ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ

Page 700

ਜੈਤਸਰੀ ਮਹਲਾ ੫ ਘਰੁ ੩    ੴ ਸਤਿਗੁਰ ਪ੍ਰਸਾਦਿ ॥ ਕੋਈ ਜਾਨੈ ਕਵਨੁ ਈਹਾ ਜਗਿ ਮੀਤੁ ॥ ਜਿਸੁ ਹੋਇ ਕ੍ਰਿਪਾਲੁ ਸੋਈ ਬਿਧਿ ਬੂਝੈ ਤਾ ਕੀ ਨਿਰਮਲ ਰੀਤਿ ॥੧॥ ਰਹਾਉ ॥ ਮਾਤ ਪਿਤਾ ਬਨਿਤਾ ਸੁਤ ਬੰਧਪ ਇਸਟ ਮੀਤ ਅਰੁ ਭਾਈ ॥ ਪੂਰਬ ਜਨਮ ਕੇ ਮਿਲੇ ਸੰਜੋਗੀ ਅੰਤਹਿ ਕੋ ਨ ਸਹਾਈ ॥੧॥ ਮੁਕਤਿ ਮਾਲ ਕਨਿਕ ਲਾਲ ਹੀਰਾ ਮਨ ਰੰਜਨ ਕੀ ਮਾਇਆ ॥ ਹਾ ਹਾ ਕਰਤ ਬਿਹਾਨੀ ਅਵਧਹਿ ਤਾ ਮਹਿ ਸੰਤੋਖੁ ਨ ਪਾਇਆ ॥੨॥ ਹਸਤਿ ਰਥ ਅਸ੍ਵ ਪਵਨ ਤੇਜ ਧਣੀ ਭੂਮਨ ਚਤੁਰਾਂਗਾ ॥ ਸੰਗਿ ਨ ਚਾਲਿਓ ਇਨ ਮਹਿ ਕਛੂਐ ਊਠਿ ਸਿਧਾਇਓ ਨਾਂਗਾ ॥੩॥ ਹਰਿ ਕੇ ਸੰਤ ਪ੍ਰਿਅ ਪ੍ਰੀਤਮ ਪ੍ਰਭ ਕੇ ਤਾ ਕੈ ਹਰਿ ਹਰਿ ਗਾਈਐ ॥ ਨਾਨਕ ਈਹਾ ਸੁਖੁ ਆਗੈ ਮੁਖ ਊਜਲ ਸੰਗਿ ਸੰਤਨ ਕੈ ਪਾਈਐ ॥੪॥੧॥ {ਪੰਨਾ 700}

ਪਦਅਰਥ: ਕੋਈਕੋਈ ਵਿਰਲਾ। ਈਹਾ ਜਗਿਇਥੇ ਜਗਤ ਵਿਚ। ਸੋਈਉਹੀ ਮਨੁੱਖ। ਬਿਧਿਜੁਗਤਿ। ਤਾ ਕੀਉਸ ਮਨੁੱਖ ਦੀ। ਰੀਤਿਜੀਵਨਜੁਗਤਿ।੧।ਰਹਾਉ।

ਬਨਿਤਾਇਸਤ੍ਰੀ। ਸੁਤਪੁੱਤਰ। ਬੰਧਪਰਿਸ਼ਤੇਦਾਰ। ਇਸਟਪਿਆਰੇ, ਇਸ਼ਟ। ਅਰੁਅਤੇ। ਪੂਰਬਪਹਿਲੇ। ਸੰਜੋਗੀਸੰਜੋਗਾਂ ਨਾਲ। ਅੰਤਹਿਅਖ਼ੀਰ ਵੇਲੇ। ਕੋਕੋਈ ਭੀ। ਸਹਾਈਸਾਥੀ।੧।

ਮੁਕਤਿ—{मौक्ितक} ਮੋਤੀ। ਕਨਿਕਸੋਨਾ। ਮਨ ਰੰਜਨ ਕੀਮਨ ਨੂੰ ਖ਼ੁਸ਼ ਕਰਨ ਵਾਲੀ। ਬਿਹਾਨੀਬੀਤ ਗਈ। ਅਵਧਹਿਉਮਰ। ਤਾ ਮਹਿਇਹਨਾਂ ਪਦਾਰਥਾਂ ਵਿਚ। ਸੰਤੋਖੁਸ਼ਾਂਤੀ, ਰੱਜ।੨।

ਹਸਤਿਹਾਥੀ। ਅਸ੍ਵਘੋੜੇ। ਪਵਨ ਤੇਜਹਵਾ ਦੇ ਵੇਗ ਵਾਲੇ। ਧਣੀਧਨ ਦਾ ਮਾਲਕ। ਭੂਮਨਜ਼ਿਮੀ ਦਾ ਮਾਲਕ। ਚਤੁਰਾਂਗਾਚਾਰ ਅੰਗਾਂ ਵਾਲੀ ਫ਼ੌਜਹਾਥੀ, ਰਥ, ਘੋੜੇ, ਪੈਦਲ। ਸੰਗਿਨਾਲ। ਕਛੂਐਕੁਝ ਭੀ। ਸਿਧਾਇਓਤੁਰ ਪਿਆ।੩।

ਪ੍ਰਿਅਪਿਆਰੇ। ਤਾ ਕੈਉਹਨਾਂ ਦੀ ਸੰਗਤਿ ਵਿਚ। ਗਾਈਐਗਾਣਾ ਚਾਹੀਦਾ ਹੈ। ਈਹਾਇਸ ਲੋਕ ਵਿਚ। ਆਗੈਪਰਲੋਕ ਵਿਚ। ਊਜਲਰੌਸ਼ਨ। ਕੈ ਸੰਗਿਦੇ ਨਾਲ, ਦੀ ਸੰਗਤਿ ਵਿਚ।੪।

ਅਰਥ: ਹੇ ਭਾਈ! ਕੋਈ ਵਿਰਲਾ ਮਨੁੱਖ ਜਾਣਦਾ ਹੈ (ਕਿ) ਇਥੇ ਜਗਤ ਵਿਚ (ਅਸਲੀ) ਮਿੱਤਰ ਕੌਣ ਹੈ। ਜਿਸ ਮਨੁੱਖ ਉੱਤੇ (ਪਰਮਾਤਮਾ) ਦਇਆਵਾਨ ਹੁੰਦਾ ਹੈ, ਉਹੀ ਮਨੁੱਖ ਇਸ ਗੱਲ ਨੂੰ ਸਮਝਦਾ ਹੈ, (ਫਿਰ) ਉਸ ਮਨੁੱਖ ਦੀ ਜੀਵਨਿ-ਜੁਗਤਿ ਪਵਿੱਤ੍ਰ ਹੋ ਜਾਂਦੀ ਹੈ।੧।ਰਹਾਉ।

ਹੇ ਭਾਈ! ਮਾਂ ਪਿਉ, ਇਸਤ੍ਰੀ, ਪੁੱਤਰ, ਰਿਸ਼ਤੇਦਾਰ, ਪਿਆਰੇ ਮਿੱਤਰ ਅਤੇ ਭਰਾ-ਇਹ ਸਾਰੇ ਪਹਿਲੇ ਜਨਮਾਂ ਦੇ ਸੰਜੋਗਾਂ ਕਰਕੇ (ਇਥੇ) ਮਿਲ ਪਏ ਹਨ। ਅਖ਼ੀਰ ਵੇਲੇ ਇਹਨਾਂ ਵਿਚੋਂ ਕੋਈ ਭੀ ਸਾਥੀ ਨਹੀਂ ਬਣਦਾ।੧।

ਹੇ ਭਾਈ! ਮੋਤੀਆਂ ਦੀ ਮਾਲਾ, ਸੋਨਾ, ਲਾਲ, ਹੀਰੇ, ਮਨ ਨੂੰ ਖ਼ੁਸ਼ ਕਰਨ ਵਾਲੀ ਮਾਇਆ-ਇਹਨਾਂ ਵਿਚ (ਲੱਗਿਆਂ) ਸਾਰੀ ਉਮਰ 'ਹਾਇ, ਹਾਇ' ਕਰਦਿਆਂ ਗੁਜ਼ਰ ਜਾਂਦੀ ਹੈ, ਮਨ ਨਹੀਂ ਰੱਜਦਾ।੨।

ਹੇ ਭਾਈ! ਹਾਥੀ, ਰਥ, ਹਵਾ ਦੇ ਵੇਗ ਵਰਗੇ ਘੋੜੇ (ਹੋਣ), ਧਨਾਢ ਹੋਵੇ, ਜ਼ਿਮੀ ਦਾ ਮਾਲਕ ਹੋਵੇ, ਚਾਰ ਕਿਸਮ ਦੀ ਫ਼ੌਜ ਦਾ ਮਾਲਕ ਹੋਵੇ-ਇਹਨਾਂ ਵਿਚੋਂ (ਭੀ) ਕੋਈ ਚੀਜ਼ ਭੀ ਨਾਲ ਨਹੀਂ ਜਾਂਦੀ, (ਇਹਨਾਂ ਦਾ ਮਾਲਕ ਮਨੁੱਖ ਇਥੋਂ) ਨੰਗਾ ਹੀ ਉੱਠ ਕੇ ਤੁਰ ਪੈਂਦਾ ਹੈ।੩।

ਹੇ ਨਾਨਕ! ਪਰਮਾਤਮਾ ਦੇ ਸੰਤ ਜਨ ਪਰਮਾਤਮਾ ਦੇ ਪਿਆਰੇ ਹੁੰਦੇ ਹਨ, ਉਹਨਾਂ ਦੀ ਸੰਗਤਿ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। ਇਸ ਲੋਕ ਵਿਚ ਸੁਖ ਮਿਲਦਾ ਹੈ, ਪਰਲੋਕ ਵਿਚ ਸੁਰਖ਼-ਰੂ ਹੋ ਜਾਈਦਾ ਹੈ। (ਪਰ ਇਹ ਦਾਤਿ) ਸੰਤ ਜਨਾਂ ਦੀ ਸੰਗਤਿ ਵਿਚ ਹੀ ਮਿਲਦੀ ਹੈ।੪।੧।

ਜੈਤਸਰੀ ਮਹਲਾ ੫ ਘਰੁ ੩ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥ ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥ ਸਰਬ ਨਿਵਾਸੀ ਘਟਿ ਘਟਿ ਵਾਸੀ ਲੇਪੁ ਨਹੀ ਅਲਪਹੀਅਉ ॥ ਨਾਨਕੁ ਕਹਤ ਸੁਨਹੁ ਰੇ ਲੋਗਾ ਸੰਤ ਰਸਨ ਕੋ ਬਸਹੀਅਉ ॥੨॥੧॥੨॥ {ਪੰਨਾ 700}

ਪਦਅਰਥ: ਸੰਦੇਸਰੋਪਿਆਰਾ ਸੰਦੇਸ਼। ਕਹੀਅਉਦੱਸੋ। ਪ੍ਰਿਅ ਸੰਦੇਸਰੋਪਿਆਰੇ ਦਾ ਮਿੱਠਾ ਸੁਨੇਹਾ। ਬਿਸਮੁਹੈਰਾਨ। ਭਈਹੋ ਗਈ। ਬਹੁ ਬਿਧਿਕਈ ਕਿਸਮਾਂ। ਕਹਹੁਦੱਸੋ। ਸਹੀਅਉਹੇ ਸਹੇਲੀਹੋ!੧।ਰਹਾਉ।

ਕੋਕੋਈ। ਕਹਤੋਆਖਦਾ ਹੈ। ਮਹੀਅਉਵਿਚ, ਮਾਹਿ। ਬਰਨੁਰੰਗ {वर्ण}ਦੀਸੈਦਿੱਸਦਾ। ਚਿਹਨੁਨਿਸ਼ਾਨ, ਲੱਛਣ। ਲਖੀਐਨਜ਼ਰ ਆਉਂਦਾ। ਸੁਹਾਗਨਿਹੇ ਸੁਹਾਗਣੋ! ਸਾਤਿਸਤਿ, ਸੱਚ। ਬੁਝਹੀਅਉਸਮਝਾਓ।੧।

ਨਿਵਾਸੀਨਿਵਾਸ ਰੱਖਣ ਵਾਲਾ। ਘਟਿ ਘਟਿਹਰੇਕ ਸਰੀਰ ਵਿਚ। ਵਾਸੀਵੱਸਣ ਵਾਲਾ। ਲੇਪੁ—(ਮਾਇਆ ਦਾ) ਅਸਰ। ਅਲਪਹੀਅਉਅਲਪ ਭੀ, ਰਤਾ ਭਰ ਭੀ। ਨਾਨਕੁ ਕਹਤਨਾਨਕ ਆਖਦਾ ਹੈ। ਹੇ ਲੋਗਾਹੇ ਲੋਕੋ! ਸੰਤ ਰਸਨ ਕੋਸੰਤ ਕੋ ਰਸਨ, ਸੰਤਾਂ ਦੀ ਜੀਭ ਉਤੇ। ਬਸਹੀਅਉਵੱਸਦਾ ਹੈ।੨।

ਅਰਥ: ਹੇ ਸੁਹਾਗਵਤੀ ਸਹੇਲੀਹੋ! (ਹੇ ਗੁਰ-ਸਿੱਖੋ!) ਮੈਨੂੰ ਪਿਆਰੇ ਪ੍ਰਭੂ ਦਾ ਮਿੱਠਾ ਜਿਹਾ ਸਨੇਹਾ ਦਿਹੋ, ਦੱਸੋ। ਮੈਂ (ਉਸ ਪਿਆਰੇ ਦੀ ਬਾਬਤ) ਕਈ ਕਿਸਮਾਂ (ਦੀਆਂ ਗੱਲਾਂ) ਸੁਣ ਸੁਣ ਕੇ ਹੈਰਾਨ ਹੋ ਰਹੀ ਹਾਂ।੧।ਰਹਾਉ।

ਕੋਈ ਆਖਦਾ ਹੈ, ਉਹ ਸਭਨਾਂ ਤੋਂ ਬਾਹਰ ਹੀ ਵੱਸਦਾ ਹੈ, ਕੋਈ ਆਖਦਾ ਹੈ, ਉਹ ਸਭਨਾਂ ਦੇ ਵਿੱਚ ਵੱਸਦਾ ਹੈ। ਉਸ ਦਾ ਰੰਗ ਨਹੀਂ ਦਿੱਸਦਾ, ਉਸ ਦਾ ਕੋਈ ਲੱਛਣ ਨਜ਼ਰ ਨਹੀਂ ਆਉਂਦਾ। ਹੇ ਸੁਗਾਗਣੋ! ਤੁਸੀ ਮੈਨੂੰ ਸੱਚੀ ਗੱਲ ਸਮਝਾਓ।੧।

ਨਾਨਕ ਆਖਦਾ ਹੈ-ਹੇ ਲੋਕੋ! ਸੁਣੋ। ਉਹ ਪਰਮਾਤਮਾ ਸਾਰਿਆਂ ਵਿਚ ਨਿਵਾਸ ਰੱਖਣ ਵਾਲਾ ਹੈ, ਹਰੇਕ ਸਰੀਰ ਵਿਚ ਵੱਸਣ ਵਾਲਾ ਹੈ (ਫਿਰ ਭੀ, ਉਸ ਨੂੰ ਮਾਇਆ ਦਾ) ਰਤਾ ਭੀ ਲੇਪ ਨਹੀਂ ਹੈ। ਉਹ ਪ੍ਰਭੂ ਸੰਤ ਜਨਾਂ ਦੀ ਜੀਭ ਉਤੇ ਵੱਸਦਾ ਹੈ (ਸੰਤ ਜਨ ਹਰ ਵੇਲੇ ਉਸ ਦਾ ਨਾਮ ਜਪਦੇ ਹਨ)੨।੧।੨।

ਜੈਤਸਰੀ ਮਃ ੫ ॥ ਧੀਰਉ ਸੁਨਿ ਧੀਰਉ ਪ੍ਰਭ ਕਉ ॥੧॥ ਰਹਾਉ ॥ ਜੀਅ ਪ੍ਰਾਨ ਮਨੁ ਤਨੁ ਸਭੁ ਅਰਪਉ ਨੀਰਉ ਪੇਖਿ ਪ੍ਰਭ ਕਉ ਨੀਰਉ ॥੧॥ ਬੇਸੁਮਾਰ ਬੇਅੰਤੁ ਬਡ ਦਾਤਾ ਮਨਹਿ ਗਹੀਰਉ ਪੇਖਿ ਪ੍ਰਭ ਕਉ ॥੨॥ ਜੋ ਚਾਹਉ ਸੋਈ ਸੋਈ ਪਾਵਉ ਆਸਾ ਮਨਸਾ ਪੂਰਉ ਜਪਿ ਪ੍ਰਭ ਕਉ ॥੩॥ ਗੁਰ ਪ੍ਰਸਾਦਿ ਨਾਨਕ ਮਨਿ ਵਸਿਆ ਦੂਖਿ ਨ ਕਬਹੂ ਝੂਰਉ ਬੁਝਿ ਪ੍ਰਭ ਕਉ ॥੪॥੨॥੩॥ {ਪੰਨਾ 700}

ਪਦਅਰਥ: ਧੀਰਉਧੀਰਉਂ, ਮੈਂ ਧੀਰਜ ਹਾਸਲ ਕਰਦਾ ਹਾਂ। ਕਉਨੂੰ। ਸੁਨਿਸੁਣ ਕੇ।੧।ਰਹਾਉ।

ਜੀਅਜਿੰਦ। ਸਭੁਹਰੇਕ ਚੀਜ਼, ਸਭ ਕੁਝ। ਅਰਪਉਅਪਰਉਂ, ਮੈਂ ਅਰਪਨ ਕਰਦਾ ਹਾਂ। ਨੀਰਉਨੇੜੇ। ਪੇਖਿਵੇਖ ਕੇ।੧।

ਬਡਵੱਡਾ। ਮਨਹਿਮਨ ਵਿਚ। ਗਹੀਰਉਮੈਂ ਗਹਿ ਰੱਖਦਾ ਹਾਂ, ਮੈਂ ਫੜੀ ਰੱਖਦਾ ਹਾਂ।੨।

ਚਾਹਉਚਾਹਉਂ, ਮੈਂ ਚਾਹੁੰਦਾ ਹਾਂ। ਸੋਈ ਸੋਈਉਹੀ ਉਹੀ ਚੀਜ਼। ਪਾਵਉਪਾਵਉਂ, ਮੈਂ ਹਾਸਲ ਕਰ ਲੈਂਦਾ ਹਾਂ। ਮਨਸਾ—{मनीषा} ਮਨ ਦੀ ਮੁਰਾਦ। ਪੂਰਉਪੂਰਉਂ, ਮੈਂ ਪੂਰੀ ਕਰ ਲੈਂਦਾ ਹਾਂ।੩।

ਪ੍ਰਸਾਦਿਕਿਰਪਾ ਨਾਲ। ਮਨਿਮਨ ਵਿਚ। ਦੂਖਿ—(ਕਿਸੇ) ਦੁੱਖ ਵਿਚ। ਝੂਰਉਝੂਰਉਂ, ਮੈਂ ਝੂਰਦਾ ਹਾਂ। ਬੁਝਿਸਮਝ ਕੇ।੪।

ਅਰਥ: ਹੇ ਭਾਈ! ਮੈਂ ਪ੍ਰਭੂ (ਦੀਆਂ ਗੱਲਾਂ) ਨੂੰ ਸੁਣ ਸੁਣ ਕੇ (ਆਪਣੇ ਮਨ ਵਿਚ) ਸਦਾ ਧੀਰਜ ਹਾਸਲ ਕਰਦਾ ਰਹਿੰਦਾ ਹਾਂ।੧।

ਹੇ ਭਾਈ! ਪ੍ਰਭੂ ਨੂੰ ਹਰ ਵੇਲੇ (ਆਪਣੇ) ਨੇੜੇ ਵੇਖ ਵੇਖ ਕੇ ਮੈਂ ਆਪਣੀ ਜਿੰਦ-ਪ੍ਰਾਣ, ਆਪਣਾ ਮਨ ਤਨ ਸਭ ਕੁਝ ਉਸ ਦੀ ਭੇਟ ਕਰਦਾ ਰਹਿੰਦਾ ਹਾਂ।੧।

ਹੇ ਭਾਈ! ਉਹ ਪ੍ਰਭੂ ਵੱਡਾ ਦਾਤਾ ਹੈ, ਬੇਅੰਤ ਹੈ, ਉਸ ਦੇ ਗੁਣਾਂ ਦਾ ਲੇਖਾ ਨਹੀਂ ਹੋ ਸਕਦਾ। ਉਸ ਪ੍ਰਭੂ ਨੂੰ (ਹਰ ਥਾਂ) ਵੇਖ ਕੇ ਮੈਂ ਉਸ ਨੂੰ ਆਪਣੇ ਮਨ ਵਿਚ ਟਿਕਾਈ ਰੱਖਦਾ ਹਾਂ।੨।

ਹੇ ਭਾਈ! ਮੈਂ (ਜੇਹੜੀ ਜੇਹੜੀ ਚੀਜ਼) ਚਾਹੁੰਦਾ ਹਾਂ, ਉਹੀ ਉਹੀ (ਉਸ ਪ੍ਰਭੂ ਪਾਸੋਂ) ਪ੍ਰਾਪਤ ਕਰ ਲੈਂਦਾ ਹਾਂ। ਪ੍ਰਭੂ (ਦੇ ਨਾਮ) ਨੂੰ ਜਪ ਜਪ ਕੇ ਮੈਂ ਆਪਣੀ ਹਰੇਕ ਆਸ ਹਰੇਕ ਮੁਰਾਦ (ਉਸ ਦੇ ਦਰ ਤੋਂ) ਪੂਰੀ ਕਰ ਲੈਂਦਾ ਹਾਂ।੩।

ਹੇ ਨਾਨਕ! (ਆਖ-ਹੇ ਭਾਈ!) ਗੁਰੂ ਦੀ ਕਿਰਪਾ ਨਾਲ (ਉਹ ਪ੍ਰਭੂ ਮੇਰੇ) ਮਨ ਵਿਚ ਆ ਵੱਸਿਆ ਹੈ, ਹੁਣ ਮੈਂ ਪ੍ਰਭੂ (ਦੀ ਉਦਾਰਤਾ) ਨੂੰ ਸਮਝ ਕੇ ਕਿਸੇ ਭੀ ਦੁੱਖ ਵਿਚ ਚਿੰਤਾਤੁਰ ਨਹੀਂ ਹੁੰਦਾ।੪।੨।੩।

ਜੈਤਸਰੀ ਮਹਲਾ ੫ ॥ ਲੋੜੀਦੜਾ ਸਾਜਨੁ ਮੇਰਾ ॥ ਘਰਿ ਘਰਿ ਮੰਗਲ ਗਾਵਹੁ ਨੀਕੇ ਘਟਿ ਘਟਿ ਤਿਸਹਿ ਬਸੇਰਾ ॥੧॥ ਰਹਾਉ ॥ ਸੂਖਿ ਅਰਾਧਨੁ ਦੂਖਿ ਅਰਾਧਨੁ ਬਿਸਰੈ ਨ ਕਾਹੂ ਬੇਰਾ ॥ ਨਾਮੁ ਜਪਤ ਕੋਟਿ ਸੂਰ ਉਜਾਰਾ ਬਿਨਸੈ ਭਰਮੁ ਅੰਧੇਰਾ ॥੧॥ ਥਾਨਿ ਥਨੰਤਰਿ ਸਭਨੀ ਜਾਈ ਜੋ ਦੀਸੈ ਸੋ ਤੇਰਾ ॥ ਸੰਤਸੰਗਿ ਪਾਵੈ ਜੋ ਨਾਨਕ ਤਿਸੁ ਬਹੁਰਿ ਨ ਹੋਈ ਹੈ ਫੇਰਾ ॥੨॥੩॥੪॥ {ਪੰਨਾ 700}

ਪਦਅਰਥ: ਲੋੜੀਦੜਾਜਿਸ ਨੂੰ ਹਰੇਕ ਜੀਵ ਲੋੜਦਾ ਹੈ। ਘਰਿ ਘਰਿਹਰੇਕ ਘਰ ਵਿਚ, ਹਰੇਕ ਗਿਆਨਇੰਦ੍ਰੇ ਦੀ ਰਾਹੀਂ। ਮੰਗਲਸਿਫ਼ਤਿ-ਸਾਲਾਹ ਦੇ ਗੀਤ। ਨੀਕੇਸੋਹਣੇ। ਘਟਿ ਘਟਿਹਰੇਕ ਸਰੀਰ ਵਿਚ। ਤਿਸਹਿਉਸ ਦਾ ਹੀ {ਲਫ਼ਜ਼ 'ਜਿਸੁ' ਦਾ ੁ ਕ੍ਰਿਆ ਵਿਸ਼ੇਸਣ 'ਹੀ' ਦੇ ਕਾਰਨ ਉੱਡ ਗਿਆ ਹੈ}ਬਸੇਰਾਨਿਵਾਸ।੧।ਰਹਾਉ।

ਸੂਖਿਸੁਖ ਵਿਚ। ਅਰਾਧਨੁਸਿਮਰਨ। ਦੂਖਿਦੁਖ ਵਿਚ। ਕਾਹੂ ਬੇਰਾਕਿਸੇ ਭੀ ਵੇਲੇ। ਜਪਤਜਪਦਿਆਂ। ਕੋਟਿਕ੍ਰੋੜਾਂ। ਸੂਰਸੂਰਜ। ਉਜਾਰਾਚਾਨਣ। ਭਰਮੁਭਟਕਣਾ।੧।

ਥਾਨਿਥਾਂ ਵਿਚ। ਥਨੰਤਰਿਥਾਨ ਅੰਤਰਿ, ਥਾਂ ਵਿਚ। ਥਾਨਿ ਥਨੰਤਰਿਹਰੇਕ ਥਾਂ ਵਿਚ। ਜਾਈਜਾਈਂ, ਥਾਵਾਂ ਵਿਚ। ਸੰਗਿਸੰਗਤਿ ਵਿਚ। ਬਹੁਰਿਫਿਰ, ਮੁੜ। ਫੇਰਾਜਨਮ ਮਰਨ ਦਾ ਗੇੜ।੨।

ਅਰਥ: ਹੇ ਭਾਈ! ਮੇਰਾ ਸੱਜਣ ਪ੍ਰਭੂ ਐਸਾ ਹੈ ਜਿਸ ਨੂੰ ਹਰੇਕ ਜੀਵ ਮਿਲਣਾ ਚਾਹੁੰਦਾ ਹੈ। ਹੇ ਭਾਈ! ਹਰੇਕ ਗਿਆਨ-ਇੰਦ੍ਰੇ ਦੀ ਰਾਹੀਂ ਉਸ ਦੀ ਸਿਫ਼ਤਿ-ਸਾਲਾਹ ਦੇ ਸੋਹਣੇ ਗੀਤ ਗਾਇਆ ਕਰੋ। ਹਰੇਕ ਸਰੀਰ ਵਿਚ ਉਸ ਦਾ ਹੀ ਨਿਵਾਸ ਹੈ।੧।ਰਹਾਉ।

ਹੇ ਭਾਈ! ਸੁਖ ਵਿਚ (ਭੀ ਉਸ ਪਰਮਾਤਮਾ ਦਾ) ਸਿਮਰਨ ਕਰਨਾ ਚਾਹੀਦਾ ਹੈ, ਦੁਖ ਵਿਚ (ਉਸ ਦਾ ਹੀ) ਸਿਮਰਨ ਕਰਨਾ ਚਾਹੀਦਾ ਹੈ, ਉਹ ਪਰਮਾਤਮਾ ਕਿਸੇ ਭੀ ਵੇਲੇ ਸਾਨੂੰ ਨਾਹ ਭੁੱਲੇ। ਉਸ ਪਰਮਾਤਮਾ ਦਾ ਨਾਮ ਜਪਦਿਆਂ (ਮਨੁੱਖ ਦੇ ਮਨ ਵਿਚ, ਮਾਨੋ) ਕ੍ਰੋੜਾਂ ਸੂਰਜਾਂ ਦਾ ਚਾਨਣ ਹੋ ਜਾਂਦਾ ਹੈ (ਮਨ ਵਿਚੋਂ) ਮਾਇਆ ਵਾਲੀ ਭਟਕਣਾ ਮੁੱਕ ਜਾਂਦੀ ਹੈ, (ਆਤਮਕ ਜੀਵਨ ਵਲੋਂ ਬੇ-ਸਮਝੀ ਦਾ) ਹਨੇਰਾ ਦੂਰ ਹੋ ਜਾਂਦਾ ਹੈ।੧।

ਹੇ ਨਾਨਕ! (ਆਖ-ਹੇ ਪ੍ਰਭੂ!) ਹਰੇਕ ਥਾਂ ਵਿਚ, ਸਭਨਾਂ ਥਾਵਾਂ ਵਿਚ (ਤੂੰ ਵੱਸ ਰਿਹਾ ਹੈਂ) ਜੋ ਕੁਝ ਦਿੱਸ ਰਿਹਾ ਹੈ, ਉਹ ਸਭ ਕੁਝ ਤੇਰਾ ਹੀ ਸਰੂਪ ਹੈ। ਸਾਧ ਸੰਗਤਿ ਵਿਚ ਰਹਿ ਕੇ ਜੇਹੜਾ ਮਨੁੱਖ ਤੈਨੂੰ ਲੱਭ ਲੈਂਦਾ ਹੈ ਉਸ ਨੂੰ ਮੁੜ ਜਨਮ ਮਰਨ ਦਾ ਗੇੜ ਨਹੀਂ ਵਿਆਪਦਾ।੨।੩।੪।

TOP OF PAGE

Sri Guru Granth Darpan, by Professor Sahib Singh