ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ

Page 779

ਗੁਰ ਮਿਲਿ ਸਾਗਰੁ ਤਰਿਆ ॥ ਹਰਿ ਚਰਣ ਜਪਤ ਨਿਸਤਰਿਆ ॥ ਹਰਿ ਚਰਣ ਧਿਆਏ ਸਭਿ ਫਲ ਪਾਏ ਮਿਟੇ ਆਵਣ ਜਾਣਾ ॥ ਭਾਇ ਭਗਤਿ ਸੁਭਾਇ ਹਰਿ ਜਪਿ ਆਪਣੇ ਪ੍ਰਭ ਭਾਵਾ ॥ ਜਪਿ ਏਕੁ ਅਲਖ ਅਪਾਰ ਪੂਰਨ ਤਿਸੁ ਬਿਨਾ ਨਹੀ ਕੋਈ ॥ ਬਿਨਵੰਤਿ ਨਾਨਕ ਗੁਰਿ ਭਰਮੁ ਖੋਇਆ ਜਤ ਦੇਖਾ ਤਤ ਸੋਈ ॥੩॥ {ਪੰਨਾ 779}

ਪਦਅਰਥ: ਗੁਰ ਮਿਲਿਗੁਰੂ ਨੂੰ ਮਿਲ ਕੇ। ਸਾਗਰੁ—(ਸੰਸਾਰ-) ਸਮੁੰਦਰ। ਜਪਤਜਪਦਿਆਂ। ਨਿਸਤਰਿਆਪਾਰ ਲੰਘਿਆ ਜਾ ਸਕਦਾ ਹੈ। ਧਿਆਏਸੁਰਤਿ ਜੋੜਦਾ ਹੈ। ਸਭਿਸਾਰੇ। ਆਵਣ ਜਾਣਾਜਨਮ ਮਰਨ ਦੇ ਗੇੜ। ਭਾਇਪਿਆਰ ਨਾਲ। ਭਗਤਿ ਸੁਭਾਇਭਗਤੀ ਵਾਲੇ ਸੁਭਾਉ ਵਿਚ ਟਿਕ ਕੇ। ਜਪਿਜਪ ਕੇ। ਪ੍ਰਭ ਭਾਵਾਪ੍ਰਭੂ ਨੂੰ ਚੰਗਾ ਲੱਗਦਾ ਹੈ। ਅਲਖਜਿਸ ਦਾ ਸਹੀ ਸਰੂਪ ਦੱਸਿਆ ਨਾਹ ਜਾ ਸਕੇ। ਅਪਾਰਜਿਸ ਦੀ ਹਸਤੀ ਦਾ ਪਾਰਲਾ ਬੰਨਾ ਨਾਹ ਲੱਭੇ। ਗੁਰਿਗੁਰੂ ਨੇ। ਜਪਿਜਪਿਆ ਕਰ। ਜਤਜਿਧਰ। ਦੇਖਾਦੇਖਾਂ, ਮੈਂ ਵੇਖਦਾ ਹਾਂ। ਤਤਉਧਰ। ਸੋਈਉਹੀ ਪ੍ਰਭੂ।੩।

ਅਰਥ: ਹੇ ਭਾਈ! ਗੁਰੂ ਨੂੰ ਮਿਲ ਕੇ ਪਰਮਾਤਮਾ ਦਾ ਨਾਮ ਜਪਦਿਆਂ ਸੰਸਾਰ-ਸਮੁੰਦਰ ਤੋਂ ਪਾਰ ਲੰਘਿਆ ਜਾ ਸਕਦਾ ਹੈ।

ਜਿਹੜਾ ਮਨੁੱਖ ਪਰਮਾਤਮਾ ਦੇ ਚਰਨਾਂ ਵਿਚ ਸੁਰਤਿ ਜੋੜੀ ਰੱਖਦਾ ਹੈ ਉਹ ਸਾਰੀਆਂ ਮੂੰਹ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ, ਉਸ ਦੇ ਜਨਮ ਮਰਨ ਦੇ ਗੇੜ (ਭੀ) ਮਿਟ ਜਾਂਦੇ ਹਨ। ਪਿਆਰ ਦੀ ਰਾਹੀਂ ਭਗਤੀ ਵਾਲੇ ਸੁਭਾਉ ਦੀ ਰਾਹੀਂ ਪਰਮਾਤਮਾ ਦਾ ਨਾਮ ਜਪ ਕੇ ਉਹ ਮਨੁੱਖ ਆਪਣੇ ਪ੍ਰਭੂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ।

ਹੇ ਭਾਈ! ਅਦ੍ਰਿਸ਼ਟ ਬੇਅੰਤ ਅਤੇ ਸਰਬ-ਵਿਆਪਕ ਪਰਮਾਤਮਾ ਦਾ ਨਾਮ ਜਪਿਆ ਕਰ, ਉਸ ਤੋਂ ਬਿਨਾ ਹੋਰ ਕੋਈ ਨਹੀਂ ਹੈ।

ਨਾਨਕ ਬੇਨਤੀ ਕਰਦਾ ਹੈ-ਗੁਰੂ ਨੇ (ਮੇਰੀ) ਭਟਕਣਾ ਦੂਰ ਕਰ ਦਿੱਤੀ ਹੈ, (ਹੁਣ) ਮੈਂ ਜਿਧਰ ਵੇਖਦਾ ਹਾਂ, ਉਧਰ ਉਹ (ਪਰਮਾਤਮਾ) ਹੀ (ਦਿੱਸਦਾ ਹੈ)੩।

ਪਤਿਤ ਪਾਵਨ ਹਰਿ ਨਾਮਾ ॥ ਪੂਰਨ ਸੰਤ ਜਨਾ ਕੇ ਕਾਮਾ ॥ ਗੁਰੁ ਸੰਤੁ ਪਾਇਆ ਪ੍ਰਭੁ ਧਿਆਇਆ ਸਗਲ ਇਛਾ ਪੁੰਨੀਆ ॥ ਹਉ ਤਾਪ ਬਿਨਸੇ ਸਦਾ ਸਰਸੇ ਪ੍ਰਭ ਮਿਲੇ ਚਿਰੀ ਵਿਛੁੰਨਿਆ ॥ ਮਨਿ ਸਾਤਿ ਆਈ ਵਜੀ ਵਧਾਈ ਮਨਹੁ ਕਦੇ ਨ ਵੀਸਰੈ ॥ ਬਿਨਵੰਤਿ ਨਾਨਕ ਸਤਿਗੁਰਿ ਦ੍ਰਿੜਾਇਆ ਸਦਾ ਭਜੁ ਜਗਦੀਸਰੈ ॥੪॥੧॥੩॥ {ਪੰਨਾ 779}

ਪਦਅਰਥ: ਪਤਿਤ—(ਵਿਕਾਰਾਂ ਵਿਚ) ਡਿੱਗੇ ਹੋਏ। ਪਾਵਨਪਵਿੱਤਰ (ਕਰਨ ਵਾਲਾ)ਪਤਿਤ ਪਾਵਨਵਿਕਾਰੀਆਂ ਨੂੰ ਪਵਿੱਤਰ ਕਰਨ ਵਾਲਾ। ਕੇ ਕਾਮਾਦੇ (ਸਾਰੇ) ਕੰਮ। ਪਾਇਆਮਿਲਾਪ ਹਾਸਲ ਕੀਤਾ। ਸਗਲਸਾਰੀਆਂ। ਇਛਾਇੱਛਾਂ, ਮੁਰਾਦਾਂ। ਪੁੰਨੀਆਪੁੰਨੀਆਂ, ਪੂਰੀਆਂ ਹੋ ਗਈਆਂ। ਹਉ ਤਾਪਹਉਮੈ ਦੇ ਤਾਪ। ਸਰਸੇਪ੍ਰਸੰਨ। ਪ੍ਰਭ ਮਿਲੇਪ੍ਰਭੂ ਨੂੰ ਮਿਲ ਪਏ। ਚਿਰੀਚਿਰਾਂ ਦੇ। ਮਨਿਮਨ ਵਿਚ। ਸਾਤਿਸ਼ਾਂਤਿ, ਠੰਢ। ਵਜੀ ਵਧਾਈਚੜ੍ਹਦੀ ਕਲਾ ਪ੍ਰਬਲ ਹੋ ਗਈ। ਮਨਹੁਮਨ ਤੋਂ। ਸਤਿਗੁਰਿਗੁਰੂ ਨੇ। ਜਗਦੀਸਰੈ—{ਜਗਤਈਸਰੈ} ਜਗਤ ਦੇ ਈਸਰ ਨੂੰ। ਭਜੁਭਜਿਆ ਕਰ।੪।

ਅਰਥ: ਹੇ ਭਾਈ! ਪਰਮਾਤਮਾ ਦਾ ਨਾਮ ਵਿਕਾਰੀਆਂ ਨੂੰ ਪਵਿੱਤਰ ਕਰਨ ਵਾਲਾ ਹੈ ਅਤੇ ਸੰਤ ਜਨਾਂ ਦੇ ਸਾਰੇ ਕੰਮ ਸਿਰੇ ਚੜ੍ਹਾਨ ਵਾਲਾ ਹੈ।

ਜਿਨ੍ਹਾਂ ਨੂੰ ਸੰਤ-ਗੁਰੂ ਮਿਲ ਪਿਆ, ਉਹਨਾਂ ਨੇ ਪ੍ਰਭੂ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਉਹਨਾਂ ਦੀਆਂ ਸਾਰੀਆਂ ਮੁਰਾਦਾਂ ਪੂਰੀਆਂ ਹੋਣ ਲੱਗ ਪਈਆਂ, (ਉਹਨਾਂ ਦੇ ਅੰਦਰੋਂ) ਹਉਮੈ ਦੇ ਕਲੇਸ਼ ਨਾਸ ਹੋ ਗਏ, ਉਹ ਸਦਾ ਖਿੜੇ-ਮੱਥੇ ਰਹਿਣ ਲੱਗ ਪਏ, ਚਿਰਾਂ ਦੇ ਵਿੱਛੁੜੇ ਹੋਏ ਉਹ ਪ੍ਰਭੂ ਨੂੰ ਮਿਲ ਪਏ। ਉਹਨਾਂ ਦੇ ਮਨ ਵਿਚ (ਸਿਮਰਨ ਦੀ ਬਰਕਤਿ ਨਾਲ) ਠੰਢ ਪੈ ਗਈ, ਉਹਨਾਂ ਦੇ ਅੰਦਰ ਚੜ੍ਹਦੀ ਕਲਾ ਪ੍ਰਬਲ ਹੋ ਗਈ, ਪਰਮਾਤਮਾ ਦਾ ਨਾਮ ਉਹਨਾਂ ਨੂੰ ਕਦੇ ਨਹੀਂ ਭੁੱਲਦਾ।

ਨਾਨਕ ਬੇਨਤੀ ਕਰਦਾ ਹੈ-(ਹੇ ਭਾਈ! ਗੁਰੂ ਨੇ (ਇਹ ਗੱਲ ਹਿਰਦੇ ਵਿਚ) ਪੱਕੀ ਕਰ ਦਿੱਤੀ ਹੈ ਕਿ ਸਦਾ ਜਗਤ ਦੇ ਮਾਲਕ ਦਾ ਨਾਮ ਜਪਦੇ ਰਿਹਾ ਕਰੋ।੪।੧।੩।

ਰਾਗੁ ਸੂਹੀ ਛੰਤ ਮਹਲਾ ੫ ਘਰੁ ੩    ੴ ਸਤਿਗੁਰ ਪ੍ਰਸਾਦਿ ॥ ਤੂ ਠਾਕੁਰੋ ਬੈਰਾਗਰੋ ਮੈ ਜੇਹੀ ਘਣ ਚੇਰੀ ਰਾਮ ॥ ਤੂੰ ਸਾਗਰੋ ਰਤਨਾਗਰੋ ਹਉ ਸਾਰ ਨ ਜਾਣਾ ਤੇਰੀ ਰਾਮ ॥ ਸਾਰ ਨ ਜਾਣਾ ਤੂ ਵਡ ਦਾਣਾ ਕਰਿ ਮਿਹਰੰਮਤਿ ਸਾਂਈ ॥ ਕਿਰਪਾ ਕੀਜੈ ਸਾ ਮਤਿ ਦੀਜੈ ਆਠ ਪਹਰ ਤੁਧੁ ਧਿਆਈ ॥ ਗਰਬੁ ਨ ਕੀਜੈ ਰੇਣ ਹੋਵੀਜੈ ਤਾ ਗਤਿ ਜੀਅਰੇ ਤੇਰੀ ॥ ਸਭ ਊਪਰਿ ਨਾਨਕ ਕਾ ਠਾਕੁਰੁ ਮੈ ਜੇਹੀ ਘਣ ਚੇਰੀ ਰਾਮ ॥੧॥ {ਪੰਨਾ 779}

ਪਦਅਰਥ: ਠਾਕੁਰੋਠਾਕੁਰੁ, ਮਾਲਕ, ਪਾਲਣਹਾਰ। ਬੈਰਾਗਰੋਵਾਸਨਾਰਹਿਤ, ਨਿਰਚਾਹ। ਮੈ ਜੇਹੀਮੇਰੇ ਵਰਗੀਆਂ। ਘਣਅਨੇਕਾਂ। ਚੇਰੀਦਾਸੀਆਂ। ਰਾਮਹੇ ਰਾਮ! ਰਤਨਾਗਰੋਰਤਨਾਕਰੁ, ਰਤਨਆਕਰ, ਰਤਨਾਂ ਦੀ ਖਾਣ। ਹਉਹਉਂ, ਮੈਂ। ਸਾਰਕਦਰ। ਦਾਣਾਸਿਆਣਾ। ਮਿਹਰੰਮਤਿਮਿਹਰ। ਸਾਂਈਹੇ ਸਾਈਂ! ਕੀਜੈਕਰ। ਦੀਜੈਦੇਹ। ਮਤਿਅਕਲ। ਸਾਅਜਿਹੀ। ਧਿਆਈਧਿਆਈਂ, ਮੈਂ ਧਿਆਵਾਂ। ਗਰਬੁਅਹੰਕਾਰ। ਰੇਣਚਰਨਧੂੜ। ਹੋਵੀਜੈਹੋ ਜਾ। ਗਤਿਉੱਚੀ ਆਤਮਕ ਅਵਸਥਾ। ਜੀਅਰੇਹੇ ਜੀਵ!੧।

ਅਰਥ: ਹੇ (ਮੇਰੇ) ਰਾਮ! ਤੂੰ (ਸਭ ਜੀਵਾਂ ਦਾ) ਮਾਲਕ ਹੈਂ, ਤੇਰੇ ਉਤੇ ਮਾਇਆ ਆਪਣਾ ਪ੍ਰਭਾਵ ਨਹੀਂ ਪਾ ਸਕਦੀ। ਮੇਰੇ ਵਰਗੀਆਂ (ਤੇਰੇ ਦਰ ਤੇ) ਅਨੇਕਾਂ ਦਾਸੀਆਂ ਹਨ। ਹੇ ਰਾਮ! ਤੂੰ ਸਮੁੰਦਰ ਹੈਂ। ਤੂੰ ਰਤਨਾਂ ਦੀ ਖਾਣ ਹੈਂ। ਹੇ ਪ੍ਰਭੂ! ਮੈਂ ਤੇਰੀ ਕਦਰ ਨਹੀਂ ਸਮਝ ਸਕੀ।

ਹੇ ਮੇਰੇ ਮਾਲਕ! ਮੈਂ (ਤੇਰੇ ਗੁਣਾਂ ਦੀ) ਕਦਰ ਨਹੀਂ ਜਾਣਦੀ, ਤੂੰ ਵੱਡਾ ਸਿਆਣਾ ਹੈਂ (ਸਭ ਕੁਝ ਜਾਣਨ ਵਾਲਾ ਹੈਂ), (ਮੇਰੇ ਉੱਤੇ) ਮਿਹਰ ਕਰ। ਕਿਰਪਾ ਕਰ, ਮੈਨੂੰ ਅਜਿਹੀ ਸਮਝ ਬਖ਼ਸ਼ ਕਿ ਅੱਠੇ ਪਹਰ ਮੈਂ ਤੇਰਾ ਸਿਮਰਨ ਕਰਦੀ ਰਹਾਂ।

ਹੇ ਜਿੰਦੇ! ਅਹੰਕਾਰ ਨਹੀਂ ਕਰਨਾ ਚਾਹੀਦਾ, (ਸਭ ਦੇ) ਚਰਨਾਂ ਦੀ ਧੂੜ ਬਣੇ ਰਹਿਣਾ ਚਾਹੀਦਾ ਹੈ, ਤਾਂ ਹੀ ਤੇਰੀ ਉੱਚੀ ਆਤਮਕ ਅਵਸਥਾ ਬਣ ਸਕੇਗੀ।

ਹੇ ਨਾਨਕ! (ਆਖ-) ਮੇਰਾ ਮਾਲਕ ਪ੍ਰਭੂ ਸਭ ਦੇ ਸਿਰ ਉੱਤੇ ਹੈ। ਮੇਰੇ ਜਿਹੀਆਂ (ਉਸ ਦੇ ਦਰ ਤੇ) ਅਨੇਕਾਂ ਦਾਸੀਆਂ ਹਨ।੧।

ਤੁਮ੍ਹ੍ਹ ਗਉਹਰ ਅਤਿ ਗਹਿਰ ਗੰਭੀਰਾ ਤੁਮ ਪਿਰ ਹਮ ਬਹੁਰੀਆ ਰਾਮ ॥ ਤੁਮ ਵਡੇ ਵਡੇ ਵਡ ਊਚੇ ਹਉ ਇਤਨੀਕ ਲਹੁਰੀਆ ਰਾਮ ॥ ਹਉ ਕਿਛੁ ਨਾਹੀ ਏਕੋ ਤੂਹੈ ਆਪੇ ਆਪਿ ਸੁਜਾਨਾ ॥ ਅੰਮ੍ਰਿਤ ਦ੍ਰਿਸਟਿ ਨਿਮਖ ਪ੍ਰਭ ਜੀਵਾ ਸਰਬ ਰੰਗ ਰਸ ਮਾਨਾ ॥ ਚਰਣਹ ਸਰਨੀ ਦਾਸਹ ਦਾਸੀ ਮਨਿ ਮਉਲੈ ਤਨੁ ਹਰੀਆ ॥ ਨਾਨਕ ਠਾਕੁਰੁ ਸਰਬ ਸਮਾਣਾ ਆਪਨ ਭਾਵਨ ਕਰੀਆ ॥੨॥ {ਪੰਨਾ 779}

ਪਦਅਰਥ: ਗਉਹਰ—(ਬਹੁਤ ਹੀ ਕੀਮਤੀ) ਮੋਤੀ। ਗਹਿਰਾਡੂੰਘੀ, ਅਥਾਹ (ਸਮੁੰਦਰ)ਗੰਭੀਰਾਵੱਡੇ ਜਿਗਰੇ ਵਾਲਾ। ਪਿਰਖਸਮ। ਹਮਅਸੀ ਜੀਵ। ਬਹੁਰੀਆਵਹੁਟੀਆਂ। ਲਹੁਰੀਆਛੋਟੀ। ਇਤਨੀਕਬਹੁਤ ਹੀ ਛੋਟੀ। ਹਉਹਉਂ, ਮੈਂ। ਆਪੇਆਪ ਹੀ। ਸੁਜਾਨਾਸਿਆਣਾ। ਅੰਮ੍ਰਿਤਆਤਮਕ ਜੀਵਨ ਦੇਣ ਵਾਲੀ। ਦ੍ਰਿਸਟਿਨਿਗਾਹ। ਨਿਮਖ—{निमेष} ਅੱਖ ਝਮਕਣ ਜਿਤਨਾ ਸਮਾ। ਪ੍ਰਭਹੇ ਪ੍ਰਭੂ! ਜੀਵਾਜੀਵਾਂ, ਮੈਂ ਜੀਊ ਪੈਂਦੀ ਹਾਂ। ਮਾਨਾਮਾਣ ਲਏ। ਮਨਿ ਮਉਲੈਮਨ ਖਿੜ ਪਿਆਂ। ਹਰੀਆਹਰਾਭਰਾ। ਭਾਵਨਮਰਜ਼ੀ।੨।

ਅਰਥ: ਹੇ ਪ੍ਰਭੂ! ਤੂੰ ਇਕ (ਅਣਮੁੱਲਾ) ਮੋਤੀ ਹੈਂ, ਤੂੰ ਅਥਾਹ (ਸਮੁੰਦਰ) ਹੈਂ, ਤੂੰ ਬੜੇ ਵੱਡੇ ਜਿਗਰੇ ਵਾਲਾ ਹੈਂ, ਤੂੰ (ਸਾਡਾ) ਖਸਮ ਹੈਂ, ਅਸੀ ਜੀਵ ਤੇਰੀਆਂ ਵਹੁਟੀਆਂ ਹਾਂ। ਤੂੰ ਬੇਅੰਤ ਵੱਡਾ ਹੈਂ, ਤੂੰ ਬੇਅੰਤ ਉੱਚਾ ਹੈਂ। ਮੈਂ ਬਹੁਤ ਹੀ ਛੋਟੀ ਜਿਹੀ ਹਸਤੀ ਵਾਲੀ ਹਾਂ।

ਹੇ ਭਾਈ! ਮੇਰੀ ਕੁਝ ਭੀ ਪਾਂਇਆਂ ਨਹੀਂ ਹੈ, ਇਕ ਤੂੰ ਹੀ ਤੂੰ ਹੈਂ, ਤੂੰ ਆਪ ਹੀ ਆਪ ਸਭ ਕੁਝ ਜਾਣਨ ਵਾਲਾ ਹੈਂ। ਹੇ ਪ੍ਰਭੂ! ਅੱਖ ਝਮਕਣ ਜਿਤਨੇ ਸਮੇ ਵਾਸਤੇ ਮਿਲੀ ਤੇਰੀ ਅੰਮ੍ਰਿਤ ਦ੍ਰਿਸ਼ਟੀ ਨਾਲ ਮੈਨੂੰ ਆਤਮਕ ਜੀਵਨ ਮਿਲ ਜਾਂਦਾ ਹੈ (ਇਉਂ ਹੁੰਦਾ ਹੈ ਜਿਵੇਂ) ਮੈਂ ਸਾਰੇ ਰੰਗ ਰਸ ਮਾਣ ਲਏ ਹਨ। ਮੈਂ ਤੇਰੇ ਚਰਨਾਂ ਦੀ ਸਰਨ ਲਈ ਹੈ, ਮੈਂ ਤੇਰੇ ਦਾਸਾਂ ਦੀ ਦਾਸੀ ਹਾਂ (ਆਤਮਕ ਜੀਵਨ ਦੇਣ ਵਾਲੀ ਤੇਰੀ ਨਿਗਾਹ ਦੀ ਬਰਕਤਿ ਨਾਲ) ਜਦੋਂ ਮੇਰਾ ਮਨ ਖਿੜ ਆਉਂਦਾ ਹੈ, ਮੇਰਾ ਸਰੀਰ (ਭੀ) ਹਰਾ-ਭਰਾ ਹੋ ਜਾਂਦਾ ਹੈ।

ਹੇ ਨਾਨਕ! (ਆਖ-ਹੇ ਭਾਈ!) ਮਾਲਕ-ਪ੍ਰਭੂ ਸਭ ਜੀਵਾਂ ਵਿਚ ਸਮਾ ਰਿਹਾ ਹੈ, ਉਹ (ਹਰ ਵੇਲੇ ਹਰ ਥਾਂ) ਆਪਣੀ ਮਰਜ਼ੀ ਕਰਦਾ ਹੈ।੨।

ਤੁਝੁ ਊਪਰਿ ਮੇਰਾ ਹੈ ਮਾਣਾ ਤੂਹੈ ਮੇਰਾ ਤਾਣਾ ਰਾਮ ॥ ਸੁਰਤਿ ਮਤਿ ਚਤੁਰਾਈ ਤੇਰੀ ਤੂ ਜਾਣਾਇਹਿ ਜਾਣਾ ਰਾਮ ॥ ਸੋਈ ਜਾਣੈ ਸੋਈ ਪਛਾਣੈ ਜਾ ਕਉ ਨਦਰਿ ਸਿਰੰਦੇ ॥ ਮਨਮੁਖਿ ਭੂਲੀ ਬਹੁਤੀ ਰਾਹੀ ਫਾਥੀ ਮਾਇਆ ਫੰਦੇ ॥ ਠਾਕੁਰ ਭਾਣੀ ਸਾ ਗੁਣਵੰਤੀ ਤਿਨ ਹੀ ਸਭ ਰੰਗ ਮਾਣਾ ॥ ਨਾਨਕ ਕੀ ਧਰ ਤੂਹੈ ਠਾਕੁਰ ਤੂ ਨਾਨਕ ਕਾ ਮਾਣਾ ॥੩॥ {ਪੰਨਾ 779}

ਪਦਅਰਥ: ਮਾਣਾਫ਼ਖ਼ਰ। ਤਾਣਾਤਾਣ, ਬਲ, ਸਹਾਰਾ। ਮਤਿਅਕਲ। ਸੁਰਤਿਸੂਝ। ਜਾਣਾਇਹਿ—(ਜੋ ਕੁਝ) ਤੂੰ ਸਮਝਾਂਦਾ ਹੈਂ। ਜਾਣਾਜਾਣਾਂ, ਮੈਂ ਸਮਝਦਾ ਹਾਂ। ਸੇਈਉਹੀ ਮਨੁੱਖ। ਜਾ ਕਉਜਿਸ ਉੱਤੇ। ਨਦਰਿਮਿਹਰ ਦੀ ਨਿਗਾਹ। ਸਿਰੰਦੇਸਿਰਜਣਹਾਰ ਦੀ। ਮਨਮੁਖਿਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਜੀਵਇਸਤ੍ਰੀ। ਭੂਲੀਸਹੀ ਜੀਵਨ ਵਲੋਂ ਖੁੰਝੀ ਹੋਈ। ਰਾਹੀਰਾਹੀਂ, ਰਾਹਾਂ ਵਿਚ। ਫੰਦੇਫਾਹੀ ਵਿਚ। ਭਾਣੀਚੰਗੀ ਲੱਗੀ। ਤਿਨ ਹੀ—{ਕ੍ਰਿਆ ਵਿਸ਼ੇਸ਼ਣ 'ਹੀ' ਦੇ ਕਾਰਨ ਲਫ਼ਜ਼ 'ਤਿਨਿ' ਦੀ 'ਿ' ਉੱਡ ਗਈ ਹੈ} ਉਸ ਨੇ ਹੀ। ਧਰਆਸਰਾ। ਠਾਕੁਰਹੇ ਠਾਕੁਰ!੩।

ਅਰਥ: ਹੇ ਰਾਮ! ਮੇਰਾ ਮਾਣ ਤੇਰੇ ਉੱਤੇ ਹੀ ਹੈ, ਤੂੰ ਹੀ ਮੇਰਾ ਆਸਰਾ ਹੈਂ। (ਜਿਹੜੀ ਭੀ ਕੋਈ) ਸੂਝ, ਅਕਲ, ਸਿਆਣਪ (ਮੇਰੇ ਅੰਦਰ ਹੈ, ਉਹ) ਤੇਰੀ (ਬਖ਼ਸ਼ੀ ਹੋਈ ਹੈ) ਜੋ ਕੁਝ ਤੂੰ ਮੈਨੂੰ ਸਮਝਾਂਦਾ ਹੈਂ, ਉਹੀ ਮੈਂ ਸਮਝਦਾ ਹਾਂ।

ਹੇ ਭਾਈ! ਉਹੀ ਮਨੁੱਖ (ਸਹੀ ਜੀਵਨ ਨੂੰ) ਸਮਝਦਾ ਪਛਾਣਦਾ ਹੈ, ਜਿਸ ਉਤੇ ਸਿਰਜਣਹਾਰ ਦੀ ਮਿਹਰ ਦੀ ਨਿਗਾਹ ਹੁੰਦੀ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਜੀਵ-ਇਸਤ੍ਰੀ ਅਨੇਕਾਂ ਹੋਰ ਹੋਰ ਰਸਤਿਆਂ ਵਿਚ ਪੈ ਕੇ (ਸਹੀ ਜੀਵਨ ਵਲੋਂ) ਖੁੰਝੀ ਰਹਿੰਦੀ ਹੈ, ਮਾਇਆ ਦੀਆਂ ਫਾਹੀਆਂ ਵਿਚ ਫਸੀ ਰਹਿੰਦੀ ਹੈ। ਜਿਹੜੀ ਜੀਵ-ਇਸਤ੍ਰੀ ਮਾਲਕ-ਪ੍ਰਭੂ ਨੂੰ ਚੰਗੀ ਲੱਗਦੀ ਹੈ, ਉਹ ਗੁਣਾਂ ਵਾਲੀ ਹੋ ਜਾਂਦੀ ਹੈ, ਉਸ ਨੇ ਹੀ ਸਾਰੇ ਆਤਮਕ ਆਨੰਦ ਮਾਣੇ ਹਨ।

ਹੇ ਠਾਕੁਰ! ਨਾਨਕ ਦਾ ਸਹਾਰਾ ਤੂੰ ਹੀ ਹੈਂ, ਨਾਨਕ ਦਾ ਮਾਣ ਤੂੰ ਹੀ ਹੈਂ।੩।

ਹਉ ਵਾਰੀ ਵੰਞਾ ਘੋਲੀ ਵੰਞਾ ਤੂ ਪਰਬਤੁ ਮੇਰਾ ਓਲ੍ਹ੍ਹਾ ਰਾਮ ॥ ਹਉ ਬਲਿ ਜਾਈ ਲਖ ਲਖ ਲਖ ਬਰੀਆ ਜਿਨਿ ਭ੍ਰਮੁ ਪਰਦਾ ਖੋਲ੍ਹ੍ਹਾ ਰਾਮ ॥ ਮਿਟੇ ਅੰਧਾਰੇ ਤਜੇ ਬਿਕਾਰੇ ਠਾਕੁਰ ਸਿਉ ਮਨੁ ਮਾਨਾ ॥ ਪ੍ਰਭ ਜੀ ਭਾਣੀ ਭਈ ਨਿਕਾਣੀ ਸਫਲ ਜਨਮੁ ਪਰਵਾਨਾ ॥ ਭਈ ਅਮੋਲੀ ਭਾਰਾ ਤੋਲੀ ਮੁਕਤਿ ਜੁਗਤਿ ਦਰੁ ਖੋਲ੍ਹ੍ਹਾ ॥ ਕਹੁ ਨਾਨਕ ਹਉ ਨਿਰਭਉ ਹੋਈ ਸੋ ਪ੍ਰਭੁ ਮੇਰਾ ਓਲ੍ਹ੍ਹਾ ॥੪॥੧॥੪॥ {ਪੰਨਾ 779-780}

ਪਦਅਰਥ: ਹਉਹਉਂ, ਮੈਂ। ਵਾਰੀ ਵੰਞਾਵਾਰੀ ਵੰਞਾਂ, ਮੈਂ ਕੁਰਬਾਨ ਜਾਂਦੀ ਹਾਂ। ਘੋਲੀਸਦਕੇ। ਓਲ੍ਹ੍ਹਾਪਰਦਾ। ਬਲਿ ਜਾਈਬਲਿ ਜਾਈਂ, ਮੈਂ ਸਦਕੇ ਜਾਂਦੀ ਹਾਂ। ਬਰੀਆਵਾਰੀ। ਜਿਨਿਜਿਸ ਨੇ। ਭ੍ਰਮੁਭਟਕਣਾ। ਤਜੇਤਿਆਗ ਦਿੱਤੇ। ਸਿਉਨਾਲ। ਮਾਨਾਮੰਨ ਗਿਆ, ਗਿੱਝ ਗਿਆ। ਪ੍ਰਭ ਭਾਣੀਪ੍ਰਭੂ ਨੂੰ ਚੰਗੀ ਲੱਗੀ। ਨਿਕਾਣੀਬੇਮੁਥਾਜ। ਭਾਰਾ ਤੋਲੀਭਾਰੇ ਤੋਲ ਵਾਲੀ। ਮੁਕਤਿਵਿਕਾਰਾਂ ਤੋਂ ਖ਼ਲਾਸੀ। ਜੁਗਤਿਜੀਊਣ ਦੀ ਜਾਚ। ਦਰੁਦਰਵਾਜ਼ਾ।੪।

ਅਰਥ: ਹੇ ਪ੍ਰਭੂ! ਮੇਰੇ ਵਾਸਤੇ ਤੂੰ ਪਹਾੜ (ਜੇਡਾ) ਓਲ੍ਹਾ ਹੈਂ, ਮੈਂ ਤੈਥੋਂ ਸਦਕੇ ਕੁਰਬਾਨ ਜਾਂਦੀ ਹਾਂ। ਮੈਂ ਤੈਥੋਂ ਲੱਖਾਂ ਵਾਰੀ ਸਦਕੇ ਜਾਂਦੀ ਹਾਂ, ਜਿਸ ਨੇ (ਮੇਰੇ ਅੰਦਰੋਂ) ਭਟਕਣਾ ਵਾਲੀ ਵਿੱਥ ਮਿਟਾ ਦਿੱਤੀ ਹੈ।

ਹੇ ਭਾਈ! ਜਿਸ ਜੀਵ-ਇਸਤ੍ਰੀ ਦਾ ਮਨ ਮਾਲਕ-ਪ੍ਰਭੂ ਨਾਲ ਗਿੱਝ ਜਾਂਦਾ ਹੈ, ਉਹ ਸਾਰੇ ਵਿਕਾਰ ਤਿਆਗ ਦੇਂਦੀ ਹੈ, (ਉਸ ਦੇ ਅੰਦਰੋਂ ਮਾਇਆ ਦੇ ਮੋਹ ਵਾਲੇ) ਹਨੇਰੇ ਦੂਰ ਹੋ ਜਾਂਦੇ ਹਨ। (ਜੇਹੜੀ ਜੀਵ-ਇਸਤ੍ਰੀ) ਪ੍ਰਭੂ ਨੂੰ ਚੰਗੀ ਲੱਗਣ ਲੱਗ ਪੈਂਦੀ ਹੈ, ਉਹ (ਦੁਨੀਆ ਵਲੋਂ) ਬੇ-ਮੁਥਾਜ ਹੋ ਜਾਂਦੀ ਹੈ, ਉਸ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ, ਉਹ ਪ੍ਰਭੂ-ਦਰ ਤੇ ਕਬੂਲ ਹੋ ਜਾਂਦੀ ਹੈ। ਉਸ ਦੀ ਜ਼ਿੰਦਗੀ ਬਹੁਤ ਹੀ ਕੀਮਤੀ ਹੋ ਜਾਂਦੀ ਹੈ, ਭਾਰੇ ਤੋਲ ਵਾਲੀ ਹੋ ਜਾਂਦੀ ਹੈ, ਉਸ ਵਾਸਤੇ ਉਹ ਦਰਵਾਜ਼ਾ ਖੁਲ੍ਹ ਜਾਂਦਾ ਹੈ ਜਿੱਥੇ ਉਸ ਨੂੰ ਵਿਕਾਰਾਂ ਵਲੋਂ ਖ਼ਲਾਸੀ ਮਿਲ ਜਾਂਦੀ ਹੈ ਅਤੇ ਸਹੀ ਜੀਵਨ ਦੀ ਜਾਚ ਆ ਜਾਂਦੀ ਹੈ।

ਹੇ ਨਾਨਕ! ਜਦੋਂ ਤੋਂ ਉਹ ਪ੍ਰਭੂ ਮੇਰਾ ਸਹਾਰਾ ਬਣ ਗਿਆ ਹੈ, ਮੈਂ (ਵਿਕਾਰਾਂ ਮਾਇਆ ਦੇ ਹੱਲਿਆਂ ਵਲੋਂ) ਨਿਡਰ ਹੋ ਗਈ ਹਾਂ।੪।੧।੪।

TOP OF PAGE

Sri Guru Granth Darpan, by Professor Sahib Singh