ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ

Page 725

ਕੰਤੁ ਲੀਆ ਸੋਹਾਗਣੀ ਮੈ ਤੇ ਵਧਵੀ ਏਹ ॥ ਸੇ ਗੁਣ ਮੁਝੈ ਨ ਆਵਨੀ ਕੈ ਜੀ ਦੋਸੁ ਧਰੇਹ ॥੪॥ ਜਿਨੀ ਸਖੀ ਸਹੁ ਰਾਵਿਆ ਤਿਨ ਪੂਛਉਗੀ ਜਾਏ ॥ ਪਾਇ ਲਗਉ ਬੇਨਤੀ ਕਰਉ ਲੇਉਗੀ ਪੰਥੁ ਬਤਾਏ ॥੫॥ ਹੁਕਮੁ ਪਛਾਣੈ ਨਾਨਕਾ ਭਉ ਚੰਦਨੁ ਲਾਵੈ ॥ ਗੁਣ ਕਾਮਣ ਕਾਮਣਿ ਕਰੈ ਤਉ ਪਿਆਰੇ ਕਉ ਪਾਵੈ ॥੬॥ {ਪੰਨਾ 725}

ਪਦਅਰਥ: ਕੰਤੁਪਤੀਪ੍ਰਭੂਸੋਹਾਗਣੀਚੰਗੇ ਭਾਗਾਂ ਵਾਲੀਆਂ {सौभागिनी}ਮੈ ਤੇਮੇਰੇ ਨਾਲੋਂਤੇਤੋਂ, ਨਾਲੋਂਵਧਵੀਚੰਗੀਆਂਮੁਝੈਮੇਰੇ ਅੰਦਰ, ਮੈਨੂੰਆਵਨੀਆਵਨਿ, ਆਉਂਦੇ, ਪੈਦਾ ਹੁੰਦੇਕੈਕਿਸੁ, ਕਿਸ ਉੱਤੇ? ਧਰੇਹਧਰਾਂ

ਜਿਨੀ ਸਖੀਜਿਨ੍ਹਾਂ ਸਹੇਲੀਆਂ ਨੇਸਹੁਪਤੀਪ੍ਰਭੂਰਾਵਿਆਸਿਮਰਿਆਜਾਏਜਾਇ, ਜਾ ਕੇਪਾਇਪੈਂਰੀਲਗਉਲਗਉਂ, ਮੈਂ ਲੱਗਾਂਗੀਕਰਉਕਰਉਂ, ਮੈਂ ਕਰਾਂਗੀਪੰਥੁਰਸਤਾਬਤਾਏ ਲੇਉਗੀਬਤਾਇ ਲੇਉਂਗੀ, ਪੁੱਛ ਲਵਾਂਗੀ

ਭਉਡਰ, ਅਦਬਕਾਮਣਟੂਣੇ, ਜਾਦੂਕਾਮਣਿਇਸਤ੍ਰੀਤਉਤਦੋਂ

ਅਰਥ: ਜਿਨ੍ਹਾਂ ਚੰਗੇ ਭਾਗਾਂ ਵਾਲੀਆਂ (ਜੀਵ-ਇਸਤ੍ਰੀਆਂ) ਨੇ ਪ੍ਰਭੂ-ਪਤੀ ਦਾ ਮਿਲਾਪ ਹਾਸਲ ਕਰ ਲਿਆ ਹੈ, ਉਹ ਮੈਥੋਂ ਚੰਗੀਆਂ ਹਨ, (ਜੇਹੜੇ ਗੁਣ ਉਹਨਾਂ ਦੇ ਅੰਦਰ ਹਨ) ਉਹ ਗੁਣ ਮੇਰੇ ਅੰਦਰ ਪੈਦਾ ਨਹੀਂ ਹੁੰਦੇ, (ਇਸ ਵਾਸਤੇ) ਮੈਂ ਕਿਸ ਉਤੇ ਦੋਸ਼ ਥੱਪਾਂ (ਕਿ ਮੈਨੂੰ ਪ੍ਰਭੂ-ਪਤੀ ਕਿਉਂ ਨਹੀਂ ਮਿਲਦਾ)?

(ਹੁਣ) ਮੈਂ ਉਹਨਾਂ ਸਹੇਲੀਆਂ ਨੂੰ ਜਾ ਕੇ ਪੁੱਛਾਂਗੀ, ਜਿਨ੍ਹਾਂ ਨੇ ਪ੍ਰਭੂ-ਪਤੀ ਦਾ ਮਿਲਾਪ ਪ੍ਰਾਪਤ ਕਰ ਲਿਆ ਹੈਮੈਂ ਉਹਨਾਂ ਦੇ ਚਰਨੀ ਲੱਗਾਂਗੀ, ਮੈਂ ਉਹਨਾਂ ਅੱਗੇ ਬੇਨਤੀ ਕਰਾਂਗੀ, (ਤੇ, ਉਹਨਾਂ ਪਾਸੋਂ ਪ੍ਰਭੂ-ਪਤੀ ਦੇ ਮਿਲਾਪ ਦਾ) ਰਸਤਾ ਪੁੱਛ ਲਵਾਂਗੀ

ਹੇ ਨਾਨਕ! ਜਦੋਂ (ਜੀਵ-ਇਸਤ੍ਰੀ ਪ੍ਰਭੂ-ਪਤੀ ਦੀ) ਰਜ਼ਾ ਨੂੰ ਸਮਝ ਲੈਂਦੀ ਹੈ, ਜਦੋਂ ਉਸ ਦੇ ਡਰ-ਅਦਬ ਨੂੰ (ਜਿੰਦ ਵਾਸਤੇ ਸੁਗੰਧੀ ਬਣਾਂਦੀ ਹੈ, ਜਿਵੇਂ ਸਰੀਰ ਉਤੇ ਕੋਈ ਇਸਤ੍ਰੀ) ਚੰਦਨ ਲਾਂਦੀ ਹੈ, ਜਦੋਂ ਇਸਤ੍ਰੀ (ਪਤੀ ਨੂੰ ਵੱਸ ਕਰਨ ਵਾਸਤੇ ਆਤਮਕ) ਗੁਣਾਂ ਨੂੰ ਟੂਣੇ ਬਣਾਂਦੀ ਹੈ, ਤਦੋਂ ਉਹ ਪ੍ਰਭੂ ਪਿਆਰੇ ਦਾ ਮਿਲਾਪ ਹਾਸਲ ਕਰ ਲੈਂਦੀ ਹੈ

ਜੋ ਦਿਲਿ ਮਿਲਿਆ ਸੁ ਮਿਲਿ ਰਹਿਆ ਮਿਲਿਆ ਕਹੀਐ ਰੇ ਸੋਈ ॥ ਜੇ ਬਹੁਤੇਰਾ ਲੋਚੀਐ ਬਾਤੀ ਮੇਲੁ ਨ ਹੋਈ ॥੭॥ ਧਾਤੁ ਮਿਲੈ ਫੁਨਿ ਧਾਤੁ ਕਉ ਲਿਵ ਲਿਵੈ ਕਉ ਧਾਵੈ ॥ ਗੁਰ ਪਰਸਾਦੀ ਜਾਣੀਐ ਤਉ ਅਨਭਉ ਪਾਵੈ ॥੮॥ ਪਾਨਾ ਵਾੜੀ ਹੋਇ ਘਰਿ ਖਰੁ ਸਾਰ ਨ ਜਾਣੈ ॥ ਰਸੀਆ ਹੋਵੈ ਮੁਸਕ ਕਾ ਤਬ ਫੂਲੁ ਪਛਾਣੈ ॥੯॥ ਅਪਿਉ ਪੀਵੈ ਜੋ ਨਾਨਕਾ ਭ੍ਰਮੁ ਭ੍ਰਮਿ ਸਮਾਵੈ ॥ ਸਹਜੇ ਸਹਜੇ ਮਿਲਿ ਰਹੈ ਅਮਰਾ ਪਦੁ ਪਾਵੈ ॥੧੦॥੧॥ {ਪੰਨਾ 725}

ਪਦਅਰਥ: ਦਿਲਿਦਿਲ ਵਿਚਰੇਹੇ ਭਾਈ! ਸੋਈਉਹੀ ਮਨੁੱਖਲੋਚੀਐਤਾਂਘ ਕਰੀਏਬਾਤੀਬਾਤੀਂ, ਗੱਲਾਂ ਨਾਲਮੇਲੁਮਿਲਾਪ

ਧਾਤੁ—(ਸੋਨਾ ਆਦਿਕ) ਧਾਤਫੁਨਿਮੁੜ (ਗਲ ਕੇ)ਕਉਨੂੰਲਿਵਲਗਨ, ਪਿਆਰਲਿਵੈ ਕਉਪਿਆਰ ਵਲ ਹੀਧਾਵੈਦੌੜਦਾ ਹੈਪਰਸਾਦੀਕਿਰਪਾ ਨਾਲ ਹੀਜਾਣੀਐਸਮਝ ਆਉਂਦੀ ਹੈਤਉਤਦੋਂਅਨਭਉਭੈਰਹਿਤ ਪ੍ਰਭੂ

ਪਾਨਾ ਵਾੜੀਪਾਨਾਂ ਦੀ ਕਿਆਰੀਘਰਿਘਰ ਵਿਚਖਰੁਖ਼ਰੁ, ਖੋਤਾ, ਮੂਰਖ ਮਨੁੱਖਸਾਰਕਦਰਰਸੀਆਪ੍ਰੇਮੀਮੁਸਕਮੁਸ਼ਕ, ਕਸਤੂਰੀ, ਸੁਗੰਧੀਪਛਾਣੈਸਾਂਝ ਪਾਂਦਾ ਹੈ

ਅਪਿਉਅੰਮ੍ਰਿਤ, ਆਤਮਕ ਜੀਵਨ ਦੇਣ ਵਾਲਾ ਨਾਮਜਲਭ੍ਰਮੁਭਟਕਣਾਭ੍ਰਮਿਭਟਕਣਾ ਵਿਚਸਹਜੇਆਤਮਕ ਅਡੋਲਤਾ ਵਿਚਅਮਰਮੌਤ ਤੋਂ ਰਹਿਤਅਮਰਾ ਪਦੁਉਹ ਦਰਜਾ ਜਿਥੇ ਆਤਮਕ ਮੌਤ ਨਹੀਂ ਪੁੰਹਦੀ੧੦

ਅਰਥ: ਹੇ ਭਾਈ! ਜੇਹੜਾ ਮਨੁੱਖ ਆਪਣੇ ਦਿਲ ਦੀ ਰਾਹੀਂ (ਪਰਮਾਤਮਾ ਦੇ ਚਰਨਾਂ ਵਿਚ) ਮਿਲਿਆ ਹੈ, ਉਹ ਸਦਾ ਪ੍ਰਭੂ ਨਾਲ ਮਿਲਿਆ ਰਹਿੰਦਾ ਹੈ, ਉਹੀ ਮਨੁੱਖ (ਪ੍ਰਭੂ-ਚਰਨਾਂ ਵਿਚ) ਮਿਲਿਆ ਹੋਇਆ ਆਖਿਆ ਜਾ ਸਕਦਾ ਹੈਨਿਰੀਆਂ ਗੱਲਾਂ ਦੀ ਰਾਹੀਂ (ਪ੍ਰਭੂ ਨਾਲ) ਮਿਲਾਪ ਨਹੀਂ ਹੋ ਸਕਦਾ, ਭਾਵੇਂ ਕਿਤਨੀ ਹੀ ਤਾਂਘ ਕਰਦੇ ਰਹੀਏ

ਹੇ ਭਾਈ! (ਜਿਵੇਂ ਸੋਨਾ ਆਦਿਕ) ਧਾਤ (ਕੁਠਾਲੀ ਵਿਚ ਗਲ ਕੇ) ਮੁੜ (ਹੋਰ) (ਸੋਨੇ-) ਧਾਤ ਨਾਲ ਮਿਲ ਜਾਂਦੀ ਹੈ, (ਇਸੇ ਤਰ੍ਹਾਂ) ਪਿਆਰ ਪਿਆਰ ਵਲ ਦੌੜਦਾ ਹੈ (ਖਿੱਚ ਖਾਂਦਾ ਹੈ)ਜਦੋਂ ਗੁਰੂ ਦੀ ਕਿਰਪਾ ਨਾਲ ਇਹ ਸੂਝ ਪੈਂਦੀ ਹੈ, ਤਦੋਂ ਮਨੁੱਖ ਡਰ-ਰਹਿਤ ਪ੍ਰਭੂ ਨੂੰ ਮਿਲ ਪੈਂਦਾ ਹੈ

ਹੇ ਭਾਈ! ਪਾਨਾਂ ਦੀ ਕਿਆਰੀ (ਹਿਰਦੇ-) ਘਰ ਵਿਚ ਲੱਗੀ ਹੋਈ ਹੈ, ਪਰ ਖੋਤਾ (ਮੂਰਖ ਮਨੁੱਖ ਇਸ ਦੀ) ਕਦਰ ਨਹੀਂ ਜਾਣਦਾਜਦੋਂ ਮਨੁੱਖ ਸੁਗੰਧੀ ਦਾ ਪ੍ਰੇਮੀ ਬਣ ਜਾਂਦਾ ਹੈ, ਤਦੋਂ ਫੁਲਾਂ ਨਾਲ ਪਿਆਰ ਪਾਂਦਾ ਹੈ

ਹੇ ਨਾਨਕ! ਜੇਹੜਾ ਮਨੁੱਖ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹੈ, ਉਸ (ਦੇ ਮਨ) ਦੀ ਭਟਕਣਾ ਅੰਦਰੇ ਅੰਦਰ ਹੀ ਮੁੱਕ ਜਾਂਦੀ ਹੈਉਹ ਸਦਾ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ, ਉਹ ਮਨੁੱਖ ਉਹ ਆਤਮਕ ਦਰਜਾ ਪ੍ਰਾਪਤ ਕਰ ਲੈਂਦਾ ਹੈ ਜਿੱਥੇ ਆਤਮਕ ਮੌਤ ਨੇੜੇ ਨਹੀਂ ਢੁਕਦੀ੧੦

ਨੋਟ: ਇਸ ਬਾਣੀ ਦੇ ਸ਼ੁਰੂ ਵਿਚ ਕੋਈ ਸਿਰਲੇਖ ਨਹੀਂ ਹੈ, ਪਰ ਇਹ 'ਅਸ਼ਟਪਦੀ' ਹੀ ਹੈਉਂਞ, ਸਾਧਾਰਨ ਨਿਯਮ ਅਨੁਸਾਰ 'ਅਸ਼ਟਪਦੀਆਂ' ਤਦੋਂ ਹੀ ਦਰਜ ਹੁੰਦੀਆਂ ਹਨ, ਜਦੋਂ ਮਹਲਾ ੯ ਦੇ ਸ਼ਬਦ ਭੀ ਦਰਜ ਹੋ ਚੁਕਦੇ ਹਨਇਸ ਰਾਗ ਵਿਚ ਮਹਲਾ ੯ ਦੇ ਸ਼ਬਦ ਅਜੇ ਅਗਾਂਹ ਆਉਣੇ ਹਨ

ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥ ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥ ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥ ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥ {ਪੰਨਾ 725}

ਪਦਅਰਥ: ਕੀਆਦੀਆਂਕਥਾ ਕਹਾਣੀਆਸਿਫ਼ਤਿ-ਸਾਲਾਹ ਦੀਆਂ ਗੱਲਾਂਗੁਰਿਗੁਰੂ ਨੇਮੀਤਿਮਿੱਤਰ ਨੇਕਉਨੂੰ, ਤੋਂਬਲਿ ਜਾਈਆਮੈਂ ਸਦਕੇ ਜਾਂਦਾ ਹਾਂ, ਬਲਿ ਜਾਂਦੀਆਂ

ਆਇਆ ਕੇਗੁਰਸਿਖਹੇ ਗੁਰੂ ਦੇ ਸਿੱਖ!ਰਹਾਉ

ਭਾਵਦੇਚੰਗੇ ਲੱਗਦੇ ਹਨਸੇਉਹ ਗੁਣ (ਬਹੁ-ਵਚਨ)ਤੇਤੋਂ, ਪਾਸੋਂਭਾਣਾਰਜ਼ਾਘੁਮਿ ਘੁਮਿ ਜਾਏਘੁਮਿ ਘੁਮਿ ਜਾਈਂ, ਮੈਂ ਮੁੜ ਮੁੜ ਸਦਕੇ ਜਾਂਦਾ ਹਾਂ

ਹਉਮੈਂ, ਹਉਂਵਾਰੀਕੁਰਬਾਨਚਾਕਰੀਸੇਵਾਸਦਸਦਾ

ਹਰਿਹੇ ਹਰੀ! ਤੇਤੋਂਗੁਰਮੁਖਿਗੁਰੂ ਦੀ ਸਰਨ ਪਿਆਂਨਿਸਤਾਰਾਪਾਰਉਤਾਰਾ

ਤੇਉਹ {ਬਹੁ-ਵਚਨ}ਪਰਵਾਨਾਕਬੂਲ, ਮਨਜ਼ੂਰਵਿਟਹੁਤੋਂ

ਅਰਥ: ਹੇ ਮੇਰੇ ਗੁਰੂ ਦੇ ਪਿਆਰੇ ਸਿੱਖ! ਮੈਨੂੰ ਆ ਕੇ ਮਿਲ, ਮੈਨੂੰ ਆ ਕੇ ਮਿਲਰਹਾਉ

ਹੇ ਗੁਰਸਿੱਖ! ਮਿੱਤਰ ਗੁਰੂ ਨੇ (ਮੈਨੂੰ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਈਆਂ ਹਨ ਮੈਂ ਆਪਣੇ ਗੁਰੂ ਤੋਂ ਮੁੜ ਮੁੜ ਸਦਕੇ ਕੁਰਬਾਨ ਜਾਂਦਾ ਹਾਂ

ਹੇ ਗੁਰਸਿੱਖ! ਪਰਮਾਤਮਾ ਦੇ ਗੁਣ (ਗਾਉਣੇ) ਪਰਮਾਤਮਾ ਨੂੰ ਪਸੰਦ ਆਉਂਦੇ ਹਨਮੈਂ ਉਹ ਗੁਣ (ਗਾਉਣੇ) ਗੁਰੂ ਪਾਸੋਂ ਸਿੱਖੇ ਹਨਮੈਂ ਉਹਨਾਂ (ਵਡ-ਭਾਗੀਆਂ ਤੋਂ) ਮੁੜ ਮੁੜ ਕੁਰਬਾਨ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੇ ਹੁਕਮ ਨੂੰ (ਮਿੱਠਾ ਕਰ ਕੇ) ਮੰਨਿਆ ਹੈ

ਹੇ ਗੁਰਸਿੱਖ! ਮੈਂ ਉਹਨਾਂ ਤੋਂ ਸਦਕੇ ਜਾਂਦਾ ਹਾਂ ਸਦਾ ਸਦਕੇ ਜਾਂਦਾ ਹਾਂ, ਜਿਨ੍ਹਾਂ ਪਿਆਰੇ ਗੁਰੂ ਦਾ ਦਰਸਨ ਕੀਤਾ ਹੈ, ਜਿਨ੍ਹਾਂ ਗੁਰੂ ਦੀ (ਦੱਸੀ) ਸੇਵਾ ਕੀਤੀ ਹੈ

ਹੇ ਹਰੀ! ਤੇਰਾ ਨਾਮ ਸਾਰੇ ਦੁੱਖ ਦੂਰ ਕਰਨ ਦੇ ਸਮਰੱਥ ਹੈ, (ਪਰ ਇਹ ਨਾਮ) ਗੁਰੂ ਦੀ ਸਰਨ ਪਿਆਂ ਹੀ ਮਿਲਦਾ ਹੈਗੁਰੂ ਦੇ ਸਨਮੁਖ ਰਿਹਾਂ ਹੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕੀਦਾ ਹੈ

ਹੇ ਗੁਰਸਿੱਖ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਸਿਮਰਦੇ ਹਨ, ਉਹ ਮਨੁੱਖ (ਪਰਮਾਤਮਾ ਦੀ ਹਜ਼ੂਰੀ ਵਿਚ) ਕਬੂਲ ਹੋ ਜਾਂਦੇ ਹਨਨਾਨਕ ਉਹਨਾਂ ਮਨੁੱਖਾਂ ਤੋਂ ਕੁਰਬਾਨ ਜਾਂਦਾ ਹੈ, ਸਦਾ ਸਦਕੇ ਜਾਂਦਾ ਹੈ

ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ ॥ ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ ॥੬॥ ਜਿਨਾ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ ॥ ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥੭॥ ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ ॥ ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥੮॥ ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ ॥ ਗੁਰਿ ਹਰਿ ਮਾਰਗੁ ਦਸਿਆ ਗੁਰ ਪੁੰਨੁ ਵਡ ਪੁੰਨੋ ॥੯॥ ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨ ਪਰਾਣੀ ॥ ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾ ਕੁਰਬਾਣੀ ॥੧੦॥ {ਪੰਨਾ 725}

ਪਦਅਰਥ: ਸਾਉਹ {ਇਸਤ੍ਰੀ ਲਿੰਗ}ਹਰਿ ਪ੍ਰਭਹੇ ਹਰੀ ਪ੍ਰਭੂ! ਭਾਵੈ—(ਤੈਨੂੰ) ਚੰਗੀ ਲੱਗਦੀ ਹੈਗੁਰਮੁਖਿਗੁਰੂ ਦੀ ਸਰਨ ਪੈ ਕੇਪਾਵੈਦੇਂਦਾ ਹੈ

ਸੇਤੀਨਾਲਪਿਰਹੜੀਪ੍ਰੇਮਤਿਨਾ ਜੀਅਉਹਨਾਂ ਦੇ ਦਿਲਜੀਅ—{ਲਫ਼ਜ਼ 'ਜੀਉ' ਤੋਂ ਬਹੁ-ਵਚਨ}ਓਇ—{ਲਫ਼ਜ਼ 'ਓਹ' ਤੋਂ ਬਹੁ-ਵਚਨ} ਉਹ ਬੰਦੇਜਪਿਜਪ ਕੇਜੀਵਦੇਆਤਮਕ ਜੀਵਨ ਹਾਸਲ ਕਰਦੇ ਹਨਸਮਾਲੇਸਮਾਲਿ, ਹਿਰਦੇ ਵਿਚ ਸੰਭਾਲ ਕੇ

ਕਉਨੂੰ, ਤੋਂਘੁਮਿ ਜਾਇਆਮੈਂ ਸਦਕੇ ਜਾਂਦਾ ਹਾਂਸਿਉਸਮੇਤਸਭੁਸਾਰਾ

ਗੁਰਿ ਪਿਆਰੈਪਿਆਰੇ ਗੁਰੂ ਦੀ ਰਾਹੀਂਧੰਨੁ—{धन्य} ਸਲਾਹੁਣਜੋਗਗੁਰਿਗੁਰੂ ਨੇਮਾਰਗੁਰਸਤਾਗੁਰ ਪੁੰਨੁਗੁਰੂ ਦਾ ਉਪਕਾਰ

ਗੁਰਸਿਖਗੁਰੂ ਦੇ ਸਿੱਖਪੁੰਨ—{ਵਿਸ਼ੇਸ਼ਣ} ਪਵਿਤ੍ਰ, ਭਾਗਾਂ ਵਾਲੇਸੇ ਪਰਾਣੀਉਹ ਬੰਦੇ੧੦

ਅਰਥ: ਹੇ ਹਰੀ! ਹੇ ਪ੍ਰਭੂ! ਉਹੀ ਸਿਫ਼ਤਿ-ਸਾਲਾਹ ਤੇਰੀ ਸਿਫ਼ਤਿ-ਸਾਲਾਹ ਕਹੀ ਜਾ ਸਕਦੀ ਹੈ ਜੇਹੜੀ ਤੈਨੂੰ ਪਸੰਦ ਆ ਜਾਂਦੀ ਹੈ(ਹੇ ਭਾਈ!) ਜੇਹੜੇ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕਰਦੇ ਹਨ, ਉਹਨਾਂ ਨੂੰ ਪ੍ਰਭੂ (ਸੁਖ-) ਫਲ ਦੇਂਦਾ ਹੈ

ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਪਰਮਾਤਮਾ ਨਾਲ ਪਿਆਰ ਪੈ ਜਾਂਦਾ ਹੈ, ਉਹਨਾਂ ਦੇ ਦਿਲ (ਸਦਾ) ਪ੍ਰਭੂ (ਦੇ ਚਰਨਾਂ) ਨਾਲ ਹੀ (ਜੁੜੇ ਰਹਿੰਦੇ) ਹਨਉਹ ਮਨੁੱਖ ਪਿਆਰੇ ਪ੍ਰਭੂ ਨੂੰ ਸਦਾ ਸਿਮਰ ਸਿਮਰ ਕੇ, ਪ੍ਰਭੂ ਦਾ ਨਾਮ ਹਿਰਦੇ ਵਿਚ ਸੰਭਾਲ ਕੇ ਆਤਮਕ ਜੀਵਨ ਹਾਸਲ ਕਰਦੇ ਹਨ

ਹੇ ਭਾਈ! ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੀ ਸਰਨ ਪੈ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕੀਤੀ ਹੈਉਹ ਮਨੁੱਖ ਆਪ (ਆਪਣੇ) ਪਰਵਾਰ ਸਮੇਤ (ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ) ਬਚ ਗਏ, ਉਹਨਾਂ ਸਾਰਾ ਸੰਸਾਰ ਭੀ ਬਚਾ ਲਿਆ ਹੈ

ਹੇ ਭਾਈ! ਗੁਰੂ ਸਲਾਹੁਣ-ਜੋਗ ਹੈ, ਗੁਰੂ ਸਲਾਹੁਣ-ਜੋਗ ਹੈ, ਪਿਆਰੇ ਗੁਰੂ ਦੀ ਰਾਹੀਂ (ਹੀ) ਮੈਂ ਪਰਮਾਤਮਾ ਦੀ ਸੇਵਾ-ਭਗਤੀ ਸ਼ੁਰੂ ਕੀਤੀ ਹੈਮੈਨੂੰ ਗੁਰੂ ਨੇ (ਹੀ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸਿਆ ਹੈਗੁਰੂ ਦਾ (ਮੇਰੇ ਉਤੇ ਇਹ) ਉਪਕਾਰ ਹੈ, ਵੱਡਾ ਉਪਕਾਰ ਹੈ

ਹੇ ਭਾਈ! ਗੁਰੂ ਦੇ ਜੇਹੜੇ ਸਿੱਖ ਗੁਰੂ ਦੀ (ਦੱਸੀ) ਸੇਵਾ ਕਰਦੇ ਹਨ, ਉਹ ਭਾਗਾਂ ਵਾਲੇ ਹੋ ਗਏ ਹਨਦਾਸ ਨਾਨਕ ਉਹਨਾਂ ਤੋਂ ਸਦਕੇ ਜਾਂਦਾ ਹੈ, ਸਦਾ ਹੀ ਕੁਰਬਾਨ ਜਾਂਦਾ ਹੈ੧੦

TOP OF PAGE

Sri Guru Granth Darpan, by Professor Sahib Singh