ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ

Page 687

ਪੜੇ ਰੇ ਸਗਲ ਬੇਦ ਨਹ ਚੂਕੈ ਮਨ ਭੇਦ ਇਕੁ ਖਿਨੁ ਨ ਧੀਰਹਿ ਮੇਰੇ ਘਰ ਕੇ ਪੰਚਾ ॥ ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਤੁ ਇਕੁ ਅੰਮ੍ਰਿਤ ਨਾਮੁ ਮੇਰੈ ਰਿਦੈ ਸਿੰਚਾ ॥੩॥ ਜੇਤੇ ਰੇ ਤੀਰਥ ਨਾਏ ਅਹੰਬੁਧਿ ਮੈਲੁ ਲਾਏ ਘਰ ਕੋ ਠਾਕੁਰੁ ਇਕੁ ਤਿਲੁ ਨ ਮਾਨੈ ॥ ਕਦਿ ਪਾਵਉ ਸਾਧਸੰਗੁ ਹਰਿ ਹਰਿ ਸਦਾ ਆਨੰਦੁ ਗਿਆਨ ਅੰਜਨਿ ਮੇਰਾ ਮਨੁ ਇਸਨਾਨੈ ॥੪॥ ਸਗਲ ਅਸ੍ਰਮ ਕੀਨੇ ਮਨੂਆ ਨਹ ਪਤੀਨੇ ਬਿਬੇਕਹੀਨ ਦੇਹੀ ਧੋਏ ॥ ਕੋਈ ਪਾਈਐ ਰੇ ਪੁਰਖੁ ਬਿਧਾਤਾ ਪਾਰਬ੍ਰਹਮ ਕੈ ਰੰਗਿ ਰਾਤਾ ਮੇਰੇ ਮਨ ਕੀ ਦੁਰਮਤਿ ਮਲੁ ਖੋਏ ॥੫॥ {ਪੰਨਾ 687}

ਪਦਅਰਥ: ਰੇਹੇ ਭਾਈ! ਸਗਲਸਾਰੇ। ਚੂਕੈਮੁੱਕਦਾ। ਭੇਦਵਿੱਥ। ਧੀਰਹਿਧੀਰਜ ਕਰਦੇ। ਪੰਚਾਗਿਆਨਇੰਦ੍ਰੇ। ਰਹਤੁਨਿਰਲੇਪ। ਅੰਮ੍ਰਿਤਆਤਮਕ ਜੀਵਨ ਦੇਣ ਵਾਲਾ। ਰਿਦੈਹਿਰਦੇ ਵਿਚ। ਸਿੰਚਾਸਿੰਜ ਦੇਵੇ।੩।

ਜੇਤੇਜਿਤਨੇ ਹੀ। ਅਹੰਬੁਧਿਹਉਮੈ ਵਾਲੀ ਅਕਲ। ਘਰ ਕੋ ਠਾਕੁਰੁਹਿਰਦੇ ਘਰ ਦਾ ਮਾਲਕ ਪ੍ਰਭੂ। ਮਾਨੈਮੰਨਦਾ, ਪਤੀਜਦਾ। ਪਾਵਉਪਾਵਉਂ, ਮੈਂ ਪ੍ਰਾਪਤ ਕਰਾਂ। ਸੰਗੁਸਾਥ, ਮਿਲਾਪ। ਅੰਜਨਿਸੁਰਮੇ ਨਾਲ।੪।

ਆਸ੍ਰਮਸਾਰੀ ਉਮਰ ਦੇ ਚਾਰ ਹਿੱਸਿਆਂ ਦੇ ਵਖ ਵਖ ਧਰਮ {ਬ੍ਰਹਮ ਚਰਜ, ਗ੍ਰਿਹਸਥ, ਵਾਨਪ੍ਰਸਥ, ਸੰਨਿਆਸਇਹ ਹਨ ਚਾਰ ਆਸ੍ਰਮ}ਬਿਬੇਕਹੀਨਵਿਚਾਰ ਤੋਂ ਸੱਖਣਾ। ਦੇਹੀਸਰੀਰ। ਬਿਧਾਤਾਕਰਤਾਰ। ਕੈ ਰੰਗਿਦੇ ਪ੍ਰੇਮ ਵਿਚ। ਰਾਤਾਰੰਗਿਆ ਹੋਇਆ।੫।

ਅਰਥ: ਹੇ ਭਾਈ! ਸਾਰੇ ਵੇਦ ਪੜ੍ਹ ਵੇਖੇ ਹਨ, (ਇਹਨਾਂ ਦੇ ਪੜ੍ਹਨ ਨਾਲ ਪਰਮਾਤਮਾ ਨਾਲੋਂ) ਮਨ ਦੀ ਵਿੱਥ ਨਹੀਂ ਮੁੱਕਦੀ, (ਵੇਦ ਆਦਿਕਾਂ ਦੇ ਪੜ੍ਹਨ ਨਾਲ) ਗਿਆਨ-ਇੰਦ੍ਰੇ ਇਕ ਛਿਨ ਵਾਸਤੇ ਭੀ ਸ਼ਾਂਤ ਨਹੀਂ ਹੁੰਦੇ। ਹੇ ਭਾਈ! ਕੋਈ ਅਜੇਹਾ ਭਗਤ (ਮਿਲ ਪਏ) ਜੇਹੜਾ (ਆਪ) ਮਾਇਆ ਤੋਂ ਨਿਰਲੇਪ ਹੋਵੇ, (ਉਹੀ ਭਗਤ) ਮੇਰੇ ਹਿਰਦੇ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਸਿੰਜ ਸਕਦਾ ਹੈ।੩।

ਹੇ ਭਾਈ! ਜਿਤਨੇ ਭੀ ਤੀਰਥ ਹਨ ਜੇ ਉਹਨਾਂ ਉਤੇ ਇਸ਼ਨਾਨ ਕੀਤਾ ਜਾਏ; ਉਹ ਇਸ਼ਨਾਨ ਸਗੋਂ ਮਨ ਨੂੰ ਹਉਮੈ ਦੀ ਮੈਲ ਲਾ ਦੇਂਦੇ ਹਨ, (ਇਹਨਾਂ ਤੀਰਥ-ਇਸ਼ਨਾਨਾਂ ਨਾਲ) ਪਰਮਾਤਮਾ ਰਤਾ ਭਰ ਭੀ ਪ੍ਰਸੰਨ ਨਹੀਂ ਹੁੰਦਾ। (ਮੇਰੀ ਤਾਂ ਇਹ ਤਾਂਘ ਹੈ ਕਿ) ਮੈਂ ਕਦੇ ਸਾਧ ਸੰਗਤਿ ਪ੍ਰਾਪਤ ਕਰ ਸਕਾਂ, (ਸਾਧ ਸੰਗਤਿ ਦੀ ਬਰਕਤਿ ਨਾਲ ਮਨ ਵਿਚ) ਸਦਾ ਆਤਮਕ ਆਨੰਦ ਬਣਿਆ ਰਹੇ, ਤੇ, ਮੇਰਾ ਮਨ ਗਿਆਨ ਦੇ ਸੁਰਮੇ ਨਾਲ (ਆਪਣੇ ਆਪ ਨੂੰ) ਪਵਿਤ੍ਰ ਕਰ ਲਏ।੪।

ਹੇ ਭਾਈ! ਸਾਰੇ ਹੀ ਆਸ੍ਰਮਾਂ ਦੇ ਧਰਮ ਕਮਾਇਆਂ ਭੀ ਮਨ ਨਹੀਂ ਪਤੀਜਦਾ। ਵਿਚਾਰ-ਹੀਨ ਮਨੁੱਖ ਸਿਰਫ਼ ਸਰੀਰ ਨੂੰ ਹੀ ਸਾਫ਼-ਸੁਥਰਾ ਕਰਦੇ ਰਹਿੰਦੇ ਹਨ। ਹੇ ਭਾਈ! (ਮੇਰੀ ਇਹ ਲਾਲਸਾ ਹੈ ਕਿ) ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਹੋਇਆ, ਪਰਮਾਤਮਾ ਦਾ ਰੂਪ ਕੋਈ ਮਹਾ ਪੁਰਖ ਲੱਭ ਪਏ, ਤੇ, ਉਹ ਮੇਰੇ ਮਨ ਦੀ ਭੈੜੀ ਮਤਿ ਦੀ ਮੈਲ ਦੂਰ ਕਰ ਦੇਵੇ।੫।

ਕਰਮ ਧਰਮ ਜੁਗਤਾ ਨਿਮਖ ਨ ਹੇਤੁ ਕਰਤਾ ਗਰਬਿ ਗਰਬਿ ਪੜੈ ਕਹੀ ਨ ਲੇਖੈ ॥ ਜਿਸੁ ਭੇਟੀਐ ਸਫਲ ਮੂਰਤਿ ਕਰੈ ਸਦਾ ਕੀਰਤਿ ਗੁਰ ਪਰਸਾਦਿ ਕੋਊ ਨੇਤ੍ਰਹੁ ਪੇਖੈ ॥੬॥ ਮਨਹਠਿ ਜੋ ਕਮਾਵੈ ਤਿਲੁ ਨ ਲੇਖੈ ਪਾਵੈ ਬਗੁਲ ਜਿਉ ਧਿਆਨੁ ਲਾਵੈ ਮਾਇਆ ਰੇ ਧਾਰੀ ॥ ਕੋਈ ਐਸੋ ਰੇ ਸੁਖਹ ਦਾਈ ਪ੍ਰਭ ਕੀ ਕਥਾ ਸੁਨਾਈ ਤਿਸੁ ਭੇਟੇ ਗਤਿ ਹੋਇ ਹਮਾਰੀ ॥੭॥ ਸੁਪ੍ਰਸੰਨ ਗੋਪਾਲ ਰਾਇ ਕਾਟੈ ਰੇ ਬੰਧਨ ਮਾਇ ਗੁਰ ਕੈ ਸਬਦਿ ਮੇਰਾ ਮਨੁ ਰਾਤਾ ॥ ਸਦਾ ਸਦਾ ਆਨੰਦੁ ਭੇਟਿਓ ਨਿਰਭੈ ਗੋਬਿੰਦੁ ਸੁਖ ਨਾਨਕ ਲਾਧੇ ਹਰਿ ਚਰਨ ਪਰਾਤਾ ॥੮॥ ਸਫਲ ਸਫਲ ਭਈ ਸਫਲ ਜਾਤ੍ਰਾ ॥ ਆਵਣ ਜਾਣ ਰਹੇ ਮਿਲੇ ਸਾਧਾ ॥੧॥ ਰਹਾਉ ਦੂਜਾ ॥੧॥੩॥ {ਪੰਨਾ 687}

ਪਦਅਰਥ: ਕਰਮ ਧਰਮਮਿਥੇ ਹੋਏ ਧਾਰਮਿਕ ਕਰਮ। ਕਰਮ ਧਰਮ ਜੁਗਤਾ—(ਤੀਰਥ ਇਸ਼ਨਾਨ ਆਦਿਕ ਮਿਥੇ ਹੋਏ) ਧਾਰਮਿਕ ਕੰਮਾਂ ਵਿਚ ਰੁੱਝਾ ਹੋਇਆ। ਨਿਮਖਅੱਖ ਝਮਕਣ ਜਿਤਨਾ ਸਮਾ। ਹੇਤੁ—(ਪ੍ਰਭੂ ਨਾਲ) ਪ੍ਰੇਮ। ਗਰਬਿ ਗਰਬਿਮੁੜ ਮੁੜ ਅਹੰਕਾਰ ਵਿਚ। ਪੜੈਪੈਂਦਾ ਹੈ। ਜਿਸੁਜਿਸ ਮਨੁੱਖ ਨੂੰ। ਭੇਟੀਐਮਿਲਦਾ ਹੈ। ਸਫਲ ਮੂਰਤਿਉਹ ਗੁਰੂ ਜਿਸ ਦੀ ਹਸਤੀ ਸਾਰੇ ਫਲ ਦੇਂਦੀ ਹੈ। ਕੀਰਤਿਸਿਫ਼ਤਿ-ਸਾਲਾਹ। ਪਰਸਾਦਿਕਿਰਪਾ ਨਾਲ।੬।

ਹਠਿਹਠ ਨਾਲ। ਤਿਲਰਤਾ ਭਰ ਭੀ। ਬਗੁਲਬਗੁਲਾ। ਮਾਇਆ ਧਾਰੀਆਪਣੇ ਮਨ ਵਿਚ ਮਾਇਆ ਦਾ ਹੀ ਮੋਹ ਟਿਕਾਈ ਰੱਖਣ ਵਾਲਾ। ਸੁਖਹ ਦਾਈਆਤਮਕ ਆਨੰਦ ਦੇਣ ਵਾਲਾ। ਤਿਸੁ ਭੇਟੇਉਸ ਨੂੰ ਮਿਲਿਆਂ। ਗਤਿਉੱਚੀ ਆਤਮਕ ਅਵਸਥਾ।੭।

ਗੋਪਾਲ ਰਾਇਪ੍ਰਭੂ ਪਾਤਿਸ਼ਾਹ। ਰੇਹੇ ਭਾਈ! ਮਾਇਮਾਇਆ (ਦੇ)ਕੈ ਸਬਦਿਦੇ ਸ਼ਬਦ ਵਿਚ। ਰਾਤਾਮਗਨ। ਪਰਾਤਾਪੈ ਕੇ।੮।

ਜਾਤ੍ਰਾਮਨੁੱਖਾ ਜੀਵਨ ਦਾ ਸਫ਼ਰ। ਰਹੇਮੁੱਕ ਗਏ। ਮਿਲੇਮਿਲਿ, ਮਿਲ ਕੇ। ਸਾਧਾਸਾਧ, ਗੁਰੂ (ਨੂੰ)੧।

ਅਰਥ: ਹੇ ਭਾਈ! ਜੇਹੜਾ ਮਨੁੱਖ (ਤੀਰਥ-ਇਸ਼ਨਾਨ ਆਦਿਕ ਮਿਥੇ ਹੋਏ) ਧਾਰਮਿਕ ਕਰਮਾਂ ਵਿਚ ਹੀ ਰੁੱਝਾ ਰਹਿੰਦਾ ਹੈ, ਰਤਾ-ਭਰ ਸਮੇ ਲਈ ਭੀ ਪਰਮਾਤਮਾ ਨਾਲ ਪਿਆਰ ਨਹੀਂ ਕਰਦਾ, (ਉਹ ਇਹਨਾਂ ਕੀਤੇ ਕਰਮਾਂ ਦੇ ਆਸਰੇ) ਮੁੜ ਮੁੜ ਅਹੰਕਾਰ ਵਿਚ ਟਿਕਿਆ ਰਹਿੰਦਾ ਹੈ, (ਇਹਨਾਂ ਕੀਤੇ ਧਾਰਮਿਕ ਕਰਮਾਂ ਵਿਚੋਂ ਕੋਈ ਭੀ ਕਰਮ) ਕਿਸੇ ਕੰਮ ਨਹੀਂ ਆਉਂਦਾ। ਹੇ ਭਾਈ! ਜਿਸ ਮਨੁੱਖ ਨੂੰ ਉਹ ਗੁਰੂ ਮਿਲ ਪੈਂਦਾ ਹੈ ਜੋ ਸਾਰੀਆਂ ਮੁਰਾਦਾਂ ਪੂਰੀਆਂ ਕਰਨ ਵਾਲਾ ਹੈ ਅਤੇ ਜਿਸ ਦੀ ਕਿਰਪਾ ਨਾਲ ਮਨੁੱਖ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਉਸ ਗੁਰੂ ਦੀ ਕਿਰਪਾ ਨਾਲ ਕੋਈ ਭਾਗਾਂ ਵਾਲਾ ਮਨੁੱਖ ਪਰਮਾਤਮਾ ਨੂੰ ਆਪਣੀਆਂ ਅੱਖਾਂ ਨਾਲ (ਹਰ ਥਾਂ ਵੱਸਦਾ) ਵੇਖ ਲੈਂਦਾ ਹੈ।੬।

ਹੇ ਭਾਈ! ਜੇਹੜਾ ਮਨੁੱਖ ਮਨ ਦੇ ਹਠ ਨਾਲ (ਤਪ ਆਦਿਕ ਘਾਲ) ਕਰਦਾ ਹੈ, (ਪਰਮਾਤਮਾ ਉਸਦੀ ਇਸ ਮੇਹਨਤ ਨੂੰ) ਰਤਾ ਭਰ ਭੀ ਪਰਵਾਨ ਨਹੀਂ ਕਰਦਾ (ਕਿਉਂਕਿ) ਹੇ ਭਾਈ! ਉਹ ਮਨੁੱਖ ਤਾਂ ਬਗੁਲੇ ਵਾਂਗ ਹੀ ਸਮਾਧੀ ਲਾ ਰਿਹਾ ਹੁੰਦਾ ਹੈ; ਆਪਣੇ ਮਨ ਵਿਚ ਉਹ ਮਾਇਆ ਦਾ ਮੋਹ ਹੀ ਟਿਕਾਈ ਰੱਖਦਾ ਹੈ। ਹੇ ਭਾਈ! ਜੇ ਕੋਈ ਅਜੇਹਾ ਆਤਮਕ ਆਨੰਦ-ਦਾਤਾ ਮਿਲ ਪਏ, ਜੇਹੜਾ ਸਾਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਗੱਲ ਸੁਣਾਏ, ਤਾਂ ਉਸ ਨੂੰ ਮਿਲ ਕੇ ਸਾਡੀ ਆਤਮਕ ਅਵਸਥਾ ਉੱਚੀ ਹੋ ਸਕਦੀ ਹੈ।੭।

ਹੇ ਭਾਈ! ਜਿਸ ਮਨੁੱਖ ਉਤੇ ਪ੍ਰਭੂ-ਪਾਤਿਸ਼ਾਹ ਦਇਆਲ ਹੁੰਦਾ ਹੈ, (ਗੁਰੂ ਉਸ ਦੇ) ਮਾਇਆ ਦੇ ਬੰਧਨ ਕੱਟ ਦੇਂਦਾ ਹੈ। ਹੇ ਭਾਈ! ਮੇਰਾ ਮਨ (ਭੀ) ਗੁਰੂ ਦੇ ਸ਼ਬਦ ਵਿਚ (ਹੀ) ਮਗਨ ਰਹਿੰਦਾ ਹੈ। ਹੇ ਨਾਨਕ! (ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਨੂੰ) ਸਾਰੇ ਡਰਾਂ ਤੋਂ ਰਹਿਤ ਗੋਬਿੰਦ ਮਿਲ ਪੈਂਦਾ ਹੈ, ਉਸ ਦੇ ਅੰਦਰ ਸਦਾ ਆਨੰਦ ਬਣਿਆ ਰਹਿੰਦਾ ਹੈ, ਪਰਮਾਤਮਾ ਦੇ ਚਰਨਾਂ ਵਿਚ ਲੀਨ ਰਹਿ ਕੇ ਉਹ ਮਨੁੱਖ ਸਾਰੇ ਸੁਖ ਪ੍ਰਾਪਤ ਕਰ ਲੈਂਦਾ ਹੈ।੮।

(ਹੇ ਭਾਈ! ਗੁਰੂ ਦੇ ਦਰ ਤੇ ਪਿਆਂ) ਮਨੁੱਖਾ ਜੀਵਨ ਵਾਲਾ ਸਫ਼ਰ ਕਾਮਯਾਬ ਹੋ ਜਾਂਦਾ ਹੈ। ਗੁਰੂ ਨੂੰ ਮਿਲ ਕੇ ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ।੧। ਰਹਾਉ ਦੂਜਾ।੧।੩।

ਨੋਟ: ਇਹ ੧ ਅਸ਼ਟਪਦੀ ਮਹਲਾ ੫ ਦੀ ਹੈ। ਮਹਲਾ ੧ ਦੀਆਂ ਦੋ ਅਸ਼ਟਪਦੀਆਂ ਹਨ। ਕੁੱਲ ਜੋੜ ੩ ਬਣਿਆ।

ਧਨਾਸਰੀ ਮਹਲਾ ੧ ਛੰਤ    ੴ ਸਤਿਗੁਰ ਪ੍ਰਸਾਦਿ ॥ ਤੀਰਥਿ ਨਾਵਣ ਜਾਉ ਤੀਰਥੁ ਨਾਮੁ ਹੈ ॥ ਤੀਰਥੁ ਸਬਦ ਬੀਚਾਰੁ ਅੰਤਰਿ ਗਿਆਨੁ ਹੈ ॥ ਗੁਰ ਗਿਆਨੁ ਸਾਚਾ ਥਾਨੁ ਤੀਰਥੁ ਦਸ ਪੁਰਬ ਸਦਾ ਦਸਾਹਰਾ ॥ ਹਉ ਨਾਮੁ ਹਰਿ ਕਾ ਸਦਾ ਜਾਚਉ ਦੇਹੁ ਪ੍ਰਭ ਧਰਣੀਧਰਾ ॥ ਸੰਸਾਰੁ ਰੋਗੀ ਨਾਮੁ ਦਾਰੂ ਮੈਲੁ ਲਾਗੈ ਸਚ ਬਿਨਾ ॥ ਗੁਰ ਵਾਕੁ ਨਿਰਮਲੁ ਸਦਾ ਚਾਨਣੁ ਨਿਤ ਸਾਚੁ ਤੀਰਥੁ ਮਜਨਾ ॥੧॥ ਸਾਚਿ ਨ ਲਾਗੈ ਮੈਲੁ ਕਿਆ ਮਲੁ ਧੋਈਐ ॥ ਗੁਣਹਿ ਹਾਰੁ ਪਰੋਇ ਕਿਸ ਕਉ ਰੋਈਐ ॥ ਵੀਚਾਰਿ ਮਾਰੈ ਤਰੈ ਤਾਰੈ ਉਲਟਿ ਜੋਨਿ ਨ ਆਵਏ ॥ ਆਪਿ ਪਾਰਸੁ ਪਰਮ ਧਿਆਨੀ ਸਾਚੁ ਸਾਚੇ ਭਾਵਏ ॥ ਆਨੰਦੁ ਅਨਦਿਨੁ ਹਰਖੁ ਸਾਚਾ ਦੂਖ ਕਿਲਵਿਖ ਪਰਹਰੇ ॥ ਸਚੁ ਨਾਮੁ ਪਾਇਆ ਗੁਰਿ ਦਿਖਾਇਆ ਮੈਲੁ ਨਾਹੀ ਸਚ ਮਨੇ ॥੨॥ ਸੰਗਤਿ ਮੀਤ ਮਿਲਾਪੁ ਪੂਰਾ ਨਾਵਣੋ ॥ ਗਾਵੈ ਗਾਵਣਹਾਰੁ ਸਬਦਿ ਸੁਹਾਵਣੋ ॥ ਸਾਲਾਹਿ ਸਾਚੇ ਮੰਨਿ ਸਤਿਗੁਰੁ ਪੁੰਨ ਦਾਨ ਦਇਆ ਮਤੇ ॥ ਪਿਰ ਸੰਗਿ ਭਾਵੈ ਸਹਜਿ ਨਾਵੈ ਬੇਣੀ ਤ ਸੰਗਮੁ ਸਤ ਸਤੇ ॥ ਆਰਾਧਿ ਏਕੰਕਾਰੁ ਸਾਚਾ ਨਿਤ ਦੇਇ ਚੜੈ ਸਵਾਇਆ ॥ ਗਤਿ ਸੰਗਿ ਮੀਤਾ ਸੰਤਸੰਗਤਿ ਕਰਿ ਨਦਰਿ ਮੇਲਿ ਮਿਲਾਇਆ ॥੩॥ ਕਹਣੁ ਕਹੈ ਸਭੁ ਕੋਇ ਕੇਵਡੁ ਆਖੀਐ ॥ ਹਉ ਮੂਰਖੁ ਨੀਚੁ ਅਜਾਣੁ ਸਮਝਾ ਸਾਖੀਐ ॥ ਸਚੁ ਗੁਰ ਕੀ ਸਾਖੀ ਅੰਮ੍ਰਿਤ ਭਾਖੀ ਤਿਤੁ ਮਨੁ ਮਾਨਿਆ ਮੇਰਾ ॥ ਕੂਚੁ ਕਰਹਿ ਆਵਹਿ ਬਿਖੁ ਲਾਦੇ ਸਬਦਿ ਸਚੈ ਗੁਰੁ ਮੇਰਾ ॥ ਆਖਣਿ ਤੋਟਿ ਨ ਭਗਤਿ ਭੰਡਾਰੀ ਭਰਿਪੁਰਿ ਰਹਿਆ ਸੋਈ ॥ ਨਾਨਕ ਸਾਚੁ ਕਹੈ ਬੇਨੰਤੀ ਮਨੁ ਮਾਂਜੈ ਸਚੁ ਸੋਈ ॥੪॥੧॥ {ਪੰਨਾ 687-688}

 ਪਦਅਰਥ: ਤੀਰਥਿਤੀਰਥ ਉਤੇ। ਜਾਉਮੈਂ ਜਾਂਦਾ ਹਾਂ। ਸਬਦ ਬੀਚਾਰੁਸ਼ਬਦ ਦੀ ਵਿਚਾਰ। ਅੰਤਰਿਅੰਦਰ, ਮਨ ਵਿਚ। ਗਿਆਨੁਪਰਮਾਤਮਾ ਨਾਲ ਜਾਣ-ਪਛਾਣ। ਸਾਚਾਸਦਾ-ਥਿਰ ਰਹਿਣ ਵਾਲਾ। ਦਸ ਪੁਰਬਦਸ ਪਵਿਤ੍ਰ ਦਿਹਾੜੇ {ਮੱਸਿਆ, ਸੰਗ੍ਰਾਂਦ, ਪੂਰਨਮਾਸੀ, ਚਾਨਣਾ ਐਤਵਾਰ, ਸੂਰਜ ਗ੍ਰਹਣ, ਚੰਦ ਗ੍ਰਹਣ, ਦੋ ਅਸ਼ਟਮੀਆਂ, ਦੋ ਚੌਦੇਂ}ਦਸਾਹਰਾਦਸ ਪਾਪ ਹਰਨ ਵਾਲਾ ਦਿਨ, ਜੇਠ ਸੁਦੀ ਦਸਮੀ, ਗੰਗਾ ਦਾ ਜਨਮ ਦਿਨ। ਹਉਮੈਂ। ਜਾਚਉਮੰਗਦਾ ਹਾਂ। ਧਰਣੀਧਰਾ—{ਧਰਣੀਧਰਤੀ। ਧਰਆਸਰਾ} ਹੇ ਧਰਤੀ ਦੇ ਆਸਰੇ ਪ੍ਰਭੂ! ਸਾਚੁਸਦਾ-ਥਿਰ ਰਹਿਣ ਵਾਲਾ। ਮਜਨਾਇਸ਼ਨਾਨ।੧।

ਸਾਚਿਸਦਾ-ਥਿਰ ਪ੍ਰਭੂ ਦੇ ਨਾਮ ਵਿਚ (ਜੁੜਿਆਂ)ਕਿਆ ਧੋਈਐ—(ਤੀਰਥ ਆਦਿਕਾਂ ਤੇ ਜਾ ਕੇ) ਧੋਣ ਦੀ ਲੋੜ ਨਹੀਂ ਪੈਂਦੀ। ਗੁਣਹਿ ਹਾਰੁਗੁਣਾਂ ਦਾ ਹਾਰ। ਪਰੋਇਪ੍ਰੋ ਕੇ। ਕਿਸ ਕਉ ਰੋਈਐਕਿਸੇ ਅੱਗੇ ਪੁਕਾਰ ਕਰਨ ਦੀ ਲੋੜ ਨਹੀਂ ਰਹਿੰਦੀ। ਵੀਚਾਰਿਗੁਰੂ ਦੇ ਸ਼ਬਦ ਦੀ ਵਿਚਾਰ ਰਾਹੀਂ। ਉਲਟਿਮੁੜ। ਆਵਏਆਵੈ, ਆਉਂਦਾ। ਪਾਰਸੁਧਾਤਾਂ ਨੂੰ ਸੋਨਾ ਬਣਾ ਦੇਣ ਵਾਲੀ ਪੱਥਰੀ। ਪਰਮ ਧਿਆਨੀਬਹੁਤ ਉੱਚੀ ਸੁਰਤਿ ਦਾ ਮਾਲਕ। ਸਾਚੁਸਦਾ-ਥਿਰ ਪ੍ਰਭੂ ਦਾ ਰੂਪ। ਭਾਵਏਭਾਵੈ, ਪਸੰਦ ਆ ਜਾਂਦਾ ਹੈ। ਅਨਦਿਨੁਹਰ ਰੋਜ਼। ਹਰਖੁਖ਼ੁਸ਼ੀ। ਕਿਲਵਿਖਪਾਪ। ਪਰਹਰੇਦੂਰ ਕਰ ਲੈਂਦਾ ਹੈ। ਗੁਰਿਗੁਰੂ ਨੇ। ਸਚ ਮਨੇਸਦਾ-ਥਿਰ ਨਾਮ ਨੂੰ ਜਪਣ ਵਾਲੇ ਮਨ ਨੂੰ।੨।

ਮੀਤ ਮਿਲਾਪੁਮਿੱਤ੍ਰ ਪ੍ਰਭੂ ਦਾ ਮਿਲਾਪ। ਨਾਵਣੋਨਾਵਣੁ, ਇਸ਼ਨਾਨ। ਗਾਵਣਹਾਰੁਗਾਵਣਜੋਗ ਪ੍ਰਭੂ। ਸਬਦਿਗੁਰੂ ਦੇ ਸ਼ਬਦ ਵਿਚ (ਜੁੜ ਕੇ)ਸੁਹਾਵਣੋਸੋਹਣੇ ਜੀਵਨ ਵਾਲਾ। ਸਾਲਾਹਿਸਿਫ਼ਤਿ-ਸਾਲਾਹ ਕਰ ਕੇ। ਮੰਨਿਮੰਨ ਕੇ, ਸਰਧਾ ਰੱਖ ਕੇ। ਮਤੇਮਤਿ। ਪਿਰ ਸੰਗਿਪਤੀ ਪ੍ਰਭੂ ਦੀ ਸੰਗਤਿ ਵਿਚ। ਭਾਵੈ—(ਪ੍ਰਭੂ ਨੂੰ) ਪਿਆਰਾ ਲੱਗਦਾ ਹੈ। ਸਹਜਿਆਤਮਕ ਅਡੋਲਤਾ ਵਿਚ। ਬੇਣੀ ਸੰਗਮੁਤ੍ਰਿਬੇਣੀ ਜੰਗਮ, ਤਿੰਨ ਨਦੀਆਂ (ਗੰਗਾ, ਜਮਨਾ, ਸਰਸ੍ਵਤੀ) ਦਾ ਮਿਲਾਪਥਾਂ, ਪ੍ਰਯਾਗ (ਅਲਾਹਾਬਾਦ ਦੇ ਨਜ਼ਦੀਕ)ਸਤ ਸਤੇਸੁੱਚੇ ਤੋਂ ਸੁੱਚਾ। ਸਾਚਾਸਦਾ-ਥਿਰ ਰਹਿਣ ਵਾਲਾ। ਦੇਇਦੇਂਦਾ ਹੈ (ਜੋ ਪ੍ਰਭੂ)ਚੜੈ ਸਵਾਇਆ—(ਉਸ ਦਾ ਦਿੱਤਾ) ਦਿਨੋ ਦਿਨ ਵਧਦਾ ਹੈ। ਕਰਿਕਰ ਕੇ। ਮੇਲਿਸੰਗਤਿ ਵਿਚ।੩।

ਕਹਣੁਕਥਨ। ਕਹਣੁ ਕਹੈਕਥਨ ਕਥੈ। ਸਭੁ ਕੋਇਹਰੇਕ ਜੀਵ। ਕੇਵਡੁਕਿਤਨਾ ਵੱਡਾ। ਕੇਵਡੁ ਆਖੀਐਕਿਤਨਾ ਵੱਡਾ ਆਖਿਆ ਜਾ ਸਕਦਾ ਹੈ, ਇਹ ਨਹੀਂ ਦੱਸਿਆ ਜਾ ਸਕਦਾ ਕਿ ਪਰਮਾਤਮਾ ਕੇਡਾ ਵੱਡਾ ਹੈ। ਹਉਮੈਂ। ਸਮਝਾਮੈਂ ਸਮਝ ਸਕਦਾ ਹਾਂ। ਸਾਖੀਐਗੁਰੂ ਦੇ ਉਪਦੇਸ਼ ਨਾਲ। ਸਾਖੀਸਿੱਖਿਆ, ਉਪਦੇਸ਼, ਸ਼ਬਦ। ਅੰਮ੍ਰਿਤ ਸਾਖੀਆਤਮਕ ਜੀਵਨ ਦੇਣ ਵਾਲਾ ਉਪਦੇਸ਼। ਗੁਰ ਕੀ ਭਾਖੀ ਸਾਖੀਗੁਰੂ ਦਾ ਉਚਾਰਿਆ ਹੋਇਆ ਸ਼ਬਦ। ਸਚੁ ਸਾਖੀਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਸ਼ਬਦ। ਤਿਤੁਉਸ ਸ਼ਬਦ ਵਿਚ। ਬਿਖੁ—(ਮਾਇਆਮੋਹ ਦਾ) ਜ਼ਹਰ। ਸਬਦਿ ਸਚੈਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਦੀ ਰਾਹੀਂ। ਆਖਣਿਆਖਣ ਨਾਲ, ਬਿਆਨ ਕਰਨ ਨਾਲ। ਤੋਟਿਖ਼ਾਤਮਾ। ਭੰਡਾਰੀਭੰਡਾਰੀਂ, ਭੰਡਾਰਿਆਂ ਵਿਚ। ਭਰਿਪੁਰਿ ਰਹਿਆਹਰ ਥਾਂ ਮੌਜੂਦ ਹੈ। ਸੋਈਉਹ (ਪ੍ਰਭੂ) ਹੀ। ਸਾਚੁ ਕਹੈਸਦਾ-ਥਿਰ ਪ੍ਰਭੂ ਦਾ ਨਾਮ ਸਿਮਰਦਾ ਹੈ। ਕਹੈ ਬੇਨੰਤੀਅਰਦਾਸਾਂ ਕਰਦਾ ਹੈ। ਮਾਂਜੈਸਾਫ਼ ਕਰਦਾ ਹੈ। ਸਚੁਸਦਾ-ਥਿਰ ਪ੍ਰਭੂ। ਸਚੁ ਸੋਈਸਦਾ-ਥਿਰ ਪ੍ਰਭੂ ਹੀ (ਹਰ ਥਾਂ ਦਿੱਸਦਾ ਹੈ)੪।

ਅਰਥ: ਮੈਂ (ਭੀ) ਤੀਰਥ ਉਤੇ ਇਸ਼ਨਾਨ ਕਰਨ ਜਾਂਦਾ ਹਾਂ (ਪਰ ਮੇਰੇ ਵਾਸਤੇ ਪਰਮਾਤਮਾ ਦਾ) ਨਾਮ (ਹੀ) ਤੀਰਥ ਹੈ। ਗੁਰੂ ਦੇ ਸ਼ਬਦ ਨੂੰ ਵਿਚਾਰ-ਮੰਡਲ ਵਿਚ ਟਿਕਾਣਾ (ਮੇਰੇ ਵਾਸਤੇ) ਤੀਰਥ ਹੈ (ਕਿਉਂਕਿ ਇਸ ਦੀ ਬਰਕਤਿ ਨਾਲ) ਮੇਰੇ ਅੰਦਰ ਪਰਮਾਤਮਾ ਨਾਲ ਡੂੰਘੀ ਸਾਂਝ ਬਣਦੀ ਹੈ। ਸਤਿਗੁਰੂ ਦਾ ਬਖ਼ਸ਼ਿਆ ਇਹ ਗਿਆਨ ਮੇਰੇ ਵਾਸਤੇ ਸਦਾ ਕਾਇਮ ਰਹਿਣ ਵਾਲਾ ਤੀਰਥ-ਅਸਥਾਨ ਹੈ, ਮੇਰੇ ਵਾਸਤੇ ਦਸ ਪਵਿਤ੍ਰ ਦਿਹਾੜੇ ਹੈ, ਮੇਰੇ ਵਾਸਤੇ ਗੰਗਾ ਦਾ ਜਨਮ-ਦਿਨ ਹੈ। ਮੈਂ ਤਾਂ ਸਦਾ ਪ੍ਰਭੂ ਦਾ ਨਾਮ ਹੀ ਮੰਗਦਾ ਹਾਂ ਤੇ (ਅਰਦਾਸ ਕਰਦਾ ਹਾਂ-) ਹੇ ਧਰਤੀ ਦੇ ਆਸਰੇ ਪ੍ਰਭੂ! (ਮੈਨੂੰ ਆਪਣਾ ਨਾਮ) ਦੇਹ। ਜਗਤ (ਵਿਕਾਰਾਂ ਵਿਚ) ਰੋਗੀ ਹੋਇਆ ਪਿਆ ਹੈ, ਪਰਮਾਤਮਾ ਦਾ ਨਾਮ (ਇਹਨਾਂ ਰੋਗਾਂ ਦਾ) ਇਲਾਜ ਹੈ। ਸਦਾ-ਥਿਰ ਪ੍ਰਭੂ ਦੇ ਨਾਮ ਤੋਂ ਬਿਨਾ (ਮਨ ਨੂੰ ਵਿਕਾਰਾਂ ਦੀ) ਮੈਲ ਲੱਗ ਜਾਂਦੀ ਹੈ। ਗੁਰੂ ਦਾ ਪਵਿਤ੍ਰ ਸ਼ਬਦ (ਮਨੁੱਖ ਨੂੰ) ਸਦਾ (ਆਤਮਕ) ਚਾਨਣ (ਦੇਂਦਾ ਹੈ, ਇਹੀ) ਨਿੱਤ ਸਦਾ ਕਾਇਮ ਰਹਿਣ ਵਾਲਾ ਤੀਰਥ ਹੈ, ਇਹੀ ਤੀਰਥ-ਇਸ਼ਨਾਨ ਹੈ।੧।

ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਜੁੜਿਆਂ ਮਨ ਨੂੰ (ਵਿਕਾਰਾਂ ਦੀ) ਮੈਲ ਨਹੀਂ ਲੱਗਦੀ, (ਫਿਰ ਤੀਰਥ ਆਦਿਕਾਂ ਤੇ ਜਾ ਕੇ) ਕੋਈ ਮੈਲ ਧੋਣ ਦੀ ਲੋੜ ਹੀ ਨਹੀਂ ਪੈਂਦੀ। ਪਰਮਾਤਮਾ ਦੇ ਗੁਣਾਂ ਦਾ ਹਾਰ (ਹਿਰਦੇ ਵਿਚ) ਪ੍ਰੋ ਕੇ ਕਿਸੇ ਅੱਗੇ ਪੁਕਾਰ ਕਰਨ ਦੀ ਭੀ ਲੋੜ ਨਹੀਂ ਪੈਂਦੀ।

ਜੇਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਵਿਚਾਰ ਰਾਹੀਂ (ਆਪਣੇ ਮਨ ਨੂੰ ਵਿਕਾਰਾਂ ਵਲੋਂ) ਮਾਰ ਲੈਂਦਾ ਹੈ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ, (ਹੋਰਨਾਂ ਨੂੰ ਭੀ) ਪਾਰ ਲੰਘਾ ਲੈਂਦਾ ਹੈ, ਉਹ ਮੁੜ ਜੂਨਾਂ (ਦੇ ਚੱਕਰ) ਵਿਚ ਨਹੀਂ ਆਉਂਦਾ। ਉਹ ਮਨੁੱਖ ਆਪ ਪਾਰਸ ਬਣ ਜਾਂਦਾ ਹੈ, ਬੜੀ ਹੀ ਉੱਚੀ ਸੁਰਤਿ ਦਾ ਮਾਲਕ ਹੋ ਜਾਂਦਾ ਹੈ, ਉਹ ਸਦਾ-ਥਿਰ ਪ੍ਰਭੂ ਦਾ ਰੂਪ ਬਣ ਜਾਂਦਾ ਹੈ, ਉਹ ਸਦਾ-ਥਿਰ ਪ੍ਰਭੂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ। ਉਸ ਦੇ ਅੰਦਰ ਹਰ ਵੇਲੇ ਆਨੰਦ ਬਣਿਆ ਰਹਿੰਦਾ ਹੈ, ਸਦਾ-ਥਿਰ ਰਹਿਣ ਵਾਲੀ ਖ਼ੁਸ਼ੀ ਪੈਦਾ ਹੋ ਜਾਂਦੀ ਹੈ, ਉਹ ਮਨੁੱਖ ਆਪਣੇ (ਸਾਰੇ) ਦੁੱਖ ਪਾਪ ਦੂਰ ਕਰ ਲੈਂਦਾ ਹੈ।

ਜਿਸ ਮਨੁੱਖ ਨੇ ਸਦਾ-ਥਿਰ ਪ੍ਰਭੂ-ਨਾਮ ਪ੍ਰਾਪਤ ਕਰ ਲਿਆ, ਜਿਸ ਨੂੰ ਗੁਰੂ ਨੇ (ਪ੍ਰਭੂ) ਵਿਖਾ ਦਿੱਤਾ, ਉਸ ਦੇ ਸਦਾ-ਥਿਰ ਨਾਮ ਜਪਦੇ ਮਨ ਨੂੰ ਕਦੇ ਵਿਕਾਰਾਂ ਦੀ ਮੈਲ ਨਹੀਂ ਲੱਗਦੀ।੨।

ਸਾਧ ਸੰਗਤਿ ਵਿਚ ਮਿੱਤਰ-ਪ੍ਰਭੂ ਦਾ ਮਿਲਾਪ ਹੋ ਜਾਣਾ-ਇਹੀ ਉਹ ਤੀਰਥ-ਇਸ਼ਨਾਨ ਹੈ ਜਿਸ ਵਿਚ ਕੋਈ ਉਕਾਈ ਨਹੀਂ ਰਹਿ ਜਾਂਦੀ। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਗਾਵਣ-ਜੋਗ ਪ੍ਰਭੂ (ਦੇ ਗੁਣ) ਗਾਂਦਾ ਹੈ ਉਸ ਦਾ ਜੀਵਨ ਸੋਹਣਾ ਬਣ ਜਾਂਦਾ ਹੈ। ਸਤਿਗੁਰੂ ਨੂੰ (ਜੀਵਨ-ਦਾਤਾ) ਮੰਨ ਕੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰ ਕੇ ਮਨੁੱਖ ਦੀ ਮਤਿ ਦੂਜਿਆਂ ਦੀ ਸੇਵਾ ਕਰਨ ਵਾਲੀ ਸਭ ਤੇ ਦਇਆ ਕਰਨ ਵਾਲੀ ਬਣ ਜਾਂਦੀ ਹੈ। (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ ਮਨੁੱਖ) ਪਤੀ-ਪ੍ਰਭੂ ਦੀ ਸੰਗਤਿ ਵਿਚ ਰਹਿ ਕੇ ਉਸ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ ਆਤਮਕ ਅਡੋਲਤਾ ਵਿਚ (ਮਾਨੋ, ਆਤਮਕ) ਇਸ਼ਨਾਨ ਕਰਦਾ ਹੈ; ਇਹੀ ਉਸ ਦੇ ਵਾਸਤੇ ਸੁੱਚੇ ਤੋਂ ਸੁੱਚਾ ਤ੍ਰਿਬੇਣੀ ਸੰਗਮ (ਦਾ ਇਸ਼ਨਾਨ) ਹੈ।

(ਹੇ ਭਾਈ!) ਉਸ ਸਦਾ-ਥਿਰ ਰਹਿਣ ਵਾਲੇ ਇੱਕ ਅਕਾਲ ਪੁਰਖ ਨੂੰ ਸਿਮਰ, ਜੋ ਸਦਾ (ਸਭ ਜੀਵਾਂ ਨੂੰ ਦਾਤਾਂ) ਦੇਂਦਾ ਹੈ ਤੇ (ਜਿਸ ਦੀਆਂ ਦਿੱਤੀਆਂ ਦਾਤਾਂ ਦਿਨੋ ਦਿਨ) ਵਧਦੀਆਂ ਹਨ। ਮਿੱਤਰ-ਪ੍ਰਭੂ ਦੀ ਸੰਗਤਿ ਵਿਚ, ਗੁਰੂ ਸੰਤ ਦੀ ਸੰਗਤਿ ਵਿਚ ਆਤਮਕ ਅਵਸਥਾ ਉੱਚੀ ਹੋ ਜਾਂਦੀ ਹੈ, ਪ੍ਰਭੂ ਮੇਹਰ ਦੀ ਨਜ਼ਰ ਕਰ ਕੇ ਆਪਣੀ ਸੰਗਤਿ ਵਿਚ ਮਿਲਾ ਲੈਂਦਾ ਹੈ।੩।

ਹਰੇਕ ਜੀਵ (ਪਰਮਾਤਮਾ ਬਾਰੇ) ਕਥਨ ਕਰਦਾ ਹੈ (ਤੇ ਆਖਦਾ ਹੈ ਕਿ ਪਰਮਾਤਮਾ ਬਹੁਤ ਵੱਡਾ ਹੈ, ਪਰ) ਕੋਈ ਨਹੀਂ ਦੱਸ ਸਕਦਾ ਕਿ ਉਹ ਕੇਡਾ ਵੱਡਾ ਹੈ। (ਮੈਂ ਇਤਨੇ ਜੋਗਾ ਨਹੀਂ ਕਿ ਪਰਮਾਤਮਾ ਦਾ ਸਰੂਪ ਬਿਆਨ ਕਰ ਸਕਾਂ) ਮੈਂ (ਤਾਂ) ਮੂਰਖ ਹਾਂ, ਨੀਵੇਂ ਸੁਭਾਵ ਦਾ ਹਾਂ, ਅੰਞਾਣ ਹਾਂ, ਮੈਂ ਤਾਂ ਗੁਰੂ ਦੇ ਉਪਦੇਸ਼ ਨਾਲ ਹੀ (ਕੁਝ) ਸਮਝ ਸਕਦਾ ਹਾਂ (ਭਾਵ, ਮੈਂ ਤਾਂ ਉਤਨਾ ਕੁਝ ਹੀ ਮਸਾਂ ਸਮਝ ਸਕਦਾ ਹਾਂ ਜਿਤਨਾ ਗੁਰੂ ਆਪਣੇ ਸ਼ਬਦ ਦੀ ਰਾਹੀਂ ਸਮਝਾਏ)ਮੇਰਾ ਮਨ ਤਾਂ ਉਸ ਗੁਰ-ਸ਼ਬਦ ਵਿਚ ਹੀ ਪਤੀਜ ਗਿਆ ਹੈ ਜੋ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ ਤੇ ਜੋ ਆਤਮਕ ਜੀਵਨ ਦੇਣ ਵਾਲਾ ਹੈ।

ਜੇਹੜੇ ਜੀਵ (ਮਾਇਆ-ਮੋਹ ਦੇ) ਜ਼ਹਰ ਨਾਲ ਲੱਦੇ ਹੋਏ ਜਗਤ ਵਿਚ ਆਉਂਦੇ ਹਨ (ਗੁਰੂ ਦੇ ਸ਼ਬਦ ਨੂੰ ਵਿਸਾਰ ਕੇ ਤੇ ਤੀਰਥ-ਇਸ਼ਨਾਨ ਆਦਿਕ ਦੀ ਟੇਕ ਰੱਖ ਕੇ, ਉਸੇ ਜ਼ਹਰ ਨਾਲ ਲੱਦੇ ਹੋਏ ਹੀ ਜਗਤ ਤੋਂ) ਕੂਚ ਕਰ ਜਾਂਦੇ ਹਨ, ਪਰ ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ ਜੁੜਦੇ ਹਨ, ਉਹਨਾਂ ਨੂੰ ਮੇਰਾ ਗੁਰੂ ਉਸ ਜ਼ਹਰ ਦੇ ਭਾਰ ਤੋਂ ਬਚਾ ਲੈਂਦਾ ਹੈ।

(ਪਰਮਾਤਮਾ ਦੇ ਗੁਣ ਬੇਅੰਤ ਹਨ, ਗੁਣ) ਬਿਆਨ ਕਰਨ ਨਾਲ ਮੁੱਕਦੇ ਨਹੀਂ, (ਪਰਮਾਤਮਾ ਦੀ ਭਗਤੀ ਦੇ ਖ਼ਜ਼ਾਨੇ ਭਰੇ ਪਏ ਹਨ, ਜੀਵਾਂ ਨੂੰ ਭਗਤੀ ਦੀ ਦਾਤਿ ਵੰਡਿਆਂ) ਭਗਤੀ ਦੇ ਖ਼ਜ਼ਾਨਿਆਂ ਵਿਚ ਕੋਈ ਕਮੀ ਨਹੀਂ ਹੁੰਦੀ, (ਪਰ ਭਗਤੀ ਕਰਨ ਨਾਲ ਤੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨ ਨਾਲ ਮਨੁੱਖ ਨੂੰ ਇਹ ਨਿਸ਼ਚਾ ਬਣ ਜਾਂਦਾ ਹੈ ਕਿ) ਪਰਮਾਤਮਾ ਹੀ ਹਰ ਥਾਂ ਵਿਆਪਕ ਹੈ। ਹੇ ਨਾਨਕ! ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਦਾ ਸਿਮਰਨ ਕਰਦਾ ਹੈ, ਜੋ ਪ੍ਰਭੂ-ਦਰ ਤੇ ਅਰਦਾਸਾਂ ਕਰਦਾ ਹੈ (ਤੇ ਇਸ ਤਰ੍ਹਾਂ) ਆਪਣੇ ਮਨ ਨੂੰ ਵਿਕਾਰਾਂ ਦੀ ਮੈਲ ਤੋਂ ਸਾਫ਼ ਕਰ ਲੈਂਦਾ ਹੈ ਉਸ ਨੂੰ ਹਰ ਥਾਂ ਉਹ ਸਦਾ-ਥਿਰ ਪ੍ਰਭੂ ਹੀ ਦਿੱਸਦਾ ਹੈ (ਤੀਰਥ-ਇਸ਼ਨਾਨਾਂ ਨਾਲ ਇਹ ਆਤਮਕ ਅਵਸਥਾ ਪ੍ਰਾਪਤ ਨਹੀਂ ਹੁੰਦੀ)੪।੧।

TOP OF PAGE

Sri Guru Granth Darpan, by Professor Sahib Singh