ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ

Page 786

ਪਉੜੀ ॥ ਹੁਕਮੀ ਸ੍ਰਿਸਟਿ ਸਾਜੀਅਨੁ ਬਹੁ ਭਿਤਿ ਸੰਸਾਰਾ ॥ ਤੇਰਾ ਹੁਕਮੁ ਨ ਜਾਪੀ ਕੇਤੜਾ ਸਚੇ ਅਲਖ ਅਪਾਰਾ ॥ ਇਕਨਾ ਨੋ ਤੂ ਮੇਲਿ ਲੈਹਿ ਗੁਰ ਸਬਦਿ ਬੀਚਾਰਾ ॥ ਸਚਿ ਰਤੇ ਸੇ ਨਿਰਮਲੇ ਹਉਮੈ ਤਜਿ ਵਿਕਾਰਾ ॥ ਜਿਸੁ ਤੂ ਮੇਲਹਿ ਸੋ ਤੁਧੁ ਮਿਲੈ ਸੋਈ ਸਚਿਆਰਾ ॥੨॥ {ਪੰਨਾ 786}

ਪਦਅਰਥ: ਸ੍ਰਿਸਟਿਜਗਤਬਹੁ ਭਿਤਿਬਹੁ ਭਾਂਤ ਦੀਸਚਿਸੱਚ ਵਿਚ, ਸਦਾ-ਥਿਰ ਪ੍ਰਭੂ ਵਿਚਤਜਿਤਿਆਗ ਕੇਸਚਿਆਰਾਸੱਚ ਦਾ ਵਪਾਰੀ

ਅਰਥ: ਉਸ ਪ੍ਰਭੂ ਨੇ ਇਹ ਸ੍ਰਿਸ਼ਟੀ ਇਹ ਸੰਸਾਰ ਆਪਣੇ ਹੁਕਮ ਅਨੁਸਾਰ ਕਈ ਕਿਸਮਾਂ ਦਾ ਬਣਾਇਆ ਹੈਹੇ ਸੱਚੇ! ਹੇ ਅਲੱਖ! ਤੇ ਹੇ ਬੇਅੰਤ ਪ੍ਰਭੂ! ਇਹ ਸਮਝ ਨਹੀਂ ਪੈਂਦੀ ਕਿ ਤੇਰਾ ਹੁਕਮ ਕੇਡਾ ਕੁ (ਬਲਵਾਨ) ਹੈਕਈ ਜੀਵਾਂ ਨੂੰ ਤੂੰ ਗੁਰ-ਸ਼ਬਦ ਵਿਚ ਜੋੜ ਕੇ ਆਪਣੇ ਨਾਲ ਮਿਲਾ ਲੈਂਦਾ ਹੈਂ, ਉਹ ਹਉਮੈ-ਰੂਪ ਵਿਕਾਰ ਤਿਆਗ ਕੇ ਤੇਰੇ ਨਾਮ ਵਿਚ ਰੰਗੇ ਜਾਂਦੇ ਹਨ ਤੇ ਪਵਿਤ੍ਰ ਹੋ ਜਾਂਦੇ ਹਨਹੇ ਪ੍ਰਭੂ! ਜਿਸ ਨੂੰ ਤੂੰ ਮਿਲਾਂਦਾ ਹੈਂ ਉਹ ਤੈਨੂੰ ਮਿਲਦਾ ਹੈ ਤੇ ਉਹੀ ਸੱਚ ਦਾ ਵਪਾਰੀ ਹੈ

ਸਲੋਕੁ ਮਃ ੩ ॥ ਸੂਹਵੀਏ ਸੂਹਾ ਸਭੁ ਸੰਸਾਰੁ ਹੈ ਜਿਨ ਦੁਰਮਤਿ ਦੂਜਾ ਭਾਉ ॥ ਖਿਨ ਮਹਿ ਝੂਠੁ ਸਭੁ ਬਿਨਸਿ ਜਾਇ ਜਿਉ ਟਿਕੈ ਨ ਬਿਰਖ ਕੀ ਛਾਉ ॥ ਗੁਰਮੁਖਿ ਲਾਲੋ ਲਾਲੁ ਹੈ ਜਿਉ ਰੰਗਿ ਮਜੀਠ ਸਚੜਾਉ ॥ ਉਲਟੀ ਸਕਤਿ ਸਿਵੈ ਘਰਿ ਆਈ ਮਨਿ ਵਸਿਆ ਹਰਿ ਅੰਮ੍ਰਿਤ ਨਾਉ ॥ ਨਾਨਕ ਬਲਿਹਾਰੀ ਗੁਰ ਆਪਣੇ ਜਿਤੁ ਮਿਲਿਐ ਹਰਿ ਗੁਣ ਗਾਉ ॥੧॥ {ਪੰਨਾ 786}

ਪਦਅਰਥ: ਸੂਹਵੀਹੇ ਸੂਹੇ ਵੇਸ ਵਾਲੀਏ! ਹੇ ਕਸੁੰਭੇ ਰੰਗ ਨਾਲ ਪਿਆਰ ਕਰਨ ਵਾਲੀਏ! ਸੂਹਾਕਸੁੰਭੇ ਦੇ ਰੰਗੇ ਵਾਲਾ, ਚੁਹਚੁਹਾ, ਖਿੱਚ ਪਾਣ ਵਾਲਾਬਿਰਖਰੁੱਖਰੰਗਿਰੰਗ ਵਿਚਸਚੜਾਉਸੱਚਾ, ਪੱਕਾਸਕਤਿਮਾਇਆਸਿਵੈ ਘਰਿਪਰਮਾਤਮਾ ਦੇ ਘਰਮਨਿਮਨ ਵਿਚਜਿਤੁ ਮਿਲਿਐਜਿਸ ਨੂੰ ਮਿਲ ਕੇ

ਅਰਥ: ਹੇ ਕਸੁੰਭੇ-ਰੰਗ ਨਾਲ ਪਿਆਰ ਕਰਨ ਵਾਲੀਏ! ਜਿਨ੍ਹਾਂ ਦੇ ਅੰਦਰ ਮਾਇਆ ਦਾ ਮੋਹ ਹੈ ਤੇ ਭੈੜੀ ਮਤਿ ਹੈ ਉਹਨਾਂ ਨੂੰ ਸੰਸਾਰ ਚੁਹਚੁਹਾ ਜਾਪਦਾ ਹੈ (ਭਾਵ ਉਹਨਾਂ ਨੂੰ ਦੁਨੀਆ ਦਾ ਮੋਹ ਖਿੱਚ ਪਾਂਦਾ ਹੈ); ਪਰ ਇਹ ਕਸੁੰਭਾ-ਰੰਗ ਝੂਠਾ ਹੈ ਪਲ ਵਿਚ ਨਾਸ ਹੋ ਜਾਂਦਾ ਹੈ ਜਿਵੇਂ ਰੁੱਖ ਦੀ ਛਾਂ ਨਹੀਂ ਟਿਕਦੀਜੋ ਜੀਵ-ਇਸਤ੍ਰੀ ਗੁਰੂ ਦੇ ਸਨਮੁਖ ਹੁੰਦੀ ਹੈ ਉਸਨੂੰ ਨਿਰੋਲ ਪੱਕਾ ਲਾਲ (ਨਾਮ) ਰੰਗ ਚੜ੍ਹਦਾ ਹੈ ਜਿਵੇਂ ਉਹ ਮਜੀਠ ਦੇ ਰੰਗ ਵਿਚ (ਰੰਗੀ ਹੁੰਦੀ) ਹੈਉਹ ਮਾਇਆ ਵਲੋਂ ਪਰਤ ਕੇ ਪਰਮਾਤਮਾ ਦੇ ਸਰੂਪ ਵਿਚ ਟਿਕਦੀ ਹੈ, ਉਸ ਦੇ ਮਨ ਵਿਚ ਪਰਮਾਤਮਾ ਦਾ ਅੰਮ੍ਰਿਤ ਨਾਮ ਵੱਸਦਾ ਹੈਹੇ ਨਾਨਕ! ਆਪਣੇ ਗੁਰੂ ਤੋਂ ਸਦਕੇ ਹੋਵੀਏ ਜਿਸ ਨੂੰ ਮਿਲਿਆਂ ਪਰਮਾਤਮਾ ਦੇ ਗੁਣ ਗਾਵੀਦੇ ਹਨ

ਮਃ ੩ ॥ ਸੂਹਾ ਰੰਗੁ ਵਿਕਾਰੁ ਹੈ ਕੰਤੁ ਨ ਪਾਇਆ ਜਾਇ ॥ ਇਸੁ ਲਹਦੇ ਬਿਲਮ ਨ ਹੋਵਈ ਰੰਡ ਬੈਠੀ ਦੂਜੈ ਭਾਇ ॥ ਮੁੰਧ ਇਆਣੀ ਦੁੰਮਣੀ ਸੂਹੈ ਵੇਸਿ ਲਭਾਇ ॥ ਸਬਦਿ ਸਚੈ ਰੰਗੁ ਲਾਲੁ ਕਰਿ ਭੈ ਭਾਇ ਸੀਗਾਰੁ ਬਣਾਇ ॥ ਨਾਨਕ ਸਦਾ ਸੋਹਾਗਣੀ ਜਿ ਚਲਨਿ ਸਤਿਗੁਰ ਭਾਇ ॥੨॥ {ਪੰਨਾ 786}

ਪਦਅਰਥ: ਵਿਕਾਰੁਪਾਪ, ਮੰਦ ਕਰਮਬਿਲਮਦੇਰੀ, ਢਿੱਲਮੁੰਧਇਸਤ੍ਰੀਦੁੰਮਣੀਦੁਚਿੱਤੀਵੇਸਿਵੇਸ ਵਿਚਭਾਇ—{ਅੱਖਰ '' ਦੀਆਂ ਮਾਤ੍ਰਾਂ () ਤੇ () ਵਿਚੋਂ ਏਥੇ () ਪੜ੍ਹਨਾ ਹੈ; ਅਸਲ ਲਫ਼ਜ਼ 'ਲੋਭਾਇ' ਹੈ}ਭਾਇਪ੍ਰੇਮ ਦੀ ਰਾਹੀਂਸੀਗਾਰੁਸਜਾਵਟ, ਸੋਹਜਜਿਜੋ (ਜੀਵਇਸਤ੍ਰੀਆਂ)

ਅਰਥ: (ਜਿਵੇਂ) ਚੁਹਚੁਹਾ ਰੰਗ (ਇਸਤ੍ਰੀ ਦੇ ਮਨ ਨੂੰ ਖਿੱਚ ਪਾਂਦਾ ਹੈ, ਤਿਵੇਂ) ਵਿਕਾਰ (ਜੀਵ-ਇਸਤ੍ਰੀ ਨੂੰ) ਖਿੱਚਦਾ ਹੈ (ਇਸ ਖਿੱਚ ਵਿਚ ਫਸਿਆਂ) ਖਸਮ-ਪ੍ਰਭੂ ਨਹੀਂ ਮਿਲ ਸਕਦਾ, (ਵਿਕਾਰ ਦੇ) ਇਸ (ਚੁਹਚੁਹੇ ਰੰਗ) ਦੇ ਉਤਰਦਿਆਂ ਢਿੱਲ ਭੀ ਨਹੀਂ ਲੱਗਦੀ (ਸੋ) ਮਾਇਆ ਦੇ ਮੋਹ ਵਿਚ (ਫਸੀ ਜੀਵ-ਇਸਤ੍ਰੀ ਨੂੰ) ਰੰਡੀ ਹੋਈ ਜਾਣੋਜੋ (ਮਾਇਆ ਦੇ) ਚੁਹਚੁਹੇ ਵੇਸ ਵਿਚ ਲੁਭਿਤ ਹੈ ਉਹ (ਜੀਵ-) ਇਸਤ੍ਰੀ ਅੰਞਾਣੀ ਹੈ ਉਸ ਦਾ ਮਨ ਸਦਾ ਡੋਲਦਾ ਹੈ

(ਜੋ ਜੋ ਜੀਵ-ਇਸਤ੍ਰੀ) ਸੱਚੇ ਸਬਦ ਦੀ ਰਾਹੀਂ (ਪ੍ਰਭੂ-ਨਾਮ ਦਾ ਪੱਕਾ) ਲਾਲ ਰੰਗ ਬਣਾ ਕੇ, ਪ੍ਰਭੂ ਦੇ ਡਰ ਤੇ ਪ੍ਰੇਮ ਦੀ ਰਾਹੀਂ (ਆਪਣੇ ਮਨ ਦਾ) ਸੋਹਜ ਬਣਾਂਦੀ ਹੈ, ਜੋ ਸਤਿਗੁਰੂ ਦੇ ਪਿਆਰ ਵਿਚ (ਇਸ ਜੀਵਨ-ਪੰਧ ਤੇ) ਤੁਰਦੀਆਂ ਹਨ, ਹੇ ਨਾਨਕ! ਉਹ ਸਦਾ ਸੁਹਾਗ ਭਾਗ ਵਾਲੀਆਂ ਹਨ

ਪਉੜੀ ॥ ਆਪੇ ਆਪਿ ਉਪਾਇਅਨੁ ਆਪਿ ਕੀਮਤਿ ਪਾਈ ॥ ਤਿਸ ਦਾ ਅੰਤੁ ਨ ਜਾਪਈ ਗੁਰ ਸਬਦਿ ਬੁਝਾਈ ॥ ਮਾਇਆ ਮੋਹੁ ਗੁਬਾਰੁ ਹੈ ਦੂਜੈ ਭਰਮਾਈ ॥ ਮਨਮੁਖ ਠਉਰ ਨ ਪਾਇਨ੍ਹ੍ਹੀ ਫਿਰਿ ਆਵੈ ਜਾਈ ॥ ਜੋ ਤਿਸੁ ਭਾਵੈ ਸੋ ਥੀਐ ਸਭ ਚਲੈ ਰਜਾਈ ॥੩॥ {ਪੰਨਾ 786}

ਪਦਅਰਥ: ਉਪਾਇਅਨੁਉਪਾਏ ਉਸ ਨੇਕੀਮਤਿਮੁੱਲ, ਕਦਰਬੁਝਾਈਸਮਝ ਦੇਂਦਾ ਹੈਗੁਬਾਰੁਘੁੱਪ ਹਨੇਰਾਦੂਜੈਹੋਰ ਪਾਸੇਠਉਰਟਿਕਾਣਾਰਜਾਈਹੁਕਮ ਵਿਚ, ਰਜ਼ਾ ਵਿਚ

ਅਰਥ: ਪ੍ਰਭੂ ਨੇ ਆਪ ਹੀ (ਸਾਰੇ ਜੀਵ) ਪੈਦਾ ਕੀਤੇ ਹਨ ਉਹ ਆਪ ਹੀ (ਇਹਨਾਂ ਦੀ) ਕਦਰ ਜਾਣਦਾ ਹੈ; ਉਸ ਪ੍ਰਭੂ ਦਾ ਅੰਤ ਨਹੀਂ ਪੈ ਸਕਦਾ (ਭਾਵ, ਉਸ ਦੀ ਇਸ ਖੇਡ ਦੀ ਸਮਝ ਨਹੀਂ ਪੈ ਸਕਦੀ), ਗੁਰੂ ਦੇ ਸਬਦ ਦੀ ਰਾਹੀਂ ਸਮਝ (ਆਪ ਹੀ) ਬਖ਼ਸ਼ਦਾ ਹੈ

ਮਾਇਆ ਦਾ ਮੋਹ (ਮਾਨੋ) ਘੁੱਪ ਹਨੇਰਾ ਹੈ (ਇਸ ਹਨੇਰੇ ਵਿਚ ਤੁਰ ਕੇ ਜੀਵ ਜ਼ਿੰਦਗੀ ਦਾ ਅਸਲ ਰਾਹ ਭੁੱਲ ਕੇ) ਹੋਰ ਪਾਸੇ ਭਟਕਣ ਲੱਗ ਪੈਂਦਾ ਹੈਮਨ ਦੇ ਪਿੱਛੇ ਤੁਰਨ ਵਾਲੇ ਬੰਦਿਆਂ ਨੂੰ (ਜ਼ਿੰਦਗੀ ਦੇ ਸਫ਼ਰ ਦੀ) ਅਸਲ ਮੰਜ਼ਲ ਨਹੀਂ ਲੱਭਦੀ, ਮਨਮੁਖ ਮਨੁੱਖ ਮੁੜ ਮੁੜ ਜੰਮਦਾ ਮਰਦਾ ਰਹਿੰਦਾ ਹੈ

(ਪਰ ਕੁਝ ਕਿਹਾ ਨਹੀਂ ਜਾ ਸਕਦਾ) ਜੋ ਉਸ ਪ੍ਰਭੂ ਨੂੰ ਭਾਂਦਾ ਹੈ ਉਹੀ ਹੁੰਦਾ ਹੈ, ਸਾਰੀ ਸ੍ਰਿਸ਼ਟੀ ਉਸ ਦੀ ਰਜ਼ਾ ਵਿਚ ਤੁਰ ਰਹੀ ਹੈ

ਸਲੋਕੁ ਮਃ ੩ ॥ ਸੂਹੈ ਵੇਸਿ ਕਾਮਣਿ ਕੁਲਖਣੀ ਜੋ ਪ੍ਰਭ ਛੋਡਿ ਪਰ ਪੁਰਖ ਧਰੇ ਪਿਆਰੁ ॥ ਓਸੁ ਸੀਲੁ ਨ ਸੰਜਮੁ ਸਦਾ ਝੂਠੁ ਬੋਲੈ ਮਨਮੁਖਿ ਕਰਮ ਖੁਆਰੁ ॥ ਜਿਸੁ ਪੂਰਬਿ ਹੋਵੈ ਲਿਖਿਆ ਤਿਸੁ ਸਤਿਗੁਰੁ ਮਿਲੈ ਭਤਾਰੁ ॥ ਸੂਹਾ ਵੇਸੁ ਸਭੁ ਉਤਾਰਿ ਧਰੇ ਗਲਿ ਪਹਿਰੈ ਖਿਮਾ ਸੀਗਾਰੁ ॥ ਪੇਈਐ ਸਾਹੁਰੈ ਬਹੁ ਸੋਭਾ ਪਾਏ ਤਿਸੁ ਪੂਜ ਕਰੇ ਸਭੁ ਸੈਸਾਰੁ ॥ ਓਹ ਰਲਾਈ ਕਿਸੈ ਦੀ ਨਾ ਰਲੈ ਜਿਸੁ ਰਾਵੇ ਸਿਰਜਨਹਾਰੁ ॥ ਨਾਨਕ ਗੁਰਮੁਖਿ ਸਦਾ ਸੁਹਾਗਣੀ ਜਿਸੁ ਅਵਿਨਾਸੀ ਪੁਰਖੁ ਭਰਤਾਰੁ ॥੧॥ {ਪੰਨਾ 786}

ਪਦਅਰਥ: ਕਾਮਣਿਇਸਤ੍ਰੀਕੁਲਖਣੀਭੈੜੇ ਲੱਛਣਾਂ ਵਾਲੀਸੀਲੁਚੰਗਾ ਆਚਰਨਸੰਜਮੁਬੰਦਸ਼ ਵਿਚ ਤੁਰਨਾ, ਜੁਗਤਿ ਵਾਲਾ ਜੀਵਨਪੂਰਬਿਪਹਿਲਾਂ ਤੋਂਭਤਾਰੁਰਾਖਾਗਲਿਗਲ ਵਿਚਖਿਮਾਕਿਸੇ ਦੀ ਵਧੀਕੀ ਨੂੰ ਸਹਾਰਨ ਦੀ ਆਦਤਪੇਈਐਪੇਕੇ ਘਰ ਵਿਚ, ਇਸ ਲੋਕ ਵਿਚਸਾਹੁਰੈਸਹੁਰੇ ਘਰ ਵਿਚ, ਪਰਲੋਕ ਵਿਚਓਹਉਹ ਜੀਵਇਸਤ੍ਰੀ

ਅਰਥ: (ਮਾਇਆ ਦੇ) ਚੁਹਚੁਹੇ ਵੇਸ ਵਿਚ (ਮਸਤ ਜੀਵ-ਇਸਤ੍ਰੀ, ਮਾਨੋ,) ਬਦਕਾਰ ਇਸਤ੍ਰੀ ਹੈ ਜੋ ਪ੍ਰਭੂ (ਖਸਮ) ਨੂੰ ਵਿਸਾਰ ਕੇ ਪਰਾਏ ਮਨੁੱਖ ਨਾਲ ਪਿਆਰ ਕਰਦੀ ਹੈ; ਉਸ ਦਾ ਨਾਹ ਚੰਗਾ ਆਚਰਨ ਹੈ, ਨਾਹ ਜੁਗਤਿ ਵਾਲਾ ਜੀਵਨ ਹੈ, ਸਦਾ ਝੂਠ ਬੋਲਦੀ ਹੈ, ਆਪ-ਹੁਦਰੇ ਕੰਮਾਂ ਕਰਕੇ ਖ਼ੁਆਰ ਹੁੰਦੀ ਹੈਜਿਸ ਦੇ ਮੱਥੇ ਤੇ ਧੁਰ ਦਰਗਾਹੋਂ ਭਾਗ ਹੋਣ, ਉਸ ਨੂੰ ਗੁਰੂ ਰਾਖਾ ਮਿਲ ਪੈਂਦਾ ਹੈ, ਫਿਰ ਉਹ ਚੁਹਚੁਹਾ ਵੇਸ ਸਾਰਾ ਲਾਹ ਦੇਂਦੀ ਹੈ ਤੇ ਸਹਿਣ-ਸ਼ੀਲਤਾ ਦਾ ਗਹਣਾ ਗਲ ਵਿਚ ਪਾਂਦੀ ਹੈਇਸ ਲੋਕ ਤੇ ਪਰਲੋਕ ਵਿਚ ਉਸ ਦੀ ਬੜੀ ਇੱਜ਼ਤ ਹੁੰਦੀ ਹੈ, ਸਾਰਾ ਜਗਤ ਉਸ ਦਾ ਆਦਰ ਕਰਦਾ ਹੈਜਿਸ ਨੂੰ ਸਾਰੇ ਜਗ ਦਾ ਪੈਦਾ ਕਰਨ ਵਾਲਾ ਖਸਮ ਮਿਲ ਜਾਏ, ਉਸ ਦਾ ਜੀਵਨ ਨਿਰਾਲਾ ਹੀ ਹੋ ਜਾਂਦਾ ਹੈ; ਹੇ ਨਾਨਕ! ਜਿਸ ਦੇ ਸਿਰ ਤੇ ਕਦੇ ਨਾਹ ਮਰਨ ਵਾਲਾ ਖਸਮ ਹੋਵੇ, ਜੋ ਸਦਾ ਗੁਰੂ ਦੇ ਹੁਕਮ ਵਿਚ ਤੁਰੇ ਉਹ ਜੀਵ-ਇਸਤ੍ਰੀ ਸਦਾ ਸੁਹਾਗ ਭਾਗ ਵਾਲੀ ਹੁੰਦੀ ਹੈ

ਮਃ ੧ ॥ ਸੂਹਾ ਰੰਗੁ ਸੁਪਨੈ ਨਿਸੀ ਬਿਨੁ ਤਾਗੇ ਗਲਿ ਹਾਰੁ ॥ ਸਚਾ ਰੰਗੁ ਮਜੀਠ ਕਾ ਗੁਰਮੁਖਿ ਬ੍ਰਹਮ ਬੀਚਾਰੁ ॥ ਨਾਨਕ ਪ੍ਰੇਮ ਮਹਾ ਰਸੀ ਸਭਿ ਬੁਰਿਆਈਆ ਛਾਰੁ ॥੨॥ {ਪੰਨਾ 786}

ਪਦਅਰਥ: ਨਿਸੀਰਾਤਬ੍ਰਹਮ ਬੀਚਾਰੁਪ੍ਰਭੂ ਦੀ ਵਿਚਾਰ, ਰੱਬ ਦੀਆਂ ਗੱਲਾਂਰਸੀਰਸੀ ਹੋਈ, ਭਿੱਜੀ ਹੋਈਛਾਰੁਸੁਆਹ

ਅਰਥ: (ਮਾਇਆ ਦਾ) ਚੁਹਚੁਹਾ ਰੰਗ (ਮਾਨੋ) ਰਾਤ ਦਾ ਸੁਫ਼ਨਾ ਹੈ, (ਮਾਨੋ) ਧਾਗੇ ਤੋਂ ਬਿਨਾ ਹਾਰ ਗਲ ਵਿਚ ਪਾਇਆ ਹੋਇਆ ਹੈ; ਗੁਰੂ ਦੇ ਸਨਮੁਖ ਹੋ ਕੇ ਰੱਬ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ, (ਮਾਨੋ) ਮਜੀਠ ਦਾ ਪੱਕਾ ਰੰਗ ਹੈ

ਹੇ ਨਾਨਕ! ਜੋ ਜੀਵ-ਇਸਤ੍ਰੀ (ਪ੍ਰਭੂ ਦੇ) ਪਿਆਰ ਦੇ ਮਹਾ ਰਸ ਵਿਚ ਭਿੱਜੀ ਹੋਈ ਹੈ ਉਸ ਦੇ ਸਾਰੇ ਭੈੜ (ਸੜ ਕੇ) ਸੁਆਹ ਹੋ ਜਾਂਦੇ ਹਨ

ਪਉੜੀ ॥ ਇਹੁ ਜਗੁ ਆਪਿ ਉਪਾਇਓਨੁ ਕਰਿ ਚੋਜ ਵਿਡਾਨੁ ॥ ਪੰਚ ਧਾਤੁ ਵਿਚਿ ਪਾਈਅਨੁ ਮੋਹੁ ਝੂਠੁ ਗੁਮਾਨੁ ॥ ਆਵੈ ਜਾਇ ਭਵਾਈਐ ਮਨਮੁਖੁ ਅਗਿਆਨੁ ॥ ਇਕਨਾ ਆਪਿ ਬੁਝਾਇਓਨੁ ਗੁਰਮੁਖਿ ਹਰਿ ਗਿਆਨੁ ॥ ਭਗਤਿ ਖਜਾਨਾ ਬਖਸਿਓਨੁ ਹਰਿ ਨਾਮੁ ਨਿਧਾਨੁ ॥੪॥ {ਪੰਨਾ 786}

ਪਦਅਰਥ: ਉਪਾਇਓਨੁਉਪਾਇਆ ਉਸ ਨੇਚੋਜਕੌਤਕ, ਖੇਡਾਂਵਿਡਾਨੁਹੈਰਾਨਗੀ, ਅਚਰਜਤਾਪੰਚ ਧਾਤੁਪੰਜ ਤੱਤਪਾਈਅਨੁਪਾਈ ਹੈ ਉਸ ਨੇਅਗਿਆਨੁ+ਗਿਆਨੁ, ਗਿਆਨਹੀਣਬੁਝਾਇਓਨੁਬੁਝਾਇਆ ਉਸ ਨੇਬਖਸਿਓਨੁਬਖ਼ਸ਼ਿਆ ਉਸ ਨੇਨਿਧਾਨੁਖ਼ਜ਼ਾਨਾ

ਨੋਟ: "ਪਾਈਅਨੁ" ਦਾ ਭਾਵ ਏਥੇ "ਪਾਇਅਨੁ" ਹੈ ਜਿਸ ਦਾ ਅਰਥ ਹੈ "ਪਾਏ ਹਨ ਉਸ ਨੇ"

ਅਰਥ: ਹੈਰਾਨ ਕਰਨ ਵਾਲੇ ਕੌਤਕ ਕਰ ਕੇ ਪ੍ਰਭੂ ਨੇ ਆਪ ਇਹ ਜਗਤ ਪੈਦਾ ਕੀਤਾ, ਇਸ ਵਿਚ ਪੰਜ ਤੱਤ ਪਾ ਦਿੱਤੇ ਜੋ ਮੋਹ ਝੂਠ ਤੇ ਗੁਮਾਨ (ਆਦਿਕ ਦਾ ਮੂਲ) ਹਨਗਿਆਨ-ਹੀਨ ਆਪ-ਹੁਦਰਾ ਮਨੁੱਖ (ਇਹਨਾਂ ਵਿਚ ਫਸ ਕੇ) ਭਟਕਦਾ ਹੈ ਤੇ ਜੰਮਦਾ ਮਰਦਾ ਹੈ

ਕਈ ਜੀਵਾਂ ਨੂੰ ਪ੍ਰਭੂ ਨੇ ਗੁਰੂ ਦੇ ਸਨਮੁਖ ਕਰ ਕੇ ਆਪਣਾ ਗਿਆਨ ਆਪ ਸਮਝਾਇਆ ਹੈ ਤੇ ਭਗਤੀ ਤੇ ਨਾਮ-ਰੂਪ ਖ਼ਜ਼ਾਨਾ ਹੈ

TOP OF PAGE

Sri Guru Granth Darpan, by Professor Sahib Singh