ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ

Page 699

ਜੈਤਸਰੀ ਮਃ ੪ ॥ ਰਸਿ ਰਸਿ ਰਾਮੁ ਰਸਾਲੁ ਸਲਾਹਾ ॥ ਮਨੁ ਰਾਮ ਨਾਮਿ ਭੀਨਾ ਲੈ ਲਾਹਾ ॥ ਖਿਨੁ ਖਿਨੁ ਭਗਤਿ ਕਰਹ ਦਿਨੁ ਰਾਤੀ ਗੁਰਮਤਿ ਭਗਤਿ ਓ‍ੁਮਾਹਾ ਰਾਮ ॥੧॥ ਹਰਿ ਹਰਿ ਗੁਣ ਗੋਵਿੰਦ ਜਪਾਹਾ ॥ ਮਨੁ ਤਨੁ ਜੀਤਿ ਸਬਦੁ ਲੈ ਲਾਹਾ ॥ ਗੁਰਮਤਿ ਪੰਚ ਦੂਤ ਵਸਿ ਆਵਹਿ ਮਨਿ ਤਨਿ ਹਰਿ ਓਮਾਹਾ ਰਾਮ ॥੨॥ ਨਾਮੁ ਰਤਨੁ ਹਰਿ ਨਾਮੁ ਜਪਾਹਾ ॥ ਹਰਿ ਗੁਣ ਗਾਇ ਸਦਾ ਲੈ ਲਾਹਾ ॥ ਦੀਨ ਦਇਆਲ ਕ੍ਰਿਪਾ ਕਰਿ ਮਾਧੋ ਹਰਿ ਹਰਿ ਨਾਮੁ ਓ‍ੁਮਾਹਾ ਰਾਮ ॥੩॥ ਜਪਿ ਜਗਦੀਸੁ ਜਪਉ ਮਨ ਮਾਹਾ ॥ ਹਰਿ ਹਰਿ ਜਗੰਨਾਥੁ ਜਗਿ ਲਾਹਾ ॥ ਧਨੁ ਧਨੁ ਵਡੇ ਠਾਕੁਰ ਪ੍ਰਭ ਮੇਰੇ ਜਪਿ ਨਾਨਕ ਭਗਤਿ ਓਮਾਹਾ ਰਾਮ ॥੪॥੩॥੯॥ {ਪੰਨਾ 699}

ਪਦਅਰਥ: ਰਸਿਆਨੰਦ ਨਾਲ। ਰਸਾਲੁ—(ਰਸਆਲਯ) ਰਸਾਂ ਦਾ ਘਰ, ਰਸੀਲਾ। ਸਲਾਹਾਅਸੀ ਸਲਾਹੁੰਦੇ ਹਾਂ। ਨਾਮਿਨਾਮ ਵਿਚ। ਭੀਨਾਭਿੱਜ ਗਿਆ। ਲਾਹਾਲਾਭ। ਕਰਹਅਸੀ ਕਰਦੇ ਹਾਂ। ਉਮਾਹਾਉਤਸ਼ਾਹ, ਚਾਉ।੧।

ਜਪਾਹਾਅਸੀ ਜਪਦੇ ਹਾਂ। ਜੀਤਿਜਿੱਤ ਕੇ, ਵੱਸ ਵਿਚ ਕਰ ਕੇ। ਦੂਤ—(ਕਾਮਾਦਿਕ) ਵੈਰੀ। ਵਸਿਵੱਸ ਵਿਚ। ਆਵਹਿਆ ਜਾਂਦੇ ਹਨ।੨।

ਗਾਇਗਾ ਕੇ। ਦੀਨ ਦਇਆਲਹੇ ਦੀਨਾਂ ਉਤੇ ਦਇਆ ਕਰਨ ਵਾਲੇ! ਮਾਧੋਹੇ ਮਾਇਆ ਦੇ ਪਤੀ!੩।

ਜਗਦੀਸੁਜਗਤ ਦਾ ਮਾਲਕ (ਜਗਤਈਸ਼)ਜਪਉਜਪਉਂ, ਮੈਂ ਜਪਦਾ ਹਾਂ। ਮਾਹਾਵਿਚ। ਜਗੰਨਾਥੁਜਗਤ ਦਾ ਨਾਥ। ਜਗਿਜਗਤ ਵਿਚ। ਧਨੁ ਧਨੁਸਲਾਹੁਣਜੋਗ। ਪ੍ਰਭਹੇ ਪ੍ਰਭੂ!੪।

ਅਰਥ: ਹੇ ਭਾਈ! ਅਸੀ ਬੜੇ ਆਨੰਦ ਨਾਲ ਰਸੀਲੇ ਰਾਮ ਦੀ ਸਿਫ਼ਤਿ-ਸਾਲਾਹ ਕਰਦੇ ਹਾਂ। ਸਾਡਾ ਮਨ ਰਾਮ ਦੇ ਨਾਮ-ਰਸ ਵਿਚ ਭਿੱਜ ਰਿਹਾ ਹੈ, ਅਸੀ (ਹਰਿ-ਨਾਮ ਦੀ) ਖੱਟੀ ਖੱਟ ਰਹੇ ਹਾਂ। ਅਸੀ ਹਰ ਵੇਲੇ ਦਿਨ ਰਾਤ ਪਰਮਾਤਮਾ ਦੀ ਭਗਤੀ ਕਰਦੇ ਹਾਂ। ਗੁਰੂ ਦੀ ਮਤਿ ਦੀ ਬਰਕਤਿ ਨਾਲ (ਸਾਡੇ ਅੰਦਰ ਪ੍ਰਭੂ ਦੀ) ਭਗਤੀ ਦਾ ਚਾਉ ਬਣ ਰਿਹਾ ਹੈ।੧।

ਹੇ ਭਾਈ! ਅਸੀ ਗੋਬਿੰਦ ਹਰੀ ਦੇ ਗੁਣ ਗਾ ਰਹੇ ਹਾਂ (ਇਸੇ ਤਰ੍ਹਾਂ ਆਪਣੇ) ਮਨ ਨੂੰ ਸਰੀਰ ਨੂੰ ਵੱਸ ਵਿਚ ਕਰ ਕੇ ਗੁਰੂ-ਸ਼ਬਦ (ਦਾ) ਲਾਭ ਪ੍ਰਾਪਤ ਕਰ ਰਹੇ ਹਾਂ। ਹੇ ਭਾਈ! ਗੁਰੂ ਦੀ ਮਤਿ ਲਿਆਂ (ਕਾਮਾਦਿਕ) ਪੰਜੇ ਵੈਰੀ ਵੱਸ ਵਿਚ ਆ ਜਾਂਦੇ ਹਨ, ਮਨ ਵਿਚ ਹਿਰਦੇ ਵਿਚ ਹਰਿ-ਨਾਮ ਜਪਣ ਦਾ ਉਤਸ਼ਾਹ ਬਣ ਜਾਂਦਾ ਹੈ।੨।

ਹੇ ਭਾਈ! ਹਰਿ-ਨਾਮ ਰਤਨ (ਵਰਗਾ ਕੀਮਤੀ ਪਦਾਰਥ ਹੈ, ਅਸੀ ਇਹ) ਹਰਿ-ਨਾਮ ਜਪ ਰਹੇ ਹਾਂ। ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾ ਗਾ ਕੇ ਸਦਾ ਕਾਇਮ ਰਹਿਣ ਵਾਲੀ ਖੱਟੀ ਖੱਟ ਰਹੇ ਹਾਂ। ਹੇ ਦੀਨਾਂ ਉੱਤੇ ਦਇਆ ਕਰਨ ਵਾਲੇ ਪ੍ਰਭੂ! ਮੇਹਰ ਕਰ, ਸਾਡੇ ਮਨ ਵਿਚ ਤੇਰਾ ਨਾਮ ਜਪਣ ਦਾ ਚਾਉ ਬਣਿਆ ਰਹੇ।੩।

ਹੇ ਨਾਨਕ! (ਆਖ-) ਹੇ ਸਲਾਹੁਣ-ਜੋਗ ਪ੍ਰਭੂ! ਹੇ ਮੇਰੇ ਸਭ ਤੋਂ ਵੱਡੇ ਮਾਲਕ! ਮੈਂ ਤੈਨੂੰ ਜਗਤ ਦੇ ਮਾਲਕ ਨੂੰ ਆਪਣੇ ਮਨ ਵਿਚ ਸਦਾ ਜਪਦਾ ਰਹਾਂ (ਕਿਉਂਕਿ) ਹੇ ਹਰੀ! ਤੈਨੂੰ ਜਗਤ ਦੇ ਨਾਥ ਨੂੰ ਸਦਾ ਜਪਣਾ ਹੀ ਜਗਤ ਵਿਚ (ਅਸਲ) ਲਾਭ ਹੈ, (ਮੇਹਰ ਕਰ, ਤੇਰਾ ਨਾਮ) ਜਪ ਕੇ (ਮੇਰੇ ਅੰਦਰ ਤੇਰੀ) ਭਗਤੀ ਦਾ ਉਤਸ਼ਾਹ ਬਣਿਆ ਰਹੇ।੪।੨।੯।

ਜੈਤਸਰੀ ਮਹਲਾ ੪ ॥ ਆਪੇ ਜੋਗੀ ਜੁਗਤਿ ਜੁਗਾਹਾ ॥ ਆਪੇ ਨਿਰਭਉ ਤਾੜੀ ਲਾਹਾ ॥ ਆਪੇ ਹੀ ਆਪਿ ਆਪਿ ਵਰਤੈ ਆਪੇ ਨਾਮਿ ਓ‍ੁਮਾਹਾ ਰਾਮ ॥੧॥ ਆਪੇ ਦੀਪ ਲੋਅ ਦੀਪਾਹਾ ॥ ਆਪੇ ਸਤਿਗੁਰੁ ਸਮੁੰਦੁ ਮਥਾਹਾ ॥ ਆਪੇ ਮਥਿ ਮਥਿ ਤਤੁ ਕਢਾਏ ਜਪਿ ਨਾਮੁ ਰਤਨੁ ਓ‍ੁਮਾਹਾ ਰਾਮ ॥੨॥ ਸਖੀ ਮਿਲਹੁ ਮਿਲਿ ਗੁਣ ਗਾਵਾਹਾ ॥ ਗੁਰਮੁਖਿ ਨਾਮੁ ਜਪਹੁ ਹਰਿ ਲਾਹਾ ॥ ਹਰਿ ਹਰਿ ਭਗਤਿ ਦ੍ਰਿੜੀ ਮਨਿ ਭਾਈ ਹਰਿ ਹਰਿ ਨਾਮੁ ਓ‍ੁਮਾਹਾ ਰਾਮ ॥੩॥ ਆਪੇ ਵਡ ਦਾਣਾ ਵਡ ਸਾਹਾ ॥ ਗੁਰਮੁਖਿ ਪੂੰਜੀ ਨਾਮੁ ਵਿਸਾਹਾ ॥ ਹਰਿ ਹਰਿ ਦਾਤਿ ਕਰਹੁ ਪ੍ਰਭ ਭਾਵੈ ਗੁਣ ਨਾਨਕ ਨਾਮੁ ਓ‍ੁਮਾਹਾ ਰਾਮ ॥੪॥੪॥੧੦॥ {ਪੰਨਾ 699}

ਪਦਅਰਥ: ਆਪੇਆਪ ਹੀ। ਜੁਗਾਹਾਸਾਰੇ ਜੁਗਾਂ ਵਿਚ। ਤਾੜੀਸਮਾਧੀ। ਨਾਮਿਨਾਮ ਵਿਚ (ਜੋੜ ਕੇ)ਓ‍ੁਮਾਹਾਉਤਸ਼ਾਹ, ਚਾਉ।੧।

ਦੀਪਜਜ਼ੀਰੇ। ਲੋਅਲੋਕ, ਭਵਨ {ਬਹੁ-ਵਚਨ}ਦੀਪਾਹਾਰੌਸ਼ਨੀ ਕਰਨ ਵਾਲਾ। ਮਥਾਹਾਰਿੜਕਦਾ। ਮਥਿਰਿੜਕ ਕੇ। ਤਤੁਮੱਖਣ, ਅਸਲੀਅਤ।੨।

ਸਖੀਹੇ ਸਹੇਲੀਹੋ! ਮਿਲਿਮਿਲ ਕੇ। ਗਾਵਾਹਾਗਾਵੀਏ। ਗੁਰਮੁਖਿਗੁਰੂ ਦੀ ਸਰਨ ਪੈ ਕੇ। ਲਾਹਾਲਾਭ। ਦ੍ਰਿੜੀਹਿਰਦੇ ਵਿਚ ਪੱਕੀ ਕੀਤੀ। ਮਨਿਮਨ ਵਿਚ। ਭਾਈਪਿਆਰੀ ਲੱਗੀ।੩।

ਦਾਣਾਦਾਨਾ, ਸਿਆਣਾ। ਸਾਹਾਸ਼ਾਹ। ਪੂੰਜੀਸਰਮਾਇਆ। ਵਿਸਾਹਾਖ਼ਰੀਦਦਾ। ਪ੍ਰਭਹੇ ਪ੍ਰਭੂ! ਹਰਿਹੇ ਹਰੀ!੪।

ਅਰਥ: ਹੇ ਭਾਈ! ਪਰਮਾਤਮਾ ਆਪ ਹੀ ਜੋਗੀ ਹੈ, ਆਪ ਹੀ ਸਭ ਜੁਗਾਂ ਵਿਚ ਜੋਗ ਦੀ ਜੁਗਤਿ ਹੈ, ਆਪ ਹੀ ਨਿਡਰ ਹੋ ਕੇ ਸਮਾਧੀ ਲਾਂਦਾ ਹੈ। ਸਭ ਥਾਂ ਆਪ ਹੀ ਆਪ ਕੰਮ ਕਰ ਰਿਹਾ ਹੈ, ਆਪ ਹੀ ਨਾਮ ਵਿਚ ਜੋੜ ਕੇ ਸਿਮਰਨ ਦਾ ਉਤਸ਼ਾਹ ਦੇ ਰਿਹਾ ਹੈ।੧।

ਹੇ ਭਾਈ! ਪ੍ਰਭੂ ਆਪ ਹੀ ਜਜ਼ੀਰੇ ਹੈ, ਆਪ ਹੀ ਸਾਰੇ ਭਵਨ ਹੈ, ਆਪ ਹੀ (ਸਾਰੇ ਭਵਨਾਂ ਵਿਚ) ਚਾਨਣ ਹੈ। ਪ੍ਰਭੂ ਆਪ ਹੀ ਗੁਰੂ ਹੈ, ਆਪ ਹੀ (ਬਾਣੀ ਦਾ) ਸਮੁੰਦਰ ਹੈ, ਆਪ ਹੀ (ਇਸ ਸਮੁੰਦਰ ਨੂੰ) ਰਿੜਕਣ ਵਾਲਾ (ਵਿਚਾਰਨ ਵਾਲਾ) ਹੈ। ਆਪ ਹੀ (ਬਾਣੀ ਦੇ ਸਮੁੰਦਰ ਨੂੰ) ਰਿੜਕ ਰਿੜਕ (ਵਿਚਾਰ-ਵਿਚਾਰ) ਕੇ (ਇਸ ਵਿਚੋਂ) ਮੱਖਣ (ਅਸਲੀਅਤ) ਲਭਾਂਦਾ ਹੈ, ਆਪ ਹੀ (ਆਪਣਾ) ਰਤਨ ਵਰਗਾ ਕੀਮਤੀ ਨਾਮ ਜਪ ਕੇ (ਜੀਵਾਂ ਦੇ ਅੰਦਰ ਜਪਣ ਦਾ) ਚਾਉ ਪੈਦਾ ਕਰਦਾ ਹੈ।੨।

ਹੇ ਸਤਸੰਗੀਓ! ਇਕੱਠੇ ਹੋਵੇ, ਆਓ, ਇਕੱਠੇ ਹੋ ਕੇ ਪ੍ਰਭੂ ਦੇ ਗੁਣ ਗਾਵੀਏ। ਹੇ ਸਤਸੰਗੀਓ! ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਜਪੋ, (ਇਹੀ ਹੈ ਜੀਵਨ ਦਾ) ਲਾਭ। ਜਿਸ ਮਨੁੱਖ ਨੇ ਪ੍ਰਭੂ ਦੀ ਭਗਤੀ ਆਪਣੇ ਹਿਰਦੇ ਵਿਚ ਪੱਕੀ ਬਿਠਾ ਲਈ, ਜਿਸ ਨੂੰ ਪ੍ਰਭੂ ਦੀ ਭਗਤੀ ਮਨ ਵਿਚ ਪਿਆਰੀ ਲੱਗੀ, ਪ੍ਰਭੂ ਦਾ ਨਾਮ ਉਸ ਦੇ ਅੰਦਰ (ਸਿਮਰਨ ਦਾ) ਉਤਸ਼ਾਹ ਪੈਦਾ ਕਰਦਾ ਹੈ।੩।

ਹੇ ਭਾਈ! ਪ੍ਰਭੂ ਆਪ ਹੀ ਬੜਾ ਸਿਆਣਾ ਵੱਡਾ ਸ਼ਾਹ ਹੈ। ਹੇ ਭਾਈ! ਗੁਰੂ ਦੀ ਸਰਨ ਪੈ ਕੇ ਉਸ ਦਾ ਨਾਮ-ਸਰਮਾਇਆ ਇਕੱਠਾ ਕਰੋ। ਹੇ ਨਾਨਕ! (ਆਖ-) ਹੇ ਹਰੀ! ਹੇ ਪ੍ਰਭੂ! (ਮੈਨੂੰ ਆਪਣੇ ਨਾਮ ਦੀ) ਦਾਤਿ ਬਖ਼ਸ਼, ਜੇ ਤੈਨੂੰ ਚੰਗਾ ਲੱਗੇ, ਤਾਂ ਮੇਰੇ ਅੰਦਰ ਤੇਰਾ ਨਾਮ ਵੱਸੇ, ਤੇਰੇ ਗੁਣਾਂ ਨੂੰ ਯਾਦ ਕਰਨ ਦਾ ਚਾਉ ਪੈਦਾ ਹੋਵੇ।੪।੪।੧੦।

ਜੈਤਸਰੀ ਮਹਲਾ ੪ ॥ ਮਿਲਿ ਸਤਸੰਗਤਿ ਸੰਗਿ ਗੁਰਾਹਾ ॥ ਪੂੰਜੀ ਨਾਮੁ ਗੁਰਮੁਖਿ ਵੇਸਾਹਾ ॥ ਹਰਿ ਹਰਿ ਕ੍ਰਿਪਾ ਧਾਰਿ ਮਧੁਸੂਦਨ ਮਿਲਿ ਸਤਸੰਗਿ ਓ‍ੁਮਾਹਾ ਰਾਮ ॥੧॥ ਹਰਿ ਗੁਣ ਬਾਣੀ ਸ੍ਰਵਣਿ ਸੁਣਾਹਾ ॥ ਕਰਿ ਕਿਰਪਾ ਸਤਿਗੁਰੂ ਮਿਲਾਹਾ ॥ ਗੁਣ ਗਾਵਹ ਗੁਣ ਬੋਲਹ ਬਾਣੀ ਹਰਿ ਗੁਣ ਜਪਿ ਓ‍ੁਮਾਹਾ ਰਾਮ ॥੨॥ ਸਭਿ ਤੀਰਥ ਵਰਤ ਜਗ ਪੁੰਨ ਤਲਾਹਾ ॥ ਹਰਿ ਹਰਿ ਨਾਮ ਨ ਪੁਜਹਿ ਪੁਜਾਹਾ ॥ ਹਰਿ ਹਰਿ ਅਤੁਲੁ ਤੋਲੁ ਅਤਿ ਭਾਰੀ ਗੁਰਮਤਿ ਜਪਿ ਓ‍ੁਮਾਹਾ ਰਾਮ ॥੩॥ ਸਭਿ ਕਰਮ ਧਰਮ ਹਰਿ ਨਾਮੁ ਜਪਾਹਾ ॥ ਕਿਲਵਿਖ ਮੈਲੁ ਪਾਪ ਧੋਵਾਹਾ ॥ ਦੀਨ ਦਇਆਲ ਹੋਹੁ ਜਨ ਊਪਰਿ ਦੇਹੁ ਨਾਨਕ ਨਾਮੁ ਓਮਾਹਾ ਰਾਮ ॥੪॥੫॥੧੧॥ {ਪੰਨਾ 699}

ਪਦਅਰਥ: ਮਿਲਿਮਿਲ ਕੇ। ਸੰਗਿ ਗੁਰਾਹਾਗੁਰੂ ਦੀ ਸੰਗਤਿ ਵਿਚ। ਸੰਗਿਨਾਲ। ਪੂੰਜੀਸਰਮਾਇਆ। ਗੁਰਮੁਖਿਗੁਰੂ ਦੀ ਸਰਨ ਪੈ ਕੇ। ਵਿਸਾਹਾਖ਼ਰੀਦੋ, ਇਕੱਠਾ ਕਰੋ। ਹਰਿਹੇ ਹਰੀ! ਮਧੁ ਸੂਦਨ—{ਮਧੂ ਦੈਂਤ ਨੂੰ ਮਾਰਨ ਵਾਲਾ} ਹੇ ਪ੍ਰਭੂ! ਓ‍ੁਮਾਹਾਉਤਸ਼ਾਹ।੧।

ਸ੍ਰਵਣਿਕੰਨ ਨਾਲ। ਗਾਵਹੁਅਸੀ ਗਾਵੀਏ। ਬੋਲਹਅਸੀ ਬੋਲੀਏ।੨।

ਸਭਿਸਾਰੇ {ਬਹੁ-ਵਚਨ}ਲਾਹਾਜੇ ਤੋਲੀਏ {ਅੱਖਰ '' ਦੇ ਨਾਲ ਦੋ ਲਗਾਂ ਹਨ ੋ ਅਤੇ ੁ ਅਸਲ ਲਫ਼ਜ਼ 'ਤੋਲਾਹਾ' ਹੈ, ਇਥੇ 'ਤੁਲਾਹਾ' ਪੜ੍ਹਨਾ ਹੈ। ਪੁਜਹਿਅੱਪੜਦੇ। ਜਪਿਜਪ ਕੇ।੩।

ਕਿਲਵਿਖਪਾਪ। ਦੀਨ ਜਨਨਿਮਾਣੇ ਦਾਸ।੪।

ਅਰਥ: ਹੇ ਵੈਰੀਆਂ ਦੇ ਨਾਸ ਕਰਨ ਵਾਲੇ ਹਰੀ! (ਅਸਾਂ ਜੀਵਾਂ ਉਤੇ) ਕਿਰਪਾ ਕਰ (ਕਿ) ਸਾਧ ਸੰਗਤਿ ਵਿਚ ਮਿਲ ਕੇ (ਸਾਡੇ ਅੰਦਰ ਤੇਰੇ ਨਾਮ ਦਾ) ਚਾਉ ਪੈਦਾ ਹੋਵੇ, ਸਾਧ ਸੰਗਤਿ ਵਿਚ ਮਿਲ ਕੇ, ਗੁਰੂ ਦੀ ਸੰਗਤਿ ਵਿਚ ਮਿਲ ਕੇ, ਗੁਰੂ ਦੀ ਸਰਨ ਪੈ ਕੇ, ਤੇਰੇ ਨਾਮ ਦਾ ਸਰਮਾਇਆ ਇਕੱਠਾ ਕਰੀਏ।੧।

ਹੇ ਹਰੀ! ਕਿਰਪਾ ਕਰ ਕੇ (ਮੈਨੂੰ) ਗੁਰੂ ਮਿਲਾ (ਤਾਂ ਕਿ) ਤੇਰੇ ਗੁਣਾਂ ਵਾਲੀ ਬਾਣੀ ਅਸੀ ਕੰਨ ਨਾਲ ਸੁਣੀਏ, ਗੁਰੂ ਦੀ ਬਾਣੀ ਦੀ ਰਾਹੀਂ ਅਸੀ ਤੇਰੇ ਗੁਣ ਗਾਵੀਏ, ਤੇਰੇ ਗੁਣ ਉਚਾਰੀਏ। ਤੇਰੇ ਗੁਣ ਯਾਦ ਕਰ ਕਰ ਕੇ (ਸਾਡੇ ਅੰਦਰ ਤੇਰੀ ਭਗਤੀ ਦਾ) ਚਾਉ ਪੈਦਾ ਹੋਵੇ।੨।

ਹੇ ਭਾਈ! ਜੇ ਸਾਰੇ ਤੀਰਥ (-ਇਸ਼ਨਾਨ), ਵਰਤ, ਜੱਗ ਅਤੇ ਪੁੰਨ (ਮਿਥੇ ਹੋਏ ਨੇਕ ਕੰਮ) (ਇਕੱਠੇ ਰਲਾ ਕੇ) ਤੋਲੀਏ, ਇਹ ਪਰਮਾਤਮਾ ਦੇ ਨਾਮ ਤਕ ਨਹੀਂ ਅੱਪੜ ਸਕਦੇ। ਪਰਮਾਤਮਾ (ਦਾ ਨਾਮ) ਤੋਲਿਆ ਨਹੀਂ ਜਾ ਸਕਦਾ, ਉਸ ਦਾ ਬਹੁਤ ਭਾਰਾ ਤੋਲ ਹੈ। ਗੁਰੂ ਦੀ ਮਤਿ ਦੀ ਰਾਹੀਂ ਜਪ ਕੇ (ਮਨ ਵਿਚ ਹੋਰ ਜਪਣ ਦਾ) ਉਤਸ਼ਾਹ ਪੈਦਾ ਹੁੰਦਾ ਹੈ।੩।

ਹੇ ਨਾਨਕ! (ਆਖ-) ਹੇ ਹਰੀ! ਆਪਣੇ ਨਿਮਾਣੇ ਦਾਸਾਂ ਉੱਤੇ ਦਇਆਵਾਨ ਹੋ, ਦਾਸਾਂ ਨੂੰ ਆਪਣਾ ਨਾਮ ਬਖ਼ਸ਼, (ਨਾਮ ਜਪਣ ਦਾ) ਉਤਸ਼ਾਹ ਦੇਹ, ਅਸੀ ਤੇਰਾ ਨਾਮ ਜਪੀਏ, ਤੇਰਾ ਨਾਮ ਹੀ ਸਾਰੇ (ਮਿੱਥੇ ਹੋਏ) ਧਾਰਮਿਕ ਕੰਮ ਹੈ, (ਤੇਰੇ ਨਾਮ ਦੀ ਬਰਕਤਿ ਨਾਲ) ਸਾਰੇ ਪਾਪਾਂ ਵਿਕਾਰਾਂ ਦੀ ਮੈਲ ਧੁਪ ਜਾਂਦੀ ਹੈ।੪।੫।੧੧।

TOP OF PAGE

Sri Guru Granth Darpan, by Professor Sahib Singh