ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ

Page 703

ਜੈਤਸਰੀ ਮਹਲਾ ੯ ॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥ ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ ॥੧॥ ਕੀਏ ਉਪਾਵ ਮੁਕਤਿ ਕੇ ਕਾਰਨਿ ਦਹ ਦਿਸਿ ਕਉ ਉਠਿ ਧਾਇਆ ॥ ਘਟ ਹੀ ਭੀਤਰਿ ਬਸੈ ਨਿਰੰਜਨੁ ਤਾ ਕੋ ਮਰਮੁ ਨ ਪਾਇਆ ॥੨॥ ਨਾਹਿਨ ਗੁਨੁ ਨਾਹਿਨ ਕਛੁ ਜਪੁ ਤਪੁ ਕਉਨੁ ਕਰਮੁ ਅਬ ਕੀਜੈ ॥ ਨਾਨਕ ਹਾਰਿ ਪਰਿਓ ਸਰਨਾਗਤਿ ਅਭੈ ਦਾਨੁ ਪ੍ਰਭ ਦੀਜੈ ॥੩॥੨॥ {ਪੰਨਾ 703}

ਪਦਅਰਥ: ਹਰਿ ਜੂਹੇ ਪ੍ਰਭੂ ਜੀ! ਪਤਿਇੱਜ਼ਤ। ਜਮ ਕੋ ਤ੍ਰਾਸਮੌਤ ਦਾ ਡਰ। ਉਰ—{उरस} ਹਿਰਦਾ। ਗਹੀਫੜੀ। ਕਿਰਪਾ ਨਿਧਿਹੇ ਕਿਰਪਾ ਦੇ ਖ਼ਜ਼ਾਨੇ!੧।ਰਹਾਉ।

ਪਤਿਤਵਿਕਾਰਾਂ ਵਿਚ ਡਿੱਗਾ ਹੋਇਆ, ਪਾਪੀ। ਮੁਗਧਮੂਰਖ। ਫੁਨਿਅਤੇ {पुन: }, ਫਿਰ, ਭੀ। ਹਾਰਾਥੱਕ ਗਿਆ। ਭੈ—{ਲਫ਼ਜ਼ 'ਭਉ' ਤੋਂ ਬਹੁ-ਵਚਨ} ਡਰ। ਕੋਦਾ। ਤਿਹਉਸ ਦੀ। ਜਾਰਾਸਾੜ ਦਿੱਤਾ ਹੈ।੧।

ਉਪਾਵ—{ਲਫ਼ਜ਼ 'ਉਪਾਉ' ਤੋਂ ਬਹੁ-ਵਚਨ} ਹੀਲੇ। ਮੁਕਤਿ—(ਡਰ ਤੋਂ) ਖ਼ਲਾਸੀ। ਕੇ ਕਾਰਨਿਦੇ ਵਾਸਤੇ। ਦਹ ਦਿਸਿਦਸੀਂ ਪਾਸੀਂ। ਉਠਿਉੱਠ ਕੇ। ਨਿਰੰਜਨੁ—{ਨਿਰਅੰਜਨੁ} ਮਾਇਆ ਦੀ ਕਾਲਖ ਤੋਂ ਰਹਿਤ। ਤਾ ਕੋਉਸ ਦਾ। ਮਰਮੁਭੇਦ।੨।

ਅਬਹੁਣ। ਕੀਜੈਕੀਤਾ ਜਾਏ। ਸਰਨਾਗਤਿਸਰਨ ਆਇਆ ਹਾਂ। ਅਭੈ ਦਾਨੁਮੌਤ ਦੇ ਡਰ ਤੋਂ ਖ਼ਲਾਸੀ ਦਾ ਦਾਨ। ਪ੍ਰਭਹੇ ਪ੍ਰਭੂ! ਦੀਜੈਦੇਹ।੩।

ਅਰਥ: ਹੇ ਪ੍ਰਭੂ ਜੀ! ਮੇਰੀ ਇੱਜ਼ਤ ਰੱਖ ਲਵੋ। ਮੇਰੇ ਹਿਰਦੇ ਵਿਚ ਮੌਤ ਦਾ ਡਰ ਵੱਸ ਰਿਹਾ ਹੈ, (ਇਸ ਤੋਂ ਬਚਣ ਲਈ) ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਮੈਂ ਤੇਰਾ ਆਸਰਾ ਲਿਆ ਹੈ।੧।ਰਹਾਉ।

ਹੇ ਪ੍ਰਭੂ! ਮੈਂ ਵੱਡਾ ਵਿਕਾਰੀ ਹਾਂ, ਮੂਰਖ ਹਾਂ, ਲਾਲਚੀ ਭੀ ਹਾਂ, ਪਾਪ ਕਰਦਾ ਕਰਦਾ ਹੁਣ ਮੈਂ ਥੱਕ ਗਿਆ ਹਾਂ। ਮੈਨੂੰ ਮਰਨ ਦਾ ਡਰ (ਕਿਸੇ ਵੇਲੇ) ਭੁੱਲਦਾ ਨਹੀਂ, ਇਸ (ਮਰਨ) ਦੀ ਚਿੰਤਾ ਨੇ ਮੇਰਾ ਸਰੀਰ ਸਾੜ ਦਿੱਤਾ ਹੈ।੧।

ਹੇ ਭਾਈ! (ਮੌਤ ਦੇ ਇਸ ਸਹਿਮ ਤੋਂ) ਖ਼ਲਾਸੀ ਹਾਸਲ ਕਰਨ ਲਈ ਮੈਂ ਅਨੇਕਾਂ ਹੀਲੇ ਕੀਤੇ ਹਨ, ਦਸੀਂ ਪਾਸੀਂ ਉਠ ਉਠ ਕੇ ਦੌੜਿਆ ਹਾਂ। (ਮਾਇਆ ਦੇ ਮੋਹ ਤੋਂ) ਨਿਰਲੇਪ ਪਰਮਾਤਮਾ ਹਿਰਦੇ ਵਿਚ ਹੀ ਵੱਸਦਾ ਹੈ, ਉਸ ਦਾ ਭੇਤ ਮੈਂ ਨਹੀਂ ਸਮਝਿਆ।੨।

ਹੇ ਨਾਨਕ! (ਆਖ-ਪਰਮਾਤਮਾ ਦੀ ਸਰਨ ਤੋਂ ਬਿਨਾ ਹੋਰ) ਕੋਈ ਗੁਣ ਨਹੀਂ ਕੋਈ ਜਪ ਤਪ ਨਹੀਂ (ਜੋ ਮੌਤ ਦੇ ਸਹਿਮ ਤੋਂ ਬਚਾ ਲਏ, ਫਿਰ) ਹੁਣ ਕੇਹੜਾ ਕੰਮ ਕੀਤਾ ਜਾਏ? ਹੇ ਪ੍ਰਭੂ! (ਹੋਰ ਸਾਧਨਾਂ ਵਲੋਂ) ਹਾਰ ਕੇ ਮੈਂ ਤੇਰੀ ਸਰਨ ਆ ਪਿਆ ਹਾਂ, ਤੂੰ ਮੈਨੂੰ ਮੌਤ ਦੇ ਡਰ ਤੋਂ ਖ਼ਲਾਸੀ ਦਾ ਦਾਨ ਦੇਹ।੩।੨।

ਜੈਤਸਰੀ ਮਹਲਾ ੯ ॥ ਮਨ ਰੇ ਸਾਚਾ ਗਹੋ ਬਿਚਾਰਾ ॥ ਰਾਮ ਨਾਮ ਬਿਨੁ ਮਿਥਿਆ ਮਾਨੋ ਸਗਰੋ ਇਹੁ ਸੰਸਾਰਾ ॥੧॥ ਰਹਾਉ ॥ ਜਾ ਕਉ ਜੋਗੀ ਖੋਜਤ ਹਾਰੇ ਪਾਇਓ ਨਾਹਿ ਤਿਹ ਪਾਰਾ ॥ ਸੋ ਸੁਆਮੀ ਤੁਮ ਨਿਕਟਿ ਪਛਾਨੋ ਰੂਪ ਰੇਖ ਤੇ ਨਿਆਰਾ ॥੧॥ ਪਾਵਨ ਨਾਮੁ ਜਗਤ ਮੈ ਹਰਿ ਕੋ ਕਬਹੂ ਨਾਹਿ ਸੰਭਾਰਾ ॥ ਨਾਨਕ ਸਰਨਿ ਪਰਿਓ ਜਗ ਬੰਦਨ ਰਾਖਹੁ ਬਿਰਦੁ ਤੁਹਾਰਾ ॥੨॥੩॥ {ਪੰਨਾ 703}

ਪਦਅਰਥ: ਰੇਹੇ! ਸਾਚਾਅਟੱਲ, ਸਦਾ ਕਾਇਮ ਰਹਿਣ ਵਾਲਾ। ਗਹੋਗਹੁ, ਫੜ, ਹਿਰਦੇ ਵਿਚ ਸੰਭਾਲ। ਮਿਥਿਆਨਾਸਵੰਤ। ਮਾਨੋਮਾਨਹੁ, ਜਾਣੋ। ਸਗਰੋਸਾਰਾ।੧।ਰਹਾਉ।

ਜਾ ਕਉਜਿਸ (ਪ੍ਰਭੂ) ਨੂੰ। ਤਿਹ ਪਾਰਾਉਸ (ਦੇ ਸਰੂਪ) ਦਾ ਅੰਤ। ਨਿਕਟਿਨੇੜੇ। ਰੇਖਚਿਹਨ। ਤੇਤੋਂ। ਨਿਆਰਾਵੱਖਰਾ।੧।

ਪਾਵਨਪਵਿਤ੍ਰ ਕਰਨ ਵਾਲਾ। ਮਹਿਵਿਚ। ਕੋਦਾ। ਕਬ ਹੂਕਦੇ ਭੀ। ਸੰਭਾਰਾ—(ਹਿਰਦੇ ਵਿਚ) ਸਾਂਭਿਆ। ਜਗ ਬੰਦਨਹੇ ਜਗਬੰਦਨ! ਜਗਤ ਦੇ ਨਮਸਕਾਰਜੋਗ! ਬਿਰਦੁਮੁੱਢਕਦੀਮਾਂ ਦਾ (ਪਿਆਰ ਵਾਲਾ) ਸੁਭਾਉ। ਤੁਹਾਰਾਤੇਰਾ।੨।

ਅਰਥ: ਹੇ ਮੇਰੇ ਮਨ! ਇਹ ਅਟੱਲ ਵਿਚਾਰ (ਆਪਣੇ ਅੰਦਰ) ਸਾਂਭ ਕੇ ਰੱਖ-ਪਰਮਾਤਮਾ ਦੇ ਨਾਮ ਤੋਂ ਛੁਟ ਬਾਕੀ ਇਸ ਸਾਰੇ ਸੰਸਾਰ ਨੂੰ ਨਾਸਵੰਤ ਜਾਣ।੧।ਰਹਾਉ।

ਹੇ ਮੇਰੇ ਮਨ! ਜੋਗੀ ਲੋਕ ਜਿਸ ਪਰਮਾਤਮਾ ਨੂੰ ਲੱਭਦੇ ਲੱਭਦੇ ਥੱਕ ਗਏ, ਤੇ, ਉਸ ਦੇ ਸਰੂਪ ਦਾ ਅੰਤ ਨਾਹ ਲੱਭ ਸਕੇ, ਉਸ ਮਾਲਕ ਨੂੰ ਤੂੰ ਆਪਣੇ ਅੰਗ-ਸੰਗ ਵੱਸਦਾ ਜਾਣ, ਪਰ ਉਸ ਦਾ ਕੋਈ ਰੂਪ ਉਸ ਦਾ ਕੋਈ ਚਿਹਨ ਦੱਸਿਆ ਨਹੀਂ ਜਾ ਸਕਦਾ।੧।

ਹੇ ਮੇਰੇ ਮਨ! ਜਗਤ ਵਿਚ ਪਰਮਾਤਮਾ ਦਾ ਨਾਮ (ਹੀ) ਪਵਿਤ੍ਰ ਕਰਨ ਵਾਲਾ ਹੈ, ਤੂੰ ਉਸ ਨਾਮ ਨੂੰ (ਆਪਣੇ ਅੰਦਰ) ਕਦੇ ਸਾਂਭ ਕੇ ਨਹੀਂ ਰੱਖਿਆ। ਹੇ ਨਾਨਕ! (ਆਖ-) ਹੇ ਸਾਰੇ ਜਗਤ ਦੇ ਨਮਸਕਾਰ-ਜੋਗ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਮੇਰੀ ਰੱਖਿਆ ਕਰ। ਇਹ ਤੇਰਾ ਮੁੱਢ-ਕਦੀਮਾਂ ਦਾ ਸੁਭਾਉ ਹੈ (ਕਿ ਤੂੰ ਸਰਨ ਆਏ ਦੀ ਰੱਖਿਆ ਕਰਦਾ ਹੈਂ)੨।੩।

ਜੈਤਸਰੀ ਮਹਲਾ ੫ ਛੰਤ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਦਰਸਨ ਪਿਆਸੀ ਦਿਨਸੁ ਰਾਤਿ ਚਿਤਵਉ ਅਨਦਿਨੁ ਨੀਤ ॥ ਖੋਲ੍ਹ੍ਹਿ ਕਪਟ ਗੁਰਿ ਮੇਲੀਆ ਨਾਨਕ ਹਰਿ ਸੰਗਿ ਮੀਤ ॥੧॥ ਛੰਤ ॥ ਸੁਣਿ ਯਾਰ ਹਮਾਰੇ ਸਜਣ ਇਕ ਕਰਉ ਬੇਨੰਤੀਆ ॥ ਤਿਸੁ ਮੋਹਨ ਲਾਲ ਪਿਆਰੇ ਹਉ ਫਿਰਉ ਖੋਜੰਤੀਆ ॥ ਤਿਸੁ ਦਸਿ ਪਿਆਰੇ ਸਿਰੁ ਧਰੀ ਉਤਾਰੇ ਇਕ ਭੋਰੀ ਦਰਸਨੁ ਦੀਜੈ ॥ ਨੈਨ ਹਮਾਰੇ ਪ੍ਰਿਅ ਰੰਗ ਰੰਗਾਰੇ ਇਕੁ ਤਿਲੁ ਭੀ ਨਾ ਧੀਰੀਜੈ ॥ ਪ੍ਰਭ ਸਿਉ ਮਨੁ ਲੀਨਾ ਜਿਉ ਜਲ ਮੀਨਾ ਚਾਤ੍ਰਿਕ ਜਿਵੈ ਤਿਸੰਤੀਆ ॥ ਜਨ ਨਾਨਕ ਗੁਰੁ ਪੂਰਾ ਪਾਇਆ ਸਗਲੀ ਤਿਖਾ ਬੁਝੰਤੀਆ ॥੧॥ {ਪੰਨਾ 703}

ਪਦਅਰਥ: ਪਿਆਸੀਤਿਹਾਈ, ਚਾਹਵਾਨ। ਚਿਤਵਉਚਿਤਵਉਂ, ਮੈਂ ਚਿਤਾਰਦੀ ਹਾਂ। ਅਨਦਿਨੁਹਰ ਰੋਜ਼ {अनुदिनां} ਹਰ ਵੇਲੇ। ਨੀਤਨਿੱਤ, ਸਦਾ। ਖੋਲ੍ਹ੍ਹਿਖੋਹਲ ਕੇ। ਕਪਟਕਪਾਟ, ਕਿਵਾੜ। ਖੋਲ੍ਹ੍ਹਿ ਕਪਟਮੇਰੇ ਮਨ ਦੇ ਕਿਵਾੜ ਖੋਹਲ ਕੇ, ਮੇਰੇ ਮਾਇਆ ਦੇ ਛੌੜ ਕੱਟ ਕੇ। ਗੁਰਿਗੁਰੂ ਨੇ। ਮੇਲੀਆਮਿਲਾ ਦਿੱਤਾ। ਸੰਗਿਨਾਲ।੧।

ਛੰਤ। ਯਾਰਹੇ ਯਾਰ! ਸਜਣਹੇ ਸੱਜਣ! ਕਰਉਕਰਉਂ, ਮੈਂ ਕਰਦੀ ਹਾਂ। ਹਉ ਫਿਰਉਹਉ ਫਿਰਉਂ, ਮੈਂ ਫਿਰਦੀ ਹਾਂ। ਤਿਸੁ ਦਸਿਉਸ ਦੀ ਦੱਸ ਪਾ। ਧਰੀਧਰੀਂ, ਮੈਂ ਧਰਾਂ। ਉਤਾਰੇਉਤਾਰਿ, ਲਾਹ ਕੇ। ਇਕ ਭੋਰੀਰਤਾ ਭਰ ਹੀ। ਦੀਜੈਦੇਹ। ਨੈਨਅੱਖਾਂ। ਪ੍ਰਿਅ ਰੰਗਪਿਆਰੇ ਦੇ ਪ੍ਰੇਮਰੰਗ। ਨਾ ਧੀਰੀਜੈਧੀਰਜ ਨਹੀਂ ਕਰਦਾ। ਸਿਉਨਾਲ। ਲੀਨਾਮਸਤ। ਜਲ ਮੀਨਾਪਾਣੀ ਦੀ ਮੱਛੀ। ਚਾਤ੍ਰਿਕਪਪੀਹਾ। ਤਿਸੰਤੀਆਤਿਹਾਇਆ। ਤਿਖਾਤ੍ਰੇਹ, ਪਿਆਸ।੧।

ਅਰਥ: ਮੈਨੂੰ ਮਿੱਤਰ ਪ੍ਰਭੂ ਦੇ ਦਰਸਨ ਦੀ ਤਾਂਘ ਲੱਗੀ ਹੋਈ ਹੈ, ਮੈਂ ਦਿਨ ਰਾਤ ਹਰ ਵੇਲੇ ਸਦਾ ਹੀ, (ਉਸ ਦਾ ਦਰਸਨ ਹੀ) ਚਿਤਾਰਦੀ ਰਹਿੰਦੀ ਹਾਂ। ਹੇ ਨਾਨਕ! (ਆਖ-) ਗੁਰੂ ਨੇ (ਮੇਰੇ) ਮਾਇਆ ਦੇ ਮੋਹ ਦੇ ਛੌੜ ਕੱਟ ਕੇ ਮੈਨੂੰ ਮਿੱਤਰ ਹਰੀ ਨਾਲ ਮਿਲਾ ਦਿੱਤਾ ਹੈ।੧।

ਛੰਤ! ਹੇ ਮੇਰੇ ਸਤਸੰਗੀ ਮਿੱਤਰ! ਹੇ ਮੇਰੇ ਸੱਜਣ! ਮੈਂ (ਤੇਰੇ ਅੱਗੇ) ਇਕ ਅਰਜ਼ੋਈ ਕਰਦੀ ਹਾਂ! ਮੈਂ ਉਸ ਮਨ ਨੂੰ ਮੋਹ ਲੈਣ ਵਾਲੇ ਪਿਆਰੇ ਲਾਲ ਨੂੰ ਲੱਭਦੀ ਫਿਰਦੀ ਹਾਂ। (ਹੇ ਮਿੱਤਰ!) ਮੈਨੂੰ ਉਸ ਪਿਆਰੇ ਦੀ ਦੱਸ ਪਾ, ਮੈਂ (ਉਸ ਦੇ ਅੱਗੇ ਆਪਣਾ) ਸਿਰ ਲਾਹ ਕੇ ਰੱਖ ਦਿਆਂਗੀ (ਤੇ ਆਖਾਂਗੀ-ਹੇ ਪਿਆਰੇ!) ਰਤਾ ਭਰ ਸਮੇ ਲਈ ਹੀ ਮੈਨੂੰ ਦਰਸਨ ਦੇਹ (ਹੇ ਗੁਰੂ!) ਮੇਰੀਆਂ ਅੱਖਾਂ ਪਿਆਰੇ ਦੇ ਪ੍ਰੇਮ-ਰੰਗ ਨਾਲ ਰੰਗੀਆਂ ਗਈਆਂ ਹਨ, (ਉਸ ਦੇ ਦਰਸਨ ਤੋਂ ਬਿਨਾ ਮੈਨੂੰ) ਰਤਾ ਜਿਤਨੇ ਸਮੇ ਲਈ ਭੀ ਚੈਨ ਨਹੀਂ ਆਉਂਦਾ। ਮੇਰਾ ਮਨ ਪ੍ਰਭੂ ਨਾਲ ਮਸਤ ਹੈ ਜਿਵੇਂ ਪਾਣੀ ਦੀ ਮੱਛੀ (ਪਾਣੀ ਵਿਚ ਮਸਤ ਰਹਿੰਦੀ ਹੈ), ਜਿਵੇਂ ਪਪੀਹੇ ਨੂੰ (ਵਰਖਾ ਦੀ ਬੂੰਦ ਦੀ) ਪਿਆਸ ਲੱਗੀ ਰਹਿੰਦੀ ਹੈ।

ਹੇ ਦਾਸ ਨਾਨਕ! (ਆਖ-ਜਿਸ ਵਡ-ਭਾਗੀ ਨੂੰ) ਪੂਰਾ ਗੁਰੂ ਮਿਲ ਪੈਂਦਾ ਹੈ (ਉਸ ਦੀ ਦਰਸਨ ਦੀ) ਸਾਰੀ ਤ੍ਰੇਹ ਬੁੱਝ ਜਾਂਦੀ ਹੈ।੧।

ਯਾਰ ਵੇ ਪ੍ਰਿਅ ਹਭੇ ਸਖੀਆ ਮੂ ਕਹੀ ਨ ਜੇਹੀਆ ॥ ਯਾਰ ਵੇ ਹਿਕ ਡੂੰ ਹਿਕਿ ਚਾੜੈ ਹਉ ਕਿਸੁ ਚਿਤੇਹੀਆ ॥ ਹਿਕ ਦੂੰ ਹਿਕਿ ਚਾੜੇ ਅਨਿਕ ਪਿਆਰੇ ਨਿਤ ਕਰਦੇ ਭੋਗ ਬਿਲਾਸਾ ॥ ਤਿਨਾ ਦੇਖਿ ਮਨਿ ਚਾਉ ਉਠੰਦਾ ਹਉ ਕਦਿ ਪਾਈ ਗੁਣਤਾਸਾ ॥ ਜਿਨੀ ਮੈਡਾ ਲਾਲੁ ਰੀਝਾਇਆ ਹਉ ਤਿਸੁ ਆਗੈ ਮਨੁ ਡੇਂਹੀਆ ॥ ਨਾਨਕੁ ਕਹੈ ਸੁਣਿ ਬਿਨਉ ਸੁਹਾਗਣਿ ਮੂ ਦਸਿ ਡਿਖਾ ਪਿਰੁ ਕੇਹੀਆ ॥੨॥ {ਪੰਨਾ 703}

ਪਦਅਰਥ: ਪ੍ਰਿਅਪਿਆਰੇ ਦੀਆਂ। ਹਭੇਸਾਰੀਆਂ। ਮੂਮੈਂ। ਕਹੀ ਨ ਜੇਹੀਆਕਿਸੇ ਵਰਗੀ ਭੀ ਨਹੀਂ। ਡੂੰਤੋਂ। ਹਿਕਿਇਕਿ {ਲਫ਼ਜ਼ 'ਇਕ' ਤੋਂ ਬਹੁ-ਵਚਨ}ਚਾੜੈਚੜ੍ਹਦੀਆਂ; ਵਧੀਆ, ਸੋਹਣੀਆਂ। ਹਉਮੈਂ। ਕਿਸੁ ਚਿਤੇਹੀਆਕਿਸ ਨੂੰ ਚੇਤੇ ਹਾਂ? ਡੂੰਤੋਂ। ਭੋਗ ਬਿਲਾਸਾਮਿਲਾਪ ਦਾ ਆਨੰਦ। ਦੇਖਿਵੇਖ ਕੇ। ਮਨਿਮਨ ਵਿਚ। ਕਦਿਕਦੋਂ? ਪਾਈਪਾਈਂ, ਮੈਂ ਮਿਲ ਸਕਾਂ। ਦੇਖਿਵੇਖ ਕੇ ਗੁਣਾਂ ਦਾ ਖ਼ਜ਼ਾਨਾ ਹਰੀ। ਮੈਡਾਮੇਰਾ। ਰੀਝਾਇਆਪ੍ਰਸੰਨ ਕਰ ਲਿਆ। ਜਿਨੀਜਿਨਿ, ਜਿਸ ਨੇ। ਡੇਂਹੀਆਦੇ ਦਿਆਂ। ਨਾਨਕੁ ਕਹੈਨਾਨਕ ਆਖਦਾ ਹੈ। ਬਿਨਉ—{विनय} ਬੇਨਤੀ। ਸੁਹਾਗਣਿਹੇ ਸੋਹਾਗ ਵਾਲੀਏ! ਮੂਮੈਨੂੰ। ਡਿਖਾਵੇਖਾਂ।੨।

ਅਰਥ: ਹੇ ਸਤਸੰਗੀ ਸੱਜਣ! ਸਾਰੀਆਂ ਸਹੇਲੀਆਂ ਪਿਆਰੇ ਪ੍ਰਭੂ ਦੀਆਂ (ਇਸਤ੍ਰੀਆਂ) ਹਨ, ਮੈਂ (ਇਹਨਾਂ ਵਿਚੋਂ) ਕਿਸੇ ਵਰਗੀ ਭੀ ਨਹੀਂ। ਇਹ ਇਕ ਤੋਂ ਇਕ ਸੋਹਣੀਆਂ (ਸੋਹਣੇ ਆਤਮਕ ਜੀਵਨ ਵਾਲੀਆਂ) ਹਨ, ਮੈਂ ਕਿਸ ਗਿਣਤੀ ਵਿਚ ਹਾਂ? ਪ੍ਰਭੂ ਨਾਲ ਅਨੇਕਾਂ ਹੀ ਪਿਆਰ ਕਰਨ ਵਾਲੇ ਹਨ, ਇਕ ਦੂਜੇ ਤੋਂ ਸੋਹਣੇ ਜੀਵਨ ਵਾਲੇ ਹਨ, ਸਦਾ ਪ੍ਰਭੂ ਨਾਲ ਆਤਮਕ ਮਿਲਾਪ ਦਾ ਆਨੰਦ ਮਾਣਦੇ ਹਨ। ਇਹਨਾਂ ਨੂੰ ਵੇਖ ਕੇ ਮੇਰੇ ਮਨ ਵਿਚ (ਭੀ) ਚਾਉ ਪੈਦਾ ਹੁੰਦਾ ਹੈ ਕਿ ਮੈਂ ਭੀ ਕਦੇ ਉਸ ਗੁਣਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਮਿਲ ਸਕਾਂ। (ਹੇ ਗੁਰੂ!) ਜਿਸ ਨੇ (ਹੀ) ਮੇਰੇ ਪਿਆਰੇ ਹਰੀ ਨੂੰ ਪ੍ਰਸੰਨ ਕਰ ਲਿਆ ਹੈ, ਮੈਂ ਉਸ ਅੱਗੇ ਆਪਣਾ ਮਨ ਭੇਟਾ ਕਰਨ ਨੂੰ ਤਿਆਰ ਹਾਂ।

ਨਾਨਕ ਆਖਦਾ ਹੈ-ਹੇ ਸੋਹਾਗ ਵਾਲੀਏ! ਮੇਰੀ ਬੇਨਤੀ ਸੁਣ। ਮੈਨੂੰ ਦੱਸ, ਮੈਂ ਵੇਖਾਂ, ਪ੍ਰਭੂ-ਪਤੀ ਕਿਹੋ ਜਿਹਾ ਹੈ।੨।

TOP OF PAGE

Sri Guru Granth Darpan, by Professor Sahib Singh