ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ

Page 760

ਰਾਗੁ ਸੂਹੀ ਮਹਲਾ ੫ ਘਰੁ ੩    ੴ ਸਤਿਗੁਰ ਪ੍ਰਸਾਦਿ ॥ ਮਿਥਨ ਮੋਹ ਅਗਨਿ ਸੋਕ ਸਾਗਰ ॥ ਕਰਿ ਕਿਰਪਾ ਉਧਰੁ ਹਰਿ ਨਾਗਰ ॥੧॥ ਚਰਣ ਕਮਲ ਸਰਣਾਇ ਨਰਾਇਣ ॥ ਦੀਨਾ ਨਾਥ ਭਗਤ ਪਰਾਇਣ ॥੧॥ ਰਹਾਉ ॥ ਅਨਾਥਾ ਨਾਥ ਭਗਤ ਭੈ ਮੇਟਨ ॥ ਸਾਧਸੰਗਿ ਜਮਦੂਤ ਨ ਭੇਟਨ ॥੨॥ ਜੀਵਨ ਰੂਪ ਅਨੂਪ ਦਇਆਲਾ ॥ ਰਵਣ ਗੁਣਾ ਕਟੀਐ ਜਮ ਜਾਲਾ ॥੩॥ ਅੰਮ੍ਰਿਤ ਨਾਮੁ ਰਸਨ ਨਿਤ ਜਾਪੈ ॥ ਰੋਗ ਰੂਪ ਮਾਇਆ ਨ ਬਿਆਪੈ ॥੪॥ ਜਪਿ ਗੋਬਿੰਦ ਸੰਗੀ ਸਭਿ ਤਾਰੇ ॥ ਪੋਹਤ ਨਾਹੀ ਪੰਚ ਬਟਵਾਰੇ ॥੫॥ ਮਨ ਬਚ ਕ੍ਰਮ ਪ੍ਰਭੁ ਏਕੁ ਧਿਆਏ ॥ ਸਰਬ ਫਲਾ ਸੋਈ ਜਨੁ ਪਾਏ ॥੬॥ ਧਾਰਿ ਅਨੁਗ੍ਰਹੁ ਅਪਨਾ ਪ੍ਰਭਿ ਕੀਨਾ ॥ ਕੇਵਲ ਨਾਮੁ ਭਗਤਿ ਰਸੁ ਦੀਨਾ ॥੭॥ ਆਦਿ ਮਧਿ ਅੰਤਿ ਪ੍ਰਭੁ ਸੋਈ ॥ ਨਾਨਕ ਤਿਸੁ ਬਿਨੁ ਅਵਰੁ ਨ ਕੋਈ ॥੮॥੧॥੨॥ {ਪੰਨਾ 760}

ਪਦਅਰਥ: ਮਿਥਨਨਾਸਵੰਤ। ਅਗਨਿ—(ਤ੍ਰਿਸ਼ਨਾ ਦੀ) ਅੱਗ। ਸੋਕਸ਼ੋਕ, ਚਿੰਤਾ। ਸਾਗਰਸਮੁੰਦਰ। ਕਰਿਕਰ ਕੇ। ਉਧਰੁਬਚਾ ਲੈ। ਹਰਿ ਨਾਗਰਹੇ ਸੋਹਣੇ ਹਰੀ!੧।

ਨਰਾਇਣਹੇ ਨਰਾਇਣ! ਪਰਾਇਣਆਸਰਾ।੧।ਰਹਾਉ।

ਭੈ—{ਲਫ਼ਜ਼ 'ਭਉ' ਤੋਂ ਬਹੁ-ਵਚਨ} ਸਾਰੇ ਡਰ। ਸਾਧਸੰਗਿਸੰਗਤਿ ਵਿਚ। ਭੇਟਨਨੇੜੇ ਛੁਂਹਦਾ।੨।

ਅਨੂਪਅਦੁੱਤੀ। ਰਵਣਸਿਮਰਨ।੩।

ਅੰਮ੍ਰਿਤਆਤਮਕ ਜੀਵਨ ਦੇਣ ਵਾਲਾ। ਰਸਨਜੀਭ (ਨਾਲ)ਨ ਬਿਆਪੈਜ਼ੋਰ ਨਹੀਂ ਪਾ ਸਕਦੀ।੪।

ਸੰਗੀਸਾਥੀ। ਸਭਿਸਾਰੇ। ਪੰਚਪੰਜ। ਬਟਵਾਰੇਲੁਟੇਰੇ, ਡਾਕੂ।੫।

ਬਚਬਚਨ। ਕ੍ਰਮਕਰਮ। ਧਿਆਏਧਿਆਉਂਦਾ ਹੈ।੬।

ਧਾਰਿਧਾਰ ਕੇ। ਅਨੁਗ੍ਰਹੁਕਿਰਪਾ। ਪ੍ਰਭਿਪ੍ਰਭੂ ਨੇ। ਰਸੁਸੁਆਦ।੭।

ਆਦਿ ਮਧਿ ਅੰਤਿਸਦਾ ਹੀ। ਆਦਿਜਗਤ ਦੇ ਸ਼ੁਰੂ ਵਿਚ। ਮਧਿਵਿਚਕਾਰਲੇ ਸਮੇ। ਅੰਤਿਅਖ਼ੀਰ ਵਿਚ।੮।

ਅਰਥ: ਹੇ ਗਰੀਬਾਂ ਦੇ ਖਸਮ! ਹੇ ਭਗਤਾਂ ਦੇ ਆਸਰੇ! ਹੇ ਨਾਰਾਇਣ! (ਅਸੀ ਜੀਵ) ਤੇਰੇ ਸੋਹਣੇ ਚਰਨਾਂ ਦੀ ਸਰਨ ਵਿਚ ਆਏ ਹਾਂ (ਸਾਨੂੰ ਵਿਕਾਰਾਂ ਤੋਂ ਬਚਾਈ ਰੱਖ)੧।ਰਹਾਉ।

ਹੇ ਸੋਹਣੇ ਹਰੀ! ਨਾਸਵੰਤ ਪਦਾਰਥਾਂ ਦੇ ਮੋਹ; ਤ੍ਰਿਸ਼ਨ ਦੀ ਅੱਗ, ਚਿੰਤਾ ਦੇ ਸਮੁੰਦਰ ਵਿਚੋਂ ਕਿਰਪਾ ਕਰ ਕੇ (ਸਾਨੂੰ) ਬਚਾ ਲੈ।੧।

ਹੇ ਨਿਆਸਰਿਆਂ ਦੇ ਆਸਰੇ! ਹੇ ਭਗਤਾਂ ਦੇ ਸਾਰੇ ਡਰ ਦੂਰ ਕਰਨ ਵਾਲੇ! (ਮੈਨੂੰ ਗੁਰੂ ਦੀ ਸੰਗਤਿ ਬਖ਼ਸ਼) ਗੁਰੂ ਦੀ ਸੰਗਤਿ ਵਿਚ ਰਿਹਾਂ ਜਮਦੂਤ (ਭੀ) ਨੇੜੇ ਨਹੀਂ ਢੁਕਦੇ (ਮੌਤ ਦਾ ਡਰ ਪੋਹ ਨਹੀਂ ਸਕਦਾ)੨।

ਹੇ ਜ਼ਿੰਦਗੀ ਦੇ ਸੋਮੇ! ਹੇ ਅਦੁੱਤੀ ਪ੍ਰਭੂ! ਹੇ ਦਇਆ ਦੇ ਘਰ! (ਆਪਣੀ ਸਿਫ਼ਤਿ-ਸਾਲਾਹ ਬਖ਼ਸ਼), ਤੇਰੇ ਗੁਣਾਂ ਨੂੰ ਯਾਦ ਕੀਤਿਆਂ ਮੌਤ ਦੀ ਫਾਹੀ ਕੱਟੀ ਜਾਂਦੀ ਹੈ।੩।

ਹੇ ਭਾਈ! ਜੇਹੜਾ ਮਨੁੱਖ ਆਪਣੀ ਜੀਭ ਨਾਲ ਸਦਾ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਪਦਾ ਹੈ, ਉਸ ਉਤੇ ਇਹ ਮਾਇਆ ਜ਼ੋਰ ਨਹੀਂ ਪਾ ਸਕਦੀ, ਜੇਹੜੀ ਸਾਰੇ ਰੋਗਾਂ ਦਾ ਮੂਲ ਹੈ।੪।

ਹੇ ਭਾਈ! ਸਦਾ ਪਰਾਮਤਮਾ ਦਾ ਨਾਮ ਜਪਿਆ ਕਰ (ਜੇਹੜਾ ਜਪਦਾ ਹੈ) ਉਹ (ਆਪਣੇ) ਸਾਰੇ ਸਾਥੀਆਂ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ ਪੰਜੇ ਲੁਟੇਰੇ ਉਸ ਉਤੇ ਦਬਾਉ ਨਹੀਂ ਪਾ ਸਕਦੇ।੫।

ਹੇ ਭਾਈ! ਜੇਹੜਾ ਮਨੁੱਖ ਆਪਣੇ ਮਨ ਨਾਲ, ਕੰਮਾਂ ਨਾਲ ਇਕ ਪਰਮਾਤਮਾ ਦਾ ਧਿਆਨ ਧਰੀ ਰੱਖਦਾ ਹੈ, ਉਹੀ ਮਨੁੱਖ (ਮਨੁੱਖਾ ਜਨਮ ਦੇ) ਸਾਰੇ ਫਲ ਹਾਸਲ ਕਰ ਲੈਂਦਾ ਹੈ।੬।

ਹੇ ਭਾਈ! ਪਰਮਾਤਮਾ ਨੇ ਕਿਰਪਾ ਕਰ ਕੇ ਜਿਸ ਮਨੁੱਖ ਨੂੰ ਆਪਣਾ ਬਣਾ ਲਿਆ, ਉਸ ਨੂੰ ਉਸ ਨੇ ਆਪਣਾ ਨਾਮ ਬਖ਼ਸ਼ਿਆ, ਉਸ ਨੂੰ ਆਪਣੀ ਭਗਤੀ ਦਾ ਸੁਆਦ ਦਿੱਤਾ।੭।

ਹੇ ਨਾਨਕ! ਉਹ ਪਰਮਾਤਮਾ ਹੀ ਜਗਤ ਦੇ ਸ਼ੁਰੂ ਤੋਂ ਹੈ, ਹੁਣ ਭੀ ਹੈ, ਜਗਤ ਦੇ ਅਖ਼ੀਰ ਵਿਚ ਭੀ ਹੋਵੇਗਾ। ਉਸ ਤੋਂ ਬਿਨਾ (ਉਸ ਦੇ ਵਰਗਾ) ਹੋਰ ਕੋਈ ਨਹੀਂ ਹੈ।੮।੧।੨।

ਰਾਗੁ ਸੂਹੀ ਮਹਲਾ ੫ ਅਸਟਪਦੀਆ ਘਰੁ ੯    ੴ ਸਤਿਗੁਰ ਪ੍ਰਸਾਦਿ ॥ ਜਿਨ ਡਿਠਿਆ ਮਨੁ ਰਹਸੀਐ ਕਿਉ ਪਾਈਐ ਤਿਨ੍ਹ੍ਹ ਸੰਗੁ ਜੀਉ ॥ ਸੰਤ ਸਜਨ ਮਨ ਮਿਤ੍ਰ ਸੇ ਲਾਇਨਿ ਪ੍ਰਭ ਸਿਉ ਰੰਗੁ ਜੀਉ ॥ ਤਿਨ੍ਹ੍ਹ ਸਿਉ ਪ੍ਰੀਤਿ ਨ ਤੁਟਈ ਕਬਹੁ ਨ ਹੋਵੈ ਭੰਗੁ ਜੀਉ ॥੧॥ ਪਾਰਬ੍ਰਹਮ ਪ੍ਰਭ ਕਰਿ ਦਇਆ ਗੁਣ ਗਾਵਾ ਤੇਰੇ ਨਿਤ ਜੀਉ ॥ ਆਇ ਮਿਲਹੁ ਸੰਤ ਸਜਣਾ ਨਾਮੁ ਜਪਹ ਮਨ ਮਿਤ ਜੀਉ ॥੧॥ ਰਹਾਉ ॥ਦੇਖੈ ਸੁਣੇ ਨ ਜਾਣਈ ਮਾਇਆ ਮੋਹਿਆ ਅੰਧੁ ਜੀਉ ॥ ਕਾਚੀ ਦੇਹਾ ਵਿਣਸਣੀ ਕੂੜੁ ਕਮਾਵੈ ਧੰਧੁ ਜੀਉ ॥ ਨਾਮੁ ਧਿਆਵਹਿ ਸੇ ਜਿਣਿ ਚਲੇ ਗੁਰ ਪੂਰੇ ਸਨਬੰਧੁ ਜੀਉ ॥੨॥ {ਪੰਨਾ 760}

ਪਦਅਰਥ: ਰਹਸੀਐਖਿੜ ਪੈਂਦਾ ਹੈ। ਕਿਉਕਿਉਂ? ਕਿਵੇਂ? ਸੰਗੁਸਾਥ। ਸਜਨਗੁਰਮੁਖ। ਮਨ ਮਿਤ੍ਰਮਨ ਦੇ ਮੇਲੀ, ਅਸਲੀ ਮਿੱਤਰ। ਸੇਉਹ {ਬਹੁ-ਵਚਨ}ਲਾਇਨਿਲਾਂਦੇ ਹਨ। ਰੰਗੁਪਿਆਰ। ਸਿਉਨਾਲ। ਤੁਟਈਤੁਟੈ। ਭੰਗੁਟੋਟ।੧।

ਪਾਰਬ੍ਰਹਮ ਪ੍ਰਭਹੇ ਪਾਰਬ੍ਰਹਮ! ਹੇ ਪ੍ਰਭੂ! ਗਾਵਾਗਾਵਾਂ, ਮੈਂ ਗਾਵਾਂ। ਜਪਹਅਸੀ ਜਪੀਏ।੧।ਰਹਾਉ।

ਦੇਖੈ ਸੁਣੇ ਨ ਜਾਣਈਨਾਹ ਦੇਖੈ, ਨਾਹ ਸੁਣੇ, ਨਾਹ ਜਾਣੈ। ਮੋਹਿਆਮੋਹ ਵਿਚ ਫਸਿਆ ਹੋਇਆ। ਅੰਧੁਅੰਨ੍ਹਾ। ਕਾਚੀਕੱਚੇ ਘੜੇ ਵਰਗੀ। ਵਿਣਸਣੀਨਾਸਵੰਤ। ਕੂੜ ਧੰਧੁਝੂਠਾ ਧੰਧਾ। ਧਿਆਵਹਿਧਿਆਉਂਦੇ ਹਨ। ਜਿਣਿਜਿੱਤ ਕੇ {ਲਫ਼ਜ਼ 'ਜਿਨਿ' ਅਤੇ 'ਜਿਣਿ' ਦਾ ਫ਼ਰਕ ਚੇਤੇ ਰੱਖੋ}ਸਨਬੰਧੁਮਿਲਾਪ।੨।

ਅਰਥ: ਹੇ ਪਾਰਬ੍ਰਹਮ! ਹੇ ਪ੍ਰਭੂ! (ਮੇਰੇ ਉਤੇ) ਮੇਹਰ ਕਰ, ਮੈਂ ਸਦਾ ਤੇਰੇ ਗੁਣ ਗਾਂਦਾ ਰਹਾਂ। ਹੇ ਸੰਤ ਜਨੋ! ਹੇ ਸੱਜਣੋ! ਹੇ ਮੇਰੇ ਮਨ ਦੇ ਮੇਲੀਓ! ਆ ਕੇ ਮਿਲੋ (ਇਕੱਠੇ ਬੈਠੀਏ, ਤੇ,) ਪਰਮਾਤਮਾ ਦਾ ਨਾਮ ਜਪੀਏ।੧।ਰਹਾਉ।

ਹੇ ਪ੍ਰਭੂ! ਉਹਨਾਂ ਗੁਰਮੁਖਾਂ ਦਾ ਸਾਥ ਕਿਵੇਂ ਪ੍ਰਾਪਤ ਹੋਵੇ, ਜਿਨ੍ਹਾਂ ਦਾ ਦਰਸਨ ਕੀਤਿਆਂ ਮਨ ਖਿੜ ਆਉਂਦਾ ਹੈ? ਹੇ ਭਾਈ! ਉਹੀ ਮਨੁੱਖ (ਮੇਰੇ ਵਾਸਤੇ) ਸੱਜਣ ਹਨ, ਸੰਤ ਹਨ, ਮੇਰੇ ਅਸਲ ਮੇਲੀ ਹਨ, ਜੇਹੜੇ ਪਰਮਾਤਮਾ ਨਾਲ ਮੇਰਾ ਪਿਆਰ ਜੋੜ ਦੇਣ। ਹੇ ਪ੍ਰਭੂ! (ਮੇਹਰ ਕਰ) ਉਹਨਾਂ ਨਾਲੋਂ ਮੇਰਾ ਪਿਆਰ ਨਾਹ ਟੁੱਟੇ, ਉਹਨਾਂ ਨਾਲ ਮੇਰਾ ਕਦੇ ਅਜੋੜ ਨਾਹ ਹੋਵੇ।੧।

ਹੇ ਭਾਈ! ਮਾਇਆ ਦੇ ਮੋਹ ਵਿਚ ਫਸਿਆ ਹੋਇਆ ਮਨੁੱਖ (ਆਤਮਕ ਜੀਵਨ ਵਲੋਂ) ਅੰਨ੍ਹਾ ਹੋ ਜਾਂਦਾ ਹੈ, ਉਹ (ਅਸਲੀਅਤ ਨੂੰ) ਨਾਹ ਵੇਖ ਸਕਦਾ ਹੈ, ਨਾਹ ਸੁਣ ਸਕਦਾ ਹੈ, ਨਾਹ ਸਮਝ ਸਕਦਾ ਹੈ। (ਉਸ ਨੂੰ ਇਹ ਨਹੀਂ ਸੁੱਝਦਾ ਕਿ) ਕੱਚੇ ਘੜੇ ਵਰਗਾ ਇਹ ਸਰੀਰ ਨਾਸ ਹੋਣ ਵਾਲਾ ਹੈ, ਉਹ ਹਰ ਵੇਲੇ ਨਾਸਵੰਤ ਪਦਾਰਥਾਂ ਦੀ ਖ਼ਾਤਰ ਹੀ ਦੌੜ-ਭੱਜ ਕਰਦਾ ਰਹਿੰਦਾ ਹੈ। ਹੇ ਭਾਈ! ਜੇਹੜੇ ਮਨੁੱਖ ਪੂਰੇ ਗੁਰੂ ਦਾ ਮਿਲਾਪ (ਹਾਸਲ ਕਰ ਕੇ) ਪਰਮਾਤਮਾ ਦਾ ਨਾਮ ਜਪਦੇ ਹਨ, ਉਹ (ਮਨੁੱਖਾ ਜੀਵਨ ਦੀ ਬਾਜ਼ੀ) ਜਿੱਤ ਕੇ ਇਥੋਂ ਜਾਂਦੇ ਹਨ।੨।

ਹੁਕਮੇ ਜੁਗ ਮਹਿ ਆਇਆ ਚਲਣੁ ਹੁਕਮਿ ਸੰਜੋਗਿ ਜੀਉ ॥ ਹੁਕਮੇ ਪਰਪੰਚੁ ਪਸਰਿਆ ਹੁਕਮਿ ਕਰੇ ਰਸ ਭੋਗ ਜੀਉ ॥ ਜਿਸ ਨੋ ਕਰਤਾ ਵਿਸਰੈ ਤਿਸਹਿ ਵਿਛੋੜਾ ਸੋਗੁ ਜੀਉ ॥੩॥ ਆਪਨੜੇ ਪ੍ਰਭ ਭਾਣਿਆ ਦਰਗਹ ਪੈਧਾ ਜਾਇ ਜੀਉ ॥ ਐਥੈ ਸੁਖੁ ਮੁਖੁ ਉਜਲਾ ਇਕੋ ਨਾਮੁ ਧਿਆਇ ਜੀਉ ॥ ਆਦਰੁ ਦਿਤਾ ਪਾਰਬ੍ਰਹਮਿ ਗੁਰੁ ਸੇਵਿਆ ਸਤ ਭਾਇ ਜੀਉ ॥੪॥ ਥਾਨ ਥਨੰਤਰਿ ਰਵਿ ਰਹਿਆ ਸਰਬ ਜੀਆ ਪ੍ਰਤਿਪਾਲ ਜੀਉ ॥ ਸਚੁ ਖਜਾਨਾ ਸੰਚਿਆ ਏਕੁ ਨਾਮੁ ਧਨੁ ਮਾਲ ਜੀਉ ॥ ਮਨ ਤੇ ਕਬਹੁ ਨ ਵੀਸਰੈ ਜਾ ਆਪੇ ਹੋਇ ਦਇਆਲ ਜੀਉ ॥੫॥ {ਪੰਨਾ 760}

ਪਦਅਰਥ: ਹੁਕਮੇਹੁਕਮਿ ਹੀ, ਪ੍ਰਭੂ ਦੇ ਹੁਕਮ ਅਨੁਸਾਰ ਹੀ। ਜੁਗਜਗਤ। ਚਲਣੁਕੂਚ। ਸੰਜੋਗਿਕਾਰਨਾਂ ਦੇ ਸੰਜੋਗ ਨਾਲ, ਢੋ ਢੁਕਣਨਾਲ। ਪਰਪੰਚੁਜਗਤਰਚਨਾ। ਰਸ ਭੋਗਰਸਾਂ ਦੇ ਭੋਗ। ਜਿਸ ਨੋ—{ਲਫ਼ਜ਼ 'ਜਿਸੁ' ਦਾ ੁ ਸੰਬੰਧਕ 'ਨੋ' ਦੇ ਕਾਰਨ ਉੱਡ ਗਿਆ ਹੈ}ਤਿਸਹਿ—{ਲਫ਼ਜ਼ 'ਤਿਸੁ' ਦਾ ੁ ਕ੍ਰਿਆ ਵਿਸ਼ੇਸਣ 'ਹੀ' ਦੇ ਕਾਰਨ ਉੱਡ ਗਿਆ ਹੈ} ਉਸ ਨੂੰ ਹੀ। ਸੋਗੁਚਿੰਤਾ।੩।

ਪ੍ਰਭ ਭਾਣਿਆਜੋ ਪ੍ਰਭੂ ਨੂੰ ਚੰਗਾ ਲੱਗਾ। ਪੈਧਾਇੱਜ਼ਤ ਨਾਲ, ਸਿਰੋਪਾ ਲੈ ਕੇ। ਜਾਇਜਾਂਦਾ ਹੈ। ਐਥੈਇਸ ਲੋਕ ਵਿਚ। ਉਜਲਾਰੌਸ਼ਨ। ਪਾਰਬ੍ਰਹਮਿਪਾਰਬ੍ਰਹਮ ਨੇ। ਸਤ ਭਾਇਸੱਚੀ ਭਾਵਨਾ ਨਾਲ।੪।

ਥਾਨ ਥਨੰਤਰਿਥਾਨ ਥਾਨ ਅੰਤਰਿ, ਹਰੇਕ ਥਾਂ ਵਿਚ। ਪ੍ਰਤਿਪਾਲਪਾਲਣ ਵਾਲਾ। ਸਚੁਸਦਾ-ਥਿਰ ਰਹਿਣ ਵਾਲਾ ਨਾਮ। ਸੰਚਿਆਇਕੱਠਾ ਕੀਤਾ। ਤੇਤੋਂ। ਕਬਹੁਕਦੇ ਭੀ। ਆਪੇਆਪ ਹੀ।੫।

ਅਰਥ: ਹੇ ਭਾਈ! ਪਰਮਾਤਮਾ ਦੇ ਹੁਕਮ ਅਨੁਸਾਰ ਹੀ (ਜੀਵ) ਜਗਤ ਵਿਚ ਆਉਂਦਾ ਹੈ, ਹੁਕਮ ਅਨੁਸਾਰ ਢੋ ਢੁਕਣ ਨਾਲ (ਜੀਵ ਦਾ ਇਥੋਂ) ਕੂਚ ਹੋ ਜਾਂਦਾ ਹੈ। ਪ੍ਰਭੂ ਦੀ ਰਜ਼ਾ ਵਿਚ ਹੀ ਜਗਤ-ਖਿਲਾਰਾ ਖਿਲਰਿਆ ਹੈ, ਰਜ਼ਾ ਵਿਚ ਹੀ ਜੀਵ ਇਥੇ ਰਸਾਂ ਦੇ ਭੋਗ ਭੋਗਦਾ ਹੈ। (ਇਹਨਾਂ ਰਸਾਂ ਵਿਚ ਫਸ ਕੇ) ਜਿਸ ਮਨੁੱਖ ਨੂੰ ਕਰਤਾਰ ਭੁੱਲ ਜਾਂਦਾ ਹੈ, ਇਹ ਵਿਛੋੜਾ ਉਸ ਦੇ ਅੰਦਰ ਚਿੰਤਾ-ਫ਼ਿਕਰ ਪਾਈ ਰੱਖਦਾ ਹੈ।੩।

ਹੇ ਭਾਈ! ਜੇਹੜਾ ਮਨੁੱਖ ਆਪਣੇ ਪ੍ਰਭੂ ਨੂੰ ਚੰਗਾ ਲੱਗਣ ਲੱਗ ਪੈਂਦਾ ਹੈ, ਉਹ ਪ੍ਰਭੂ ਦੀ ਦਰਗਾਹ ਵਿਚ ਇੱਜ਼ਤ ਨਾਲ ਜਾਂਦਾ ਹੈ। ਉਸ ਨੂੰ ਇਸ ਲੋਕ ਵਿਚ ਸੁਖ ਮਿਲਿਆ ਰਹਿੰਦਾ ਹੈ, ਪਰਲੋਕ ਵਿਚ ਉਹ ਸੁਰਖ਼-ਰੂ ਹੁੰਦਾ ਹੈ (ਕਿਉਂਕਿ ਉਹ) ਪਰਮਾਤਮਾ ਦਾ ਹੀ ਨਾਮ ਸਿਮਰਦਾ ਰਹਿੰਦਾ ਹੈ। ਉਸ ਨੇ (ਇਥੇ) ਚੰਗੀ ਭਾਵਨਾ ਨਾਲ ਗੁਰੂ ਦਾ ਆਸਰਾ ਲਈ ਰੱਖਿਆ, (ਇਸ ਵਾਸਤੇ) ਪਰਮਾਤਮਾ ਨੇ ਉਸ ਨੂੰ ਆਦਰ ਬਖ਼ਸ਼ਿਆ।੪।

ਹੇ ਭਾਈ! ਜੇਹੜਾ ਪਰਮਾਤਮਾ ਹਰੇਕ ਥਾਂ ਵਿਚ ਵਿਆਪਕ ਹੈ, ਜੇਹੜਾ ਸਾਰੇ ਜੀਵਾਂ ਦੀ ਪਾਲਣਾ ਕਰਨ ਵਾਲਾ ਹੈ, ਜਦੋਂ ਉਹ ਆਪ ਹੀ ਜਿਸ ਜੀਵ ਉਤੇ ਦਇਆਵਾਨ ਹੁੰਦਾ ਹੈ ਉਸ ਦੇ ਮਨ ਤੋਂ ਉਹ ਕਦੇ ਭੀ ਨਹੀਂ ਭੁੱਲਦਾ ਉਹ ਮਨੁੱਖ ਸਦਾ ਕਾਇਮ ਰਹਿਣ ਵਾਲਾ ਹਰਿ-ਨਾਮ-ਖ਼ਜ਼ਾਨਾ ਇਕੱਠਾ ਕਰਦਾ ਹੈ, ਪਰਮਾਤਮਾ ਦੇ ਨਾਮ ਨੂੰ ਹੀ ਉਹ ਆਪਣਾ ਧਨ-ਪਦਾਰਥ ਬਣਾਂਦਾ ਹੈ।੫।

TOP OF PAGE

Sri Guru Granth Darpan, by Professor Sahib Singh