ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ

Page 684

ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥ {ਪੰਨਾ 684}

ਪਦਅਰਥ: ਤ੍ਰਿਪਤਿਰੱਜ, ਸ਼ਾਂਤੀ। ਸਚੁਸਦਾ-ਥਿਰ ਹਰਿਨਾਮ। ਮਨਿਮਨ ਵਿਚ। ਤਨਿਹਿਰਦੇ ਵਿਚ। ਰਸਨਾਜੀਭ (ਨਾਲ)੧।

ਜਪਿਜਪਿਆ ਕਰੋ। ਸਾਧ ਸੰਗਿਗੁਰੂ ਦੀ ਸੰਗਤਿ ਵਿਚ।੧।ਰਹਾਉ।

ਅਨਿਕ ਪ੍ਰਕਾਰੀਕਈ ਕਿਸਮਾਂ ਦੇ। ਬਸਤ੍ਰਕੱਪੜੇ। ਓਢਾਏਪਹਿਨ ਲਏ। ਅਨਦਿਨੁਹਰ ਰੋਜ਼, ਹਰ ਵੇਲੇ।੨।

ਹਸਤੀਹਾਥੀ। ਅਸੁ—{अश्व} ਘੋੜੇ। ਮਾਰਗੁਰਸਤਾ। ਰਿਦੈਹਿਰਦੇ ਵਿਚ। ਨਿਹਾਰੀਵੇਖਦਾ ਹੈ।੩।

ਅੰਤਰਿਅੰਦਰ। ਸੁਖ ਨਿਧਾਨਸੁਖਾਂ ਦਾ ਖ਼ਜ਼ਾਨਾ। ਦਾਸਿ—(ਉਸ) ਦਾਸ ਨੇ।੪।

ਅਰਥ: ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ-ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ।੧।ਰਹਾਉ।

ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ।੧।

ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ)੨।

ਹੇ ਭਾਈ! ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ, ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ)੩।

ਹੇ ਨਾਨਕ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ ਹੈ, ਉਸ ਦਾਸ ਨੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਲੱਭ ਲਿਆ ਹੈ।੪।੨।੫੬।

ਧਨਾਸਰੀ ਮਹਲਾ ੫ ॥ ਗੁਰ ਕੇ ਚਰਨ ਜੀਅ ਕਾ ਨਿਸਤਾਰਾ ॥ ਸਮੁੰਦੁ ਸਾਗਰੁ ਜਿਨਿ ਖਿਨ ਮਹਿ ਤਾਰਾ ॥੧॥ ਰਹਾਉ ॥ ਕੋਈ ਹੋਆ ਕ੍ਰਮ ਰਤੁ ਕੋਈ ਤੀਰਥ ਨਾਇਆ ॥ ਦਾਸੀ ਹਰਿ ਕਾ ਨਾਮੁ ਧਿਆਇਆ ॥੧॥ ਬੰਧਨ ਕਾਟਨਹਾਰੁ ਸੁਆਮੀ ॥ ਜਨ ਨਾਨਕੁ ਸਿਮਰੈ ਅੰਤਰਜਾਮੀ ॥੨॥੩॥੫੭॥ {ਪੰਨਾ 684}

ਪਦਅਰਥ: ਜੀਅ ਕਾਜਿੰਦ ਦਾ। ਨਿਸਤਾਰਾਪਾਰਉਤਾਰਾ। ਸਾਗਰੁਸਮੁੰਦਰ। ਜਿਨਿਜਿਸ (ਗੁਰੂ) ਨੇ। ਤਾਰਾਪਾਰ ਲੰਘਾ ਦਿੱਤਾ।੧।ਰਹਾਉ।

ਕ੍ਰਮਕਰਮ, ਧਾਰਮਿਕ ਰਸਮਾਂ, ਕਰਮ ਕਾਂਡ। ਰਤੁਮਸਤ, ਪ੍ਰੇਮੀ। ਤੀਰਥਤੀਰਥਾਂ ਉਤੇ। ਦਾਸੀਦਾਸਾਂ ਨੇ।੧।

ਕਾਟਨਹਾਰੁਕੱਟ ਸਕਣ ਵਾਲਾ। ਸੁਆਮੀਮਾਲਕ। ਨਾਨਕੁ ਸਿਮਰੈਨਾਨਕ ਸਿਮਰਦਾ ਹੈ।੨।

ਅਰਥ: ਹੇ ਭਾਈ! ਜਿਸ (ਗੁਰੂ) ਨੇ (ਸਰਨ ਆਏ ਮਨੁੱਖ ਨੂੰ ਸਦਾ) ਇਕ ਛਿਨ ਵਿਚ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਦਿੱਤਾ; ਉਸ ਗੁਰੂ ਦੇ ਚਰਨਾਂ ਦਾ ਧਿਆਨ ਜਿੰਦ ਵਾਸਤੇ ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਲਈ ਵਸੀਲਾ ਹਨ।੧।ਰਹਾਉ।

ਹੇ ਭਾਈ! ਕੋਈ ਮਨੁੱਖ ਧਾਰਮਿਕ ਰਸਮਾਂ ਦਾ ਪ੍ਰੇਮੀ ਬਣ ਜਾਂਦਾ ਹੈ; ਕੋਈ ਮਨੁੱਖ ਤੀਰਥਾਂ ਉੱਤੇ ਇਸ਼ਨਾਨ ਕਰਦਾ ਫਿਰਦਾ ਹੈ। ਪਰਮਾਤਮਾ ਦੇ ਦਾਸਾਂ ਨੇ (ਸਦਾ) ਪਰਮਾਤਮਾ ਦਾ ਨਾਮ ਹੀ ਸਿਮਰਿਆ ਹੈ।੧।

ਹੇ ਭਾਈ! ਦਾਸ ਨਾਨਕ (ਭੀ ਉਸ ਪਰਮਾਤਮਾ ਦਾ ਨਾਮ) ਸਿਮਰਦਾ ਹੈ ਜੋ ਸਭ ਦੇ ਦਿਲ ਦੀ ਜਾਣਨ ਵਾਲਾ ਹੈ, ਜੋ ਸਭ ਦਾ ਮਾਲਕ ਹੈ, ਜੋ (ਜੀਵਾਂ ਦੇ ਮਾਇਆ ਦੇ) ਬੰਧਨ ਕੱਟਣ ਦੀ ਸਮਰਥਾ ਰੱਖਦਾ ਹੈ।੨।੩।੫੭।

ਧਨਾਸਰੀ ਮਹਲਾ ੫ ॥ ਕਿਤੈ ਪ੍ਰਕਾਰਿ ਨ ਤੂਟਉ ਪ੍ਰੀਤਿ ॥ ਦਾਸ ਤੇਰੇ ਕੀ ਨਿਰਮਲ ਰੀਤਿ ॥੧॥ ਰਹਾਉ ॥ ਜੀਅ ਪ੍ਰਾਨ ਮਨ ਧਨ ਤੇ ਪਿਆਰਾ ॥ ਹਉਮੈ ਬੰਧੁ ਹਰਿ ਦੇਵਣਹਾਰਾ ॥੧॥ ਚਰਨ ਕਮਲ ਸਿਉ ਲਾਗਉ ਨੇਹੁ ॥ ਨਾਨਕ ਕੀ ਬੇਨੰਤੀ ਏਹ ॥੨॥੪॥੫੮॥ {ਪੰਨਾ 684}

ਪਦਅਰਥ: ਕਿਤੈ ਪ੍ਰਕਾਰਿਕਿਸੇ ਤਰ੍ਹਾਂ ਭੀ। ਨ ਤੂਟਉਟੁੱਟ ਨਾਹ ਜਾਏ। ਨਿਰਮਲਪਵਿਤ੍ਰ। ਰੀਤਿਜੀਵਨਜੁਗਤਿ, ਜੀਵਨਮਰਯਾਦਾ, ਰਹਿਣੀਬਹਿਣੀ।੧।ਰਹਾਉ।

ਜੀਅ ਤੇਜਿੰਦ ਨਾਲੋਂ। ਬੰਧੁਰੋਕ, ਬੰਨ੍ਹ। ਦੇਵਣਹਾਰਾਦੇਣਜੋਗਾ।੧।

ਸਿਉਨਾਲ। ਲਾਗਉਲੱਗੀ ਰਹੇ। ਨੇਹੁਪਿਆਰ, ਪ੍ਰੀਤਿ।੨।

ਅਰਥ: ਹੇ ਪ੍ਰਭੂ! ਤੇਰੇ ਦਾਸਾਂ ਦੀ ਰਹਿਣੀ-ਬਹਿਣੀ ਪਵਿਤ੍ਰ ਰਹਿੰਦੀ ਹੈ, ਤਾ ਕਿ ਕਿਸੇ ਤਰ੍ਹਾਂ ਭੀ (ਉਹਨਾਂ ਦੀ ਤੇਰੇ ਨਾਲੋਂ) ਪ੍ਰੀਤਿ ਟੁੱਟ ਨਾਹ ਜਾਏ।੧।ਰਹਾਉ।

ਹੇ ਭਾਈ! ਪਰਮਾਤਮਾ ਦੇ ਦਾਸਾਂ ਨੂੰ ਆਪਣੀ ਜਿੰਦ ਨਾਲੋਂ, ਪ੍ਰਾਣਾਂ ਨਾਲੋਂ, ਮਨ ਨਾਲੋਂ, ਧਨ ਨਾਲੋਂ, ਉਹ ਪਰਮਾਤਮਾ ਸਦਾ ਪਿਆਰਾ ਲੱਗਦਾ ਹੈ ਜੋ ਹਉਮੈ ਦੇ ਰਾਹ ਵਿਚ ਬੰਨ੍ਹ ਮਾਰਨ ਦੀ ਸਮਰਥਾ ਰੱਖਦਾ ਹੈ।੧।

ਹੇ ਭਾਈ! ਨਾਨਕ ਦੀ (ਭੀ ਪਰਮਾਤਮਾ ਦੇ ਦਰ ਤੇ ਸਦਾ) ਇਹੀ ਅਰਦਾਸ ਹੈ ਕਿ ਉਸ ਦੇ ਸੋਹਣੇ ਚਰਨਾਂ ਨਾਲ (ਨਾਨਕ ਦਾ) ਪਿਆਰ ਬਣਿਆ ਰਹੇ।੨।੪।੫੮।

ੴ ਸਤਿਗੁਰ ਪ੍ਰਸਾਦਿ ॥ ਧਨਾਸਰੀ ਮਹਲਾ ੯ ॥ ਕਾਹੇ ਰੇ ਬਨ ਖੋਜਨ ਜਾਈ ॥ ਸਰਬ ਨਿਵਾਸੀ ਸਦਾ ਅਲੇਪਾ ਤੋਹੀ ਸੰਗਿ ਸਮਾਈ ॥੧॥ ਰਹਾਉ ॥ ਪੁਹਪ ਮਧਿ ਜਿਉ ਬਾਸੁ ਬਸਤੁ ਹੈ ਮੁਕਰ ਮਾਹਿ ਜੈਸੇ ਛਾਈ ॥ ਤੈਸੇ ਹੀ ਹਰਿ ਬਸੇ ਨਿਰੰਤਰਿ ਘਟ ਹੀ ਖੋਜਹੁ ਭਾਈ ॥੧॥ ਬਾਹਰਿ ਭੀਤਰਿ ਏਕੋ ਜਾਨਹੁ ਇਹੁ ਗੁਰ ਗਿਆਨੁ ਬਤਾਈ ॥ ਜਨ ਨਾਨਕ ਬਿਨੁ ਆਪਾ ਚੀਨੈ ਮਿਟੈ ਨ ਭ੍ਰਮ ਕੀ ਕਾਈ ॥੨॥੧॥ {ਪੰਨਾ 684}

ਪਦਅਰਥ: ਕਾਹੇਕਾਹਦੇ ਵਾਸਤੇ? ਰੇਹੇ ਭਾਈ! ਬਨਜੰਗਲਾਂ ਵਿਚ। ਬਨਿਜੰਗਲ ਵਿਚ। ਨਿਵਾਸੀਵੱਸਣ ਵਾਲਾ। ਅਲੇਪਾਨਿਰਲੇਪ, ਮਾਇਆ ਦੇ ਪ੍ਰਭਾਵ ਤੋਂ ਸੁਤੰਤਰ। ਤੋਹੀ ਸੰਗਿਤੋ ਸੰਗਿ ਹੀ, ਤੇਰੇ ਨਾਲ ਹੀ।੧।ਰਹਾਉ।

ਪੁਹਪਫੁੱਲ। ਮਧਿਵਿਚ। ਬਾਸੁਸੁਗੰਧੀ। ਮੁਕਰਸ਼ੀਸ਼ਾ। ਛਾਈਛਾਇਆ, ਅਕਸ। ਨਿਰੰਤਰਿਬਿਨਾ ਵਿੱਥ ਦੇ; ਹਰ ਥਾਂ, ਸਭਨਾਂ ਵਿਚ। ਘਟ ਹੀਘਟਿ ਹੀ, ਹਿਰਦੇ ਵਿਚ ਹੀ {ਲਫ਼ਜ਼ 'ਘਟਿ' ਦੀ 'ਿ' ਕ੍ਰਿਆ ਵਿਸ਼ੇਸ਼ਣ 'ਹੀ' ਦੇ ਕਾਰਨ ਉੱਡ ਗਈ ਹੈ}ਭਾਈਹੇ ਭਾਈ!੧।

ਭੀਤਰਿ—(ਆਪਣੇ ਸਰੀਰ ਦੇ) ਅੰਦਰ। ਗੁਰ ਗਿਆਨੁਗੁਰੂ ਦਾ ਗਿਆਨ। ਗੁਰਿਗੁਰੂ ਨੇ। ਆਪਾਆਪਣਾ ਆਪ, ਆਪਣਾ ਆਤਮਕ ਜੀਵਨ। ਬਿਨੁ ਚੀਨੈਪਰਖਣ ਤੋਂ ਬਿਨਾ। ਭ੍ਰਮਭਟਕਣਾ। ਕਾਈਹਰੇ ਰੰਗ ਦਾ ਜਾਲਾ ਜੋ ਉਸ ਥਾਂ ਲੱਗ ਜਾਂਦਾ ਹੈ ਜਿੱਥੇ ਪਾਣੀ ਕਾਫ਼ੀ ਚਿਰ ਖਲੋਤਾ ਰਹੇ। ਇਸ ਜਾਲੇ ਦੇ ਕਾਰਨ ਪਾਣੀ ਜ਼ਮੀਨ ਵਿਚ ਰਚ ਨਹੀਂ ਸਕਦਾ। ਇਸੇ ਤਰ੍ਹਾਂ ਭਟਕਣਾ ਦੇ ਜਾਲੇ ਦੇ ਕਾਰਨ ਪਾਣੀ ਜ਼ਮੀਨ ਮਨ ਦੇ ਅੰਦਰ ਅਸਰ ਨਹੀਂ ਕਰਦੀ।੨।

ਅਰਥ: ਹੇ ਭਾਈ! (ਪਰਮਾਤਮਾ ਨੂੰ) ਲੱਭਣ ਵਾਸਤੇ ਤੂੰ ਜੰਗਲਾਂ ਵਿਚ ਕਿਉਂ ਜਾਂਦਾ ਹੈਂ? ਪਰਮਾਤਮਾ ਸਭ ਵਿਚ ਵੱਸਣ ਵਾਲਾ ਹੈ, (ਫਿਰ ਭੀ) ਸਦਾ (ਮਾਇਆ ਦੇ ਪ੍ਰਭਾਵ ਤੋਂ) ਨਿਰਲੇਪ ਰਹਿੰਦਾ ਹੈ। ਉਹ ਪਰਮਾਤਮਾ ਤੇਰੇ ਨਾਲ ਹੀ ਵੱਸਦਾ ਹੈ।੧।ਰਹਾਉ।

ਹੇ ਭਾਈ! ਜਿਵੇਂ ਫੁੱਲ ਵਿਚ ਸੁਗੰਧੀ ਵੱਸਦੀ ਹੈ, ਜਿਵੇਂ ਸ਼ੀਸ਼ੇ ਵਿਚ (ਸ਼ੀਸ਼ਾ ਵੇਖਣ ਵਾਲੇ ਦਾ) ਅਕਸ ਵੱਸਦਾ ਹੈ, ਤਿਵੇਂ ਪਰਮਾਤਮਾ ਇਕ-ਰਸ ਸਭਨਾਂ ਦੇ ਅੰਦਰ ਵੱਸਦਾ ਹੈ। (ਇਸ ਵਾਸਤੇ, ਉਸ ਨੂੰ) ਆਪਣੇ ਹਿਰਦੇ ਵਿਚ ਹੀ ਲੱਭ।੧।

ਹੇ ਭਾਈ! ਗੁਰੂ ਦਾ (ਆਤਮਕ ਜੀਵਨ ਦਾ) ਉਪਦੇਸ਼ ਇਹ ਦੱਸਦਾ ਹੈ ਕਿ (ਆਪਣੇ ਸਰੀਰ ਦੇ) ਅੰਦਰ (ਅਤੇ ਆਪਣੇ ਸਰੀਰ ਤੋਂ) ਬਾਹਰ (ਹਰ ਥਾਂ) ਇਕ ਪਰਮਾਤਮਾ ਨੂੰ (ਵੱਸਦਾ) ਸਮਝੋ। ਹੇ ਦਾਸ ਨਾਨਕ! ਆਪਣਾ ਆਤਮਕ ਜੀਵਨ ਪਰਖਣ ਤੋਂ ਬਿਨਾ (ਮਨ ਉੱਤੋਂ) ਭਟਕਣਾ ਦਾ ਜਾਲਾ ਦੂਰ ਨਹੀਂ ਹੋ ਸਕਦਾ (ਤੇ, ਉਤਨਾ ਚਿਰ ਸਰਬ-ਵਿਆਪਕ ਪਰਮਾਤਮਾ ਦੀ ਸੂਝ ਨਹੀਂ ਆ ਸਕਦੀ)੨।੧।

ਧਨਾਸਰੀ ਮਹਲਾ ੯ ॥ ਸਾਧੋ ਇਹੁ ਜਗੁ ਭਰਮ ਭੁਲਾਨਾ ॥ ਰਾਮ ਨਾਮ ਕਾ ਸਿਮਰਨੁ ਛੋਡਿਆ ਮਾਇਆ ਹਾਥਿ ਬਿਕਾਨਾ ॥੧॥ ਰਹਾਉ ॥ ਮਾਤ ਪਿਤਾ ਭਾਈ ਸੁਤ ਬਨਿਤਾ ਤਾ ਕੈ ਰਸਿ ਲਪਟਾਨਾ ॥ ਜੋਬਨੁ ਧਨੁ ਪ੍ਰਭਤਾ ਕੈ ਮਦ ਮੈ ਅਹਿਨਿਸਿ ਰਹੈ ਦਿਵਾਨਾ ॥੧॥ ਦੀਨ ਦਇਆਲ ਸਦਾ ਦੁਖ ਭੰਜਨ ਤਾ ਸਿਉ ਮਨੁ ਨ ਲਗਾਨਾ ॥ ਜਨ ਨਾਨਕ ਕੋਟਨ ਮੈ ਕਿਨਹੂ ਗੁਰਮੁਖਿ ਹੋਇ ਪਛਾਨਾ ॥੨॥੨॥ {ਪੰਨਾ 684}

ਪਦਅਰਥ: ਸਾਧੋਹੇ ਸੰਤ ਜਨੋ! ਭਰਮਿ—(ਮਾਇਆ ਦੀ) ਭਟਕਣਾ ਵਿਚ (ਪੈ ਕੇ)ਭੁਲਾਨਾਕੁਰਾਹੇ ਪਿਆ ਹੋਇਆ ਹੈ। ਹਾਥਿਹੱਥ ਵਿਚ। ਬਿਕਾਨਾਵਿਕਿਆ ਹੋਇਆ ਹੈ।੧।ਰਹਾਉ।

ਸੁਤਪੁੱਤਰ। ਬਨਿਤਾਇਸਤ੍ਰੀ। ਤਾ ਕੈ ਰਸਿਉਹਨਾਂ ਦੇ ਮੋਹ ਵਿਚ। ਲਪਟਾਨਾਫਸਿਆ ਰਹਿੰਦਾ ਹੈ। ਜੋਬਨੁਜਵਾਨੀ। ਪ੍ਰਭਤਾਤਾਕਤ, ਹੁਕੂਮਤ। ਮਦਨਸ਼ਾ। ਮੈਵਿਚ। ਅਹਿਦਿਨ। ਨਿਸਿਰਾਤ। ਦਿਵਾਨਾਪਾਗਲ, ਝੱਲਾ।੧।

ਦੁਖ ਭੰਜਨਦੁੱਖਾਂ ਦਾ ਨਾਸ ਕਰਨ ਵਾਲਾ। ਸਿਉਨਾਲ। ਨਾਨਕਹੇ ਨਾਨਕ! ਕੋਟਨ ਮੈਕ੍ਰੋੜਾਂ ਵਿਚ। ਕਿਨਹੂਕਿਸੇ ਵਿਰਲੇ ਨੇ। ਗੁਰਮੁਖਿ ਹੋਇਗੁਰੂ ਦੀ ਸਰਨ ਪੈ ਕੇ।੨।

ਅਰਥ: ਹੇ ਸੰਤ ਜਨੋ! ਇਹ ਜਗਤ (ਮਾਇਆ ਦੀ) ਭਟਕਣਾ ਵਿਚ (ਪੈ ਕੇ) ਕੁਰਾਹੇ ਪਿਆ ਰਹਿੰਦਾ ਹੈ। ਪ੍ਰਭੂ ਦੇ ਨਾਮ ਦਾ ਸਿਮਰਨ ਛੱਡੀ ਰੱਖਦਾ ਹੈ, ਤੇ, ਮਾਇਆ ਦੇ ਹੱਥ ਵਿਚ ਵਿਕਿਆ ਰਹਿੰਦਾ ਹੈ (ਮਾਇਆ ਦੇ ਵੱਟੇ ਆਤਮਕ ਜੀਵਨ ਗਵਾ ਦੇਂਦਾ ਹੈ)੧।ਰਹਾਉ।

ਹੇ ਸੰਤ ਜਨੋ! ਮਾਂ, ਪਿਉ, ਭਰਾ, ਪੁੱਤਰ, ਇਸਤ੍ਰੀ-(ਭੁੱਲਾ ਹੋਇਆ ਜਗਤ) ਇਹਨਾਂ ਦੇ ਮੋਹ ਵਿਚ ਫਸਿਆ ਰਹਿੰਦਾ ਹੈ। ਜਵਾਨੀ, ਧਨ, ਤਾਕਤ ਦੇ ਨਸ਼ੇ ਵਿਚ ਜਗਤ ਦਿਨ ਰਾਤ ਝੱਲਾ ਹੋਇਆ ਰਹਿੰਦਾ ਹੈ।੧।

ਜੇਹੜਾ ਪਰਮਾਤਮਾ ਦੀਨਾਂ ਉਤੇ ਦਇਆ ਕਰਨ ਵਾਲਾ ਹੈ, ਜੇਹੜਾ ਸਾਰੇ ਦੁੱਖਾਂ ਦਾ ਨਾਸ ਕਰਨ ਵਾਲਾ ਹੈ, ਜਗਤ ਉਸ ਨਾਲ ਆਪਣਾ ਮਨ ਨਹੀਂ ਜੋੜਦਾ। ਹੇ ਦਾਸ ਨਾਨਕ! (ਆਖ-) ਕ੍ਰੋੜਾਂ ਵਿਚੋਂ ਕਿਸੇ ਵਿਰਲੇ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਨਾਲ ਸਾਂਝ ਪਾਈ ਹੈ।੨।੨।

TOP OF PAGE

Sri Guru Granth Darpan, by Professor Sahib Singh