ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ

Page 704

ਯਾਰ ਵੇ ਪਿਰੁ ਆਪਣ ਭਾਣਾ ਕਿਛੁ ਨੀਸੀ ਛੰਦਾ ॥ ਯਾਰ ਵੇ ਤੈ ਰਾਵਿਆ ਲਾਲਨੁ ਮੂ ਦਸਿ ਦਸੰਦਾ ॥ ਲਾਲਨੁ ਤੈ ਪਾਇਆ ਆਪੁ ਗਵਾਇਆ ਜੈ ਧਨ ਭਾਗ ਮਥਾਣੇ ॥ ਬਾਂਹ ਪਕੜਿ ਠਾਕੁਰਿ ਹਉ ਘਿਧੀ ਗੁਣ ਅਵਗਣ ਨ ਪਛਾਣੇ ॥ ਗੁਣ ਹਾਰੁ ਤੈ ਪਾਇਆ ਰੰਗੁ ਲਾਲੁ ਬਣਾਇਆ ਤਿਸੁ ਹਭੋ ਕਿਛੁ ਸੁਹੰਦਾ ॥ ਜਨ ਨਾਨਕ ਧੰਨਿ ਸੁਹਾਗਣਿ ਸਾਈ ਜਿਸੁ ਸੰਗਿ ਭਤਾਰੁ ਵਸੰਦਾ ॥੩॥ {ਪੰਨਾ 704}

ਪਦਅਰਥ: ਯਾਰ ਵੇਹੇ ਸਤਸੰਗੀ ਮਿੱਤਰ! ਭਾਣਾਚੰਗਾ ਲੱਗ ਪਿਆ। ਨੀਸੀਨਹੀਂ। ਛੰਦਾਮੁਥਾਜੀ। ਤੈਤੈਂ, ਤੂੰ। ਰਾਵਿਆਮਿਲਾਪ ਹਾਸਲ ਕੀਤਾ। ਮੂਮੈਨੂੰ। ਦਸੰਦਾਪੁੱਛਦਾ ਹਾਂ। ਆਪੁਆਪਾਭਾਵ। ਜੈ ਧਨ ਮਥਾਣੇਜਿਸ (ਜੀਵ-) ਇਸਤ੍ਰੀ ਦੇ ਮੱਥੇ ਉਤੇ। ਪਕੜਿਫੜ ਕੇ। ਠਾਕੁਰਿਠਾਕੁਰ ਨੇ। ਘਿਧੀਲੈ ਲਈ, ਆਪਣੀ ਬਣਾ ਲਈ। ਗੁਣ ਹਾਰੁਗੁਣਾਂ ਦਾ ਹਾਰ। ਹਭੋ ਕਿਛੁਸਭ ਕੁਝ, ਸਾਰਾ ਜੀਵਨ। ਤਿਸੁਤਿਸੁ (ਮਿਲਿ)ਸਾਈਉਹੀ। ਸੰਗਿਨਾਲ।੩।

ਅਰਥ: ਹੇ ਸਤਸੰਗੀ ਸੱਜਣ! (ਜਿਸ ਜੀਵ-ਇਸਤ੍ਰੀ ਨੂੰ) ਆਪਣਾ ਪ੍ਰਭੂ-ਪਤੀ ਪਿਆਰਾ ਲੱਗਣ ਲੱਗ ਪੈਂਦਾ ਹੈ (ਉਸ ਨੂੰ ਕਿਸੇ ਦੀ) ਕੋਈ ਮੁਥਾਜੀ ਨਹੀਂ ਰਹਿ ਜਾਂਦੀ। ਹੇ ਸਤਸੰਗੀ ਸੱਜਣ! ਤੂੰ ਸੋਹਣੇ ਪ੍ਰਭੂ ਦਾ ਮਿਲਾਪ ਹਾਸਲ ਕਰ ਲਿਆ ਹੈ, ਮੈਂ ਪੁੱਛਦਾ ਹਾਂ, ਮੈਨੂੰ ਭੀ ਉਸ ਦੀ ਦੱਸ ਪਾ। ਤੂੰ ਸੋਹਣੇ ਲਾਲ ਨੂੰ ਲੱਭ ਲਿਆ ਹੈ, ਤੇ (ਆਪਣੇ ਅੰਦਰੋਂ) ਆਪਾ-ਭਾਵ ਦੂਰ ਕਰ ਲਿਆ ਹੈ। ਜਿਸ ਜੀਵ-ਇਸਤ੍ਰੀ ਦੇ ਮੱਥੇ ਦੇ ਭਾਗ ਜਾਗਦੇ ਹਨ (ਉਸ ਨੂੰ ਮਿਲਾਪ ਹੁੰਦਾ ਹੈ)(ਹੇ ਸਖੀ!) ਮਾਲਕ-ਪ੍ਰਭੂ ਨੇ (ਮੇਰੀ ਭੀ) ਬਾਂਹ ਫੜ ਕੇ ਮੈਨੂੰ ਆਪਣੀ ਬਣਾ ਲਿਆ ਹੈ, ਮੇਰਾ ਕੋਈ ਗੁਣ ਔਗੁਣ ਉਸ ਨੇ ਨਹੀਂ ਪਰਖਿਆ। ਹੇ ਦਾਸ ਨਾਨਕ! (ਆਖ-) ਉਹੀ ਜੀਵ-ਇਸਤ੍ਰੀ ਭਾਗਾਂ ਵਾਲੀ ਹੈ, ਜਿਸ ਦੇ ਨਾਲ (ਜਿਸ ਦੇ ਹਿਰਦੇ ਵਿਚ) ਖਸਮ-ਪ੍ਰਭੂ ਵੱਸਦਾ ਹੈ।੩।

ਯਾਰ ਵੇ ਨਿਤ ਸੁਖ ਸੁਖੇਦੀ ਸਾ ਮੈ ਪਾਈ ॥ ਵਰੁ ਲੋੜੀਦਾ ਆਇਆ ਵਜੀ ਵਾਧਾਈ ॥ ਮਹਾ ਮੰਗਲੁ ਰਹਸੁ ਥੀਆ ਪਿਰੁ ਦਇਆਲੁ ਸਦ ਨਵ ਰੰਗੀਆ ॥ ਵਡ ਭਾਗਿ ਪਾਇਆ ਗੁਰਿ ਮਿਲਾਇਆ ਸਾਧ ਕੈ ਸਤਸੰਗੀਆ ॥ ਆਸਾ ਮਨਸਾ ਸਗਲ ਪੂਰੀ ਪ੍ਰਿਅ ਅੰਕਿ ਅੰਕੁ ਮਿਲਾਈ ॥ ਬਿਨਵੰਤਿ ਨਾਨਕੁ ਸੁਖ ਸੁਖੇਦੀ ਸਾ ਮੈ ਗੁਰ ਮਿਲਿ ਪਾਈ ॥੪॥੧॥ {ਪੰਨਾ 704}

ਪਦਅਰਥ: ਸੁਖਸੁੱਖਣਾ। ਸੁਖੇਦੀਮੈਂ ਸੁੱਖਦੀ ਸਾਂ। ਸਾਉਹ (ਸੁੱਖਣਾ)ਲੋੜੀਦਾਜਿਸ ਨੂੰ ਮੈਂ ਲੋੜਦੀ ਸਾਂ। ਵਧਾਈਚੜ੍ਹਦੀ ਕਲਾ, ਉਤਸ਼ਾਹ। ਰਹਸੁਆਨੰਦ। ਸਦਸਦਾ। ਨਵ ਰੰਗੀਆਨਵੇਂ ਰੰਗ ਵਾਲਾ। ਭਾਗਿਕਿਸਮਤ ਨਾਲ। ਗੁਰਿਗੁਰੂ ਨੇ। ਕੈ ਸਤਸੰਗੀਆਦੀ ਸੰਗਤਿ ਵਿਚ। ਮਨਸਾਮੁਰਾਦ। ਅੰਕਿਅੰਕ ਵਿਚ। ਅੰਕੁਅੰਗ, ਆਪਾ। ਮਿਲਿਮਿਲ ਕੇ। ਗੁਰ ਮਿਲਿਗੁਰੂ ਨੂੰ ਮਿਲ ਕੇ।੪।

ਅਰਥ: ਹੇ ਸਤਸੰਗੀ ਸੱਜਣ! ਜੇਹੜੀ ਸੁੱਖਣਾ ਮੈਂ ਸਦਾ ਸੁੱਖਦੀ ਰਹਿੰਦੀ ਸਾਂ, ਉਹ (ਸੁੱਖਣਾ) ਮੈਂ ਪਾ ਲਈ ਹੈ (ਮੇਰੀ ਉਹ ਮੁਰਾਦ ਪੂਰੀ ਹੋ ਗਈ ਹੈ)ਜਿਸ ਪ੍ਰਭੂ-ਪਤੀ ਨੂੰ ਮੈਂ (ਚਿਰਾਂ ਤੋਂ) ਲੱਭਦੀ ਆ ਰਹੀ ਸਾਂ ਉਹ (ਮੇਰੇ ਹਿਰਦੇ ਵਿਚ) ਆ ਵੱਸਿਆ ਹੈ, ਹੁਣ ਮੇਰੇ ਅੰਦਰ ਆਤਮਕ ਉਤਸ਼ਾਹ ਦੇ ਵਾਜੇ ਵੱਜ ਰਹੇ ਹਨ। ਸਦਾ ਨਵੇਂ ਪ੍ਰੇਮ-ਰੰਗ ਵਾਲਾ ਤੇ ਦਇਆ ਦਾ ਸੋਮਾ ਪ੍ਰਭੂ-ਪਤੀ (ਮੇਰੇ ਅੰਦਰ ਆ ਵੱਸਿਆ ਹੈ, ਹੁਣ ਮੇਰੇ ਅੰਦਰ) ਬੜਾ ਆਨੰਦ ਤੇ ਉਤਸ਼ਾਹ ਬਣ ਰਿਹਾ ਹੈ। ਹੇ ਸਤਸੰਗੀ ਸੱਜਣ! ਵੱਡੀ ਕਿਸਮਤ ਨਾਲ ਉਹ ਪ੍ਰਭੂ-ਪਤੀ ਮੈਨੂੰ ਲੱਭਾ ਹੈ, ਗੁਰੂ ਨੇ ਮੈਨੂੰ ਸਾਧ ਸੰਗਤਿ ਵਿਚ (ਉਸ ਨਾਲ) ਮਿਲਾ ਦਿੱਤਾ ਹੈ। (ਗੁਰੂ ਨੇ) ਮੇਰਾ ਆਪਾ ਪਿਆਰੇ ਦੇ ਅੰਕ ਵਿਚ ਮਿਲਾ ਦਿੱਤਾ ਹੈ, ਮੇਰੀ ਹਰੇਕ ਆਸ ਮੁਰਾਦ ਪੂਰੀ ਹੋ ਗਈ ਹੈ।

ਨਾਨਕ ਬੇਨਤੀ ਕਰਦਾ ਹੈ-ਜੇਹੜੀ ਸੁੱਖਣਾ ਮੈਂ (ਸਦਾ) ਸੁੱਖਦੀ ਰਹਿੰਦੀ ਸਾਂ, ਗੁਰੂ ਨੂੰ ਮਿਲ ਕੇ ਉਹ (ਸੁੱਖਣਾ) ਮੈਂ ਹਾਸਲ ਕਰ ਲਈ ਹੈ।੪।

ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥ {ਪੰਨਾ 704}

ਪਦਅਰਥ: ਅਗਮਅਪਹੁੰਚ। ਕਥਨੁ ਨ ਜਾਇਬਿਆਨ ਨਹੀਂ ਹੋ ਸਕਦਾ। ਅਕਥੁਬਿਆਨ ਤੋਂ ਪਰੇ। ਪ੍ਰਭਹੇ ਪ੍ਰਭੂ! ਰਾਖਨ ਕਉਰੱਖਿਆ ਕਰਨ ਲਈ। ਸਮਰਥੁਤਾਕਤ ਵਾਲਾ।੧।

ਪ੍ਰਭਹੇ ਪ੍ਰਭੂ! ਗਨਉਮੈਂ ਗਿਣਾਂ, ਗਨਉਂ। ਅਸੰਖਗਿਣਤੀ ਤੋਂ ਪਰੇ, ਅਣਗਿਣਤ। ਖਤੇਪਾਪ। ਫੇਰੇਗੇੜੇ। ਨਿਤ ਪ੍ਰਤਿਸਦਾ ਹੀ। ਸਦਸਦਾ। ਬਿਕਰਾਲਭਿਆਨਕ। ਤਉ ਪ੍ਰਸਾਦੀਤੇਰੀ ਕਿਰਪਾ ਨਾਲ। ਘੂਲੀਐਬਚ ਸਕੀਦਾ ਹੈ। ਲੂਕ ਕਰਤਲੁਕਾਉ ਕਰਦਿਆਂ। ਬਿਖੜੇਔਖੇ। ਨੇਰ ਹੂ ਤੇ ਨੇਰਿਆਨੇੜੇ ਤੋਂ ਨੇੜੇ। ਭਵਜਲਸੰਸਾਰਸਮੁੰਦਰ। ਫੇਰਿਆਗੇੜਾਂ ਵਿਚੋਂ।੧।

ਅਰਥ: ਸਲੋਕੁ। ਹੇ ਨਾਨਕ! (ਆਖ-) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ।੧।

ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ? ਮੇਰੇ ਅੰਦਰ ਅਣਗਿਣਤ ਔਗੁਣ ਹਨ। ਹੇ ਪ੍ਰਭੂ! ਮੇਰੇ ਅਣਿਗਣਤ ਹੀ ਔਗੁਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀ ਜੀਵ ਦੁਖਦਾਈ ਵਿਕਾਰ (ਆਪਣੇ ਵਲੋਂ) ਪਰਦੇ ਵਿਚ ਕਰਦੇ ਹਾਂ, ਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ (ਸਾਡੇ ਨਾਲ ਹੀ) ਵੱਸਦਾ ਹੈ। ਨਾਨਕ ਬੇਨਤੀ ਕਰਦਾ ਹੈ ਹੇ ਪ੍ਰਭੂ! ਸਾਡੇ ਉਤੇ ਮੇਹਰ ਕਰ, ਸਾਨੂੰ ਜੀਵਾਂ ਨੂੰ ਸੰਸਾਰ-ਸਮੁੰਦਰ ਦੇ (ਵਿਕਾਰਾਂ ਦੇ) ਗੇੜ ਵਿਚੋਂ ਕੱਢ ਲੈ।੧।

ਸਲੋਕੁ ॥ ਨਿਰਤਿ ਨ ਪਵੈ ਅਸੰਖ ਗੁਣ ਊਚਾ ਪ੍ਰਭ ਕਾ ਨਾਉ ॥ ਨਾਨਕ ਕੀ ਬੇਨੰਤੀਆ ਮਿਲੈ ਨਿਥਾਵੇ ਥਾਉ ॥੨॥ ਛੰਤੁ ॥ ਦੂਸਰ ਨਾਹੀ ਠਾਉ ਕਾ ਪਹਿ ਜਾਈਐ ॥ ਆਠ ਪਹਰ ਕਰ ਜੋੜਿ ਸੋ ਪ੍ਰਭੁ ਧਿਆਈਐ ॥ ਧਿਆਇ ਸੋ ਪ੍ਰਭੁ ਸਦਾ ਅਪੁਨਾ ਮਨਹਿ ਚਿੰਦਿਆ ਪਾਈਐ ॥ ਤਜਿ ਮਾਨ ਮੋਹੁ ਵਿਕਾਰੁ ਦੂਜਾ ਏਕ ਸਿਉ ਲਿਵ ਲਾਈਐ ॥ ਅਰਪਿ ਮਨੁ ਤਨੁ ਪ੍ਰਭੂ ਆਗੈ ਆਪੁ ਸਗਲ ਮਿਟਾਈਐ ॥ ਬਿਨਵੰਤਿ ਨਾਨਕੁ ਧਾਰਿ ਕਿਰਪਾ ਸਾਚਿ ਨਾਮਿ ਸਮਾਈਐ ॥੨॥ {ਪੰਨਾ 704}

ਪਦਅਰਥ: ਨਿਰਤਿਨਿਰਨਾ, ਪਰਖ। ਅਸੰਖਅਣਗਿਣਤ। ਨਿਥਾਵੇਨਿਆਸਰੇ ਨੂੰ।੨।

ਛੰਤੁ। ਠਾਉਥਾਂ, ਆਸਰਾ। ਕਾ ਪਹਿਕਿਸ ਦੇ ਪਾਸ? ਕਰ—{ਬਹੁ-ਵਚਨ} ਦੋਵੇਂ ਹੱਥ। ਜੋੜਿਜੋੜ ਕੇ। ਧਿਆਈਐਸਿਮਰਨਾ ਚਾਹੀਦਾ ਹੈ। ਧਿਆਇਸਿਮਰ ਕੇ। ਮਨਹਿਮਨਿ ਹੀ, ਮਨ ਵਿਚ ਹੀ {ਲਫ਼ਜ਼ 'ਮਨਿ' ਦੀ 'ਿ' ਕ੍ਰਿਆ ਵਿਸ਼ੇਸ਼ਣ 'ਹੀ' ਦੇ ਕਾਰਨ ਉੱਡ ਗਈ ਹੈ}ਚਿੰਦਿਆਚਿਤਵਿਆ ਹੋਇਆ। ਤਜਿਛੱਡ ਕੇ। ਵਿਕਾਰੁ ਦੂਜਾਕੋਈ ਹੋਰ ਆਸਰਾ ਭਾਲਣ ਦਾ ਭੈੜ। ਸਿਉਨਾਲ। ਅਰਪਿਭੇਟਾ ਕਰ ਕੇ। ਆਪੁਆਪਾਭਾਵ। ਸਾਚਿਸਦਾ-ਥਿਰ ਰਹਿਣ ਵਾਲੇ ਵਿਚ। ਸਾਚਿ ਨਾਮਿਸਦਾ-ਥਿਰ ਰਹਿਣ ਵਾਲੇ ਹਰਿ ਦੇ ਨਾਮ ਵਿਚ। ਸਮਾਈਐਲੀਨ ਰਹਿਣਾ ਚਾਹੀਦਾ ਹੈ।੨।

ਅਰਥ: ਹੇ ਭਾਈ! ਪਰਮਾਤਮਾ ਦੇ ਅਣਗਿਣਤ ਗੁਣਾਂ ਦਾ ਨਿਰਨਾ ਨਹੀਂ ਹੋ ਸਕਦਾ, ਉਸ ਦਾ ਨਾਮਣਾ (ਵਡੱਪਣ) ਸਭ ਤੋਂ ਉੱਚਾ ਹੈ। ਨਾਨਕ ਦੀ (ਉਸੇ ਦੇ ਦਰ ਤੇ ਹੀ) ਅਰਦਾਸ ਹੈ ਕਿ (ਮੈਨੂੰ) ਨਿਆਸਰੇ ਨੂੰ (ਉਸ ਦੇ ਚਰਨਾਂ ਵਿਚ) ਥਾਂ ਮਿਲ ਜਾਏ।੨।

ਛੰਤੁ। ਹੇ ਭਾਈ! ਅਸਾਂ ਜੀਵਾਂ ਵਾਸਤੇ ਪਰਮਾਤਮਾ ਤੋਂ ਬਿਨਾ ਕੋਈ ਹੋਰ ਥਾਂ ਨਹੀਂ ਹੈ, (ਪਰਮਾਤਮਾ ਦਾ ਦਰ ਛੱਡ ਕੇ) ਅਸੀ ਹੋਰ ਕਿਸ ਦੇ ਪਾਸ ਜਾ ਸਕਦੇ ਹਾਂ? ਦੋਵੇਂ ਹੱਥ ਜੋੜ ਕੇ ਅੱਠੇ ਪਹਰ (ਹਰ ਵੇਲੇ) ਪ੍ਰਭੂ ਦਾ ਧਿਆਨ ਧਰਨਾ ਚਾਹੀਦਾ ਹੈ। ਹੇ ਭਾਈ! ਆਪਣੇ ਉਸ ਪ੍ਰਭੂ ਦਾ ਧਿਆਨ ਧਰ ਕੇ (ਉਸ ਦੇ ਦਰ ਤੋਂ) ਮਨ-ਮੰਗੀ ਮੁਰਾਦ ਹਾਸਲ ਕਰ ਲਈਦੀ ਹੈ। (ਆਪਣੇ ਅੰਦਰੋਂ) ਅਹੰਕਾਰ, ਮੋਹ, ਅਤੇ ਕੋਈ ਹੋਰ ਆਸਰਾ ਭਾਲਣ ਦਾ ਭੈੜ ਤਿਆਗ ਕੇ ਇਕ ਪਰਮਾਤਮਾ ਦੇ ਚਰਨਾਂ ਨਾਲ ਹੀ ਸੁਰਤਿ ਜੋੜਨੀ ਚਾਹੀਦੀ ਹੈ। ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ (ਆਪਣੇ ਅੰਦਰੋਂ) ਸਾਰਾ ਆਪਾ-ਭਾਵ ਮਿਟਾ ਦੇਣਾ ਚਾਹੀਦਾ ਹੈ। ਨਾਨਕ (ਤਾਂ ਪ੍ਰਭੂ ਦੇ ਦਰ ਤੇ ਹੀ) ਬੇਨਤੀ ਕਰਦਾ ਹੈ (ਤੇ ਆਖਦਾ ਹੈ-ਹੇ ਪ੍ਰਭੂ!) ਮੇਹਰ ਕਰ (ਤੇਰੀ ਮੇਹਰ ਨਾਲ ਹੀ ਤੇਰੇ) ਸਦਾ-ਥਿਰ ਰਹਿਣ ਵਾਲੇ ਨਾਮ ਵਿਚ ਲੀਨ ਹੋ ਸਕੀਦਾ ਹੈ।੨।

ਸਲੋਕੁ ॥ ਰੇ ਮਨ ਤਾ ਕਉ ਧਿਆਈਐ ਸਭ ਬਿਧਿ ਜਾ ਕੈ ਹਾਥਿ ॥ ਰਾਮ ਨਾਮ ਧਨੁ ਸੰਚੀਐ ਨਾਨਕ ਨਿਬਹੈ ਸਾਥਿ ॥੩॥ ਛੰਤੁ ॥ ਸਾਥੀਅੜਾ ਪ੍ਰਭੁ ਏਕੁ ਦੂਸਰ ਨਾਹਿ ਕੋਇ ॥ ਥਾਨ ਥਨੰਤਰਿ ਆਪਿ ਜਲਿ ਥਲਿ ਪੂਰ ਸੋਇ ॥ ਜਲਿ ਥਲਿ ਮਹੀਅਲਿ ਪੂਰਿ ਰਹਿਆ ਸਰਬ ਦਾਤਾ ਪ੍ਰਭੁ ਧਨੀ ॥ ਗੋਪਾਲ ਗੋਬਿੰਦ ਅੰਤੁ ਨਾਹੀ ਬੇਅੰਤ ਗੁਣ ਤਾ ਕੇ ਕਿਆ ਗਨੀ ॥ ਭਜੁ ਸਰਣਿ ਸੁਆਮੀ ਸੁਖਹ ਗਾਮੀ ਤਿਸੁ ਬਿਨਾ ਅਨ ਨਾਹਿ ਕੋਇ ॥ ਬਿਨਵੰਤਿ ਨਾਨਕ ਦਇਆ ਧਾਰਹੁ ਤਿਸੁ ਪਰਾਪਤਿ ਨਾਮੁ ਹੋਇ ॥੩॥ {ਪੰਨਾ 704}

ਪਦਅਰਥ: ਤਾ ਕਉਉਸ (ਪ੍ਰਭੂ ਦੇ ਨਾਮ) ਨੂੰ। ਸਭ ਬਿਧਿਹਰੇਕ ਕਿਸਮ ਦੀ ਜੁਗਤਿ। ਹਾਥਿਹੱਥ ਵਿਚ। ਜਾ ਕੈ ਹਾਥਿਜਿਸ ਦੇ ਹੱਥ ਵਿਚ। ਸੰਚੀਐਇਕੱਠਾ ਕਰਨਾ ਚਾਹੀਦਾ ਹੈ। ਨਿਬਹੈਸਾਥ ਕਰਦਾ ਹੈ। ਸਾਥਿਨਾਲ।੩।

ਛੰਤੁ। ਸਾਥੀਅੜਾਪਿਆਰਾ ਸਾਥੀ। ਥਾਨ ਥਨੰਤਰਿਥਾਨ ਥਾਨ ਅੰਤਰਿ, ਹਰੇਕ ਥਾਂ ਵਿਚ। ਜਲਿਜਲ ਵਿਚ। ਥਲਿਧਰਤੀ ਵਿਚ। ਪੂਰਵਿਆਪਕ। ਸੋਇਉਹ ਹੀ। ਮਹੀਅਲਿਮਹੀ ਤਲਿ, ਧਰਤੀ ਦੇ ਤਲ ਉਤੇ, ਪੁਲਾੜ ਵਿਚ, ਆਕਾਸ਼ ਵਿਚ। ਧਨੀਮਾਲਕ। ਤਾ ਕੇਉਸ ਦੇ। ਕਿਆ ਗਨੀਮੈਂ ਕੀਹ ਗਿਣ ਸਕਦਾ ਹਾਂ? ਭਜੁਪਉ, ਜਾਹ। ਸੁਖਹਗਾਮੀਸੁਖ ਅਪੜਾਣ ਵਾਲਾ। ਅਨ—{अन्य} ਹੋਰ। ਧਾਰਹੁਕਰਦੇ ਹੋ।੩।

ਅਰਥ: ਹੇ (ਮੇਰੇ) ਮਨ! ਜਿਸ ਪਰਮਾਤਮਾ ਦੇ ਹੱਥ ਵਿਚ (ਸਾਡੀ) ਹਰੇਕ (ਜੀਵਨ-) ਜੁਗਤਿ ਹੈ, ਉਸ ਦਾ ਨਾਮ ਸਿਮਰਨਾ ਚਾਹੀਦਾ ਹੈ। ਹੇ ਨਾਨਕ! ਪਰਮਾਤਮਾ ਦਾ ਨਾਮ-ਧਨ ਇਕੱਠਾ ਕਰਨਾ ਚਾਹੀਦਾ ਹੈ, (ਇਹੀ ਧਨ) ਸਾਡੇ ਨਾਲ ਸਾਥ ਕਰਦਾ ਹੈ।੩।

ਛੰਤੁ। ਹੇ ਭਾਈ! ਸਿਰਫ਼ ਪਰਮਾਤਮਾ ਹੀ (ਸਦਾ ਨਾਲ ਨਿਭਣ ਵਾਲਾ) ਸਾਥੀ ਹੈ, ਉਸ ਤੋਂ ਬਿਨਾ ਹੋਰ ਕੋਈ (ਸਾਥੀ) ਨਹੀਂ। ਉਹੀ ਪਰਮਾਤਮਾ ਪਾਣੀ ਵਿਚ ਧਰਤੀ ਵਿਚ ਹਰੇਕ ਥਾਂ ਵਿਚ ਵੱਸ ਰਿਹਾ ਹੈ। ਹੇ ਭਾਈ! ਉਹ ਮਾਲਕ-ਪ੍ਰਭੂ ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਵਿਆਪ ਰਿਹਾ ਹੈ, ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ। ਉਸ ਗੋਪਾਲ ਗੋਬਿੰਦ (ਦੇ ਗੁਣਾਂ) ਦਾ ਅੰਤ ਨਹੀਂ ਪੈ ਸਕਦਾ, ਉਸ ਦੇ ਗੁਣ ਬੇਅੰਤ ਹਨ, ਮੈਂ ਉਸ ਦੇ ਗੁਣ ਕੀਹ ਗਿਣ ਸਕਦਾ ਹਾਂ? ਹੇ ਭਾਈ! ਉਸ ਮਾਲਕ ਦੀ ਸਰਨ ਪਿਆ ਰਹੁ, ਉਹ ਹੀ ਸਾਰੇ ਸੁਖ ਅਪੜਾਣ ਵਾਲਾ ਹੈ। ਉਸ ਤੋਂ ਬਿਨਾ (ਅਸਾਂ ਜੀਵਾਂ ਦਾ) ਹੋਰ ਕੋਈ (ਸਹਾਰਾ) ਨਹੀਂ ਹੈ। ਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ! ਜਿਸ ਉਤੇ ਤੂੰ ਮੇਹਰ ਕਰਦਾ ਹੈਂ, ਉਸ ਨੂੰ ਤੇਰਾ ਨਾਮ ਹਾਸਲ ਹੋ ਜਾਂਦਾ ਹੈ।੩।

TOP OF PAGE

Sri Guru Granth Darpan, by Professor Sahib Singh