ਸੂਰੇ ॥੧॥ ਪਤਿਤ ਉਧਾਰਣਾ ਜੀਅ ਜੰਤ ਤਾਰਣਾ ਬੇਦ ਉਚਾਰ ਨਹੀ ਅੰਤੁ ਪਾਇਓ ॥ ਗੁਣਹ ਸੁਖ ਸਾਗਰਾ ਬ੍ਰਹਮ ਰਤਨਾਗਰਾ ਭਗਤਿ ਵਛਲੁ ਨਾਨਕ ਗਾਇਓ ॥੨॥੧॥੫੩॥ {ਪੰਨਾ 683}

ਪਦਅਰਥ: ਹਰਿਹੇ ਹਰੀ! ਗੋਬਿੰਦਹੇ ਗੋਬਿੰਦ! ਦੁਖ ਭੰਜਨਾਹੇ ਦੁੱਖਾਂ ਦੇ ਨਾਸ ਕਰਨ ਵਾਲੇ! ਕਉਨੂੰ। ਦ੍ਰਿਸਟਿਨਜ਼ਰ। ਪ੍ਰਭਹੇ ਪ੍ਰਭੂ। ਕਰਿਕਰ ਕੇ। ਤਾਰਹੁਪਾਰ ਲੰਘਾ ਲੈ। ਭੁਜਾਬਾਂਹ। ਗਹਿਫੜ ਕੇ। ਕੂਪ ਤੇਖੂਹ ਵਿਚੋਂ।ਰਹਾਉ।

ਕਰਿਦੇ ਕਾਰਨ। ਅੰਧ—{ਬਹੁ-ਵਚਨ} ਅੰਨ੍ਹੇ ਹੋਏ ਹੋਏ। ਬੰਧਬੰਧਨਾਂ ਵਿਚ। ਦੋਖਾਪਾਪ। ਤਨਿਸਰੀਰ ਵਿਚ। ਛਾਇਛਾਏ ਹੋਏ। ਪੂਰੇਪੂਰੀ ਤਰ੍ਹਾਂ। ਆਨ—{अन्य} ਕੋਈ ਹੋਰ। ਸਰਨਿ ਸੂਰੇਹੇ ਸ਼ਰਨ ਦੇ ਸੂਰਮੇ! ਹੇ ਸ਼ਰਨ ਆਇਆਂ ਦੀ ਸਹਾਇਤਾ ਕਰ ਸਕਣ ਵਾਲੇ।੧।

ਪਤਿਤ ਉਧਾਰਣਾਹੇ ਵਿਕਾਰੀਆਂ ਨੂੰ ਬਚਾਣ ਵਾਲੇ! ਬੇਦ ਉਚਾਰਵੇਦਾਂ ਦਾ ਪਾਠ ਕਰਨ ਵਾਲਿਆਂ ਨੇ। ਗੁਣਹ ਸਾਗਰਾਹੇ ਗੁਣਾਂ ਦੇ ਸਮੁੰਦਰ! ਰਤਨਾਗਰਾਹੇ ਰਤਨਾਂ ਦੀ ਖਾਣ! ਵਛਲੁਪਿਆਰ ਕਰਨ ਵਾਲਾ {वत्सल}ਨਾਨਕਹੇ ਨਾਨਕ!੨।

ਅਰਥ: ਹੇ ਹਰੀ! ਹੇ ਗੋਬਿੰਦ! ਹੇ ਦੁੱਖਾਂ ਦੇ ਨਾਸ ਕਰਨ ਵਾਲੇ! ਆਪਣੇ ਦਾਸ ਨੂੰ ਆਪਣਾ ਨਾਮ ਬਖ਼ਸ਼। ਹੇ ਪ੍ਰਭੂ! (ਆਪਣੇ ਦਾਸ ਉੱਤੇ) ਮੇਹਰ ਦੀ ਨਿਗਾਹ ਕਰ, ਕਿਰਪਾ ਕਰ ਕੇ (ਦਾਸ ਨੂੰ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈ, (ਦਾਸ ਦੀ) ਬਾਂਹ ਫੜ ਕੇ (ਦਾਸ ਨੂੰ ਮੋਹ ਦੇ) ਖੂਹ ਵਿਚੋਂ ਕੱਢ ਲੈ।ਰਹਾਉ।

ਹੇ ਪ੍ਰਭੂ! ਕਾਮ ਕ੍ਰੋਧ (ਆਦਿਕ ਵਿਕਾਰਾਂ) ਦੇ ਕਾਰਨ (ਜੀਵ) ਅੰਨ੍ਹੇ ਹੋਏ ਪਏ ਹਨ, ਮਾਇਆ ਦੇ ਬੰਧਨਾਂ ਵਿਚ ਫਸੇ ਪਏ ਹਨ, ਅਨੇਕਾਂ ਵਿਕਾਰ (ਇਹਨਾਂ ਦੇ) ਸਰੀਰ ਵਿਚ ਪੂਰੇ ਤੌਰ ਤੇ ਪ੍ਰਭਾਵ ਪਾਈ ਬੈਠੇ ਹਨ। ਹੇ ਪ੍ਰਭੂ! ਤੈਥੋਂ ਬਿਨਾ ਕੋਈ ਹੋਰ (ਜੀਵਾਂ ਦੀ ਵਿਕਾਰਾਂ ਤੋਂ) ਰਾਖੀ ਕਰਨ ਜੋਗਾ ਨਹੀਂ। ਹੇ ਸ਼ਰਨ ਆਇਆਂ ਦੀ ਲਾਜ ਰੱਖ ਸਕਣ ਵਾਲੇ! ਆਪਣਾ ਨਾਮ ਜਪਾ।੧।

ਹੇ ਵਿਕਾਰੀਆਂ ਨੂੰ ਬਚਾਣ ਵਾਲੇ! ਹੇ ਸਾਰੇ ਜੀਵਾਂ ਨੂੰ ਪਾਰ ਲੰਘਾਣ ਵਾਲੇ! ਵੇਦਾਂ ਦੇ ਪੜ੍ਹਨ ਵਾਲੇ ਭੀ ਤੇਰੇ ਗੁਣਾਂ ਦਾ ਅੰਤ ਨਹੀਂ ਪਾ ਸਕੇ। ਹੇ ਨਾਨਕ! (ਆਖ-) ਹੇ ਗੁਣਾਂ ਦੇ ਸਮੁੰਦਰ! ਹੇ ਸੁਖਾਂ ਦੇ ਸਮੁੰਦਰ! ਹੇ ਰਤਨਾਂ ਦੀ ਖਾਣ ਪਾਰਬ੍ਰਹਮ! ਮੈਂ ਤੈਨੂੰ ਭਗਤੀ ਨਾਲ ਪਿਆਰ ਕਰਨ ਵਾਲਾ (ਜਾਣ ਕੇ) ਤੇਰੀ ਸਿਫ਼ਤਿ-ਸਾਲਾਹ ਕਰ ਰਿਹਾ ਹਾਂ।੨।੧।੫੩।

ਧਨਾਸਰੀ ਮਹਲਾ ੫ ॥ ਹਲਤਿ ਸੁਖੁ ਪਲਤਿ ਸੁਖੁ ਨਿਤ ਸੁਖੁ ਸਿਮਰਨੋ ਨਾਮੁ ਗੋਬਿੰਦ ਕਾ ਸਦਾ ਲੀਜੈ ॥ ਮਿਟਹਿ ਕਮਾਣੇ ਪਾਪ ਚਿਰਾਣੇ ਸਾਧਸੰਗਤਿ ਮਿਲਿ ਮੁਆ ਜੀਜੈ ॥੧॥ ਰਹਾਉ ॥ ਰਾਜ ਜੋਬਨ ਬਿਸਰੰਤ ਹਰਿ ਮਾਇਆ ਮਹਾ ਦੁਖੁ ਏਹੁ ਮਹਾਂਤ ਕਹੈ ॥ ਆਸ ਪਿਆਸ ਰਮਣ ਹਰਿ ਕੀਰਤਨ ਏਹੁ ਪਦਾਰਥੁ ਭਾਗਵੰਤੁ ਲਹੈ ॥੧॥ ਸਰਣਿ ਸਮਰਥ ਅਕਥ ਅਗੋਚਰਾ ਪਤਿਤ ਉਧਾਰਣ ਨਾਮੁ ਤੇਰਾ ॥ ਅੰਤਰਜਾਮੀ ਨਾਨਕ ਕੇ ਸੁਆਮੀ ਸਰਬਤ ਪੂਰਨ ਠਾਕੁਰੁ ਮੇਰਾ ॥੨॥੨॥੫੪॥ {ਪੰਨਾ 683}

ਪਦਅਰਥ: ਹਲਤਿ—{अत्र} ਇਸ ਲੋਕ ਵਿਚ। ਪਲਤਿ—{परत्र} ਪਰਲੋਕ ਵਿਚ। ਨਿਤਸਦਾ ਹੀ। ਸਿਮਰਨੋਸਿਮਰਨੁ। ਲੀਜੈਲੈਣਾ ਚਾਹੀਦਾ ਹੈ। ਮਿਟਹਿਮਿਟ ਜਾਂਦੇ ਹਨ। ਕਮਾਣੇ ਚਿਰਾਣੇਚਿਰ ਦੇ ਕਮਾਏ ਹੋਏ। ਮਿਲਿਮਿਲ ਕੇ। ਮੁਆਆਤਮਕ ਮੌਤੇ ਮਰਿਆ ਹੋਇਆ। ਜੀਜੈਜੀਊਂ ਪੈਂਦਾ ਹੈ, ਆਤਮਕ ਜੀਵਨ ਹਾਸਲ ਕਰ ਲੈਂਦਾ ਹੈ।੧।ਰਹਾਉ।

ਬਿਸਰੰਤਭੁਲਾ ਦੇਂਦੇ ਹਨ। ਮਹਾਵੱਡਾ। ਏਹੁਇਹ (ਬਚਨ)ਮਹਾਂਤਵੱਡੀ ਆਤਮਾ ਵਾਲੇ। ਕਹੈਕਹੈਂ। ਪਿਆਸਤਾਂਘ। ਰਮਣਸਿਮਰਨ। ਕੀਰਤਨਸਿਫ਼ਤਿ-ਸਾਲਾਹ। ਭਾਗਵੰਤੁਕਿਸਮਤ ਵਾਲਾ ਮਨੁੱਖ। ਲਹੈਪ੍ਰਾਪਤ ਕਰਦਾ ਹੈ।੧।

ਸਰਣਿ ਸਮਰਥਹੇ ਸ਼ਰਨ ਆਏ ਦੀ ਸਹਾਇਤਾ ਕਰ ਸਕਣ ਵਾਲੇ! ਅਕਥਹੇ ਐਸੇ ਪ੍ਰਭੂ ਜਿਸ ਦਾ ਸਰੂਪ ਬਿਆਨ ਨਹੀਂ ਹੋ ਸਕਦਾ। ਅਗੋਚਰਾਹੇ ਅਗੋਚਰ! {ਗੋਚਰ। ਗੋਗਿਆਨਇੰਦ੍ਰੇ। ਚਰਪਹੁੰਚ} ਗਿਆਨ ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਰਹਿਣ ਵਾਲੇ ਹੇ ਪ੍ਰਭੂ! ਪਤਿਤਵਿਕਾਰਾਂ ਵਿਚ ਡਿੱਗੇ ਹੋਏ। ਪਤਿਤ ਉਧਾਰਣਵਿਕਾਰੀਆਂ ਨੂੰ ਵਿਕਾਰਾਂ ਤੋਂ ਬਚਾਣ ਵਾਲਾ। ਅੰਤਰਜਾਮੀਹੇ ਹਰੇਕ ਦੇ ਦਿਲ ਦੀ ਜਾਣਨ ਵਾਲੇ! ਸਰਬਤ—{सर्वत्र} ਹਰ ਥਾਂ, ਸਭ ਥਾਈਂ।੨।

ਅਰਥ: ਹੇ ਭਾਈ! ਪਰਮਾਤਮਾ ਦਾ ਨਾਮ ਸਦਾ ਸਿਮਰਨਾ ਚਾਹੀਦਾ ਹੈ। ਸਿਮਰਨ ਇਸ ਲੋਕ ਵਿਚ ਪਰਲੋਕ ਵਿਚ ਸਦਾ ਹੀ ਸੁਖ ਦੇਣ ਵਾਲਾ ਹੈ (ਸਿਮਰਨ ਦੀ ਬਰਕਤਿ ਨਾਲ) ਚਿਰਾਂ ਦੇ ਕੀਤੇ ਹੋਏ ਪਾਪ ਮਿਟ ਜਾਂਦੇ ਹਨ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ (ਸਿਮਰਨ ਕਰਨ ਨਾਲ) ਆਤਮਕ ਮੌਤੇ ਮਰਿਆ ਹੋਇਆ ਮਨੁੱਖ ਮੁੜ ਆਤਮਕ ਜੀਵਨ ਹਾਸਲ ਕਰ ਲੈਂਦਾ ਹੈ।੧।ਰਹਾਉ।

ਹੇ ਭਾਈ! ਰਾਜ ਅਤੇ ਜਵਾਨੀ (ਦੇ ਹੁਲਾਰੇ) ਪਰਮਾਤਮਾ ਦਾ ਨਾਮ ਭੁਲਾ ਦੇਂਦੇ ਹਨ! ਮਾਇਆ ਦਾ ਮੋਹ ਵੱਡਾ ਦੁੱਖ (ਦਾ ਮੂਲ) ਹੈ-ਇਹ ਗੱਲ ਮਹਾ ਪੁਰਖ ਦੱਸਦੇ ਹਨ। ਪਰਮਾਤਮਾ ਦੇ ਨਾਮ ਦੇ ਸਿਮਰਨ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਆਸ ਅਤੇ ਤਾਂਘ-ਇਹ ਕੀਮਤੀ ਚੀਜ਼ ਕੋਈ ਵਿਰਲਾ ਭਾਗਾਂ ਵਾਲਾ ਮਨੁੱਖ ਪ੍ਰਾਪਤ ਕਰਦਾ ਹੈ।੧।

ਹੇ ਸ਼ਰਨ ਆਏ ਦੀ ਸਹਾਇਤਾ ਕਰਨ ਜੋਗੇ! ਹੇ ਅਕੱਥ! ਹੇ ਅਗੋਚਰ! ਹੇ ਅੰਤਰਜਾਮੀ! ਹੇ ਨਾਨਕ ਦੇ ਮਾਲਕ! ਤੇਰਾ ਨਾਮ ਵਿਕਾਰੀਆਂ ਨੂੰ ਵਿਕਾਰਾਂ ਤੋਂ ਬਚਾ ਲੈਣ ਵਾਲਾ ਹੈ। ਹੇ ਭਾਈ! ਮੇਰਾ ਮਾਲਕ-ਪ੍ਰਭੂ ਸਭ ਥਾਈਂ ਵਿਆਪਕ ਹੈ।੨।੨।੫੮।

ਧਨਾਸਰੀ ਮਹਲਾ ੫ ਘਰੁ ੧੨    ੴ ਸਤਿਗੁਰ ਪ੍ਰਸਾਦਿ ॥ ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ ਸਾਗਰੁ ਤਰਿਆ ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥ ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥ ਜਮ ਜੰਦਾਰੁ ਨ ਆਵੈ ਨੇੜੇ ॥੪॥ ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥ ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥ {ਪੰਨਾ 683-684}

ਪਦਅਰਥ: ਬੰਦਨਾਨਮਸਕਾਰ। ਗੁਣ ਗੋਪਾਲ ਰਾਇਪ੍ਰਭੂ ਪਾਤਿਸ਼ਾਹ ਦੇ ਗੁਣ।ਰਹਾਉ।

ਭਾਗਿਕਿਸਮਤ ਨਾਲ। ਭੇਟੇਮਿਲਦਾ ਹੈ। ਕੋਟਿਕ੍ਰੋੜਾਂ। ਸੇਵਾਭਗਤੀ।੪।

ਜਾ ਕਾਜਿਸ (ਮਨੁੱਖ) ਦਾ। ਰਾਪੈਰੰਗਿਆ ਜਾਂਦਾ ਹੈ। ਸੋਗਚਿੰਤਾ। ਬਿਆਪੈਜ਼ੋਰ ਪਾਂਦੀ।੨।

ਸਾਗਰੁਸਮੁੰਦਰ। ਸਾਧੂਗੁਰੂ। ਰੰਗੇਰੰਗਿ, ਪ੍ਰੇਮ ਨਾਲ।੩।

ਪਰ ਧਨਪਰਾਇਆ ਧਨ। ਦੋਖਐਬ। ਫੇੜੇਮੰਦੇ ਕਰਮ। ਜੰਦਾਰੁ—{ਜੰਦਾਲ} ਅਵੈੜਾ।੪।

ਪ੍ਰਭਿਪ੍ਰਭੂ ਨੇ। ਉਧਰੇ—(ਵਿਕਾਰਾਂ ਤੋਂ) ਬਚ ਗਏ।੫।

ਅਰਥ: ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ। ਰਹਾਉ।

ਹੇ ਭਾਈ! ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸੇਵਾ-ਭਗਤੀ ਕਰਨ ਨਾਲ ਉਸ ਦੇ ਕ੍ਰੋੜਾਂ ਪਾਪ ਮਿਟ ਜਾਂਦੇ ਹਨ।੧।

ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਜਾਂਦਾ ਹੈ, ਉਸ ਮਨੁੱਖ ਉਤੇ ਚਿੰਤਾ ਦੀ ਅੱਗ ਜ਼ੋਰ ਨਹੀਂ ਪਾ ਸਕਦੀ।੨।

ਹੇ ਭਾਈ! ਪ੍ਰੇਮ ਨਾਲ ਨਿਰਭਉ ਪ੍ਰਭੂ ਦਾ ਨਾਮ ਜਪਿਆ ਕਰੋ। ਗੁਰੂ ਦੀ ਸੰਗਤਿ ਵਿਚ (ਨਾਮ ਜਪਣ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੩।

ਹੇ ਭਾਈ! (ਸਿਮਰਨ ਦਾ ਸਦਕਾ) ਪਰਾਏ ਧਨ (ਆਦਿਕ) ਦੇ ਕੋਈ ਐਬ ਪਾਪ ਮੰਦੇ ਕਰਮ ਨਹੀਂ ਹੁੰਦੇ, ਭਿਆਨਕ ਜਮ ਭੀ ਨੇੜੇ ਨਹੀਂ ਢੁਕਦਾ (ਮੌਤ ਦਾ ਡਰ ਨਹੀਂ ਵਿਆਪਦਾ, ਆਤਮਕ ਮੌਤ ਨੇੜੇ ਨਹੀਂ ਆਉਂਦੀ)੪।

ਹੇ ਭਾਈ! (ਜੇਹੜੇ ਮਨੁੱਖ ਪ੍ਰਭੂ ਦੇ ਗੁਣ ਗਾਂਦੇ ਹਨ) ਉਹਨਾਂ ਦੀ ਤ੍ਰਿਸ਼ਨਾ ਦੀ ਅੱਗ ਪ੍ਰਭੂ ਨੇ ਆਪ ਬੁਝਾ ਦਿੱਤੀ ਹੈ। ਹੇ ਨਾਨਕ! ਪ੍ਰਭੂ ਦੀ ਸਰਨ ਪੈ ਕੇ (ਅਨੇਕਾਂ ਜੀਵ ਤ੍ਰਿਸ਼ਨਾ ਦੀ ਅੱਗ ਵਿਚੋਂ) ਬਚ ਨਿਕਲਦੇ ਹਨ।੫।੧।੫੫।

TOP OF PAGE

Sri Guru Granth Darpan, by Professor Sahib Singh