ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ

Page 743

ਸੂਹੀ ਮਹਲਾ ੫ ॥ ਦੀਨੁ ਛਡਾਇ ਦੁਨੀ ਜੋ ਲਾਏ ॥ ਦੁਹੀ ਸਰਾਈ ਖੁਨਾਮੀ ਕਹਾਏ ॥੧॥ ਜੋ ਤਿਸੁ ਭਾਵੈ ਸੋ ਪਰਵਾਣੁ ॥ ਆਪਣੀ ਕੁਦਰਤਿ ਆਪੇ ਜਾਣੁ ॥੧॥ ਰਹਾਉ ॥ ਸਚਾ ਧਰਮੁ ਪੁੰਨੁ ਭਲਾ ਕਰਾਏ ॥ ਦੀਨ ਕੈ ਤੋਸੈ ਦੁਨੀ ਨ ਜਾਏ ॥੨॥ ਸਰਬ ਨਿਰੰਤਰਿ ਏਕੋ ਜਾਗੈ ॥ ਜਿਤੁ ਜਿਤੁ ਲਾਇਆ ਤਿਤੁ ਤਿਤੁ ਕੋ ਲਾਗੈ ॥੩॥ ਅਗਮ ਅਗੋਚਰੁ ਸਚੁ ਸਾਹਿਬੁ ਮੇਰਾ ॥ ਨਾਨਕੁ ਬੋਲੈ ਬੋਲਾਇਆ ਤੇਰਾ ॥੪॥੨੩॥੨੯॥ {ਪੰਨਾ 743}

ਪਦਅਰਥ: ਦੀਨੁਧਰਮ, ਨਾਮਧਨ। ਦੁਨੀਦੁਨੀਆ ਵਾਲੇ ਪਾਸੇ। ਜੋਜਿਸ ਮਨੁੱਖ ਨੂੰ। ਲਾਏ—(ਪਰਮਾਤਮਾ) ਲਾਂਦਾ ਹੈ। ਦੁਹੀ ਸਰਾਈਦੋਹਾਂ ਲੋਕਾਂ ਵਿਚ। ਖੁਨਾਮੀਗੁਨਹਗਾਰ, ਅਪਰਾਧੀ। ਕਹਾਏਅਖਵਾਂਦਾ ਹੈ।੧।

ਤਿਸੁਉਸ (ਪਰਮਾਤਮਾ) ਨੂੰ। ਭਾਵੈਚੰਗਾ ਲੱਗਦਾ ਹੈ। ਜਾਣੁਜਾਣੂ, ਜਾਣਨ ਵਾਲਾ।੧।ਰਹਾਉ।

ਸਚਾਸਦਾ ਕਾਇਮ ਰਹਿਣ ਵਾਲਾ। ਭਲਾਭਲਾ ਕੰਮ। ਦੀਨ ਕੈ ਤੋਸੈਨਾਮਧਨ ਇਕੱਠੇ ਕਰਨ ਨਾਲ। ਨ ਜਾਏਨਹੀਂ ਵਿਗੜਦਾ।੨।

ਸਰਬ ਨਿਰੰਤਰਿਸਭਨਾਂ ਦੇ ਅੰਦਰ ਇਕ-ਰਸ {ਅੰਤਰੁਵਿੱਥ}ਏਕੋਇਕ ਪਰਮਾਤਮਾ ਹੀ। ਜਿਤੁਜਿਸ ਪਾਸੇ। ਕੋਕੋਈ।੩।

ਅਗਮਅਪਹੁੰਚ। ਅਗੋਚਰੁ—{ਗੋਚਰੁ। ਗੋਗਿਆਨਇੰਦ੍ਰੇ} ਜਿਸ ਤਕ ਗਿਆਨਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ। ਸਚੁਸਦਾ-ਥਿਰ ਰਹਿਣ ਵਾਲਾ।੪।

ਅਰਥ: ਹੇ ਭਾਈ! ਪਰਮਾਤਮਾ ਆਪਣੀ ਰਚੀ ਸ੍ਰਿਸ਼ਟੀ ਬਾਰੇ ਆਪ ਹੀ ਸਭ ਕੁਝ ਜਾਣਨ ਵਾਲਾ ਹੈ। ਜੋ ਕੁਝ ਪਰਮਾਤਮਾ ਨੂੰ ਚੰਗਾ ਲੱਗਦਾ ਹੈ, ਜੀਵਾਂ ਨੂੰ ਉਹੀ ਕੁਝ ਸਿਰ-ਮੱਥੇ ਮੰਨਣਾ ਪੈਂਦਾ ਹੈ (ਉਹੀ ਕੁਝ ਜੀਵ ਕਰਦੇ ਹਨ)੧।ਰਹਾਉ।

ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਨਾਮ-ਧਨ ਵਿਹਾਝਣ ਵਲੋਂ ਹਟਾ ਕੇ ਦੁਨੀਆ ਦੇ ਧਨ ਵਲ ਲਾ ਦੇਂਦਾ ਹੈ, ਉਹ ਮਨੁੱਖ ਦੋਹਾਂ ਜਹਾਨਾਂ ਵਿਚ (ਇਸ ਲੋਕ ਤੇ ਪਰਲੋਕ ਵਿਚ) ਗੁਨਹਗਾਰ ਅਖਵਾਂਦਾ ਹੈ।੧।

ਹੇ ਭਾਈ! (ਜਿਸ ਮਨੁੱਖ ਪਾਸੋਂ ਪਰਮਾਤਮਾ) ਸਦਾ-ਥਿਰ ਰਹਿਣ ਵਾਲਾ (ਨਾਮ-ਸਿਮਰਨ-) ਧਰਮ ਕਰਾਂਦਾ ਹੈ, (ਨਾਮ-ਸਿਮਰਨ ਦਾ) ਨੇਕ ਭਲਾ ਕੰਮ ਕਰਾਂਦਾ ਹੈ, ਨਾਮ-ਧਨ ਇਕੱਠਾ ਕਰਦਿਆਂ ਉਸ ਦੀ ਇਹ ਦੁਨੀਆ ਭੀ ਨਹੀਂ ਵਿਗੜਦੀ।੨।

ਹੇ ਭਾਈ! (ਜੀਵਾਂ ਦੇ ਕੀਹ ਵੱਸ?) ਹਰੇਕ ਜੀਵ ਉਸੇ ਉਸੇ ਕੰਮ ਵਿਚ ਲੱਗਦਾ ਹੈ ਜਿਸ ਜਿਸ ਕੰਮ ਵਿਚ ਪਰਮਾਤਮਾ ਲਾਂਦਾ ਹੈ।੩।

ਹੇ ਪ੍ਰਭੂ! ਤੂੰ ਸਦਾ ਕਾਇਮ ਰਹਿਣ ਵਾਲਾ ਮੇਰਾ ਮਾਲਕ ਹੈਂ, ਤੂੰ ਅਪਹੁੰਚ ਹੈਂ, ਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚਿਆ ਨਹੀਂ ਜਾ ਸਕਦਾ। (ਤੇਰਾ ਦਾਸ) ਨਾਨਕ ਤੇਰਾ ਪ੍ਰੇਰਿਆ ਹੋਇਆ ਹੀ ਤੇਰਾ ਨਾਮ ਉਚਾਰ ਸਕਦਾ ਹੈ।੪।੨੩।੨੯।

ਸੂਹੀ ਮਹਲਾ ੫ ॥ ਪ੍ਰਾਤਹਕਾਲਿ ਹਰਿ ਨਾਮੁ ਉਚਾਰੀ ॥ ਈਤ ਊਤ ਕੀ ਓਟ ਸਵਾਰੀ ॥੧॥ ਸਦਾ ਸਦਾ ਜਪੀਐ ਹਰਿ ਨਾਮ ॥ ਪੂਰਨ ਹੋਵਹਿ ਮਨ ਕੇ ਕਾਮ ॥੧॥ ਰਹਾਉ ॥ ਪ੍ਰਭੁ ਅਬਿਨਾਸੀ ਰੈਣਿ ਦਿਨੁ ਗਾਉ ॥ ਜੀਵਤ ਮਰਤ ਨਿਹਚਲੁ ਪਾਵਹਿ ਥਾਉ ॥੨॥ ਸੋ ਸਾਹੁ ਸੇਵਿ ਜਿਤੁ ਤੋਟਿ ਨ ਆਵੈ ॥ ਖਾਤ ਖਰਚਤ ਸੁਖਿ ਅਨਦਿ ਵਿਹਾਵੈ ॥੩॥ ਜਗਜੀਵਨ ਪੁਰਖੁ ਸਾਧਸੰਗਿ ਪਾਇਆ ॥ ਗੁਰ ਪ੍ਰਸਾਦਿ ਨਾਨਕ ਨਾਮੁ ਧਿਆਇਆ ॥੪॥੨੪॥੩੦॥ {ਪੰਨਾ 743}

ਪਦਅਰਥ: ਕਾਲਿਸਮੇ ਵਿਚ। ਪ੍ਰਾਤਹਪ੍ਰਭਾਤ, ਸਵੇਰ। ਪ੍ਰਾਤਹ ਕਾਲਿਅੰਮ੍ਰਿਤ ਵੇਲੇ। ਉਚਾਰੀਉਚਾਰਿ, ਉਚਾਰਿਆ ਕਰ। ਈਤ ਊਤ ਕੀਇਸ ਲੋਕ ਤੇ ਪਰਲੋਕ ਦੀ। ਓਟਆਸਰਾ। ਸਵਾਰੀਸਵਾਰਿ, ਸੋਹਣਾ ਬਣਾ ਲੈ।੧।

ਜਪੀਐਜਪਣਾ ਚਾਹੀਦਾ ਹੈ। ਹੋਵਹਿਹੋ ਜਾਂਦੇ ਹਨ। ਮਨ ਕੇ ਕਾਮਮਨ ਦੇ ਕਲਪੇ ਹੋਏ ਕੰਮ।੧।ਰਹਾਉ।

ਅਬਿਨਾਸੀਨਾਸਰਹਿਤ। ਰੈਣਿਰਾਤ। ਗਾਉਗਾਇਆ ਕਰ। ਜੀਵਤ ਮਰਤਦੁਨੀਆ ਦੀ ਕਾਰ ਕਰਦਿਆਂ, ਨਿਰਮੋਹ ਰਿਹਾਂ। ਪਾਵਹਿਤੂੰ ਪ੍ਰਾਪਤ ਕਰ ਲਏਂਗਾ।੨।

ਸਾਹੁਸ਼ਾਹ, ਨਾਮਧਨ ਦਾ ਮਾਲਕ। ਸੇਵਿਸਰਨ ਪਿਆ ਰਹੁ। ਜਿਤੁਜਿਸ (ਧਨ) ਵਿਚ। ਤੋਟਿਘਾਟਾ। ਖਾਤ ਖਰਚਤਵਰਤਦਿਆਂ ਤੇ ਵੰਡਦਿਆਂ। ਸੁਖਿਸੁਖ ਵਿਚ। ਵਿਹਾਵੈਉਮਰ ਬੀਤਦੀ ਹੈ।੩।

ਪੁਰਖੁਸਰਬਵਿਆਪਕ ਪ੍ਰਭੂ। ਸੰਗਿਸੰਗਤਿ ਵਿਚ। ਪ੍ਰਸਾਦਿਕਿਰਪਾ ਨਾਲ।੪।

ਅਰਥ: ਹੇ ਭਾਈ! ਸਦਾ ਹੀ ਪਰਮਾਤਮਾ ਦਾ ਨਾਮ ਸਿਮਰਦੇ ਰਹਿਣਾ ਚਾਹੀਦਾ ਹੈ। (ਸਿਮਰਨ ਦੀ ਬਰਕਤਿ ਨਾਲ) ਮਨ ਦੇ ਚਿਤਵੇ ਹੋਏ ਸਾਰੇ ਕੰਮ ਸਫਲ ਹੋ ਜਾਂਦੇ ਹਨ।੧।ਰਹਾਉ।

ਹੇ ਭਾਈ! ਅੰਮ੍ਰਿਤ ਵੇਲੇ (ਉੱਠ ਕੇ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਇਸ ਤਰ੍ਹਾਂ) ਇਸ ਲੋਕ ਅਤੇ ਪਰਲੋਕ ਵਾਸਤੇ ਸੋਹਣਾ ਆਸਰਾ ਬਣਾਂਦਾ ਰਿਹਾ ਕਰ।੧।

ਹੇ ਭਾਈ! ਰਾਤ ਦਿਨ ਅਬਿਨਾਸ਼ੀ ਪ੍ਰਭੂ (ਦੀ ਸਿਫ਼ਤਿ-ਸਾਲਾਹ ਦੇ ਗੀਤ) ਗਾਇਆ ਕਰ। (ਇਸ ਤਰ੍ਹਾਂ) ਦੁਨੀਆ ਦੀ ਕਾਰ ਕਰਦਾ ਹੋਇਆ ਨਿਰਮੋਹ ਰਹਿ ਕੇ ਤੂੰ (ਪ੍ਰਭੂ-ਚਰਨਾਂ ਵਿਚ) ਸਦਾ ਕਾਇਮ ਰਹਿਣ ਵਾਲੀ ਥਾਂ ਪ੍ਰਾਪਤ ਕਰ ਲਏਂਗਾ।੨।

ਹੇ ਭਾਈ! ਨਾਮ-ਧਨ ਦੇ ਮਾਲਕ ਉਸ ਪ੍ਰਭੂ ਦੀ ਸੇਵਾ-ਭਗਤੀ ਕਰਿਆ ਕਰ, (ਉਸ ਪਾਸੋਂ ਐਸਾ ਧਨ ਮਿਲਦਾ ਹੈ) ਜਿਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਉਸ ਧਨ ਨੂੰ ਆਪ ਵਰਤਦਿਆਂ ਹੋਰਨਾਂ ਵਿਚ ਵਰਤਾਂਦਿਆਂ ਜ਼ਿੰਦਗੀ ਸੁਖ ਆਨੰਦ ਨਾਲ ਬੀਤਦੀ ਹੈ।੩।

ਹੇ ਨਾਨਕ! ਜਿਸ ਮਨੁੱਖ ਨੇ ਸਾਧ ਸੰਗਤਿ ਵਿਚ ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਉਸ ਨੇ ਜਗਤ ਦੇ ਜੀਵਨ ਸਰਬ-ਵਿਆਪਕ ਪ੍ਰਭੂ ਦਾ ਮਿਲਾਪ ਹਾਸਲ ਕਰ ਲਿਆ।੪।੨੪।੩੦।

ਸੂਹੀ ਮਹਲਾ ੫ ॥ ਗੁਰ ਪੂਰੇ ਜਬ ਭਏ ਦਇਆਲ ॥ ਦੁਖ ਬਿਨਸੇ ਪੂਰਨ ਭਈ ਘਾਲ ॥੧॥ ਪੇਖਿ ਪੇਖਿ ਜੀਵਾ ਦਰਸੁ ਤੁਮ੍ਹ੍ਹਾਰਾ ॥ ਚਰਣ ਕਮਲ ਜਾਈ ਬਲਿਹਾਰਾ ॥ ਤੁਝ ਬਿਨੁ ਠਾਕੁਰ ਕਵਨੁ ਹਮਾਰਾ ॥੧॥ ਰਹਾਉ ॥ ਸਾਧਸੰਗਤਿ ਸਿਉ ਪ੍ਰੀਤਿ ਬਣਿ ਆਈ ॥ ਪੂਰਬ ਕਰਮਿ ਲਿਖਤ ਧੁਰਿ ਪਾਈ ॥੨॥ ਜਪਿ ਹਰਿ ਹਰਿ ਨਾਮੁ ਅਚਰਜੁ ਪਰਤਾਪ ॥ ਜਾਲਿ ਨ ਸਾਕਹਿ ਤੀਨੇ ਤਾਪ ॥੩॥ ਨਿਮਖ ਨ ਬਿਸਰਹਿ ਹਰਿ ਚਰਣ ਤੁਮ੍ਹ੍ਹਾਰੇ ॥ ਨਾਨਕੁ ਮਾਗੈ ਦਾਨੁ ਪਿਆਰੇ ॥੪॥੨੫॥੩੧॥ {ਪੰਨਾ 743}

ਪਦਅਰਥ: ਦਇਆਲਦਇਆਵਾਨ। ਬਿਨਸੇਨਾਸ ਹੋ ਜਾਂਦੇ ਹਨ। ਪੂਰਨਸਫਲ। ਘਾਲ—(ਸੇਵਾਭਗਤੀ ਦੀ) ਮੇਹਨਤ।੧।

ਪੇਖਿਵੇਖ ਕੇ। ਜੀਵਾਜੀਵਾਂ, ਮੈਂ ਆਤਮਕ ਜੀਵਨ ਪ੍ਰਾਪਤ ਕਰਦਾ ਰਹਾਂ। ਜਾਈਜਾਈਂ, ਮੈਂ ਜਾਵਾਂ। ਬਲਿਹਾਰਾਸਦਕੇ, ਕੁਰਬਾਨ। ਠਾਕੁਰਹੇ ਮਾਲਕ!੧।ਰਹਾਉ।

ਸਿਉਨਾਲ। ਪੂਰਬ ਕਰਮਿਪੂਰਬਲੇ ਜਨਮਾਂ ਦੇ ਕੀਤੇ ਕਰਮ ਅਨੁਸਾਰ। ਧੁਰਿਧੁਰ ਦਰਗਾਹ ਤੋਂ।੨।

ਅਚਰਜੁਹੈਰਾਨ ਕਰਨ ਵਾਲਾ। ਪਰਤਾਪਤੇਜ। ਜਾਲਿ ਨ ਸਾਕਹਿਸਾੜ ਨਹੀਂ ਸਕਣਗੇ। ਤੀਨੇ ਤਾਪਆਧਿ, ਬਿਆਧਿ, ਉਪਾਧਿ (ਇਹ ਤਿੰਨ ਹੀ ਤਾਪ)੩।

ਨਿਮਖਅੱਖ ਝਮਕਣ ਜਿਤਨਾ ਸਮਾ। ਹਰਿਹੇ ਹਰੀ! ਨਾਨਕੁ ਮਾਗੈਨਾਨਕ ਮੰਗਦਾ ਹੈ।੪।

ਅਰਥ: ਹੇ ਪ੍ਰਭੂ! (ਮੇਹਰ ਕਰ) ਤੇਰਾ ਦਰਸਨ ਸਦਾ ਕਰ ਕਰ ਕੇ ਮੈਨੂੰ ਆਤਮਕ ਜੀਵਨ ਮਿਲਦਾ ਰਹੇ, ਮੈਂ ਤੇਰੇ ਸੋਹਣੇ ਚਰਨਾਂ ਤੋਂ ਸਦਕੇ ਹੁੰਦਾ ਰਹਾਂ।੧।ਰਹਾਉ।

ਹੇ ਭਾਈ! ਜਦੋਂ (ਕਿਸੇ ਮਨੁੱਖ ਉਤੇ) ਪੂਰੇ ਸਤਿਗੁਰੂ ਜੀ ਦਇਆਵਾਨ ਹੁੰਦੇ ਹਨ (ਉਹ ਮਨੁੱਖ ਹਰਿ-ਨਾਮ ਸਿਮਰਦਾ ਹੈ, ਉਸ ਦੀ ਇਹ) ਮੇਹਨਤ ਸਫਲ ਹੋ ਜਾਂਦੀ ਹੈ, ਤੇ ਉਸ ਦੇ ਸਾਰੇ ਦੁੱਖ ਨਾਸ ਹੋ ਜਾਂਦੇ ਹਨ।੧।

ਹੇ ਭਾਈ! ਪੂਰਬਲੇ ਜਨਮਾਂ ਦੇ ਕੀਤੇ ਕਰਮ ਅਨੁਸਾਰ ਧੁਰ ਦਰਗਾਹ ਤੋਂ ਜਿਸ ਮਨੁੱਖ ਦੇ ਉਤੇ ਲਿਖਿਆ ਲੇਖ ਉੱਘੜਦਾ ਹੈ, ਉਸ ਮਨੁੱਖ ਦਾ ਪਿਆਰ ਗੁਰੂ ਦੀ ਸੰਗਤਿ ਨਾਲ ਬਣ ਜਾਂਦਾ ਹੈ।੨।

ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਜਪਿਆ ਕਰ, ਅਜੇਹਾ ਹੈਰਾਨ ਕਰਨ ਵਾਲਾ ਆਤਮਕ ਤੇਜ ਪ੍ਰਾਪਤ ਹੁੰਦਾ ਹੈ ਕਿ (ਆਧਿ, ਬਿਆਧਿ, ਉਪਾਧਿ-ਇਹ) ਤਿੰਨੇ ਹੀ ਤਾਪ (ਆਤਮਕ ਜੀਵਨ ਨੂੰ) ਸਾੜ ਨਹੀਂ ਸਕਣਗੇ।੩।

ਹੇ ਹਰੀ! ਹੇ ਪਿਆਰੇ! (ਤੇਰੇ ਦਰ ਤੋਂ ਤੇਰਾ ਦਾਸ) ਨਾਨਕ (ਇਹ) ਦਾਨ ਮੰਗਦਾ ਹੈ ਕਿ ਤੇਰੇ ਚਰਨ (ਨਾਨਕ ਨੂੰ) ਅੱਖ ਝਮਕਣ ਜਿਤਨੇ ਸਮੇ ਲਈ ਭੀ ਨਾਹ ਭੁੱਲਣ।੪।੨੫।੩੧।

ਸੂਹੀ ਮਹਲਾ ੫ ॥ ਸੇ ਸੰਜੋਗ ਕਰਹੁ ਮੇਰੇ ਪਿਆਰੇ ॥ ਜਿਤੁ ਰਸਨਾ ਹਰਿ ਨਾਮੁ ਉਚਾਰੇ ॥੧॥ ਸੁਣਿ ਬੇਨਤੀ ਪ੍ਰਭ ਦੀਨ ਦਇਆਲਾ ॥ ਸਾਧ ਗਾਵਹਿ ਗੁਣ ਸਦਾ ਰਸਾਲਾ ॥੧॥ ਰਹਾਉ ॥ ਜੀਵਨ ਰੂਪੁ ਸਿਮਰਣੁ ਪ੍ਰਭ ਤੇਰਾ ॥ ਜਿਸੁ ਕ੍ਰਿਪਾ ਕਰਹਿ ਬਸਹਿ ਤਿਸੁ ਨੇਰਾ ॥੨॥ ਜਨ ਕੀ ਭੂਖ ਤੇਰਾ ਨਾਮੁ ਅਹਾਰੁ ॥ ਤੂੰ ਦਾਤਾ ਪ੍ਰਭ ਦੇਵਣਹਾਰੁ ॥੩॥ ਰਾਮ ਰਮਤ ਸੰਤਨ ਸੁਖੁ ਮਾਨਾ ॥ ਨਾਨਕ ਦੇਵਨਹਾਰ ਸੁਜਾਨਾ ॥੪॥੨੬॥੩੨॥ {ਪੰਨਾ 743}

ਪਦਅਰਥ: ਸੇਉਹ {ਬਹੁ-ਵਚਨ}ਸੰਜੋਗਸ਼ੁਭ ਲਗਨ, ਚੰਗਾ ਢੋ। ਜਿਤੁਜਿਸ (ਢੋ) ਦੇ ਕਾਰਨ। ਰਸਨਾਜੀਭ।੧।

ਪ੍ਰਭਹੇ ਪ੍ਰਭੂ! ਗਾਵਹਿਗਾਂਦੇ ਹਨ। ਰਸਾਲਾਰਸਭਰੇ।੧।ਰਹਾਉ।

ਬਸਹਿਤੂੰ ਵੱਸਦਾ ਹੈਂ। ਨੇਰਾਨੇੜੇ, ਹਿਰਦੇ ਵਿਚ।੨।

ਆਹਾਰੁਖ਼ੁਰਾਕ।੩।

ਰਮਤਸਿਮਰਦਿਆਂ। ਸੁਜਾਨਾਸਿਆਣਾ।੪।

ਅਰਥ: ਹੇ ਦੀਨਾਂ ਉਤੇ ਦਇਆ ਕਰਨ ਵਾਲੇ ਪ੍ਰਭੂ! (ਮੇਰੀ) ਬੇਨਤੀ ਸੁਣ, (ਜਿਵੇਂ) ਸੰਤ ਜਨ ਸਦਾ ਤੇਰੇ ਰਸ-ਭਰੇ ਗੁਣ ਗਾਂਦੇ ਰਹਿੰਦੇ ਹਨ (ਤਿਵੇਂ ਮੈਂ ਭੀ ਗਾਂਦਾ ਰਹਾਂ)੧।ਰਹਾਉ।

ਹੇ ਮੇਰੇ ਪਿਆਰੇ! (ਮੇਰੇ ਵਾਸਤੇ) ਉਹ ਢੋ ਢੁਕਾ, ਜਿਸ ਦੀ ਰਾਹੀਂ (ਮੇਰੀ) ਜੀਭ ਤੇਰਾ ਨਾਮ ਉਚਾਰਦੀ ਰਹੇ।੧।

ਹੇ ਪ੍ਰਭੂ! ਤੇਰਾ ਨਾਮ ਸਿਮਰਨਾ (ਅਸਾਂ ਜੀਵਾਂ ਵਾਸਤੇ) ਆਤਮਕ ਜੀਵਨ ਦੇ ਬਰਾਬਰ ਹੈ। ਜਿਸ ਮਨੁੱਖ ਉੱਤੇ ਤੂੰ ਕਿਰਪਾ ਕਰਦਾ ਹੈਂ, ਉਸ ਦੇ ਹਿਰਦੇ ਵਿਚ ਆ ਵੱਸਦਾ ਹੈਂ।੨।

ਹੇ ਪ੍ਰਭੂ! ਤੇਰੇ ਸੰਤ ਜਨਾਂ ਦੀ (ਆਤਮਕ) ਭੁਖ (ਦੂਰ ਕਰਨ ਲਈ) ਤੇਰਾ ਨਾਮ ਖ਼ੁਰਾਕ ਹੈ। ਇਹ ਖ਼ੁਰਾਕ ਤੂੰ ਹੀ ਦੇਂਦਾ ਹੈਂ, ਤੂੰ ਹੀ ਦੇ ਸਕਦਾ ਹੈਂ।੩।

ਹੇ ਨਾਨਕ! ਸੰਤ ਜਨ ਉਸ ਪਰਮਾਤਮਾ ਦਾ ਨਾਮ ਸਿਮਰ ਕੇ ਆਤਮਕ ਆਨੰਦ ਮਾਣਦੇ ਰਹਿੰਦੇ ਹਨ, ਜੋ ਸਭ ਕੁਝ ਦੇਣ ਦੇ ਸਮਰਥ ਹੈ ਅਤੇ ਜੋ (ਹਰ ਗੱਲੇ) ਸਿਆਣਾ ਹੈ।੪।੨੬।੩੨।

ਸੂਹੀ ਮਹਲਾ ੫ ॥ ਬਹਤੀ ਜਾਤ ਕਦੇ ਦ੍ਰਿਸਟਿ ਨ ਧਾਰਤ ॥ ਮਿਥਿਆ ਮੋਹ ਬੰਧਹਿ ਨਿਤ ਪਾਰਚ ॥੧॥ ਮਾਧਵੇ ਭਜੁ ਦਿਨ ਨਿਤ ਰੈਣੀ ॥ ਜਨਮੁ ਪਦਾਰਥੁ ਜੀਤਿ ਹਰਿ ਸਰਣੀ ॥੧॥ ਰਹਾਉ ॥ ਕਰਤ ਬਿਕਾਰ ਦੋਊ ਕਰ ਝਾਰਤ ॥ ਰਾਮ ਰਤਨੁ ਰਿਦ ਤਿਲੁ ਨਹੀ ਧਾਰਤ ॥੨॥ ਭਰਣ ਪੋਖਣ ਸੰਗਿ ਅਉਧ ਬਿਹਾਣੀ ॥ ਜੈ ਜਗਦੀਸ ਕੀ ਗਤਿ ਨਹੀ ਜਾਣੀ ॥੩॥ ਸਰਣਿ ਸਮਰਥ ਅਗੋਚਰ ਸੁਆਮੀ ॥ ਉਧਰੁ ਨਾਨਕ ਪ੍ਰਭ ਅੰਤਰਜਾਮੀ ॥੪॥੨੭॥੩੩॥ {ਪੰਨਾ 743}

ਪਦਅਰਥ: ਬਹਤੀ ਜਾਤ—(ਉਮਰ ਦੀ ਨਦੀ) ਵਹਿੰਦੀ ਜਾ ਰਹੀ ਹੈ। ਦ੍ਰਿਸਟਿਨਿਗਾਹ, ਧਿਆਨ। ਮਿਥਿਆਨਾਸਵੰਤ। ਪਾਰਚਪਾਰਚੇ, ਕੱਪੜੇ, ਬਾਨ੍ਹਣੂ। ਮਿਥਿਆ ਮੋਹ ਪਾਰਚਨਾਸਵੰਤ ਪਦਾਰਥਾਂ ਦੇ ਮੋਹ ਦੇ ਬਾਨ੍ਹਣੂ। ਬੰਧਹਿਤੂੰ ਬੰਨ੍ਹਦਾ ਹੈਂ।੧।

ਮਾਧਵੇ—{माधव। ਮਾਇਆ ਦਾ ਪਤੀ} ਪਰਮਾਤਮਾ ਨੂੰ। ਭਜੁਸਿਮਰਦਾ ਰਹੁ। ਰੈਣੀਰਾਤ। ਜੀਤਿਜਿੱਤ ਲੈ।੧।ਰਹਾਉ।

ਦੋਊ ਕਰਦੋਵੇਂ ਹੱਥ। ਦੋਊ ਕਰ ਝਾਰਤਦੋਵੇਂ ਹੱਥ ਝਾੜਦਿਆਂ, ਦੋਵੇਂ ਹੱਥ ਥੋ ਕੇ, ਅੱਗਾ ਪਿੱਛਾ ਸੋਚਣ ਤੋਂ ਬਿਨਾ। ਰਿਦਹਿਰਦੇ ਵਿਚ। ਤਿਲੁਰਤਾ ਭਰ ਸਮੇ ਲਈ।੨।

ਭਰਣ ਪੋਖਣਪਾਲਣ ਪੋਸਣ। ਸੰਗਿਨਾਲ। ਅਉਧਉਮਰ। ਜੈ ਜਗਦੀਸਜਗਤ ਦੇ ਈਸ਼ (ਮਾਲਕ) ਦੀ ਜੈ ਹੋਵੇ, ਪਰਮਾਤਮਾ ਦੀ ਸਿਫ਼ਤਿ-ਸਾਲਾਹ। ਗਤਿਆਤਮਕ ਅਵਸਥਾ, ਆਤਮਕ ਆਨੰਦ ਦੀ ਅਵਸਥਾ।੩।

ਸਮਰਥਹੇ ਸਭ ਤਾਕਤਾਂ ਦੇ ਮਾਲਕ! ਅਗੋਚਰਹੇ ਗਿਆਨਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਰਹਿਣ ਵਾਲੇ! ਉਧਰੁ—(ਮੈਨੂੰ ਵਿਕਾਰਾਂ ਤੋਂ) ਬਚਾ ਲੈ।੪।

ਅਰਥ: ਹੇ ਭਾਈ! ਦਿਨ ਰਾਤ ਸਦਾ ਮਾਇਆ ਦੇ ਪਤੀ ਪ੍ਰਭੂ ਦਾ ਨਾਮ ਜਪਿਆ ਕਰ। ਪ੍ਰਭੂ ਦੀ ਸਰਨ ਪੈ ਕੇ ਕੀਮਤੀ ਮਨੁੱਖਾ ਜਨਮ ਦਾ ਲਾਭ ਖੱਟ ਲੈ।੧।

ਹੇ ਭਾਈ! (ਤੇਰੀ ਉਮਰ ਦੀ ਨਦੀ) ਵਹਿੰਦੀ ਜਾ ਰਹੀ ਹੈ, ਪਰ ਤੂੰ ਇਧਰ ਧਿਆਨ ਨਹੀਂ ਕਰਦਾ। ਤੂੰ ਨਾਸਵੰਤ ਪਦਾਰਥਾਂ ਦੇ ਮੋਹ ਦੇ ਬਾਨ੍ਹਣੂ ਹੀ ਸਦਾ ਬੰਨ੍ਹਦਾ ਰਹਿੰਦਾ ਹੈਂ।੧।

ਹੇ ਭਾਈ! ਤੂੰ ਹਾਣ ਲਾਭ ਵਿਚਾਰਨ ਤੋਂ ਬਿਨਾ ਹੀ ਵਿਕਾਰ ਕਰੀ ਜਾ ਰਿਹਾ ਹੈਂ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆਪਣੇ ਹਿਰਦੇ ਵਿਚ ਤੂੰ ਇਕ ਛਿਨ ਵਾਸਤੇ ਭੀ ਨਹੀਂ ਟਿਕਾਂਦਾ।੨।

ਹੇ ਭਾਈ! (ਆਪਣਾ ਸਰੀਰ) ਪਾਲਣ ਪੋਸਣ ਵਿਚ ਹੀ ਤੇਰੀ ਉਮਰ ਲੰਘਦੀ ਜਾ ਰਹੀ ਹੈ। ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਆਤਮਕ ਆਨੰਦ ਦੀ ਅਵਸਥਾ ਤੂੰ (ਹੁਣ ਤਕ) ਸਮਝੀ ਹੀ ਨਹੀਂ।੩।

ਹੇ ਨਾਨਕ! (ਆਖ-) ਹੇ ਸਭ ਤਾਕਤਾਂ ਦੇ ਮਾਲਕ! ਗਿਆਨ ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਰਹਿਣ ਵਾਲੇ ਹੇ ਮਾਲਕ! ਮੈਂ ਤੇਰੀ ਸਰਨ ਆਇਆ ਹਾਂ, (ਮੈਨੂੰ ਵਿਕਾਰਾਂ ਤੋਂ) ਬਚਾ ਲੈ, ਤੂੰ ਮੇਰਾ ਮਾਲਕ ਹੈਂ, ਤੂੰ ਮੇਰੇ ਦਿਲ ਦੀ ਜਾਣਨ ਵਾਲਾ ਹੈਂ।੪।੨੭।੩੩।

TOP OF PAGE

Sri Guru Granth Darpan, by Professor Sahib Singh