ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ

Page 772

ਕਾਮਣਿ ਮਨਿ ਸੋਹਿਲੜਾ ਸਾਜਨ ਮਿਲੇ ਪਿਆਰੇ ਰਾਮ ॥ ਗੁਰਮਤੀ ਮਨੁ ਨਿਰਮਲੁ ਹੋਆ ਹਰਿ ਰਾਖਿਆ ਉਰਿ ਧਾਰੇ ਰਾਮ ॥ ਹਰਿ ਰਾਖਿਆ ਉਰਿ ਧਾਰੇ ਅਪਨਾ ਕਾਰਜੁ ਸਵਾਰੇ ਗੁਰਮਤੀ ਹਰਿ ਜਾਤਾ ॥ ਪ੍ਰੀਤਮਿ ਮੋਹਿ ਲਇਆ ਮਨੁ ਮੇਰਾ ਪਾਇਆ ਕਰਮ ਬਿਧਾਤਾ ॥ ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ਹਰਿ ਵਸਿਆ ਮੰਨਿ ਮੁਰਾਰੇ ॥ ਨਾਨਕ ਮੇਲਿ ਲਈ ਗੁਰਿ ਅਪੁਨੈ ਗੁਰ ਕੈ ਸਬਦਿ ਸਵਾਰੇ ॥੪॥੫॥੬॥ {ਪੰਨਾ 772}

ਪਦਅਰਥ: ਕਾਮਣਿ ਮਨਿ—(ਉਸ) ਜੀਵਇਸਤ੍ਰੀ ਦੇ ਮਨ ਵਿਚ। ਸੋਹਿਲੜਾਆਨੰਦ, ਖ਼ੁਸ਼ੀ। ਸਾਜਨਸੱਜਣ ਪ੍ਰਭੂ ਜੀ। ਗੁਰਮਤੀਗੁਰੂ ਦੀ ਮਤਿ ਉਤੇ ਤੁਰ ਕੇ। ਨਿਰਮਲਪਵਿੱਤ੍ਰ। ਉਰਿਹਿਰਦੇ ਵਿਚ। ਧਾਰੇਧਾਰਿ, ਟਿਕਾ ਕੇ। ਕਾਰਜੁਕੰਮ, ਜਨਮਮਨੋਰਥ। ਜਾਤਾਡੂੰਘੀ ਸਾਂਝ ਪਾ ਲਈ। ਪ੍ਰੀਤਮਿਪ੍ਰੀਤਮਪ੍ਰਭੂ ਨੇ। ਮਨੁ ਮੇਰਾ—'ਮੇਰਾ ਮੇਰਾ' ਕਰਨ ਵਾਲਾ ਮਨ। ਕਰਮ ਬਿਧਾਤਾਜੀਵਾਂ ਦੇ ਕਰਮਾਂ ਅਨੁਸਾਰ ਪੈਦਾ ਕਰਨ ਵਾਲਾ। ਸੇਵਿਸਰਨ ਪੈ ਕੇ। ਮੰਨਿਮਨਿ, ਮਨ ਵਿਚ। ਮੁਰਾਰੇ—{ਮੁਰਅਰਿ। ਮੁਰ ਦੈਂਤ ਦਾ ਵੈਰੀ} ਪਰਮਾਤਮਾ। ਗੁਰਿਗੁਰੂ ਨੇ। ਕੈ ਸਬਦਿਦੇ ਸ਼ਬਦ ਦੀ ਰਾਹੀਂ। ਸਵਾਰੇ—(ਜੀਵਨ) ਸੋਹਣਾ ਬਣਾ ਲਿਆ।੪।

ਅਰਥ: ਜਿਸ ਜੀਵ-ਇਸਤ੍ਰੀ ਨੂੰ ਪਿਆਰੇ ਸੱਜਣ ਪ੍ਰਭੂ ਜੀ ਮਿਲ ਪੈਂਦੇ ਹਨ, ਉਸ ਦੇ ਮਨ ਵਿਚ ਆਨੰਦ ਬਣਿਆ ਰਹਿੰਦਾ ਹੈ। ਗੁਰੂ ਦੀ ਮਤਿ ਉਤੇ ਤੁਰ ਕੇ ਉਸ ਦਾ ਮਨ ਪਵਿੱਤ੍ਰ ਹੋ ਜਾਂਦਾ ਹੈ, ਉਹ ਆਪਣੇ ਹਿਰਦੇ ਵਿਚ ਹਰਿ-ਪ੍ਰਭੂ ਨੂੰ ਟਿਕਾ ਰੱਖਦੀ ਹੈ। ਉਹ ਜੀਵ-ਇਸਤ੍ਰੀ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੀ ਹੈ, ਇਸ ਤਰ੍ਹਾਂ ਆਪਣਾ ਜੀਵਨ-ਮਨੋਰਥ ਸੰਵਾਰ ਲੈਂਦੀ ਹੈ, ਗੁਰੂ ਦੀ ਸਿੱਖਿਆ ਦੀ ਬਰਕਤਿ ਨਾਲ ਉਹ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲੈਂਦੀ ਹੈ। ਉਸ ਦਾ ਮਨ ਜੋ ਪਹਿਲਾਂ ਮਮਤਾ ਵਿਚ ਫਸਿਆ ਹੋਇਆ ਸੀ, ਪ੍ਰੀਤਮ-ਪ੍ਰਭੂ ਨੇ ਆਪਣੇ ਵੱਸ ਵਿਚ ਕਰ ਲਿਆ, ਤੇ, ਉਸ ਜੀਵ-ਇਸਤ੍ਰੀ ਨੇ ਸਿਰਜਣਹਾਰ ਪ੍ਰਭੂ ਨਾਲ ਮਿਲਾਪ ਪ੍ਰਾਪਤ ਕਰ ਲਿਆ। ਗੁਰੂ ਦੀ ਸਰਨ ਪੈ ਕੇ ਉਸ ਜੀਵ-ਇਸਤ੍ਰੀ ਨੇ ਸਦਾ-ਆਤਮਕ ਆਨੰਦ ਮਾਣਿਆ ਹੈ, ਮੁਰਾਰੀ-ਪ੍ਰਭੂ ਉਸ ਦੇ ਮਨ ਵਿਚ ਆ ਵੱਸਿਆ ਹੈ। ਹੇ ਨਾਨਕ! ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਜੀਵ-ਇਸਤ੍ਰੀ ਨੇ ਆਪਣਾ ਜੀਵਨ ਸੋਹਣਾ ਬਣਾ ਲਿਆ ਹੈ, ਪਿਆਰੇ ਗੁਰੂ ਨੇ ਉਸ ਨੂੰ ਪ੍ਰਭੂ-ਚਰਨਾਂ ਵਿਚ ਜੋੜ ਦਿੱਤਾ ਹੈ।੪।੫।੬।

ਸੂਹੀ ਮਹਲਾ ੩ ॥ ਸੋਹਿਲੜਾ ਹਰਿ ਰਾਮ ਨਾਮੁ ਗੁਰ ਸਬਦੀ ਵੀਚਾਰੇ ਰਾਮ ॥ ਹਰਿ ਮਨੁ ਤਨੋ ਗੁਰਮੁਖਿ ਭੀਜੈ ਰਾਮ ਨਾਮੁ ਪਿਆਰੇ ਰਾਮ ॥ ਰਾਮ ਨਾਮੁ ਪਿਆਰੇ ਸਭਿ ਕੁਲ ਉਧਾਰੇ ਰਾਮ ਨਾਮੁ ਮੁਖਿ ਬਾਣੀ ॥ ਆਵਣ ਜਾਣ ਰਹੇ ਸੁਖੁ ਪਾਇਆ ਘਰਿ ਅਨਹਦ ਸੁਰਤਿ ਸਮਾਣੀ ॥ ਹਰਿ ਹਰਿ ਏਕੋ ਪਾਇਆ ਹਰਿ ਪ੍ਰਭੁ ਨਾਨਕ ਕਿਰਪਾ ਧਾਰੇ ॥ ਸੋਹਿਲੜਾ ਹਰਿ ਰਾਮ ਨਾਮੁ ਗੁਰ ਸਬਦੀ ਵੀਚਾਰੇ ॥੧॥ {ਪੰਨਾ 772}

ਪਦਅਰਥ: ਸੋਹਿਲੜਾਆਨੰਦ ਦੀ ਲਹਿਰ। ਗੁਰਸਬਦੀਗੁਰੂ ਦੇ ਸ਼ਬਦ ਦੀ ਰਾਹੀਂ। ਰਾਮ ਨਾਮੁ ਵੀਚਾਰੇਹਰਿਨਾਮ ਨੂੰ ਵਿਚਾਰਦਾ ਹੈ। ਤਨੋਤਨੁ। ਗੁਰਮੁਖਿਗੁਰੂ ਦੇ ਸਨਮੁਖ ਰਹਿ ਕੇ। ਪਿਆਰੇਪਿਆਰ ਕਰਦਾ ਹੈ। ਸਭਿਸਾਰੇ। ਉਧਾਰੇਪਾਰ ਲੰਘਾ ਲੈਂਦਾ ਹੈ। ਮੁਖਿਮੂੰਹ ਨਾਲ। ਰਹੇਮੁੱਕ ਜਾਂਦੇ ਹਨ। ਘਰਿਹਿਰਦੇਘਰ ਵਿਚ। ਅਨਹਦਇਕ-ਰਸ (ਸੁਖ)ਸਮਾਣੀਜੁੜ ਜਾਂਦੀ ਹੈ।੧।

ਅਰਥ: ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਪਰਮਾਤਮਾ ਦੇ ਨਾਮ ਨੂੰ ਵਿਚਾਰਦਾ ਹੈ, ਉਸ ਦੇ ਅੰਦਰ ਆਨੰਦ ਦੀ ਲਹਿਰ ਚੱਲੀ ਰਹਿੰਦੀ ਹੈ। ਗੁਰੂ ਦੇ ਸਨਮੁਖ ਰਹਿਣ ਵਾਲਾ ਉਸ ਦਾ ਮਨ ਉਸ ਦਾ ਹਿਰਦਾ ਪਰਮਾਤਮਾ (ਦੇ ਪਿਆਰ-ਰਸ) ਵਿਚ ਭਿੱਜ ਜਾਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਨਾਮ ਨੂੰ ਪਿਆਰ ਕਰਦਾ ਹੈ। ਉਹ ਮਨੁੱਖ ਪਰਮਾਤਮਾ ਦੇ ਨਾਮ ਨਾਲ ਪਿਆਰ ਕਰਦਾ ਹੈ। ਪਰਮਾਤਮਾ ਦਾ ਨਾਮ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਉਹ ਆਪਣੇ ਮੂੰਹ ਨਾਲ ਉਚਾਰਦਾ ਹੈ, ਤੇ, ਆਪਣੀਆਂ ਸਾਰੀਆਂ ਕੁਲਾਂ ਨੂੰ (ਵਿਕਾਰਾਂ ਤੋਂ) ਬਚਾ ਲੈਂਦਾ ਹੈ। ਉਸ ਦੇ ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ, ਉਹ ਆਪਣੇ ਹਿਰਦੇ-ਘਰ ਵਿਚ ਇਕ-ਰਸ ਆਨੰਦ ਮਾਣਦਾ ਰਹਿੰਦਾ ਹੈ, ਉਸ ਦੀ ਸੁਰਤਿ (ਪ੍ਰਭੂ-ਚਰਨਾਂ ਵਿਚ) ਲੀਨ ਰਹਿੰਦੀ ਹੈ। ਹੇ ਨਾਨਕ! ਪਰਮਾਤਮਾ ਉਸ ਮਨੁੱਖ ਉਤੇ ਮੇਹਰ ਕਰਦਾ ਹੈ, ਉਹ ਮਨੁੱਖ ਪਰਮਾਤਮਾ ਨਾਲ ਮਿਲਾਪ ਹਾਸਲ ਕਰ ਲੈਂਦਾ ਹੈ। ਹੇ ਭਾਈ! ਜੇਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦੇ ਨਾਮ ਨੂੰ ਵਿਚਾਰਦਾ ਹੈ, ਉਸ ਦੇ ਅੰਦਰ ਆਤਮਕ ਆਨੰਦ ਦੀ ਰੌ ਚੱਲ ਪੈਂਦੀ ਹੈ।੧।

ਹਮ ਨੀਵੀ ਪ੍ਰਭੁ ਅਤਿ ਊਚਾ ਕਿਉ ਕਰਿ ਮਿਲਿਆ ਜਾਏ ਰਾਮ ॥ ਗੁਰਿ ਮੇਲੀ ਬਹੁ ਕਿਰਪਾ ਧਾਰੀ ਹਰਿ ਕੈ ਸਬਦਿ ਸੁਭਾਏ ਰਾਮ ॥ ਮਿਲੁ ਸਬਦਿ ਸੁਭਾਏ ਆਪੁ ਗਵਾਏ ਰੰਗ ਸਿਉ ਰਲੀਆ ਮਾਣੇ ॥ ਸੇਜ ਸੁਖਾਲੀ ਜਾ ਪ੍ਰਭੁ ਭਾਇਆ ਹਰਿ ਹਰਿ ਨਾਮਿ ਸਮਾਣੇ ॥ ਨਾਨਕ ਸੋਹਾਗਣਿ ਸਾ ਵਡਭਾਗੀ ਜੇ ਚਲੈ ਸਤਿਗੁਰ ਭਾਏ ॥ ਹਮ ਨੀਵੀ ਪ੍ਰਭੁ ਅਤਿ ਊਚਾ ਕਿਉ ਕਰਿ ਮਿਲਿਆ ਜਾਏ ਰਾਮ ॥੨॥ {ਪੰਨਾ 772}

ਪਦਅਰਥ: ਹਮਅਸੀ ਜੀਵਇਸਤ੍ਰੀਆਂ। ਨੀਵੀ—(ਆਤਮਕ ਜੀਵਨ ਦੀ) ਨੀਵੀਂ ਪੱਧਰ ਤੇ। ਕਿਉ ਕਰਿਕਿਵੇਂ? ਗੁਰਿਗੁਰੂ ਨੇ। ਕੈ ਸਬਦਿਦੇ ਸ਼ਬਦ ਦੀ ਰਾਹੀਂ। ਸੁਭਾਏਸੁਭਾਇ, ਪਿਆਰ ਵਿਚ (ਲੀਨ)ਮਿਲਿਮਿਲ ਕੇ। ਆਪੁਆਪਾਭਾਵ। ਸਿਉਨਾਲ। ਰਲੀਆਰਲੀਆਂ, ਆਤਮਕ ਆਨੰਦ। ਸੇਜਹਿਰਦਾਸੇਜ। ਸੁਖਾਲੀਸੁਖਭਰਪੂਰ। ਜਾਜਦੋਂ। ਭਾਇਆਪਿਆਰਾ ਲੱਗਦਾ ਹੈ। ਨਾਮਿਨਾਮ ਵਿਚ। ਸੋਹਾਗਣਿਖਸਮ ਵਾਲੀ। ਭਾਏਭਾਇ, ਰਜ਼ਾ ਵਿਚ।੨।

ਅਰਥ: ਹੇ ਭਾਈ! ਅਸੀ ਜੀਵ-ਇਸਤ੍ਰੀਆਂ (ਆਤਮਕ ਜੀਵਨ ਦੀ) ਨੀਵੀਂ ਪੱਧਰ ਤੇ ਹਾਂ, ਪ੍ਰਭੂ (ਇਸ ਪੱਧਰ ਨਾਲੋਂ) ਬਹੁਤ ਉੱਚਾ ਹੈ, ਫਿਰ ਸਾਡਾ ਉਸ ਨਾਲ ਮਿਲਾਪ ਕਿਵੇਂ ਹੋ ਸਕੇ? (ਉੱਤਰ) ਜਿਸ ਉਤੇ ਗੁਰੂ ਨੇ ਕਿਰਪਾ ਕਰ ਦਿੱਤੀ, ਉਸ ਨੂੰ (ਪ੍ਰਭੂ-ਚਰਨਾਂ ਵਿਚ) ਜੋੜ ਦਿੱਤਾ। ਗੁਰੂ ਦੇ ਸ਼ਬਦ ਦੀ ਰਾਹੀਂ ਉਹ ਜੀਵ-ਇਸਤ੍ਰੀ ਪ੍ਰਭੂ ਦੇ ਪਿਆਰ ਵਿਚ ਲੀਨ ਹੋ ਜਾਂਦੀ ਹੈ। ਗੁਰੂ ਦੇ ਸ਼ਬਦ ਦੀ ਰਾਹੀਂ ਉਹ ਜੀਵ-ਇਸਤ੍ਰੀ ਪ੍ਰਭੂ ਵਿਚ ਮਿਲ ਕੇ ਪ੍ਰਭੂ ਦੇ ਪ੍ਰੇਮ ਵਿਚ ਟਿਕ ਕੇ (ਆਪਣੇ ਅੰਦਰੋਂ) ਆਪਾ-ਭਾਵ ਦੂਰ ਕਰ ਲੈਂਦੀ ਹੈ, ਅਤੇ ਪ੍ਰੇਮ ਵਿਚ ਪ੍ਰਭੂ ਦਾ ਮਿਲਾਪ ਮਾਣਦੀ ਹੈ। ਜਦੋਂ ਉਸ ਨੂੰ ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ, ਤਦੋਂ ਉਸ ਦੇ ਹਿਰਦੇ ਦੀ ਸੇਜ ਆਨੰਦ-ਭਰਪੂਰ ਹੋ ਜਾਂਦੀ ਹੈ, ਉਹ ਪ੍ਰਭੂ ਦੇ ਨਾਮ ਵਿਚ ਹੀ ਲੀਨ ਰਹਿੰਦੀ ਹੈ। ਹੇ ਨਾਨਕ! ਸੁਹਾਗ-ਭਾਗ ਵਾਲੀ ਜੀਵ-ਇਸਤ੍ਰੀ ਜਦੋਂ ਗੁਰੂ ਦੀ ਰਜ਼ਾ ਅਨੁਸਾਰ ਤੁਰਦੀ ਹੈ ਤਾਂ ਉਹ ਵੱਡੀ ਕਿਸਮਤ ਵਾਲੀ ਬਣ ਜਾਂਦੀ ਹੈ। (ਉਂਞ ਤਾਂ) ਅਸੀ ਜੀਵ-ਇਸਤ੍ਰੀਆਂ (ਆਤਮਕ ਜੀਵਨ ਦੀ) ਨੀਵੀਂ ਪੱਧਰ ਤੇ ਹਾਂ ਪ੍ਰਭੂ (ਇਸ ਪੱਧਰ ਨਾਲੋਂ) ਬਹੁਤ ਉੱਚਾ ਹੈ, ਉਸ ਨਾਲ ਸਾਡਾ ਮੇਲ ਨਹੀਂ ਹੋ ਸਕਦਾ।੨।

ਘਟਿ ਘਟੇ ਸਭਨਾ ਵਿਚਿ ਏਕੋ ਏਕੋ ਰਾਮ ਭਤਾਰੋ ਰਾਮ ॥ ਇਕਨਾ ਪ੍ਰਭੁ ਦੂਰਿ ਵਸੈ ਇਕਨਾ ਮਨਿ ਆਧਾਰੋ ਰਾਮ ॥ ਇਕਨਾ ਮਨ ਆਧਾਰੋ ਸਿਰਜਣਹਾਰੋ ਵਡਭਾਗੀ ਗੁਰੁ ਪਾਇਆ ॥ ਘਟਿ ਘਟਿ ਹਰਿ ਪ੍ਰਭੁ ਏਕੋ ਸੁਆਮੀ ਗੁਰਮੁਖਿ ਅਲਖੁ ਲਖਾਇਆ ॥ ਸਹਜੇ ਅਨਦੁ ਹੋਆ ਮਨੁ ਮਾਨਿਆ ਨਾਨਕ ਬ੍ਰਹਮ ਬੀਚਾਰੋ ॥ ਘਟਿ ਘਟੇ ਸਭਨਾ ਵਿਚਿ ਏਕੋ ਏਕੋ ਰਾਮ ਭਤਾਰੋ ਰਾਮ ॥੩॥ {ਪੰਨਾ 772}

ਪਦਅਰਥ: ਘਟਿ ਘਟੇਘਟਿ ਘਟਿ, ਹਰੇਕ ਸਰੀਰ ਵਿਚ। ਏਕੋ ਰਾਮ ਭਤਾਰੋਇਕ ਪ੍ਰਭੂ ਖਸਮ ਹੀ। ਮਨਿਮਨ ਵਿਚ। ਆਧਾਰੋਆਸਰਾ। ਸਿਰਜਣਹਾਰੋਸਭ ਨੂੰ ਪੈਦਾ ਕਰਨ ਵਾਲਾ। ਗੁਰਮੁਖਿਗੁਰੂ ਦੀ ਸਰਨ ਪੈਣ ਵਾਲਾ ਮਨੁੱਖ। ਅਲਖੁਅਦ੍ਰਿਸ਼ਟ ਪ੍ਰਭੂ। ਸਹਜੇਆਤਮਕ ਅਡੋਲਤਾ ਵਿਚ। ਮਾਨਿਆਪਤੀਜ ਜਾਂਦਾ ਹੈ। ਬ੍ਰਹਮ ਬੀਚਾਰੋਪਰਮਾਤਮਾ (ਦੇ ਗੁਣਾਂ) ਦੀ ਵਿਚਾਰ। ਭਤਾਰੋਭਤਾਰੁ, ਖਸਮ।੩।

ਅਰਥ: ਹੇ ਭਾਈ! ਹਰੇਕ ਸਰੀਰ ਵਿਚ, ਸਭ ਜੀਵਾਂ ਵਿਚ ਇਕ ਪ੍ਰਭੂ-ਖਸਮ ਹੀ ਵੱਸ ਰਿਹਾ ਹੈ। ਪਰ, ਕਈ ਜੀਵਾਂ ਨੂੰ ਉਹ ਪ੍ਰਭੂ ਕਿਤੇ ਦੂਰ ਵੱਸਦਾ ਜਾਪਦਾ ਹੈ, ਤੇ, ਕਈ ਜੀਵਾਂ ਦੇ ਮਨ ਵਿਚ ਉਸ ਪ੍ਰਭੂ ਦਾ ਹੀ ਆਸਰਾ ਹੈ। ਸਭ ਨੂੰ ਪੈਦਾ ਕਰਨ ਵਾਲਾ ਪ੍ਰਭੂ ਹੀ ਕਈ ਜੀਵਾਂ ਦੇ ਮਨ ਦਾ ਸਹਾਰਾ ਹੈ (ਕਿਉਂਕਿ ਉਹਨਾਂ ਨੇ) ਵੱਡੇ ਭਾਗਾਂ ਨਾਲ ਗੁਰੂ ਲੱਭ ਲਿਆ ਹੈ।

ਹੇ ਭਾਈ! ਹਰੇਕ ਸਰੀਰ ਵਿਚ ਇਕ ਮਾਲਕ-ਪ੍ਰਭੂ ਹੀ ਵੱਸਦਾ ਹੈ, ਗੁਰੂ ਦੀ ਸਰਨ ਰਹਿਣ ਵਾਲੇ ਮਨੁੱਖ ਨੇ ਉਸ ਅਦ੍ਰਿਸ਼ਟ ਪ੍ਰਭੂ ਨੂੰ (ਹਰੇਕ ਸਰੀਰ ਵਿਚ ਵੱਸਦਾ) ਵੇਖ ਲਿਆ ਹੈ। ਹੇ ਨਾਨਕ! ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ, ਉਸ ਦੇ ਅੰਦਰ ਆਨੰਦ ਬਣਿਆ ਰਹਿੰਦਾ ਹੈ, ਉਸ ਦਾ ਮਨ ਪਰਮਾਤਮਾ ਦੇ ਗੁਣਾਂ ਦੀ ਵਿਚਾਰ ਕਰਨ ਵਿਚ ਪਤੀਜਿਆ ਰਹਿੰਦਾ ਹੈ। ਹਰੇਕ ਸਰੀਰ ਵਿਚ ਸਭ ਜੀਵਾਂ ਵਿਚ ਇਕ ਪ੍ਰਭੂ-ਖਸਮ ਹੀ ਵੱਸ ਰਿਹਾ ਹੈ।੩।

ਗੁਰੁ ਸੇਵਨਿ ਸਤਿਗੁਰੁ ਦਾਤਾ ਹਰਿ ਹਰਿ ਨਾਮਿ ਸਮਾਇਆ ਰਾਮ ॥ ਹਰਿ ਧੂੜਿ ਦੇਵਹੁ ਮੈ ਪੂਰੇ ਗੁਰ ਕੀ ਹਮ ਪਾਪੀ ਮੁਕਤੁ ਕਰਾਇਆ ਰਾਮ ॥ ਪਾਪੀ ਮੁਕਤੁ ਕਰਾਏ ਆਪੁ ਗਵਾਏ ਨਿਜ ਘਰਿ ਪਾਇਆ ਵਾਸਾ ॥ ਬਿਬੇਕ ਬੁਧੀ ਸੁਖਿ ਰੈਣਿ ਵਿਹਾਣੀ ਗੁਰਮਤਿ ਨਾਮਿ ਪ੍ਰਗਾਸਾ ॥ ਹਰਿ ਹਰਿ ਅਨਦੁ ਭਇਆ ਦਿਨੁ ਰਾਤੀ ਨਾਨਕ ਹਰਿ ਮੀਠ ਲਗਾਏ ॥ ਗੁਰੁ ਸੇਵਨਿ ਸਤਿਗੁਰੁ ਦਾਤਾ ਹਰਿ ਹਰਿ ਨਾਮਿ ਸਮਾਏ ॥੪॥੬॥੭॥੫॥੭॥੧੨॥ {ਪੰਨਾ 772}

ਪਦਅਰਥ: ਸੇਵਨਿ—(ਜੇਹੜੇ ਮਨੁੱਖ) ਸੇਂਵਦੇ ਹਨ, ਸਰਨ ਪੈਂਦੇ ਹਨ। ਨਾਮਿਨਾਮ ਵਿਚ। ਹਰਿਹੇ ਹਰੀ! ਮੈਮੈਨੂੰ। ਆਪੁਆਪਾਭਾਵ। ਨਿਜ ਘਰਿਆਪਣੇ ਅਸਲ ਘਰ ਵਿਚ, ਪ੍ਰਭੂਚਰਨਾਂ ਵਿਚ। ਬਿਬੇਕ ਬੁਧੀਚੰਗੇ ਮੰਦੇ ਦੀ ਪਰਖ ਕਰਨ ਵਾਲੀ ਅਕਲ। ਸੁਖਿਸੁਖ ਵਿਚ, ਆਤਮਕ ਆਨੰਦ ਵਿਚ। ਰੈਣਿ—(ਜ਼ਿੰਦਗੀ ਦੀ) ਰਾਤ। ਨਾਮਿਨਾਮ ਦੀ ਰਾਹੀਂ। ਪ੍ਰਗਾਸਾ—(ਆਤਮਕ ਜੀਵਨ ਦਾ) ਚਾਨਣ।੪।

ਅਰਥ: ਹੇ ਭਾਈ! ਜੇਹੜੇ ਮਨੁੱਖ ਹਰਿ-ਨਾਮ ਦੀ ਦਾਤਿ ਦੇਣ ਵਾਲੇ ਗੁਰੂ ਦੀ ਸਰਨ ਪੈਂਦੇ ਹਨ, ਉਹ ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦੇ ਹਨ। ਹੇ ਹਰੀ! ਮੈਨੂੰ ਭੀ ਪੂਰੇ ਗੁਰੂ ਦੇ ਚਰਨਾਂ ਦੀ ਧੂੜ ਬਖ਼ਸ਼। ਗੁਰੂ ਅਸਾਂ ਪਾਪੀ ਜੀਵਾਂ ਨੂੰ (ਵਿਕਾਰਾਂ ਤੋਂ) ਆਜ਼ਾਦ ਕਰ ਦੇਂਦਾ ਹੈ। ਗੁਰੂ ਵਿਕਾਰੀ ਜੀਵਾਂ ਨੂੰ ਵਿਕਾਰਾਂ ਤੋਂ ਸੁਤੰਤਰ ਕਰ ਦੇਂਦਾ ਹੈ, (ਉਹਨਾਂ ਦੇ ਅੰਦਰੋਂ) ਆਪਾ-ਭਾਵ ਦੂਰ ਕਰ ਦੇਂਦਾ ਹੈ। (ਗੁਰੂ ਦੀ ਸਰਨ ਆਏ ਮਨੁੱਖ) ਪ੍ਰਭੂ-ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰ ਲੈਂਦੇ ਹਨ। (ਗੁਰੂ ਪਾਸੋਂ) ਚੰਗੇ ਮੰਦੇ ਕੰਮ ਦੀ ਪਰਖ ਕਰ ਸਕਣ ਵਾਲੀ ਅਕਲ ਪ੍ਰਾਪਤ ਕਰ ਕੇ ਉਹਨਾਂ ਦੀ (ਜ਼ਿੰਦਗੀ ਦੀ) ਰਾਤ ਆਨੰਦ ਵਿਚ ਬੀਤਦੀ ਹੈ। ਗੁਰੂ ਦੀ ਮਤਿ ਦਾ ਸਦਕਾ ਹਰਿ-ਨਾਮ ਦੀ ਰਾਹੀਂ (ਉਹਨਾਂ ਦੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋ ਜਾਂਦਾ ਹੈ। ਹੇ ਨਾਨਕ! ਜੇਹੜੇ ਮਨੁੱਖ ਗੁਰੂ ਦੀ ਸਰਨ ਪੈਂਦੇ ਹਨ, ਉਹਨਾਂ ਨੂੰ ਹਰਿ-ਨਾਮ ਪਿਆਰਾ ਲੱਗਣ ਲੱਗ ਪੈਂਦਾ ਹੈ, ਦਿਨ ਰਾਤ ਉਹਨਾਂ ਦੇ ਅੰਦਰ ਆਤਮਕ ਆਨੰਦ ਬਣਿਆ ਰਹਿੰਦਾ ਹੈ, ਉਹ ਮਨੁੱਖ ਪਰਮਾਤਮਾ ਦੇ ਨਾਮ ਵਿਚ ਲੀਨ ਹੋਏ ਰਹਿੰਦੇ ਹਨ।੪।੬।੭।੫।੭।੧੨।

ਨੋਟ:
ਛੰਤ ਮਹਲਾ ੩ ਘਰੁ ੩ ---
ਛੰਤ ਮਹਲਾ ੩ ਘਰੁ ੨ ---
 . . . . . . . . . . . . . ----
 . . . . . . . ਜੋੜ . . . . . .
ਛੰਤ ਮਹਲਾ ੧ -------
ਛੰਤ ਮਹਲਾ ੩ -------
 . . . . . . . . . . . . . ----
 . . ਜੋੜ . . . . . . . . . ੧੨

TOP OF PAGE

Sri Guru Granth Darpan, by Professor Sahib Singh