ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ

Page 711

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ
ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਰਾਗੁ ਟੋਡੀ ਮਹਲਾ ੪ ਘਰੁ ੧ ॥

ਹਰਿ ਬਿਨੁ ਰਹਿ ਨ ਸਕੈ ਮਨੁ ਮੇਰਾ ॥ ਮੇਰੇ ਪ੍ਰੀਤਮ ਪ੍ਰਾਨ ਹਰਿ ਪ੍ਰਭੁ ਗੁਰੁ ਮੇਲੇ ਬਹੁਰਿ ਨ ਭਵਜਲਿ ਫੇਰਾ ॥੧॥ ਰਹਾਉ ॥ ਮੇਰੈ ਹੀਅਰੈ ਲੋਚ ਲਗੀ ਪ੍ਰਭ ਕੇਰੀ ਹਰਿ ਨੈਨਹੁ ਹਰਿ ਪ੍ਰਭ ਹੇਰਾ ॥ ਸਤਿਗੁਰਿ ਦਇਆਲਿ ਹਰਿ ਨਾਮੁ ਦ੍ਰਿੜਾਇਆ ਹਰਿ ਪਾਧਰੁ ਹਰਿ ਪ੍ਰਭ ਕੇਰਾ ॥੧॥ ਹਰਿ ਰੰਗੀ ਹਰਿ ਨਾਮੁ ਪ੍ਰਭ ਪਾਇਆ ਹਰਿ ਗੋਵਿੰਦ ਹਰਿ ਪ੍ਰਭ ਕੇਰਾ ॥ ਹਰਿ ਹਿਰਦੈ ਮਨਿ ਤਨਿ ਮੀਠਾ ਲਾਗਾ ਮੁਖਿ ਮਸਤਕਿ ਭਾਗੁ ਚੰਗੇਰਾ ॥੨॥ ਲੋਭ ਵਿਕਾਰ ਜਿਨਾ ਮਨੁ ਲਾਗਾ ਹਰਿ ਵਿਸਰਿਆ ਪੁਰਖੁ ਚੰਗੇਰਾ ॥ ਓਇ ਮਨਮੁਖ ਮੂੜ ਅਗਿਆਨੀ ਕਹੀਅਹਿ ਤਿਨ ਮਸਤਕਿ ਭਾਗੁ ਮੰਦੇਰਾ ॥੩॥ ਬਿਬੇਕ ਬੁਧਿ ਸਤਿਗੁਰ ਤੇ ਪਾਈ ਗੁਰ ਗਿਆਨੁ ਗੁਰੂ ਪ੍ਰਭ ਕੇਰਾ ॥ ਜਨ ਨਾਨਕ ਨਾਮੁ ਗੁਰੂ ਤੇ ਪਾਇਆ ਧੁਰਿ ਮਸਤਕਿ ਭਾਗੁ ਲਿਖੇਰਾ ॥੪॥੧॥ {ਪੰਨਾ 711}

ਪਦਅਰਥ: ਮੇਲੇ—(ਜਿਸ ਨੂੰ) ਮਿਲਾ ਦੇਂਦਾ ਹੈ। ਬਹੁਰਿਮੁੜ। ਭਵਜਲਿਸੰਸਾਰਸਮੁੰਦਰ ਵਿਚ।੧।ਰਹਾਉ।

ਹੀਅਰੈਹਿਰਦੇ ਵਿਚ। ਲੋਚਤਾਂਘ। ਕੇਰੀਦੀ। ਨੈਨਹੁਅੱਖਾਂ ਨਾਲ। ਹੇਰਾਹੇਰਾਂ, ਮੈਂ ਵੇਖਾਂ। ਸਤਿਗੁਰਿਗੁਰੂ ਨੇ। ਦਇਆਲਿਦਇਆਲ ਨੇ। ਦ੍ਰਿੜਾਇਆਹਿਰਦੇ ਵਿਚ ਪੱਕਾ ਕਰ ਦਿੱਤਾ। ਪਾਧਰੁਪੱਧਰਾ ਰਾਹ। ਕੇਰਾਦਾ, ਮਿਲਣ ਦਾ।੧।

ਰੰਗੀਅਨੇਕਾਂ ਰੰਗਾਂਕੌਤਕਾਂ ਦਾ ਮਾਲਕ। ਮਨਿਮਨ ਵਿਚ। ਤਨਿਤਨ ਵਿਚ। ਮੁਖਿਮੂੰਹ ਉੱਤੇ। ਮਸਤਕਿਮੱਥੇ ਉੱਤੇ।੨।

ਓਇ—{ਲਫ਼ਜ਼ 'ਓਹ' ਤੋਂ ਬਹੁ-ਵਚਨ}ਮਨਮੁਖਆਪਣੇ ਮਨ ਦੇ ਪਿੱਛੇ ਤੁਰਨ ਵਾਲੇ। ਮੂੜਮੂਰਖ। ਕਹੀਅਹਿਆਖੇ ਜਾਂਦੇ ਹਨ। ਅਗਿਆਨੀਆਤਮਕ ਜੀਵਨ ਵਲੋਂ ਬੇਸਮਝ।੩।

ਬਿਬੇਕ ਬੁਧਿ—(ਚੰਗੇ ਮੰਦੇ ਦੀ) ਪਰਖ ਕਰਨ ਵਾਲੀ ਅਕਲ। ਤੇਤੋਂ, ਪਾਸੋਂ। ਗਿਆਨੁਆਤਮਕ ਜੀਵਨ ਦੀ ਸੂਝ। ਧੁਰਿਧੁਰ ਦਰਗਾਹ ਤੋਂ। ਲਿਖੇਰਾਲਿਖਿਆ ਹੋਇਆ।੪।

ਅਰਥ: ਹੇ ਭਾਈ! ਮੇਰਾ ਮਨ ਪਰਮਾਤਮਾ ਦੀ ਯਾਦ ਤੋਂ ਬਿਨਾ ਰਹਿ ਨਹੀਂ ਸਕਦਾ। ਗੁਰੂ (ਜਿਸ ਮਨੁੱਖ ਨੂੰ) ਜਿੰਦ ਦਾ ਪਿਆਰਾ ਪ੍ਰਭੂ ਮਿਲਾ ਦੇਂਦਾ ਹੈ, ਉਸ ਨੂੰ ਸੰਸਾਰ-ਸਮੁੰਦਰ ਵਿਚ ਮੁੜ ਨਹੀਂ ਆਉਣਾ ਪੈਂਦਾ।੧।ਰਹਾਉ।

ਹੇ ਭਾਈ! ਮੇਰੇ ਹਿਰਦੇ ਵਿਚ ਪ੍ਰਭੂ (ਦੇ ਮਿਲਾਪ) ਦੀ ਤਾਂਘ ਲੱਗੀ ਹੋਈ ਸੀ (ਮੇਰਾ ਜੀ ਕਰਦਾ ਸੀ ਕਿ) ਮੈਂ (ਆਪਣੀਆਂ) ਅੱਖਾਂ ਨਾਲ ਹਰੀ-ਪ੍ਰਭੂ ਨੂੰ ਵੇਖ ਲਵਾਂ। ਦਇਆਲ ਗੁਰੂ ਨੇ ਪਰਮਾਤਮਾ ਦਾ ਨਾਮ ਮੇਰੇ ਹਿਰਦੇ ਵਿਚ ਪੱਕਾ ਕਰ ਦਿੱਤਾ-ਇਹੀ ਹੈ ਹਰੀ-ਪ੍ਰਭੂ (ਨੂੰ ਮਿਲਣ) ਦਾ ਪੱਧਰਾ ਰਸਤਾ।੧।

ਹੇ ਭਾਈ! ਅਨੇਕਾਂ ਕੌਤਕਾਂ ਦੇ ਮਾਲਕ ਹਰੀ ਪ੍ਰਭੂ ਗੋਬਿੰਦ ਦਾ ਨਾਮ ਜਿਸ ਮਨੁੱਖ ਨੇ ਪ੍ਰਾਪਤ ਕਰ ਲਿਆ, ਉਸ ਦੇ ਹਿਰਦੇ ਵਿਚ, ਉਸ ਦੇ ਮਨ ਵਿਚ ਸਰੀਰ ਵਿਚ, ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ, ਉਸ ਦੇ ਮੱਥੇ ਉੱਤੇ ਮੂੰਹ ਉੱਤੇ ਚੰਗਾ ਭਾਗ ਜਾਗ ਪੈਂਦਾ ਹੈ।੨।

ਪਰ, ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਮਨ ਲੋਭ ਆਦਿਕ ਵਿਕਾਰਾਂ ਵਿਚ ਮਸਤ ਰਹਿੰਦਾ ਹੈ, ਉਹਨਾਂ ਨੂੰ ਚੰਗਾ ਅਕਾਲ ਪੁਰਖ ਭੁੱਲਿਆ ਰਹਿੰਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਉਹ ਮਨੁੱਖ ਮੂਰਖ ਕਹੇ ਜਾਂਦੇ ਹਨ, ਆਤਮਕ ਜੀਵਨ ਵਲੋਂ ਬੇ-ਸਮਝ ਆਖੇ ਜਾਂਦੇ ਹਨ। ਉਹਨਾਂ ਦੇ ਮੱਥੇ ਉਤੇ ਮੰਦੀ ਕਿਸਮਤ (ਉੱਘੜੀ ਹੋਈ ਸਮਝ ਲਵੋ)੩।

ਹੇ ਦਾਸ ਨਾਨਕ! ਜਿਨ੍ਹਾਂ ਮਨੁੱਖਾਂ ਦੇ ਮੱਥੇ ਉਤੇ ਧੁਰੋਂ ਲਿਖਿਆ ਚੰਗਾ ਭਾਗ ਉੱਘੜ ਪਿਆ, ਉਹਨਾਂ ਨੇ ਗੁਰੂ ਪਾਸੋਂ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲਿਆ, ਉਹਨਾਂ ਨੇ ਗੁਰੂ ਪਾਸੋਂ ਚੰਗੇ ਮੰਦੇ ਕੰਮ ਦੀ ਪਰਖ ਕਰਨ ਵਾਲੀ ਅਕਲ ਹਾਸਲ ਕਰ ਲਈ, ਉਹਨਾਂ ਨੇ ਪਰਮਾਤਮਾ ਦੇ ਮਿਲਾਪ ਵਾਸਤੇ ਗੁਰੂ ਪਾਸੋਂ ਆਤਮਕ ਜੀਵਨ ਦੀ ਸੂਝ ਪ੍ਰਾਪਤ ਕਰ ਲਈ।੪।੧।

ਟੋਡੀ ਮਹਲਾ ੫ ਘਰੁ ੧ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਸੰਤਨ ਅਵਰ ਨ ਕਾਹੂ ਜਾਨੀ ॥ ਬੇਪਰਵਾਹ ਸਦਾ ਰੰਗਿ ਹਰਿ ਕੈ ਜਾ ਕੋ ਪਾਖੁ ਸੁਆਮੀ ॥ ਰਹਾਉ ॥ ਊਚ ਸਮਾਨਾ ਠਾਕੁਰ ਤੇਰੋ ਅਵਰ ਨ ਕਾਹੂ ਤਾਨੀ ॥ ਐਸੋ ਅਮਰੁ ਮਿਲਿਓ ਭਗਤਨ ਕਉ ਰਾਚਿ ਰਹੇ ਰੰਗਿ ਗਿਆਨੀ ॥੧॥ ਰੋਗ ਸੋਗ ਦੁਖ ਜਰਾ ਮਰਾ ਹਰਿ ਜਨਹਿ ਨਹੀ ਨਿਕਟਾਨੀ ॥ ਨਿਰਭਉ ਹੋਇ ਰਹੇ ਲਿਵ ਏਕੈ ਨਾਨਕ ਹਰਿ ਮਨੁ ਮਾਨੀ ॥੨॥੧॥ {ਪੰਨਾ 711}

ਪਦਅਰਥ: ਅਵਰ ਕਾਹੂਕਿਸੇ ਹੋਰ ਦੀ (ਮੁਥਾਜੀ)ਹਰਿ ਕੈ ਰੰਗਿਪਰਮਾਤਮਾ ਦੇ ਪਿਆਰ ਵਿਚ। ਜਾ ਕੋਜਿਨ੍ਹਾਂ ਦਾ। ਪਾਖੁਪੱਖ, ਮਦਦ।ਰਹਾਉ।

ਸਮਾਨਾਸ਼ਾਮਿਆਨਾ, ਸ਼ਾਹੀ ਠਾਠ। ਠਾਕੁਰਹੇ ਠਾਕੁਰ! ਨ ਤਾਨੀਨਹੀਂ ਤਾਣਿਆ ਹੋਇਆ। ਅਮਰੁਅਟੱਲ ਪਰਮਾਤਮਾ। ਕਉਨੂੰ। ਰਾਚਿ ਰਹੇਮਸਤ ਰਹਿੰਦੇ ਹਨ। ਰੰਗਿਪ੍ਰੇਮ ਵਿਚ। ਗਿਆਨੀਆਤਮਕ ਜੀਵਨ ਦੀ ਸੂਝ ਵਾਲੇ।੧।

ਸੋਗਚਿੰਤਾ। ਜਰਾਬੁਢੇਪਾ, ਬੁਢੇਪੇ ਦਾ ਡਰ। ਮਰਾਮੌਤ, ਮੌਤ ਦਾ ਡਰ। ਨਿਕਟਾਨੀਨੇੜੇ। ਲਿਵ ਏਕੈਇਕ ਵਿਚ ਹੀ ਸੁਰਤਿ ਜੋੜ ਕੇ। ਮਾਨੀਮੰਨਿਆ ਰਹਿੰਦਾ ਹੈ, ਪਤੀਜ ਜਾਂਦਾ ਹੈ।੨।

ਅਰਥ: ਹੇ ਭਾਈ! ਜਿਨ੍ਹਾਂ ਦੀ ਮਦਦ ਪਰਮਾਤਮਾ ਕਰਦਾ ਹੈ ਉਹ ਸੰਤ ਜਨ ਕਿਸੇ ਹੋਰ ਦੀ (ਮੁਥਾਜੀ ਕਰਨੀ) ਨਹੀਂ ਜਾਣਦੇ। ਉਹ ਪਰਮਾਤਮਾ ਦੇ ਪਿਆਰ ਵਿਚ (ਟਿਕ ਕੇ) ਸਦਾ ਬੇ-ਪਰਵਾਹ ਰਹਿੰਦੇ ਹਨ।ਰਹਾਉ।

(ਹੇ ਭਾਈ! ਉਹ ਸੰਤ ਜਨ ਇਉਂ ਆਖਦੇ ਰਹਿੰਦੇ ਹਨ-) ਹੇ ਮਾਲਕ-ਪ੍ਰਭੂ! ਤੇਰਾ ਸ਼ਾਮਿਆਨਾ (ਸਭ ਸ਼ਾਹਾਂ ਪਾਤਿਸ਼ਾਹਾਂ ਦੇ ਸ਼ਾਮਿਆਨਿਆਂ ਨਾਲੋਂ) ਉੱਚਾ ਹੈ, ਕਿਸੇ ਹੋਰ ਨੇ (ਇਤਨਾ ਉੱਚਾ ਸ਼ਾਮਿਆਨਾ ਕਦੇ) ਨਹੀਂ ਤਾਣਿਆ। ਹੇ ਭਾਈ! ਸੰਤ ਜਨਾਂ ਨੂੰ ਇਹੋ ਜਿਹਾ ਸਦਾ ਕਾਇਮ ਰਹਿਣ ਵਾਲਾ ਹਰੀ ਮਿਲਿਆ ਰਹਿੰਦਾ ਹੈ, ਆਤਮਕ ਜੀਵਨ ਦੀ ਸੂਝ ਵਾਲੇ ਉਹ ਸੰਤ ਜਨ (ਸਦਾ) ਪਰਮਾਤਮਾ ਦੇ ਪ੍ਰੇਮ ਵਿਚ ਹੀ ਮਸਤ ਰਹਿੰਦੇ ਹਨ।੧।

ਹੇ ਨਾਨਕ! ਰੋਗ, ਚਿੰਤਾ-ਫ਼ਿਕਰ, ਬੁਢੇਪਾ, ਮੌਤ (-ਇਹਨਾਂ ਦੇ ਸਹਿਮ) ਪਰਮਾਤਮਾ ਦੇ ਸੇਵਕਾਂ ਦੇ ਨੇੜੇ ਭੀ ਨਹੀਂ ਢੁਕਦੇ। ਉਹ ਇਕ ਪਰਮਾਤਮਾ ਵਿਚ ਹੀ ਸੁਰਤਿ ਜੋੜ ਕੇ (ਦੁਨੀਆ ਦੇ ਡਰਾਂ ਵਲੋਂ) ਨਿਡਰ ਰਹਿੰਦੇ ਹਨ ਉਹਨਾਂ ਦਾ ਮਨ ਪ੍ਰਭੂ ਦੀ ਯਾਦ ਵਿਚ ਹੀ ਪਤੀਜਿਆ ਰਹਿੰਦਾ ਹੈ।੨।੧।

ਟੋਡੀ ਮਹਲਾ ੫ ॥ ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥ ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥ {ਪੰਨਾ 711-712}

ਪਦਅਰਥ: ਖੁਆਰੀਬੇਇੱਜ਼ਤੀ। ਕਉਨੂੰ। ਕਹਾ ਬਿਆਪੈਨਹੀਂ ਵਿਆਪ ਸਕਦਾ। ਓਟਆਸਰਾ।ਰਹਾਉ।

ਬਲਨਾਬਿਲਾਨਾ, ਗੁਜ਼ਾਰਨਾ। ਅਰਜਾਰੀਉਮਰ। ਨਵ ਖੰਡਨ ਕੋ ਰਾਜੁਸਾਰੀ ਧਰਤੀ ਦਾ ਰਾਜ। ਅੰਤਿਆਖ਼ਰ ਨੂੰ। ਹਾਰੀਹਾਰਿ, (ਮਨੁੱਖਾ ਜੀਵਨ ਦੀ ਬਾਜ਼ੀ) ਹਾਰ ਕੇ।੧।

ਗੁਣ ਨਿਧਾਨ ਗੁਣਗੁਣਾਂ ਦੇ ਖ਼ਜ਼ਾਨੇ ਪ੍ਰਭੂ ਦੇ ਗੁਣ। ਤਿਨ ਹੀਉਸ ਨੇ ਹੀ {ਲਫ਼ਜ਼ 'ਤਿਨਿ' ਦੀ 'ਿ' ਕ੍ਰਿਆਵਿਸ਼ੇਸ਼ਣ 'ਹੀ' ਦੇ ਕਾਰਨ ਉੱਡ ਗਈ ਹੈ} ਤਿਨਿ ਹੀ। ਜਾ ਕਉਜਿਸ ਉਤੇ। ਧਾਰੀਕੀਤੀ। ਧੰਨੁਮੁਬਾਰਿਕ। ਤਿਸੁਬਲਿਹਾਰੀਉਸ ਤੋਂ ਕੁਰਬਾਨ।੨।

ਅਰਥ: ਹੇ ਭਾਈ! ਪਰਮਾਤਮਾ (ਦੇ ਨਾਮ) ਨੂੰ ਭੁਲਾਇਆਂ ਸਦਾ (ਮਾਇਆ ਦੇ ਹੱਥੋਂ ਮਨੁੱਖ ਦੀ) ਬੇ-ਪਤੀ ਹੀ ਹੁੰਦੀ ਹੈ। ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਆਸਰਾ ਹੋਵੇ, ਉਸ ਨੂੰ (ਮਾਇਆ ਦੇ ਕਿਸੇ ਭੀ ਵਿਕਾਰ ਵੱਲੋਂ) ਧੋਖਾ ਨਹੀਂ ਲੱਗ ਸਕਦਾ।ਰਹਾਉ।

ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜਿਤਨੀ ਭੀ ਜ਼ਿੰਦਗੀ ਗੁਜ਼ਾਰਨੀ ਹੈ (ਉਹ ਇਉਂ ਹੀ ਹੁੰਦੀ ਹੈ) ਜਿਵੇਂ ਸੱਪ (ਆਪਣੀ) ਉਮਰ ਗੁਜ਼ਾਰਦਾ ਹੈ (ਉਮਰ ਭਾਵੇਂ ਲੰਮੀ ਹੁੰਦੀ ਹੈ, ਪਰ ਉਹ ਸਦਾ ਆਪਣੇ ਅੰਦਰ ਜ਼ਹਿਰ ਪੈਦਾ ਕਰਦਾ ਰਹਿੰਦਾ ਹੈ)(ਸਿਮਰਨ ਤੋਂ ਵਾਂਜਿਆ ਹੋਇਆ ਮਨੁੱਖ ਜੇ) ਸਾਰੀ ਧਰਤੀ ਦਾ ਰਾਜ ਭੀ ਕਰਦਾ ਰਹੇ, ਤਾਂ ਭੀ ਆਖ਼ਰ ਮਨੁੱਖਾ ਜੀਵਨ ਦੀ ਬਾਜ਼ੀ ਹਾਰ ਕੇ ਹੀ ਜਾਂਦਾ ਹੈ।੧।

ਹੇ ਨਾਨਕ! (ਆਖ-ਹੇ ਭਾਈ!) ਗੁਣਾਂ ਦੇ ਖ਼ਜ਼ਾਨੇ ਹਰੀ ਦੇ ਗੁਣ ਉਸ ਮਨੁੱਖ ਨੇ ਹੀ ਗਾਏ ਹਨ ਜਿਸ ਉਤੇ ਹਰੀ ਨੇ ਮੇਹਰ ਕੀਤੀ ਹੈ। ਉਹ ਮਨੁੱਖ ਸਦਾ ਸੁਖੀ ਜੀਵਨ ਬਿਤੀਤ ਕਰਦਾ ਹੈ, ਉਸ ਦੀ ਜ਼ਿੰਦਗੀ ਮੁਬਾਰਿਕ ਹੁੰਦੀ ਹੈ। ਅਜੇਹੇ ਮਨੁੱਖ ਤੋਂ ਸਦਕੇ ਹੋਣਾ ਚਾਹੀਦਾ ਹੈ।੨।੨।

TOP OF PAGE

Sri Guru Granth Darpan, by Professor Sahib Singh