ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ

Page 750

ਸੂਹੀ ਮਹਲਾ ੫ ॥ ਸਗਲ ਤਿਆਗਿ ਗੁਰ ਸਰਣੀ ਆਇਆ ਰਾਖਹੁ ਰਾਖਨਹਾਰੇ ॥ ਜਿਤੁ ਤੂ ਲਾਵਹਿ ਤਿਤੁ ਹਮ ਲਾਗਹ ਕਿਆ ਏਹਿ ਜੰਤ ਵਿਚਾਰੇ ॥੧॥ ਮੇਰੇ ਰਾਮ ਜੀ ਤੂੰ ਪ੍ਰਭ ਅੰਤਰਜਾਮੀ ॥ ਕਰਿ ਕਿਰਪਾ ਗੁਰਦੇਵ ਦਇਆਲਾ ਗੁਣ ਗਾਵਾ ਨਿਤ ਸੁਆਮੀ ॥੧॥ ਰਹਾਉ ॥ ਆਠ ਪਹਰ ਪ੍ਰਭੁ ਅਪਨਾ ਧਿਆਈਐ ਗੁਰ ਪ੍ਰਸਾਦਿ ਭਉ ਤਰੀਐ ॥ ਆਪੁ ਤਿਆਗਿ ਹੋਈਐ ਸਭ ਰੇਣਾ ਜੀਵਤਿਆ ਇਉ ਮਰੀਐ ॥੨॥ ਸਫਲ ਜਨਮੁ ਤਿਸ ਕਾ ਜਗ ਭੀਤਰਿ ਸਾਧਸੰਗਿ ਨਾਉ ਜਾਪੇ ॥ ਸਗਲ ਮਨੋਰਥ ਤਿਸ ਕੇ ਪੂਰਨ ਜਿਸੁ ਦਇਆ ਕਰੇ ਪ੍ਰਭੁ ਆਪੇ ॥੩॥ ਦੀਨ ਦਇਆਲ ਕ੍ਰਿਪਾਲ ਪ੍ਰਭ ਸੁਆਮੀ ਤੇਰੀ ਸਰਣਿ ਦਇਆਲਾ ॥ ਕਰਿ ਕਿਰਪਾ ਅਪਨਾ ਨਾਮੁ ਦੀਜੈ ਨਾਨਕ ਸਾਧ ਰਵਾਲਾ ॥੪॥੧੧॥੫੮॥ {ਪੰਨਾ 750}

ਪਦਅਰਥ: ਸਗਲਸਾਰੇ (ਆਸਰੇ)ਤਿਆਗਿਛੱਡ ਕੇ। ਰਾਖਣਹਾਰੇਹੇ ਰੱਖਿਆ ਦੀ ਸਮਰਥਾ ਵਾਲੇ! ਜਿਤੁਜਿਸ (ਕੰਮ) ਵਿਚ। ਤਿਸੁਉਸ (ਕੰਮ) ਵਿਚ। ਹਮ ਲਾਗਹਅਸੀ—(ਜੀਵ) ਲੱਗ ਪੈਂਦੇ ਹਾਂ। ਏਹਿ—{ਲਫ਼ਜ਼ 'ਏਹ' ਤੋਂ ਬਹੁ-ਵਚਨ}੧।

ਪ੍ਰਭਹੇ ਪ੍ਰਭੂ! ਅੰਤਰਜਾਮੀਦਿਲ ਦੀ ਜਾਣਨ ਵਾਲਾ। ਗੁਰਦੇਵਹੇ ਗੁਰਦੇਵ! ਗਾਵਾਗਾਵਾਂ, ਮੈਂ ਗਾਵਾਂ।੧।ਰਹਾਉ।

ਧਿਆਈਐਸਿਮਰਨਾ ਚਾਹੀਦਾ ਹੈ। ਪ੍ਰਸਾਦਿਕਿਰਪਾ ਨਾਲ। ਭਉਭਵਸਾਗਰ, ਸੰਸਾਰਸਮੁੰਦਰ। ਤਰੀਐਪਾਰ ਲੰਘ ਸਕੀਦਾ ਹੈ। ਆਪੁਆਪਾਭਾਵ। ਰੇਣਾਚਰਨਧੂੜ। ਇਉਇਸ ਤਰ੍ਹਾਂ। ਜੀਵਤਿਆ ਮਰੀਐਦੁਨੀਆ ਦਾ ਕਾਰਵਿਹਾਰ ਕਰਦਿਆਂ ਨਿਰਮੋਹ ਹੋ ਜਾਈਦਾ ਹੈ।੨।

ਸਫਲਕਾਮਯਾਬ। ਤਿਸ ਕਾ—{ਲਫ਼ਜ਼ 'ਤਿਸੁ' ਦਾ ੁ ਸੰਬੰਧਕ 'ਕਾ' ਦੇ ਕਾਰਨ ਉੱਡ ਗਿਆ ਹੈ}ਭੀਤਰਿਵਿਚ। ਸੰਗਿਸੰਗਤਿ ਵਿਚ। ਜਾਪੁਜਪਦਾ ਹੈ। ਮਨੋਰਥਮੁਰਾਦਾਂ। ਆਪੇਆਪ ਹੀ।੩।

ਪ੍ਰਭਪ੍ਰਭੂ! ਕਰਿਕਰ ਕੇ। ਦੀਜੈਦੇਹ। ਸਾਧ ਰਵਾਲਾਗੁਰੂ ਦੇ ਚਰਨਾਂ ਦੀ ਧੂੜ।੪।

ਅਰਥ: ਹੇ ਮੇਰੇ ਰਾਮ ਜੀ! ਹੇ ਮੇਰੇ ਪ੍ਰਭੂ! ਤੂੰ (ਮੇਰੇ) ਦਿਲ ਦੀ ਜਾਣਨ ਵਾਲਾ ਹੈਂ। ਹੇ ਦਇਆ ਦੇ ਘਰ ਗੁਰਦੇਵ! ਹੇ ਸੁਆਮੀ! ਮੇਹਰ ਕਰ, ਮੈਂ ਸਦਾ ਤੇਰੇ ਗੁਣ ਗਾਂਦਾ ਰਹਾਂ।੧।ਰਹਾਉ।

ਹੇ ਰੱਖਿਆ ਕਰਨ ਦੇ ਸਮਰਥ ਪ੍ਰਭੂ! ਮੇਰੀ ਰੱਖਿਆ ਕਰ। ਮੈਂ ਸਾਰੇ (ਆਸਰੇ) ਛੱਡ ਕੇ ਗੁਰੂ ਦੀ ਸਰਨ ਆ ਪਿਆ ਹਾਂ। ਹੇ ਪ੍ਰਭੂ! ਇਹਨਾਂ ਜੀਵਾਂ ਵਿਚਾਰਿਆਂ ਦੀ ਕੀਹ ਪਾਂਇਆਂ ਹੈ? ਤੂੰ ਜਿਸ ਕੰਮ ਵਿਚ ਅਸਾਂ ਜੀਵਾਂ ਨੂੰ ਲਾ ਦੇਂਦਾ ਹੈਂ, ਅਸੀ ਉਸ ਕੰਮ ਵਿਚ ਲੱਗ ਪੈਂਦੇ ਹਾਂ।੧।

ਹੇ ਭਾਈ! ਅੱਠੇ ਪਹਰ ਆਪਣੇ ਮਾਲਕ-ਪ੍ਰਭੂ ਦਾ ਧਿਆਨ ਧਰਨਾ ਚਾਹੀਦਾ ਹੈ, (ਇਸ ਤਰ੍ਹਾਂ) ਗੁਰੂ ਦੀ ਕਿਰਪਾ ਨਾਲ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ। ਹੇ ਭਾਈ! ਆਪਾ-ਭਾਵ ਛੱਡ ਕੇ ਗੁਰੂ ਦੇ ਚਰਨਾਂ ਦੀ ਧੂੜ ਬਣ ਜਾਣਾ ਚਾਹੀਦਾ ਹੈ, ਇਸ ਤਰ੍ਹਾਂ ਦੁਨੀਆ ਦੀ ਕਿਰਤ-ਕਾਰ ਕਰਦਿਆਂ ਹੀ ਨਿਰਮੋਹ ਹੋ ਜਾਈਦਾ ਹੈ।੨।

ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ ਰਹਿ ਕੇ ਪਰਮਾਤਮਾ ਦਾ ਨਾਮ ਜਪਦਾ ਹੈ, ਜਗਤ ਵਿਚ ਉਸ ਦਾ ਜੀਵਨ ਕਾਮਯਾਬ ਹੋ ਜਾਂਦਾ ਹੈ। ਹੇ ਭਾਈ! ਜਿਸ ਮਨੁੱਖ ਉਤੇ ਪਰਮਾਤਮਾ ਆਪ ਹੀ ਕਿਰਪਾ ਕਰਦਾ ਹੈ, ਉਸ ਦੀਆਂ ਸਾਰੀਆਂ ਮੁਰਾਦਾਂ ਪੂਰੀਆਂ ਹੋ ਜਾਂਦੀਆਂ ਹਨ।੩।

ਹੇ ਨਾਨਕ! (ਆਖ-) ਹੇ ਦੀਨਾਂ ਉਤੇ ਦਇਆ ਕਰਨ ਵਾਲੇ! ਹੇ ਕ੍ਰਿਪਾਲ! ਹੇ ਮਾਲਕ-ਪ੍ਰਭੂ! ਹੇ ਦਇਆ ਦੇ ਸੋਮੇ! ਮੈਂ ਤੇਰੀ ਸਰਨ ਆਇਆ ਹਾਂ! ਮੇਹਰ ਕਰ, ਮੈਨੂੰ ਆਪਣਾ ਨਾਮ ਬਖ਼ਸ਼, ਗੁਰੂ ਦੇ ਚਰਨਾਂ ਦੀ ਧੂੜ ਦੇਹ।੪।੧੧।੫੮।

ਰਾਗੁ ਸੂਹੀ ਅਸਟਪਦੀਆ ਮਹਲਾ ੧ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਸਭਿ ਅਵਗਣ ਮੈ ਗੁਣੁ ਨਹੀ ਕੋਈ ॥ ਕਿਉ ਕਰਿ ਕੰਤ ਮਿਲਾਵਾ ਹੋਈ ॥੧॥ ਨਾ ਮੈ ਰੂਪੁ ਨ ਬੰਕੇ ਨੈਣਾ ॥ ਨਾ ਕੁਲ ਢੰਗੁ ਨ ਮੀਠੇ ਬੈਣਾ ॥੧॥ ਰਹਾਉ ॥ ਸਹਜਿ ਸੀਗਾਰ ਕਾਮਣਿ ਕਰਿ ਆਵੈ ॥ ਤਾ ਸੋਹਾਗਣਿ ਜਾ ਕੰਤੈ ਭਾਵੈ ॥੨॥ ਨਾ ਤਿਸੁ ਰੂਪੁ ਨ ਰੇਖਿਆ ਕਾਈ ॥ ਅੰਤਿ ਨ ਸਾਹਿਬੁ ਸਿਮਰਿਆ ਜਾਈ ॥੩॥ ਸੁਰਤਿ ਮਤਿ ਨਾਹੀ ਚਤੁਰਾਈ ॥ ਕਰਿ ਕਿਰਪਾ ਪ੍ਰਭ ਲਾਵਹੁ ਪਾਈ ॥੪॥ ਖਰੀ ਸਿਆਣੀ ਕੰਤ ਨ ਭਾਣੀ ॥ ਮਾਇਆ ਲਾਗੀ ਭਰਮਿ ਭੁਲਾਣੀ ॥੫॥ ਹਉਮੈ ਜਾਈ ਤਾ ਕੰਤ ਸਮਾਈ ॥ ਤਉ ਕਾਮਣਿ ਪਿਆਰੇ ਨਵ ਨਿਧਿ ਪਾਈ ॥੬॥ ਅਨਿਕ ਜਨਮ ਬਿਛੁਰਤ ਦੁਖੁ ਪਾਇਆ ॥ ਕਰੁ ਗਹਿ ਲੇਹੁ ਪ੍ਰੀਤਮ ਪ੍ਰਭ ਰਾਇਆ ॥੭॥ ਭਣਤਿ ਨਾਨਕੁ ਸਹੁ ਹੈ ਭੀ ਹੋਸੀ ॥ ਜੈ ਭਾਵੈ ਪਿਆਰਾ ਤੈ ਰਾਵੇਸੀ ॥੮॥੧॥ {ਪੰਨਾ 750}

ਪਦਅਰਥ: ਸਭਿਸਾਰੇ। ਮੈਮੇਰੇ ਅੰਦਰ। ਕੰਤ ਮਿਲਾਵਾਕੰਤ ਦਾ ਮਿਲਾਪ।੧।

ਮੈਮੇਰਾ। ਬੰਕੇਬਾਂਕੇ, ਸੋਹਣੇ। ਨੈਣਾਨੇਤਰ, ਅੱਖਾਂ। ਕੁਲ ਢੰਗੁਉੱਚੀ ਕੁਲ ਵਾਲਿਆਂ ਵਾਲਾ ਚੱਜਆਚਾਰ। ਬੈਣਾਬੋਲ।੧।ਰਹਾਉ।

ਸਹਜਿਅਡੋਲ ਆਤਮਕ ਅਵਸਥਾ ਵਿਚ। ਕਾਮਣਿਇਸਤ੍ਰੀ, ਜੀਵਇਸਤ੍ਰੀ। ਕਰਿਕਰ ਕੇ। ਸੋਹਾਗਣਿਚੰਗੇ ਭਾਗਾਂ ਵਾਲੀ। ਜਾਜਦੋਂ।੨।

ਤਿਸੁਉਸ (ਪ੍ਰਭੂ ਕੰਤ) ਦਾ। ਰੇਖਿਆਚਿੰਨ੍ਹ। ਕਾਈਕੋਈ। ਅੰਤਿਅੰਤ ਵੇਲੇ, ਦੁਨੀਆ ਛੱਡਣ ਵੇਲੇ।੩।

ਪ੍ਰਭਹੇ ਪ੍ਰਭੂ! ਪਾਈਚਰਨੀਂ।੪।

ਖਰੀਬਹੁਤ। ਕੰਤ ਨ ਭਾਣੀਕੰਤ ਨੂੰ ਪਸੰਦ ਨ ਆਈ।੫।

ਜਾਈਜਾਵੇ, ਦੂਰ ਹੋਵੇ। ਕੰਤਹੇ ਕੰਤ! ਤਉਤਦੋਂ। ਪਿਆਰੇਹੇ ਪਿਆਰੇ! ਨਉਨਿਧਿਨੌ ਖ਼ਜ਼ਾਨੇ।੬।

ਕਰੁਹੱਥ। ਗਹਿ ਲੇਹੁਫੜ ਲਵੋ।੭।

ਭਣਤਿਬੇਨਤੀ ਕਰਦਾ ਹੈ। ਹੋਸੀ—(ਸਦਾ) ਰਹੇਗਾ। ਜੈ ਭਾਵੈਜੋ ਤਿਸ ਭਾਵੈ, ਜੇਹੜੀ ਜੀਵਇਸਤ੍ਰੀ ਉਸ ਨੂੰ ਚੰਗੀ ਲੱਗਦੀ ਹੈ। ਤੇਉਸ ਨੂੰ।੮।

ਅਰਥ: ਨਾਹ ਮੇਰੀ (ਸੋਹਣੀ) ਸ਼ਕਲ ਹੈ, ਨਾਹ ਮੇਰੀਆਂ ਸੋਹਣੀਆਂ ਅੱਖਾਂ ਹਨ, ਨਾਹ ਹੀ ਚੰਗੀ ਕੁਲ ਵਾਲਿਆਂ ਵਾਲਾ ਮੇਰਾ ਚੱਜ-ਆਚਾਰ ਹੈ, ਨਾਹ ਹੀ ਮੇਰੀ ਬੋਲੀ ਮਿੱਠੀ ਹੈ (ਮੈਂ ਫਿਰ ਕਿਵੇਂ ਪਤੀ-ਪ੍ਰਭੂ ਨੂੰ ਖ਼ੁਸ਼ ਕਰ ਸਕਾਂਗੀ?)੧।ਰਹਾਉ।

ਮੇਰੇ ਅੰਦਰ ਸਾਰੇ ਔਗੁਣ ਹੀ ਹਨ, ਗੁਣ ਇੱਕ ਭੀ ਨਹੀਂ (ਇਸ ਹਾਲਤ ਵਿਚ) ਮੈਨੂੰ ਖਸਮ-ਪ੍ਰਭੂ ਦਾ ਮਿਲਾਪ ਕਿਵੇਂ ਹੋ ਸਕਦਾ ਹੈ?੧।

ਜੇਹੜੀ ਜੀਵ-ਇਸਤ੍ਰੀ ਅਡੋਲ ਆਤਮਕ ਅਵਸਥਾ ਵਿਚ (ਟਿਕਦੀ ਹੈ, ਤੇ ਇਹ) ਹਾਰ ਸਿੰਗਾਰ ਕਰ ਕੇ (ਪ੍ਰਭੂ-ਪਤੀ ਦੇ ਦਰ ਤੇ) ਆਉਂਦੀ ਹੈ (ਉਹ ਪਤੀ-ਪ੍ਰਭੂ ਨੂੰ ਚੰਗੀ ਲੱਗਦੀ ਹੈ, ਤੇ) ਤਦੋਂ ਹੀ ਜੀਵ-ਇਸਤ੍ਰੀ ਭਾਗਾਂ ਵਾਲੀ ਹੈ ਜਦੋਂ ਉਹ ਕੰਤ-ਪ੍ਰਭੂ ਨੂੰ ਪਸੰਦ ਆਉਂਦੀ ਹੈ।੨।

ਉਸ ਪਤੀ-ਪ੍ਰਭੂ ਦੀ (ਇਹਨੀਂ ਅੱਖੀਂ ਦਿੱਸਣ ਵਾਲੀ ਕੋਈ) ਸ਼ਕਲ ਨਹੀਂ ਹੈ ਉਸ ਦਾ ਕੋਈ ਚਿੰਨ੍ਹ ਭੀ ਨਹੀਂ (ਜਿਸ ਨੂੰ ਵੇਖ ਸਕੀਏ, ਤੇ ਉਸ ਦਾ ਸਿਮਰਨ ਕਰ ਸਕੀਏ। ਪਰ ਜੇ ਸਾਰੀ ਉਮਰ ਉਸ ਨੂੰ ਵਿਸਾਰੀ ਹੀ ਰੱਖਿਆ, ਤਾਂ) ਅੰਤ ਸਮੇ ਉਹ ਮਾਲਕ ਸਿਮਰਿਆ ਨਹੀਂ ਜਾ ਸਕਦਾ।੩।

ਹੇ ਪ੍ਰਭੂ! (ਮੇਰੀ ਉੱਚੀ) ਸੁਰਤਿ ਨਹੀਂ, (ਮੇਰੇ ਵਿਚ ਕੋਈ) ਅਕਲ ਨਹੀਂ (ਕੋਈ) ਸਿਆਣਪ ਨਹੀਂ। (ਤੂੰ ਆਪ ਹੀ) ਮੇਹਰ ਕਰ ਕੇ ਮੈਨੂੰ ਆਪਣੀ ਚਰਨੀਂ ਲਾ ਲੈ।੪।

ਜੇਹੜੀ ਜੀਵ-ਇਸਤ੍ਰੀ ਮਾਇਆ (ਦੇ ਮੋਹ) ਵਿਚ ਫਸੀ ਰਹੇ, ਭਟਕਣਾ ਵਿਚ ਪੈ ਕੇ ਜੀਵਨ-ਰਾਹ ਤੋਂ ਖੁੰਝੀ ਰਹੇ, ਉਹ (ਦੁਨੀਆ ਦੇ ਕਾਰ-ਵਿਹਾਰ ਵਿਚ ਭਾਵੇਂ) ਬਹੁਤ ਸਿਆਣੀ (ਭੀ ਹੋਵੇ, ਪਰ) ਉਹ ਕੰਤ-ਪ੍ਰਭੂ ਨੂੰ ਚੰਗੀ ਨਹੀਂ ਲੱਗਦੀ।੫।

ਹੇ ਕੰਤ ਪ੍ਰਭੂ! ਜਦੋਂ ਹਉਮੈ ਦੂਰ ਹੋਵੇ ਤਦੋਂ ਹੀ (ਤੇਰੇ ਚਰਨਾਂ ਵਿਚ) ਲੀਨਤਾ ਹੋ ਸਕਦੀ ਹੈ, ਤਦੋਂ ਹੀ, ਹੇ ਪਿਆਰੇ! ਜੀਵ-ਇਸਤ੍ਰੀ ਤੈਨੂੰ-ਨੌ ਖ਼ਜ਼ਾਨਿਆਂ ਦੇ ਸੋਮੇ ਨੂੰ-ਮਿਲ ਸਕਦੀ ਹੈ।੬।

ਹੇ ਪ੍ਰਭੂ ਰਾਇ! ਹੇ ਪ੍ਰੀਤਮ! ਤੈਥੋਂ ਵਿਛੁੜ ਕੇ ਅਨੇਕਾਂ ਜੂਨਾਂ ਵਿਚ ਭਟਕ ਭਟਕ ਕੇ ਮੈਂ ਦੁੱਖ ਸਹਾਰਿਆ ਹੈ, ਹੁਣ ਤੂੰ ਮੇਰਾ ਹੱਥ ਫੜ ਲੈ।੭।

ਨਾਨਕ ਬੇਨਤੀ ਕਰਦਾ ਹੈ-ਖਸਮ-ਪ੍ਰਭੂ (ਸਚ-ਮੁਚ ਮੌਜੂਦ) ਹੈ, ਸਦਾ ਹੀ ਰਹੇਗਾ। ਜੇਹੜੀ ਜੀਵ-ਇਸਤ੍ਰੀ ਉਸ ਨੂੰ ਭਾਉਂਦੀ ਹੈ ਉਸ ਨੂੰ ਆਪਣੇ ਨਾਲ ਮਿਲਾ ਲੈਂਦਾ ਹੈ।੮।੧।

TOP OF PAGE

Sri Guru Granth Darpan, by Professor Sahib Singh