ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ

Page 740

ਸੂਹੀ ਮਹਲਾ ੫ ॥ ਰਹਣੁ ਨ ਪਾਵਹਿ ਸੁਰਿ ਨਰ ਦੇਵਾ ॥ ਊਠਿ ਸਿਧਾਰੇ ਕਰਿ ਮੁਨਿ ਜਨ ਸੇਵਾ ॥੧॥ ਜੀਵਤ ਪੇਖੇ ਜਿਨ੍ਹ੍ਹੀ ਹਰਿ ਹਰਿ ਧਿਆਇਆ ॥ ਸਾਧਸੰਗਿ ਤਿਨ੍ਹ੍ਹੀ ਦਰਸਨੁ ਪਾਇਆ ॥੧॥ ਰਹਾਉ ॥ ਬਾਦਿਸਾਹ ਸਾਹ ਵਾਪਾਰੀ ਮਰਨਾ ॥ ਜੋ ਦੀਸੈ ਸੋ ਕਾਲਹਿ ਖਰਨਾ ॥੨॥ ਕੂੜੈ ਮੋਹਿ ਲਪਟਿ ਲਪਟਾਨਾ ॥ ਛੋਡਿ ਚਲਿਆ ਤਾ ਫਿਰਿ ਪਛੁਤਾਨਾ ॥੩॥ ਕ੍ਰਿਪਾ ਨਿਧਾਨ ਨਾਨਕ ਕਉ ਕਰਹੁ ਦਾਤਿ ॥ ਨਾਮੁ ਤੇਰਾ ਜਪੀ ਦਿਨੁ ਰਾਤਿ ॥੪॥੮॥੧੪॥ {ਪੰਨਾ 740}

ਪਦਅਰਥ: ਰਹਣੁਸਦਾ ਦਾ ਟਿਕਾਣਾ। ਨ ਪਾਵਹਿਨਹੀਂ ਹਾਸਲ ਕਰ ਸਕਦੇ। ਸੁਰਿ ਨਰਦੈਵੀ ਮਨੁੱਖ। ਦੇਵਾਦੇਵਤੇ। ਊਠਿ ਸਿਧਾਰੇਉੱਠ ਕੇ ਤੁਰ ਪਏ। ਕਰਿਕਰ ਕੇ।੧।

ਜੀਵਤਜੀਊਂਦੇ, ਆਤਮਕ ਜੀਵਨ ਵਾਲੇ। ਪੇਖੇਵੇਖੇ ਹਨ। ਸੰਗਿਸੰਗਤਿ ਵਿਚ। ਤਿਨ੍ਹ੍ਹੀਉਹਨਾਂ ਨੇ ਹੀ।੧।ਰਹਾਉ।

ਸਾਹਸ਼ਾਹ। ਦੀਸੈਦਿੱਸਦਾ ਹੈ। ਸੋਉਸ ਨੂੰ। ਕਾਲਹਿਕਾਲ ਨੇ। ਖਰਨਾਲੈ ਜਾਣਾ ਹੈ।੨।

ਮੋਹਿਮੋਹਿ ਵਿਚ। ਛੋਡਿਛੱਡ ਕੇ।੩।

ਕ੍ਰਿਪਾ ਨਿਧਾਨਹੇ ਕਿਰਪਾ ਦੇ ਖ਼ਜ਼ਾਨੇ! ਜਪੀਜਪੀਂ, ਮੈਂ ਜਪਦਾ ਰਹਾਂ।੪।

ਅਰਥ: ਹੇ ਭਾਈ! ਆਤਮਕ ਜੀਵਨ ਵਾਲੇ (ਸਫਲ ਜੀਵਨ ਵਾਲੇ ਸਿਰਫ਼ ਉਹੀ) ਵੇਖੇ ਜਾਂਦੇ ਹਨ ਜਿਨ੍ਹਾਂ ਨੇ ਪਰਮਾਤਮਾ ਦਾ ਸਿਮਰਨ ਕੀਤਾ ਹੈ, ਉਹਨਾਂ ਨੇ ਹੀ ਸਾਧ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਦਰਸਨ ਕੀਤਾ ਹੈ।੧।ਰਹਾਉ।

ਹੇ ਭਾਈ! (ਅਨੇਕਾਂ ਮਨੁੱਖ ਆਪਣੇ ਆਪ ਨੂੰ) ਦੈਵੀ ਮਨੁੱਖ, ਦੇਵਤੇ (ਅਖਵਾ ਗਏ, ਅਨੇਕਾਂ ਆਪਣੇ ਆਪ ਨੂੰ) ਰਿਸ਼ੀ ਮੁਨੀ (ਅਖਵਾ ਗਏ, ਅਨੇਕਾਂ ਹੀ ਉਹਨਾਂ ਦੀ) ਸੇਵਾ ਕਰ ਕੇ (ਜਗਤ ਤੋਂ ਆਖ਼ਰ ਆਪੋ ਆਪਣੀ ਵਾਰੀ) ਚਲੇ ਜਾਂਦੇ ਰਹੇ, (ਕੋਈ ਭੀ ਇਥੇ) ਸਦਾ ਲਈ ਟਿਕੇ ਨਹੀਂ ਰਹਿ ਸਕਦੇ।੧।

ਹੇ ਭਾਈ! ਸ਼ਾਹ, ਵਾਪਾਰੀ, ਬਾਦਸ਼ਾਹ (ਸਭਨਾਂ ਨੇ ਆਖ਼ਰ) ਮਰਨਾ ਹੈ। ਜੇਹੜਾ ਭੀ ਕੋਈ (ਇਥੇ) ਦਿੱਸਦਾ ਹੈ, ਹਰੇਕ ਨੂੰ ਮੌਤ ਨੇ ਲੈ ਜਾਣਾ ਹੈ।੨।

ਹੇ ਭਾਈ! ਮਨੁੱਖ ਝੂਠੇ ਮੋਹ ਵਿਚ ਸਦਾ ਫਸਿਆ ਰਹਿੰਦਾ ਹੈ (ਤੇ, ਪਰਮਾਤਮਾ ਨੂੰ ਭੁਲਾਈ ਰੱਖਦਾ ਹੈ, ਪਰ ਜਦੋਂ ਦੁਨੀਆ ਦੇ ਪਦਾਰਥ) ਛੱਡ ਕੇ ਤੁਰਦਾ ਹੈ, ਤਾਂ ਤਦੋਂ ਪਛੁਤਾਂਦਾ ਹੈ।੩।

ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! (ਮੈਨੂੰ) ਨਾਨਕ ਨੂੰ (ਇਹ) ਦਾਤਿ ਦੇਹ (ਕਿ) ਮੈਂ (ਨਾਨਕ) ਦਿਨ ਰਾਤ ਤੇਰਾ ਨਾਮ ਜਪਦਾ ਰਹਾਂ।੪।੮।੧੪।

ਸੂਹੀ ਮਹਲਾ ੫ ॥ ਘਟ ਘਟ ਅੰਤਰਿ ਤੁਮਹਿ ਬਸਾਰੇ ॥ ਸਗਲ ਸਮਗ੍ਰੀ ਸੂਤਿ ਤੁਮਾਰੇ ॥੧॥ ਤੂੰ ਪ੍ਰੀਤਮ ਤੂੰ ਪ੍ਰਾਨ ਅਧਾਰੇ ॥ ਤੁਮ ਹੀ ਪੇਖਿ ਪੇਖਿ ਮਨੁ ਬਿਗਸਾਰੇ ॥੧॥ ਰਹਾਉ ॥ ਅਨਿਕ ਜੋਨਿ ਭ੍ਰਮਿ ਭ੍ਰਮਿ ਭ੍ਰਮਿ ਹਾਰੇ ॥ ਓਟ ਗਹੀ ਅਬ ਸਾਧ ਸੰਗਾਰੇ ॥੨॥ ਅਗਮ ਅਗੋਚਰੁ ਅਲਖ ਅਪਾਰੇ ॥ ਨਾਨਕੁ ਸਿਮਰੈ ਦਿਨੁ ਰੈਨਾਰੇ ॥੩॥੯॥੧੫॥ {ਪੰਨਾ 740}

ਪਦਅਰਥ: ਘਟਸਰੀਰ। ਘਟ ਘਟ ਅੰਤਰਿਹਰੇਕ ਸਰੀਰ ਵਿਚ। ਤੁਮਹਿਤੁਮ ਹੀ, ਤੂੰ ਹੀ। ਬਸਾਰੇਵੱਸ ਰਿਹਾ ਹੈਂ। ਸਗਲ ਸਮਗ੍ਰੀਸਾਰੀਆਂ ਚੀਜ਼ਾਂ। ਸੂਤਿਧਾਗੇ ਵਿਚ।੧।

ਪ੍ਰਾਨ ਅਧਾਰੇਜਿੰਦ ਦਾ ਆਸਰਾ। ਪੇਖਿਵੇਖ ਕੇ। ਬਿਗਸਾਰੇਖਿੜਦਾ ਹੈ।੧।ਰਹਾਉ।

ਭ੍ਰਮਿਭਟਕ ਕੇ। ਹਾਰੇਥੱਕ ਜਾਂਦੇ ਹਨ। ਗਹੀਫੜੀ। ਅਬਹੁਣ, ਮਨੁੱਖਾ ਜਨਮ ਵਿਚ।੨।

ਅਗਮਅਪਹੁੰਚ। ਅਗੋਚਰੁ—{ਗੋਚਰੁ} ਜਿਸ ਤਕ ਗਿਆਨਇੰਦ੍ਰਿਆਂ ਦੀ ਪਹੁੰਚ ਨਾਹ ਹੋ ਸਕੇ। ਅਪਾਰੇਬੇਅੰਤ। ਨਾਨਕ ਸਿਮਰੈਨਾਨਕ ਸਿਮਰਦਾ ਹੈ। ਰੈਨਾਰੇਰਾਤ।੩।

ਅਰਥ: ਹੇ ਪ੍ਰਭੂ! ਤੂੰ ਸਾਡਾ ਪ੍ਰੀਤਮ ਹੈਂ, ਤੂੰ ਸਾਡੀ ਜਿੰਦ ਦਾ ਆਸਰਾ ਹੈਂ। ਤੈਨੂੰ ਹੀ ਵੇਖ ਵੇਖ ਕੇ (ਸਾਡਾ) ਮਨ ਖ਼ੁਸ਼ ਹੁੰਦਾ ਹੈ।੧।ਰਹਾਉ।

ਹੇ ਪ੍ਰਭੂ! ਹਰੇਕ ਸਰੀਰ ਵਿਚ ਤੂੰ ਹੀ ਵੱਸਦਾ ਹੈਂ, (ਦੁਨੀਆ ਦੀਆਂ) ਸਾਰੀਆਂ ਚੀਜ਼ਾਂ ਤੇਰੀ ਹੀ ਮਰਯਾਦਾ ਦੇ ਧਾਗੇ ਵਿਚ (ਪ੍ਰੋਤੀਆਂ ਹੋਈਆਂ) ਹਨ।੧।

ਹੇ ਪ੍ਰਭੂ! (ਤੈਥੋਂ ਵਿਛੁੜ ਕੇ ਜੀਵ) ਅਨੇਕਾਂ ਜੂਨਾਂ ਵਿਚ ਭਟਕ ਭਟਕ ਕੇ ਥੱਕ ਜਾਂਦੇ ਹਨ। ਮਨੁੱਖਾ ਜਨਮ ਵਿਚ ਆ ਕੇ (ਤੇਰੀ ਮੇਹਰ ਨਾਲ) ਸਾਧ ਸੰਗਤਿ ਦਾ ਆਸਰਾ ਲੈਂਦੇ ਹਨ।੨।

ਹੇ ਭਾਈ! (ਸਾਧ ਸੰਗਤਿ ਦੀ ਬਰਕਤਿ ਨਾਲ) ਨਾਨਕ ਦਿਨ ਰਾਤ ਉਸ ਪਰਮਾਤਮਾ ਦਾ ਨਾਮ ਸਿਮਰਦਾ ਹੈ ਜੋ ਅਪਹੁੰਚ ਹੈ, ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ, ਜੋ ਮਨੁੱਖ ਦੀ ਸਮਝ ਤੋਂ ਪਰੇ ਹੈ, ਅਤੇ ਜੋ ਬੇਅੰਤ ਹੈ।੩।੯।੧੫।

ਸੂਹੀ ਮਹਲਾ ੫ ॥ ਕਵਨ ਕਾਜ ਮਾਇਆ ਵਡਿਆਈ ॥ ਜਾ ਕਉ ਬਿਨਸਤ ਬਾਰ ਨ ਕਾਈ ॥੧॥ ਇਹੁ ਸੁਪਨਾ ਸੋਵਤ ਨਹੀ ਜਾਨੈ ॥ ਅਚੇਤ ਬਿਵਸਥਾ ਮਹਿ ਲਪਟਾਨੈ ॥੧॥ ਰਹਾਉ ॥ ਮਹਾ ਮੋਹਿ ਮੋਹਿਓ ਗਾਵਾਰਾ ॥ ਪੇਖਤ ਪੇਖਤ ਊਠਿ ਸਿਧਾਰਾ ॥੨॥ ਊਚ ਤੇ ਊਚ ਤਾ ਕਾ ਦਰਬਾਰਾ ॥ ਕਈ ਜੰਤ ਬਿਨਾਹਿ ਉਪਾਰਾ ॥੩॥ ਦੂਸਰ ਹੋਆ ਨਾ ਕੋ ਹੋਈ ॥ ਜਪਿ ਨਾਨਕ ਪ੍ਰਭ ਏਕੋ ਸੋਈ ॥੪॥੧੦॥੧੬॥ {ਪੰਨਾ 740}

ਪਦਅਰਥ: ਕਵਨ ਕਾਜਕਿਸ ਕੰਮ? ਕਉਜਿਸ (ਮਾਇਆ) ਨੂੰ। ਬਾਰਦੇਰ। ਕਾਈ ਬਾਰਕੋਈ ਭੀ ਦੇਰ।੧।

ਜਾਨੈਜਾਣਦਾ, ਸਮਝਦਾ। ਅਚੇਤਗ਼ਾਫ਼ਲ। ਬਿਵਸਥਾਹਾਲਤ। ਲਪਟਾਨੈਚੰਬੜਿਆ ਰਹਿੰਦਾ ਹੈ।੧।ਰਹਾਉ।

ਮੋਹਿਮੋਹ ਵਿਚ। ਮੋਹਿਓਮੋਹਿਆ ਰਹਿੰਦਾ ਹੈ, ਮਸਤ ਰਹਿੰਦਾ ਹੈ। ਗਾਵਾਰਾਮੂਰਖ। ਸਿਧਾਰਾਤੁਰ ਪੈਂਦਾ ਹੈ।੨।

ਤਾ ਕਾਉਸ (ਪਰਮਾਤਮਾ) ਦਾ। ਬਿਨਾਹਿਨਾਸ ਕਰ ਕੇ। ਉਪਾਰਾਪੈਦਾ ਕਰਦਾ ਹੈ।੩।

ਕੋਕੋਈ। ਹੋਈਹੋਵੇਗਾ।੪।

ਅਰਥ: ਹੇ ਭਾਈ! ਇਹ (ਜਗਤ ਇਉਂ ਹੈ, ਜਿਵੇਂ) ਸੁਪਨਾ (ਹੁੰਦਾ) ਹੈ, (ਸੁਪਨੇ ਵਿਚ) ਸੁੱਤਾ ਹੋਇਆ ਮਨੁੱਖ (ਇਹ) ਨਹੀਂ ਜਾਣਦਾ (ਕਿ ਮੈਂ ਸੁੱਤਾ ਪਿਆ ਹਾਂ, ਤੇ ਸੁਪਨਾ ਵੇਖ ਰਿਹਾ ਹਾਂ। ਇਸੇ ਤਰ੍ਹਾਂ ਮਨੁੱਖ ਜਗਤ ਦੇ ਮੋਹ ਵਾਲੀ) ਗ਼ਾਫ਼ਲ ਹਾਲਤ ਵਿਚ (ਜਗਤ ਦੇ ਮੋਹ ਨਾਲ) ਚੰਬੜਿਆ ਰਹਿੰਦਾ ਹੈ।੧।ਰਹਾਉ।

ਹੇ ਭਾਈ! ਜਿਸ ਮਾਇਆ ਦੇ ਨਾਸ ਹੁੰਦਿਆਂ ਰਤਾ ਚਿਰ ਨਹੀਂ ਲੱਗਦਾ, ਉਸ ਮਾਇਆ ਦੇ ਕਾਰਨ ਮਿਲੀ ਵਡਿਆਈ ਭੀ ਕਿਸੇ ਕੰਮ ਨਹੀਂ।੧।

ਹੇ ਭਾਈ! ਮੂਰਖ ਮਨੁੱਖ ਮਾਇਆ ਦੇ ਵੱਡੇ ਮੋਹ ਵਿਚ ਮਸਤ ਰਹਿੰਦਾ ਹੈ, ਪਰ ਵੇਂਹਦਿਆਂ ਵੇਂਹਦਿਆਂ ਹੀ (ਇਥੋਂ) ਉਠ ਕੇ ਤੁਰ ਪੈਂਦਾ ਹੈ।੨।

ਹੇ ਭਾਈ! (ਪਰਮਾਤਮਾ ਦਾ ਨਾਮ ਹੀ ਜਪ) ਉਸ ਦਾ ਦਰਬਾਰ ਉੱਚੇ ਤੋਂ ਉੱਚਾ ਹੈ। ਉਹ ਅਨੇਕਾਂ ਜੀਵਾਂ ਨੂੰ ਨਾਸ ਭੀ ਕਰਦਾ ਹੈ, ਤੇ, ਪੈਦਾ ਭੀ ਕਰਦਾ ਹੈ।੩।

ਹੇ ਨਾਨਕ! ਉਸ ਇਕ ਪਰਮਾਤਮਾ ਦਾ ਨਾਮ ਹੀ ਜਪਿਆ ਕਰ, ਜਿਸ ਵਰਗਾ ਹੋਰ ਕੋਈ ਦੂਜਾ ਨਾਹ ਅਜੇ ਤਕ ਕੋਈ ਹੋਇਆ ਹੈ, ਨਾਹ ਹੀ (ਅਗਾਂਹ ਨੂੰ) ਹੋਵੇਗਾ।੪।੧੦।੧੬।

ਸੂਹੀ ਮਹਲਾ ੫ ॥ ਸਿਮਰਿ ਸਿਮਰਿ ਤਾ ਕਉ ਹਉ ਜੀਵਾ ॥ ਚਰਣ ਕਮਲ ਤੇਰੇ ਧੋਇ ਧੋਇ ਪੀਵਾ ॥੧॥ ਸੋ ਹਰਿ ਮੇਰਾ ਅੰਤਰਜਾਮੀ ॥ ਭਗਤ ਜਨਾ ਕੈ ਸੰਗਿ ਸੁਆਮੀ ॥੧॥ ਰਹਾਉ ॥ ਸੁਣਿ ਸੁਣਿ ਅੰਮ੍ਰਿਤ ਨਾਮੁ ਧਿਆਵਾ ॥ ਆਠ ਪਹਰ ਤੇਰੇ ਗੁਣ ਗਾਵਾ ॥੨॥ ਪੇਖਿ ਪੇਖਿ ਲੀਲਾ ਮਨਿ ਆਨੰਦਾ ॥ ਗੁਣ ਅਪਾਰ ਪ੍ਰਭ ਪਰਮਾਨੰਦਾ ॥੩॥ ਜਾ ਕੈ ਸਿਮਰਨਿ ਕਛੁ ਭਉ ਨ ਬਿਆਪੈ ॥ ਸਦਾ ਸਦਾ ਨਾਨਕ ਹਰਿ ਜਾਪੈ ॥੪॥੧੧॥੧੭॥ {ਪੰਨਾ 740}

ਪਦਅਰਥ: ਤਾ ਕਉਉਸ (ਪਰਮਾਤਮਾ ਦੇ ਨਾਮ) ਨੂੰ। ਹਉਮੈਂ। ਜੀਵਾਜੀਵਾਂ, ਮੈਂ ਆਤਮਕ ਜੀਵਨ ਹਾਸਲ ਕਰਦਾ ਹਾਂ। ਪੀਵਾਪੀਵਾਂ, ਮੈਂ ਪੀਂਦਾ ਹਾਂ।੧।

ਅੰਤਰਜਾਮੀਹਰੇਕ ਦੇ ਦਿਲ ਦੀ ਜਾਣਨ ਵਾਲਾ। ਕੈ ਸੰਗਿਦੇ ਨਾਲ।੧।ਰਹਾਉ।

ਸੁਣਿਸੁਣ ਕੇ। ਧਿਆਵਾਧਿਆਵਾਂ। ਗਾਵਾਗਾਵਾਂ।੨।

ਪੇਖਿਵੇਖ ਕੇ। ਲੀਲਾਕੌਤਕ, ਖੇਡ। ਮਨਿਮਨ ਵਿਚ। ਪ੍ਰਭਹੇ ਪ੍ਰਭੂ! ਪਰਮਾਨੰਦਾਪਰਮ ਆਨੰਦ ਦਾ ਮਾਲਕ।੩।

ਕੈ ਸਿਮਰਨਿਦੇ ਸਿਮਰਨ ਦੀ ਰਾਹੀਂ। ਬਿਆਪੈਜ਼ੋਰ ਪਾ ਸਕਦਾ। ਜਾਪੈਜਾਪਿ, ਜਪਿਆ ਕਰ।੪।

ਅਰਥ: ਹੇ ਭਾਈ! ਮਾਲਕ-ਪ੍ਰਭੂ ਆਪਣੇ ਭਗਤ ਜਨਾਂ ਦੇ ਨਾਲ ਵੱਸਦਾ ਹੈ। ਮੇਰਾ ਉਹ ਹਰੀ-ਪ੍ਰਭੂ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ।੧।ਰਹਾਉ।

ਹੇ ਭਾਈ! (ਭਗਤ ਜਨਾਂ ਦੇ ਅੰਗ-ਸੰਗ ਰਹਿਣ ਵਾਲੇ) ਉਸ (ਪ੍ਰਭੂ ਦੇ ਨਾਮ) ਨੂੰ ਮੈਂ ਸਦਾ ਸਿਮਰ ਕੇ ਆਤਮਕ ਜੀਵਨ ਹਾਸਲ ਕਰ ਰਿਹਾ ਹਾਂ। ਹੇ ਪ੍ਰਭੂ! ਮੈਂ ਤੇਰੇ ਸੋਹਣੇ ਚਰਨ ਧੋ ਧੋ ਕੇ (ਨਿੱਤ) ਪੀਂਦਾ ਹਾਂ।੧।

ਹੇ ਪ੍ਰਭੂ! ਮੁੜ ਮੁੜ (ਇਹ) ਸੁਣ ਕੇ (ਕਿ ਤੇਰਾ) ਨਾਮ ਆਤਮਕ ਜੀਵਨ ਦੇਣ ਵਾਲਾ (ਹੈ,) ਮੈਂ (ਤੇਰਾ ਨਾਮ) ਸਿਮਰਦਾ ਰਹਿੰਦਾ ਹਾਂ, ਅੱਠੇ ਪਹਰ ਮੈਂ ਤੇਰੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹਾਂ।੨।

ਹੇ ਸਭ ਤੋਂ ਉੱਚੇ ਆਨੰਦ ਦੇ ਮਾਲਕ ਪ੍ਰਭੂ! ਤੇਰੇ ਗੁਣ ਬੇਅੰਤ ਹਨ, ਤੇਰੇ ਕੌਤਕ ਵੇਖ ਵੇਖ ਕੇ ਮੇਰੇ ਮਨ ਵਿਚ ਆਨੰਦ ਪੈਦਾ ਹੁੰਦਾ ਹੈ।

ਹੇ ਨਾਨਕ! ਤੂੰ ਭੀ ਸਦਾ ਹੀ ਉਸ ਹਰੀ ਦਾ ਨਾਮ ਜਪਿਆ ਕਰ, ਜਿਸ ਦੇ ਸਿਮਰਨ ਦੀ ਬਰਕਤਿ ਨਾਲ ਕੋਈ ਡਰ ਪੋਹ ਨਹੀਂ ਸਕਦਾ।੪।੧੧।੧੭।

ਸੂਹੀ ਮਹਲਾ ੫ ॥ ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥ ਸਾਧਸੰਗਿ ਜਨਮ ਮਰਣ ਨਿਵਾਰੀ ॥ ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥ ਕਾਮ ਕ੍ਰੋਧ ਲੋਭ ਮੋਹ ਤਜਾਰੀ ॥ ਦ੍ਰਿੜੁ ਨਾਮ ਦਾਨੁ ਇਸਨਾਨੁ ਸੁਚਾਰੀ ॥੩॥ ਕਹੁ ਨਾਨਕ ਇਹੁ ਤਤੁ ਬੀਚਾਰੀ ॥ ਰਾਮ ਨਾਮ ਜਪਿ ਪਾਰਿ ਉਤਾਰੀ ॥੪॥੧੨॥੧੮॥ {ਪੰਨਾ 740}

ਪਦਅਰਥ: ਕੈ ਬਚਨਿਦੇ ਬਚਨ ਦੀ ਰਾਹੀਂ। ਰਿਦੈਹਿਰਦੇ ਵਿਚ। ਧਾਰੀਧਾਰੀਂ, ਮੈਂ ਧਾਰਦਾ ਹਾਂ। ਰਸਨਾਜੀਭ (ਨਾਲ)ਜਪਉਜਪਉਂ, ਮੈਂ ਜਪਦਾ ਹਾਂ। ਬਨਵਾਰੀ—{वनमालिन् = ਜੰਗਲੀ ਫੁੱਲਾਂ ਦੀ ਮਾਲਾ ਵਾਲਾ} ਪਰਮਾਤਮਾ।੧।

ਮੂਰਤਿਹਸਤੀ, ਹੋਂਦ, ਸਰੂਪ। ਸਫਲ ਮੂਰਤਿ—(ਉਹ ਗੁਰੂ) ਜਿਸ ਦੀ ਹੋਂਦ ਮਨੁੱਖਾ ਜਨਮ ਦਾ ਫਲ ਦੇਣ ਵਾਲੀ ਹੈ। ਬਲਿਹਾਰੀਸਦਕੇ। ਚਰਣ ਕਮਲਕੌਲ ਫੁੱਲਾਂ ਵਰਗੇ ਕੋਮਲ ਚਰਨ। ਅਧਾਰੀਆਸਰਾ ਬਣਾਂਦਾ ਹਾਂ।੧।ਰਹਾਉ।

ਸਾਧ ਸੰਗਿਗੁਰੂ ਦੀ ਸੰਗਤਿ ਵਿਚ। ਨਿਵਾਰੀਨਿਵਾਰੀਂ, ਮੈਂ ਦੂਰ ਕਰਦਾ ਹਾਂ। ਅੰਮ੍ਰਿਤ ਕਥਾਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ। ਕਰਨ ਅਧਾਰੀਕੰਨਾਂ ਨੂੰ ਆਸਰਾ ਦੇਂਦਾ ਹਾਂ।੨।

ਤਜਾਰੀਤਿਆਗਦਾ ਹਾਂ। ਦ੍ਰਿੜੁ—(ਹਿਰਦੇ ਵਿਚ) ਪੱਕਾ ਟਿਕਾਣਾ। ਦਾਨੁਦੂਜਿਆਂ ਦੀ ਸੇਵਾ। ਇਸਨਾਨੁਪਵਿਤ੍ਰ ਆਚਰਨ। ਸੁਚਾਰੀਚੰਗੀ ਜੀਵਨਮਰਯਾਦਾ।੩।

ਨਾਨਕਹੇ ਨਾਨਕ! ਤਤੁਨਿਚੋੜ, ਅਸਲੀਅਤ। ਜਪਿਜਪ ਕੇ। ਉਤਾਰੀਉਤਾਰਿ, ਲੰਘਾ।੪।

ਅਰਥ: ਹੇ ਭਾਈ! ਗੁਰੂ ਦੀ ਹਸਤੀ ਮਨੁੱਖਾ ਜੀਵਨ ਦਾ ਫਲ ਦੇਣ ਵਾਲੀ ਹੈ। ਮੈਂ (ਗੁਰੂ ਦੇ) ਦਰਸਨ ਤੋਂ ਸਦਕੇ ਜਾਂਦਾ ਹਾਂ। ਗੁਰੂ ਦੇ ਕੋਮਲ ਚਰਨਾਂ ਨੂੰ ਮੈਂ ਆਪਣੇ ਮਨ ਦਾ ਜਿੰਦ ਦਾ ਆਸਰਾ ਬਣਾਂਦਾ ਹਾਂ।੧।ਰਹਾਉ।

ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਮੈਂ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਧਿਆਨ ਧਰਦਾ ਹਾਂ, ਅਤੇ ਆਪਣੀ ਜੀਭ ਨਾਲ ਪਰਮਾਤਮਾ (ਦੇ ਨਾਮ) ਦਾ ਜਾਪ ਜਪਦਾ ਹਾਂ।੧।

ਹੇ ਭਾਈ! ਗੁਰੂ ਦੀ ਸੰਗਤਿ ਵਿਚ (ਰਹਿ ਕੇ) ਮੈਂ ਜਨਮ ਮਰਨ ਦਾ ਗੇੜ ਮੁਕਾ ਲਿਆ ਹੈ, ਅਤੇ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਕੰਨਾਂ ਨਾਲ ਸੁਣ ਕੇ (ਇਸ ਨੂੰ ਮੈਂ ਆਪਣੇ ਜੀਵਨ ਦਾ) ਆਸਰਾ ਬਣਾ ਰਿਹਾ ਹਾਂ।੨।

ਹੇ ਭਾਈ! (ਗੁਰੂ ਦੀ ਬਰਕਤਿ ਨਾਲ) ਮੈਂ ਕਾਮ ਕ੍ਰੋਧ ਲੋਭ ਮੋਹ (ਆਦਿਕ) ਨੂੰ ਤਿਆਗਿਆ ਹੈ। ਹਿਰਦੇ ਵਿਚ ਪ੍ਰਭੂ-ਨਾਮ ਨੂੰ ਪੱਕਾ ਕਰ ਕੇ ਟਿਕਾਣਾ, ਦੂਜਿਆਂ ਦੀ ਸੇਵਾ ਕਰਨੀ, ਆਚਰਨ ਨੂੰ ਪਵਿਤ੍ਰ ਰੱਖਣਾ-ਇਹ ਮੈਂ ਚੰਗੀ ਜੀਵਨ-ਮਰਯਾਦਾ ਬਣਾ ਲਈ ਹੈ।੩।

ਹੇ ਨਾਨਕ! ਆਖ-(ਹੇ ਭਾਈ! ਤੂੰ ਭੀ) ਇਹ ਅਸਲੀਅਤ ਆਪਣੇ ਮਨ ਵਿਚ ਵਸਾ ਲੈ, ਅਤੇ ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪ ਕੇ (ਆਪਣੇ ਆਪ ਨੂੰ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈ।੪।੧੨।੧੮।

TOP OF PAGE

Sri Guru Granth Darpan, by Professor Sahib Singh