ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ

Page 776

ਸੂਹੀ ਮਹਲਾ ੪ ਘਰੁ ੫    ੴ ਸਤਿਗੁਰ ਪ੍ਰਸਾਦਿ ॥ ਗੁਰੁ ਸੰਤ ਜਨੋ ਪਿਆਰਾ ਮੈ ਮਿਲਿਆ ਮੇਰੀ ਤ੍ਰਿਸਨਾ ਬੁਝਿ ਗਈਆਸੇ ॥ ਹਉ ਮਨੁ ਤਨੁ ਦੇਵਾ ਸਤਿਗੁਰੈ ਮੈ ਮੇਲੇ ਪ੍ਰਭ ਗੁਣਤਾਸੇ ॥ ਧਨੁ ਧੰਨੁ ਗੁਰੂ ਵਡ ਪੁਰਖੁ ਹੈ ਮੈ ਦਸੇ ਹਰਿ ਸਾਬਾਸੇ ॥ ਵਡਭਾਗੀ ਹਰਿ ਪਾਇਆ ਜਨ ਨਾਨਕ ਨਾਮਿ ਵਿਗਾਸੇ ॥੧॥ {ਪੰਨਾ 776}

ਪਦਅਰਥ: ਸੰਤ ਜਨੋਹੇ ਸੰਤ ਜਨੋ! ਮੈਮੈਨੂੰ। ਬੁਝਿ ਗਈਆਸੇਬੁਝਿ ਗਈਆ, ਬੁੱਝ ਗਈ ਹੈ। ਹਉਹਉਂ, ਮੈਂ। ਦੇਵਾਦੇਵਾਂ, ਮੈਂ ਭੇਟ ਕਰਦਾ ਹਾਂ। ਦੇਵਾ ਸਤਿਗੁਰੈਸਤਿਗੁਰੂ ਨੂੰ ਦੇਂਦਾ ਹਾਂ। ਗੁਣਤਾਸੇਗੁਣਤਾਸ, ਗੁਣਾਂ ਦਾ ਖ਼ਜ਼ਾਨਾ। ਧਨੁ ਧੰਨੁਸਲਾਹੁਣਜੋਗ। ਵਡ ਪੁਰਖੁਮਹਾ ਪੁਰਖ। ਦਸੇ ਹਰਿਦੱਸੇ ਹਰਿ, ਹਰੀ ਦੀ ਦੱਸ ਪਾਂਦਾ ਹੈ। ਸਾਬਾਸੇਗੁਰੂ ਨੂੰ ਸ਼ਾਬਾਸ਼। ਵਡਭਾਗੀਵੱਡੇ ਭਾਗਾਂ ਨਾਲ। ਨਾਮਿਨਾਮ ਵਿਚ (ਜੁੜ ਕੇ)ਵਿਗਾਸੇਖਿੜ ਗਏ, ਆਤਮਕ ਆਨੰਦ ਨਾਲ ਭਰਪੂਰ ਹੋ ਗਏ।੧।

ਅਰਥ: ਹੇ ਸੰਤ ਜਨੋ! ਮੈਨੂੰ ਪਿਆਰਾ ਗੁਰੂ ਮਿਲ ਪਿਆ ਹੈ (ਉਸ ਦੀ ਮਿਹਰ ਨਾਲ) ਮੇਰੀ (ਮਾਇਆ ਦੀ) ਤ੍ਰਿਸ਼ਨਾ ਮਿਟ ਗਈ ਹੈ। (ਗੁਰੂ) ਮੈਨੂੰ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਨਾਲ ਮਿਲਾ ਰਿਹਾ ਹੈ, ਮੈਂ ਆਪਣਾ ਮਨ ਆਪਣਾ ਤਨ ਗੁਰੂ ਦੇ ਅੱਗੇ ਭੇਟ ਧਰਦਾ ਹਾਂ।

ਹੇ ਭਾਈ! ਗੁਰੂ ਸਲਾਹੁਣ-ਜੋਗ ਹੈ, ਗੁਰੂ ਮਹਾ ਪੁਰਖ ਹੈ, ਗੁਰੂ ਨੂੰ ਸ਼ਾਬਾਸ਼। ਗੁਰੂ ਮੈਨੂੰ ਪਰਮਾਤਮਾ ਦੀ ਦੱਸ ਪਾ ਰਿਹਾ ਹੈ। ਹੇ ਦਾਸ ਨਾਨਕ! ਜਿਨ੍ਹਾਂ ਨੂੰ ਪਰਮਾਤਮਾ ਵੱਡੇ ਭਾਗਾਂ ਨਾਲ ਮਿਲ ਪੈਂਦਾ ਹੈ, (ਉਹ ਮਨੁੱਖ ਪਰਮਾਤਮਾ ਦੇ) ਨਾਮ ਵਿਚ ਜੁੜ ਕੇ ਆਤਮਕ ਆਨੰਦ ਨਾਲ ਭਰਪੂਰ ਹੋ ਜਾਂਦੇ ਹਨ।੧।

ਗੁਰੁ ਸਜਣੁ ਪਿਆਰਾ ਮੈ ਮਿਲਿਆ ਹਰਿ ਮਾਰਗੁ ਪੰਥੁ ਦਸਾਹਾ ॥ ਘਰਿ ਆਵਹੁ ਚਿਰੀ ਵਿਛੁੰਨਿਆ ਮਿਲੁ ਸਬਦਿ ਗੁਰੂ ਪ੍ਰਭ ਨਾਹਾ ॥ ਹਉ ਤੁਝੁ ਬਾਝਹੁ ਖਰੀ ਉਡੀਣੀਆ ਜਿਉ ਜਲ ਬਿਨੁ ਮੀਨੁ ਮਰਾਹਾ ॥ ਵਡਭਾਗੀ ਹਰਿ ਧਿਆਇਆ ਜਨ ਨਾਨਕ ਨਾਮਿ ਸਮਾਹਾ ॥੨॥ {ਪੰਨਾ 776}

ਪਦਅਰਥ: ਮੈਮੈਨੂੰ। ਮਾਰਗੁਰਸਤਾ। ਪੰਥੁਰਸਤਾ। ਦਸਾਹਾਦਸਾਹਾਂ, ਮੈਂ ਪੁੱਛਦੀ ਹਾਂ। ਘਰਿ—(ਹਿਰਦੇ-) ਘਰ ਵਿਚ। ਚਿਰੀ ਵਿਛੁੰਨਿਆਚਿਰਾਂ ਦੇ ਵਿੱਛੁੜੇ ਹੋਏ। ਸਬਦਿ ਗੁਰੂਗੁਰੂ ਦੇ ਸ਼ਬਦ ਦੀ ਰਾਹੀਂ। ਪ੍ਰਭ ਨਾਹਾਹੇ ਪ੍ਰਭੂ ਖਸਮ! ਹਉਹਉਂ, ਮੈਂ। ਖਰੀਬਹੁਤ। ਉਡੀਣੀਆਉਦਾਸ। ਮੀਨੁਮੱਛੀ। ਨਾਮਿਨਾਮ ਵਿਚ।੨।

ਅਰਥ: ਹੇ ਸੰਤ ਜਨੋ! (ਜਦੋਂ ਦਾ) ਪਿਆਰਾ ਗੁਰੂ ਸੱਜਣ ਮੈਨੂੰ ਮਿਲਿਆ ਹੈ, ਮੈਂ (ਉਸ ਪਾਸੋਂ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਪੁੱਛਦੀ ਰਹਿੰਦੀ ਹਾਂ, (ਅਤੇ ਪ੍ਰਭੂ-ਪਤੀ ਨੂੰ ਭੀ ਆਖਦੀ ਰਹਿੰਦੀ ਹਾਂ-) ਹੇ ਪ੍ਰਭੂ ਪਤੀ! ਗੁਰੂ ਦੇ ਸ਼ਬਦ ਦੀ ਰਾਹੀਂ ਮੈਨੂੰ ਚਿਰਾਂ ਦੀ ਵਿੱਛੁੜੀ ਹੋਈ ਨੂੰ ਆ ਮਿਲ, ਮੇਰੇ (ਹਿਰਦੇ-) ਘਰ ਵਿਚ ਆ ਵੱਸ। ਹੇ ਪ੍ਰਭੂ! ਜਿਵੇਂ ਪਾਣੀ ਤੋਂ ਬਿਨਾ ਮੱਛੀ (ਤੜਪ) ਮਰਦੀ ਹੈ, (ਤਿਵੇਂ) ਤੈਥੋਂ ਬਿਨਾ ਮੈਂ ਬਹੁਤ ਉਦਾਸ ਰਹਿੰਦੀ ਹਾਂ।

ਹੇ ਦਾਸ ਨਾਨਕ! ਜਿਹੜੇ ਮਨੁੱਖਾਂ ਨੇ ਵੱਡੇ ਭਾਗਾਂ ਨਾਲ ਪਰਮਾਤਮਾ ਦਾ ਸਿਮਰਨ ਕੀਤਾ, ਉਹ ਪਰਮਾਤਮਾ ਦੇ ਨਾਮ ਵਿਚ (ਹੀ) ਲੀਨ ਹੋ ਗਏ।੨।

ਮਨੁ ਦਹ ਦਿਸਿ ਚਲਿ ਚਲਿ ਭਰਮਿਆ ਮਨਮੁਖੁ ਭਰਮਿ ਭੁਲਾਇਆ ॥ ਨਿਤ ਆਸਾ ਮਨਿ ਚਿਤਵੈ ਮਨ ਤ੍ਰਿਸਨਾ ਭੁਖ ਲਗਾਇਆ ॥ ਅਨਤਾ ਧਨੁ ਧਰਿ ਦਬਿਆ ਫਿਰਿ ਬਿਖੁ ਭਾਲਣ ਗਇਆ ॥ ਜਨ ਨਾਨਕ ਨਾਮੁ ਸਲਾਹਿ ਤੂ ਬਿਨੁ ਨਾਵੈ ਪਚਿ ਪਚਿ ਮੁਇਆ ॥੩॥ {ਪੰਨਾ 776}

ਪਦਅਰਥ: ਦਹਦਸ। ਦਿਸਿਪਾਸਾ, ਤਰਫ਼। ਦਹ ਦਿਸਿਦਸੀਂ ਪਾਸੀਂ {ਪੂਰਬ, ਪੱਛਮ, ਉੱਤਰ, ਦੱਖਣ ਇਹ ਚਾਰ ਪਾਸੇ, ਚਾਰ ਨੁੱਕਰਾਂ, ਉੱਪਰ ਹੇਠਾਂ}ਚਲਿ ਚਲਿਦੌੜ ਦੌੜ ਕੇ। ਭਰਮਿਆਭਟਕਦਾ ਹੈ। ਮਨਮੁਖੁਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ। ਭੁਲਾਇਆਕੁਰਾਹੇ ਪਿਆ ਰਹਿੰਦਾ ਹੈ। ਮਨਿਮਨ ਵਿਚ। ਚਿਤਵੈਚਿਤਵਦਾ ਹੈ, ਚਿਤਾਰਦਾ ਹੈ। ਅਨਤਾਅਨੰਤ, ਬੇਅੰਤ। ਧਰਿਧਰਤੀ ਵਿਚ। ਫਿਰਿਫਿਰ ਭੀ। ਬਿਖੁਆਤਮਕ ਮੌਤ ਲਿਆਉਣ ਵਾਲੀ ਮਾਇਆਜ਼ਹਿਰ। ਪਚਿ—{प्लुष् = To born} ਸੜ ਕੇ, ਖਿੱਝ ਕੇ। ਮੁਇਆਆਤਮਕ ਮੌਤ ਸਹੇੜੀ ਰੱਖਦਾ ਹੈ।੩।

ਅਰਥ: ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਮਾਇਆ ਦੀ) ਭਟਕਣਾ ਵਿਚ ਪੈ ਕੇ ਕੁਰਾਹੇ ਪਿਆ ਰਹਿੰਦਾ ਹੈ, (ਉਸ ਦਾ) ਮਨ ਦਸੀਂ ਪਾਸੀਂ ਦੌੜ ਦੌੜ ਕੇ ਭਟਕਦਾ ਰਹਿੰਦਾ ਹੈ। (ਆਪਣੇ ਮਨ ਦਾ ਮੁਰੀਦ ਮਨੁੱਖ ਆਪਣੇ) ਮਨ ਵਿਚ ਸਦਾ (ਮਾਇਆ ਦੀਆਂ) ਆਸਾਂ ਚਿਤਾਰਦਾ ਰਹਿੰਦਾ ਹੈ, (ਉਸ ਦੇ) ਮਨ ਨੂੰ (ਮਾਇਆ ਦੀ) ਤ੍ਰਿਸ਼ਨਾ (ਮਾਇਆ ਦੀ) ਭੁੱਖ ਚੰਬੜੀ ਰਹਿੰਦੀ ਹੈ। ਬੇਅੰਤ ਧਨ ਧਰਤੀ ਵਿਚ ਦੱਬ ਰੱਖਦਾ ਹੈ, ਫਿਰ ਭੀ ਆਤਮਕ ਮੌਤ ਲਿਆਉਣ ਵਾਲੀ ਹੋਰ ਮਾਇਆ-ਜ਼ਹਿਰ ਦੀ ਭਾਲ ਕਰਦਾ ਫਿਰਦਾ ਹੈ।

ਹੇ ਦਾਸ ਨਾਨਕ! (ਆਖ-ਹੇ ਭਾਈ!) ਤੂੰ ਪਰਮਾਤਮਾ ਦਾ ਨਾਮ ਜਪਦਾ ਰਿਹਾ ਕਰ। ਨਾਮ ਤੋਂ ਖੁੰਝ ਕੇ ਮਨੁੱਖ (ਤ੍ਰਿਸ਼ਨਾ ਦੀ ਅੱਗ ਵਿਚ) ਸੜ ਸੜ ਕੇ ਆਤਮਕ ਮੌਤ ਹੀ ਸਹੇੜੀ ਰੱਖਦਾ ਹੈ।੩।

ਗੁਰੁ ਸੁੰਦਰੁ ਮੋਹਨੁ ਪਾਇ ਕਰੇ ਹਰਿ ਪ੍ਰੇਮ ਬਾਣੀ ਮਨੁ ਮਾਰਿਆ ॥ ਮੇਰੈ ਹਿਰਦੈ ਸੁਧਿ ਬੁਧਿ ਵਿਸਰਿ ਗਈ ਮਨ ਆਸਾ ਚਿੰਤ ਵਿਸਾਰਿਆ ॥ ਮੈ ਅੰਤਰਿ ਵੇਦਨ ਪ੍ਰੇਮ ਕੀ ਗੁਰ ਦੇਖਤ ਮਨੁ ਸਾਧਾਰਿਆ ॥ ਵਡਭਾਗੀ ਪ੍ਰਭ ਆਇ ਮਿਲੁ ਜਨੁ ਨਾਨਕੁ ਖਿਨੁ ਖਿਨੁ ਵਾਰਿਆ ॥੪॥੧॥੫॥ {ਪੰਨਾ 776}

ਪਦਅਰਥ: ਮੋਹਨੁਮਨ ਨੂੰ ਖਿੱਚ ਪਾਣ ਵਾਲਾ, ਪਿਆਰਾ। ਪਾਇ ਕਰੇਪਾਇ ਕਰਿ, ਪਾ ਕੇ, ਲੱਭ ਕੇ। ਪ੍ਰੇਮ ਬਾਣੀਪ੍ਰੇਮ ਦੇ ਬਾਣਾਂ ਨਾਲ। ਮੇਰੈ ਹਿਰਦੈਮੇਰੇ ਹਿਰਦੇ ਵਿਚ। ਸੁਧਿ ਬੁਧਿਸੂਝ ਬੂਝ। ਮੈ ਅੰਤਰਿਮੇਰੇ ਅੰਦਰ। ਵੇਦਨਪੀੜ। ਸਾਧਾਰਿਆਆਸਰੇ ਵਾਲਾ ਬਣ ਗਿਆ ਹੈ। ਪ੍ਰਭਹੇ ਪ੍ਰਭੂ! ਵਾਰਿਆਕੁਰਬਾਨ, ਸਦਕੇ।੪।

ਅਰਥ: ਹੇ ਭਾਈ! ਪਿਆਰੇ ਸੋਹਣੇ ਗੁਰੂ ਨੂੰ ਮਿਲ ਕੇ ਮੇਰਾ ਮਨ ਪ੍ਰੇਮ ਦੇ ਤੀਰਾਂ ਨਾਲ ਵਿੱਝ ਗਿਆ ਹੈ, ਆਸਾ ਚਿੰਤਾ ਵਾਲੀ ਸੂਝ-ਬੂਝ ਮੇਰੇ ਹਿਰਦੇ ਵਿਚੋਂ ਭੁੱਲ ਗਈ ਹੈ, ਮੈਂ ਆਪਣੇ ਮਨ ਦੀ ਆਸਾ ਤੇ ਚਿੰਤਾ ਵਿਸਾਰ ਚੁਕਾ ਹਾਂ। (ਹੁਣ) ਮੇਰੇ ਅੰਦਰ ਪ੍ਰੇਮ ਦੀ ਚੋਭ ਟਿਕੀ ਰਹਿੰਦੀ ਹੈ, ਗੁਰੂ ਦਾ ਦਰਸ਼ਨ ਕਰ ਕੇ ਮੇਰਾ ਮਨ ਧੀਰਜ ਵਾਲਾ ਹੋ ਗਿਆ ਹੈ।

ਹੇ ਦਾਸ ਨਾਨਕ! (ਹੁਣ ਇਉਂ ਅਰਦਾਸ ਕਰਿਆ ਕਰ-) ਹੇ ਪ੍ਰਭੂ! ਮੇਰੇ ਚੰਗੇ ਭਾਗਾਂ ਨੂੰ ਮੈਨੂੰ ਆ ਮਿਲ-ਮੈਂ ਤੈਥੋਂ ਹਰ ਵੇਲੇ ਸਦਕੇ ਕੁਰਬਾਨ ਜਾਂਦਾ ਹਾਂ।੪।੧।੫।

ਸੂਹੀ ਛੰਤ ਮਹਲਾ ੪ ॥ ਮਾਰੇਹਿਸੁ ਵੇ ਜਨ ਹਉਮੈ ਬਿਖਿਆ ਜਿਨਿ ਹਰਿ ਪ੍ਰਭ ਮਿਲਣ ਨ ਦਿਤੀਆ ॥ ਦੇਹ ਕੰਚਨ ਵੇ ਵੰਨੀਆ ਇਨਿ ਹਉਮੈ ਮਾਰਿ ਵਿਗੁਤੀਆ ॥ ਮੋਹੁ ਮਾਇਆ ਵੇ ਸਭ ਕਾਲਖਾ ਇਨਿ ਮਨਮੁਖਿ ਮੂੜਿ ਸਜੁਤੀਆ ॥ ਜਨ ਨਾਨਕ ਗੁਰਮੁਖਿ ਉਬਰੇ ਗੁਰ ਸਬਦੀ ਹਉਮੈ ਛੁਟੀਆ ॥੧॥ {ਪੰਨਾ 776}

ਪਦਅਰਥ: ਮਾਰੇਹਿਸੁਇਸ (ਹਉਮੈ) ਨੂੰ ਮਾਰ ਦਿਉ। ਵੇ ਜਨਹੇ ਭਾਈ! ਬਿਖਿਆਮਾਇਆ। ਜਿਨਿਜਿਸ (ਮਾਇਆ) ਨੇ। ਦੇਹਸਰੀਰ, ਕਾਂਇਆਂ। ਕੰਚਨਸੋਨਾ। ਵੇਹੇ ਭਾਈ! ਕੰਚਨ ਵੰਨੀਆਸੋਨੇ ਦੇ ਰੰਗ ਵਾਲੀ, ਸੋਹਣੀ। ਇਨਿ ਹਉਮੈਇਸ ਹਉਮੈ ਨੇ। ਮਾਰਿਮਾਰ ਕੇ। ਵਿਗੁਤੀਆਖ਼ੁਆਰ ਕਰ ਦਿੱਤੀ ਹੈ। ਇਨਿ ਮੂੜਿ ਮਨਮੁਖਿਇਸ ਮੂਰਖ ਮਨਮੁਖ ਨੇ। ਮੂੜਿਮੂਰਖ ਨੇ। ਮਨਮੁਖਿਮਨ ਦੇ ਮੁਰੀਦ ਮਨੁੱਖ ਨੇ। ਸਜੁਤੀਆ—(ਆਪਣੇ ਆਪ ਨੂੰ ਕਾਲਖ ਨਾਲ) ਜੋੜਿਆ ਹੋਇਆ ਹੈ। ਗੁਰਮੁਖਿਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ। ਉਬਰੇ—(ਕਾਲਖ ਤੋਂ) ਬਚ ਜਾਂਦੇ ਹਨ। ਛੁਟੀਆਮੁੱਕ ਜਾਂਦੀ ਹੈ, ਖ਼ਲਾਸੀ ਹੋ ਜਾਂਦੀ ਹੈ।੧।

ਅਰਥ: ਹੇ ਭਾਈ! ਜਿਸ ਹਉਮੈ ਨੇ ਜਿਸ ਮਾਇਆ ਨੇ (ਜੀਵ ਨੂੰ ਕਦੇ) ਪਰਮਾਤਮਾ ਨਾਲ ਮਿਲਣ ਨਹੀਂ ਦਿੱਤਾ, ਇਸ ਹਉਮੈ ਨੂੰ ਇਸ ਮਾਇਆ ਨੂੰ (ਆਪਣੇ ਅੰਦਰੋਂ) ਮਾਰ ਮੁਕਾਓ। ਹੇ ਭਾਈ! (ਵੇਖੋ!) ਇਹ ਸਰੀਰ ਸੋਨੇ ਦੇ ਰੰਗ ਵਰਗਾ ਸੋਹਣਾ ਹੁੰਦਾ ਹੈ, (ਪਰ ਜਿੱਥੇ ਹਉਮੈ ਆ ਵੜੀ) ਇਸ ਹਉਮੈ ਨੇ (ਉਸ ਸਰੀਰ ਨੂੰ) ਮਾਰ ਕੇ ਖ਼ੁਆਰ ਕਰ ਦਿੱਤਾ।

ਹੇ ਭਾਈ! ਮਾਇਆ ਦਾ ਮੋਹ ਨਿਰੀ ਕਾਲਖ ਹੈ, ਪਰ ਆਪਣੇ ਮਨ ਦੇ ਮੁਰੀਦ ਇਸ ਮੂਰਖ ਮਨੁੱਖ ਨੇ (ਆਪਣੇ ਆਪ ਨੂੰ ਇਸ ਕਾਲਖ ਨਾਲ ਹੀ) ਜੋੜ ਰੱਖਿਆ ਹੈ।

ਹੇ ਦਾਸ ਨਾਨਕ! (ਆਖ-ਹੇ ਭਾਈ!) ਗੁਰੂ ਦੇ ਮਨਮੁਖ ਰਹਿਣ ਵਾਲੇ ਮਨੁੱਖ (ਇਸ ਹਉਮੈ ਤੋਂ) ਬਚ ਜਾਂਦੇ ਹਨ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹਨਾਂ ਨੂੰ ਹਉਮੈ ਤੋਂ ਖ਼ਲਾਸੀ ਮਿਲ ਜਾਂਦੀ ਹੈ।੧।

ਵਸਿ ਆਣਿਹੁ ਵੇ ਜਨ ਇਸੁ ਮਨ ਕਉ ਮਨੁ ਬਾਸੇ ਜਿਉ ਨਿਤ ਭਉਦਿਆ ॥ ਦੁਖਿ ਰੈਣਿ ਵੇ ਵਿਹਾਣੀਆ ਨਿਤ ਆਸਾ ਆਸ ਕਰੇਦਿਆ ॥ ਗੁਰੁ ਪਾਇਆ ਵੇ ਸੰਤ ਜਨੋ ਮਨਿ ਆਸ ਪੂਰੀ ਹਰਿ ਚਉਦਿਆ ॥ ਜਨ ਨਾਨਕ ਪ੍ਰਭ ਦੇਹੁ ਮਤੀ ਛਡਿ ਆਸਾ ਨਿਤ ਸੁਖਿ ਸਉਦਿਆ ॥੨॥ {ਪੰਨਾ 776}

ਪਦਅਰਥ: ਵਸਿਵੱਸ ਵਿਚ। ਵਸਿ ਆਣਿਹੁ—(ਆਪਣੇ) ਵੱਸ ਵਿਚ ਲਿਆਓ। ਕਉਨੂੰ। ਬਾਸਾਬਾਸ਼ਾ, ਇਕ ਸ਼ਿਕਾਰੀ ਪੰਛੀ। ਜਿਉਵਾਂਗ। ਦੁਖਿਦੁੱਖ ਵਿਚ। ਰੈਣਿ—(ਜ਼ਿੰਦਗੀ ਦੀ) ਰਾਤ। ਵਿਹਾਣੀਆਲੰਘਦੀ ਹੈ। ਪਾਇਆਮਿਲਾਪ ਪ੍ਰਾਪਤ ਕਰ ਲਿਆ। ਮਨਿਮਨ ਵਿਚ। ਚਉਦਿਆਉਚਾਰਦਿਆਂ, ਜਪਦਿਆਂ। ਪ੍ਰਭਹੇ ਪ੍ਰਭੂ! ਛਡਿਛੱਡ ਕੇ। ਸੁਖਿਆਨੰਦ ਵਿਚ। ਸਉਦਿਆਲੀਨ ਰਹਿੰਦਾ ਹੈ।੨।

ਅਰਥ: ਹੇ ਭਾਈ! (ਆਪਣੇ) ਇਸ ਮਨ ਨੂੰ (ਸਦਾ ਆਪਣੇ) ਵੱਸ ਵਿਚ ਰੱਖੋ। (ਮਨੁੱਖ ਦਾ ਇਹ) ਮਨ ਸਦਾ (ਸ਼ਿਕਾਰੀ ਪੰਛੀ) ਬਾਸ਼ੇ ਵਾਂਗ ਭਟਕਦਾ ਹੈ। ਸਦਾ ਆਸਾਂ ਹੀ ਆਸਾਂ ਬਣਾਂਦਿਆਂ (ਮਨੁੱਖ ਦੀ ਸਾਰੀ ਜ਼ਿੰਦਗੀ ਦੀ) ਰਾਤ ਦੁੱਖ ਵਿਚ ਹੀ ਬੀਤਦੀ ਹੈ।

ਹੇ ਸੰਤ ਜਨੋ! ਜਿਸ ਮਨੁੱਖ ਨੂੰ ਗੁਰੂ ਮਿਲ ਪਿਆ (ਉਹ ਪਰਮਾਤਮਾ ਦਾ ਨਾਮ ਜਪਣ ਲੱਗ ਪੈਂਦਾ ਹੈ, ਤੇ) ਨਾਮ ਜਪਦਿਆਂ (ਉਸ ਦੇ) ਮਨ ਵਿਚ (ਉੱਠੀ ਹਰਿਨਾਮ ਸਿਮਰਨ ਦੀ) ਆਸ ਪੂਰੀ ਹੋ ਜਾਂਦੀ ਹੈ। ਹੇ ਦਾਸ ਨਾਨਕ! (ਪ੍ਰਭੂ ਦੇ ਦਰ ਤੇ ਅਰਦਾਸ ਕਰਿਆ ਕਰ ਤੇ ਆਖ-) ਹੇ ਪ੍ਰਭੂ! (ਮੈਨੂੰ ਭੀ ਆਪਣਾ ਨਾਮ ਜਪਣ ਦੀ) ਸੂਝ ਬਖ਼ਸ਼ (ਜਿਹੜਾ ਮਨੁੱਖ ਨਾਮ ਜਪਦਾ ਹੈ, ਉਹ ਦੁਨੀਆ ਵਾਲੀਆਂ) ਆਸਾਂ ਛੱਡ ਕੇ ਆਤਮਕ ਆਨੰਦ ਵਿਚ ਲੀਨ ਰਹਿੰਦਾ ਹੈ।੨।

ਸਾ ਧਨ ਆਸਾ ਚਿਤਿ ਕਰੇ ਰਾਮ ਰਾਜਿਆ ਹਰਿ ਪ੍ਰਭ ਸੇਜੜੀਐ ਆਈ ॥ ਮੇਰਾ ਠਾਕੁਰੁ ਅਗਮ ਦਇਆਲੁ ਹੈ ਰਾਮ ਰਾਜਿਆ ਕਰਿ ਕਿਰਪਾ ਲੇਹੁ ਮਿਲਾਈ ॥ ਮੇਰੈ ਮਨਿ ਤਨਿ ਲੋਚਾ ਗੁਰਮੁਖੇ ਰਾਮ ਰਾਜਿਆ ਹਰਿ ਸਰਧਾ ਸੇਜ ਵਿਛਾਈ ॥ ਜਨ ਨਾਨਕ ਹਰਿ ਪ੍ਰਭ ਭਾਣੀਆ ਰਾਮ ਰਾਜਿਆ ਮਿਲਿਆ ਸਹਜਿ ਸੁਭਾਈ ॥੩॥ {ਪੰਨਾ 776-777}

ਪਦਅਰਥ: ਸਾਧਨਜੀਵਇਸਤ੍ਰੀ। ਚਿਤਿਚਿੱਤ ਵਿਚ। ਰਾਮ ਰਾਜਿਆਹੇ ਪ੍ਰਭੂਪਾਤਿਸ਼ਾਹ! ਹਰਿਹੇ ਹਰੀ! ਪ੍ਰਭਹੇ ਪ੍ਰਭੂ! ਸੇਜੜੀਐਸੋਹਣੀ ਸੇਜ ਉੱਤੇ, (ਮੇਰੇ ਹਿਰਦੇ ਦੀ) ਸੋਹਣੀ ਸੇਜ ਉੱਤੇ। ਠਾਕੁਰਮਾਲਕ। ਅਗਮਅਪਹੁੰਚ। ਦਇਆਲੁਦਇਆ ਦਾ ਘਰ। ਕਰਿਕਰ ਕੇ। ਮੇਰੈ ਮਨਿਮੇਰੇ ਮਨ ਵਿਚ। ਮੇਰੈ ਤਨਿਮੇਰੇ ਤਨ ਵਿਚ। ਲੋਚਾਤਾਂਘ। ਗੁਰਮੁਖੇਗੁਰੂ ਦੀ ਸਰਨ ਪੈ ਕੇ। ਸਰਧਾ ਸੇਜਸਰਧਾ ਦੀ ਸੇਜ। ਪ੍ਰਭ ਭਾਣੀਆਪ੍ਰਭੂ ਨੂੰ ਚੰਗੀ ਲੱਗਦੀ ਹੈ। ਸਹਜਿਆਤਮਕ ਅਡੋਲਤਾ ਵਿਚ। ਸੁਭਾਈਪ੍ਰੇਮ ਵਿਚ (ਟਿਕੀ ਨੂੰ)੩।

ਅਰਥ: ਹੇ ਭਾਈ! (ਗੁਰੂ ਦੀ ਸਰਨ ਪਈ ਰਹਿਣ ਵਾਲੀ) ਜੀਵ-ਇਸਤ੍ਰੀ (ਆਪਣੇ) ਚਿੱਤ ਵਿਚ (ਨਿੱਤ ਪ੍ਰਭੂ-ਪਤੀ ਦੇ ਮਿਲਾਪ ਦੀ) ਆਸ ਕਰਦੀ ਰਹਿੰਦੀ ਹੈ (ਤੇ ਆਖਦੀ ਹੈ-) ਹੇ ਪ੍ਰਭੂ-ਪਾਤਿਸ਼ਾਹ! ਹੇ ਹਰੀ! ਹੇ ਪ੍ਰਭੂ! (ਮੇਰੇ ਹਿਰਦੇ ਦੀ) ਸੋਹਣੀ ਸੇਜ ਉੱਤੇ ਆ (ਵੱਸ। ਹੇ ਪ੍ਰਭੂ-ਪਾਤਿਸ਼ਾਹ! ਤੂੰ ਮੇਰਾ ਮਾਲਕ ਹੈਂ, ਤੂੰ ਦਇਆ ਦਾ ਸੋਮਾ ਹੈਂ, (ਪਰ ਤੂੰ ਮੇਰੇ ਲਈ) ਅਪਹੁੰਚ ਹੈਂ (ਤੂੰ ਆਪ ਹੀ) ਮਿਹਰ ਕਰ ਕੇ (ਮੈਨੂੰ ਆਪਣੇ ਚਰਨਾਂ ਵਿਚ) ਮਿਲਾ ਲੈ। ਹੇ ਪ੍ਰਭੂ-ਪਾਤਿਸ਼ਾਹ! ਗੁਰੂ ਦੀ ਸਰਨ ਪੈ ਕੇ ਮੇਰੇ ਮਨ ਵਿਚ, ਮੇਰੇ ਤਨ ਵਿਚ (ਤੇਰੇ ਮਿਲਾਪ ਦੀ) ਤਾਂਘ ਪੈਦਾ ਹੋ ਚੁਕੀ ਹੈ। ਹੇ ਹਰੀ! ਮੈਂ ਸਰਧਾ ਦੀ ਸੇਜ ਵਿਛਾ ਰੱਖੀ ਹੈ।

ਹੇ ਦਾਸ ਨਾਨਕ! (ਆਖ-) ਹੇ ਪ੍ਰਭੂ-ਪਾਤਿਸ਼ਾਹ! ਹੇ ਹਰੀ! ਜਿਹੜੀ ਜੀਵ-ਇਸਤ੍ਰੀ ਤੈਨੂੰ ਪਿਆਰੀ ਲੱਗ ਜਾਂਦੀ ਹੈ, ਤੂੰ ਉਸ ਨੂੰ ਆਤਮਕ ਅਡੋਲਤਾ ਵਿਚ ਟਿਕੀ ਨੂੰ ਪ੍ਰੇਮ ਵਿਚ ਟਿਕੀ ਨੂੰ ਮਿਲ ਪੈਂਦਾ ਹੈਂ।੩।

TOP OF PAGE

Sri Guru Granth Darpan, by Professor Sahib Singh