ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ

Page 781

ਕੋਟਿ ਕਰਨ ਦੀਜਹਿ ਪ੍ਰਭ ਪ੍ਰੀਤਮ ਹਰਿ ਗੁਣ ਸੁਣੀਅਹਿ ਅਬਿਨਾਸੀ ਰਾਮ ॥ ਸੁਣਿ ਸੁਣਿ ਇਹੁ ਮਨੁ ਨਿਰਮਲੁ ਹੋਵੈ ਕਟੀਐ ਕਾਲ ਕੀ ਫਾਸੀ ਰਾਮ ॥ ਕਟੀਐ ਜਮ ਫਾਸੀ ਸਿਮਰਿ ਅਬਿਨਾਸੀ ਸਗਲ ਮੰਗਲ ਸੁਗਿਆਨਾ ॥ ਹਰਿ ਹਰਿ ਜਪੁ ਜਪੀਐ ਦਿਨੁ ਰਾਤੀ ਲਾਗੈ ਸਹਜਿ ਧਿਆਨਾ ॥ ਕਲਮਲ ਦੁਖ ਜਾਰੇ ਪ੍ਰਭੂ ਚਿਤਾਰੇ ਮਨ ਕੀ ਦੁਰਮਤਿ ਨਾਸੀ ॥ ਕਹੁ ਨਾਨਕ ਪ੍ਰਭ ਕਿਰਪਾ ਕੀਜੈ ਹਰਿ ਗੁਣ ਸੁਣੀਅਹਿ ਅਵਿਨਾਸੀ ॥੨॥ {ਪੰਨਾ 781}

ਪਦਅਰਥ: ਕੋਟਿ ਕਰਨਕ੍ਰੋੜਾਂ ਕੰਨ। ਦੀਜਹਿਦਿੱਤੇ ਜਾਣ। ਪ੍ਰਭਹੇ ਪ੍ਰਭੂ! ਸੁਣੀਅਹਿਸੁਣੇ ਜਾ ਸਕਣ। ਸੁਣਿਸੁਣ ਕੇ। ਨਿਰਮਲੁਪਵਿੱਤਰ। ਕਟੀਐਕੱਟੀ ਜਾਏ। ਸਿਮਰਿਸਿਮਰ ਕੇ। ਮੰਗਲਖ਼ੁਸ਼ੀ। ਸੁਗਿਆਨਾਆਤਮਕ ਜੀਵਨ ਦੀ ਚੰਗੀ ਸੂਝ। ਜਪੀਐਜਪਣਾ ਚਾਹੀਦਾ ਹੈ। ਸਹਜਿਆਤਮਕ ਅਡੋਲਤਾ ਵਿਚ। ਕਲਮਲਪਾਪ। ਜਾਰੇਸਾੜੇ ਜਾਂਦੇ ਹਨ। ਚਿਤਾਰੇਚਿੱਤ ਵਿਚ ਵਸਾ ਕੇ। ਦੁਰਮਤਿਖੋਟੀ ਮਤਿ। ਪ੍ਰਭਹੇ ਪ੍ਰਭੂ!੨।

ਅਰਥ: ਹੇ (ਮੇਰੇ) ਪ੍ਰੀਤਮ ਪ੍ਰਭੂ! ਹੇ ਅਬਿਨਾਸੀ ਹਰੀ! (ਜੇ ਮੈਨੂੰ) ਕ੍ਰੋੜਾਂ ਕੰਨ ਦਿੱਤੇ ਜਾਣ, ਤਾਂ (ਉਹਨਾਂ ਨਾਲ) ਤੇਰੇ ਗੁਣ ਸੁਣੇ ਜਾ ਸਕਣ।

ਹੇ ਭਾਈ! (ਪਰਮਾਤਮਾ ਦੀ ਸਿਫ਼ਤਿ-ਸਾਲਾਹ) ਸੁਣ ਸੁਣ ਕੇ ਇਹ ਮਨ ਪਵਿੱਤਰ ਹੋ ਜਾਂਦਾ ਹੈ, ਅਤੇ (ਆਤਮਕ) ਮੌਤ ਦੀ ਫਾਹੀ ਕੱਟੀ ਜਾਂਦੀ ਹੈ। ਅਬਿਨਾਸੀ ਪ੍ਰਭੂ ਦਾ ਨਾਮ ਸਿਮਰ ਕੇ ਜਮ ਦੀ ਫਾਹੀ ਕੱਟੀ ਜਾਂਦੀ ਹੈ (ਅੰਤਰ ਆਤਮੇ) ਖ਼ੁਸ਼ੀਆਂ ਹੀ ਖ਼ੁਸ਼ੀਆਂ ਬਣ ਜਾਂਦੀਆਂ ਹਨ, ਆਤਮਕ ਜੀਵਨ ਦੀ ਸੂਝ ਪੈਦਾ ਹੋ ਜਾਂਦੀ ਹੈ। ਹੇ ਭਾਈ! ਦਿਨ ਰਾਤ ਪਰਮਾਤਮਾ ਦਾ ਨਾਮ ਜਪਣਾ ਚਾਹੀਦਾ ਹੈ, (ਨਾਮ ਦੀ ਬਰਕਤਿ ਨਾਲ) ਆਤਮਕ ਅਡੋਲਤਾ ਵਿਚ ਸੁਰਤਿ ਟਿਕੀ ਰਹਿੰਦੀ ਹੈ। ਪ੍ਰਭੂ ਦਾ ਨਾਮ ਚਿੱਤ ਵਿਚ ਵਸਾਇਆਂ ਸਾਰੇ ਪਾਪ ਸਾਰੇ ਦੁੱਖ ਸੜ ਜਾਂਦੇ ਹਨ, ਮਨ ਦੀ ਖੋਟੀ ਮਤਿ ਨਾਸ ਹੋ ਜਾਂਦੀ ਹੈ।

ਹੇ ਨਾਨਕ! ਆਖ-ਹੇ ਪ੍ਰਭੂ! ਜੇ ਤੂੰ ਮਿਹਰ ਕਰੇਂ, ਤਾਂ ਤੇਰੇ ਗੁਣ (ਇਹਨਾਂ ਕੰਨਾਂ ਨਾਲ) ਸੁਣੇ ਜਾਣ।੨।

ਕਰੋੜਿ ਹਸਤ ਤੇਰੀ ਟਹਲ ਕਮਾਵਹਿ ਚਰਣ ਚਲਹਿ ਪ੍ਰਭ ਮਾਰਗਿ ਰਾਮ ॥ ਭਵ ਸਾਗਰ ਨਾਵ ਹਰਿ ਸੇਵਾ ਜੋ ਚੜੈ ਤਿਸੁ ਤਾਰਗਿ ਰਾਮ ॥ ਭਵਜਲੁ ਤਰਿਆ ਹਰਿ ਹਰਿ ਸਿਮਰਿਆ ਸਗਲ ਮਨੋਰਥ ਪੂਰੇ ॥ ਮਹਾ ਬਿਕਾਰ ਗਏ ਸੁਖ ਉਪਜੇ ਬਾਜੇ ਅਨਹਦ ਤੂਰੇ ॥ ਮਨ ਬਾਂਛਤ ਫਲ ਪਾਏ ਸਗਲੇ ਕੁਦਰਤਿ ਕੀਮ ਅਪਾਰਗਿ ॥ ਕਹੁ ਨਾਨਕ ਪ੍ਰਭ ਕਿਰਪਾ ਕੀਜੈ ਮਨੁ ਸਦਾ ਚਲੈ ਤੇਰੈ ਮਾਰਗਿ ॥੩॥ {ਪੰਨਾ 781}

ਪਦਅਰਥ: ਹਸਤ—{हस्त} ਹੱਥ। ਕਮਾਵਹਿਕਮਾ ਰਹੇ ਹਨ, ਕਰ ਰਹੇ ਹਨ। ਚਲਹਿਤੁਰ ਰਹੇ ਹਨ। ਮਾਰਗਿਰਸਤੇ ਉੱਤੇ। ਭਵ ਸਾਗਰਸੰਸਾਰਸਮੁੰਦਰ। ਨਾਵਬੇੜੀ। ਸੇਵਾਭਗਤੀ। ਤਿਸੁਉਸ ਨੂੰ। ਤਾਰਗਿਪਾਰ ਲੰਘਾ ਦੇਵੇਗੀ। ਭਵਜਲੁਸੰਸਾਰਸਮੁੰਦਰ। ਸਗਲੇਸਾਰੇ। ਮਨੋਰਥਮੁਰਾਦਾਂ। ਬਾਜੇਵੱਜ ਪਏ। ਅਨਹਦਇਕ-ਰਸ। ਤੂਰੇਵਾਜੇ, ਨਰਸਿੰਘੇ। ਮਨਬਾਂਛਤਮਨਮੰਗੇ। ਕੀਮਕੀਮਤ। ਅਪਾਰਗਿਅਪਾਰ, ਬੇਅੰਤ। ਪ੍ਰਭਹੇ ਪ੍ਰਭੂ! ਤੇਰੈ ਮਾਰਗਿਤੇਰੇ ਰਾਹ ਉਤੇ।੩।

ਅਰਥ: ਹੇ ਪ੍ਰਭੂ (ਜਿਨ੍ਹਾਂ ਉਤੇ ਤੇਰੀ ਮਿਹਰ ਹੁੰਦੀ ਹੈ ਉਹਨਾਂ ਜੀਵਾਂ ਦੇ) ਕ੍ਰੋੜਾਂ ਹੱਥ ਤੇਰੀ ਟਹਲ ਕਰ ਰਹੇ ਹਨ, (ਉਹਨਾਂ ਜੀਵਾਂ ਦੇ ਕ੍ਰੋੜਾਂ) ਪੈਰ ਤੇਰੇ ਰਸਤੇ ਉਤੇ ਤੁਰ ਰਹੇ ਹਨ।

ਹੇ ਭਾਈ! ਸੰਸਾਰ-ਸਮੁੰਦਰ (ਤੋਂ ਪਾਰ ਲੰਘਣ ਲਈ) ਪਰਮਾਤਮਾ ਦੀ ਭਗਤੀ (ਜੀਵਾਂ ਵਾਸਤੇ) ਬੇੜੀ ਹੈ, ਜਿਹੜਾ ਜੀਵ (ਇਸ ਬੇੜੀ ਵਿਚ) ਸਵਾਰ ਹੁੰਦਾ ਹੈ, ਉਸ ਨੂੰ (ਪ੍ਰਭੂ) ਪਾਰ ਲੰਘਾ ਦੇਂਦਾ ਹੈ। ਜਿਸ ਨੇ ਭੀ ਪਰਮਾਤਮਾ ਦਾ ਨਾਮ ਸਿਮਰਿਆ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਗਿਆ, ਉਸ ਦੀਆਂ ਸਾਰੀਆਂ ਮੁਰਾਦਾਂ ਪ੍ਰਭੂ ਪੂਰੀਆਂ ਕਰ ਦੇਂਦਾ ਹੈ। (ਉਸ ਦੇ ਅੰਦਰੋਂ) ਵੱਡੇ ਵੱਡੇ ਵਿਕਾਰ ਦੂਰ ਹੋ ਜਾਂਦੇ ਹਨ (ਉਸ ਦੇ ਅੰਦਰ ਸੁਖ ਪੈਦਾ ਹੋ ਜਾਂਦੇ ਹਨ (ਮਾਨੋ) ਇਕ-ਰਸ ਵਾਜੇ ਵੱਜ ਪੈਂਦੇ ਹਨ। (ਉਸ ਮਨੁੱਖ ਨੇ) ਸਾਰੀਆਂ ਮਨ-ਮੰਗੀਆਂ ਮੁਰਾਦਾਂ ਹਾਸਲ ਕਰ ਲਈਆਂ। (ਹੇ ਪ੍ਰਭੂ!) ਤੇਰੀ ਇਸ ਕੁਦਰਤ ਦਾ ਮੁੱਲ ਨਹੀਂ ਪਾਇਆ ਜਾ ਸਕਦਾ।

ਹੇ ਨਾਨਕ! ਆਖ-ਹੇ ਪ੍ਰਭੂ! (ਮੇਰੇ ਉਤੇ ਭੀ) ਮਿਹਰ ਕਰ, (ਮੇਰਾ) ਮਨ ਸਦਾ ਤੇਰੇ ਰਸਤੇ ਉੱਤੇ ਤੁਰਦਾ ਰਹੇ।੩।

ਏਹੋ ਵਰੁ ਏਹਾ ਵਡਿਆਈ ਇਹੁ ਧਨੁ ਹੋਇ ਵਡਭਾਗਾ ਰਾਮ ॥ ਏਹੋ ਰੰਗੁ ਏਹੋ ਰਸ ਭੋਗਾ ਹਰਿ ਚਰਣੀ ਮਨੁ ਲਾਗਾ ਰਾਮ ॥ ਮਨੁ ਲਾਗਾ ਚਰਣੇ ਪ੍ਰਭ ਕੀ ਸਰਣੇ ਕਰਣ ਕਾਰਣ ਗੋਪਾਲਾ ॥ ਸਭੁ ਕਿਛੁ ਤੇਰਾ ਤੂ ਪ੍ਰਭੁ ਮੇਰਾ ਮੇਰੇ ਠਾਕੁਰ ਦੀਨ ਦਇਆਲਾ ॥ ਮੋਹਿ ਨਿਰਗੁਣ ਪ੍ਰੀਤਮ ਸੁਖ ਸਾਗਰ ਸੰਤਸੰਗਿ ਮਨੁ ਜਾਗਾ ॥ ਕਹੁ ਨਾਨਕ ਪ੍ਰਭਿ ਕਿਰਪਾ ਕੀਨ੍ਹ੍ਹੀ ਚਰਣ ਕਮਲ ਮਨੁ ਲਾਗਾ ॥੪॥੩॥੬॥ {ਪੰਨਾ 781}

ਪਦਅਰਥ: ਏਹੋਇਹ ਹੀ। ਵਰੁਬਖ਼ਸ਼ੀਸ਼। ਵਡ ਭਾਗਾਵੱਡੀ ਕਿਸਮਤ। ਰਸਸੁਆਦਲੇ ਪਦਾਰਥ। ਕਰਣ ਕਾਰਣਸਾਰੇ ਜਗਤ ਦਾ ਮੂਲ। ਕਰਣਜਗਤ। ਠਾਕੁਰਹੇ ਠਾਕੁਰ! ਦੀਨ ਦਇਆਲਾਹੇ ਦੀਨਾਂ ਉਤੇ ਦਇਆ ਕਰਨ ਵਾਲੇ! ਮੋਹਿ ਨਿਰਗੁਣ ਮਨੁਮੈਂ ਗੁਣ-ਹੀਨ ਦਾ ਮਨ। ਪ੍ਰੀਤਮਹੇ ਪ੍ਰੀਤਮ! ਸੁਖ ਸਾਗਰਹੇ ਸੁਖਾਂ ਦੇ ਸਮੁੰਦਰ! ਸੰਤ ਸੰਗਿਸੰਤ ਜਨਾਂ ਦੀ ਸੰਗਤਿ ਵਿਚ। ਪ੍ਰਭਹੇ ਪ੍ਰਭੂ!੪।

ਅਰਥ: ਹੇ ਭਾਈ! (ਜਿਸ ਮਨੁੱਖ ਦਾ) ਮਨ ਪਰਮਾਤਮਾ ਦੇ ਚਰਨਾਂ ਵਿਚ ਜੁੜ ਜਾਂਦਾ ਹੈ, (ਜਿਸ ਦਾ) ਮਨ ਪ੍ਰਭੂ ਦੇ ਚਰਨਾਂ ਵਿਚ ਲੀਨ ਹੋ ਜਾਂਦਾ ਹੈ, ਜੋ ਮਨੁੱਖ ਜਗਤ ਦੇ ਮੂਲ ਗੋਪਾਲ ਦੀ ਸਰਨੀਂ ਪਿਆ ਰਹਿੰਦਾ ਹੈ, ਨਾਮ ਵਿਚ ਟਿਕੇ ਰਹਿਣਾ ਹੀ ਉਸ ਮਨੁੱਖ ਦੇ ਵਾਸਤੇ ਬਖ਼ਸ਼ਸ਼ ਹੈ, ਇਹੀ (ਉਸ ਦੇ ਵਾਸਤੇ) ਵਡਿਆਈ ਹੈ, ਇਹੀ ਉਸ ਦੇ ਵਾਸਤੇ ਧਨ ਹੈ, ਇਹੀ ਉਸ ਦੇ ਵਾਸਤੇ ਵੱਡੀ ਕਿਸਮਤ ਹੈ, ਇਹੀ ਹੈ ਉਸ ਦੇ ਲਈ ਦੁਨੀਆ ਦਾ ਰੰਗ-ਤਮਾਸ਼ਾ ਅਤੇ ਸਾਰੇ ਸੁਆਦਲੇ ਪਦਾਰਥਾਂ ਦਾ ਭੋਗਣਾ।

ਹੇ ਮੇਰੇ ਪ੍ਰਭੂ! ਹੇ ਮੇਰੇ ਠਾਕੁਰ! ਹੇ ਦੀਨਾਂ ਉਤੇ ਦਇਆ ਕਰਨ ਵਾਲੇ! ਹਰੇਕ ਦਾਤਿ (ਅਸੀ ਜੀਵਾਂ ਨੂੰ) ਤੇਰੀ ਹੀ ਬਖ਼ਸ਼ੀ ਹੋਈ ਹੈ। ਹੇ ਮੇਰੇ ਪ੍ਰੀਤਮ! ਹੇ ਸੁਖਾਂ ਦੇ ਸਮੁੰਦਰ! (ਤੇਰੀ ਹੀ ਮਿਹਰ ਨਾਲ) ਮੈਂ ਗੁਣ-ਹੀਨ ਦਾ ਮਨ ਸੰਤ ਜਨਾਂ ਦੀ ਸੰਗਤਿ ਵਿਚ (ਰਹਿ ਕੇ ਮਾਇਆ ਦੇ ਮੋਹ ਦੀ ਨੀਂਦ ਵਿਚੋਂ) ਜਾਗ ਪਿਆ ਹੈ।

ਹੇ ਨਾਨਕ! ਆਖ-ਹੇ ਪ੍ਰਭੂ! (ਜਦੋਂ) ਤੂੰ ਮਿਹਰ ਕੀਤੀ, ਤਾਂ (ਮੇਰਾ) ਮਨ (ਤੇਰੇ) ਸੋਹਣੇ ਚਰਨਾਂ ਵਿਚ ਲੀਨ ਹੋ ਗਿਆ।੪।੩।੬।

ਸੂਹੀ ਮਹਲਾ ੫ ॥ ਹਰਿ ਜਪੇ ਹਰਿ ਮੰਦਰੁ ਸਾਜਿਆ ਸੰਤ ਭਗਤ ਗੁਣ ਗਾਵਹਿ ਰਾਮ ॥ ਸਿਮਰਿ ਸਿਮਰਿ ਸੁਆਮੀ ਪ੍ਰਭੁ ਅਪਨਾ ਸਗਲੇ ਪਾਪ ਤਜਾਵਹਿ ਰਾਮ ॥ ਹਰਿ ਗੁਣ ਗਾਇ ਪਰਮ ਪਦੁ ਪਾਇਆ ਪ੍ਰਭ ਕੀ ਊਤਮ ਬਾਣੀ ॥ ਸਹਜ ਕਥਾ ਪ੍ਰਭ ਕੀ ਅਤਿ ਮੀਠੀ ਕਥੀ ਅਕਥ ਕਹਾਣੀ ॥ ਭਲਾ ਸੰਜੋਗੁ ਮੂਰਤੁ ਪਲੁ ਸਾਚਾ ਅਬਿਚਲ ਨੀਵ ਰਖਾਈ ॥ ਜਨ ਨਾਨਕ ਪ੍ਰਭ ਭਏ ਦਇਆਲਾ ਸਰਬ ਕਲਾ ਬਣਿ ਆਈ ॥੧॥ {ਪੰਨਾ 781}

ਪਦਅਰਥ: ਹਰਿ ਜਪੇਹਰੀ ਦਾ ਨਾਮ ਜਪਣ ਲਈ। ਮੰਦਰੁਘਰ। ਹਰਿ ਸਾਜਿਆਹਰੀ ਨੇ ਬਣਾਇਆ ਹੈ। ਗਾਵਹਿਗਾਂਦੇ ਹਨ। ਸਿਮਰਿਸਿਮਰ ਕੇ। ਸਗਲੇਸਾਰੇ। ਤਜਾਵਹਿਦੂਰ ਕਰਾ ਲੈਂਦੇ ਹਨ। ਗਾਇਗਾ ਕੇ। ਪਰਮ ਪਦੁਸਭ ਤੋਂ ਉੱਚਾ ਆਤਮਕ ਦਰਜਾ। ਸਹਜ ਕਥਾਆਤਮਕ ਅਡੋਲਤਾ ਪੈਦਾ ਕਰਨ ਵਾਲੀ ਕਥਾ। ਕਥਾਸਿਫ਼ਤਿ-ਸਾਲਾਹ। ਕਥੀ—(ਸੰਤ ਜਨਾਂ ਨੇ) ਬਿਆਨ ਕੀਤੀ। ਅਕਥਕੱਥ, ਜਿਸ ਦਾ ਸਹੀ ਸਰੂਪ ਬਿਆਨ ਨਾਹ ਕੀਤਾ ਜਾ ਸਕੇ। ਅਕਥ ਕਹਾਣੀਪਰਮਾਤਮਾ ਦੀ ਸਿਫ਼ਤਿ-ਸਾਲਾਹ। ਭਲਾਸ਼ੁਭ। ਸੰਜੋਗੁਮਿਲਾਪ (ਦਾ ਸਮਾ)ਮੂਰਤੁਮੁਹੂਰਤ। ਸਾਚਾਸਦਾ-ਥਿਰ ਰਹਿਣ ਵਾਲਾ। ਅਬਿਚਲਨਾਹ ਹਿੱਲਣ ਵਾਲੀ। ਨੀਵਨੀਂਹ। ਅਬਿਚਲ ਨੀਵਕਦੇ ਨਾਹ ਹਿੱਲਣ ਵਾਲੀ ਨੀਂਹ, ਬਹੁਤ ਹੀ ਪੱਕੀ ਨੀਂਹ, ਸਿਫ਼ਤਿ-ਸਾਲਾਹ ਦੀ ਪੱਕੀ ਨੀਂਹ। ਕਲਾਸੱਤਾ, ਤਾਕਤ।੧।

ਅਰਥ: ਹੇ ਭਾਈ! (ਮਨੁੱਖ ਦਾ ਇਹ ਸਰੀਰ-) ਘਰ ਪਰਮਾਤਮਾ ਨੇ ਨਾਮ ਜਪਣ ਲਈ ਬਣਾਇਆ ਹੈ, (ਇਸ ਘਰ ਵਿਚ) ਸੰਤ-ਜਨ ਭਗਤ-ਜਨ (ਪਰਮਾਤਮਾ ਦੇ ਗੁਣ ਗਾਂਦੇ ਰਹਿੰਦੇ ਹਨ। ਆਪਣੇ ਮਾਲਕ-ਪ੍ਰਭੂ (ਦਾ ਨਾਮ) ਹਰ ਵੇਲੇ ਸਿਮਰ ਸਿਮਰ ਕੇ (ਸੰਤ ਜਨ ਆਪਣੇ ਅੰਦਰੋਂ) ਸਾਰੇ ਪਾਪ ਦੂਰ ਕਰਾ ਲੈਂਦੇ ਹਨ।

ਹੇ ਭਾਈ! (ਇਸ ਸਰੀਰ-ਘਰ ਵਿਚ ਸੰਤ ਜਨਾਂ ਨੇ) ਪਰਮਾਤਮਾ ਦੀ ਪਵਿੱਤਰ ਸਿਫ਼ਤਿ-ਸਾਲਾਹ ਦੀ ਬਾਣੀ ਗਾ ਕੇ, ਪਰਮਾਤਮਾ ਦੇ ਗੁਣ ਗਾ ਕੇ ਸਭ ਤੋਂ ਉੱਚਾ ਆਤਮਕ ਦਰਜਾ ਪ੍ਰਾਪਤ ਕੀਤਾ ਹੈ। (ਇਸ ਸਰੀਰ-ਘਰ ਵਿਚ ਸੰਤ-ਜਨਾਂ ਨੇ) ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕੀਤੀ ਹੈ ਜਿਸ ਦਾ ਸਹੀ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਉਸ ਪ੍ਰਭੂ ਦੀ ਅਤਿ ਮਿੱਠੀ ਸਿਫ਼ਤਿ-ਸਾਲਾਹ ਕੀਤੀ ਹੈ ਜੋ ਆਤਮਕ ਅਡੋਲਤਾ ਪੈਦਾ ਕਰਦੀ ਹੈ।

ਹੇ ਦਾਸ ਨਾਨਕ! (ਜਿਸ ਮਨੁੱਖ ਉੱਤੇ) ਪ੍ਰਭੂ ਜੀ ਦਇਆਵਾਨ ਹੁੰਦੇ ਹਨ (ਉਸ ਦੇ ਸਰੀਰ-ਘਰ ਵਿਚ ਉਹ) ਸ਼ੁਭ ਸੰਜੋਗ ਆ ਬਣਦਾ ਹੈ, ਉਹ ਸਦਾ ਕਾਇਮ ਰਹਿਣ ਵਾਲਾ ਮੁਹੂਰਤ ਆ ਬਣਦਾ ਹੈ ਜਦੋਂ (ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨ ਦੀ) ਕਦੇ ਨਾਹ ਹਿੱਲਣ ਵਾਲੀ ਨੀਂਹ ਰੱਖੀ ਜਾਂਦੀ ਹੈ (ਤੇ, ਜਿਸ ਦੇ ਅੰਦਰ ਇਹ ਨੀਂਹ ਰੱਖੀ ਜਾਂਦੀ ਹੈ, ਉਸ ਦੇ ਅੰਦਰ) ਤਕੜੀ ਆਤਮਕ ਤਾਕਤ ਪੈਦਾ ਹੋ ਜਾਂਦੀ ਹੈ।

ਆਨੰਦਾ ਵਜਹਿ ਨਿਤ ਵਾਜੇ ਪਾਰਬ੍ਰਹਮੁ ਮਨਿ ਵੂਠਾ ਰਾਮ ॥ ਗੁਰਮੁਖੇ ਸਚੁ ਕਰਣੀ ਸਾਰੀ ਬਿਨਸੇ ਭ੍ਰਮ ਭੈ ਝੂਠਾ ਰਾਮ ॥ ਅਨਹਦ ਬਾਣੀ ਗੁਰਮੁਖਿ ਵਖਾਣੀ ਜਸੁ ਸੁਣਿ ਸੁਣਿ ਮਨੁ ਤਨੁ ਹਰਿਆ ॥ ਸਰਬ ਸੁਖਾ ਤਿਸ ਹੀ ਬਣਿ ਆਏ ਜੋ ਪ੍ਰਭਿ ਅਪਨਾ ਕਰਿਆ ॥ ਘਰ ਮਹਿ ਨਵ ਨਿਧਿ ਭਰੇ ਭੰਡਾਰਾ ਰਾਮ ਨਾਮਿ ਰੰਗੁ ਲਾਗਾ ॥ ਨਾਨਕ ਜਨ ਪ੍ਰਭੁ ਕਦੇ ਨ ਵਿਸਰੈ ਪੂਰਨ ਜਾ ਕੇ ਭਾਗਾ ॥੨॥ {ਪੰਨਾ 781}

ਪਦਅਰਥ: ਨਿਤਸਦਾ। ਵਜਹਿਵੱਜਦੇ ਰਹਿੰਦੇ ਹਨ। ਮਨਿ—(ਜਿਸ ਮਨੁੱਖ ਦੇ) ਮਨ ਵਿਚ। ਵੂਠਾਆ ਵੱਸਦਾ ਹੈ। ਗੁਰਮੁਖੇਗੁਰੂ ਦੇ ਸਨਮੁਖ ਰਹਿ ਕੇ। ਸਚੁਸਦਾ-ਥਿਰ ਹਰਿਨਾਮ ਦਾ ਸਿਮਰਨ। ਸਾਰੀਸ਼੍ਰੇਸ਼ਟ। ਕਰਣੀਕਰਤੱਬ। ਭੈਸਾਰੇ ਡਰ {ਲਫ਼ਜ਼ 'ਭਉ' ਤੋਂ ਬਹੁ-ਵਚਨ}ਅਨਹਦਇਕ-ਰਸ। ਵਖਾਣੀਉਚਾਰੀ, ਉਚਾਰਦਾ ਹੈ। ਜਸੁਸਿਫ਼ਤਿ-ਸਾਲਾਹ। ਸੁਣਿਸੁਣ ਕੇ। ਹਰਿਆਹਰਾਭਰਾ, ਆਤਮਕ ਜੀਵਨ ਵਾਲਾ। ਤਿਸ ਹੀ—{ਕ੍ਰਿਆਵਿਸ਼ੇਸ਼ਣ 'ਹੀ' ਦੇ ਕਾਰਨ ਲਫ਼ਜ਼ 'ਤਿਸੁ' ਦਾ ੁ ਉੱਡ ਗਿਆ ਹੈ}ਪ੍ਰਭਿਪ੍ਰਭੂ ਨੇ। ਨਵ ਨਿਧਿਨੌ ਖ਼ਜ਼ਾਨੇ, ਧਰਤੀ ਦੇ ਸਾਰੇ ਖ਼ਜ਼ਾਨੇ। ਨਾਮਿਨਾਮ ਵਿਚ। ਰੰਗੁਪਿਆਰ। ਜਾ ਕੇਜਿਸ ਜਨ ਦੇ।੨।

ਅਰਥ: ਹੇ ਭਾਈ! (ਸਿਫ਼ਤਿ-ਸਾਲਾਹ ਦੀ 'ਅਬਿਚਲ ਨੀਵ' ਦੀ ਬਰਕਤਿ ਨਾਲ ਜਿਸ ਮਨੁੱਖ ਦੇ) ਮਨ ਵਿਚ ਪਰਮਾਤਮਾ ਆ ਵੱਸਦਾ ਹੈ (ਉਸ ਦੇ ਸਰੀਰ-ਮੰਦਰ ਵਿਚ ਆਤਮਕ) ਆਨੰਦ ਦੇ ਸਦਾ (ਮਾਨੋ,) ਵਾਜੇ ਵੱਜਦੇ ਰਹਿੰਦੇ ਹਨ, (ਉਸ ਦੇ ਸਰਰਿ-ਘਰ ਵਿਚੋਂ) ਸਾਰੇ ਭਰਮ ਡਰ ਝੂਠ ਨਾਸ ਹੋ ਜਾਂਦੇ ਹਨ, ਗੁਰੂ ਦੇ ਸਨਮੁਖ ਰਹਿ ਕੇ ਸਦਾ-ਥਿਰ ਹਰਿ-ਨਾਮ ਸਿਮਰਨਾ (ਉਸ ਮਨੁੱਖ ਦਾ) ਸ਼੍ਰੇਸ਼ਟ ਕਰਤੱਬ ਬਣ ਜਾਂਦਾ ਹੈ।

ਹੇ ਭਾਈ! ਗੁਰੂ ਦੇ ਸਨਮੁਖ ਰਹਿਣ ਵਾਲਾ ਉਹ ਮਨੁੱਖ ਸਦਾ ਇਕ-ਰਸ ਸਿਫ਼ਤਿ-ਸਾਲਾਹ ਦੀ ਬਾਣੀ ਉਚਾਰਦਾ ਰਹਿੰਦਾ ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣ ਸੁਣ ਕੇ ਉਸ ਦਾ ਮਨ ਉਸ ਦਾ ਤਨ ਆਤਮਕ ਜੀਵਨ ਵਾਲਾ ਹੋ ਜਾਂਦਾ ਹੈ। ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਨੇ ਆਪਣਾ (ਪਿਆਰਾ) ਬਣਾ ਲਿਆ, ਸਾਰੇ ਸੁਖ ਉਸ ਦੇ ਅੰਦਰ ਆ ਇਕੱਠੇ ਹੋਏ। ਹੇ ਭਾਈ! ਪਰਮਾਤਮਾ ਦੇ ਨਾਮ ਵਿਚ ਜਿਸ ਮਨੁੱਖ ਦਾ ਪਿਆਰ ਬਣ ਜਾਂਦਾ ਹੈ, ਉਸ ਦੇ (ਹਿਰਦੇ-) ਘਰ ਵਿਚ (ਮਾਨੋ, ਧਰਤੀ ਦੇ) ਨੌ ਹੀ ਖ਼ਜ਼ਾਨਿਆਂ ਦੇ ਭੰਡਾਰੇ ਭਰ ਜਾਂਦੇ ਹਨ।

ਹੇ ਨਾਨਕ! ਜਿਸ ਦਾਸ ਦੇ ਪੂਰੇ ਭਾਗ ਜਾਗ ਪੈਂਦੇ ਹਨ, ਉਸ ਨੂੰ ਪਰਮਾਤਮਾ ਕਦੇ ਨਹੀਂ ਭੁੱਲਦਾ।੨।

ਛਾਇਆ ਪ੍ਰਭਿ ਛਤ੍ਰਪਤਿ ਕੀਨ੍ਹ੍ਹੀ ਸਗਲੀ ਤਪਤਿ ਬਿਨਾਸੀ ਰਾਮ ॥ ਦੂਖ ਪਾਪ ਕਾ ਡੇਰਾ ਢਾਠਾ ਕਾਰਜੁ ਆਇਆ ਰਾਸੀ ਰਾਮ ॥ ਹਰਿ ਪ੍ਰਭਿ ਫੁਰਮਾਇਆ ਮਿਟੀ ਬਲਾਇਆ ਸਾਚੁ ਧਰਮੁ ਪੁੰਨੁ ਫਲਿਆ ॥ ਸੋ ਪ੍ਰਭੁ ਅਪੁਨਾ ਸਦਾ ਧਿਆਈਐ ਸੋਵਤ ਬੈਸਤ ਖਲਿਆ ॥ ਗੁਣ ਨਿਧਾਨ ਸੁਖ ਸਾਗਰ ਸੁਆਮੀ ਜਲਿ ਥਲਿ ਮਹੀਅਲਿ ਸੋਈ ॥ ਜਨ ਨਾਨਕ ਪ੍ਰਭ ਕੀ ਸਰਣਾਈ ਤਿਸੁ ਬਿਨੁ ਅਵਰੁ ਨ ਕੋਈ ॥੩॥ {ਪੰਨਾ 781-782}

ਪਦਅਰਥ: ਛਾਇਆਛਾਂ। ਪ੍ਰਭਿਪ੍ਰਭੂ ਨੇ। ਛਤ੍ਰਪਤਿਪਾਤਿਸ਼ਾਹ। ਪ੍ਰਭਿ ਛਤ੍ਰਪਤਿਪ੍ਰਭੂ ਪਾਤਿਸ਼ਾਹ ਨੇ। ਸਗਲੀਸਾਰੀ। ਤਪਤਿਤਪਸ਼, ਸੜਨ। ਢਾਠਾਢਹਿ ਗਿਆ। ਕਾਰਜੁਜੀਵਨਮਨੋਰਥ। ਆਇਆ ਰਾਸੀਕਾਮਯਾਬ ਹੋ ਗਿਆ। ਸਾਚੁ ਧਰਮੁਸਦਾ-ਥਿਰ ਹਰਿਨਾਮ ਸਿਮਰਨ (ਵਾਲਾ) ਧਰਮ। ਸਾਚੁ ਪੁੰਨੁਸਦਾ-ਥਿਰ ਹਰਿਨਾਮ ਸਿਮਰਨ (ਵਾਲਾ) ਨੇਕ ਕਰਮ। ਫਲਿਆਵਧਣਾ ਸ਼ੁਰੂ ਹੋਇਆ।

ਧਿਆਈਐਸਿਮਰਨਾ ਚਾਹੀਦਾ ਹੈ। ਸੋਵਤ ਬੈਸਤ ਖਲਿਆਸੁੱਤਿਆਂ, ਬੈਠਿਆਂ, ਖਲੋਤਿਆਂ। ਨਿਧਾਨਖ਼ਜ਼ਾਨਾ। ਸਾਗਰੁਸਮੁੰਦਰ। ਜਲਿਜਲ ਵਿਚ। ਥਲਿਧਰਤੀ ਵਿਚ। ਮਹੀਅਲਿਮਹੀ ਤਲਿ, ਧਰਤੀ ਦੀ ਤਹ ਉੱਤੇ, ਪੁਲਾੜ ਵਿਚ, ਆਕਾਸ਼ ਵਿਚ।੩।

ਅਰਥ: ਹੇ ਭਾਈ! ਪ੍ਰਭੂ-ਪਾਤਿਸ਼ਾਹ ਨੇ (ਜਿਸ ਮਨੁੱਖ ਦੇ ਸਿਰ ਉਤੇ) ਆਪਣਾ ਹੱਥ ਰੱਖਿਆ, (ਉਸ ਦੇ ਅੰਦਰੋਂ ਵਿਕਾਰਾਂ ਦੀ) ਸਾਰੀ ਸੜਨ ਨਾਸ ਹੋ ਗਈ, (ਉਸ ਦੇ ਅੰਦਰੋਂ) ਦੁੱਖਾਂ ਦਾ ਵਿਕਾਰਾਂ ਦਾ ਅੱਡਾ ਹੀ ਢਹਿ ਗਿਆ, ਉਸ ਮਨੁੱਖ ਦਾ ਜੀਵਨ-ਮਨੋਰਥ ਕਾਮਯਾਬ ਹੋ ਗਿਆ। ਹਰੀ ਪ੍ਰਭੂ ਨੇ ਹੁਕਮ ਦੇ ਦਿੱਤਾ (ਤੇ, ਉਸ ਮਨੁੱਖ ਦੇ ਅੰਦਰੋਂ ਮਾਇਆ) ਬਲਾ (ਦਾ ਪ੍ਰਭਾਵ) ਮੁੱਕ ਗਿਆ, ਸਦਾ-ਥਿਰ ਹਰਿ-ਨਾਮ ਸਿਮਰਨ ਦਾ ਧਰਮ ਪੁੰਨ (ਉਸ ਦੇ ਅੰਦਰ) ਵਧਣਾ ਸ਼ੁਰੂ ਹੋ ਗਿਆ।

ਹੇ ਭਾਈ! ਸੁੱਤਿਆਂ ਬੈਠਿਆਂ ਖਲੋਤਿਆਂ (ਹਰ ਵੇਲੇ) ਉਸ ਪਰਮਾਤਮਾ ਦਾ ਧਿਆਨ ਧਰਨਾ ਚਾਹੀਦਾ ਹੈ। ਹੇ ਦਾਸ ਨਾਨਕ! (ਜਿਹੜਾ ਮਨੁੱਖ ਧਿਆਨ ਧਰਦਾ ਹੈ, ਉਸ ਨੂੰ) ਉਹ ਗੁਣਾਂ ਦਾ ਖ਼ਜ਼ਾਨਾ ਪ੍ਰਭੂ ਸੁਖਾਂ ਦਾ ਸਮੁੰਦਰ ਪ੍ਰਭੂ ਪਾਣੀ ਵਿਚ, ਧਰਤੀ ਵਿਚ, ਆਕਾਸ਼ ਵਿਚ (ਹਰ ਥਾਂ ਵਿਆਪਕ ਦਿੱਸਦਾ ਹੈ), ਉਹ ਮਨੁੱਖ ਪ੍ਰਭੂ ਦੀ ਸਰਨ ਹੀ ਪਿਆ ਰਹਿੰਦਾ ਹੈ, ਉਸ (ਪ੍ਰਭੂ) ਤੋਂ ਬਿਨਾ ਉਸ ਨੂੰ ਕੋਈ ਹੋਰ ਆਸਰਾ ਨਹੀਂ ਦਿੱਸਦਾ।੩।

TOP OF PAGE

Sri Guru Granth Darpan, by Professor Sahib Singh