ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ

Page 805

ਬਿਲਾਵਲੁ ਮਹਲਾ ੫ ॥ ਸਗਲ ਮਨੋਰਥ ਪਾਈਅਹਿ ਮੀਤਾ ॥ ਚਰਨ ਕਮਲ ਸਿਉ ਲਾਈਐ ਚੀਤਾ ॥੧॥ ਹਉ ਬਲਿਹਾਰੀ ਜੋ ਪ੍ਰਭੂ ਧਿਆਵਤ ॥ ਜਲਨਿ ਬੁਝੈ ਹਰਿ ਹਰਿ ਗੁਨ ਗਾਵਤ ॥੧॥ ਰਹਾਉ ॥ਸਫਲ ਜਨਮੁ ਹੋਵਤ ਵਡਭਾਗੀ ॥ ਸਾਧਸੰਗਿ ਰਾਮਹਿ ਲਿਵ ਲਾਗੀ ॥੨॥ ਮਤਿ ਪਤਿ ਧਨੁ ਸੁਖ ਸਹਜ ਅਨੰਦਾ ॥ ਇਕ ਨਿਮਖ ਨ ਵਿਸਰਹੁ ਪਰਮਾਨੰਦਾ ॥੩॥ ਹਰਿ ਦਰਸਨ ਕੀ ਮਨਿ ਪਿਆਸ ਘਨੇਰੀ ॥ ਭਨਤਿ ਨਾਨਕ ਸਰਣਿ ਪ੍ਰਭ ਤੇਰੀ ॥੪॥੮॥੧੩॥ {ਪੰਨਾ 805}

ਪਦਅਰਥ: ਪਾਈਅਹਿ—{ਕਰਮ ਵਾਚ, ਵਰਤਮਾਨ ਕਾਲ, ਅੱਨ ਪੁਰਖ, ਬਹੁ-ਵਚਨ} ਪਾ ਲਈਦੇ ਹਨ। ਮੀਤਾਹੇ ਮਿੱਤਰ! ਲਾਈਐਲਾਣਾ ਚਾਹੀਦਾ ਹੈ।੧।

ਹਉਮੈਂ। ਜਲਨਿਸੜਨ। ਗਾਵਤਗਾਂਦਿਆਂ।੧।ਰਹਾਉ।

ਸਫਲਕਾਮਯਾਬ। ਸਾਧ ਸੰਗਿਗੁਰੂ ਦੀ ਸੰਗਤਿ ਵਿਚ। ਰਾਮਹਿਰਾਮ ਵਿਚ। ਲਿਵਸੁਰਤਿ।੨।

ਪਤਿਇੱਜ਼ਤ। ਸਹਜਆਤਮਕ ਅਡੋਲਤਾ। ਨਿਮਖ—{निमेष} ਅੱਖ ਝਮਕਣ ਜਿਤਨਾ ਸਮਾ। ਵਿਸਰਹੁਭੁਲਾਵੋ। ਪਰਮਾਨੰਦਾਸਭ ਤੋਂ ਉੱਚੇ ਆਨੰਦ ਦਾ ਮਾਲਕਪ੍ਰਭੂ {ਪਰਮਆਨੰਦ}੩।

ਮਨਿਮਨ ਵਿਚ। ਘਨੇਰੀਬਹੁਤ। ਭਨਤਿਆਖਦਾ ਹੈ। ਪ੍ਰਭਹੇ ਪ੍ਰਭੂ!੪।

ਅਰਥ: ਹੇ ਭਾਈ! ਮੈਂ ਉਹਨਾਂ ਮਨੁੱਖਾਂ ਤੋਂ ਕੁਰਬਾਨ ਜਾਂਦਾ ਹਾਂ ਜਿਹੜੇ ਪ੍ਰਭੂ ਦਾ ਨਾਮ ਸਿਮਰਦੇ ਹਨ। ਪ੍ਰਭੂ ਦੇ ਗੁਣ ਗਾਂਦਿਆਂ ਗਾਂਦਿਆਂ (ਮਾਇਆ ਦੀ ਤ੍ਰਿਸ਼ਨਾ ਅੱਗ ਦੀ) ਸੜਨ ਬੁੱਝ ਜਾਂਦੀ ਹੈ।੧।ਰਹਾਉ।

ਹੇ ਮਿੱਤਰ! ਪਰਮਾਤਮਾ ਦੇ ਕਉਲ ਫੁੱਲ (ਵਰਗੇ ਕੋਮਲ) ਚਰਨਾਂ ਵਿਚ ਚਿੱਤ ਜੋੜਨਾ ਚਾਹੀਦਾ ਹੈ। (ਇਸ ਤਰ੍ਹਾਂ) ਮਨ ਦੀਆਂ ਸਾਰੀਆਂ ਮੁਰਾਦਾਂ ਹਾਸਲ ਕਰ ਲਈਦੀਆਂ ਹਨ।੧।

ਹੇ ਭਾਈ! ਗੁਰੂ ਦੀ ਸੰਗਤਿ ਵਿਚ ਟਿਕ ਕੇ ਜਿਨ੍ਹਾਂ ਮਨੁੱਖਾਂ ਦੀ ਸੁਰਤਿ ਪ੍ਰਭੂ ਵਿਚ ਜੁੜਦੀ ਹੈ, ਉਹਨਾਂ ਵਡਭਾਗੀਆਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ।੨।

ਹੇ ਭਾਈ! ਸਭ ਤੋਂ ਉੱਚੇ ਆਨੰਦ ਦੇ ਮਾਲਕ-ਪਰਮਾਤਮਾ ਦਾ ਨਾਮ ਅੱਖ ਝਮਕਣ ਜਿਤਨੇ ਸਮੇ ਲਈ ਭੀ ਨਾਹ ਭੁਲਾਵੋ! (ਨਾਮ ਦੀ ਬਰਕਤ ਨਾਲ) ਮਤਿ ਉੱਚੀ ਹੋ ਜਾਂਦੀ ਹੈ। (ਲੋਕ ਪਰਲੋਕ ਵਿਚ) ਇੱਜ਼ਤ (ਮਿਲਦੀ ਹੈ), ਆਤਮਕ ਅਡੋਲਤਾ ਦੇ ਸੁਖ-ਆਨੰਦ ਦਾ ਧਨ ਪ੍ਰਾਪਤ ਹੁੰਦਾ ਹੈ।੩।

ਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ। ਹੇ ਹਰੀ! ਮੇਰੇ ਮਨ ਵਿਚ ਤੇਰਾ ਦਰਸਨ ਕਰਨ ਦੀ ਬੜੀ ਤਾਂਘ ਹੈ (ਮੇਰੀ ਇਹ ਤਾਂਘ ਪੂਰੀ ਕਰ)੪।੮।੧੩।

ਬਿਲਾਵਲੁ ਮਹਲਾ ੫ ॥ ਮੋਹਿ ਨਿਰਗੁਨ ਸਭ ਗੁਣਹ ਬਿਹੂਨਾ ॥ ਦਇਆ ਧਾਰਿ ਅਪੁਨਾ ਕਰਿ ਲੀਨਾ ॥੧॥ ਮੇਰਾ ਮਨੁ ਤਨੁ ਹਰਿ ਗੋਪਾਲਿ ਸੁਹਾਇਆ ॥ ਕਰਿ ਕਿਰਪਾ ਪ੍ਰਭੁ ਘਰ ਮਹਿ ਆਇਆ ॥੧॥ ਰਹਾਉ ॥ਭਗਤਿ ਵਛਲ ਭੈ ਕਾਟਨਹਾਰੇ ॥ ਸੰਸਾਰ ਸਾਗਰ ਅਬ ਉਤਰੇ ਪਾਰੇ ॥੨॥ ਪਤਿਤ ਪਾਵਨ ਪ੍ਰਭ ਬਿਰਦੁ ਬੇਦਿ ਲੇਖਿਆ ॥ ਪਾਰਬ੍ਰਹਮੁ ਸੋ ਨੈਨਹੁ ਪੇਖਿਆ ॥੩॥ ਸਾਧਸੰਗਿ ਪ੍ਰਗਟੇ ਨਾਰਾਇਣ ॥ ਨਾਨਕ ਦਾਸ ਸਭਿ ਦੂਖ ਪਲਾਇਣ ॥੪॥੯॥੧੪॥ {ਪੰਨਾ 805}

ਪਦਅਰਥ: ਮੋਹਿਮੈਨੂੰ। ਨਿਰਗੁਨਗੁਨਹੀਨ (ਨੂੰ)ਬਿਹੂਨਾਸੱਖਣਾ। ਧਾਰਿਧਾਰ ਕੇ, ਕਰ ਕੇ। ਕਰਿ ਲੀਨਾਬਣਾ ਲਿਆ।੧।

ਗੋਪਾਲਿਗੋਪਾਲ ਨੇ। ਸੁਹਾਇਆਸੋਹਣਾ ਬਣਾ ਦਿੱਤਾ ਹੈ। ਘਰ ਮਹਿਹਿਰਦੇ ਵਿਚ।੧।ਰਹਾਉ।

ਭਗਤਿ ਵਛਲਹੇ ਭਗਤੀ ਨਾਲ ਪਿਆਰ ਕਰਨ ਵਾਲੇ! ਭੈਸਾਰੇ ਡਰ। ਸਾਗਰਸਮੁੰਦਰ। ਅਬਹੁਣ (ਜਦੋਂ ਤੂ ਮੇਰੇ ਹਿਰਦੇ ਵਿਚ ਆ ਵੱਸਿਆ ਹੈਂ)੨।

ਪਤਿਤ ਪਾਵਨਵਿਕਾਰੀਆਂ ਨੂੰ ਪਵਿੱਤਰ ਕਰਨ ਵਾਲਾ। ਬਿਰਦੁਮੁੱਢਕਦੀਮਾਂ ਦਾ ਸੁਭਾਉ। ਬੇਦਿਵੇਦ ਨੇ, ਵੇਦ (ਆਦਿਕ ਹਰੇਕ ਧਰਮਪੁਸਤਕ) ਨੇ। ਨੈਨਹੁਅੱਖਾਂ ਨਾਲ। ਪੇਖਿਆਵੇਖ ਲਿਆ ਹੈ।੩।

ਸੰਗਿਸੰਗਤਿ ਵਿਚ। ਸਭਿਸਾਰੇ। ਪਲਾਇਣਦੂਰ ਹੋ ਗਏ ਹਨ।੫।

ਅਰਥ: ਹੇ ਭਾਈ! ਮੇਹਰ ਕਰ ਕੇ ਪ੍ਰਭੂ ਮੇਰੇ ਹਿਰਦੇ-ਘਰ ਵਿਚ ਆ ਵੱਸਿਆ ਹੈ, (ਇਸ ਤਰ੍ਹਾਂ ਉਸ) ਗੋਪਾਲ-ਪ੍ਰਭੂ ਨੇ ਮੇਰਾ ਮਨ ਅਤੇ ਮੇਰਾ ਸਰੀਰ ਸੋਹਣਾ ਬਣਾ ਦਿੱਤਾ ਹੈ।੧।ਰਹਾਉ।

ਹੇ ਭਾਈ! ਮੈਨੂੰ ਗੁਣ-ਹੀਨ ਨੂੰ ਸਾਰੇ ਗੁਣਾਂ ਤੋਂ ਸੱਖਣੇ ਨੂੰ, ਪ੍ਰਭੂ ਨੇ ਕਿਰਪਾ ਕਰ ਕੇ ਆਪਣਾ (ਦਾਸ) ਬਣਾ ਲਿਆ।੧।

ਹੇ ਭਗਤੀ ਨਾਲ ਪਿਆਰ ਕਰਨ ਵਾਲੇ ਪ੍ਰਭੂ! ਹੇ ਸਾਰੇ ਡਰ ਦੂਰ ਕਰਨ ਵਾਲੇ ਪ੍ਰਭੂ! ਹੁਣ (ਜਦੋਂ ਤੂੰ ਮੇਰੇ ਹਿਰਦੇ-ਘਰ ਵਿਚ ਆ ਵੱਸਿਆ ਹੈਂ) ਮੈਂ (ਤੇਰੀ ਮੇਹਰ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਗਿਆ ਹਾਂ।੨।

ਹੇ ਭਾਈ! ਵੇਦ (ਆਦਿਕ ਹਰੇਕ ਧਰਮ-ਪੁਸਤਕ) ਨੇ ਜਿਸ ਪ੍ਰਭੂ ਦੀ ਬਾਬਤ ਲਿਖਿਆ ਹੈ ਕਿ ਉਹ ਵਿਕਾਰੀਆਂ ਨੂੰ ਭੀ ਪਵਿੱਤਰ ਕਰਨ ਵਾਲਾ ਹੈ, ਉਸ ਪ੍ਰਭੂ ਨੂੰ ਮੈਂ ਆਪਣੀਆਂ ਅੱਖਾਂ ਨਾਲ (ਹਰ ਥਾਂ ਵੱਸਦਾ) ਵੇਖ ਲਿਆ ਹੈ।੩।

ਹੇ ਦਾਸ ਨਾਨਕ! (ਆਖ-) ਗੁਰੂ ਦੀ ਸੰਗਤਿ ਵਿਚ ਟਿਕਿਆਂ ਪਰਮਾਤਮਾ ਜਿਸ ਮਨੁੱਖ ਦੇ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ, ਉਸ ਦੇ ਸਾਰੇ ਦੁੱਖ ਦੂਰ ਹੋ ਜਾਂਦੇ ਹਨ।੪।੯।੧੪।

ਬਿਲਾਵਲੁ ਮਹਲਾ ੫ ॥ ਕਵਨੁ ਜਾਨੈ ਪ੍ਰਭ ਤੁਮ੍ਹ੍ਹਰੀ ਸੇਵਾ ॥ ਪ੍ਰਭ ਅਵਿਨਾਸੀ ਅਲਖ ਅਭੇਵਾ ॥੧॥ ਗੁਣ ਬੇਅੰਤ ਪ੍ਰਭ ਗਹਿਰ ਗੰਭੀਰੇ ॥ ਊਚ ਮਹਲ ਸੁਆਮੀ ਪ੍ਰਭ ਮੇਰੇ ॥ ਤੂ ਅਪਰੰਪਰ ਠਾਕੁਰ ਮੇਰੇ ॥੧॥ ਰਹਾਉ ॥ਏਕਸ ਬਿਨੁ ਨਾਹੀ ਕੋ ਦੂਜਾ ॥ ਤੁਮ੍ਹ੍ਹ ਹੀ ਜਾਨਹੁ ਅਪਨੀ ਪੂਜਾ ॥੨॥ ਆਪਹੁ ਕਛੂ ਨ ਹੋਵਤ ਭਾਈ ॥ ਜਿਸੁ ਪ੍ਰਭੁ ਦੇਵੈ ਸੋ ਨਾਮੁ ਪਾਈ ॥੩॥ ਕਹੁ ਨਾਨਕ ਜੋ ਜਨੁ ਪ੍ਰਭ ਭਾਇਆ ॥ ਗੁਣ ਨਿਧਾਨ ਪ੍ਰਭੁ ਤਿਨ ਹੀ ਪਾਇਆ ॥੪॥੧੦॥੧੫॥ {ਪੰਨਾ 805}

ਪਦਅਰਥ: ਕਵਨੁ ਜਾਨੈਕੌਣ ਜਾਣਦਾ ਹੈ? ਕੋਈ ਨਹੀਂ ਜਾਣਦਾ। ਪ੍ਰਭਹੇ ਪ੍ਰਭੂ! ਅਲਖਹੇ ਅਦ੍ਰਿਸ਼ਟ! ਅਭੇਵਾਹੇ ਪ੍ਰਭੂ ਜਿਸ ਦਾ (ਤੇਰਾ) ਭੇਤ ਨਹੀਂ ਪਾਇਆ ਜਾ ਸਕਦਾ।੧।

ਗਹਿਰਹੇ ਡੂੰਘੇ! ਗੰਭੀਰਹੇ ਵੱਡੇ ਜਿਗਰੇ ਵਾਲੇ! ਅਪਰੰਪਰਪਰੇ ਤੋਂ ਪਰੇ।੧।ਰਹਾਉ।

ਜਾਨਹੁਤੂੰ ਜਾਣਦਾ ਹੈਂ।੨।

ਆਪਹੁਜੀਵ ਪਾਸੋਂ ਆਪਣੇ ਬਲ ਨਾਲ। ਭਾਈਹੇ ਭਾਈ।੩।

ਪ੍ਰਭ ਭਾਇਆਪ੍ਰਭੂ ਨੂੰ ਚੰਗਾ ਲੱਗਾ। ਨਿਧਾਨਖ਼ਜ਼ਾਨਾ। ਤਿਨ ਹੀਤਿਨਿ ਹੀ, ਉਸ ਨੇ ਹੀ {ਲਫ਼ਜ਼ 'ਤਿਨ' ਦੀ 'ਿ' ਕ੍ਰਿਆ ਵਿਸ਼ੇਸਣ 'ਹੀ' ਦੇ ਕਾਰਨ ਉੱਡ ਗਈ ਹੈ}੪।

ਅਰਥ: ਹੇ ਡੂੰਘੇ ਪ੍ਰਭੂ! ਹੇ ਵੱਡੇ ਜਿਗਰੇ ਵਾਲੇ ਪ੍ਰਭੂ! ਹੇ ਮੇਰੇ ਮਾਲਕ ਪ੍ਰਭੂ! ਹੇ ਮੇਰੇ ਠਾਕੁਰ! ਤੂੰ ਬੇਅੰਤ ਗੁਣਾਂ ਦਾ ਮਾਲਕ ਹੈਂ, ਜਿਨ੍ਹਾਂ ਆਤਮਕ ਮੰਡਲਾਂ ਵਿਚ ਤੂੰ ਰਹਿੰਦਾ ਹੈਂ ਉਹ ਬਹੁਤ ਉੱਚੇ ਹਨ, ਤੂੰ ਪਰੇ ਤੋਂ ਪਰੇ ਹੈਂ।੧।ਰਹਾਉ।

ਹੇ ਨਾਸ-ਰਹਿਤ ਪ੍ਰਭੂ! ਹੇ ਅਦ੍ਰਿਸ਼ਟ ਪ੍ਰਭੂ! ਹੇ ਅਭੇਵ ਪ੍ਰਭੂ! (ਆਪਣੀ ਅਕਲ ਦੇ ਬਲ) ਕੋਈ ਮਨੁੱਖ ਤੇਰੀ ਸੇਵਾ-ਭਗਤੀ ਕਰਨੀ ਨਹੀਂ ਜਾਣਦਾ।੧।

ਹੇ ਪ੍ਰਭੂ! ਤੈਥੋਂ ਇੱਕ ਤੋਂ ਬਿਨਾ (ਤੇਰੇ ਵਰਗਾ) ਹੋਰ ਕੋਈ ਨਹੀਂ ਹੈ। ਆਪਣੀ ਭਗਤੀ (ਕਰਨ ਦਾ ਢੰਗ) ਤੂੰ ਆਪ ਹੀ ਜਾਣਦਾ ਹੈਂ।੨।

ਹੇ ਭਾਈ! (ਜੀਵਾਂ ਪਾਸੋਂ) ਆਪਣੇ ਬਲ ਨਾਲ (ਪ੍ਰਭੂ ਦੀ ਭਗਤੀ) ਰਤਾ ਭਰ ਭੀ ਨਹੀਂ ਹੋ ਸਕਦੀ। ਉਹੀ ਮਨੁੱਖ ਹਰਿ-ਨਾਮ ਦੀ ਦਾਤਿ ਹਾਸਲ ਕਰਦਾ ਹੈ ਜਿਸ ਨੂੰ ਪ੍ਰਭੂ (ਆਪ) ਦੇਂਦਾ ਹੈ।੩।

ਹੇ ਨਾਨਕ! ਆਖ-ਜੇਹੜਾ ਮਨੁੱਖ ਪਰਮਾਤਮਾ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ, ਉਸੇ ਨੇ ਹੀ ਗੁਣਾਂ ਦੇ ਖ਼ਜ਼ਾਨੇ ਪ੍ਰਭੂ (ਦਾ ਮਿਲਾਪ) ਪ੍ਰਾਪਤ ਕੀਤਾ ਹੈ।੪।੧੦।੧੫।

ਬਿਲਾਵਲੁ ਮਹਲਾ ੫ ॥ ਮਾਤ ਗਰਭ ਮਹਿ ਹਾਥ ਦੇ ਰਾਖਿਆ ॥ ਹਰਿ ਰਸੁ ਛੋਡਿ ਬਿਖਿਆ ਫਲੁ ਚਾਖਿਆ ॥੧॥ ਭਜੁ ਗੋਬਿਦ ਸਭ ਛੋਡਿ ਜੰਜਾਲ ॥ ਜਬ ਜਮੁ ਆਇ ਸੰਘਾਰੈ ਮੂੜੇ ਤਬ ਤਨੁ ਬਿਨਸਿ ਜਾਇ ਬੇਹਾਲ ॥੧॥ ਰਹਾਉ ॥ ਤਨੁ ਮਨੁ ਧਨੁ ਅਪਨਾ ਕਰਿ ਥਾਪਿਆ ॥ ਕਰਨਹਾਰੁ ਇਕ ਨਿਮਖ ਨ ਜਾਪਿਆ ॥੨॥ ਮਹਾ ਮੋਹ ਅੰਧ ਕੂਪ ਪਰਿਆ ॥ ਪਾਰਬ੍ਰਹਮੁ ਮਾਇਆ ਪਟਲਿ ਬਿਸਰਿਆ ॥੩॥ ਵਡੈ ਭਾਗਿ ਪ੍ਰਭ ਕੀਰਤਨੁ ਗਾਇਆ ॥ ਸੰਤਸੰਗਿ ਨਾਨਕ ਪ੍ਰਭੁ ਪਾਇਆ ॥੪॥੧੧॥੧੬॥ {ਪੰਨਾ 805}

ਪਦਅਰਥ: ਗਰਭਪੇਟ। ਮਹਿਵਿਚ। ਦੇਦੇ ਕੇ। ਰਸੁਆਨੰਦ। ਛੋਡਿਛੱਡ ਕੇ। ਬਿਖਿਆਮਾਇਆ।੧।

ਜੰਜਾਲਮੋਹ ਦੀਆਂ ਤਣਾਵਾਂ। ਆਇਆ ਕੇ। ਸੰਘਾਰੈਮਾਰਦਾ ਹੈ। ਮੂੜੇਹੇ ਮੂਰਖ! ਬੇਹਾਲਦੁੱਖੀ ਹੋ ਕੇ, ਦੁੱਖ ਭੋਗ ਕੇ।੧।ਰਹਾਉ।

ਕਰਿਕਰ ਕੇ। ਕਰਿ ਥਾਪਿਆਮੰਨ ਰੱਖਿਆ ਹੈ। ਨਿਮਖੁ—{निमेष} ਅੱਖ ਝਮਕਣ ਜਿਤਨਾ ਸਮਾ।੨।

ਅੰਧ ਕੂਪਅੰਨ੍ਹ੍ਹਾ ਖੂਹ। ਪਟਲਿਪਰਦੇ ਦੇ ਕਾਰਨ।੩।

ਵਡੈ ਭਾਗਿਵੱਡੀ ਕਿਸਮਤ ਨਾਲ। ਸੰਗਿਸੰਗਤਿ ਵਿਚ।੪।

ਅਰਥ: ਹੇ ਮੂਰਖ (ਮਨੁੱਖ)! ਮੋਹ ਦੀਆਂ ਸਾਰੀਆਂ ਤਣਾਵਾਂ ਛੱਡ ਕੇ ਪਰਮਾਤਮਾ ਦਾ ਨਾਮ ਜਪਿਆ ਕਰ। ਜਿਸ ਵੇਲੇ ਜਮਦੂਤ ਆ ਕੇ ਮਾਰੂ ਹੱਲਾ ਕਰਦਾ ਹੈ, ਉਸ ਵੇਲੇ ਸਰੀਰ ਦੁੱਖ ਸਹਾਰ ਕੇ ਨਾਸ ਹੋ ਜਾਂਦਾ ਹੈ।੧।ਰਹਾਉ।

(ਹੇ ਮੂਰਖ! ਜਿਸ ਪ੍ਰਭੂ ਨੇ ਤੈਨੂੰ) ਮਾਂ ਦੇ ਪੇਟ ਵਿਚ (ਆਪਣਾ) ਹੱਥ ਦੇ ਕੇ ਬਚਾਇਆ ਸੀ, ਉਸ ਦੇ ਨਾਮ ਦਾ ਆਨੰਦ ਭੁਲਾ ਕੇ ਤੂੰ ਮਾਇਆ ਦਾ ਫਲ ਚੱਖ ਰਿਹਾ ਹੈਂ।੧।

(ਹੇ ਮੂਰਖ!) ਤੂੰ ਇਸ ਸਰੀਰ ਨੂੰ, ਇਸ ਧਨ ਨੂੰ ਆਪਣਾ ਮੰਨੀ ਬੈਠਾ ਹੈਂ, ਪਰ ਜਿਸ ਪ੍ਰਭੂ ਨੇ ਇਹਨਾਂ ਨੂੰ ਪੈਦਾ ਕੀਤਾ ਹੈ, ਉਸ ਨੂੰ ਤੂੰ ਪਲ ਭਰ ਭੀ ਨਹੀਂ ਸਿਮਰਿਆ।੨।

(ਹੇ ਮੂਰਖ!) ਤੂੰ ਮੋਹ ਦੇ ਬੜੇ ਘੁੱਪ ਹਨੇਰੇ ਖੂਹ ਵਿਚ ਡਿੱਗਾ ਪਿਆ ਹੈਂ, ਮਾਇਆ (ਦੇ ਮੋਹ) ਦੇ ਪਰਦੇ ਦੇ ਓਹਲੇ ਤੈਨੂੰ ਪਰਮਾਤਮਾ ਭੁੱਲ ਚੁਕਾ ਹੈ।੩।

ਹੇ ਨਾਨਕ! ਜਿਸ ਮਨੁੱਖ ਨੇ ਵੱਡੀ ਕਿਸਮਤ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਣਾ ਸ਼ੁਰੂ ਕਰ ਦਿੱਤਾ, ਸੰਤ ਜਨਾਂ ਦੀ ਸੰਗਤਿ ਵਿਚ ਰਹਿ ਕੇ ਉਸ ਨੇ ਪ੍ਰਭੂ (ਦਾ ਮਿਲਾਪ) ਹਾਸਲ ਕਰ ਲਿਆ।੪।੧੧।੧੬।

ਬਿਲਾਵਲੁ ਮਹਲਾ ੫ ॥ ਮਾਤ ਪਿਤਾ ਸੁਤ ਬੰਧਪ ਭਾਈ ॥ ਨਾਨਕ ਹੋਆ ਪਾਰਬ੍ਰਹਮੁ ਸਹਾਈ ॥੧॥ ਸੂਖ ਸਹਜ ਆਨੰਦ ਘਣੇ ॥ ਗੁਰੁ ਪੂਰਾ ਪੂਰੀ ਜਾ ਕੀ ਬਾਣੀ ਅਨਿਕ ਗੁਣਾ ਜਾ ਕੇ ਜਾਹਿ ਨ ਗਣੇ ॥੧॥ ਰਹਾਉ ॥ਸਗਲ ਸਰੰਜਾਮ ਕਰੇ ਪ੍ਰਭੁ ਆਪੇ ॥ ਭਏ ਮਨੋਰਥ ਸੋ ਪ੍ਰਭੁ ਜਾਪੇ ॥੨॥ ਅਰਥ ਧਰਮ ਕਾਮ ਮੋਖ ਕਾ ਦਾਤਾ ॥ ਪੂਰੀ ਭਈ ਸਿਮਰਿ ਸਿਮਰਿ ਬਿਧਾਤਾ ॥੩॥ ਸਾਧਸੰਗਿ ਨਾਨਕਿ ਰੰਗੁ ਮਾਣਿਆ ॥ ਘਰਿ ਆਇਆ ਪੂਰੈ ਗੁਰਿ ਆਣਿਆ ॥੪॥੧੨॥੧੭॥ {ਪੰਨਾ 805}

ਪਦਅਰਥ: ਮਾਤਮਾਂ। ਸੁਤਪੁੱਤਰ। ਬੰਧਪਰਿਸ਼ਤੇਦਾਰ। ਭਾਈਭਰਾ। ਨਾਨਕ ਸਹਾਈਨਾਨਕ ਦਾ ਮਦਦਗਾਰ।੧।

ਸਹਜਆਤਮਕ ਅਡੋਲਤਾ। ਘਣੇਬਹੁਤ। ਜਾ ਕੀਜਿਸ (ਗੁਰੂ) ਦੀ। ਜਾ ਕੇਜਿਸ (ਗੁਰੂ ਦੇ)੧।ਰਹਾਉ।

ਸਰੰਜਾਮਕੰਮ ਸਿਰੇ ਚਾੜ੍ਹਨ ਦੇ ਉੱਦਮ। ਸਗਲਸਾਰੇ। ਆਪੇਆਪ ਹੀ। ਜਾਪੇਜਪਿਆਂ।੨।

ਪੂਰੀ ਭਈਘਾਲ ਸਿਰੇ ਚੜ੍ਹ ਗਈ। ਸਿਮਰਿਸਿਮਰ ਕੇ। ਬਿਧਾਤਾਸਿਰਜਣਹਾਰ ਪ੍ਰਭੂ।੩।

ਨਾਨਕਿਨਾਨਕ ਨੇ। ਘਰਿਹਿਰਦੇਘਰ ਵਿਚ। ਗੁਰਿਗੁਰੂ ਨੇ। ਆਣਿਆਲਿਆਂਦਾ ਹੈ।੪।

ਅਰਥ: ਹੇ ਭਾਈ! ਜੇਹੜਾ ਗੁਰੂ (ਸਭ ਗੁਣਾਂ ਨਾਲ) ਭਰਪੂਰ ਹੈ, ਜਿਸ ਗੁਰੂ ਦੀ ਬਾਣੀ (ਆਤਮਕ ਆਨੰਦ ਨਾਲ) ਭਰਪੂਰ ਹੈ, ਜਿਸ ਗੁਰੂ ਦੇ ਅਨੇਕਾਂ ਹੀ ਗੁਣ ਹਨ ਜੋ ਗਿਣਨ-ਗੋਚਰੇ ਨਹੀਂ, (ਉਸ ਗੁਰੂ ਦੀ ਸਰਨ ਪਿਆਂ) ਆਤਮਕ ਅਡੋਲਤਾ ਦੇ ਅਨੇਕਾਂ ਸੁਖ ਆਨੰਦ ਮਿਲ ਜਾਂਦੇ ਹਨ।੧।ਰਹਾਉ।

ਹੇ ਭਾਈ! ਮਾਂ, ਪਿਉ, ਪੁੱਤਰ, ਰਿਸ਼ਤੇਦਾਰ, ਭਰਾ (ਇਹਨਾਂ ਸਭਨਾਂ ਵਾਂਗ) ਪਰਮਾਤਮਾ ਹੀ ਨਾਨਕ ਦਾ ਮਦਦਗਾਰ ਬਣਿਆ ਹੋਇਆ ਹੈ।੧।

ਹੇ ਭਾਈ! ਪ੍ਰਭੂ ਆਪ ਹੀ (ਸਰਨ ਪਏ ਮਨੁੱਖ ਦੇ) ਸਾਰੇ ਕੰਮ ਸਿਰੇ ਚਾੜ੍ਹਨ ਦੇ ਪ੍ਰਬੰਧ ਕਰਦਾ ਹੈ, ਉਸ ਪ੍ਰਭੂ ਦਾ ਨਾਮ ਜਪਿਆਂ ਮਨ ਦੀਆਂ ਸਾਰੀਆਂ ਕਾਮਨਾਂ ਪੂਰੀਆਂ ਹੋ ਜਾਂਦੀਆਂ ਹਨ।੨।

ਹੇ ਭਾਈ! (ਦੁਨੀਆ ਦੇ ਪ੍ਰਸਿੱਧ ਮੰਨੇ ਹੋਏ ਚਾਰ ਪਦਾਰਥਾਂ) ਧਰਮ ਅਰਥ ਕਾਮ ਮੋਖ ਦਾ ਦੇਣ ਵਾਲਾ ਪਰਮਾਤਮਾ ਆਪ ਹੀ ਹੈ। ਉਸ ਸਿਰਜਣਹਾਰ ਪ੍ਰਭੂ ਦਾ ਨਾਮ ਸਿਮਰ ਸਿਮਰ ਕੇ (ਸਿਮਰਨ ਦੀ) ਘਾਲ-ਕਮਾਈ ਸਫਲ ਹੋ ਜਾਂਦੀ ਹੈ।੩।

ਹੇ ਭਾਈ! ਨਾਨਕ ਨੇ (ਤਾਂ) ਗੁਰੂ ਦੀ ਸੰਗਤਿ ਵਿਚ ਰਹਿ ਕੇ ਆਤਮਕ ਆਨੰਦ ਮਾਣਿਆ ਹੈ, (ਗੁਰੂ ਦੀ ਕਿਰਪਾ ਨਾਲ) ਪਰਮਾਤਮਾ (ਨਾਨਕ ਦੇ) ਹਿਰਦੇ ਵਿਚ ਆ ਵੱਸਿਆ ਹੈ, ਪੂਰੇ ਗੁਰੂ ਨੇ ਲਿਆ ਕੇ ਵਸਾ ਦਿੱਤਾ ਹੈ।੪।੧੨।੧੭।

TOP OF PAGE

Sri Guru Granth Darpan, by Professor Sahib Singh