ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ

Page 752

ਸੂਹੀ ਮਹਲਾ ੧ ॥ ਜਿਉ ਆਰਣਿ ਲੋਹਾ ਪਾਇ ਭੰਨਿ ਘੜਾਈਐ ॥ ਤਿਉ ਸਾਕਤੁ ਜੋਨੀ ਪਾਇ ਭਵੈ ਭਵਾਈਐ ॥੧॥ ਬਿਨੁ ਬੂਝੇ ਸਭੁ ਦੁਖੁ ਦੁਖੁ ਕਮਾਵਣਾ ॥ ਹਉਮੈ ਆਵੈ ਜਾਇ ਭਰਮਿ ਭੁਲਾਵਣਾ ॥੧॥ ਰਹਾਉ ॥ਤੂੰ ਗੁਰਮੁਖਿ ਰਖਣਹਾਰੁ ਹਰਿ ਨਾਮੁ ਧਿਆਈਐ ॥ ਮੇਲਹਿ ਤੁਝਹਿ ਰਜਾਇ ਸਬਦੁ ਕਮਾਈਐ ॥੨॥ ਤੂੰ ਕਰਿ ਕਰਿ ਵੇਖਹਿ ਆਪਿ ਦੇਹਿ ਸੁ ਪਾਈਐ ॥ ਤੂ ਦੇਖਹਿ ਥਾਪਿ ਉਥਾਪਿ ਦਰਿ ਬੀਨਾਈਐ ॥੩॥ ਦੇਹੀ ਹੋਵਗਿ ਖਾਕੁ ਪਵਣੁ ਉਡਾਈਐ ॥ ਇਹੁ ਕਿਥੈ ਘਰੁ ਅਉਤਾਕੁ ਮਹਲੁ ਨ ਪਾਈਐ ॥੪॥ ਦਿਹੁ ਦੀਵੀ ਅੰਧ ਘੋਰੁ ਘਬੁ ਮੁਹਾਈਐ ॥ ਗਰਬਿ ਮੁਸੈ ਘਰੁ ਚੋਰੁ ਕਿਸੁ ਰੂਆਈਐ ॥੫॥ ਗੁਰਮੁਖਿ ਚੋਰੁ ਨ ਲਾਗਿ ਹਰਿ ਨਾਮਿ ਜਗਾਈਐ ॥ ਸਬਦਿ ਨਿਵਾਰੀ ਆਗਿ ਜੋਤਿ ਦੀਪਾਈਐ ॥੬॥ ਲਾਲੁ ਰਤਨੁ ਹਰਿ ਨਾਮੁ ਗੁਰਿ ਸੁਰਤਿ ਬੁਝਾਈਐ ॥ ਸਦਾ ਰਹੈ ਨਿਹਕਾਮੁ ਜੇ ਗੁਰਮਤਿ ਪਾਈਐ ॥੭॥ ਰਾਤਿ ਦਿਹੈ ਹਰਿ ਨਾਉ ਮੰਨਿ ਵਸਾਈਐ ॥ ਨਾਨਕ ਮੇਲਿ ਮਿਲਾਇ ਜੇ ਤੁਧੁ ਭਾਈਐ ॥੮॥੨॥੪॥ {ਪੰਨਾ 752}

ਪਦਅਰਥ: ਆਰਣਿਭੱਠੀ ਵਿਚ। ਭੰਨਿਭੰਨ ਕੇ, ਗਾਲ ਕੇ। ਸਾਕਤੁਰੱਬ ਨਾਲੋਂ ਟੁੱਟਾ ਹੋਇਆ ਮਨੁੱਖ, ਮਾਇਆਵੇੜ੍ਹਿਆ ਜੀਵ। ਭਵੈਭਟਕਦਾ ਹੈ, ਭੌਂਦਾ ਹੈ। ਭਵਾਈਐ—(ਜੂਨਾਂ ਵਿਚ) ਪਾਇਆ ਜਾਂਦਾ ਹੈ।੧।

ਆਵੈ ਜਾਇਜੰਮਦਾ ਮਰਦਾ ਹੈ।੧।ਰਹਾਉ।

ਗੁਰਮੁਖਿਗੁਰੂ ਦੀ ਸਰਨ ਪਿਆ ਮਨੁੱਖ। ਮੇਲਹਿ—(ਹੇ ਪ੍ਰਭੂ!) ਤੂੰ (ਗੁਰੂ) ਮਿਲਾਂਦਾ ਹੈਂ।੨।

ਦੇਹਿਜੋ ਤੂੰ ਦੇਂਦਾ ਹੈਂ। ਥਾਪਿਰਚ ਕੇ। ਉਥਾਪਿਨਾਸ ਕਰ ਕੇ। ਦਰਿਅੰਦਰ, ਵਿਚ। ਬੀਨਾਈਐਬੀਨਾਈ, ਨਿਗਾਹ, ਨਜ਼ਰ।੩।

ਹੋਵਗਿਹੋ ਜਾਇਗੀ। ਪਵਣੁਸੁਆਸ। ਅਉਤਾਕੁਬੈਠਕ।੪।

ਦਿਹੁ ਦੀਵੀਦਿਨ ਦੀਵੀਂ, ਚਿੱਟਾ ਦਿਨ ਹੁੰਦਿਆਂ ਭੀ। ਅੰਧ ਘੋਰੁਘੁੱਪ ਹਨੇਰਾ। ਘਬੁਘਰ ਦਾ ਮਾਲ। ਮੁਹਾਈਐਲੁੱਟਿਆ ਜਾਂਦਾ ਹੈ। ਗਰਬਿਅਹੰਕਾਰ ਵਿਚ। ਮੁਸੈਚੁਰਾਂਦਾ ਹੈ। ਰੂਆਈਐਸ਼ਿਕਾਇਤ ਕੀਤੀ ਜਾਏ।੫।

ਨ ਲਾਗਿਨਹੀਂ ਲੱਗ ਸਕਦਾ। ਨਾਮਿਨਾਮ ਦੀ ਰਾਹੀਂ। ਆਗਿਤ੍ਰਿਸ਼ਨਾਅੱਗ। ਦੀਪਾਈਐਜਗਦੀ ਹੈ, ਚਮਕਦੀ ਹੈ।੬।

ਗੁਰਿਗੁਰੂ ਨੇ। ਨਿਹਕਾਮੁਵਾਸਨਾਰਹਿਤ।੭।

ਦਿਹੈਦਿਨੇ। ਮੰਨਿਮਨਿ, ਮਨ ਵਿਚ।੮।

ਅਰਥ: (ਸਹੀ ਜੀਵਨ-ਜਾਚ) ਸਮਝਣ ਤੋਂ ਬਿਨਾ ਮਨੁੱਖ (ਜੇਹੜਾ ਭੀ) ਕਰਮ ਕਰਦਾ ਹੈ ਦੁੱਖ (ਪੈਦਾ ਕਰਨ ਵਾਲਾ ਕਰਦਾ ਹੈ) ਦੁੱਖ ਹੀ ਦੁੱਖ (ਸਹੇੜਦਾ ਹੈ)ਹਉਮੈ ਦੇ ਕਾਰਨ ਮਨੁੱਖ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ, ਭਟਕਣਾ ਵਿਚ ਪੈ ਕੇ ਕੁਰਾਹੇ ਪਿਆ ਰਹਿੰਦਾ ਹੈ।੧।ਰਹਾਉ।

ਜਿਵੇਂ ਭੱਠੀ ਵਿਚ ਲੋਹਾ ਪਾ ਕੇ (ਤੇ) ਗਾਲ ਕੇ (ਨਵੇਂ ਸਿਰੇ) ਘੜਿਆ ਜਾਂਦਾ ਹੈ (ਲੋਹੇ ਤੋਂ ਕੰਮ ਆਉਣ ਵਾਲੀਆਂ ਚੀਜ਼ਾਂ ਬਣਾਈਆਂ ਜਾਂਦੀਆਂ ਹਨ) ਤਿਵੇਂ ਮਾਇਆ-ਵੇੜ੍ਹਿਆ ਜੀਵ ਜੂਨਾਂ ਵਿਚ ਪਾਇਆ ਜਾਂਦਾ ਹੈ, ਜਨਮ ਮਰਨ ਦੇ ਗੇੜ ਵਿਚ ਪਾਇਆ ਹੋਇਆ ਗੇੜ ਵਿਚ ਚੱਕਰ ਲਾਂਦਾ ਹੈ (ਤੇ ਆਖ਼ਿਰ ਗੁਰੂ ਦੀ ਮੇਹਰ ਨਾਲ ਸੁਮਤਿ ਸਿੱਖਦਾ ਹੈ)੧।

ਹੇ ਪ੍ਰਭੂ! (ਭਟਕ ਭਟਕ ਕੇ ਆਖ਼ਿਰ) ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਤੂੰ ਉਸ ਨੂੰ (ਚੌਰਾਸੀ ਦੇ ਗੇੜ ਤੋਂ) ਬਚਾਂਦਾ ਹੈਂ; ਉਹ, ਹੇ ਪ੍ਰਭੂ! ਤੇਰਾ ਨਾਮ ਸਿਮਰਦਾ ਹੈ। ਗੁਰੂ (ਭੀ) ਤੂੰ ਆਪਣੀ ਰਜ਼ਾ ਅਨੁਸਾਰ ਹੀ ਮਿਲਾਂਦਾ ਹੈਂ (ਜਿਸ ਨੂੰ ਮਿਲਦਾ ਹੈ) ਉਹ ਗੁਰੂ ਦੇ ਸ਼ਬਦ ਨੂੰ ਕਮਾਂਦਾ ਹੈ (ਗੁਰ-ਸ਼ਬਦ ਅਨੁਸਾਰ ਆਚਰਨ ਬਣਾਂਦਾ ਹੈ)੨।

ਹੇ ਪ੍ਰਭੂ! ਜੀਵ ਪੈਦਾ ਕਰ ਕੇ ਇਹਨਾਂ ਦੀ ਸੰਭਾਲ ਭੀ ਤੂੰ ਆਪ ਹੀ ਕਰਦਾ ਹੈਂ। ਜੋ ਕੁਝ ਤੂੰ ਦੇਂਦਾ ਹੈਂ ਉਹੀ ਜੀਵਾਂ ਨੂੰ ਮਿਲਦਾ ਹੈ ਤੂੰ ਆਪ ਪੈਦਾ ਕਰਦਾ ਹੈਂ ਆਪ ਨਾਸ ਕਰਦਾ ਹੈਂ, ਸਭ ਦੀ ਤੂੰ ਆਪਣੀ ਨਿਗਰਾਨੀ ਵਿਚ ਸੰਭਾਲ ਕਰਦਾ ਹੈਂ।੩।

ਜਦੋਂ (ਸਰੀਰ ਵਿਚੋਂ) ਸੁਆਸ ਨਿਕਲ ਜਾਂਦਾ ਹੈ ਤਾਂ ਸਰੀਰ ਮਿੱਟੀ ਹੋ ਜਾਂਦਾ ਹੈ (ਜਿਨ੍ਹਾਂ ਮਹਲ ਮਾੜੀਆਂ ਦਾ ਮਨੁੱਖ ਮਾਣ ਕਰਦਾ ਹੈ) ਫਿਰ ਨਾਹ ਇਹ ਘਰ ਇਸ ਨੂੰ ਮਿਲਦਾ ਹੈ ਨਾਹ ਬੈਠਕ ਮਿਲਦੀ ਹੈ ਤੇ ਨਾਹ ਇਹ ਮਹਲ ਮਿਲਦਾ ਹੈ।੪।

(ਸਹੀ ਜੀਵਨ-ਜਾਚ ਸਮਝਣ ਤੋਂ ਬਿਨਾ) ਜੀਵ ਆਪਣਾ ਘਰ ਦਾ ਮਾਲ (ਆਤਮਕ ਸਰਮਾਇਆ) ਲੁਟਾਈ ਜਾਂਦਾ ਹੈ, ਚਿੱਟਾ ਦਿਨ ਹੁੰਦਿਆਂ (ਇਸ ਦੇ ਭਾ ਦਾ) ਘੁੱਪ ਹਨੇਰਾ ਬਣਿਆ ਰਹਿੰਦਾ ਹੈ। ਅਹੰਕਾਰ ਵਿਚ (ਗ਼ਾਫ਼ਲ ਰਹਿਣ ਕਰਕੇ ਮੋਹ-ਰੂਪ) ਚੋਰ ਇਸ ਦੇ ਘਰ (ਆਤਮਕ ਸਰਮਾਏ) ਨੂੰ ਲੁੱਟਦਾ ਜਾਂਦਾ ਹੈ। (ਸਮਝ ਹੀ ਨਹੀਂ) ਕਿਸ ਪਾਸ ਸ਼ਿਕਾਇਤ ਕਰੇ?੫।

ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਉਸ (ਦੇ ਸਰਮਾਏ) ਨੂੰ ਚੋਰ ਨਹੀਂ ਪੈਂਦਾ, ਗੁਰੂ ਉਸ ਨੂੰ ਪਰਮਾਤਮਾ ਦੇ ਨਾਮ ਦੀ ਰਾਹੀਂ (ਆਤਮਕ ਸਰਮਾਏ ਦੇ ਚੋਰ ਵਲੋਂ) ਸੁਚੇਤ ਰੱਖਦਾ ਹੈ। ਗੁਰੂ ਆਪਣੇ ਸ਼ਬਦ ਨਾਲ (ਉਸ ਦੇ ਅੰਦਰੋਂ ਤ੍ਰਿਸ਼ਨਾ-) ਅੱਗ ਬੁਝਾ ਦੇਂਦਾ ਹੈ, ਤੇ ਰੱਬੀ ਜੋਤਿ ਜਗਾ ਦੇਂਦਾ ਹੈ।੬।

ਪਰਮਾਤਮਾ ਦਾ ਨਾਮ (ਹੀ) ਲਾਲ ਹੈ ਰਤਨ ਹੈ (ਸਰਨ ਪਏ ਸਿੱਖ ਨੂੰ) ਗੁਰੂ ਨੇ ਇਹ ਸੂਝ ਦੇ ਦਿੱਤੀ ਹੁੰਦੀ ਹੈ (ਇਸ ਵਾਸਤੇ ਉਸ ਨੂੰ ਤ੍ਰਿਸ਼ਨਾ-ਅੱਗ ਨਹੀਂ ਪੋਂਹਦੀ)ਜੇ ਮਨੁੱਖ ਗੁਰੂ ਦੀ ਸਿਖਿਆ ਪ੍ਰਾਪਤ ਕਰ ਲਏ ਤਾਂ ਉਹ ਸਦਾ (ਮਾਇਆ ਦੀ) ਵਾਸਨਾ ਤੋਂ ਬਚਿਆ ਰਹਿੰਦਾ ਹੈ।੭।

ਹੇ ਨਾਨਕ! (ਪ੍ਰਭੂ-ਦਰ ਤੇ ਅਰਦਾਸ ਕਰ-ਹੇ ਪ੍ਰਭੂ!) ਜੇ ਤੈਨੂੰ ਭਾਵੇ (ਤਾਂ ਮੇਹਰ ਕਰ, ਤੇ) ਆਪਣੀ ਸੰਗਤਿ ਵਿਚ ਮਿਲਾ, ਤਾ ਕਿ ਰਾਤ ਦਿਨ (ਹਰ ਵੇਲੇ) ਹੇ ਹਰੀ! ਤੇਰਾ ਨਾਮ ਮਨ ਵਿਚ ਵਸਾਇਆ ਜਾ ਸਕੇ।੮।੨।੪।

ਨੋਟ: 'ਘਰੁ ੧੦' ਦੀ ਇਹ ਦੂਜੀ ਅਸਟਪਦੀ ਹੈ।

ਸੂਹੀ ਮਹਲਾ ੧ ॥ ਮਨਹੁ ਨ ਨਾਮੁ ਵਿਸਾਰਿ ਅਹਿਨਿਸਿ ਧਿਆਈਐ ॥ ਜਿਉ ਰਾਖਹਿ ਕਿਰਪਾ ਧਾਰਿ ਤਿਵੈ ਸੁਖੁ ਪਾਈਐ ॥੧॥ ਮੈ ਅੰਧੁਲੇ ਹਰਿ ਨਾਮੁ ਲਕੁਟੀ ਟੋਹਣੀ ॥ ਰਹਉ ਸਾਹਿਬ ਕੀ ਟੇਕ ਨ ਮੋਹੈ ਮੋਹਣੀ ॥੧॥ ਰਹਾਉ ॥ਜਹ ਦੇਖਉ ਤਹ ਨਾਲਿ ਗੁਰਿ ਦੇਖਾਲਿਆ ॥ ਅੰਤਰਿ ਬਾਹਰਿ ਭਾਲਿ ਸਬਦਿ ਨਿਹਾਲਿਆ ॥੨॥ ਸੇਵੀ ਸਤਿਗੁਰ ਭਾਇ ਨਾਮੁ ਨਿਰੰਜਨਾ ॥ ਤੁਧੁ ਭਾਵੈ ਤਿਵੈ ਰਜਾਇ ਭਰਮੁ ਭਉ ਭੰਜਨਾ ॥੩॥ ਜਨਮਤ ਹੀ ਦੁਖੁ ਲਾਗੈ ਮਰਣਾ ਆਇ ਕੈ ॥ ਜਨਮੁ ਮਰਣੁ ਪਰਵਾਣੁ ਹਰਿ ਗੁਣ ਗਾਇ ਕੈ ॥੪॥ ਹਉ ਨਾਹੀ ਤੂ ਹੋਵਹਿ ਤੁਧ ਹੀ ਸਾਜਿਆ ॥ ਆਪੇ ਥਾਪਿ ਉਥਾਪਿ ਸਬਦਿ ਨਿਵਾਜਿਆ ॥੫॥ ਦੇਹੀ ਭਸਮ ਰੁਲਾਇ ਨ ਜਾਪੀ ਕਹ ਗਇਆ ॥ ਆਪੇ ਰਹਿਆ ਸਮਾਇ ਸੋ ਵਿਸਮਾਦੁ ਭਇਆ ॥੬॥ ਤੂੰ ਨਾਹੀ ਪ੍ਰਭ ਦੂਰਿ ਜਾਣਹਿ ਸਭ ਤੂ ਹੈ ॥ ਗੁਰਮੁਖਿ ਵੇਖਿ ਹਦੂਰਿ ਅੰਤਰਿ ਭੀ ਤੂ ਹੈ ॥੭॥ ਮੈ ਦੀਜੈ ਨਾਮ ਨਿਵਾਸੁ ਅੰਤਰਿ ਸਾਂਤਿ ਹੋਇ ॥ ਗੁਣ ਗਾਵੈ ਨਾਨਕ ਦਾਸੁ ਸਤਿਗੁਰੁ ਮਤਿ ਦੇਇ ॥੮॥੩॥੫॥ {ਪੰਨਾ 752-753}

ਪਦਅਰਥ: ਮਨਹੁਮਨ ਤੋਂ। ਅਹਿਦਿਨ। ਨਿਸਿਰਾਤ। ਰਾਖਹਿ—(ਹੇ ਪ੍ਰਭੂ!) ਤੂੰ ਰੱਖੇਂ। ਧਾਰਿਧਾਰ ਕੇ, ਕਰ ਕੇ।੧।

ਲਕੁਟੀਛੋਟੀ ਲੱਕੜੀ, ਡੰਗੋਰੀ, ਸੋਟੀ। ਟੋਹਣੀਆਸਰਾ ਦੇਣ ਵਾਲੀ ਡੰਗੋਰੀ (ਜਿਸ ਨਾਲ ਟੋਹ ਟੋਹ ਕੇ ਰਸਤਾ ਲੱਭਿਆ ਜਾ ਸਕੇ)ਰਹਉਮੈਂ ਰਹਿੰਦਾ ਹਾਂ। ਟੇਕਆਸਰਾ। ਮੋਹਣੀਮੋਹ ਲੈਣ ਵਾਲੀ।੧।ਰਹਾਉ।

ਜਹਜਿਧਰ, ਜਿਥੇ। ਦੇਖਉਮੈਂ ਵੇਖਦਾ ਹਾਂ। ਗੁਰਿਗੁਰੂ ਨੇ। ਭਾਲਿਢੂੰਢ ਕੇ। ਸਬਦਿ—(ਗੁਰੂ ਦੇ) ਸ਼ਬਦ ਦੀ ਰਾਹੀਂ। ਨਿਹਾਲਿਆਵੇਖ ਲਿਆ ਹੈ।੨।

ਸੇਵੀਮੈਂ ਸੇਵਾ ਕਰਾਂ, ਮੈਂ ਸਿਮਰਾਂ। ਸਤਿਗੁਰ ਭਾਇਗੁਰੂ ਦੇ ਅਨੁਸਾਰ ਰਹਿ ਕੇ। ਭੰਜਨਾਨਾਸ ਕਰਨ ਵਾਲਾ।੩।

ਜਨਮਤ ਹੀਜੰਮਦਿਆਂ ਹੀ। ਮਰਣਾਆਤਮਕ ਮੌਤ। ਆਇ ਕੈ—(ਜਗਤ ਵਿਚ) ਆ ਕੇ। ਜਨਮੁ ਮਰਣੁਜਨਮ ਤੋਂ ਮਰਨ ਤਕ (ਸਾਰੀ ਉਮਰ)੪।

ਹਉਮੈਂ। ਤੁਧ ਹੀਤੂੰ ਹੀ। ਥਾਪਿਪੈਦਾ ਕਰ ਕੇ। ਉਥਾਪਿਉਥਾਪੇ, ਨਾਸ ਕਰਦਾ ਹੈ। ਨਿਵਾਜਿਆਆਦਰਮਾਣ ਦਿੱਤਾ।੫।

ਦੇਹੀਸਰੀਰ। ਭਸਮਸੁਆਹ, ਮਿੱਟੀ। ਰੁਲਾਇਰੁਲਾ ਕੇ, ਮਿਲਾ ਕੇ। ਕਹਕਿਥੇ? ਵਿਸਮਾਦੁਹੈਰਾਨੀ, ਅਸਚਰਜਤਾ।੬।

ਹਦੂਰਿਅੰਗਸੰਗ, (ਹਰ ਥਾਂ) ਹਾਜ਼ਰ।੭।

ਮੈਮੈਨੂੰ, ਮੇਰੇ ਹਿਰਦੇ ਵਿਚ। ਦੇਇਦੇਂਦਾ ਹੈ।੮।

ਅਰਥ: ਮੈਨੂੰ (ਮਾਇਆ ਦੇ ਮੋਹ ਵਿਚ) ਅੰਨ੍ਹੇ ਨੂੰ ਪਰਮਾਤਮਾ ਦਾ ਨਾਮ ਡੰਗੋਰੀ (ਦਾ ਕੰਮ ਦੇਂਦਾ) ਹੈ, (ਮੇਰੇ ਲਈ) ਟੋਹਣੀ ਹੈ (ਜਿਸ ਨਾਲ ਟੋਹ ਟੋਹ ਕੇ ਮੈਂ ਜੀਵਨ ਦਾ ਸਹੀ ਰਸਤਾ ਲੱਭਦਾ ਹਾਂ)(ਜਦੋਂ) ਮੈਂ ਮਾਲਕ-ਪ੍ਰਭੂ ਦੇ ਆਸਰੇ ਰਹਿੰਦਾ ਹਾਂ ਤਾਂ ਮਨ ਨੂੰ ਮੋਹਣ ਵਾਲੀ ਮਾਇਆ ਮੋਹ ਨਹੀਂ ਸਕਦੀ।੧।ਰਹਾਉ।

(ਹੇ ਜਿੰਦੇ!) ਪਰਮਾਤਮਾ ਦੇ ਨਾਮ ਨੂੰ ਮਨ ਤੋਂ ਨਾਹ ਭੁਲਾ। ਦਿਨ ਰਾਤ-ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ। ਹੇ ਪ੍ਰਭੂ! ਜਿਵੇਂ ਮੇਹਰ ਕਰ ਕੇ ਤੂੰ ਮੈਨੂੰ (ਮਾਇਆ ਦੇ ਮੋਹ ਤੋਂ) ਬਚਾਏ, ਤਿਵੇਂ ਮੈਨੂੰ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ।੧।

(ਹੇ ਪ੍ਰਭੂ!) ਜਿਧਰ ਮੈਂ ਵੇਖਦਾ ਹਾਂ ਉਧਰ ਹੀ ਗੁਰੂ ਨੇ ਮੈਨੂੰ ਵਿਖਾ ਦਿੱਤਾ ਹੈ ਕਿ ਤੂੰ ਮੇਰੇ ਨਾਲ ਹੀ ਹੈਂ। ਬਾਹਰ ਲੱਭ ਲੱਭ ਕੇ ਹੁਣ ਗੁਰੂ ਦੇ ਸ਼ਬਦ ਦੀ ਰਾਹੀਂ ਮੈਂ ਤੈਨੂੰ ਆਪਣੇ ਅੰਦਰ ਵੇਖ ਲਿਆ ਹੈ।੨।

ਹੇ ਮਾਇਆ-ਰਹਿਤ ਪ੍ਰਭੂ! ਗੁਰੂ ਦੇ ਅਨੁਸਾਰ ਰਹਿ ਕੇ ਮੈਂ ਤੇਰਾ ਨਾਮ ਸਿਮਰਦਾ ਹਾਂ। ਹੇ ਭਰਮ ਤੇ ਭਉ ਨਾਸ ਕਰਨ ਵਾਲੇ ਪ੍ਰਭੂ! ਜੋ ਕੁਝ ਤੈਨੂੰ ਚੰਗਾ ਲੱਗਦਾ ਹੈ ਮੈਂ ਉਸੇ ਨੂੰ ਤੇਰੀ ਰਜ਼ਾ ਸਮਝਦਾ ਹਾਂ।੩।

(ਜੇ ਪ੍ਰਭੂ ਦਾ ਨਾਮ ਵਿਸਾਰ ਦੇਈਏ ਤਾਂ) ਜੰਮਦਿਆਂ ਹੀ ਜਗਤ ਵਿਚ ਆਉਂਦਿਆਂ ਹੀ ਆਤਮਕ ਮੌਤ ਦਾ ਦੁੱਖ ਆ ਵਾਪਰਦਾ ਹੈ। ਪਰਮਾਤਮਾ ਦੇ ਗੁਣ ਗਾ ਕੇ ਸਾਰਾ ਹੀ ਜੀਵਨ ਸਫਲਾ ਹੋ ਜਾਂਦਾ ਹੈ।੪।

ਹੇ ਪ੍ਰਭੂ! ਤੂੰ ਹੀ (ਸਾਰਾ ਜਗਤ) ਪੈਦਾ ਕੀਤਾ ਹੈ, ਤੂੰ ਆਪ ਹੀ ਪੈਦਾ ਕਰਦਾ ਹੈਂ ਆਪ ਹੀ ਨਾਸ ਕਰਦਾ ਹੈਂ। ਜਿਸ ਜੀਵ ਨੂੰ ਤੂੰ ਗੁਰੂ ਦੇ ਸ਼ਬਦ ਵਿਚ ਜੋੜ ਕੇ ਨਿਵਾਜਦਾ ਹੈਂ ਜਿਸ ਦੇ ਅੰਦਰ ਤੂੰ (ਪਰਗਟ) ਹੁੰਦਾ ਹੈਂ ਉਸ ਦੇ ਅੰਦਰ 'ਹਉਮੈ' ਨਹੀਂ ਰਹਿ ਜਾਂਦੀ।੫।

ਜੀਵਾਤਮਾ (ਆਪਣੇ ਸਰੀਰ ਨੂੰ ਛੱਡ ਕੇ) ਸਰੀਰ ਨੂੰ ਮਿੱਟੀ ਵਿਚ ਰੁਲਾ ਕੇ, ਪਤਾ ਨਹੀਂ ਲੱਗਦਾ, ਕਿੱਥੇ ਚਲਾ ਜਾਂਦਾ ਹੈ। ਅਚਰਜ ਕੌਤਕ ਵਰਤਦਾ ਹੈ। (ਪਰ ਹੇ ਪ੍ਰਭੂ!) ਤੂੰ ਆਪ ਹੀ ਹਰ ਥਾਂ ਮੌਜੂਦ ਹੈਂ।੬।

ਜੇਹੜੇ ਮਨੁੱਖ ਗੁਰੂ ਦੀ ਸਰਨ ਪੈਂਦੇ ਹਨ ਉਹ ਜਾਣਦੇ ਹਨ ਕਿ ਹੇ ਪ੍ਰਭੂ! ਤੂੰ (ਕਿਸੇ ਭੀ ਥਾਂ ਤੋਂ) ਦੂਰ ਨਹੀਂ ਹੈਂ, ਹਰ ਥਾਂ ਤੂੰ ਹੀ ਤੂੰ ਹੈਂ, ਅੰਦਰ ਭੀ ਤੂੰ ਹੈਂ (ਬਾਹਰ ਭੀ ਤੂੰ ਹੈਂ) ਤੈਨੂੰ ਉਹ ਹਰ ਥਾਂ ਹਾਜ਼ਰ-ਨਾਜ਼ਰ ਵੇਖਦੇ ਹਨ।੭।

ਹੇ ਨਾਨਕ! (ਅਰਦਾਸ ਕਰ-ਹੇ ਪ੍ਰਭੂ!) ਮੇਰੇ ਅੰਦਰ ਆਪਣੇ ਨਾਮ ਦਾ ਨਿਵਾਸ ਬਖ਼ਸ਼, ਤਾ ਕਿ ਮੇਰੇ ਅੰਦਰ ਸ਼ਾਂਤੀ ਪੈਦਾ ਹੋਵੇ। (ਤੇਰੀ ਮੇਹਰ ਨਾਲ) ਜਿਸ ਨੂੰ ਸਤਿਗੁਰੂ ਸਿੱਖਿਆ ਦੇਂਦਾ ਹੈ, ਉਹ ਦਾਸ (ਤੇਰੇ) ਗੁਣ ਗਾਂਦਾ ਹੈ।੮।੩।੫।

ਨੋਟ: 'ਘਰੁ ੧੦' ਦੀਆਂ ੩ ਅਸਟਪਦੀਆਂ। ਕੁੱਲ ਜੋੜ ਸੂਹੀ ਵਿਚ ੫।

TOP OF PAGE

Sri Guru Granth Darpan, by Professor Sahib Singh