ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ

Page 755

ਰਾਗੁ ਸੂਹੀ ਮਹਲਾ ੩ ਘਰੁ ੧੦    ੴ ਸਤਿਗੁਰ ਪ੍ਰਸਾਦਿ ॥ ਦੁਨੀਆ ਨ ਸਾਲਾਹਿ ਜੋ ਮਰਿ ਵੰਞਸੀ ॥ ਲੋਕਾ ਨ ਸਾਲਾਹਿ ਜੋ ਮਰਿ ਖਾਕੁ ਥੀਈ ॥੧॥ ਵਾਹੁ ਮੇਰੇ ਸਾਹਿਬਾ ਵਾਹੁ ॥ ਗੁਰਮੁਖਿ ਸਦਾ ਸਲਾਹੀਐ ਸਚਾ ਵੇਪਰਵਾਹੁ ॥੧॥ ਰਹਾਉ ॥ ਦੁਨੀਆ ਕੇਰੀ ਦੋਸਤੀ ਮਨਮੁਖ ਦਝਿ ਮਰੰਨਿ ॥ ਜਮ ਪੁਰਿ ਬਧੇ ਮਾਰੀਅਹਿ ਵੇਲਾ ਨ ਲਾਹੰਨਿ ॥੨॥ ਗੁਰਮੁਖਿ ਜਨਮੁ ਸਕਾਰਥਾ ਸਚੈ ਸਬਦਿ ਲਗੰਨਿ ॥ ਆਤਮ ਰਾਮੁ ਪ੍ਰਗਾਸਿਆ ਸਹਜੇ ਸੁਖਿ ਰਹੰਨਿ ॥੩॥ ਗੁਰ ਕਾ ਸਬਦੁ ਵਿਸਾਰਿਆ ਦੂਜੈ ਭਾਇ ਰਚੰਨਿ ॥ ਤਿਸਨਾ ਭੁਖ ਨ ਉਤਰੈ ਅਨਦਿਨੁ ਜਲਤ ਫਿਰੰਨਿ ॥੪॥ ਦੁਸਟਾ ਨਾਲਿ ਦੋਸਤੀ ਨਾਲਿ ਸੰਤਾ ਵੈਰੁ ਕਰੰਨਿ ॥ ਆਪਿ ਡੁਬੇ ਕੁਟੰਬ ਸਿਉ ਸਗਲੇ ਕੁਲ ਡੋਬੰਨਿ ॥੫॥ ਨਿੰਦਾ ਭਲੀ ਕਿਸੈ ਕੀ ਨਾਹੀ ਮਨਮੁਖ ਮੁਗਧ ਕਰੰਨਿ ॥ ਮੁਹ ਕਾਲੇ ਤਿਨ ਨਿੰਦਕਾ ਨਰਕੇ ਘੋਰਿ ਪਵੰਨਿ ॥੬॥ {ਪੰਨਾ 755}

ਪਦਅਰਥ: ਮਰਿ ਵੰਞਸੀਮਰ ਜਾਇਗੀ। ਮਰਿਮਰ ਕੇ। ਖਾਕੁਮਿੱਟੀ। ਥੀਈਹੋ ਜਾਇਗੀ।੧।

ਵਾਹੁਧੰਨ, ਸਲਾਹੁਣਜੋਗ। ਸਾਹਿਬਾਹੇ ਮਾਲਕ! ਗੁਰਮੁਖਿਗੁਰੂ ਦੀ ਸਰਨ ਪੈ ਕੇ। ਸਲਾਹੀਐਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। ਸਚਾਸਦਾ ਕਾਇਮ ਰਹਿਣ ਵਾਲਾ। ਵੇਪਰਵਾਹੁਬੇਮੁਥਾਜ।੧।ਰਹਾਉ।

ਕੇਰੀਦੀ। ਮਨਮੁਖਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ। ਦਝਿਸੜ ਕੇ। ਮਰੰਨਿਮਰਦੇ ਹਨ। ਜਮ ਪੁਰਿਜਮ ਦੀ ਪੁਰੀ ਵਿਚ। ਮਾਰੀਅਹਿਮਾਰੇ ਜਾਂਦੇ ਹਨ, ਮਾਰ ਖਾਂਦੇ ਹਨ। ਵੇਲਾਮਨੁੱਖਾ ਜਨਮ ਦਾ ਮੌਕਾ। ਨ ਲਾਹੰਨਿਨਹੀਂ ਪ੍ਰਾਪਤ ਕਰ ਸਕਦੇ।੨।

ਗੁਰਮੁਖਿਗੁਰੂ ਦੀ ਸਰਨ ਪੈਣ ਵਾਲੇ ਮਨੁੱਖ। ਸਕਾਰਥਾਸਫਲ। ਸਚੈ ਸਬਦਿਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਵਿਚ। ਆਤਮ ਰਾਮੁਸਰਬਵਿਆਪਕ ਪਰਮਾਤਮਾ। ਸਹਜੇਆਤਮਕ ਅਡੋਲਤਾ ਵਿਚ। ਸੁਖਿਅਨੰਦ ਵਿਚ।੩।

ਦੂਜੈ ਭਾਇਮਾਇਆ ਦੇ ਪਿਆਰ ਵਿਚ। ਅਨਦਿਨੁ—{अनुदिनं} ਹਰ ਰੋਜ਼, ਹਰ ਵੇਲੇ।੪।

ਕਰੰਨਿਕਰਦੇ ਹਨ। ਦੁਸਟਮੰਦਕਰਮੀ, ਭੈੜੇ। ਸਿਉਸਮੇਤ। ਡੋਬੰਨਿਡੋਬ ਦੇਂਦੇ ਹਨ।੫।

ਮੁਗਧਮੂਰਖ। ਨਰਕੇ ਘੋਰਿਘੋਰ ਨਰਕ ਵਿਚ, ਭਿਆਨਕ ਨਰਕ ਵਿਚ। ਪਵੰਨਿਪ ੈਂਦੇ ਹਨ।੬।

ਅਰਥ: ਹੇ ਮੇਰੇ ਮਾਲਕ! ਤੂੰ ਧੰਨ ਹੈਂ! ਤੂੰ ਹੀ ਸਲਾਹੁਣ-ਜੋਗ ਹੈਂ। ਹੇ ਭਾਈ! ਗੁਰੂ ਦੀ ਸਰਨ ਪੈ ਕੇ ਸਦਾ ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ ਜੋ ਸਦਾ ਕਾਇਮ ਰਹਿਣ ਵਾਲਾ ਹੈ, ਅਤੇ ਜਿਸ ਨੂੰ ਕਿਸੇ ਦੀ ਮੁਥਾਜੀ ਨਹੀਂ ਹੈ।੧।ਰਹਾਉ।

ਹੇ ਭਾਈ! ਦੁਨੀਆ ਦੀ ਖ਼ੁਸ਼ਾਮਦ ਨਾਹ ਕਰਦਾ ਫਿਰ, ਦੁਨੀਆ ਤਾਂ ਨਾਸ ਹੋ ਜਾਇਗੀ। ਲੋਕਾਂ ਨੂੰ ਭੀ ਨਾਹ ਵਡਿਆਉਂਦਾ ਫਿਰ, ਖ਼ਲਕਤ ਭੀ ਮਰ ਕੇ ਮਿੱਟੀ ਹੋ ਜਾਇਗੀ।੧।

ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦੁਨੀਆ ਦੀ ਮਿਤ੍ਰਤਾ ਵਿਚ ਹੀ ਸੜ ਮਰਦੇ ਹਨ (ਆਤਮਕ ਜੀਵਨ ਸਾੜ ਕੇ ਸੁਆਹ ਕਰ ਲੈਂਦੇ ਹਨ। ਅੰਤ) ਜਮਰਾਜ ਦੇ ਦਰ ਤੇ ਚੋਟਾਂ ਖਾਂਦੇ ਹਨ। ਤਦੋਂ ਉਹਨਾਂ ਨੂੰ (ਹੱਥੋਂ ਖੁੰਝਿਆ ਹੋਇਆ ਮਨੁੱਖਾ ਜਨਮ ਦਾ) ਸਮਾ ਨਹੀਂ ਮਿਲਦਾ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਸਰਨ ਪੈਂਦੇ ਹਨ, ਉਹਨਾਂ ਦਾ ਜੀਵਨ ਸਫਲ ਹੋ ਜਾਂਦਾ ਹੈ, ਕਿਉਂਕਿ ਉਹ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਵਿਚ ਜੁੜੇ ਰਹਿੰਦੇ ਹਨ। ਉਹਨਾਂ ਦੇ ਅੰਦਰ ਸਰਬ-ਵਿਆਪਕ ਪਰਮਾਤਮਾ ਦਾ ਪਰਕਾਸ਼ ਹੋ ਜਾਂਦਾ ਹੈ। ਉਹ ਆਤਮਕ ਅਡੋਲਤਾ ਵਿਚ ਆਨੰਦ ਵਿਚ ਮਗਨ ਰਹਿੰਦੇ ਹਨ।੩।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਬਾਣੀ ਨੂੰ ਭੁਲਾ ਦੇਂਦੇ ਹਨ, ਉਹ ਮਾਇਆ ਦੇ ਮੋਹ ਵਿਚ ਮਸਤ ਰਹਿੰਦੇ ਹਨ, ਉਹਨਾਂ ਦੇ ਅੰਦਰੋਂ ਮਾਇਆ ਦੀ ਤ੍ਰੇਹ ਭੁੱਖ ਦੂਰ ਨਹੀਂ ਹੁੰਦੀ, ਉਹ ਹਰ ਵੇਲੇ (ਤ੍ਰਿਸ਼ਨਾ ਦੀ ਅੱਗ ਵਿਚ) ਸੜਦੇ ਫਿਰਦੇ ਹਨ।੪।

ਅਜੇਹੇ ਮਨੁੱਖ ਭੈੜੇ ਬੰਦਿਆਂ ਨਾਲ ਮਿਤ੍ਰਤਾ ਗੰਢੀ ਰੱਖਦੇ ਹਨ, ਅਤੇ ਸੰਤ ਜਨਾਂ ਨਾਲ ਵੈਰ ਕਰਦੇ ਰਹਿੰਦੇ ਹਨ। ਉਹ ਆਪ ਆਪਣੇ ਪਰਵਾਰ ਸਮੇਤ (ਸੰਸਾਰ-ਸਮੁੰਦਰ ਵਿਚ) ਡੁੱਬ ਜਾਂਦੇ ਹਨ, ਆਪਣੀਆਂ ਕੁਲਾਂ ਨੂੰ ਭੀ (ਆਪਣੇ ਹੋਰ ਰਿਸ਼ਤੇਦਾਰਾਂ ਨੂੰ ਭੀ) ਨਾਲ ਹੀ ਡੋਬ ਲੈਂਦੇ ਹਨ।੫।

ਹੇ ਭਾਈ! ਕਿਸੇ ਦੀ ਭੀ ਨਿੰਦਾ ਕਰਨੀ ਚੰਗਾ ਕੰਮ ਨਹੀਂ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ ਹੀ ਨਿੰਦਾ ਕਰਿਆ ਕਰਦੇ ਹਨ। (ਲੋਕ ਪਰਲੋਕ ਵਿਚ) ਉਹੀ ਬਦਨਾਮੀ ਖੱਟਦੇ ਹਨ, ਅਤੇ ਭਿਆਨਕ ਨਰਕ ਵਿਚ ਪੈਂਦੇ ਹਨ।੬।

ਏ ਮਨ ਜੈਸਾ ਸੇਵਹਿ ਤੈਸਾ ਹੋਵਹਿ ਤੇਹੇ ਕਰਮ ਕਮਾਇ ॥ ਆਪਿ ਬੀਜਿ ਆਪੇ ਹੀ ਖਾਵਣਾ ਕਹਣਾ ਕਿਛੂ ਨ ਜਾਇ ॥੭॥ ਮਹਾ ਪੁਰਖਾ ਕਾ ਬੋਲਣਾ ਹੋਵੈ ਕਿਤੈ ਪਰਥਾਇ ॥ ਓਇ ਅੰਮ੍ਰਿਤ ਭਰੇ ਭਰਪੂਰ ਹਹਿ ਓਨਾ ਤਿਲੁ ਨ ਤਮਾਇ ॥੮॥ ਗੁਣਕਾਰੀ ਗੁਣ ਸੰਘਰੈ ਅਵਰਾ ਉਪਦੇਸੇਨਿ ॥ ਸੇ ਵਡਭਾਗੀ ਜਿ ਓਨਾ ਮਿਲਿ ਰਹੇ ਅਨਦਿਨੁ ਨਾਮੁ ਲਏਨਿ ॥੯॥ ਦੇਸੀ ਰਿਜਕੁ ਸੰਬਾਹਿ ਜਿਨਿ ਉਪਾਈ ਮੇਦਨੀ ॥ ਏਕੋ ਹੈ ਦਾਤਾਰੁ ਸਚਾ ਆਪਿ ਧਣੀ ॥੧੦॥ ਸੋ ਸਚੁ ਤੇਰੈ ਨਾਲਿ ਹੈ ਗੁਰਮੁਖਿ ਨਦਰਿ ਨਿਹਾਲਿ ॥ ਆਪੇ ਬਖਸੇ ਮੇਲਿ ਲਏ ਸੋ ਪ੍ਰਭੁ ਸਦਾ ਸਮਾਲਿ ॥੧੧॥ ਮਨੁ ਮੈਲਾ ਸਚੁ ਨਿਰਮਲਾ ਕਿਉ ਕਰਿ ਮਿਲਿਆ ਜਾਇ ॥ ਪ੍ਰਭੁ ਮੇਲੇ ਤਾ ਮਿਲਿ ਰਹੈ ਹਉਮੈ ਸਬਦਿ ਜਲਾਇ ॥੧੨॥ {ਪੰਨਾ 755}

ਪਦਅਰਥ: ਏ ਮਨਹੇ ਮਨ! ਹੇ ਜੀਵ! ਜੈਸਾ ਸੇਵਹਿਜਿਹੋ ਜਿਹੇ ਦੀ ਤੂੰ ਸੇਵਾਭਗਤੀ ਕਰਦਾ ਹੈਂ। ਤੈਸਾ ਹੋਵਹਿਤੂੰ ਉਹੋ ਜਿਹਾ ਬਣ ਜਾਂਦਾ ਹੈਂ। ਤੇਹੇਉਹੋ ਜਿਹੇ। ਕਮਾਇਕਮਾ ਕੇ। ਬੀਜਿ—(ਕਰਮਾਂ ਦਾ ਬੀਜ) ਬੀਜ ਕੇ। ਆਪੇਆਪ ਹੀ। ਕਹਣਾ ਕਿਛੂ ਨ ਜਾਇ—(ਇਸ ਨਿਯਮ ਵਿਚ) ਕੋਈ ਇਤਰਾਜ਼ ਨਹੀਂ ਕੀਤਾ ਜਾ ਸਕਦਾ।੭।

ਕਿਤੈ ਪਰਥਾਇਕਿਸੇ ਪਰਸੰਗ ਅਨੁਸਾਰ। ਓਇਮਹਾ ਪੁਰਖ {ਬਹੁ-ਵਚਨ ਲਫ਼ਜ਼ 'ਓਹ' ਤੋਂ}ਅੰਮ੍ਰਿਤਆਤਮਕ ਜੀਵਨ ਦੇਣ ਵਾਲਾ ਨਾਮਰਸ। ਹਹਿਹੁੰਦੇ ਹਨ। ਤਮਾਇਲਾਲਚ, ਆਪਣੀ ਗ਼ਰਜ਼।੮।

ਗੁਣਕਾਰੀਗੁਣ ਕਰਨ ਵਾਲਾ, ਉਪਕਾਰੀ, ਗੁਰਮੁਖਿ। ਸੰਘਰੈਇੱਕਠਾ ਕਰਦਾ ਹੈ। ਉਪਦੇਸੇਨਿਉਪਦੇਸ਼ ਦੇਂਦੇ ਹਨ। ਸੇਉਹ {ਬਹੁ-ਵਚਨ}ਜਿਜੇਹੜੇ। ਅਨਦਿਨੁਹਰ ਰੋਜ਼, ਹਰ ਵੇਲੇ। ਲਏਨਿਲੈਂਦੇ ਹਨ।੯।

ਦੇਸੀਦੇਵੇਗਾ। ਸੰਬਾਹਿਅਪੜਾ ਕੇ। ਜਿਨਿਜਿਸ (ਪਰਮਾਤਮਾ) ਨੇ। ਮੇਦਨੀਸ੍ਰਿਸ਼ਟੀ। ਧਣੀਮਾਲਕ।੧੦।

ਸਚੁਸਦਾ ਕਾਇਮ ਰਹਿਣ ਵਾਲਾ। ਗੁਰਮੁਖਿਗੁਰੂ ਦੀ ਸਰਨ ਪੈ ਕੇ। ਨਦਰਿ ਨਿਹਾਲਿਗਹੁ ਨਾਲ ਵੇਖ। ਸਮਾਲਿਹਿਰਦੇ ਵਿਚ ਸਾਂਭ ਰੱਖ।੧੧।

ਨਿਰਮਲਾਪਵਿਤ੍ਰ। ਸਬਦਿਸ਼ਬਦ ਦੀ ਰਾਹੀਂ। ਜਲਾਇਸਾੜ ਕੇ।੧੨।

ਅਰਥ: ਹੇ (ਮੇਰੇ) ਮਨ! ਤੂੰ ਜਿਹੋ ਜਿਹੇ ਦੀ ਸੇਵਾ-ਭਗਤੀ ਕਰੇਂਗਾ, ਉਹੋ ਜਿਹੇ ਕਰਮ ਕਮਾ ਕੇ ਉਹੋ ਬਣ ਜਾਇਂਗਾ। (ਪ੍ਰਭੂ ਦੀ ਰਜ਼ਾ ਵਿਚ ਇਹ ਨਿਯਮ ਹੈ ਕਿ ਜੀਵ ਨੇ ਇਸ ਕਰਮ-ਭੂਮੀ ਸਰੀਰ ਵਿਚ) ਆਪ ਬੀਜ ਕੇ ਆਪ ਹੀ (ਉਸ ਦਾ) ਫਲ ਖਾਣਾ ਹੁੰਦਾ ਹੈ। ਇਸ ਦੀ ਉਲੰਘਣਾ ਨਹੀਂ ਕੀਤੀ ਜਾ ਸਕਦੀ।੭।

(ਉੱਚੀ ਆਤਮਾ ਵਾਲੇ) ਮਹਾ ਪੁਰਖਾਂ ਦਾ ਬਚਨ ਕਿਸੇ ਪਰਸੰਗ ਅਨੁਸਾਰ ਹੋਇਆ ਹੈ। ਉਹ ਮਹਾ ਪੁਰਖ ਆਤਮਕ ਜੀਵਨ ਦੇਣ ਵਾਲੇ ਨਾਮ-ਰਸ ਨਾਲ ਭਰਪੂਰ ਰਹਿੰਦੇ ਹਨ, ਉਹਨਾਂ ਨੂੰ ਕਿਸੇ ਸੇਵਾ ਆਦਿਕ ਦਾ ਲਾਲਚ ਨਹੀਂ ਹੁੰਦਾ (ਪਰ ਜੇਹੜਾ ਮਨੁੱਖ ਉਹਨਾਂ ਦੀ ਸੇਵਾ ਕਰਦਾ ਹੈ, ਉਸ ਨੂੰ ਉਹਨਾਂ ਪਾਸੋਂ ਆਤਮਕ ਜੀਵਨ ਮਿਲ ਜਾਂਦਾ ਹੈ)੮।

ਉਹ ਮਹਾ ਪੁਰਖ ਹੋਰਨਾਂ ਨੂੰ (ਭੀ ਨਾਮ ਜਪਣ ਦਾ) ਉਪਦੇਸ਼ ਕਰਦੇ ਹਨ। ਗੁਣ ਗ੍ਰਹਿਣ ਕਰਨ ਵਾਲਾ ਮਨੁੱਖ (ਉਹਨਾਂ ਪਾਸੋਂ) ਗੁਣ ਗ੍ਰਹਿਣ ਕਰ ਲੈਂਦਾ ਹੈ। ਸੋ, ਜੇਹੜੇ ਮਨੁੱਖ ਉਹਨਾਂ ਮਹਾ ਪੁਰਖਾਂ ਦੀ ਸੰਗਤਿ ਵਿਚ ਰਹਿੰਦੇ ਹਨ, ਉਹ ਵੱਡੇ ਭਾਗਾਂ ਵਾਲੇ ਹੋ ਜਾਂਦੇ ਹਨ, ਉਹ ਭੀ ਹਰ ਵੇਲੇ ਨਾਮ ਜਪਣ ਲੱਗ ਪੈਂਦੇ ਹਨ।੯।

ਹੇ ਭਾਈ! ਜਿਸ ਪਰਮਾਤਮਾ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ ਉਹ ਆਪ ਹੀ ਸਭ ਜੀਵਾਂ ਨੂੰ ਰਿਜ਼ਕ ਅਪੜਾਂਦਾ ਹੈ। ਉਹੀ ਆਪ ਸਭ ਦਾਤਾਂ ਦੇਣ ਵਾਲਾ ਹੈ। ਉਹ ਮਾਲਕ ਸਦਾ ਕਾਇਮ ਰਹਿਣ ਵਾਲਾ (ਭੀ) ਹੈ।੧੦।

ਹੇ ਭਾਈ! ਉਹ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਤੇਰੇ ਅੰਗ-ਸੰਗ ਵੱਸਦਾ ਹੈ। ਗੁਰੂ ਦੀ ਸਰਨ ਪੈ ਕੇ ਤੂੰ ਉਸ ਨੂੰ ਆਪਣੀ ਅੱਖੀਂ ਵੇਖ ਲੈ। (ਜਿਸ ਮਨੁੱਖ ਉਤੇ ਉਹ) ਆਪ ਹੀ ਬਖ਼ਸ਼ਸ਼ ਕਰਦਾ ਹੈ ਉਸ ਨੂੰ ਆਪ ਹੀ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈ। ਹੇ ਭਾਈ! ਉਸ ਪ੍ਰਭੂ ਨੂੰ ਸਦਾ ਆਪਣੇ ਹਿਰਦੇ ਵਿਚ ਵਸਾਈ ਰੱਖ।੧੧।

ਹੇ ਭਾਈ! ਉਹ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ (ਸਦਾ) ਪਵਿਤ੍ਰ ਹੈ, (ਜਦੋਂ ਤਕ ਮਨੁੱਖ ਦਾ) ਮਨ (ਵਿਕਾਰਾਂ ਨਾਲ) ਮੈਲਾ ਰਹੇ, ਉਸ ਪਰਮਾਤਮਾ ਨਾਲ ਮਿਲਾਪ ਨਹੀਂ ਹੋ ਸਕਦਾ। ਜੀਵ ਤਦੋਂ ਹੀ ਉਸ ਪ੍ਰਭੂ ਦੇ ਚਰਨਾਂ ਵਿਚ ਮਿਲ ਸਕਦਾ ਹੈ, ਜਦੋਂ ਪ੍ਰਭੂ ਆਪ ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦੇ ਅੰਦਰ ਦੀ ਹਉਮੈ ਸਾੜ ਕੇ ਉਸ ਨੂੰ ਆਪਣੇ ਨਾਲ ਮਿਲਾਂਦਾ ਹੈ।੧੨।

ਸੋ ਸਹੁ ਸਚਾ ਵੀਸਰੈ ਧ੍ਰਿਗੁ ਜੀਵਣੁ ਸੰਸਾਰਿ ॥ ਨਦਰਿ ਕਰੇ ਨਾ ਵੀਸਰੈ ਗੁਰਮਤੀ ਵੀਚਾਰਿ ॥੧੩॥ ਸਤਿਗੁਰੁ ਮੇਲੇ ਤਾ ਮਿਲਿ ਰਹਾ ਸਾਚੁ ਰਖਾ ਉਰ ਧਾਰਿ ॥ ਮਿਲਿਆ ਹੋਇ ਨ ਵੀਛੁੜੈ ਗੁਰ ਕੈ ਹੇਤਿ ਪਿਆਰਿ ॥੧੪॥ ਪਿਰੁ ਸਾਲਾਹੀ ਆਪਣਾ ਗੁਰ ਕੈ ਸਬਦਿ ਵੀਚਾਰਿ ॥ ਮਿਲਿ ਪ੍ਰੀਤਮ ਸੁਖੁ ਪਾਇਆ ਸੋਭਾਵੰਤੀ ਨਾਰਿ ॥੧੫॥ ਮਨਮੁਖ ਮਨੁ ਨ ਭਿਜਈ ਅਤਿ ਮੈਲੇ ਚਿਤਿ ਕਠੋਰ ॥ ਸਪੈ ਦੁਧੁ ਪੀਆਈਐ ਅੰਦਰਿ ਵਿਸੁ ਨਿਕੋਰ ॥੧੬॥ ਆਪਿ ਕਰੇ ਕਿਸੁ ਆਖੀਐ ਆਪੇ ਬਖਸਣਹਾਰੁ ॥ ਗੁਰ ਸਬਦੀ ਮੈਲੁ ਉਤਰੈ ਤਾ ਸਚੁ ਬਣਿਆ ਸੀਗਾਰੁ ॥੧੭॥ ਸਚਾ ਸਾਹੁ ਸਚੇ ਵਣਜਾਰੇ ਓਥੈ ਕੂੜੇ ਨਾ ਟਿਕੰਨਿ ॥ ਓਨਾ ਸਚੁ ਨ ਭਾਵਈ ਦੁਖ ਹੀ ਮਾਹਿ ਪਚੰਨਿ ॥੧੮॥ {ਪੰਨਾ 755}

ਪਦਅਰਥ: ਸਹੁਖਸਮ, ਸ਼ਹੁ। ਧ੍ਰਿਗੁਫਿਟਕਾਰਜੋਗ। ਸੰਸਾਰਿਸੰਸਾਰ ਵਿਚ। ਨਦਰਿਮੇਹਰ ਦੀ ਨਿਗਾਹ। ਗੁਰਮਤੀਗੁਰੂ ਦੀ ਮਤਿ ਲੈ ਕੇ। ਵੀਚਾਰਿਹਰਿਨਾਮ ਦੀ ਵਿਚਾਰ ਕਰਦਾ ਹੈ।੧੩।

ਮਿਲਿ ਰਹਾਮਿਲਿ ਰਹਾਂ, ਮੈਂ ਮਿਲਿਆ ਰਹਿ ਸਕਦਾ ਹਾਂ। ਰਖਾਰੱਖਾਂ, ਮੈਂ ਰੱਖ ਸਕਦਾ ਹਾਂ। ਉਰਹਿਰਦਾ। ਧਾਰਿਟਿਕਾ ਕੇ। ਕੈ ਹੇਤਿ ਪਿਆਰਿਦੇ ਪਿਆਰ ਹਿਤ ਦੀ ਬਰਕਤਿ ਨਾਲ।੧੪।

ਪਿਰੁ ਸਾਲਾਹੀਹੇ ਭਾਈ! ਤੂੰ ਪ੍ਰਭੂਪਤੀ ਦੀ ਸਿਫ਼ਤਿ-ਸਾਲਾਹ ਕਰਿਆ ਕਰ। ਵੀਚਾਰਿਸੁਰਤਿ ਜੋੜ ਕੇ। ਸਬਦਿਸ਼ਬਦ ਵਿਚ। ਮਿਲਿਮਿਲ ਕੇ।੧੫।

ਮਨਮੁਖਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ। ਅਤਿਬਹੁਤ। ਚਿਤਿਚਿੱਤ ਵਿਚ। ਸਪੈਸੱਪ ਨੂੰ। ਵਿਸੁਜ਼ਹਿਰ। ਨਿਕੋਰਨਿਰੋਲ।੧੬।

ਸਬਦੀਸ਼ਬਦ ਦੀ ਰਾਹੀਂ। ਸਚੁਸਦਾ-ਥਿਰ ਰਹਿਣ ਵਾਲਾ।੧੭।

ਵਣਜਾਰੇਵਣਜ ਕਰਨ ਵਾਲੇ। ਓਥੈਉਸ ਸ਼ਾਹ ਦੇ ਦਰਬਾਰ ਵਿਚ। ਕੂੜੇਮਾਇਆ ਨਾਲ ਹੀ ਪਿਆਰ ਕਰਨ ਵਾਲੇ। ਟਿਕੰਨਿਟਿਕ ਸਕਦੇ। ਨ ਭਾਵਈਨ ਭਾਵੈ, ਪਸੰਦ ਨਹੀਂ ਆਉਂਦਾ। ਸਚੁਸਦਾ-ਥਿਰ ਪ੍ਰਭੂ ਦਾ ਨਾਮ। ਪਚੰਨਿਖ਼ੁਆਰ ਹੁੰਦੇ ਹਨ।੧੮।

ਅਰਥ: ਹੇ ਭਾਈ! ਜੇ ਉਹ ਸਦਾ ਕਾਇਮ ਰਹਿਣ ਵਾਲਾ ਖਸਮ-ਪ੍ਰਭੂ ਭੁੱਲ ਜਾਏ, ਤਾਂ ਜਗਤ ਵਿਚ ਜੀਊਣਾ ਫਿਟਕਾਰ-ਜੋਗ ਹੈ। ਜਿਸ ਮਨੁੱਖ ਉਤੇ ਪ੍ਰਭੂ ਆਪ ਮੇਹਰ ਦੀ ਨਿਗਾਹ ਕਰਦਾ ਹੈ, ਉਸ ਨੂੰ ਪ੍ਰਭੂ ਨਹੀਂ ਭੁੱਲਦਾ। ਉਹ ਮਨੁੱਖ ਗੁਰੂ ਦੀ ਮਤਿ ਦੀ ਬਰਕਤਿ ਨਾਲ ਹਰਿ-ਨਾਮ ਵਿਚ ਸੁਰਤਿ ਜੋੜਦਾ ਹੈ।੧੩।

ਹੇ ਭਾਈ! (ਅਸਾਂ ਜੀਵਾਂ ਦਾ ਕੋਈ ਆਪਣਾ ਜ਼ੋਰ ਨਹੀਂ ਚੱਲ ਸਕਦਾ) ਜੇ ਗੁਰੂ (ਮੈਨੂੰ ਪ੍ਰਭੂ ਨਾਲ) ਮਿਲਾ ਦੇਵੇ, ਤਾਂ ਹੀ ਮੈਂ ਮਿਲਿਆ ਰਹਿ ਸਕਦਾ ਹਾਂ, ਅਤੇ ਉਸ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੂੰ ਮੈਂ ਆਪਣੇ ਹਿਰਦੇ ਵਿਚ ਟਿਕਾ ਕੇ ਰੱਖ ਸਕਦਾ ਹਾਂ। ਹੇ ਭਾਈ! ਗੁਰੂ ਦੇ ਪਿਆਰ ਦੀ ਬਰਕਤਿ ਨਾਲ ਜੇਹੜਾ ਮਨੁੱਖ ਪ੍ਰਭੂ-ਚਰਨਾਂ ਵਿਚ ਮਿਲ ਜਾਏ, ਉਹ ਫਿਰ ਕਦੇ ਉਥੋਂ ਨਹੀਂ ਵਿਛੁੜਦਾ।੧੪।

ਹੇ ਭਾਈ! ਗੁਰੂ ਦੇ ਸ਼ਬਦ ਵਿਚ ਸੁਰਤਿ ਜੋੜ ਕੇ ਤੂੰ ਭੀ ਆਪਣੇ ਖਸਮ-ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਿਆ ਕਰ। ਪ੍ਰੀਤਮ ਪ੍ਰਭੂ ਨੂੰ ਮਿਲ ਕੇ ਜਿਸ ਜੀਵ-ਇਸਤ੍ਰੀ ਨੇ ਆਤਮਕ ਆਨੰਦ ਪ੍ਰਾਪਤ ਕਰ ਲਿਆ, ਉਸ ਨੇ (ਲੋਕ ਪਰਲੋਕ ਵਿਚ) ਸੋਭਾ ਖੱਟ ਲਈ।੧੫।

ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਦਾ ਮਨ ਪਰਮਾਤਮਾ ਦੇ ਨਾਮ ਵਿਚ ਨਹੀਂ ਭਿੱਜਦਾ (ਹਰਿ-ਨਾਮ ਨਾਲ ਪਿਆਰ ਨਹੀਂ ਪਾਂਦਾ। ਉਹ ਮਨੁੱਖ ਆਪਣੇ ਮਨ ਵਿਚ ਮੈਲੇ ਅਤੇ ਕਠੋਰ ਰਹਿੰਦੇ ਹਨ। ਜੇ ਸੱਪ ਨੂੰ ਦੁੱਧ ਭੀ ਪਿਲਾਇਆ ਜਾਏ, ਤਾਂ ਭੀ ਉਸ ਦੇ ਅੰਦਰ ਨਿਰੋਲ ਜ਼ਹਿਰ ਹੀ ਟਿਕਿਆ ਰਹਿੰਦਾ ਹੈ।੧੬।

ਹੇ ਭਾਈ! (ਸਭ ਜੀਵਾਂ ਵਿਚ ਵਿਆਪਕ ਹੋ ਕੇ ਸਭ ਕੁਝ) ਪ੍ਰਭੂ ਆਪ ਹੀ ਕਰ ਰਿਹਾ ਹੈ। ਕਿਸ ਨੂੰ (ਚੰਗਾ ਜਾਂ ਮੰਦਾ) ਆਖਿਆ ਜਾ ਸਕਦਾ ਹੈ? (ਕੁਰਾਹੇ ਪਏ ਜੀਵਾਂ ਉਤੇ ਭੀ) ਉਹ ਆਪ ਹੀ ਬਖ਼ਸ਼ਸ਼ ਕਰਨ ਵਾਲਾ ਹੈ। ਜਦੋਂ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਕਿਸੇ ਮਨੁੱਖ ਦੇ ਮਨ ਦੀ) ਮੈਲ ਲਹਿ ਜਾਂਦੀ ਹੈ, ਤਾਂ ਉਸ ਦੇ ਆਤਮਾ ਨੂੰ ਸਦਾ ਕਾਇਮ ਰਹਿਣ ਵਾਲੀ ਸੁੰਦਰਤਾ ਮਿਲ ਜਾਂਦੀ ਹੈ।੧੭।

ਹੇ ਭਾਈ! (ਹਰਿ-ਨਾਮ-ਸਰਮਾਏ ਦਾ ਮਾਲਕ) ਸ਼ਾਹ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਦੇ ਨਾਮ ਦਾ ਵਣਜ ਕਰਨ ਵਾਲੇ ਭੀ ਅਟੱਲ ਆਤਮਕ ਜੀਵਨ ਵਾਲੇ ਬਣ ਜਾਂਦੇ ਹਨ। ਪਰ ਉਸ ਸ਼ਾਹ ਦੇ ਦਰਬਾਰ ਵਿਚ ਕੂੜੀ ਦੁਨੀਆ ਦੇ ਵਣਜਾਰੇ ਨਹੀਂ ਟਿਕ ਸਕਦੇ। ਉਹਨਾਂ ਨੂੰ ਸਦਾ-ਥਿਰ ਪ੍ਰਭੂ ਦਾ ਨਾਮ ਪਸੰਦ ਨਹੀਂ ਆਉਂਦਾ, ਤੇ, ਉਹ ਸਦਾ ਦੁੱਖ ਵਿਚ ਹੀ ਖ਼ੁਆਰ ਹੁੰਦੇ ਰਹਿੰਦੇ ਹਨ।੧੮।

TOP OF PAGE

Sri Guru Granth Darpan, by Professor Sahib Singh