ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ

Page 800

ਬਿਲਾਵਲੁ ਮਹਲਾ ੪ ॥ ਆਵਹੁ ਸੰਤ ਮਿਲਹੁ ਮੇਰੇ ਭਾਈ ਮਿਲਿ ਹਰਿ ਹਰਿ ਕਥਾ ਕਰਹੁ ॥ ਹਰਿ ਹਰਿ ਨਾਮੁ ਬੋਹਿਥੁ ਹੈ ਕਲਜੁਗਿ ਖੇਵਟੁ ਗੁਰ ਸਬਦਿ ਤਰਹੁ ॥੧॥ ਮੇਰੇ ਮਨ ਹਰਿ ਗੁਣ ਹਰਿ ਉਚਰਹੁ ॥ ਮਸਤਕਿ ਲਿਖਤ ਲਿਖੇ ਗੁਨ ਗਾਏ ਮਿਲਿ ਸੰਗਤਿ ਪਾਰਿ ਪਰਹੁ ॥੧॥ ਰਹਾਉ ॥ਕਾਇਆ ਨਗਰ ਮਹਿ ਰਾਮ ਰਸੁ ਊਤਮੁ ਕਿਉ ਪਾਈਐ ਉਪਦੇਸੁ ਜਨ ਕਰਹੁ ॥ ਸਤਿਗੁਰੁ ਸੇਵਿ ਸਫਲ ਹਰਿ ਦਰਸਨੁ ਮਿਲਿ ਅੰਮ੍ਰਿਤੁ ਹਰਿ ਰਸੁ ਪੀਅਹੁ ॥੨॥ ਹਰਿ ਹਰਿ ਨਾਮੁ ਅੰਮ੍ਰਿਤੁ ਹਰਿ ਮੀਠਾ ਹਰਿ ਸੰਤਹੁ ਚਾਖਿ ਦਿਖਹੁ ॥ ਗੁਰਮਤਿ ਹਰਿ ਰਸੁ ਮੀਠਾ ਲਾਗਾ ਤਿਨ ਬਿਸਰੇ ਸਭਿ ਬਿਖ ਰਸਹੁ ॥੩॥ ਰਾਮ ਨਾਮੁ ਰਸੁ ਰਾਮ ਰਸਾਇਣੁ ਹਰਿ ਸੇਵਹੁ ਸੰਤ ਜਨਹੁ ॥ ਚਾਰਿ ਪਦਾਰਥ ਚਾਰੇ ਪਾਏ ਗੁਰਮਤਿ ਨਾਨਕ ਹਰਿ ਭਜਹੁ ॥੪॥੪॥ {ਪੰਨਾ 799-800}

ਪਦਅਰਥ: ਸੰਤਹੇ ਸੰਤ ਜਨੋ! ਭਾਈਹੇ ਭਰਾਵੋ! ਮਿਲਿਮਿਲ ਕੇ, ਰਲ ਕੇ। ਕਥਾਸਿਫ਼ਤਿ-ਸਾਲਾਹ ਦੀਆਂ ਗੱਲਾਂ। ਬੋਹਿਥੁਜਹਾਜ਼। ਕਲਜੁਗਿਕਲਜੁਗ ਵਿਚ, ਕਲਹਭਰੇ ਸੰਸਾਰ ਵਿਚ {ਨੋਟ:ਇਥੇ ਜੁਗਾਂ ਦੀ ਵੰਡ ਦਾ ਜ਼ਿਕਰ ਨਹੀਂ। ਕਲਜੁਗ ਦੇ ਜ਼ਮਾਨੇ ਵਿਚ ਆ ਕੇ ਸਾਧਾਰਨ ਤੌਰ ਤੇ ਆਪਣੇ ਸਮੇ ਦਾ ਜ਼ਿਕਰ ਕਰ ਰਹੇ ਹਨ। ਗੁਰੂਆਸ਼ੇ ਅਨੁਸਾਰ ਕੋਈ ਇਕ ਜੁਗ ਕਿਸੇ ਦੂਸਰੇ ਜੁਗ ਨਾਲੋਂ ਵਧੀਆ ਜਾਂ ਘਟੀਆ ਨਹੀਂ ਹੈ}ਖੇਵਟੁਮਲਾਹ। ਸਬਦਿਸ਼ਬਦ ਦੀ ਰਾਹੀਂ।੧।

ਉਚਰਹੁਉਚਾਰਨ ਕਰੋ। ਮਸਤਕਿਮੱਥੇ ਉੱਤੇ। ਪਾਰਿ ਪਰਹੁਪਾਰ ਲੰਘੋ।੧।ਰਹਾਉ।

ਕਾਇਆਸਰੀਰ। ਊਤਮੁਸ੍ਰੇਸ਼ਟ, ਸਭ ਤੋਂ ਵਧੀਆ। ਜਨਹੇ ਸੰਤ ਜਨੋ! ਸੇਵਿਸੇਵਾ ਕਰ ਕੇ, ਸਰਨ ਪੈ ਕੇ। ਸਫਲਫਲ ਦੇਣ ਵਾਲਾ, ਆਤਮਕ ਜੀਵਨਰੂਪ ਫਲ ਦੇਣ ਵਾਲਾ। ਮਿਲਿ—(ਗੁਰੂ ਨੂੰ) ਮਿਲ ਕੇ।੨।

ਅੰਮ੍ਰਿਤੁਆਤਮਕ ਜੀਵਨ ਦੇਣ ਵਾਲਾ। ਚਾਖਿਚੱਖ ਕੇ। ਦਿਖਹੁਦੇਖ ਲਵੋ। ਤਿਨ੍ਹ੍ਹਉਹਨਾਂ ਨੂੰ। ਸਭਿ ਬਿਖ ਰਸਹੁਸਾਰੇ ਜ਼ਹਿਰਰਸ, ਸਾਰੇ ਉਹ ਰਸ ਜੋ ਆਤਮਕ ਜੀਵਨ ਲਈ ਜ਼ਹਿਰ ਹਨ।੩।

ਰਸਾਇਣੁ—{ਰਸਅਯਨ} ਰਸਾਂ ਦਾ ਘਰ, ਸ੍ਰੇਸ਼ਟ ਰਸ। ਚਾਰੇਚਾਰ ਹੀ। ਚਾਰਿ ਪਦਾਰਥ—(ਧਰਮ, ਅਰਥ, ਕਾਮ, ਮੋਖ)

ਅਰਥ: ਹੇ ਮੇਰੇ ਮਨ! ਸਦਾ ਪਰਮਾਤਮਾ ਦੇ ਗੁਣ ਯਾਦ ਕਰਦਾ ਰਹੁ। ਜਿਸ ਮਨੁੱਖ ਦੇ ਮੱਥੇ ਉੱਤੇ ਲਿਖੇ ਚੰਗੇ ਭਾਗ ਜਾਗਦੇ ਹਨ ਉਹ ਪ੍ਰਭੂ ਦੇ ਗੁਣ ਗਾਂਦਾ ਹੈ। (ਹੇ ਮਨ! ਤੂੰ ਭੀ) ਸਾਧ ਸੰਗਤਿ ਵਿਚ ਮਿਲ ਕੇ (ਗੁਣ ਗਾ ਅਤੇ ਸੰਸਾਰ-ਸਮੁੰਦਰ ਤੋਂ) ਪਾਰ ਲੰਘ।੧।ਰਹਾਉ।

ਹੇ ਸੰਤ ਜਨੋ! ਹੇ ਭਰਾਵੋ! (ਸਾਧ-ਸੰਗਤਿ ਵਿਚ) ਇਕੱਠੇ ਰਲ ਬੈਠੋ, ਅਤੇ ਮਿਲ ਕੇ ਸਦਾ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਕਰੋ। ਇਸ ਕਲਹ-ਭਰੇ ਸੰਸਾਰ ਵਿਚ ਪਰਮਾਤਮਾ ਦਾ ਨਾਮ (ਮਾਨੋ) ਜਹਾਜ਼ ਹੈ, (ਗੁਰੂ ਇਸ ਜਹਾਜ਼ ਦਾ) ਮਲਾਹ (ਹੈ, ਤੁਸੀ) ਗੁਰੂ ਦੇ ਸ਼ਬਦ ਵਿਚ ਜੁੜ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘੋ।੧।

(ਸ਼ਹਿਰਾਂ ਵਿਚ ਖਾਣ ਪੀਣ ਲਈ ਕਈ ਕਿਸਮਾਂ ਦੇ ਸੁਆਦਲੇ ਪਦਾਰਥ ਮਿਲਦੇ ਹਨ। ਮਨੁੱਖਾ) ਸਰੀਰ (ਭੀ, ਮਾਨੋ, ਇਕ ਸ਼ਹਿਰ ਹੈ, ਇਸ) ਸ਼ਹਿਰ ਵਿਚ ਪਰਮਾਤਮਾ ਦਾ ਨਾਮ (ਸਭ ਪਦਾਰਥਾਂ ਨਾਲੋਂ) ਵਧੀਆ ਸੁਆਦਲਾ ਪਦਾਰਥ ਹੈ। (ਪਰ) ਹੇ ਸੰਤ ਜਨੋ! (ਮੈਨੂੰ) ਸਮਝਾਓ ਕਿ ਇਹ ਕਿਵੇਂ ਹਾਸਲ ਹੋਵੇ। (ਸੰਤ ਜਨ ਇਹੀ ਦੱਸਦੇ ਹਨ ਕਿ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ (ਆਤਮਕ ਜੀਵਨ-) ਫਲ ਦੇਣ ਵਾਲਾ ਦਰਸਨ ਕਰੋ, ਗੁਰੂ ਨੂੰ ਮਿਲ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦੇ ਰਹੋ।੨।

ਹੇ ਸੰਤ ਜਨੋ! ਬੇ-ਸ਼ੱਕ ਚੱਖ ਕੇ ਵੇਖ ਲਵੋ, ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਮਿੱਠਾ ਜਲ ਹੈ। ਗੁਰੂ ਦੀ ਸਿੱਖਿਆ ਉੱਤੇ ਤੁਰ ਕੇ ਜਿਨ੍ਹਾਂ ਮਨੁੱਖਾਂ ਨੂੰ ਇਹ ਨਾਮ-ਰਸ ਸੁਆਦਲਾ ਲੱਗਦਾ ਹੈ, ਆਤਮਕ ਜੀਵਨ ਨੂੰ ਮਾਰ ਮੁਕਾਣ ਵਾਲੇ ਹੋਰ ਸਾਰੇ ਰਸ ਉਹਨਾਂ ਨੂੰ ਭੁੱਲ ਜਾਂਦੇ ਹਨ।੩।

ਹੇ ਸੰਤ ਜਨੋ! ਪਰਮਾਤਮਾ ਦਾ ਨਾਮ ਸੁਆਦਲਾ ਪਦਾਰਥ ਹੈ, ਰਸੈਣ ਹੈ, ਸਦਾ ਇਸ ਦਾ ਸੇਵਨ ਕਰਦੇ ਰਹੋ (ਸਦਾ ਇਸ ਨੂੰ ਵਰਤਦੇ ਰਹੋ। ਹੇ ਨਾਨਕ! (ਜਗਤ ਵਿਚ ਕੁੱਲ) ਚਾਰ ਪਦਾਰਥ (ਗਿਣੇ ਗਏ ਹਨ, ਨਾਮ-ਰਸੈਣ ਦੀ ਬਰਕਤਿ ਨਾਲ ਇਹ) ਚਾਰੇ ਹੀ ਮਿਲ ਜਾਂਦੇ ਹਨ। (ਇਸ ਵਾਸਤੇ) ਗੁਰੂ ਦੀ ਮਤਿ ਲੈ ਕੇ ਸਦਾ ਹਰਿ-ਨਾਮ ਦਾ ਭਜਨ ਕਰਦੇ ਰਹੋ।੪।੪।

ਬਿਲਾਵਲੁ ਮਹਲਾ ੪ ॥ ਖਤ੍ਰੀ ਬ੍ਰਾਹਮਣੁ ਸੂਦੁ ਵੈਸੁ ਕੋ ਜਾਪੈ ਹਰਿ ਮੰਤ੍ਰੁ ਜਪੈਨੀ ॥ ਗੁਰੁ ਸਤਿਗੁਰੁ ਪਾਰਬ੍ਰਹਮੁ ਕਰਿ ਪੂਜਹੁ ਨਿਤ ਸੇਵਹੁ ਦਿਨਸੁ ਸਭ ਰੈਨੀ ॥੧॥ ਹਰਿ ਜਨ ਦੇਖਹੁ ਸਤਿਗੁਰੁ ਨੈਨੀ ॥ ਜੋ ਇਛਹੁ ਸੋਈ ਫਲੁ ਪਾਵਹੁ ਹਰਿ ਬੋਲਹੁ ਗੁਰਮਤਿ ਬੈਨੀ ॥੧॥ ਰਹਾਉ ॥ ਅਨਿਕ ਉਪਾਵ ਚਿਤਵੀਅਹਿ ਬਹੁਤੇਰੇ ਸਾ ਹੋਵੈ ਜਿ ਬਾਤ ਹੋਵੈਨੀ ॥ ਅਪਨਾ ਭਲਾ ਸਭੁ ਕੋਈ ਬਾਛੈ ਸੋ ਕਰੇ ਜਿ ਮੇਰੈ ਚਿਤਿ ਨ ਚਿਤੈਨੀ ॥੨॥ ਮਨ ਕੀ ਮਤਿ ਤਿਆਗਹੁ ਹਰਿ ਜਨ ਏਹਾ ਬਾਤ ਕਠੈਨੀ ॥ ਅਨਦਿਨੁ ਹਰਿ ਹਰਿ ਨਾਮੁ ਧਿਆਵਹੁ ਗੁਰ ਸਤਿਗੁਰ ਕੀ ਮਤਿ ਲੈਨੀ ॥੩॥ ਮਤਿ ਸੁਮਤਿ ਤੇਰੈ ਵਸਿ ਸੁਆਮੀ ਹਮ ਜੰਤ ਤੂ ਪੁਰਖੁ ਜੰਤੈਨੀ ॥ ਜਨ ਨਾਨਕ ਕੇ ਪ੍ਰਭ ਕਰਤੇ ਸੁਆਮੀ ਜਿਉ ਭਾਵੈ ਤਿਵੈ ਬੁਲੈਨੀ ॥੪॥੫॥ {ਪੰਨਾ 800}

ਪਦਅਰਥ: ਸੂਦੁਸ਼ੂਦਰ। ਵੈਸਵੈਸ਼। ਕੋਹਰ ਕੋਈ। ਜਾਪੈਜਪ ਸਕਦਾ ਹੈ। ਜਪੈਨੀਜਪਣਜੋਗ। ਕਰਿਕਰ ਕੇ, (ਦਾ ਰੂਪ) ਜਾਣ ਕੇ। ਪੂਜਹੁਸੇਵਾ ਕਰੋ, ਸਰਨ ਪਵੋ। ਰੈਨੀਰਾਤ।੧।

ਹਰਿ ਜਨਹੇ ਹਰੀ ਦੇ ਸੇਵਕੋ! ਨੈਨੀਨੈਨੀਂ, ਅੱਖਾਂ ਨਾਲ, ਅੱਖਾਂ ਖੋਲ੍ਹ ਕੇ। ਬੈਨੀਬਚਨ, ਬੋਲ। ਹਰਿ ਬੈਨੀਹਰੀ ਦੀ ਸਿਫ਼ਤਿ-ਸਾਲਾਹ ਦੇ ਬੋਲ।੧।ਰਹਾਉ।

ਉਪਾਵ—{ਲਫ਼ਜ਼ 'ਉਪਾਉ' ਤੋਂ ਬਹੁ-ਵਚਨ} ਢੰਗ, ਤਦਬੀਰ। ਚਿਤਵੀਅਹਿ—{ਕਰਮ ਵਾਚ, ਵਰਤਮਾਨ ਕਾਲ, ਅੱਨ ਪੁਰਖ, ਬਹੁ-ਵਚਨ} ਚਿਤਵੇ ਜਾਂਦੇ ਹਨ। ਸਾਉਹੀ। ਜਿਜੇਹੜੀ। ਹੋਵੈਨੀ—(ਪ੍ਰਭੂ ਦੇ ਹੁਕਮ ਵਿਚ) ਹੋਣੀ ਹੈ। ਸਭੁ ਕੋਈਹਰੇਕ ਜੀਵ। ਬਾਛੈਚਾਹੁੰਦਾ ਹੈ, ਲੋੜਦਾ ਹੈ। ਸੋਉਹ (ਕੰਮ)ਜਿਜੇਹੜਾ। ਮੇਰੈ ਚਿਤਿਮੇਰੇ ਚਿਤ ਵਿਚ। ਮੇਰੈ ਚਿਤਿ ਨ ਚਿਤੈਨੀਨਾਹ ਮੇਰੇ ਚਿੱਤ ਵਿਚ, ਨਾਹ ਮੇਰੇ ਚੇਤੇ ਵਿਚ, ਮੇਰੇ ਚਿੱਤ ਨ ਚੇਤੇ।੨।

ਤਿਆਗਹੁਛੱਡੋ। ਹਰਿ ਜਨਹੇ ਹਰਿਜਨੋ! ਕਠੈਨੀਕਠਨ, ਔਖੀ। ਅਨੁਦਿਨੁ—{अनुदिनं} ਹਰ ਰੋਜ਼। ਲੈਨੀਲੈ ਕੇ।੩।

ਸੁਮਤਿਚੰਗੀ ਅਕਲ। ਵਸਿਵੱਸ ਵਿਚ। ਸੁਆਮੀਹੇ ਸੁਆਮੀ! ਹੇ ਮਾਲਕ! ਜੰਤਵਾਜੇ। ਪੁਰਖੁਸਰਬਵਿਆਪਕ ਮਾਲਕ। ਜੰਤੈਨੀਵਾਜੇ ਵਜਾਣ ਵਾਲਾ। ਕਰਤੇਹੇ ਕਰਤਾਰ! ਜਿਉ ਭਾਵੈਜਿਵੇਂ ਤੈਨੂੰ ਚੰਗਾ ਲੱਗਦਾ ਹੈ। ਬੁਲੈਨੀ—(ਤੂੰ) ਬੁਲਾਂਦਾ ਹੈਂ।੪।

ਅਰਥ: ਹੇ ਪ੍ਰਭੂ ਦੇ ਸੇਵਕ-ਜਨੋ! ਗੁਰੂ ਨੂੰ ਅੱਖਾਂ ਖੋਲ੍ਹ ਕੇ ਵੇਖੋ (ਗੁਰੂ ਪਾਰਬ੍ਰਹਮ ਦਾ ਰੂਪ ਹੈ)ਗੁਰੂ ਦੀ ਦਿੱਤੀ ਮਤਿ ਉਤੇ ਤੁਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਬਚਨ ਬੋਲੋ, ਜੇਹੜੀ ਇੱਛਾ ਕਰੋਗੇ ਉਹੀ ਫਲ ਪ੍ਰਾਪਤ ਕਰ ਲਵੋਗੇ।੧।ਰਹਾਉ।

ਕੋਈ ਖਤ੍ਰੀ ਹੋਵੇ, ਚਾਹੇ ਬ੍ਰਾਹਮਣ ਹੋਵੇ, ਕੋਈ ਸ਼ੂਦਰ ਹੋਵੇ ਚਾਹੇ ਵੈਸ਼ ਹੋਵੇ, ਹਰੇਕ (ਸ਼੍ਰੇਣੀ ਦਾ) ਮਨੁੱਖ ਪ੍ਰਭੂ ਦਾ ਨਾਮ-ਮੰਤ੍ਰ ਜਪ ਸਕਦਾ ਹੈ (ਇਹ ਸਭਨਾਂ ਵਾਸਤੇ) ਜਪਣ-ਜੋਗ ਹੈ। ਹੇ ਹਰੀ-ਜਨੋ! ਗੁਰੂ ਨੂੰ ਪਰਮਾਤਮਾ ਦਾ ਰੂਪ ਜਾਣ ਕੇ ਗੁਰੂ ਦੀ ਸਰਨ ਪਵੋ। ਦਿਨ ਰਾਤ ਹਰ ਵੇਲੇ ਗੁਰੂ ਦੀ ਸਰਨ ਪਏ ਰਹੋ।੧।

(ਗੁਰੂ ਪਰਮੇਸਰ ਦਾ ਆਸਰਾ-ਪਰਨਾ ਭੁਲਾ ਕੇ ਆਪਣੀ ਭਲਾਈ ਦੇ) ਅਨੇਕਾਂ ਤੇ ਬਥੇਰੇ ਢੰਗ ਸੋਚੀਦੇ ਹਨ, ਪਰ ਉਹੀ ਗੱਲ ਹੁੰਦੀ ਹੈ ਜੋ (ਰਜ਼ਾ ਅਨੁਸਾਰ) ਜ਼ਰੂਰ ਹੋਣੀ ਹੁੰਦੀ ਹੈ। ਹਰੇਕ ਜੀਵ ਆਪਣਾ ਭਲਾ ਲੋੜਦਾ ਹੈ, ਪਰ ਪ੍ਰਭੂ ਉਹ ਕੰਮ ਕਰ ਦੇਂਦਾ ਹੈ ਜੋ ਮੇਰੇ (ਤੁਹਾਡੇ) ਚਿੱਤ ਚੇਤੇ ਭੀ ਨਹੀਂ ਹੁੰਦਾ।੨।

ਹੇ ਸੰਤ ਜਨੋ! ਆਪਣੇ ਮਨ ਦੀ ਮਰਜ਼ੀ (ਉਤੇ ਤੁਰਨਾ) ਛੱਡ ਦਿਉ (ਗੁਰੂ ਦੇ ਹੁਕਮ ਵਿਚ ਤੁਰੋ), ਪਰ ਇਹ ਗੱਲ ਹੈ ਬੜੀ ਹੀ ਔਖੀ। (ਫਿਰ ਭੀ) ਗੁਰੂ ਪਾਤਿਸ਼ਾਹ ਦੀ ਮਤਿ ਲੈ ਕੇ ਹਰ ਵੇਲੇ ਪਰਮਾਤਮਾ ਦਾ ਨਾਮ ਜਪਿਆ ਕਰੋ।੩।

ਹੇ ਮਾਲਕ-ਪ੍ਰਭੂ! ਚੰਗੀ ਮੰਦੀ ਮਤਿ ਤੇਰੇ ਆਪਣੇ ਵੱਸ ਵਿਚ ਹੈ (ਤੇਰੀ ਪ੍ਰੇਰਨਾ ਅਨੁਸਾਰ ਹੀ ਕੋਈ ਜੀਵ ਚੰਗੇ ਰਾਹ ਤੁਰਦਾ ਹੈ ਕੋਈ ਮੰਦੇ ਪਾਸੇ), ਅਸੀ ਤੇਰੇ ਵਾਜੇ ਹਾਂ, ਤੂੰ ਸਾਨੂੰ ਵਜਾਣ ਵਾਲਾ ਸਭ ਵਿਚ ਵੱਸਣ ਵਾਲਾ ਪ੍ਰਭੂ ਹੈਂ। ਹੇ ਦਾਸ ਨਾਨਕ ਦੇ ਮਾਲਕ ਪ੍ਰਭੂ ਕਰਤਾਰ! ਜਿਵੇਂ ਤੈਨੂੰ ਚੰਗਾ ਲੱਗਦਾ ਹੈ ਤਿਵੇਂ ਤੂੰ ਸਾਨੂੰ ਬੁਲਾਂਦਾ ਹੈ (ਸਾਡੇ ਮੂੰਹੋਂ ਬੋਲ ਕਢਾਂਦਾ ਹੈਂ)੪।੫।

ਬਿਲਾਵਲੁ ਮਹਲਾ ੪ ॥ ਅਨਦ ਮੂਲੁ ਧਿਆਇਓ ਪੁਰਖੋਤਮੁ ਅਨਦਿਨੁ ਅਨਦ ਅਨੰਦੇ ॥ ਧਰਮ ਰਾਇ ਕੀ ਕਾਣਿ ਚੁਕਾਈ ਸਭਿ ਚੂਕੇ ਜਮ ਕੇ ਛੰਦੇ ॥੧॥ ਜਪਿ ਮਨ ਹਰਿ ਹਰਿ ਨਾਮੁ ਗਬਿੰਦੇ ॥ ਵਡਭਾਗੀ ਗੁਰੁ ਸਤਿਗੁਰੁ ਪਾਇਆ ਗੁਣ ਗਾਏ ਪਰਮਾਨੰਦੇ ॥੧॥ ਰਹਾਉ ॥ਸਾਕਤ ਮੂੜ ਮਾਇਆ ਕੇ ਬਧਿਕ ਵਿਚਿ ਮਾਇਆ ਫਿਰਹਿ ਫਿਰੰਦੇ ॥ ਤ੍ਰਿਸਨਾ ਜਲਤ ਕਿਰਤ ਕੇ ਬਾਧੇ ਜਿਉ ਤੇਲੀ ਬਲਦ ਭਵੰਦੇ ॥੨॥ ਗੁਰਮੁਖਿ ਸੇਵ ਲਗੇ ਸੇ ਉਧਰੇ ਵਡਭਾਗੀ ਸੇਵ ਕਰੰਦੇ ॥ ਜਿਨ ਹਰਿ ਜਪਿਆ ਤਿਨ ਫਲੁ ਪਾਇਆ ਸਭਿ ਤੂਟੇ ਮਾਇਆ ਫੰਦੇ ॥੩॥ ਆਪੇ ਠਾਕੁਰੁ ਆਪੇ ਸੇਵਕੁ ਸਭੁ ਆਪੇ ਆਪਿ ਗੋਵਿੰਦੇ ॥ ਜਨ ਨਾਨਕ ਆਪੇ ਆਪਿ ਸਭੁ ਵਰਤੈ ਜਿਉ ਰਾਖੈ ਤਿਵੈ ਰਹੰਦੇ ॥੪॥੬॥ {ਪੰਨਾ 800}

ਪਦਅਰਥ: ਅਨਦ ਮੂਲੁਆਨੰਦ ਦਾ ਸੋਮਾ। ਪੁਰਖੋਤਮੁਉੱਤਮ ਪੁਰਖ। ਅਨਦਿਨੁਹਰ ਰੋਜ਼, ਹਰ ਵੇਲੇ। ਅਨੰਦੇਆਨੰਦ ਵਿਚ ਹੀ। ਕਾਣਿਮੁਥਾਜੀ, ਧੌਂਸ, ਡਰ। ਸਭਿਸਾਰੇ। ਚੂਕੇਮੁੱਕ ਗਏ। ਛੰਦੇਖ਼ੁਸ਼ਾਮਦਾਂ, ਮੁਲਾਹਜ਼ੇ।੧।

ਮਨਹੇ ਮਨ! ਬਿੰਦੇ—{ਅੱਖਰ '' ਦੇ ਨਾਲ ਦੋ ਲਗਾਂ ਹਨ ੋ ਅਤੇ ੁ। ਅਸਲ ਲਫ਼ਜ਼ 'ਗੋਬਿੰਦੇ' ਹੈ, ਇਥੇ 'ਗੁਬਿੰਦੇ' ਪੜ੍ਹਨਾ ਹੈ}ਪਰਮਾਨੰਦੇਸਭ ਤੋਂ ਉੱਚੇ ਆਨੰਦ ਦੇ ਮਾਲਕਪ੍ਰਭੂ ਦੇ।੧।ਰਹਾਉ।

ਸਾਕਤਪਰਮਾਤਮਾ ਨਾਲੋਂ ਟੁੱਟੇ ਹੋਏ। ਮੂੜਮੂਰਖ। ਬਧਿਕਬੱਝੇ ਹੋਏ। ਫਿਰਹਿਫਿਰਦੇ ਹਨ। ਤ੍ਰਿਸਨਾਲਾਲਚ (ਦੀ ਅੱਗ)ਕਿਰਤਪਿਛਲੇ ਕੀਤੇ ਕਰਮ। ਕੇਦੇ।੨।

ਗੁਰਮੁਖਿਗੁਰੂ ਦੀ ਸਰਨ ਪੈ ਕੇ। ਸੇਉਹ ਬੰਦੇ {ਬਹੁ-ਵਚਨ}ਉਧਰੇ—(ਤ੍ਰਿਸ਼ਨਾ ਦੀ ਅੱਗ ਵਿਚ ਸੜਨ ਤੋਂ) ਬਚ ਜਾਂਦੇ ਹਨ। ਸੇਵਸੇਵਾਭਗਤੀ। ਸਭਿ ਫੰਦੇਸਾਰੀਆਂ ਫਾਹੀਆਂ।੩।

ਆਪੇਆਪ ਹੀ। ਸਭੁਹਰ ਥਾਂ। ਵਰਤੈਮੌਜੂਦ ਹੈ।੪।

ਅਰਥ: ਹੇ (ਮੇਰੇ) ਮਨ! ਹਰੀ ਗੋਬਿੰਦ ਦਾ ਨਾਮ ਸਦਾ ਜਪਿਆ ਕਰ। ਜਿਸ ਵੱਡੇ ਭਾਗਾਂ ਵਾਲੇ ਮਨੁੱਖ ਨੂੰ ਗੁਰੂ ਮਿਲ ਪਿਆ, ਉਹ ਸਭ ਤੋਂ ਉੱਚੇ ਆਨੰਦ ਦੇ ਮਾਲਕ-ਪ੍ਰਭੂ ਦੇ ਗੁਣ ਗਾਂਦਾ ਹੈ (ਸੋ, ਹੇ ਮਨ! ਗੁਰੂ ਦੀ ਸਰਨ ਪਉ)੧।ਰਹਾਉ।

ਹੇ ਮਨ! ਜਿਸ ਮਨੁੱਖ ਨੇ ਆਨੰਦ ਦੇ ਸੋਮੇ ਉੱਤਮ ਪੁਰਖ ਪ੍ਰਭੂ ਦਾ ਨਾਮ ਸਿਮਰਿਆ, ਉਹ ਹਰ ਵੇਲੇ ਆਨੰਦ ਹੀ ਆਨੰਦ ਵਿਚ ਲੀਨ ਰਹਿੰਦਾ ਹੈ, ਉਸ ਨੂੰ ਧਰਮਰਾਜ ਦੀ ਮੁਥਾਜੀ ਨਹੀਂ ਰਹਿੰਦੀ, ਉਹ ਮਨੁੱਖ ਜਮਰਾਜ ਦੇ ਭੀ ਸਾਰੇ ਡਰ ਮੁਕਾ ਦੇਂਦਾ ਹੈ।੧।

ਹੇ ਮਨ! ਪਰਮਾਤਮਾ ਨਾਲੋਂ ਟੁੱਟੇ ਹੋਏ ਮੂਰਖ ਮਨੁੱਖ ਮਾਇਆ (ਦੇ ਮੋਹ) ਵਿਚ ਬੱਝੇ ਰਹਿੰਦੇ ਹਨ, ਅਤੇ ਮਾਇਆ ਦੀ ਖ਼ਾਤਰ ਹੀ ਸਦਾ ਭਟਕਦੇ ਰਹਿੰਦੇ ਹਨ। ਆਪਣੇ ਕੀਤੇ ਕਰਮਾਂ ਦੇ ਸੰਸਕਾਰਾਂ ਦੇ ਬੱਝੇ ਹੋਏ ਉਹ ਮਨੁੱਖ ਤ੍ਰਿਸ਼ਨਾ (ਦੀ ਅੱਗ) ਵਿਚ ਸੜਦੇ ਰਹਿੰਦੇ ਹਨ ਅਤੇ (ਜਨਮ ਮਰਨ ਦੇ ਗੇੜ ਵਿਚ) ਭੌਂਦੇ ਰਹਿੰਦੇ ਹਨ ਜਿਵੇਂ ਤੇਲੀਆਂ ਦੇ ਬਲਦ ਕੋਹਲੂ ਦੁਆਲੇ ਸਦਾ ਭੌਂਦੇ ਹਨ।੨।

ਹੇ ਮਨ! ਜੇਹੜੇ ਮਨੁੱਖ ਗੁਰੂ ਦੀ ਸਰਨ ਪੈ ਕੇ ਪ੍ਰਭੂ ਦੀ ਸੇਵਾ-ਭਗਤੀ ਵਿਚ ਲੱਗ ਪਏ, ਉਹ (ਤ੍ਰਿਸ਼ਨਾ ਦੀ ਅੱਗ ਵਿਚ ਸੜਨ ਤੋਂ) ਬਚ ਗਏ। (ਪਰ, ਹੇ ਮਨ!) ਵੱਡੇ ਭਾਗਾਂ ਵਾਲੇ ਮਨੁੱਖ ਹੀ ਸੇਵਾ-ਭਗਤੀ ਕਰਦੇ ਹਨ। ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹਨਾਂ ਨੇ (ਤ੍ਰਿਸ਼ਨਾ-ਅੱਗ ਵਿਚ ਸੜਨ ਤੋਂ ਬਚਣ ਦਾ) ਫਲ ਪ੍ਰਾਪਤ ਕਰ ਲਿਆ। ਉਹਨਾਂ ਦੀਆਂ ਮਾਇਆ ਦੀਆਂ ਸਾਰੀਆਂ ਹੀ ਫਾਹੀਆਂ ਟੁੱਟ ਜਾਂਦੀਆਂ ਹਨ।੩।

(ਪਰ ਹੇ ਮਨ!) ਪ੍ਰਭੂ ਆਪ ਹੀ (ਜੀਵਾਂ ਦਾ) ਮਾਲਕ ਹੈ (ਸਭ ਵਿਚ ਵਿਆਪਕ ਹੋ ਕੇ) ਆਪ ਹੀ (ਆਪਣੀ) ਸੇਵਾ-ਭਗਤੀ ਕਰਨ ਵਾਲਾ ਹੈ, ਹਰ ਥਾਂ ਗੋਬਿੰਦ-ਪ੍ਰਭੂ ਆਪ ਹੀ ਆਪ ਮੌਜੂਦ ਹੈ। ਹੇ ਦਾਸ ਨਾਨਕ! ਹਰ ਥਾਂ ਪ੍ਰਭੂ ਆਪ ਹੀ ਆਪ ਵੱਸ ਰਿਹਾ ਹੈ। ਜਿਵੇਂ ਉਹ (ਜੀਵਾਂ ਨੂੰ) ਰੱਖਦਾ ਹੈ ਉਸੇ ਤਰ੍ਹਾਂ ਹੀ ਜੀਵ ਜੀਵਨ ਨਿਰਬਾਹ ਕਰਦੇ ਹਨ (ਕੋਈ ਉਸ ਦਾ ਸਿਮਰਨ ਕਰਦੇ ਹਨ, ਕੋਈ ਮਾਇਆ ਵਿਚ ਭਟਕਦੇ ਹਨ)੪।੬।

TOP OF PAGE

Sri Guru Granth Darpan, by Professor Sahib Singh