ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ

Page 721

ਰਾਗੁ ਤਿਲੰਗ ਮਹਲਾ ੧ ਘਰੁ ੧

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ
ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਯਕ ਅਰਜ ਗੁਫਤਮ ਪੇਸਿ ਤੋ ਦਰ ਗੋਸ ਕੁਨ ਕਰਤਾਰ ॥ ਹਕਾ ਕਬੀਰ ਕਰੀਮ ਤੂ ਬੇਐਬ ਪਰਵਦਗਾਰ ॥੧॥ ਦੁਨੀਆ ਮੁਕਾਮੇ ਫਾਨੀ ਤਹਕੀਕ ਦਿਲ ਦਾਨੀ ॥ ਮਮ ਸਰ ਮੂਇ ਅਜਰਾਈਲ ਗਿਰਫਤਹ ਦਿਲ ਹੇਚਿ ਨ ਦਾਨੀ ॥੧॥ ਰਹਾਉ ॥ ਜਨ ਪਿਸਰ ਪਦਰ ਬਿਰਾਦਰਾਂ ਕਸ ਨੇਸ ਦਸਤੰਗੀਰ ॥ ਆਖਿਰ ਬਿਅਫਤਮ ਕਸ ਨ ਦਾਰਦ ਚੂੰ ਸਵਦ ਤਕਬੀਰ ॥੨॥ ਸਬ ਰੋਜ ਗਸਤਮ ਦਰ ਹਵਾ ਕਰਦੇਮ ਬਦੀ ਖਿਆਲ ॥ ਗਾਹੇ ਨ ਨੇਕੀ ਕਾਰ ਕਰਦਮ ਮਮ ਈ ਚਿਨੀ ਅਹਵਾਲ ॥੩॥ ਬਦਬਖਤ ਹਮ ਚੁ ਬਖੀਲ ਗਾਫਿਲ ਬੇਨਜਰ ਬੇਬਾਕ ॥ ਨਾਨਕ ਬੁਗੋਯਦ ਜਨੁ ਤੁਰਾ ਤੇਰੇ ਚਾਕਰਾਂ ਪਾ ਖਾਕ ॥੪॥੧॥ {ਪੰਨਾ 721}

ਪਦਅਰਥ: ਯਕਇਕਅਰਜਅਰਜ਼, ਬੇਨਤੀਗੁਫਤਮਗੁਫ਼ਤਮ, ਮੈਂ ਆਖ਼ੀ {ਗੁਫ਼ਤਆਖੀਮੈਂ}ਪੇਸਿਪੇਸ਼ਿ, ਸਾਹਮਣੇ, ਅੱਗੇਪੇਸਿ ਤੋਤੇਰੇ ਅੱਗੇਦਰਵਿਚਗੋਸਗੋਸ਼, ਕੰਨਦਰ ਗੋਸਕੰਨਾਂ ਵਿਚਕੁਨਕਰਦਰ ਗੋਸ ਕੁਨਕੰਨਾਂ ਵਿਚ ਕਰ, ਧਿਆਨ ਨਾਲ ਸੁਣਕਰਤਾਰਹੇ ਕਰਤਾਰ! ਹਕਾਹੱਕਾ, ਸੱਚਾਕਬੀਰਵਡਾਕਰੀਮਕਰਮ ਕਰਨ ਵਾਲਾ, ਬਖ਼ਸ਼ਸ਼ ਕਰਨ ਵਾਲਾਐਬਵਿਕਾਰਬੇਐਬਨਿਰਵਿਕਾਰ, ਪਵਿਤ੍ਰਪਰਵਦਗਾਰਪਰਵਰਦਗਾਰ, ਪਾਲਣਾ ਕਰਨ ਵਾਲਾ

ਮੁਕਾਮਥਾਂਫਾਨੀਫ਼ਾਨੀ, ਫ਼ਨਾਹ ਹੋਣ ਵਾਲਾ, ਨਾਸਵੰਤਮੁਕਾਮੇ ਫਾਨੀਫ਼ਨਾਹ ਦਾ ਥਾਂਤਹਕੀਕਸੱਚਦਿਲਹੇ ਦਿਲ! ਦਾਨੀਤੂੰ ਜਾਣਮਮਮੇਰਾਸਰਸਿਰਮੂਇਵਾਲਮਮ ਸਰ ਮੂਇਮੇਰੇ ਸਿਰ ਦੇ ਵਾਲਅਜਰਾਈਲਅਜ਼ਰਾਈਲ, ਮੌਤ ਦੇ ਫ਼ਰਿਸ਼ਤੇ ਦਾ ਨਾਮ ਹੈਗਿਰਫਤਹਗਿਰਫ਼ਤਹ, ਗ੍ਰਿਫ਼ਤਹ, ਫੜੇ ਹੋਏ ਹਨਦਿਲਹੇ ਦਿਲ! ਹੇਚਿ ਨਕੁਝ ਭੀ ਨਹੀਂਦਾਨੀਤੂੰ ਜਾਣਦਾਰਹਾਉ

ਜਨਜ਼ਨ, ਇਸਤ੍ਰੀਪਿਸਰਪੁੱਤਰਪਦਰਪਿਉਬਿਰਾਦਰਭਰਾਬਿਰਾਦਰਾਂਭਰਾਵਾਂ ਵਿਚਕਸਕੋਈ ਭੀਨੇਸਨੇਸਤ, ਨ ਅਸਤ, ਨਹੀਂ ਹੈਦਸਤਹੱਥਗੀਰਫੜਨ ਵਾਲਾਦਸਤੰਗੀਰਹੱਥ ਫੜਨ ਵਾਲਾਆਖਿਰਆਖ਼ਿਰ, ਅੰਤ ਨੂੰਬਿਅਫਤਮਬਿਅਫ਼ਤਮ, ਮੈਂ ਡਿੱਗਾ {ਉਫ਼ਤਾਦਨਡਿੱਗਣਾ}ਕਸਕੋਈ ਭੀਦਾਰਦੁਰੱਖਦਾ, ਰੱਖ ਸਕਦਾ{ਦਾਸ਼ਤਨਰੱਖਣਾ}ਚੂੰਜਦੋਂਸਵਦਸ਼ਵਦ, ਹੋਵੇਗੀਤਕਬੀਰਉਹ ਨਮਾਜ਼ ਜੋ ਮੁਰਦੇ ਨੂੰ ਦਬਾਣ ਵੇਲੇ ਪੜ੍ਹੀਦੀ ਹੈ, ਜਨਾਜ਼ਾ

ਸਬਸ਼ਬ, ਰਾਤਰੋਜਰੋਜ਼, ਦਿਨਗਸਤਮਗਸ਼ਤਮ, ਮੈਂ ਫਿਰਦਾ ਰਿਹਾਦਰਵਿਚਹਵਾਹਿਰਸ, ਲਾਲਚਕਰਦੇਮਅਸੀ ਕਰਦੇ ਰਹੇ, ਮੈਂ ਕਰਦਾ ਰਿਹਾਕਰਦਕੀਤਾਬਦੀਬੁਰਾਈਖਿਆਲ ਖ਼ਿਆਲਬਦੀ ਖਿਆਲਬੁਰਾਈਆਂ ਦੇ ਖ਼ਿਆਲਗਾਹੇਕਦੇਗਾਹੇ ਨਕਦੇ ਭੀ ਨਾਹਕਰਦਮਮੈਂ ਕੀਤੀਈਇਹਚਿਨੀਜਿਹਾਈ ਚਿਨੀਇਹੋ ਜਿਹਾਅਹਵਾਲਹਾਲ

ਬਦਭੈੜਾਬਖਤਬਖ਼ਤ, ਨਸੀਬਾਬਦ ਬਖਤਭੈੜੇ ਨਸੀਬੇ ਵਾਲਾਹਮਅਸੀਚੁਵਰਗਾਹਮ ਚੁਸਾਡੇ ਵਰਗਾ, ਮੇਰੇ ਵਰਗਾਬਖੀਲਬਖ਼ੀਲ, ਚੁਗ਼ਲੀ ਕਰਨ ਵਾਲਾਗਾਫਿਲਗ਼ਾਫ਼ਿਲ, ਗ਼ਫਲਤ ਕਰਨ ਵਾਲਾ, ਸੁਸਤ, ਢਿੱਲੜ, ਲਾਪਰਵਾਹਨਜਰਨਜ਼ਰਬੇ ਨਜਰਢੀਠ, ਨਿਲੱਜਬੇਬਿਨਾਬਾਕਡਰਬੇ ਬਾਕਨਿਡਰਬੁਗੋਯਦਆਖਦਾ ਹੈ {ਗੁਫ਼ਤਨਆਖਣਾ}ਜਨੁਦਾਸਤੁਰਾਤੈਨੂੰਪਾ ਖਾਕਪਾ ਖ਼ਾਕ, ਪੈਰਾਂ ਦੀ ਖ਼ਾਕ, ਚਰਨਾਂ ਦੀ ਧੂੜਚਾਕਰਸੇਵਕ

ਅਰਥ: ਹੇ ਕਰਤਾਰ! ਤੂੰ ਸਦਾ ਕਾਇਮ ਰਹਿਣ ਵਾਲਾ ਹੈਂਤੂੰ (ਸਭ ਤੋਂ) ਵੱਡਾ ਹੈਂ, ਤੂੰ ਬਖ਼ਸ਼ਸ਼ ਕਰਨ ਵਾਲਾ ਹੈਂ, ਤੂੰ ਪਵਿਤ੍ਰ ਹਸਤੀ ਵਾਲਾ ਹੈਂ, ਤੂੰ ਸਭ ਦਾ ਪਾਲਣ ਵਾਲਾ ਹੈਂਮੈਂ ਤੇਰੇ ਅੱਗੇ ਇਕ ਬੇਨਤੀ ਕੀਤੀ ਹੈ, (ਮੇਰੀ ਬੇਨਤੀ) ਧਿਆਨ ਨਾਲ ਸੁਣ

ਹੇ (ਮੇਰੇ) ਦਿਲ! ਤੂੰ ਸੱਚ ਜਾਣ ਕਿ ਇਹ ਦੁਨੀਆ ਨਾਸਵੰਤ ਹੈਹੇ ਦਿਲ! ਤੂੰ ਕੁਝ ਭੀ ਨਹੀਂ ਸਮਝਦਾ ਕਿ (ਮੌਤ ਦੇ ਫ਼ਰਿਸ਼ਤੇ) ਅਜ਼ਰਾਈਲ ਨੇ ਮੇਰੇ ਸਿਰ ਦੇ ਵਾਲ ਫੜੇ ਹੋਏ ਹਨਰਹਾਉ

ਇਸਤ੍ਰੀ, ਪੁੱਤਰ, ਪਿਉ, (ਸਾਰੇ) ਭਰਾ, (ਇਹਨਾਂ ਵਿਚੋਂ) ਕੋਈ ਭੀ ਮਦਦ ਕਰਨ ਵਾਲਾ ਨਹੀਂ ਹੈ, (ਜਦੋਂ) ਆਖ਼ਿਰ ਨੂੰ ਮੈਂ ਡਿੱਗਾ (ਭਾਵ, ਜਦੋਂ ਮੌਤ ਆ ਗਈ), ਜਦੋਂ ਮੁਰਦੇ ਨੂੰ ਦੱਬਣ ਵੇਲੇ ਦੀ ਨਮਾਜ਼ ਪੜ੍ਹੀਦੀ ਹੈ, ਕੋਈ ਭੀ (ਮੈਨੂੰ ਇਥੇ) ਰੱਖ ਨਹੀਂ ਸਕਦਾ

(ਸਾਰੀ ਜ਼ਿੰਦਗੀ) ਮੈਂ ਰਾਤ ਦਿਨ ਲਾਲਚ ਵਿਚ ਹੀ ਫਿਰਦਾ ਰਿਹਾ, ਮੈਂ ਬਦੀ ਦੇ ਹੀ ਖ਼ਿਆਲ ਕਰਦਾ ਰਿਹਾਮੈਂ ਕਦੇ ਕੋਈ ਨੇਕੀ ਦਾ ਕੰਮ ਨਹੀਂ ਕੀਤਾ(ਹੇ ਕਰਤਾਰ!) ਮੇਰਾ ਇਹੋ ਜਿਹਾ ਹਾਲ ਹੈ

(ਹੇ ਕਰਤਾਰ!) ਮੇਰੇ ਵਰਗਾ (ਦੁਨੀਆ ਵਿਚ) ਕੋਈ ਨਿਭਾਗਾ, ਨਿੰਦਕ, ਲਾ-ਪਰਵਾਹ, ਢੀਠ ਤੇ ਨਿਡਰ ਨਹੀਂ ਹੈ (ਪਰ ਤੇਰਾ) ਦਾਸ ਨਾਨਕ ਤੈਨੂੰ ਆਖਦਾ ਹੈ ਕਿ (ਮੇਹਰ ਕਰ, ਮੈਨੂੰ) ਤੇਰੇ ਸੇਵਕਾਂ ਦੇ ਚਰਨਾਂ ਦੀ ਧੂੜ ਮਿਲੇ

ਤਿਲੰਗ ਮਹਲਾ ੧ ਘਰੁ ੨    ੴ ਸਤਿਗੁਰ ਪ੍ਰਸਾਦਿ ॥ ਭਉ ਤੇਰਾ ਭਾਂਗ ਖਲੜੀ ਮੇਰਾ ਚੀਤੁ ॥ ਮੈ ਦੇਵਾਨਾ ਭਇਆ ਅਤੀਤੁ ॥ ਕਰ ਕਾਸਾ ਦਰਸਨ ਕੀ ਭੂਖ ॥ ਮੈ ਦਰਿ ਮਾਗਉ ਨੀਤਾ ਨੀਤ ॥੧॥ ਤਉ ਦਰਸਨ ਕੀ ਕਰਉ ਸਮਾਇ ॥ ਮੈ ਦਰਿ ਮਾਗਤੁ ਭੀਖਿਆ ਪਾਇ ॥੧॥ ਰਹਾਉ ॥ ਕੇਸਰਿ ਕੁਸਮ ਮਿਰਗਮੈ ਹਰਣਾ ਸਰਬ ਸਰੀਰੀ ਚੜ੍ਹ੍ਹਣਾ ॥ ਚੰਦਨ ਭਗਤਾ ਜੋਤਿ ਇਨੇਹੀ ਸਰਬੇ ਪਰਮਲੁ ਕਰਣਾ ॥੨॥ ਘਿਅ ਪਟ ਭਾਂਡਾ ਕਹੈ ਨ ਕੋਇ ॥ ਐਸਾ ਭਗਤੁ ਵਰਨ ਮਹਿ ਹੋਇ ॥ ਤੇਰੈ ਨਾਮਿ ਨਿਵੇ ਰਹੇ ਲਿਵ ਲਾਇ ॥ ਨਾਨਕ ਤਿਨ ਦਰਿ ਭੀਖਿਆ ਪਾਇ ॥੩॥੧॥੨ {ਪੰਨਾ 721}

ਪਦਅਰਥ: ਭਉਡਰ, ਅਦਬਭਾਂਗਭੰਗਖਲੜੀਗੁੱਥੀਦੇਵਾਨਾਨਸ਼ਈ, ਮਸਤਾਨਾਅਤੀਤੁਵਿਰਕਤਕਰਦੋਵੇਂ ਹੱਥਕਾਸਾਪਿਆਲਾਦਰਿ—(ਤੇਰੇ) ਦਰ ਤੇਮਾਗਉਮੈਂ ਮੰਗਦਾ ਹਾਂਨੀਤਾ ਨੀਤਸਦਾ ਹੀ

ਤਉਤੇਰਾਕਰਉਮੈਂ ਕਰਦਾ ਹਾਂਸਮਾਇਸਦਾਅ, ਆਵਾਜ਼ਾਮਾਗਤੁਮੰਗਤਾਪਾਇਦੇਹਰਹਾਉ

ਕੁਸਮਫੁੱਲਮਿਰਗਮੈਮਿਰਗਮਦ, ਕਸਤੂਰੀਹਰਣਾ—{हिंरण्य} ਸੋਨਾਸਰੀਰੀਸਰੀਰਾਂ ਤੇਜੋਤਿਸੁਭਾਉਇਨੇਹੀਇਹੋ ਜੇਹੀਪਰਮਲੁਸੁਗੰਧੀ

ਘਿਅ ਭਾਂਡਾਘਿਉ ਦਾ ਭਾਂਡਾਪਟਰੇਸ਼ਮਕਹੈ ਨ ਕੋਇਕੋਈ ਪੁੱਛ ਨਹੀਂ ਕਰਦਾਵਰਨ ਮਹਿ—(ਭਾਵੇਂ ਕਿਸੇ ਹੀ) ਜਾਤਿ ਵਿਚਤੇਰੈ ਨਾਮਿਤੇਰੇ ਨਾਮ ਵਿਚਨਿਵੇਨਿਵੇਂ ਹੋਏ, ਨਿਮ੍ਰਤਾ ਵਾਲੇਤਿਨ ਦਰਿਉਹਨਾਂ ਦੇ ਦਰ ਤੇਭੀਖਿਆਖ਼ੈਰ

ਨੋਟ: ਅੰਕ ੩ ਤੋਂ ਅਗਲਾ ਅੰਕ ੧ ਦੱਸਦਾ ਹੈ ਕਿ ਇਹ ਸ਼ਬਦ "ਘਰੁ ੨" ਦਾ ਪਹਿਲਾ ਸ਼ਬਦ ਹੈ

ਅਰਥ: (ਹੇ ਪ੍ਰਭੂ!) ਮੈਂ ਤੇਰੇ ਦਰ ਤੇ ਮੰਗਤਾ ਹਾਂ, ਮੈਂ ਤੇਰੇ ਦੀਦਾਰ ਦੀ ਸਦਾਅ ਕਰਦਾ ਹਾਂ, ਮੈਨੂੰ (ਆਪਣੇ ਦੀਦਾਰ ਦਾ) ਖ਼ੈਰ ਪਾਰਹਾਉ

ਤੇਰਾ ਡਰ ਅਦਬ ਮੇਰੇ ਵਾਸਤੇ ਭੰਗ ਹੈ, ਮੇਰਾ ਮਨ (ਇਸ ਭੰਗ ਨੂੰ ਸਾਂਭ ਕੇ ਰੱਖਣ ਲਈ) ਗੁੱਥੀ ਹੈ(ਤੇਰੇ ਡਰ-ਅਦਬ ਦੀ ਭੰਗ ਨਾਲ) ਮੈਂ ਨਸ਼ਈ ਤੇ ਵਿਰਕਤ ਹੋ ਗਿਆ ਹਾਂਮੇਰੇ ਦੋਵੇਂ ਹੱਥ (ਤੇਰੇ ਦਰ ਤੋਂ ਖ਼ੈਰ ਲੈਣ ਵਾਸਤੇ) ਪਿਆਲਾ ਹਨ, (ਮੇਰੇ ਆਤਮਾ ਨੂੰ ਤੇਰੇ) ਦੀਦਾਰ ਦੀ ਭੁੱਖ (ਲੱਗੀ ਹੋਈ) ਹੈ, (ਇਸ ਵਾਸਤੇ) ਮੈਂ (ਤੇਰੇ) ਦਰ ਤੇ ਸਦਾ (ਦੀਦਾਰ ਦੀ ਮੰਗ ਹੀ) ਮੰਗਦਾ ਹਾਂ

ਕੇਸਰ, ਫੁੱਲ, ਕਸਤੂਰੀ ਤੇ ਸੋਨਾ (ਇਹਨਾਂ ਦੀ ਭਿੱਟ ਕੋਈ ਨਹੀਂ ਮੰਨਦਾ, ਇਹ) ਸਭਨਾਂ ਦੇ ਸਰੀਰਾਂ ਤੇ ਵਰਤੇ ਜਾਂਦੇ ਹਨਚੰਦਨ ਸਭ ਨੂੰ ਸੁਗੰਧੀ ਦੇਂਦਾ ਹੈ, ਅਜੇਹਾ ਹੀ ਸੁਭਾਉ (ਤੇਰੇ) ਭਗਤਾਂ ਦਾ ਹੈ

ਰੇਸ਼ਮ ਤੇ ਘਿਉ ਦੇ ਭਾਂਡੇ ਬਾਰੇ ਕਦੇ ਕੋਈ ਮਨੁੱਖ ਪੁੱਛ ਨਹੀਂ ਕਰਦਾ (ਕਿ ਇਹਨਾਂ ਨੂੰ ਕਿਸ ਕਿਸ ਦਾ ਹੱਥ ਲੱਗ ਚੁਕਾ ਹੈ)(ਹੇ ਪ੍ਰਭੂ! ਤੇਰਾ) ਭਗਤ ਭੀ ਅਜੇਹਾ ਹੀ ਹੁੰਦਾ ਹੈ, ਭਾਵੇਂ ਉਹ ਕਿਸੇ ਹੀ ਜਾਤਿ ਵਿਚ (ਜੰਮਿਆ) ਹੋਵੇ

ਹੇ ਨਾਨਕ! (ਪ੍ਰਭੂ-ਦਰ ਤੇ ਅਰਦਾਸ ਕਰ ਤੇ ਆਖ-ਹੇ ਪ੍ਰਭੂ!) ਜੋ ਬੰਦੇ ਤੇਰੇ ਨਾਮ ਵਿਚ ਲੀਨ ਰਹਿੰਦੇ ਹਨ ਲਿਵ ਲਾਈ ਰੱਖਦੇ ਹਨ, ਉਹਨਾਂ ਦੇ ਦਰ ਤੇ (ਰੱਖ ਕੇ ਮੈਨੂੰ ਆਪਣੇ ਦਰਸਨ ਦਾ) ਖ਼ੈਰ ਪਾ

ਤਿਲੰਗ ਮਹਲਾ ੧ ਘਰੁ ੩    ੴ ਸਤਿਗੁਰ ਪ੍ਰਸਾਦਿ ॥ ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥ ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥੧॥ ਹੰਉ ਕੁਰਬਾਨੈ ਜਾਉ ਮਿਹਰਵਾਨਾ ਹੰਉ ਕੁਰਬਾਨੈ ਜਾਉ ॥ ਹੰਉ ਕੁਰਬਾਨੈ ਜਾਉ ਤਿਨਾ ਕੈ ਲੈਨਿ ਜੋ ਤੇਰਾ ਨਾਉ ॥ ਲੈਨਿ ਜੋ ਤੇਰਾ ਨਾਉ ਤਿਨਾ ਕੈ ਹੰਉ ਸਦ ਕੁਰਬਾਨੈ ਜਾਉ ॥੧॥ ਰਹਾਉ ॥ ਕਾਇਆ ਰੰਙਣਿ ਜੇ ਥੀਐ ਪਿਆਰੇ ਪਾਈਐ ਨਾਉ ਮਜੀਠ ॥ ਰੰਙਣ ਵਾਲਾ ਜੇ ਰੰਙੈ ਸਾਹਿਬੁ ਐਸਾ ਰੰਗੁ ਨ ਡੀਠ ॥੨॥ ਜਿਨ ਕੇ ਚੋਲੇ ਰਤੜੇ ਪਿਆਰੇ ਕੰਤੁ ਤਿਨਾ ਕੈ ਪਾਸਿ ॥ ਧੂੜਿ ਤਿਨਾ ਕੀ ਜੇ ਮਿਲੈ ਜੀ ਕਹੁ ਨਾਨਕ ਕੀ ਅਰਦਾਸਿ ॥੩॥ ਆਪੇ ਸਾਜੇ ਆਪੇ ਰੰਗੇ ਆਪੇ ਨਦਰਿ ਕਰੇਇ ॥ ਨਾਨਕ ਕਾਮਣਿ ਕੰਤੈ ਭਾਵੈ ਆਪੇ ਹੀ ਰਾਵੇਇ ॥੪॥੧॥੩ {ਪੰਨਾ 721-722}

ਪਦਅਰਥ: ਮਾਇਆ ਪਾਹਿਆਮਾਇਆ ਨਾਲ ਪਾਹਿਆ ਗਿਆ ਹੈਪਾਹਿਆਪਾਹ ਲੱਗੀ ਹੋਈ ਹੈਪਾਹਲਾਗ{ਨੋਟ:ਕਪੜੇ ਨੂੰ ਕੋਈ ਪੱਕਾ ਰੰਗ ਚਾੜ੍ਹਨ ਤੋਂ ਪਹਿਲਾਂ ਲੂਣ ਫਟਕੜੀ ਜਾਂ ਸੋਡੇ ਦੀ ਲਾਗ ਦੇਈਦੀ ਹੈਸੋਡਾ, ਲੂਣ ਜਾਂ ਫਟਕੜੀ ਪਾਣੀ ਵਿਚ ਰਿੰਨ੍ਹ ਕੇ ਕੱਪੜਾ ਉਸ ਵਿਚ ਡੋਬਿਆ ਜਾਂਦਾ ਹੈ; ਫਿਰ ਰੰਗ ਪਾਣੀ ਵਿਚ ਰਿੰਨ੍ਹ ਕੇ ਉਹ ਲਾਗ ਵਾਲਾ ਕੱਪੜਾ ਉਸ ਵਿਚ ਪਾ ਦੇਈਦਾ ਹੈ}ਲਬਿਲੱਬ ਨਾਲ, ਜੀਭ ਦੇ ਚਸਕੇ ਨਾਲਲਬੁਜੀਭ ਦਾ ਚਸਕਾਰੰਗਾਏ ਲੀਤੜਾਰੰਗਾਇ ਲਿਆ ਹੈਚੋਲਾਜਿੰਦ ਦਾ ਚੋਲਾ, ਸਰੀਰਚੋਲੜਾਕੋਝਾ ਚੋਲਾਮੇਰੈ ਕੰਤਮੇਰੇ ਖਸਮ ਨੂੰਭਾਵੈਚੰਗਾ ਲੱਗਦਾਧਨਇਸਤ੍ਰੀ, ਜੀਵਇਸਤ੍ਰੀਸੇਜੈ—(ਪ੍ਰਭੂ ਦੀ) ਸੇਜ ਉਤੇ, ਪ੍ਰਭੂ ਦੇ ਚਰਨਾਂ ਵਿਚਜਾਏਪਹੁੰਚੇ

ਮਿਹਰਵਾਨਾਹੇ ਮਿਹਰਵਾਨ ਪ੍ਰਭੂ! ਹੰਉਮੈਂਤਿਨਾ ਕੈਉਹਨਾਂ ਤੋਂਲੈਨਿਲੈਂਦੇ ਹਨਸਦਸਦਾਰਹਾਉ

ਕਾਇਆਸਰੀਰਰੰਙਣਿਉਹ ਖੁਲ੍ਹਾ ਭਾਂਡਾ ਜਿਸ ਵਿਚ ਨੀਲਾਰੀ ਕੱਪੜੇ ਰੰਗਦਾ ਹੈ, ਮੱਟ, ਮੱਟੀਥੀਐਬਣ ਜਾਏਮਜੀਠ—{ਨੋਟ: ਲੋਕ ਮਜੀਠ ਰਿੰਨ੍ਹ ਕੇ ਕੱਪੜੇ ਰੰਗਦੇ ਸਨਇਹ ਰੰਗ ਪੱਕਾ ਹੁੰਦਾ ਸੀ}ਸਾਹਿਬੁਮਾਲਿਕਪ੍ਰਭੂ

ਰਤੜੇਰੰਗੇ ਹੋਏਕਹੁਆਖਅਰਦਾਸਿਬੇਨਤੀ

ਸਾਜੇਸਵਾਰਦਾ ਹੈਨਦਰਿਮਿਹਰ ਦੀ ਨਜ਼ਰਕਰੇਇਕਰਦਾ ਹੈ, ਕਰੈਕਾਮਣਿਇਸਤ੍ਰੀ, ਜੀਵਇਸਤ੍ਰੀਰਾਵੇਇਮਾਣਦਾ ਹੈ, ਆਪਣੇ ਨਾਲ ਮਿਲਾਂਦਾ ਹੈ

ਨੋਟ: ਅੰਕ ੪ ਤੋਂ ਅਗਲਾ ਅੰਕ ੧ ਦੱਸਦਾ ਹੈ ਕਿ 'ਘਰੁ ੩' ਦਾ ਇਹ ਪਹਿਲਾ ਸ਼ਬਦ ਹੈ

ਅਰਥ: ਹੇ ਮਿਹਰਬਾਨ ਪ੍ਰਭੂ! ਮੈਂ ਕੁਰਬਾਨ ਜਾਂਦਾ ਹਾਂ ਮੈਂ ਸਦਕੇ ਜਾਂਦਾ ਹਾਂ, ਮੈਂ ਵਰਨੇ ਜਾਂਦਾ ਹਾਂ ਉਹਨਾਂ ਤੋਂ ਜੋ ਤੇਰਾ ਨਾਮ ਸਿਮਰਦੇ ਹਨਜੋ ਬੰਦੇ ਤੇਰਾ ਨਾਮ ਲੈਂਦੇ ਹਨ, ਮੈਂ ਉਹਨਾਂ ਤੋਂ ਸਦਾ ਕੁਰਬਾਨ ਜਾਂਦਾ ਹਾਂਰਹਾਉ

ਜਿਸ ਜੀਵ-ਇਸਤ੍ਰੀ ਦੇ ਇਸ ਸਰੀਰ ਨੂੰ ਮਾਇਆ (ਦੇ ਮੋਹ) ਦੀ ਪਾਹ ਲੱਗੀ ਹੋਵੇ, ਤੇ ਫਿਰ ਉਸ ਨੇ ਇਸ ਨੂੰ ਲੱਬ ਨਾਲ ਰੰਗਾ ਲਿਆ ਹੋਵੇ, ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਦੇ ਚਰਨਾਂ ਵਿਚ ਨਹੀਂ ਪਹੁੰਚ ਸਕਦੀ, ਕਿਉਂਕਿ (ਜਿੰਦ ਦਾ) ਇਹ ਚੋਲਾ (ਇਹ ਸਰੀਰ, ਇਹ ਜੀਵਨ) ਖਸਮ-ਪ੍ਰਭੂ ਨੂੰ ਪਸੰਦ ਨਹੀਂ ਆਉਂਦਾ

(ਪਰ, ਹਾਂ!) ਜੇ ਇਹ ਸਰੀਰ (ਨੀਲਾਰੀ ਦੀ) ਮੱਟੀ ਬਣ ਜਾਏ, ਤੇ ਹੇ ਸੱਜਣ! ਜੇ ਇਸ ਵਿਚ ਮਜੀਠ ਵਰਗੇ ਪੱਕੇ ਰੰਗ ਵਾਲਾ ਪ੍ਰਭੂ ਦਾ ਨਾਮ-ਰੰਗ ਪਾਇਆ ਜਾਏ, ਫਿਰ ਮਾਲਿਕ-ਪ੍ਰਭੂ ਆਪ ਨੀਲਾਰੀ (ਬਣ ਕੇ ਜੀਵ-ਇਸਤ੍ਰੀ ਦੇ ਮਨ ਨੂੰ) ਰੰਗ (ਦਾ ਡੋਬਾ) ਦੇਵੇ, ਤਾਂ ਅਜੇਹਾ ਰੰਗ ਚੜ੍ਹਦਾ ਹੈ ਜੋ ਕਦੇ ਪਹਿਲਾਂ ਵੇਖਿਆ ਨਾਹ ਹੋਵੇ

ਹੇ ਪਿਆਰੇ (ਸੱਜਣ!) ਜਿਨ੍ਹਾਂ ਜੀਵ-ਇਸਤ੍ਰੀਆਂ ਦੇ (ਸਰੀਰ-) ਚੋਲੇ (ਜੀਵਨ ਨਾਮ-ਰੰਗ ਨਾਲ) ਰੰਗੇ ਗਏ ਹਨ, ਖਸਮ-ਪ੍ਰਭੂ (ਸਦਾ) ਉਹਨਾਂ ਦੇ ਕੋਲ (ਵੱਸਦਾ) ਹੈਹੇ ਸੱਜਣ! ਨਾਨਕ ਵਲੋਂ ਉਹਨਾਂ ਪਾਸ ਬੇਨਤੀ ਕਰ, ਭਲਾ ਕਿਤੇ ਨਾਨਕ ਨੂੰ ਉਹਨਾਂ ਦੇ ਚਰਨਾਂ ਦੀ ਧੂੜ ਮਿਲ ਜਾਏ

ਹੇ ਨਾਨਕ! ਜਿਸ ਜੀਵ-ਇਸਤ੍ਰੀ ਉਤੇ ਪ੍ਰਭੂ ਆਪ ਮਿਹਰ ਦੀ ਨਜ਼ਰ ਕਰਦਾ ਹੈ ਉਸ ਨੂੰ ਉਹ ਆਪ ਹੀ ਸੰਵਾਰਦਾ ਹੈ ਆਪ ਹੀ (ਨਾਮ ਦਾ) ਰੰਗ ਚਾੜ੍ਹਦਾ ਹੈ, ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਨੂੰ ਪਿਆਰੀ ਲੱਗਦੀ ਹੈ, ਉਸ ਨੂੰ ਪ੍ਰਭੂ ਆਪ ਹੀ ਆਪਣੇ ਚਰਨਾਂ ਵਿਚ ਜੋੜਦਾ ਹੈ

TOP OF PAGE

Sri Guru Granth Darpan, by Professor Sahib Singh