ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ

Page 767

ਅੰਧਾ ਆਗੂ ਜੇ ਥੀਐ ਕਿਉ ਪਾਧਰੁ ਜਾਣੈ ॥ ਆਪਿ ਮੁਸੈ ਮਤਿ ਹੋਛੀਐ ਕਿਉ ਰਾਹੁ ਪਛਾਣੈ ॥ ਕਿਉ ਰਾਹਿ ਜਾਵੈ ਮਹਲੁ ਪਾਵੈ ਅੰਧ ਕੀ ਮਤਿ ਅੰਧਲੀ ॥ ਵਿਣੁ ਨਾਮ ਹਰਿ ਕੇ ਕਛੁ ਨ ਸੂਝੈ ਅੰਧੁ ਬੂਡੌ ਧੰਧਲੀ ॥ ਦਿਨੁ ਰਾਤਿ ਚਾਨਣੁ ਚਾਉ ਉਪਜੈ ਸਬਦੁ ਗੁਰ ਕਾ ਮਨਿ ਵਸੈ ॥ ਕਰ ਜੋੜਿ ਗੁਰ ਪਹਿ ਕਰਿ ਬਿਨੰਤੀ ਰਾਹੁ ਪਾਧਰੁ ਗੁਰੁ ਦਸੈ ॥੬॥  {ਪੰਨਾ 767}

ਪਦਅਰਥ: ਅੰਧਾਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਮਨੁੱਖਥੀਐਬਣ ਜਾਏਪਾਧਰੁਸਿੱਧਾ ਰਸਤਾਮੁਸੈਠੱਗਿਆ ਜਾ ਰਿਹਾ ਹੈ, ਲੁੱਟਿਆ ਜਾ ਰਿਹਾ ਹੈਮਤਿ ਹੋਛਿਐਹੋਛੀ ਅਕਲ ਦੇ ਕਾਰਨਰਾਹਿ—(ਸਹੀ) ਰਸਤੇ ਉਤੇਮਹਲਪਰਮਾਤਮਾ ਦਾ ਟਿਕਾਣਾਅੰਧਲੀਅੰਨ੍ਹੀਅੰਧਅੰਨ੍ਹਾ ਮਨੁੱਖਧੰਧਲੀਮਾਇਆ ਦੀ ਦੌੜਭੱਜ ਵਿਚਮਨਿਮਨ ਵਿਚਕਰ ਜੋੜਿ—(ਦੋਵੇਂ) ਹੱਥ ਜੋੜ ਕੇਕਰਿਕਰ, ਕਰਦਾ ਹੈਰਾਹੁ ਪਾਧਰੁਪੱਧਰਾ ਰਸਤਾ, ਸਿੱਧਾ ਰਾਹ

ਅਰਥ: ਜੇ ਕਿਸੇ ਮਨੁੱਖ ਦਾ ਆਗੂ ਉਹ ਮਨੁੱਖ ਬਣ ਜਾਏ ਜੋ ਆਪ ਹੀ ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਪਿਆ ਹੈ, ਤਾਂ ਉਹ ਜੀਵਨ-ਸਫ਼ਰ ਦਾ ਸਿੱਧਾ ਰਸਤਾ ਨਹੀਂ ਸਮਝ ਸਕਦਾ, ਕਿਉਂਕਿ ਉਹ ਆਗੂ ਅਪ ਹੀ ਹੋਛੀ ਅਕਲ ਦੇ ਕਾਰਨ (ਕਾਮਾਦਿਕ ਵਿਕਾਰਾਂ ਦੇ ਹੱਥੋਂ) ਲੁਟਿਆ ਜਾ ਰਿਹਾ ਹੈ (ਉਸ ਦੀ ਅਗਵਾਈ ਵਿਚ ਤੁਰਨ ਵਾਲਾ ਵੀ) ਕਿਵੇਂ ਰਾਹ ਲੱਭ ਸਕਦਾ ਹੈ? ਮਾਇਆ-ਮੋਹ ਵਿਚ ਅੰਨ੍ਹੇ ਹੋਏ ਮਨੁੱਖ ਦੀ ਆਪਣੀ ਹੀ ਅਕਲ ਡੌਰੀ-ਭੌਰੀ ਹੋਈ ਹੁੰਦੀ ਹੈ, ਉਹ ਆਪ ਹੀ ਸਹੀ ਰਸਤੇ ਉਤੇ ਤੁਰ ਨਹੀਂ ਸਕਦਾ, ਤੇ ਪਰਮਾਤਮਾ ਦਾ ਦਰ ਲੱਭ ਨਹੀਂ ਸਕਦਾ; ਪਰਮਾਤਮਾ ਦੇ ਨਾਮ ਤੋਂ ਵਾਂਜੇ ਹੋਣ ਕਰਕੇ ਉਸ ਨੂੰ (ਸਹੀ ਜੀਵਨ ਬਾਰੇ) ਕੁਝ ਨਹੀਂ ਸੁੱਝਦਾ, ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਮਨੁੱਖ ਮਾਇਆ ਦੀ ਦੌੜ-ਭੱਜ ਵਿਚ ਡੁੱਬਾ ਰਹਿੰਦਾ ਹੈ

ਪਰ ਜਿਸ ਮਨੁੱਖ ਦੇ ਮਨ ਵਿਚ ਗੁਰੂ ਦਾ ਸ਼ਬਦ ਵੱਸਦਾ ਹੈ, ਉਸ ਦੇ ਹਿਰਦੇ ਵਿਚ ਦਿਨ ਰਾਤ ਨਾਮ ਦਾ ਚਾਨਣ ਹੋਇਆ ਰਹਿੰਦਾ ਹੈ, ਉਸ ਦੇ ਅੰਦਰ (ਸੇਵਾ-ਸਿਮਰਨ ਦਾ) ਉਤਸ਼ਾਹ ਪੈਦਾ ਹੋਇਆ ਰਹਿੰਦਾ ਹੈਉਹ ਆਪਣੇ ਦੋਵੇਂ ਹੱਥ ਜੋੜ ਕੇ ਗੁਰੂ ਦੇ ਪਾਸ ਬੇਨਤੀ ਕਰਦਾ ਰਹਿੰਦਾ ਹੈ ਕਿਉਂਕਿ ਗੁਰੂ ਉਸ ਨੂੰ ਜੀਵਨ ਦਾ ਸਿੱਧਾ ਰਸਤਾ ਦੱਸਦਾ ਹੈ

ਮਨੁ ਪਰਦੇਸੀ ਜੇ ਥੀਐ ਸਭੁ ਦੇਸੁ ਪਰਾਇਆ ॥ ਕਿਸੁ ਪਹਿ ਖੋਲ੍ਹ੍ਹਉ ਗੰਠੜੀ ਦੂਖੀ ਭਰਿ ਆਇਆ ॥ ਦੂਖੀ ਭਰਿ ਆਇਆ ਜਗਤੁ ਸਬਾਇਆ ਕਉਣੁ ਜਾਣੈ ਬਿਧਿ ਮੇਰੀਆ ॥ ਆਵਣੇ ਜਾਵਣੇ ਖਰੇ ਡਰਾਵਣੇ ਤੋਟਿ ਨ ਆਵੈ ਫੇਰੀਆ ॥ ਨਾਮ ਵਿਹੂਣੇ ਊਣੇ ਝੂਣੇ ਨਾ ਗੁਰਿ ਸਬਦੁ ਸੁਣਾਇਆ ॥ ਮਨੁ ਪਰਦੇਸੀ ਜੇ ਥੀਐ ਸਭੁ ਦੇਸੁ ਪਰਾਇਆ ॥੭॥  {ਪੰਨਾ 767}

ਪਦਅਰਥ: ਪਰਦੇਸੀਆਪਣੇ ਦੇਸ ਤੋਂ ਵਿਛੁੜਿਆ ਹੋਇਆ, ਪ੍ਰਭੂਚਰਨਾਂ ਤੋਂ ਵਿਛੁੜਿਆ ਹੋਇਆਪਰਾਇਆਬਿਗਾਨਾ, ਓਪਰਾਖੋਲ੍ਹ੍ਹਉਮੈਂ ਖੋਹਲਾਂਪਹਿਪਾਸ, ਕੋਲਗੰਠੜੀਦੁੱਖਾਂ ਦੀ ਗੰਢਦੂਖੀਦੁੱਖਾਂ ਨਾਲਸਬਾਇਆਸਾਰਾਬਿਧਿਹਾਲਤ, ਦਸ਼ਾਆਵਣੇ ਜਾਵਣੇਜਨਮ ਮਰਨ ਦੇ ਗੇੜਖਰੇਬਹੁਤਫੇਰਿਆਜਨਮ ਮਰਨ ਦੀਆਂ ਫੇਰੀਆਂਊਣੇਖ਼ਾਲੀਝੂਣੇਉਦਾਸਊਣੇ ਝੂਣੇਨਿਮੋਝੂਣੇਗੁਰਿਗੁਰੂ ਨੇ

ਅਰਥ: ਜੇ ਮਨੁੱਖ ਦਾ ਮਨ ਪ੍ਰਭੂ-ਚਰਨਾਂ ਤੋਂ ਵਿਛੁੜਿਆ ਰਹੇ ਤਾਂ ਉਸ ਨੂੰ ਸਾਰਾ ਜਗਤ ਬਿਗਾਨਾ ਜਾਪਦਾ ਹੈ (ਭਾਵ, ਉਸ ਦੇ ਅੰਦਰ ਵਿਤਕਰਾ ਬਣਿਆ ਰਹਿੰਦਾ ਹੈ)(ਪ੍ਰਭੂ-ਚਰਨਾਂ ਤੋਂ ਵਿਛੁੜ ਕੇ) ਸਾਰਾ ਜਗਤ ਹੀ (ਭਾਵ, ਹਰੇਕ ਜੀਵ) ਦੁੱਖਾਂ ਨਾਲ (ਨਕਾ-ਨਕ) ਭਰਿਆ ਰਹਿੰਦਾ ਹੈ (ਉਹਨਾਂ ਵਿਚ ਮੈਨੂੰ ਕੋਈ ਐਸਾ ਨਹੀਂ ਦਿੱਸਦਾ ਜੋ ਨਾਮ ਤੋਂ ਵਾਂਜਿਆ ਰਹਿ ਕੇ ਸੁਖੀ ਦਿੱਸਦਾ ਹੋਵੇ, ਤੇ) ਜਿਸ ਅੱਗੇ ਮੈਂ ਆਪਣੇ ਦੁੱਖਾਂ ਦੀ ਗੰਢ ਖੋਹਲ ਸਕਾਂ (ਹਰੇਕ ਨੂੰ ਆਪੋ-ਧਾਪ ਪਈ ਰਹਿੰਦੀ ਹੈ)

(ਪ੍ਰਭੂ-ਚਰਨਾਂ ਤੋਂ ਵਿਛੁੜਿਆ ਹੋਇਆ) ਸਾਰਾ ਹੀ ਜਗਤ (ਹਰੇਕ ਜੀਵ) ਦੁੱਖਾਂ ਨਾਲ ਭਰਿਆ ਰਹਿੰਦਾ ਹੈ (ਹਰੇਕ ਦੇ ਅੰਦਰ ਇਤਨਾ ਸੁਆਰਥ ਹੁੰਦਾ ਹੈ ਕਿ ਕੋਈ ਕਿਸੇ ਦਾ ਦਰਦੀ ਨਹੀਂ ਬਣਦਾ), ਮੇਰੀ ਦੁੱਖੀ ਦਸ਼ਾ ਨੂੰ ਜਾਣਨ ਦੀ ਕੋਈ ਵੀ ਪਰਵਾਹ ਨਹੀਂ ਕਰਦਾ(ਨਾਮ ਤੋਂ ਖੁੰਝੇ ਹੋਏ ਜੀਵਾਂ ਦੇ ਸਿਰ ਉਤੇ) ਬਹੁਤ ਭਿਆਨਕ ਜਨਮ ਮਰਨ (ਦੇ ਗੇੜ) ਬਣੇ ਰਹਿੰਦੇ ਹਨ, ਉਹਨਾਂ ਦੀਆਂ ਜਨਮ ਮਰਨ ਦੀਆਂ ਜਗਤ-ਫੇਰੀਆਂ ਮੁੱਕਦੀਆਂ ਨਹੀਂ

ਜਿਨ੍ਹਾਂ (ਭਾਗ-ਹੀਣ ਬੰਦਿਆਂ) ਨੂੰ ਗੁਰੂ ਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਸ਼ਬਦ ਨਹੀਂ ਸੁਣਾਇਆ, ਜੋ ਨਾਮ ਤੋਂ ਸੱਖਣੇ ਰਹੇ ਹਨ ਉਹ ਦੁੱਖੀ ਜੀਵਨ ਹੀ ਬਿਤਾਂਦੇ ਗਏ (ਕਿਉਂਕਿ) ਜੇ ਮਨੁੱਖ ਦਾ ਮਨ ਪ੍ਰਭੂ-ਚਰਨਾਂ ਤੋਂ ਵਿਛੁੜਿਆ ਰਹੇ ਤਾਂ ਉਸ ਨੂੰ ਸਾਰਾ ਜਗਤ ਬਿਗਾਨਾ ਜਾਪਦਾ ਹੈ (ਉਸ ਦੇ ਅੰਦਰ ਮੇਰ-ਤੇਰ ਬਣੀ ਰਹਿੰਦੀ ਹੈ)

ਗੁਰ ਮਹਲੀ ਘਰਿ ਆਪਣੈ ਸੋ ਭਰਪੁਰਿ ਲੀਣਾ ॥ ਸੇਵਕੁ ਸੇਵਾ ਤਾਂ ਕਰੇ ਸਚ ਸਬਦਿ ਪਤੀਣਾ ॥ ਸਬਦੇ ਪਤੀਜੈ ਅੰਕੁ ਭੀਜੈ ਸੁ ਮਹਲੁ ਮਹਲਾ ਅੰਤਰੇ ॥ ਆਪਿ ਕਰਤਾ ਕਰੇ ਸੋਈ ਪ੍ਰਭੁ ਆਪਿ ਅੰਤਿ ਨਿਰੰਤਰੇ ॥ ਗੁਰ ਸਬਦਿ ਮੇਲਾ ਤਾਂ ਸੁਹੇਲਾ ਬਾਜੰਤ ਅਨਹਦ ਬੀਣਾ ॥ ਗੁਰ ਮਹਲੀ ਘਰਿ ਆਪਣੈ ਸੋ ਭਰਿਪੁਰਿ ਲੀਣਾ ॥੮॥  {ਪੰਨਾ 767}

ਪਦਅਰਥ: ਮਹਲੁਟਿਕਾਣਾਮਹਲੀਟਿਕਾਣੇ ਵਾਲਾਗੁਰ ਮਹਲੀਉੱਚੇ ਟਿਕਾਣੇ ਦਾ ਮਾਲਕਪ੍ਰਭੂਘਰਿ ਆਪਣੈ—(ਜਿਸ ਮਨੁੱਖ ਦੀ) ਆਪਣੇ ਹਿਰਦੇਘਰ ਵਿਚਸੋਉਹ ਮਨੁੱਖਭਰਪੁਰਿਭਰਪੂਰ ਵਿਚ, ਸਰਬਵਿਆਪਕ ਪ੍ਰਭੂ ਵਿਚਤਾਂਤਦੋਂਸਚ ਸਬਦਿਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚਪਤੀਣਾਗਿੱਝ ਜਾਂਦਾ ਹੈ, ਮਗਨ ਰਹਿੰਦਾ ਹੈਅੰਕੁਹਿਰਦਾਸੁ ਮਹਲੁ—(ਪ੍ਰਭੂ ਦਾ) ਉਹ ਟਿਕਾਣਾਮਹਲਾ ਅੰਤਰੇਹਰੇਕ ਸਰੀਰ ਵਿਚਅੰਤਿਅੰਤਰਿ, ਅੰਦਰ, ਹਰੇਕ ਦੇ ਅੰਦਰਨਿਰੰਤਰੇਨਿਰੰਤਰਿ {ਨਿਰਅੰਤਰਅੰਤਰਵਿੱਥ} ਬਿਨਾ ਵਿੱਥ, ਇਕ-ਰਸਸੁਹੇਲਾਸੁਖੀਬੀਣਾਬੰਸਰੀਅਨਹਦ—{अन = हत ਬਿਨਾ ਵਜਾਏ} ਇਕ-ਰਸ, ਸਦਾ ਹੀ

ਅਰਥ: ਉੱਚੇ ਟਿਕਾਣੇ ਦਾ ਮਾਲਕ ਪ੍ਰਭੂ ਜਿਸ ਮਨੁੱਖ ਦੇ ਆਪਣੇ ਹਿਰਦੇ-ਘਰ ਵਿਚ ਆ ਵੱਸਦਾ ਹੈ ਉਹ ਮਨੁੱਖ ਉਸ ਸਰਬ-ਵਿਆਪਕ ਪ੍ਰਭੂ (ਦੀ ਯਾਦ) ਵਿਚ ਮਸਤ ਰਹਿੰਦਾ ਹੈ, ਉਹ ਮਨੁੱਖ ਪ੍ਰਭੂ ਦਾ ਸੇਵਕ ਬਣ ਜਾਂਦਾ ਹੈ ਪ੍ਰਭੂ ਦੀ ਸੇਵਾ-ਭਗਤੀ ਕਰਦਾ ਹੈ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ (ਉਸ ਦਾ ਮਨ) ਮਗਨ ਰਹਿੰਦਾ ਹੈਉਹ ਮਨੁੱਖ ਸਤਿਗੁਰੂ ਦੇ ਸ਼ਬਦ ਵਿਚ ਗਿੱਝ ਜਾਂਦਾ ਹੈ, ਉਸ ਦਾ ਹਿਰਦਾ ਨਾਮ-ਰਸ ਨਾਲ ਭਿੱਜਿਆ ਰਹਿੰਦਾ ਹੈ, ਉਸ ਨੂੰ ਹਰੇਕ ਸਰੀਰ ਦੇ ਅੰਦਰ ਪ੍ਰਭੂ ਦਾ ਨਿਵਾਸ ਦਿੱਸਦਾ ਹੈ, (ਉਸ ਨੂੰ ਯਕੀਨ ਬਣਿਆ ਰਹਿੰਦਾ ਹੈ ਕਿ) ਪ੍ਰਭੂ ਆਪ ਹੀ ਸਭ ਕੁਝ ਕਰ ਰਿਹਾ ਹੈ, ਆਪ ਹੀ ਹਰੇਕ ਦੇ ਅੰਦਰ ਇਕ-ਰਸ ਵਿਆਪਕ ਹੈਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਜਦੋਂ ਉਸ ਮਨੁੱਖ ਦਾ ਪਰਮਾਤਮਾ ਨਾਲ ਮਿਲਾਪ ਹੋ ਜਾਂਦਾ ਹੈ ਤਦੋਂ ਉਸ ਦਾ ਜੀਵਨ ਸੌਖਾ ਹੋ ਜਾਂਦਾ ਹੈ (ਉਸ ਦੇ ਅੰਦਰ, ਮਾਨੋ,) ਇਕ-ਰਸ ਬੰਸਰੀ ਵੱਜਦੀ ਰਹਿੰਦੀ ਹੈ

ਉੱਚੇ ਟਿਕਾਣੇ ਦਾ ਮਾਲਕ-ਪ੍ਰਭੂ ਜਿਸ ਮਨੁੱਖ ਦੇ ਆਪਣੇ ਹਿਰਦੇ-ਘਰ ਵਿਚ ਪਰਗਟ ਹੋ ਜਾਂਦਾ ਹੈ ਉਹ ਮਨੁੱਖ ਉਸ ਸਰਬ-ਵਿਆਪਕ ਪ੍ਰਭੂ (ਦੀ ਯਾਦ) ਵਿਚ ਜੁੜਿਆ ਰਹਿੰਦਾ ਹੈ

ਕੀਤਾ ਕਿਆ ਸਾਲਾਹੀਐ ਕਰਿ ਵੇਖੈ ਸੋਈ ॥ ਤਾ ਕੀ ਕੀਮਤਿ ਨਾ ਪਵੈ ਜੇ ਲੋਚੈ ਕੋਈ ॥ ਕੀਮਤਿ ਸੋ ਪਾਵੈ ਆਪਿ ਜਾਣਾਵੈ ਆਪਿ ਅਭੁਲੁ ਨ ਭੁਲਏ ॥ ਜੈ ਜੈ ਕਾਰੁ ਕਰਹਿ ਤੁਧੁ ਭਾਵਹਿ ਗੁਰ ਕੈ ਸਬਦਿ ਅਮੁਲਏ ॥ ਹੀਣਉ ਨੀਚੁ ਕਰਉ ਬੇਨੰਤੀ ਸਾਚੁ ਨ ਛੋਡਉ ਭਾਈ ॥ ਨਾਨਕ ਜਿਨਿ ਕਰਿ ਦੇਖਿਆ ਦੇਵੈ ਮਤਿ ਸਾਈ ॥੯॥੨॥੫ {ਪੰਨਾ 767}

ਪਦਅਰਥ: ਕੀਤਾਪਰਮਾਤਮਾ ਦਾ ਪੈਦਾ ਕੀਤਾ ਹੋਇਆ ਜੀਵਕਿਆ ਸਾਲਾਹੀਐਸਿਫ਼ਤਾਂ ਕਰਨ ਦਾ ਕੀਹ ਲਾਭ? ਕਰਿਪੈਦਾ ਕਰ ਕੇਵੇਖੈਸੰਭਾਲ ਕਰਦਾ ਹੈਸੋਈਉਹ ਪ੍ਰਭੂ ਹੀਤਾ ਕੀਉਸ (ਪਰਮਾਤਮਾ) ਦੀਨ ਭੁਲਏਨ ਭੁਲੈ, ਭੁੱਲ ਨਹੀਂ ਕਰਦਾਕਰਹਿ—(ਜੀਵ) ਕਰਦੇ ਹਨਤੁਧੁਤੈਨੂੰਸਬਦਿ ਅਮੁਲਏਅਮੁਲੈ ਸਬਦਿ, ਅਮੋਲਕ ਸ਼ਬਦ ਦੀ ਰਾਹੀਂਹੀਣਉਹੀਣਾ, ਤੁੱਛਕਰਉਮੈਂ ਕਰਦਾ ਹਾਂਸਾਚੁਸਦਾ-ਥਿਰ ਪ੍ਰਭੂਭਾਈਹੇ ਭਾਈ! ਜਿਨਿਜਿਸ ਪਰਮਾਤਮਾ ਨੇਸਾਈਸੋਈ, ਉਹੀ

ਅਰਥ: ਪਰਮਾਤਮਾ ਦੇ ਪੈਦਾ ਕੀਤੇ ਹੋਏ ਜੀਵ ਦੀਆਂ ਸਿਫ਼ਤਾਂ ਕਰਨ ਦਾ ਕੀਹ ਲਾਭ? (ਸਿਫ਼ਤਿ-ਸਾਲਾਹ ਉਸ ਪਰਮਾਤਮਾ ਦੀ ਕਰਨੀ ਚਾਹੀਦੀ ਹੈ) ਜੋ ਜਗਤ ਪੈਦਾ ਕਰ ਕੇ ਆਪ ਹੀ ਸੰਭਾਲ ਭੀ ਕਰਦਾ ਹੈ(ਪਰ ਉਸ ਪ੍ਰਭੂ ਦਾ ਮੁੱਲ ਨਹੀਂ ਪੈ ਸਕਦਾ, ਉਸ ਵਰਗਾ ਹੋਰ ਕੋਈ ਦੱਸਿਆ ਨਹੀਂ ਜਾ ਸਕਦਾ)ਜੇ ਕੋਈ ਮਨੁੱਖ ਇਹ ਚਾਹੇ (ਕਿ ਪਰਮਾਤਮਾ ਦੇ ਗੁਣ ਬਿਆਨ ਕਰ ਕੇ ਮੈਂ ਉਸ ਦਾ ਮੁੱਲ ਪਾ ਸਕਾਂ ਤਾਂ ਇਹ ਨਹੀਂ ਹੋ ਸਕਦਾ) ਉਸ ਪ੍ਰਭੂ ਦਾ ਮੁੱਲ ਨਹੀਂ ਪੈ ਸਕਦਾ

ਜਿਸ ਮਨੁੱਖ ਨੂੰ ਪ੍ਰਭੂ ਆਪ ਸੂਝ ਬਖ਼ਸ਼ਦਾ ਹੈ, ਉਹ ਪ੍ਰਭੂ ਦੀ ਕਦਰ ਸਮਝ ਲੈਂਦਾ ਹੈ (ਤੇ ਦੱਸਦਾ ਹੈ ਕਿ) ਪ੍ਰਭੂ ਅਭੁੱਲ ਹੈ ਕਦੇ ਭੁੱਲ ਨਹੀਂ ਕਰਦਾ(ਉਹ ਬੰਦਾ ਇਉਂ ਬੇਨਤੀ ਕਰਦਾ ਹੈ-) ਹੇ ਪ੍ਰਭੂ! ਜੇਹੜੇ ਬੰਦੇ ਤੈਨੂੰ ਪਿਆਰੇ ਲੱਗਦੇ ਹਨ ਉਹ ਗੁਰੂ ਦੇ ਅਮੋਲਕ ਸ਼ਬਦ ਵਿਚ ਜੁੜ ਕੇ ਤੇਰੀ ਸਿਫ਼ਤਿ-ਸਾਲਾਹ ਕਰਦੇ ਹਨ

ਹੇ ਨਾਨਕ! (ਆਖ-) ਹੇ ਭਾਈ! ਮੈਂ ਤੁੱਛ ਹਾਂ, ਮੈਂ ਨੀਵਾਂ ਹਾਂ, ਪਰ ਮੈਂ (ਪ੍ਰਭੂ-ਦਰ ਤੇ ਹੀ) ਬੇਨਤੀ ਕਰਦਾ ਹਾਂ, ਮੈਂ ਉਸ ਸਦਾ-ਥਿਰ ਪ੍ਰਭੂ (ਦੇ ਪੱਲੇ) ਨੂੰ ਨਹੀਂ ਛੱਡਦਾ(ਮੇਰੀ ਕੋਈ ਪਾਂਇਆਂ ਨਹੀਂ ਕਿ ਮੈਂ ਸਿਫ਼ਤਿ-ਸਾਲਾਹ ਕਰਨ ਦਾ ਦਮ ਭਰ ਸਕਾਂ), ਜੇਹੜਾ ਪ੍ਰਭੂ ਪੈਦਾ ਕਰ ਕੇ ਸੰਭਾਲ ਕਰਦਾ ਹੈ ਉਹੀ (ਸਿਫ਼ਤਿ-ਸਾਲਾਹ ਕਰਨ ਦੀ) ਅਕਲ ਬਖ਼ਸ਼ਦਾ ਹੈ

ਰਾਗੁ ਸੂਹੀ ਛੰਤ ਮਹਲਾ ੩ ਘਰੁ ੨    ੴ ਸਤਿਗੁਰ ਪ੍ਰਸਾਦਿ ॥ ਸੁਖ ਸੋਹਿਲੜਾ ਹਰਿ ਧਿਆਵਹੁ ॥ ਗੁਰਮੁਖਿ ਹਰਿ ਫਲੁ ਪਾਵਹੁ ॥ ਗੁਰਮੁਖਿ ਫਲੁ ਪਾਵਹੁ ਹਰਿ ਨਾਮੁ ਧਿਆਵਹੁ ਜਨਮ ਜਨਮ ਕੇ ਦੂਖ ਨਿਵਾਰੇ ॥ ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਕਾਰਜ ਸਭਿ ਸਵਾਰੇ ॥ ਹਰਿ ਪ੍ਰਭੁ ਕ੍ਰਿਪਾ ਕਰੇ ਹਰਿ ਜਾਪਹੁ ਸੁਖ ਫਲ ਹਰਿ ਜਨ ਪਾਵਹੁ ॥ ਨਾਨਕੁ ਕਹੈ ਸੁਣਹੁ ਜਨ ਭਾਈ ਸੁਖ ਸੋਹਿਲੜਾ ਹਰਿ ਧਿਆਵਹੁ ॥੧॥ {ਪੰਨਾ 767}

ਪਦਅਰਥ: ਸੁਖਆਤਮਕ ਆਨੰਦਸੋਹਿਲੜਾ—{सुख केल:ਸੋਹਿਲਾ} ਖ਼ੁਸ਼ੀ ਪੈਦਾ ਕਰਨ ਵਾਲਾ ਗੀਤਗੁਰਮੁਖਿਗੁਰੂ ਦੀ ਸਰਨ ਪੈ ਕੇਨਿਵਾਰੇਦੂਰ ਕਰਦਾ ਹੈਵਿਟਹੁਤੋਂਬਲਿਹਾਰੀਸਦਕੇਜਿਨਿਜਿਸ (ਗੁਰੂ) ਨੇਸਭਿਸਾਰੇਜਾਪਹੁਜਪਿਆ ਕਰੋਨਾਨਕੁ ਕਹੈਨਾਨਕ ਆਖਦਾ ਹੈਜਨ ਭਾਈਹੇ ਭਾਈ ਜਨੋ!

ਅਰਥ: ਹੇ ਭਾਈ ਜਨੋ! ਆਤਮਕ ਆਨੰਦ ਦੇਣ ਵਾਲਾ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਇਆ ਕਰੋਗੁਰੂ ਦੀ ਸਰਨ ਪੈ ਕੇ (ਸਿਫ਼ਤਿ-ਸਾਲਾਹ ਦਾ ਗੀਤ ਗਾਇਆਂ) ਪਰਮਾਤਮਾ ਦੇ ਦਰ ਤੋਂ (ਇਸ ਦਾ) ਫਲ ਪ੍ਰਾਪਤ ਕਰੋਗੇ

ਹੇ ਭਾਈ! ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਕਰੋ, (ਇਸ ਦਾ) ਫਲ ਹਾਸਲ ਕਰੋਗੇ, ਪਰਮਾਤਮਾ ਦਾ ਨਾਮ ਅਨੇਕਾਂ ਜਨਮਾਂ ਦੇ ਦੁੱਖ ਦੂਰ ਕਰ ਦੇਂਦਾ ਹੈਜਿਸ ਗੁਰੂ ਨੇ ਤੁਹਾਡੇ (ਲੋਕ ਪਰਲੋਕ ਦੇ) ਸਾਰੇ ਕੰਮ ਸਵਾਰ ਦਿੱਤੇ ਹਨ, ਉਸ ਆਪਣੇ ਗੁਰੂ ਤੋਂ ਸਦਕੇ ਜਾਵੋ

ਹੇ ਭਾਈ! ਪਰਮਾਤਮਾ ਦਾ ਨਾਮ ਜਪਿਆ ਕਰੋਹਰੀ-ਪ੍ਰਭੂ ਕਿਰਪਾ ਕਰੇਗਾ, (ਉਸ ਦੇ ਦਰ ਤੋਂ) ਆਤਮਕ ਆਨੰਦ ਦਾ ਫਲ ਪ੍ਰਾਪਤ ਕਰ ਲਵੋਗੇਨਾਨਕ ਆਖਦਾ ਹੈ-ਹੇ ਭਾਈ ਜਨੋ! ਆਤਮਕ ਆਨੰਦ ਦੇਣ ਵਾਲਾ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦੇ ਰਿਹਾ ਕਰੋ

ਸੁਣਿ ਹਰਿ ਗੁਣ ਭੀਨੇ ਸਹਜਿ ਸੁਭਾਏ ॥ ਗੁਰਮਤਿ ਸਹਜੇ ਨਾਮੁ ਧਿਆਏ ॥ ਜਿਨ ਕਉ ਧੁਰਿ ਲਿਖਿਆ ਤਿਨ ਗੁਰੁ ਮਿਲਿਆ ਤਿਨ ਜਨਮ ਮਰਣ ਭਉ ਭਾਗਾ ॥ ਅੰਦਰਹੁ ਦੁਰਮਤਿ ਦੂਜੀ ਖੋਈ ਸੋ ਜਨੁ ਹਰਿ ਲਿਵ ਲਾਗਾ ॥ ਜਿਨ ਕਉ ਕ੍ਰਿਪਾ ਕੀਨੀ ਮੇਰੈ ਸੁਆਮੀ ਤਿਨ ਅਨਦਿਨੁ ਹਰਿ ਗੁਣ ਗਾਏ ॥ ਸੁਣਿ ਮਨ ਭੀਨੇ ਸਹਜਿ ਸੁਭਾਏ ॥੨॥ {ਪੰਨਾ 767-768}

ਪਦਅਰਥ: ਭੀਨੇਭਿੱਜ ਜਾਂਦੇ ਹਨਸਹਜਿਆਤਮਕ ਅਡੋਲਤਾ ਵਿਚਸੁਭਾਏਸੁਭਾਇ, ਪ੍ਰੇਮ ਵਿਚਧਿਆਏਧਿਆਇ, ਸਿਮਰ ਕੇਧੁਰਿਧੁਰ ਦਰਗਾਹ ਤੋਂਤਿਨ੍ਹ੍ਹਉਹਨਾਂ ਨੂੰਤਿਨ ਭਉਉਹਨਾਂ ਦਾ ਡਰਅੰਦਰਹੁਹਿਰਦੇ ਵਿਚੋਂਦੁਰਮਤਿ ਦੂਜੀਮਾਇਆ ਵਲ ਲੈ ਜਾਣ ਵਾਲੀ ਖੋਟੀ ਮਤਿਖੋਈਦੂਰ ਕਰ ਲਈਲਿਵਲਗਨਮੇਰੈ ਸੁਆਮੀਮੇਰੇ ਮਾਲਕ ਨੇਅਨਦਿਨੁਹਰ ਰੋਜ਼ {अनुदिनां} ਹਰ ਵੇਲੇ

ਅਰਥ: ਹੇ ਭਾਈ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣ ਕੇ ਆਤਮਕ ਅਡੋਲਤਾ ਵਿਚ ਪ੍ਰੇਮ ਵਿਚ ਭਿੱਜ ਜਾਈਦਾ ਹੈਹੇ ਭਾਈ! ਤੂੰ ਭੀ ਗੁਰੂ ਦੀ ਮਤਿ ਉਤੇ ਤੁਰ ਕੇ ਪ੍ਰਭੂ ਦਾ ਨਾਮ ਸਿਮਰ ਦੇ ਆਤਮਕ ਅਡੋਲਤਾ ਵਿਚ ਟਿਕਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਮੱਥੇ ਉਤੇ ਧੁਰ ਦਰਗਾਹ ਤੋਂ ਲਿਖਿਆ ਲੇਖ ਉੱਘੜਦਾ ਹੈ ਉਹਨਾਂ ਨੂੰ ਗੁਰੂ ਮਿਲਦਾ ਹੈ (ਤੇ, ਨਾਮ ਦੀ ਬਰਕਤਿ ਨਾਲ) ਉਹਨਾਂ ਦਾ ਜਨਮ ਮਰਨ (ਦੇ ਗੇੜ) ਦਾ ਡਰ ਦੂਰ ਹੋ ਜਾਂਦਾ ਹੈ(ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਆਪਣੇ) ਹਿਰਦੇ ਵਿਚੋਂ ਮਾਇਆ ਵਲ ਲੈ ਜਾਣ ਵਾਲੀ ਖੋਟੀ ਮਤਿ ਦੂਰ ਕਰਦਾ ਹੈ, ਉਹ ਮਨੁੱਖ ਪਰਮਾਤਮਾ ਦੇ ਚਰਨਾਂ ਵਿਚ ਸੁਰਤਿ ਜੋੜਦਾ ਹੈ

ਹੇ ਭਾਈ! ਮੇਰੇ ਮਾਲਕ-ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਉਤੇ ਮੇਹਰ ਕੀਤੀ, ਉਹਨਾਂ ਹਰ ਵੇਲੇ ਪਰਮਾਤਮਾ ਦੇ ਗੁਣ ਗਾਣੇ ਸ਼ੁਰੂ ਕਰ ਦਿੱਤੇਹੇ ਮਨ! (ਪਰਮਾਤਮਾ ਦੀ ਸਿਫ਼ਤਿ-ਸਾਲਾਹ) ਸੁਣ ਕੇ ਆਤਮਕ ਅਡੋਲਤਾ ਵਿਚ ਪ੍ਰੇਮ ਵਿਚ ਭਿੱਜ ਜਾਈਦਾ ਹੈ

TOP OF PAGE

Sri Guru Granth Darpan, by Professor Sahib Singh