ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ

Page 686

ਧਨਾਸਰੀ ਮਹਲਾ ੧ ॥ ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ ਜਹ ਦੇਖਾ ਤਹ ਅਵਰੁ ਨ ਕੋਇ ॥੧॥ ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥ ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥੧॥ ਰਹਾਉ ॥ ਸੋ ਗੁਰੁ ਕਰਉ ਜਿ ਸਾਚੁ ਦ੍ਰਿੜਾਵੈ ॥ ਅਕਥੁ ਕਥਾਵੈ ਸਬਦਿ ਮਿਲਾਵੈ ॥ ਹਰਿ ਕੇ ਲੋਗ ਅਵਰ ਨਹੀ ਕਾਰਾ ॥ ਸਾਚਉ ਠਾਕੁਰੁ ਸਾਚੁ ਪਿਆਰਾ ॥੨॥ ਤਨ ਮਹਿ ਮਨੂਆ ਮਨ ਮਹਿ ਸਾਚਾ ॥ ਸੋ ਸਾਚਾ ਮਿਲਿ ਸਾਚੇ ਰਾਚਾ ॥ ਸੇਵਕੁ ਪ੍ਰਭ ਕੈ ਲਾਗੈ ਪਾਇ ॥ ਸਤਿਗੁਰੁ ਪੂਰਾ ਮਿਲੈ ਮਿਲਾਇ ॥੩॥ ਆਪਿ ਦਿਖਾਵੈ ਆਪੇ ਦੇਖੈ ॥ ਹਠਿ ਨ ਪਤੀਜੈ ਨਾ ਬਹੁ ਭੇਖੈ ॥ ਘੜਿ ਭਾਡੇ ਜਿਨਿ ਅੰਮ੍ਰਿਤੁ ਪਾਇਆ ॥ ਪ੍ਰੇਮ ਭਗਤਿ ਪ੍ਰਭਿ ਮਨੁ ਪਤੀਆਇਆ ॥੪॥ ਪੜਿ ਪੜਿ ਭੂਲਹਿ ਚੋਟਾ ਖਾਹਿ ॥ ਬਹੁਤੁ ਸਿਆਣਪ ਆਵਹਿ ਜਾਹਿ ॥ ਨਾਮੁ ਜਪੈ ਭਉ ਭੋਜਨੁ ਖਾਇ ॥ ਗੁਰਮੁਖਿ ਸੇਵਕ ਰਹੇ ਸਮਾਇ ॥੫॥ ਪੂਜਿ ਸਿਲਾ ਤੀਰਥ ਬਨ ਵਾਸਾ ॥ ਭਰਮਤ ਡੋਲਤ ਭਏ ਉਦਾਸਾ ॥ ਮਨਿ ਮੈਲੈ ਸੂਚਾ ਕਿਉ ਹੋਇ ॥ ਸਾਚਿ ਮਿਲੈ ਪਾਵੈ ਪਤਿ ਸੋਇ ॥੬॥ ਆਚਾਰਾ ਵੀਚਾਰੁ ਸਰੀਰਿ ॥ ਆਦਿ ਜੁਗਾਦਿ ਸਹਜਿ ਮਨੁ ਧੀਰਿ ॥ ਪਲ ਪੰਕਜ ਮਹਿ ਕੋਟਿ ਉਧਾਰੇ ॥ ਕਰਿ ਕਿਰਪਾ ਗੁਰੁ ਮੇਲਿ ਪਿਆਰੇ ॥੭॥ ਕਿਸੁ ਆਗੈ ਪ੍ਰਭ ਤੁਧੁ ਸਾਲਾਹੀ ॥ ਤੁਧੁ ਬਿਨੁ ਦੂਜਾ ਮੈ ਕੋ ਨਾਹੀ ॥ ਜਿਉ ਤੁਧੁ ਭਾਵੈ ਤਿਉ ਰਾਖੁ ਰਜਾਇ ॥ ਨਾਨਕ ਸਹਜਿ ਭਾਇ ਗੁਣ ਗਾਇ ॥੮॥੨॥ {ਪੰਨਾ 686}

ਪਦਅਰਥ: ਸਹਜਿਅਡੋਲ ਅਵਸਥਾ ਵਿਚ। ਮਰਣੁਆਤਮਕ ਮੌਤ। ਆਵਣੁ ਜਾਣੁਜਨਮ ਮਰਨ ਦਾ ਗੇੜ। ਸੋਇਉਹ (ਠਾਕੁਰ)੧।

ਸਹਜ ਘਰੁਅਡੋਲ ਆਤਮਕ ਅਵਸਥਾ ਦਾ ਘਰ। ਮਰਿਆਤਮਕ ਮੌਤੇ ਮਰ ਕੇ।੧।ਰਹਾਉ।

ਕਰਉਮੈਂ ਕਰਦਾ ਹਾਂ। ਜਿਜੇਹੜਾ। ਸਾਚੁਸਦਾ-ਥਿਰ ਪ੍ਰਭੂ। ਕਥਾਵੈਸਿਫ਼ਤਿ-ਸਾਲਾਹ ਕਰਾਂਦਾ ਹੈ। ਸਾਚਉਸਦਾ-ਥਿਰ ਰਹਿਣ ਵਾਲਾ।੨।

ਸਾਚਾਸਦਾ-ਥਿਰ ਪ੍ਰਭੂ (ਦਾ ਰੂਪ ਹੋ ਕੇ)ਪਾਇਚਰਨੀਂ।੩।

ਦਿਖਾਵੈਆਪਣਾ ਦਰਸਨ ਕਰਾਂਦਾ ਹੈ। ਦੇਖੈ—(ਜੀਵਾਂ ਦੇ ਕਰਮ) ਵੇਖਦਾ ਹੈ। ਹਠਿਹਠ ਨਾਲ (ਕੀਤੇ ਤਪ ਆਦਿਕ)ਘੜਿਘੜ ਕੇ, ਸਾਜ ਕੇ। ਜਿਨਿਜਿਸ (ਪਰਮਾਤਮਾ) ਨੇ। ਪ੍ਰਭਿਪ੍ਰਭੂ ਨੇ।੪।

ਭੋਜਨੁ—(ਆਤਮਕ) ਖ਼ੁਰਾਕ। {ਨੋਟ: ਲਫ਼ਜ਼ 'ਖਾਇ' ਅਤੇ 'ਖਾਹਿ' ਦਾ ਫ਼ਰਕ ਚੇਤੇ ਰੱਖਣ ਜੋਗ ਹੈ}੫।

ਪੂਜਿਪੂਜ ਕੇ। ਸਿਲਾਪੱਥਰ (ਦੀਆਂ ਮੂਰਤੀਆਂ)ਮਨਿ ਮੈਲੇਮੈਲੇ ਮਨ ਦੀ ਰਾਹੀਂ, ਜੇ ਮਨ ਮੈਲਾ ਹੀ ਰਿਹਾ। ਸੂਚਾਪਵਿਤ੍ਰ। ਪਤਿਇੱਜ਼ਤ।੬।

ਆਚਾਰਾਆਚਰਨ। ਵੀਚਾਰੁਉੱਚੀ ਵਿਚਾਰ। ਸਰੀਰਿਸਰੀਰ ਵਿਚ, ਮਨੁੱਖ ਵਿਚ। ਸਹਜਿਅਡੋਲ ਆਤਮਕ ਅਵਸਥਾ ਵਿਚ। ਆਦਿ ਜੁਗਾਦਿਸਦਾ ਹੀ। ਧੀਰਿਧੀਰੇ, ਗੰਭੀਰ ਬਣਿਆ ਰਹਿੰਦਾ ਹੈ। ਪੰਕਜਕਮਲ {ਪੰਕਚਿੱਕੜ। ਜਜੰਮਿਆ ਹੋਇਆ} ਨੋਟ: ਇਥੇ 'ਕਮਲ' ਨੂੰ 'ਅੱਖ' ਨਾਲ ਉਪਮਾ ਦਿੱਤੀ ਗਈ ਹੈ। ਪਲ ਪੰਕਜ ਮਹਿਅੱਖ ਦੇ ਫਰਕਣ ਜਿਤਨੇ ਸਮੇ ਵਿਚ। ਪਿਆਰੇਹੇ ਪਿਆਰੇ ਪ੍ਰਭੂ!੭।

ਮੈਮੈਨੂੰ। ਕੋਕੋਈ (ਜੀਵ)ਰਜਾਇਆਪਣੀ ਰਜ਼ਾ ਵਿਚ।੮।

ਅਰਥ: ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਭਗਤੀ ਕੀਤਿਆਂ ਉਹ (ਆਤਮਕ) ਟਿਕਾਣਾ ਮਿਲ ਜਾਂਦਾ ਹੈ ਜਿਥੇ ਮਨ ਸਦਾ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ। (ਪਰ) ਗੁਰੂ ਨੂੰ ਮਿਲਣ ਤੋਂ ਬਿਨਾ ਆਤਮਕ ਮੌਤੇ ਮਰ ਕੇ ਜਨਮ ਮਰਨ ਦੇ ਗੇੜ ਵਿਚ ਪਏ ਰਹੀਦਾ ਹੈ।੧।ਰਹਾਉ।

ਜੇਹੜਾ ਮਨੁੱਖ ਗੁਰੂ ਦੀ ਰਾਹੀਂ ਅਡੋਲ ਅਵਸਥਾ ਵਿਚ ਟਿਕ ਕੇ ਪ੍ਰਭੂ-ਚਰਨਾਂ ਵਿਚ ਜੁੜਦਾ ਹੈ, ਉਸ ਦਾ ਪ੍ਰਭੂ-ਚਰਨਾਂ ਵਿਚ ਜੁੜਨਾ ਕਬੂਲ ਪੈਂਦਾ ਹੈ। ਉਸ ਮਨੁੱਖ ਨੂੰ ਨਾਹ ਆਤਮਕ ਮੌਤ ਆਉਂਦੀ ਹੈ, ਨਾਹ ਹੀ ਜਨਮ ਮਰਨ ਦਾ ਗੇੜ। ਅਜੇਹਾ ਪ੍ਰਭੂ ਦਾ ਦਾਸ ਪ੍ਰਭੂ ਵਿਚ ਲੀਨ ਰਹਿੰਦਾ ਹੈ, ਪ੍ਰਭੂ ਅਜੇਹੇ ਸੇਵਕ ਦੇ ਅੰਦਰ ਪਰਗਟ ਹੋ ਜਾਂਦਾ ਹੈ। ਉਹ ਸੇਵਕ ਜਿੱਧਰ ਤੱਕਦਾ ਹੈ ਉਸ ਨੂੰ ਪਰਮਾਤਮਾ ਤੋਂ ਬਿਨਾ ਹੋਰ ਕੋਈ ਨਹੀਂ ਦਿੱਸਦਾ।੧।

ਮੈਂ (ਭੀ) ਉਹੀ ਗੁਰੂ ਧਾਰਨਾ ਚਾਹੁੰਦਾ ਹਾਂ ਜੇਹੜਾ ਸਦਾ-ਥਿਰ ਪ੍ਰਭੂ ਨੂੰ (ਮੇਰੇ ਹਿਰਦੇ ਵਿਚ) ਪੱਕੀ ਤਰ੍ਹਾਂ ਟਿਕਾ ਦੇਵੇ, ਜੇਹੜਾ ਮੈਥੋਂ ਅਕੱਥ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਾਵੇ, ਤੇ ਆਪਣੇ ਸ਼ਬਦ ਦੀ ਰਾਹੀਂ ਮੈਨੂੰ ਪ੍ਰਭੂ-ਚਰਨਾਂ ਵਿਚ ਜੋੜ ਦੇਵੇ।

ਪਰਮਾਤਮਾ ਦੇ ਭਗਤ ਨੂੰ (ਸਿਫ਼ਤਿ-ਸਾਲਾਹ ਤੋਂ ਬਿਨਾ) ਕੋਈ ਹੋਰ ਕਾਰ ਨਹੀਂ (ਸੁੱਝਦੀ)ਭਗਤ ਸਦਾ-ਥਿਰ ਪ੍ਰਭੂ ਨੂੰ ਹੀ ਸਿਮਰਦਾ ਹੈ, ਸਦਾ-ਥਿਰ ਪ੍ਰਭੂ ਉਸ ਨੂੰ ਪਿਆਰਾ ਲੱਗਦਾ ਹੈ।

ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ ਗੁਰੂ ਉਸ ਨੂੰ ਪ੍ਰਭੂ-ਚਰਨਾਂ ਵਿਚ ਮਿਲਾ ਦੇਂਦਾ ਹੈ, ਉਹ ਸੇਵਕ ਪ੍ਰਭੂ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ, ਉਸ ਦਾ ਮਨ ਸਰੀਰ ਦੇ ਅੰਦਰ ਹੀ ਰਹਿੰਦਾ ਹੈ (ਭਾਵ, ਮਾਇਆ-ਮੋਹਿਆ ਦਸੀਂ ਪਾਸੀਂ ਦੌੜਦਾ ਨਹੀਂ (ਫਿਰਦਾ), ਉਸ ਦੇ ਮਨ ਵਿਚ ਸਦਾ-ਥਿਰ ਪ੍ਰਭੂ ਪਰਗਟ ਹੋ ਜਾਂਦਾ ਹੈ, ਉਹ ਸੇਵਕ ਸਦਾ-ਥਿਰ ਪ੍ਰਭੂ ਨੂੰ ਸਿਮਰ ਕੇ ਤੇ ਉਸ ਵਿਚ ਮਿਲ ਕੇ ਉਸ (ਦੀ ਯਾਦ) ਵਿਚ ਲੀਨ ਰਹਿੰਦਾ ਹੈ।੩।

ਪਰਮਾਤਮਾ ਆਪਣਾ ਦਰਸਨ ਆਪ ਹੀ (ਗੁਰੂ ਦੀ ਰਾਹੀਂ) ਕਰਾਂਦਾ ਹੈ, ਆਪ ਹੀ (ਸਭ ਜੀਵਾਂ ਦੇ) ਦਿਲ ਦੀ ਜਾਣਦਾ ਹੈ (ਇਸ ਵਾਸਤੇ ਉਹ) ਹਠ ਦੀ ਰਾਹੀਂ ਕੀਤੇ ਕਰਮਾਂ ਉਤੇ ਨਹੀਂ ਪਤੀਜਦਾ, ਨਾਹ ਹੀ ਬਹੁਤੇ (ਧਾਰਮਿਕ) ਭੇਖਾਂ ਤੇ ਪ੍ਰਸੰਨ ਹੁੰਦਾ ਹੈ। ਜਿਸ ਪ੍ਰਭੂ ਨੇ (ਸਾਰੇ) ਸਰੀਰ ਸਾਜੇ ਹਨ ਤੇ (ਗੁਰੂ ਦੀ ਸਰਨ ਆਏ ਕਿਸੇ ਵਡਭਾਗੀ ਦੇ ਹਿਰਦੇ ਵਿਚ) ਨਾਮ-ਅੰਮ੍ਰਿਤ ਪਾਇਆ ਹੈ ਉਸੇ ਪ੍ਰਭੂ ਨੇ ਉਸ ਦਾ ਮਨ ਪ੍ਰੇਮਾ ਭਗਤੀ ਵਿਚ ਜੋੜਿਆ ਹੈ।੪।

ਜੇਹੜੇ ਮਨੁੱਖ (ਵਿੱਦਿਆ) ਪੜ੍ਹ ਪੜ੍ਹ ਕੇ (ਵਿੱਦਿਆ ਦੇ ਮਾਣ ਵਿਚ ਹੀ ਸਿਮਰਨ ਤੋਂ) ਖੁੰਝ ਜਾਂਦੇ ਹਨ ਉਹ (ਆਤਮਕ ਮੌਤ ਦੀਆਂ) ਚੋਟਾਂ ਸਹਿੰਦੇ ਹਨ। (ਵਿੱਦਿਆ ਦੀ) ਬਹੁਤੀ ਚਤੁਰਾਈ ਦੇ ਕਾਰਨ ਜਨਮ ਮਰਨ ਦੇ ਗੇੜ ਵਿਚ ਪੈਂਦੇ ਹਨ। ਜੇਹੜਾ ਜੇਹੜਾ ਮਨੁੱਖ ਪ੍ਰਭੂ ਦਾ ਨਾਮ ਜਪਦਾ ਹੈ ਤੇ ਪ੍ਰਭੂ ਦੇ ਡਰ-ਅਦਬ ਨੂੰ ਆਪਣੇ ਆਤਮਾ ਦੀ ਖ਼ੁਰਾਕ ਬਣਾਂਦਾ ਹੈ, ਉਹ ਸੇਵਕ ਗੁਰੂ ਦੀ ਸਰਨ ਪੈ ਕੇ ਪ੍ਰਭੂ ਵਿਚ ਲੀਨ ਰਹਿੰਦੇ ਹਨ।੫।

ਜੇਹੜਾ ਮਨੁੱਖ ਪੱਥਰ (ਦੀਆਂ ਮੂਰਤੀਆਂ) ਪੂਜਦਾ ਰਿਹਾ, ਤੀਰਥਾਂ ਦੇ ਇਸ਼ਨਾਨ ਕਰਦਾ ਰਿਹਾ, ਜੰਗਲਾਂ ਵਿਚ ਨਿਵਾਸ ਰੱਖਦਾ ਰਿਹਾ, ਤਿਆਗੀ ਬਣ ਕੇ ਥਾਂ ਥਾਂ ਭਟਕਦਾ ਡੋਲਦਾ ਫਿਰਿਆ (ਤੇ ਇਹਨਾਂ ਹੀ ਕਰਮਾਂ ਨੂੰ ਧਰਮ ਸਮਝਦਾ ਰਿਹਾ), ਜੇ ਉਸ ਦਾ ਮਨ ਮੈਲਾ ਹੀ ਰਿਹਾ ਤਾਂ ਉਹ ਪਵਿਤ੍ਰ ਕਿਵੇਂ ਹੋ ਸਕਦਾ ਹੈ? ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਵਿਚ (ਸਿਮਰਨ ਦੀ ਰਾਹੀਂ) ਲੀਨ ਹੁੰਦਾ ਹੈ (ਉਹੀ ਪਵਿਤ੍ਰ ਹੁੰਦਾ ਹੈ, ਤੇ) ਉਹ (ਲੋਕ ਪਰਲੋਕ ਵਿਚ) ਇੱਜ਼ਤ ਪਾਂਦਾ ਹੈ।੬।

ਹੇ ਪਿਆਰੇ ਪ੍ਰਭੂ! ਮੇਹਰ ਕਰ ਕੇ ਮੈਨੂੰ ਉਹ ਗੁਰੂ ਮਿਲਾ ਜੋ ਅੱਖ ਝਮਕਣ ਦੇ ਸਮੇ ਵਿਚ ਕ੍ਰੋੜਾਂ ਬੰਦਿਆਂ ਨੂੰ (ਵਿਕਾਰਾਂ ਤੋਂ) ਬਚਾ ਲੈਂਦਾ ਹੈ, ਜਿਸ ਦਾ ਮਨ ਸਦਾ ਹੀ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ ਤੇ ਗੰਭੀਰ ਰਹਿੰਦਾ ਹੈ ਜਿਸ ਦੇ ਅੰਦਰ ਉੱਚਾ ਆਚਰਨ ਭੀ ਹੈ ਤੇ ਉੱਚੀ (ਆਤਮਕ) ਸੂਝ ਭੀ ਹੈ।੭।

ਹੇ ਨਾਨਕ! ਪ੍ਰਭੂ-ਦਰ ਤੇ ਇਉਂ ਅਰਦਾਸ ਕਰ-ਹੇ ਪ੍ਰਭੂ! ਮੈਂ ਕਿਸ ਬੰਦੇ ਅੱਗੇ ਤੇਰੀ ਸਿਫ਼ਤਿ-ਸਾਲਾਹ ਕਰਾਂ? ਮੈਨੂੰ ਤਾਂ ਤੈਥੋਂ ਬਿਨਾ ਹੋਰ ਕੋਈ ਕਿਤੇ ਦਿੱਸਦਾ ਹੀ ਨਹੀਂ।

ਜਿਵੇਂ ਤੇਰੀ ਮੇਹਰ ਹੋਵੇ ਮੈਨੂੰ ਆਪਣੀ ਰਜ਼ਾ ਵਿਚ ਰੱਖ, ਤਾ ਕਿ (ਤੇਰਾ ਦਾਸ) ਅਡੋਲ ਆਤਮਕ ਅਵਸਥਾ ਵਿਚ ਟਿਕ ਕੇ ਤੇਰੇ ਪ੍ਰੇਮ ਵਿਚ ਟਿਕ ਕੇ ਤੇਰੇ ਗੁਣ ਗਾਵੇ।੮।੨।

ਧਨਾਸਰੀ ਮਹਲਾ ੫ ਘਰੁ ੬ ਅਸਟਪਦੀ    ੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥ ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥ ਕਰਉ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥੧॥ ਰਹਾਉ ॥ ਅਨਿਕ ਉਪਾਵ ਕਰਉ ਮਾਇਆ ਕਉ ਬਚਿਤਿ ਧਰਉ ਮੇਰੀ ਮੇਰੀ ਕਰਤ ਸਦ ਹੀ ਵਿਹਾਵੈ ॥ ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਹੈ ਸਗਲ ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥੨॥ {ਪੰਨਾ 686}

ਪਦਅਰਥ: ਜੋ ਜੋਜੇਹੜਾ ਜੇਹੜਾ (ਜੀਵ)ਤਿਹ ਤਿਹਉਸੇ ਉਸੇ (ਜੂਨ) ਵਿਚ। ਉਰਝਾਇਓ—(ਮਾਇਆ ਦੇ ਮੋਹ ਵਿਚ) ਫਸਿਆ ਹੋਇਆ ਹੈ। ਸੰਜੋਗਿਚੰਗੀ ਕਿਸਮਤ ਨਾਲ। ਤਾਕੀ ਹੈ—(ਮੈਂ) ਤੱਕੀ ਹੈ। ਸਾਧਹੇ ਗੁਰੂ! ਦੇ ਕਰਿਦੇ ਕੇ। ਹਾਥ—{ਬਹੁ-ਵਚਨ} ਦੋਵੇਂ ਹੱਥ। ਹਰਿ ਰਾਇਆਪ੍ਰਭੂ ਪਾਤਿਸ਼ਾਹ।੧।

ਭ੍ਰਮਿਭਟਕ ਕੇ। ਥਿਤਿ—{स्थिति} ਟਿਕਾਉ। ਪਾਈਲੱਭੀ। ਕਰਉਕਰਉਂ, ਮੈਂ ਕਰਦਾ ਹਾਂ। ਗੁਰਹੇ ਗੁਰੂ! ਲਾਗਉਂ, ਮੈਂ ਲੱਗਦਾ ਹਾਂ। ਮਾਰਗੁਰਸਤਾ। ਬਤਾਈ ਦੇਹੁਬਤਾਇ ਦੇਹੁ।੧।ਰਹਾਉ।

ਉਪਾਵ—{ਲਫ਼ਜ਼ 'ਉਪਾਉ' ਤੋਂ ਬਹੁ-ਵਚਨ} ਹੀਲੇ। ਕਉਦੀ ਖ਼ਾਤਰ। ਬਚਿਤਿਚਿੱਤ ਵਿਚ ਚੰਗੀ ਤਰ੍ਹਾਂ। ਚਿਤਿਚਿੱਤ ਵਿਚ। ਧਰਉਧਰਉਂ, ਮੈਂ ਧਰਦਾ ਹਾਂ। ਕਰਤਕਰਦਿਆਂ। ਸਦਸਦਾ। ਰੇਹੇ ਭਾਈ! ਭੇਟੈਮਿਲ ਪਏ। ਲਾਹੈਦੂਰ ਕਰ ਦੇਵੇ। ਸਿਉਨਾਲ। ਰੰਗੁਪਿਆਰ। ਲਾਵੈਜੋੜ ਦੇਵੇ।੨।

ਅਰਥ: ਹੇ ਸਤਿਗੁਰੂ! ਅਨੇਕਾਂ ਜੂਨਾਂ ਵਿਚ ਭਟਕ ਭਟਕ ਕੇ (ਜੂਨਾਂ ਤੋਂ ਬਚਣ ਦਾ ਹੋਰ ਕੋਈ) ਟਿਕਾਉ ਨਹੀਂ ਲੱਭਾ। ਹੁਣ ਮੈਂ ਤੇਰੀ ਚਰਨੀਂ ਆ ਪਿਆ ਹਾਂ, ਮੈਂ ਤੇਰੀ ਹੀ ਸੇਵਾ ਕਰਦਾ ਹਾਂ, ਮੈਨੂੰ ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸ ਦੇ।੧।ਰਹਾਉ।

ਹੇ ਗੁਰੂ! ਜੇਹੜਾ ਜੇਹੜਾ ਜੀਵ (ਜਿਸ ਕਿਸੇ) ਜੂਨ ਵਿਚ ਆਇਆ ਹੈ, ਉਹ ਉਸ (ਜੂਨ) ਵਿਚ ਹੀ (ਮਾਇਆ ਦੇ ਮੋਹ ਵਿਚ) ਫਸ ਰਿਹਾ ਹੈ। ਮਨੁੱਖਾ ਜਨਮ (ਕਿਸੇ ਨੇ) ਕਿਸਮਤ ਨਾਲ ਪ੍ਰਾਪਤ ਕੀਤਾ ਹੈ। ਹੇ ਗੁਰੂ! ਮੈਂ ਤਾਂ ਤੇਰਾ ਆਸਰਾ ਤੱਕਿਆ ਹੈ। ਆਪਣੇ ਹੱਥ ਦੇ ਕੇ (ਮੈਨੂੰ ਮਾਇਆ ਦੇ ਮੋਹ ਤੋਂ) ਬਚਾ ਲੈ। ਮੇਹਰ ਕਰ ਕੇ ਮੈਨੂੰ ਪ੍ਰਭੂ-ਪਾਤਿਸ਼ਾਹ ਨਾਲ ਮਿਲਾ ਦੇ।੧।

ਹੇ ਭਾਈ! ਮੈਂ (ਨਿੱਤ) ਮਾਇਆ ਦੀ ਖ਼ਾਤਰ (ਹੀ) ਅਨੇਕਾਂ ਹੀਲੇ ਕਰਦਾ ਰਹਿੰਦਾ ਹਾਂ, ਮੈਂ (ਮਾਇਆ ਨੂੰ ਹੀ) ਉਚੇਚੇ ਤੌਰ ਤੇ ਆਪਣੇ ਮਨ ਵਿਚ ਟਿਕਾਈ ਰੱਖਦਾ ਹਾਂ, ਸਦਾ 'ਮੇਰੀ ਮਾਇਆ, ਮੇਰੀ ਮਾਇਆ' ਕਰਦਿਆਂ ਹੀ (ਮੇਰੀ ਉਮਰ ਬੀਤਦੀ) ਜਾ ਰਹੀ ਹੈ। (ਹੁਣ ਮੇਰਾ ਜੀ ਕਰਦਾ ਹੈ ਕਿ) ਮੈਨੂੰ ਕੋਈ ਅਜੇਹਾ ਸੰਤ ਮਿਲ ਪਏ, ਜੇਹੜਾ (ਮੇਰੇ ਅੰਦਰ ਮਾਇਆ ਵਾਲੀ) ਸਾਰੀ ਸੋਚ ਦੂਰ ਕਰ ਦੇਵੇ, ਤੇ, ਪਰਮਾਤਮਾ ਨਾਲ ਮੇਰਾ ਪਿਆਰ ਬਣਾ ਦੇਵੇ।੨।

TOP OF PAGE

Sri Guru Granth Darpan, by Professor Sahib Singh