ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ

Page 733

ਸੂਹੀ ਮਹਲਾ ੪ ॥ ਜਿਹਵਾ ਹਰਿ ਰਸਿ ਰਹੀ ਅਘਾਇ ॥ ਗੁਰਮੁਖਿ ਪੀਵੈ ਸਹਜਿ ਸਮਾਇ ॥੧॥ ਹਰਿ ਰਸੁ ਜਨ ਚਾਖਹੁ ਜੇ ਭਾਈ ॥ ਤਉ ਕਤ ਅਨਤ ਸਾਦਿ ਲੋਭਾਈ ॥੧॥ ਰਹਾਉ ॥ ਗੁਰਮਤਿ ਰਸੁ ਰਾਖਹੁ ਉਰ ਧਾਰਿ ॥ ਹਰਿ ਰਸਿ ਰਾਤੇ ਰੰਗਿ ਮੁਰਾਰਿ ॥੨॥ ਮਨਮੁਖਿ ਹਰਿ ਰਸੁ ਚਾਖਿਆ ਨ ਜਾਇ ॥ ਹਉਮੈ ਕਰੈ ਬਹੁਤੀ ਮਿਲੈ ਸਜਾਇ ॥੩॥ ਨਦਰਿ ਕਰੇ ਤਾ ਹਰਿ ਰਸੁ ਪਾਵੈ ॥ ਨਾਨਕ ਹਰਿ ਰਸਿ ਹਰਿ ਗੁਣ ਗਾਵੈ ॥੪॥੩॥੭॥ {ਪੰਨਾ 733}

ਪਦਅਰਥ: ਜਿਹਵਾਜੀਭ। ਰਸਿਰਸ ਵਿਚ। ਅਘਾਇ ਰਹੀਰੱਜੀ ਰਹਿੰਦੀ ਹੈ। ਗੁਰਮੁਖਿਗੁਰੂ ਦੀ ਸਰਨ ਪੈ ਕੇ। ਸਹਜਿਆਤਮਕ ਅਡੋਲਤਾ ਵਿਚ।੧।

ਭਾਈ ਜਨਹੇ ਭਾਈ ਜਨੋ! ਹੇ ਪਿਆਰੇ ਸੱਜਣੋ! ਤਉਤਾਂ, ਤਦੋਂ। ਸਾਦਿਸੁਆਦ ਵਿਚ। ਅਨਤ ਸਾਦਿਹੋਰ ਸੁਆਦਿ ਵਿਚ। ਕਤਕਿੱਥੇ? ਕਤ ਅਨਤ ਸਾਦਿਕਿਸੇ ਭੀ ਸੁਆਦ ਵਿਚ ਨਹੀਂ।੧।ਰਹਾਉ।

ਉਰਹਿਰਦਾ। ਧਾਰਿਟਿਕਾ ਕੇ। ਰੰਗਿਪ੍ਰੇਮਰੰਗ ਵਿਚ।੨।

ਮਨਮੁਖਿਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ! ਹਉਮੈ ਕਰੈ—'ਮੈਂ ਮੈਂ' ਕਰਦਾ ਹੈ, 'ਮੈਂ ਵੱਡਾ, ਮੈਂ ਸਿਆਣਾ'—ਇਹ ਆਖਦਾ ਰਹਿੰਦਾ ਹੈ।੩।

ਪਾਵੈਹਾਸਲ ਕਰਦਾ ਹੈ। ਨਾਨਕਹੇ ਨਾਨਕ!੪।

ਅਰਥ: ਹੇ ਪਿਆਰੇ ਸੱਜਣੋ! ਜੇ ਤੁਸੀ ਪਰਮਾਤਮਾ ਦੇ ਨਾਮ ਦਾ ਸੁਆਦ ਚੱਖ ਲਵੋ, ਤਾਂ ਫਿਰ ਕਿਸੇ ਭੀ ਹੋਰ ਸੁਆਦ ਵਿਚ ਨਹੀਂ ਫਸੋਗੇ।੧।ਰਹਾਉ।

ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਦੀ ਜੀਭ ਪਰਮਾਤਮਾ ਦੇ ਨਾਮ ਦੇ ਰਸ ਵਿਚ ਰੱਜੀ ਰਹਿੰਦੀ ਹੈ, ਉਹ ਸਦਾ ਉਹ ਨਾਮ-ਰਸ ਹੀ ਪੀਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ।੧।

ਹੇ ਭਾਈ! ਗੁਰੂ ਦੀ ਸਿੱਖਿਆ ਉਤੇ ਤੁਰ ਕੇ ਪ੍ਰਭੂ ਦੇ ਨਾਮ ਦਾ ਸੁਆਦ ਆਪਣੇ ਹਿਰਦੇ ਵਿਚ ਵਸਾਈ ਰੱਖੋ। ਜੇਹੜੇ ਮਨੁੱਖ ਪ੍ਰਭੂ ਦੇ ਨਾਮ-ਰਸ ਵਿਚ ਮਗਨ ਹੋ ਜਾਂਦੇ ਹਨ, ਉਹ ਮੁਰਾਰੀ-ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੇ ਜਾਂਦੇ ਹਨ।੨।

ਪਰ, ਹੇ ਭਾਈ! ਜੇਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ, ਉਹ ਪਰਮਾਤਮਾ ਦੇ ਨਾਮ ਦਾ ਸੁਆਦ ਨਹੀਂ ਚੱਖ ਸਕਦਾ, (ਉਹ ਜਿਉਂ ਜਿਉਂ ਆਪਣੀ ਸਿਆਣਪ ਦਾ) ਅਹੰਕਾਰ ਕਰਦਾ ਹੈ (ਤਿਉਂ ਤਿਉਂ) ਉਸ ਨੂੰ ਵਧੀਕ ਵਧੀਕ ਸਜ਼ਾ ਮਿਲਦੀ ਹੈ (ਆਤਮਕ ਕਲੇਸ਼ ਸਹਾਰਨਾ ਪੈਂਦਾ ਹੈ)੩।

ਹੇ ਨਾਨਕ! (ਆਖ-ਹੇ ਭਾਈ!) ਜਦੋਂ ਪਰਮਾਤਮਾ (ਕਿਸੇ ਮਨੁੱਖ ਉਤੇ) ਮੇਹਰ ਦੀ ਨਿਗਾਹ ਕਰਦਾ ਹੈ ਤਦੋਂ ਉਹ ਪ੍ਰਭੂ ਦੇ ਨਾਮ ਦਾ ਸੁਆਦ ਹਾਸਲ ਕਰਦਾ ਹੈ, (ਫਿਰ) ਉਹ ਹਰਿ-ਨਾਮ ਦੇ ਸੁਆਦ ਵਿਚ ਮਗਨ ਹੋ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ।੪।੩।੭।

ਸੂਹੀ ਮਹਲਾ ੪ ਘਰੁ ੬    ੴ ਸਤਿਗੁਰ ਪ੍ਰਸਾਦਿ ॥ ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ ਪੂਛਹੁ ਬਿਦਰ ਦਾਸੀ ਸੁਤੈ ਕਿਸਨੁ ਉਤਰਿਆ ਘਰਿ ਜਿਸੁ ਜਾਇ ॥੧॥ ਹਰਿ ਕੀ ਅਕਥ ਕਥਾ ਸੁਨਹੁ ਜਨ ਭਾਈ ਜਿਤੁ ਸਹਸਾ ਦੂਖ ਭੂਖ ਸਭ ਲਹਿ ਜਾਇ ॥੧॥ ਰਹਾਉ ॥ ਰਵਿਦਾਸੁ ਚਮਾਰੁ ਉਸਤਤਿ ਕਰੇ ਹਰਿ ਕੀਰਤਿ ਨਿਮਖ ਇਕ ਗਾਇ ॥ ਪਤਿਤ ਜਾਤਿ ਉਤਮੁ ਭਇਆ ਚਾਰਿ ਵਰਨ ਪਏ ਪਗਿ ਆਇ ॥੨॥ ਨਾਮਦੇਅ ਪ੍ਰੀਤਿ ਲਗੀ ਹਰਿ ਸੇਤੀ ਲੋਕੁ ਛੀਪਾ ਕਹੈ ਬੁਲਾਇ ॥ ਖਤ੍ਰੀ ਬ੍ਰਾਹਮਣ ਪਿਠਿ ਦੇ ਛੋਡੇ ਹਰਿ ਨਾਮਦੇਉ ਲੀਆ ਮੁਖਿ ਲਾਇ ॥੩॥ ਜਿਤਨੇ ਭਗਤ ਹਰਿ ਸੇਵਕਾ ਮੁਖਿ ਅਠਸਠਿ ਤੀਰਥ ਤਿਨ ਤਿਲਕੁ ਕਢਾਇ ॥ ਜਨੁ ਨਾਨਕੁ ਤਿਨ ਕਉ ਅਨਦਿਨੁ ਪਰਸੇ ਜੇ ਕ੍ਰਿਪਾ ਕਰੇ ਹਰਿ ਰਾਇ ॥੪॥੧॥੮॥ {ਪੰਨਾ 733}

ਪਦਅਰਥ: ਨੀਚ ਜਾਤਿਨੀਵੀਂ ਜਾਤਿ ਵਾਲਾ ਮਨੁੱਖ। ਉਤਮ ਪਦਵੀਉੱਚਾ ਆਤਮਕ ਦਰਜਾ। ਪਾਇਪਾ ਲੈਂਦਾ ਹੈ। ਬਿਦਰਬਿਦਰ ਭਗਤ ਰਾਜਾ ਵਿਚਿਤ੍ਰਵੀਰਜ ਦੀ ਦਾਸੀ ਸੁਦੇਸ਼ਣਾ ਦੀ ਕੁੱਖੋਂ ਵਿਆਸ ਰਿਸ਼ੀ ਦਾ ਪੁੱਤਰ ਸੀ। ਇਸ ਦਾ ਭਗਤੀਭਾਵ ਵੇਖ ਕੇ ਹੀ ਕ੍ਰਿਸ਼ਨ ਜੀ ਦੁਰਜੋਧਨ ਦੇ ਮਹਲਮਾੜੀਆਂ ਛੱਡ ਕੇ ਬਿਦਰ ਦੇ ਘਰ ਆ ਕੇ ਠਹਿਰੇ ਸਨ (ਵੇਖੋ ਭਾ: ਗੁਰਦਾਸ ਜੀ ਵਾਰ ੧੦}ਘਰਿ ਜਿਸੁਜਿਸ ਦੇ ਘਰ ਵਿਚ। ਜਾਇਜਾ ਕੇ।੧।

ਜਿਤੁਜਿਸ (ਕਥਾ) ਦੀ ਰਾਹੀਂ। ਸਹਸਾਸਹਿਮ।੧।ਰਹਾਉ।

ਨਿਮਖ ਇਕਇਕ ਇਕ ਨਿਮਖ, ਹਰ ਵੇਲੇ {निमेषਅੱਖ ਝਮਕਣ ਜਿਤਨਾ ਸਮਾ}ਕੀਰਤਿਸਿਫ਼ਤਿ-ਸਾਲਾਹ। ਪਤਿਤ ਜਾਤਿਨੀਵੀਂ ਜਾਤਿ ਵਾਲਾ। ਚਾਰਿ ਵਰਨਬ੍ਰਾਹਮਣ, ਖਤ੍ਰੀ, ਵੈਸ਼, ਸ਼ੂਦਰ। ਪਗਿਪੈਰ ਉੱਤੇ। ਆਇਆ ਕੇ।੨।

ਨਾਮਦੇਅ ਪ੍ਰੀਤਿਨਾਮਦੇਵ ਦੀ ਪ੍ਰੀਤਿ {ਨਾਮਦੇਵ ਜੀ ਦਾ ਜਨਮ ਪਿੰਡ ਨਰਸੀ ਵਾਂਮਨੀ, ਜ਼ਿਲ੍ਹਾ ਸਤਾਰਾ, ਪ੍ਰਾਂਤ ਬੰਬਈ ਵਿਚ ਸੰਨ ੧੨੭੦ ਵਿਚ ਹੋਇਆ ਸੀ। ਉਮਰ ਦਾ ਬਹੁਤਾ ਹਿੱਸਾ ਇਹਨਾਂ ਨੇ ਪੰਡਰਪੁਰ ਵਿਚ ਗੁਜ਼ਾਰਿਆ। ਉਥੇ ਹੀ ਦੇਹਾਂਤ ਸੰਨ ੧੩੫੦ ਵਿਚ}ਸੇਤੀਨਾਲ। ਮੁਖਿ ਲਾਇ ਲੀਆਦਰਸਨ ਦਿੱਤਾ, ਮੱਥੇ ਲਾਇਆ।੩।

ਮੁਖਿਮੂੰਹ ਉਤੇ। ਅਠਸਠਿਅਠਾਹਠ। ਅਨਦਿਨੁ—{अनुदिनां} ਹਰ ਰੋਜ਼, ਹਰ ਵੇਲੇ। ਪਰਸੇਛੁਹੇ। ਹਰਿ ਰਾਇਪ੍ਰਭੂਪਾਤਿਸ਼ਾਹ।੪।

ਅਰਥ: ਹੇ ਸੱਜਣੋ! ਪਰਮਾਤਮਾ ਦੀ ਅਸਚਰਜ ਸਿਫ਼ਤਿ-ਸਾਲਾਹ ਸੁਣਿਆ ਕਰੋ, ਜਿਸ ਦੀ ਬਰਕਤਿ ਨਾਲ ਹਰੇਕ ਕਿਸਮ ਦਾ ਸਹਿਮ ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਮਾਇਆ ਦੀ) ਭੁੱਖ ਮਿਟ ਜਾਂਦੀ ਹੈ।੧।ਰਹਾਉ।

ਹੇ ਭਾਈ! ਨੀਵੀਂ ਜਾਤਿ ਵਾਲਾ ਮਨੁੱਖ ਭੀ ਪਰਮਾਤਮਾ ਦਾ ਨਾਮ ਜਪਣ ਨਾਲ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ (ਜੇ ਯਕੀਨ ਨਹੀਂ ਆਉਂਦਾ, ਤਾਂ ਕਿਸੇ ਪਾਸੋਂ) ਦਾਸੀ ਦੇ ਪੁੱਤਰ ਬਿਦਰ ਦੀ ਗੱਲ ਪੁੱਛ ਵੇਖੋ। ਉਸ ਬਿਦਰ ਦੇ ਘਰ ਵਿਚ ਕ੍ਰਿਸ਼ਨ ਜੀ ਜਾ ਕੇ ਠਹਿਰੇ ਸਨ।੧।

ਹੇ ਭਾਈ! (ਭਗਤ) ਰਵਿਦਾਸ (ਜਾਤਿ ਦਾ) ਚਮਾਰ (ਸੀ, ਉਹ ਪਰਮਾਤਮਾ ਦੀ) ਸਿਫ਼ਤਿ-ਸਾਲਾਹ ਕਰਦਾ ਸੀ, ਉਹ ਹਰ ਵੇਲੇ ਪ੍ਰਭੂ ਦੀ ਕੀਰਤੀ ਗਾਂਦਾ ਰਹਿੰਦਾ ਸੀ। ਨੀਵੀਂ ਜਾਤਿ ਦਾ ਰਵਿਦਾਸ ਮਹਾਂ ਪੁਰਖ ਬਣ ਗਿਆ। ਚੌਹਾਂ ਵਰਨਾਂ ਦੇ ਮਨੁੱਖ ਉਸ ਦੇ ਪੈਰੀਂ ਆ ਕੇ ਲੱਗ ਪਏ।੨।

ਹੇ ਭਾਈ! (ਭਗਤ) ਨਾਮਦੇਵ ਦੀ ਪਰਮਾਤਮਾ ਨਾਲ ਪ੍ਰੀਤਿ ਬਣ ਗਈ। ਜਗਤ ਉਸ ਨੂੰ ਛੀਂਬਾ ਆਖ ਕੇ ਸੱਦਿਆ ਕਰਦਾ ਸੀ। ਪਰਮਾਤਮਾ ਨੇ ਖਤ੍ਰੀਆਂ ਬ੍ਰਾਹਮਣਾਂ ਨੂੰ ਪਿੱਠ ਦੇ ਦਿੱਤੀ, ਤੇ, ਨਾਮਦੇਵ ਨੂੰ ਮੱਥੇ ਲਾਇਆ ਸੀ।੩।

ਹੇ ਭਾਈ! ਪਰਮਾਤਮਾ ਦੇ ਜਿਤਨੇ ਭੀ ਭਗਤ ਹਨ, ਸੇਵਕ ਹਨ, ਉਹਨਾਂ ਦੇ ਮੱਥੇ ਉਤੇ ਅਠਾਹਠ ਤੀਰਥ ਤਿਲਕ ਲਾਂਦੇ ਹਨ (ਸਾਰੇ ਹੀ ਤੀਰਥ ਭੀ ਉਹਨਾਂ ਦਾ ਆਦਰ-ਮਾਣ ਕਰਦੇ ਹਨ)ਹੇ ਭਾਈ! ਜੇ ਪ੍ਰਭੂ-ਪਾਤਿਸ਼ਾਹ ਮੇਹਰ ਕਰੇ, ਤਾਂ ਦਾਸ ਨਾਨਕ ਹਰ ਵੇਲੇ ਉਹਨਾਂ (ਭਗਤਾਂ ਸੇਵਕਾਂ) ਦੇ ਚਰਨ ਛੁੰਹਦਾ ਰਹੇ।੪।੧।੮।

ਨੋਟ: 'ਘਰੁ ੨' ਦੇ ਸ਼ਬਦਾਂ ਦਾ ਸੰਗ੍ਰਹਿ ਖ਼ਤਮ ਹੋ ਗਿਆ ਹੈ। ਅਗਾਂਹ 'ਘਰੁ ੬' ਦੇ ਸੰਗ੍ਰਹਿ ਦਾ ਇਹ ਪਹਿਲਾ ਸ਼ਬਦ ਹੈ। ਕੁੱਲ ਜੋੜ ੮ ਹੈ।

ਸੂਹੀ ਮਹਲਾ ੪ ॥ ਤਿਨ੍ਹ੍ਹੀ ਅੰਤਰਿ ਹਰਿ ਆਰਾਧਿਆ ਜਿਨ ਕਉ ਧੁਰਿ ਲਿਖਿਆ ਲਿਖਤੁ ਲਿਲਾਰਾ ॥ ਤਿਨ ਕੀ ਬਖੀਲੀ ਕੋਈ ਕਿਆ ਕਰੇ ਜਿਨ ਕਾ ਅੰਗੁ ਕਰੇ ਮੇਰਾ ਹਰਿ ਕਰਤਾਰਾ ॥੧॥ ਹਰਿ ਹਰਿ ਧਿਆਇ ਮਨ ਮੇਰੇ ਮਨ ਧਿਆਇ ਹਰਿ ਜਨਮ ਜਨਮ ਕੇ ਸਭਿ ਦੂਖ ਨਿਵਾਰਣਹਾਰਾ ॥੧॥ ਰਹਾਉ ॥ ਧੁਰਿ ਭਗਤ ਜਨਾ ਕਉ ਬਖਸਿਆ ਹਰਿ ਅੰਮ੍ਰਿਤ ਭਗਤਿ ਭੰਡਾਰਾ ॥ ਮੂਰਖੁ ਹੋਵੈ ਸੁ ਉਨ ਕੀ ਰੀਸ ਕਰੇ ਤਿਸੁ ਹਲਤਿ ਪਲਤਿ ਮੁਹੁ ਕਾਰਾ ॥੨॥ ਸੇ ਭਗਤ ਸੇ ਸੇਵਕਾ ਜਿਨਾ ਹਰਿ ਨਾਮੁ ਪਿਆਰਾ ॥ ਤਿਨ ਕੀ ਸੇਵਾ ਤੇ ਹਰਿ ਪਾਈਐ ਸਿਰਿ ਨਿੰਦਕ ਕੈ ਪਵੈ ਛਾਰਾ ॥੩॥ ਜਿਸੁ ਘਰਿ ਵਿਰਤੀ ਸੋਈ ਜਾਣੈ ਜਗਤ ਗੁਰ ਨਾਨਕ ਪੂਛਿ ਕਰਹੁ ਬੀਚਾਰਾ ॥ ਚਹੁ ਪੀੜੀ ਆਦਿ ਜੁਗਾਦਿ ਬਖੀਲੀ ਕਿਨੈ ਨ ਪਾਇਓ ਹਰਿ ਸੇਵਕ ਭਾਇ ਨਿਸਤਾਰਾ ॥੪॥੨॥੯॥ {ਪੰਨਾ 733}

ਪਦਅਰਥ: ਤਿਨ੍ਹ੍ਹੀਉਹਨਾਂ ਮਨੁੱਖਾਂ ਨੇ। ਅੰਤਰਿਆਪਣੇ ਹਿਰਦੇ ਵਿਚ। ਧੁਰਿਧੁਰ ਦਰਗਾਹ ਤੋਂ। ਲਿਖਤੁਲੇਖ। ਲਿਲਾਰਾਲਿਲਾਟ, ਮੱਥੇ ਉਤੇ। ਬਖੀਲੀਚੁਗ਼ਲੀ, ਨਿੰਦਾ। ਅੰਗੁਪੱਖ।੧।

ਮਨਹੇ ਮਨ! ਸਭਿਸਾਰੇ। ਨਿਵਾਰਣਹਾਰਾਦੂਰ ਕਰਨ ਜੋਗਾ।੧।ਰਹਾਉ।

ਅੰਮ੍ਰਿਤ ਭਗਤਿਆਤਮਕ ਜੀਵਨ ਦੇਣ ਵਾਲੀ ਭਗਤੀ। ਭੰਡਾਰਾਖ਼ਜ਼ਾਨਾ। ਰੀਸਬਰਾਬਰੀ। ਹਲਤਿਇਸ ਲੋਕ ਵਿਚ {अत्र}ਪਲਤਿ—{परत्र} ਪਰਲੋਕ ਵਿਚ। ਕਾਰਾਕਾਲਾ।੨।

ਤੇਤੋਂ, ਦੀ ਰਾਹੀਂ। ਪਾਈਐਮਿਲਦਾ ਹੈ। ਕੈ ਸਿਰਿਦੇ ਸਿਰ ਉਤੇ। ਛਾਰਾਸੁਆਹ। ਪਵੈ ਛਾਰਾਸੁਆਹ ਪੈਂਦੀ ਹੈ।੩।

ਜਿਸੁ ਘਰਿਜਿਸ ਦੇ ਘਰ ਵਿਚ, ਜਿਸ ਦੇ ਹਿਰਦੇਘਰ ਵਿਚ। ਵਿਰਤੀਵਾਪਰਦੀ ਹੈ। ਪੂਛਿਪੁੱਛ ਕੇ। ਚਹੁ ਪੀੜੀਚਹੁ ਪੀੜ੍ਹੀਆਂ ਵਿਚ, ਕਦੇ ਭੀ। ਆਦਿ ਜੁਗਾਦਿਜਗਤ ਦੇ ਸ਼ੁਰੂ ਤੋਂ, ਜੁਗਾਂ ਦੇ ਸ਼ੁਰੂ ਤੋਂ। ਬਖੀਲੀਚੁਗ਼ਲੀ ਕਰਨ ਨਾਲ। ਕਿਨੈਕਿਸ ਨੇ ਭੀ। ਭਾਇਭਾਵਨਾ ਨਾਲ। ਨਿਸਤਾਰਾਪਾਰਉਤਾਰਾ।੪।

ਅਰਥ: ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਸਿਮਰਿਆ ਕਰ। ਹੇ ਮਨ! ਪ੍ਰਭੂ ਦਾ ਧਿਆਨ ਧਰਿਆ ਕਰ। ਪਰਮਾਤਮਾ (ਜੀਵ ਦੇ) ਜਨਮਾਂ ਜਨਮਾਂਤਰਾਂ ਦੇ ਵਿਕਾਰ ਦੂਰ ਕਰਨ ਦੀ ਸਮਰਥਾ ਰੱਖਦਾ ਹੈ।੧।ਰਹਾਉ।

ਹੇ ਭਾਈ! ਧੁਰ ਦਰਗਾਹ ਤੋਂ ਜਿਨ੍ਹਾਂ ਮਨੁੱਖਾਂ ਦੇ ਮੱਥੇ ਉਤੇ ਲੇਖ ਲਿਖਿਆ ਹੁੰਦਾ ਹੈ, ਉਹੀ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਆਰਾਧਨ ਕਰਦੇ ਹਨ (ਅਤੇ ਪਰਮਾਤਮਾ ਉਹਨਾਂ ਦੀ ਹੀ ਪੱਖ ਕਰਦਾ ਹੈ)ਪਿਆਰਾ ਕਰਤਾਰ ਜਿਨ੍ਹਾਂ ਦਾ ਪੱਖ ਕਰਦਾ ਹੈ, ਕੋਈ ਮਨੁੱਖ ਉਹਨਾਂ ਦੀ ਨਿੰਦਾ ਕਰ ਕੇ ਉਹਨਾਂ ਦਾ ਕੁਝ ਵਿਗਾੜ ਨਹੀਂ ਸਕਦਾ।੧।

ਹੇ ਭਾਈ! ਧੁਰ ਦਰਗਾਹ ਤੋਂ ਪਰਮਾਤਮਾ ਨੇ ਆਪਣੇ ਭਗਤਾਂ ਨੂੰ ਆਪਣੀ ਆਤਮਕ ਜੀਵਨ ਦੇਣ ਵਾਲੀ ਭਗਤੀ ਦਾ ਖ਼ਜ਼ਾਨਾ ਬਖ਼ਸ਼ਿਆ ਹੋਇਆ ਹੈ। ਜੇਹੜਾ ਮਨੁੱਖ ਮੂਰਖ ਹੁੰਦਾ ਹੈ ਉਹੀ ਉਹਨਾਂ ਦੀ ਬਰਾਬਰੀ ਕਰਦਾ ਹੈ (ਇਸ ਈਰਖਾ ਦੇ ਕਾਰਨ, ਸਗੋਂ) ਉਸ ਦਾ ਮੂੰਹ ਇਸ ਲੋਕ ਤੇ ਪਰਲੋਕ ਵਿਚ ਕਾਲਾ ਹੁੰਦਾ ਹੈ (ਉਹ ਲੋਕ ਪਰਲੋਕ ਵਿਚ ਬਦਨਾਮੀ ਖੱਟਦਾ ਹੈ)੨।

ਹੇ ਭਾਈ! ਉਹੀ ਮਨੁੱਖ ਭਗਤ ਹਨ, ਉਹ ਮਨੁੱਖ (ਪਰਮਾਤਮਾ ਦੇ) ਸੇਵਕ ਹਨ, ਜਿਨ੍ਹਾਂ ਨੂੰ ਪਰਮਾਤਮਾ ਦਾ ਨਾਮ ਪਿਆਰਾ ਲੱਗਦਾ ਹੈ। ਉਹਨਾਂ (ਸੇਵਕਾਂ ਭਗਤਾਂ) ਦੀ ਸਰਨ ਪਿਆਂ ਪਰਮਾਤਮਾ (ਦਾ ਮਿਲਾਪ) ਪ੍ਰਾਪਤ ਹੁੰਦਾ ਹੈ। (ਸੇਵਕਾਂ ਭਗਤਾਂ ਦੇ) ਨਿੰਦਕ ਦੇ ਸਿਰ ਉਤੇ (ਤਾਂ ਜਗਤ ਵਲੋਂ) ਸੁਆਹ (ਹੀ) ਪੈਂਦੀ ਹੈ।੩।

ਹੇ ਭਾਈ! (ਉਂਞ ਤਾਂ ਆਪਣੇ ਅੰਦਰ ਦੀ ਫਿਟਕਾਰ ਨੂੰ) ਉਹੀ ਮਨੁੱਖ ਜਾਣਦਾ ਹੈ ਜਿਸ ਦੇ ਹਿਰਦੇ ਵਿਚ ਇਹ ਬਖ਼ੀਲੀ ਵਾਲੀ ਦਸ਼ਾ) ਵਾਪਰਦੀ ਹੈ। (ਪਰ) ਤੁਸੀ ਜਗਤ ਦੇ ਗੁਰੂ ਨਾਨਕ (ਪਾਤਸ਼ਾਹ) ਨੂੰ ਭੀ ਪੁੱਛ ਕੇ ਵਿਚਾਰ ਕਰ ਵੇਖੋ (ਇਹ ਯਕੀਨ ਜਾਣੋ ਕਿ) ਜਗਤ ਦੇ ਸ਼ੁਰੂ ਤੋਂ ਲੈ ਕੇ ਯੁਗਾਂ ਦੇ ਸ਼ੁਰੂ ਤੋਂ ਲੈ ਕੇ, ਕਦੇ ਵੀ ਕਿਸੇ ਮਨੁੱਖ ਨੇ (ਮਹਾ ਪੁਰਖਾਂ ਨਾਲ) ਈਰਖਾ ਦੀ ਰਾਹੀਂ (ਆਤਮਕ ਜੀਵਨ ਦਾ ਧਨ) ਨਹੀਂ ਲੱਭਾ। (ਮਹਾਂ ਪੁਰਖਾਂ ਨਾਲ) ਸੇਵਕ-ਭਾਵਨਾ ਰੱਖਿਆਂ ਹੀ (ਸੰਸਾਰ-ਸਮੁੰਦਰ ਤੋਂ) ਪਾਰ-ਉਤਾਰਾ ਹੁੰਦਾ ਹੈ।੪।੨।੯।

ਸੂਹੀ ਮਹਲਾ ੪ ॥ ਜਿਥੈ ਹਰਿ ਆਰਾਧੀਐ ਤਿਥੈ ਹਰਿ ਮਿਤੁ ਸਹਾਈ ॥ ਗੁਰ ਕਿਰਪਾ ਤੇ ਹਰਿ ਮਨਿ ਵਸੈ ਹੋਰਤੁ ਬਿਧਿ ਲਇਆ ਨ ਜਾਈ ॥੧॥ ਹਰਿ ਧਨੁ ਸੰਚੀਐ ਭਾਈ ॥ ਜਿ ਹਲਤਿ ਪਲਤਿ ਹਰਿ ਹੋਇ ਸਖਾਈ ॥੧॥ ਰਹਾਉ ॥ ਸਤਸੰਗਤੀ ਸੰਗਿ ਹਰਿ ਧਨੁ ਖਟੀਐ ਹੋਰ ਥੈ ਹੋਰਤੁ ਉਪਾਇ ਹਰਿ ਧਨੁ ਕਿਤੈ ਨ ਪਾਈ ॥ ਹਰਿ ਰਤਨੈ ਕਾ ਵਾਪਾਰੀਆ ਹਰਿ ਰਤਨ ਧਨੁ ਵਿਹਾਝੇ ਕਚੈ ਕੇ ਵਾਪਾਰੀਏ ਵਾਕਿ ਹਰਿ ਧਨੁ ਲਇਆ ਨ ਜਾਈ ॥੨॥ {ਪੰਨਾ 733-734}

ਪਦਅਰਥ: ਮਿਤੁਮਿੱਤਰ। ਸਹਾਈਮਦਦਗਾਰ। ਤੇਤੋਂ, ਨਾਲ। ਮਨਿਮਨ ਵਿਚ। ਹੋਰਤੁ ਬਿਧਿਕਿਸੇ ਹੋਰ ਤਰੀਕੇ ਨਾਲ। {ਹੋਰਤੁਹੋਰ ਦੀ ਰਾਹੀਂ। ਜਿਤੁਜਿਸ ਦੀ ਰਾਹੀਂ। ਤਿਤੁਉਸ ਦੀ ਰਾਹੀਂ।੧।

ਸੰਚੀਐਇਕੱਠਾ ਕਰਨਾ ਚਾਹੀਦਾ ਹੈ। ਭਾਈਹੇ ਭਾਈ! ਜਿ ਹਰਿਜੇਹੜਾ ਹਰੀ! ਹਲਤਿਇਸ ਲੋਕ ਵਿਚ। ਪਲਤਿਪਰਲੋਕ ਵਿਚ। ਸਖਾਈਮਿੱਤਰ।੧।ਰਹਾਉ।

ਸੰਗਿਨਾਲ। ਸਤ ਸੰਗਤੀ ਸੰਗਿਸਤਸੰਗੀਆਂ ਨਾਲ (ਰਲ ਕੇ)ਖਟੀਐਖੱਟਿਆ ਜਾ ਸਕਦਾ ਹੈ। ਹੋਰਥੈਕਿਸੇ ਹੋਰ ਥਾਂ। ਹੋਰਤੁ ਉਪਾਇਕਿਸੇ ਹੋਰ ਜਤਨ ਨਾਲ। ਕਿਤੈਕਿਸੇ ਭੀ ਥਾਂ। ਵਿਹਾਝੇਖ਼ਰੀਦਦਾ ਹੈ।

ਕਚੈ ਕੇ ਵਾਪਾਰੀਏਕੱਚ ਦਾ ਵਪਾਰ ਕਰਨ ਵਾਲੇ (ਕੱਚ ਹੀ ਵਿਹਾਝਦੇ ਹਨ)ਵਾਕਿ—(ਉਹਨਾਂ ਦੇ) ਵਾਕ ਨਾਲ, (ਉਹਨਾਂ ਦੀ) ਸਿੱਖਿਆ ਨਾਲ।੨।

ਅਰਥ: ਹੇ ਭਾਈ! ਜੇਹੜਾ ਹਰੀ ਇਸ ਲੋਕ ਵਿਚ ਅਤੇ ਪਰਲੋਕ ਵਿਚ ਮਿੱਤਰ ਬਣਦਾ ਹੈ, ਉਸ ਦਾ ਨਾਮ-ਧਨ ਇਕੱਠਾ ਕਰਨਾ ਚਾਹੀਦਾ ਹੈ।੧।ਰਹਾਉ।

ਹੇ ਭਾਈ! ਜਿਸ ਭੀ ਥਾਂ ਪਰਮਾਤਮਾ ਦਾ ਆਰਾਧਨ ਕੀਤਾ ਜਾਏ, ਉਹ ਮਿੱਤਰ ਪਰਮਾਤਮਾ ਉੱਥੇ ਹੀ ਆ ਮਦਦਗਾਰ ਬਣਦਾ ਹੈ। (ਪਰ ਉਹ) ਪਰਮਾਤਮਾ ਗੁਰੂ ਦੀ ਕਿਰਪਾ ਨਾਲ (ਹੀ ਮਨੁੱਖ ਦੇ) ਮਨ ਵਿਚ ਵੱਸ ਸਕਦਾ ਹੈ, ਕਿਸੇ ਭੀ ਹੋਰ ਤਰੀਕੇ ਨਾਲ ਉਸ ਨੂੰ ਲੱਭਿਆ ਨਹੀਂ ਜਾ ਸਕਦਾ।੧।

ਹੇ ਭਾਈ! ਸਤਸੰਗੀਆਂ ਨਾਲ (ਮਿਲ ਕੇ) ਪਰਮਾਤਮਾ ਦਾ ਨਾਮ-ਧਨ ਖੱਟਿਆ ਜਾ ਸਕਦਾ ਹੈ, (ਸਤਸੰਗ ਤੋਂ ਬਿਨਾ) ਕਿਸੇ ਭੀ ਹੋਰ ਥਾਂ, ਕਿਸੇ ਭੀ ਹੋਰ ਜਤਨ ਨਾਲ ਹਰਿ-ਨਾਮ ਧਨ ਖ਼ਰੀਦਦਾ ਹੈ, ਨਾਸਵੰਤ ਪਦਾਰਥਾਂ ਦੇ ਵਪਾਰੀ (ਮਾਇਕ ਪਦਾਰਥ ਹੀ ਖ਼ਰੀਦਦੇ ਹਨ ਉਹਨਾਂ ਦੀ) ਸਿੱਖਿਆ ਨਾਲ ਹਰਿ-ਨਾਮ-ਧਨ ਪ੍ਰਾਪਤ ਨਹੀਂ ਕੀਤਾ ਜਾ ਸਕਦਾ।੨।

TOP OF PAGE

Sri Guru Granth Darpan, by Professor Sahib Singh