ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ

Page 807

ਬਿਲਾਵਲੁ ਮਹਲਾ ੫ ॥ ਜਿਸੁ ਊਪਰਿ ਹੋਵਤ ਦਇਆਲੁ ॥ ਹਰਿ ਸਿਮਰਤ ਕਾਟੈ ਸੋ ਕਾਲੁ ॥੧॥ ਰਹਾਉ ॥ਸਾਧਸੰਗਿ ਭਜੀਐ ਗੋਪਾਲੁ ॥ ਗੁਨ ਗਾਵਤ ਤੂਟੈ ਜਮ ਜਾਲੁ ॥੧॥ ਆਪੇ ਸਤਿਗੁਰੁ ਆਪੇ ਪ੍ਰਤਿਪਾਲ ॥ ਨਾਨਕੁ ਜਾਚੈ ਸਾਧ ਰਵਾਲ ॥੨॥੬॥੨੪॥ {ਪੰਨਾ 807}

ਪਦਅਰਥ: ਜਿਸੁ ਊਪਰਿਜਿਸ (ਮਨੁੱਖ) ਉੱਤੇ। ਸੋਉਹ ਮਨੁੱਖ। ਕਾਲੁਮੌਤ, ਮੌਤ ਦਾ ਡਰ, ਆਤਮਕ ਮੌਤ ਦੀ ਰਾਹੀਂ।੧।ਰਹਾਉ।

ਸਾਧ ਸੰਗਿਗੁਰੂ ਦੀ ਸੰਗਤਿ ਵਿਚ (ਟਿਕ ਕੇ)ਗੋਪਾਲੁਸ੍ਰਿਸ਼ਟੀ ਦਾ ਪਾਲਣਹਾਰ ਪ੍ਰਭੂ। ਗਾਵਤਗਾਂਦਿਆਂ। ਜਮੁ ਜਾਲੁਜਮ ਦਾ ਜਾਲ, ਆਤਮਕ ਮੌਤ ਦੀ ਫਾਹੀ।੧।

ਆਪੇ—(ਪ੍ਰਭੂ) ਆਪ ਹੀ। ਪ੍ਰਤਿਪਾਲਰੱਖਿਆ ਕਰਨ ਵਾਲਾ। ਜਾਚੈਮੰਗਦਾ ਹੈ {ਨੋਟ: ਲਫ਼ਜ਼ 'ਨਾਨਕ' ਅਤੇ 'ਨਾਨਕੁ' ਦੇ ਜੋੜ ਅਤੇ ਅਰਥ ਦਾ ਫ਼ਰਕ ਚੇਤੇ ਰੱਖੋ}ਸਾਧ ਰਵਾਲਗੁਰੂ ਦੇ ਚਰਨਾਂ ਦੀ ਧੂੜ।੨।

ਅਰਥ: (ਗੁਰੂ) ਜਿਸ ਮਨੁੱਖ ਉੱਤੇ ਦਇਆਵਾਨ ਹੁੰਦਾ ਹੈ, ਉਹ ਮਨੁੱਖ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਪਣਾ ਆਤਮਕ ਮੌਤ ਦਾ ਜਾਲ ਕੱਟ ਲੈਂਦਾ ਹੈ।੧।ਰਹਾਉ।

ਹੇ ਭਾਈ! ਗੁਰੂ ਦੀ ਸੰਗਤਿ ਵਿਚ ਟਿਕ ਕੇ ਜਗਤ-ਪਾਲਕ ਪ੍ਰਭੂ ਦਾ ਨਾਮ ਸਿਮਰਨਾ ਚਾਹੀਦਾ ਹੈ। ਪ੍ਰਭੂ ਦੇ ਗੁਣ ਗਾਂਦਿਆਂ ਗਾਂਦਿਆਂ ਜਮ ਦਾ ਜਾਲ ਟੁੱਟ ਜਾਂਦਾ ਹੈ।੧।

ਹੇ ਭਾਈ! (ਪ੍ਰਭੂ) ਆਪ ਹੀ ਗੁਰੂ (ਰੂਪ ਹੋ ਕੇ) ਆਪ ਹੀ (ਜੀਵਾਂ ਨੂੰ ਜਮ ਜਾਲ ਤੋਂ) ਬਚਾਣ ਵਾਲਾ ਹੈ। (ਤਾਹੀਏਂ) ਨਾਨਕ (ਸਦਾ) ਗੁਰੂ ਦੇ ਚਰਨਾਂ ਦੀ ਧੂੜ ਮੰਗਦਾ ਹੈ।੨।੬।੨੪।

ਬਿਲਾਵਲੁ ਮਹਲਾ ੫ ॥ ਮਨ ਮਹਿ ਸਿੰਚਹੁ ਹਰਿ ਹਰਿ ਨਾਮ ॥ ਅਨਦਿਨੁ ਕੀਰਤਨੁ ਹਰਿ ਗੁਣ ਗਾਮ ॥੧॥ ਐਸੀ ਪ੍ਰੀਤਿ ਕਰਹੁ ਮਨ ਮੇਰੇ ॥ ਆਠ ਪਹਰ ਪ੍ਰਭ ਜਾਨਹੁ ਨੇਰੇ ॥੧॥ ਰਹਾਉ ॥ਕਹੁ ਨਾਨਕ ਜਾ ਕੇ ਨਿਰਮਲ ਭਾਗ ॥ ਹਰਿ ਚਰਨੀ ਤਾ ਕਾ ਮਨੁ ਲਾਗ ॥੨॥੭॥੨੫॥ {ਪੰਨਾ 807}

ਪਦਅਰਥ: ਮਹਿਵਿਚ। ਸਿੰਚਹੁਸਿੰਜੋ, ਛੱਟੇ ਦਿਉ। ਅਨਦਿਨੁਹਰ ਰੋਜ਼। ਗਾਮਗਾਵੋ।੧।

ਮਨਹੇ ਮਨ! ਨੇਰੇਨੇੜੇ, ਅੰਗਸੰਗ (ਵੱਸਦਾ)ਜਾਨਹੁਸਮਝੋ।੧।ਰਹਾਉ।

ਨਾਨਕਹੇ ਨਾਨਕ! ਜਾ ਕੇਜਿਸ (ਮਨੁੱਖ) ਦੇ। ਤਾ ਕਾਉਸ ਦਾ।੨।

ਅਰਥ: ਹੇ ਮੇਰੇ ਮਨ! ਪਰਮਾਤਮਾ ਨਾਲ ਇਹੋ ਜਿਹਾ ਪਿਆਰ ਬਣਾ ਕਿ ਅੱਠੇ ਪਹਿਰ (ਹਰ ਵੇਲੇ) ਪਰਮਾਤਮਾ ਨੂੰ ਆਪਣੇ ਨੇੜੇ ਵੱਸਦਾ ਸਮਝ ਸਕੇਂ।੧।ਰਹਾਉ।

ਹੇ ਭਾਈ! ਆਪਣੇ ਮਨ ਵਿਚ ਸਦਾ ਪਰਮਾਤਮਾ ਦਾ ਨਾਮ-ਅੰਮ੍ਰਿਤ ਸਿੰਜਦਾ ਰਹੁ, ਅਤੇ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਿਆ ਕਰ, ਪਰਮਾਤਮਾ ਦੇ ਗੁਣ ਗਾਇਆ ਕਰ।੧।

ਹੇ ਨਾਨਕ! ਆਖ-ਜਿਸ ਮਨੁੱਖ ਦੇ ਚੰਗੇ ਭਾਗ (ਜਾਗਦੇ ਹਨ) ਉਸ ਦਾ ਮਨ ਪਰਮਾਤਮਾ ਦੇ ਚਰਨਾਂ ਵਿਚ ਗਿੱਝ ਜਾਂਦਾ ਹੈ।੨।੭।੨੫।

ਬਿਲਾਵਲੁ ਮਹਲਾ ੫ ॥ ਰੋਗੁ ਗਇਆ ਪ੍ਰਭਿ ਆਪਿ ਗਵਾਇਆ ॥ ਨੀਦ ਪਈ ਸੁਖ ਸਹਜ ਘਰੁ ਆਇਆ ॥੧॥ ਰਹਾਉ ॥ਰਜਿ ਰਜਿ ਭੋਜਨੁ ਖਾਵਹੁ ਮੇਰੇ ਭਾਈ ॥ ਅੰਮ੍ਰਿਤ ਨਾਮੁ ਰਿਦ ਮਾਹਿ ਧਿਆਈ ॥੧॥ ਨਾਨਕ ਗੁਰ ਪੂਰੇ ਸਰਨਾਈ ॥ ਜਿਨਿ ਅਪਨੇ ਨਾਮ ਕੀ ਪੈਜ ਰਖਾਈ ॥੨॥੮॥੨੬॥ {ਪੰਨਾ 807}

ਪਦਅਰਥ: ਪ੍ਰਭਿਪ੍ਰਭੂ ਨੇ। ਨੀਦ—(ਭਾਵ,) ਸ਼ਾਂਤੀ। ਸਹਜ ਘਰੁਆਤਮਕ ਅਡੋਲਤਾ ਦਾ ਟਿਕਾਣਾ।੧।ਰਹਾਉ।

ਰਜਿਰੱਜ ਕੇ। ਭਾਈਹੇ ਭਾਈ! ਅੰਮ੍ਰਿਤਆਤਮਕ ਜੀਵਨ ਦੇਣ ਵਾਲਾ। ਰਿਦੁਹਿਰਦਾ। ਧਿਆਈਧਿਆਇ।੧।

ਜਿਨਿਜਿਸ (ਗੁਰੂ) ਨੇ। ਪੈਜਲਾਜ, ਇੱਜ਼ਤ।੨।

ਅਰਥ: (ਹੇ ਭਾਈ! ਗੁਰੂ ਦੀ ਰਾਹੀਂ ਆਪਣੇ ਨਾਮ ਦੀ ਦਾਤਿ ਦੇ ਕੇ ਜਿਸ ਮਨੁੱਖ ਦਾ ਰੋਗ) ਪ੍ਰਭੂ ਨੇ ਆਪ ਦੂਰ ਕੀਤਾ ਹੈ, ਉਸੇ ਦਾ ਹੀ ਰੋਗ ਦੂਰ ਹੋਇਆ ਹੈ। (ਨਾਮ ਦੀ ਬਰਕਤ ਨਾਲ ਉਸ ਮਨੁੱਖ ਨੂੰ) ਆਤਮਕ ਸ਼ਾਂਤੀ ਮਿਲ ਜਾਂਦੀ ਹੈ, ਉਸ ਨੂੰ ਸੁਖ ਅਤੇ ਆਤਮਕ ਅਡੋਲਤਾ ਵਾਲੀ ਅਵਸਥਾ ਮਿਲ ਜਾਂਦੀ ਹੈ।੧।ਰਹਾਉ।

ਹੇ ਮੇਰੇ ਵੀਰ! (ਪਰਮਾਤਮਾ ਦਾ ਨਾਮ ਜਿੰਦ ਦੀ ਖ਼ੁਰਾਕ ਹੈ, ਇਹ) ਖ਼ੁਰਾਕ ਰੱਜ ਰੱਜ ਕੇ ਖਾਇਆ ਕਰ, ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਆਪਣੇ ਹਿਰਦੇ ਵਿਚ ਧਿਆਇਆ ਕਰ।੧।

ਹੇ ਨਾਨਕ! (ਆਖ-ਹੇ ਭਾਈ!) ਪੂਰੇ ਗੁਰੂ ਦੀ ਸਰਨ ਪਿਆ ਰਹੁ (ਗੁਰੂ ਸਰਨ-ਪਏ ਦੀ ਸਹੈਤਾ ਕਰਨ ਵਾਲਾ ਹੈ), ਤੇ ਉਸ ਗੁਰੂ ਨੇ (ਸਦਾ) ਆਪਣੇ ਇਸ ਨਾਮ ਦੀ ਲਾਜ ਪਾਲੀ ਹੈ।੭।੮।੨੬।

ਬਿਲਾਵਲੁ ਮਹਲਾ ੫ ॥ ਸਤਿਗੁਰ ਕਰਿ ਦੀਨੇ ਅਸਥਿਰ ਘਰ ਬਾਰ ॥ ਰਹਾਉ ॥ਜੋ ਜੋ ਨਿੰਦ ਕਰੈ ਇਨ ਗ੍ਰਿਹਨ ਕੀ ਤਿਸੁ ਆਗੈ ਹੀ ਮਾਰੈ ਕਰਤਾਰ ॥੧॥ ਨਾਨਕ ਦਾਸ ਤਾ ਕੀ ਸਰਨਾਈ ਜਾ ਕੋ ਸਬਦੁ ਅਖੰਡ ਅਪਾਰ ॥੨॥੯॥੨੭॥ {ਪੰਨਾ 807}

ਪਦਅਰਥ: ਸਤਿਗੁਰ ਘਰ ਬਾਰਗੁਰੂ ਦੇ ਘਰ, ਸਤਸੰਗ, ਸਾਧ ਸੰਗਤਿ। ਅਸਥਿਰਸਦਾ ਕਾਇਮ ਰਹਿਣ ਵਾਲੇ।ਰਹਾਉ।

ਨਿੰਦਨਿੰਦਾ। ਇਨ ਗ੍ਰਿਹਨ ਕੀਇਹਨਾਂ ਘਰਾਂ ਦੀ, ਸਤਸੰਗਾਂ ਦੀ, ਗੁਰਅਸਥਾਨਾਂ ਦੀ। ਆਗੈ ਹੀਪਹਿਲਾਂ ਹੀ। ਮਾਰੈਮਾਰ ਦੇਂਦਾ ਹੈ, ਆਤਮਕ ਮੌਤ ਦੇ ਦੇਂਦਾ ਹੈ।੧।

ਨਾਨਕਹੇ ਨਾਨਕ! ਤਾ ਕੀਉਸ (ਪਰਮਾਤਮਾ) ਦੀ। ਜਾ ਕੋ ਸਬਦੁਜਿਸ (ਪਰਮਾਤਮਾ) ਦਾ ਹੁਕਮ। ਅਖੰਡਕਦੇ ਨਾਹ ਨਾਸ ਹੋਣ ਵਾਲਾ, ਅਟੱਲ। ਅਪਾਰਬੇਅੰਤ।੨।

ਅਰਥ: ਹੇ ਭਾਈ! ਗੁਰੂ ਦੇ ਘਰਾਂ ਨੂੰ (ਸਾਧ ਸੰਗਤਿ-ਸੰਸਥਾ ਨੂੰ ਪਰਮਾਤਮਾ ਨੇ) ਸਦਾ ਕਾਇਮ ਰਹਿਣ ਵਾਲੇ ਬਣਾ ਦਿੱਤਾ ਹੋਇਆ ਹੈ (ਭਾਵ, ਸਾਧ ਸੰਗਤਿ ਹੀ ਸਦਾ ਲਈ ਐਸੇ ਅਸਥਾਨ ਹਨ ਜਿਥੇ ਪਰਮਾਤਮਾ ਨਾਲ ਮੇਲ ਹੋ ਸਕਦਾ ਹੈ)ਰਹਾਉ।

ਹੇ ਭਾਈ! ਜੇਹੜਾ ਭੀ ਮਨੁੱਖ ਇਹਨਾਂ ਘਰਾਂ ਦੀ (ਸਾਧ ਸੰਗਤਿ ਦੀ) ਨਿੰਦਾ ਕਰਦਾ ਹੈ (ਭਾਵ, ਜੇਹੜਾ ਭੀ ਮਨੁੱਖ ਸਤਸੰਗ ਤੋਂ ਨਫ਼ਰਤ ਕਰਦਾ ਹੈ) ਉਸ ਮਨੁੱਖ ਨੂੰ ਪਰਮਾਤਮਾ ਨੇ ਪਹਿਲਾਂ ਹੀ ਆਤਮਕ ਮੌਤ ਦਿੱਤੀ ਹੁੰਦੀ ਹੈ (ਉਹ ਮਨੁੱਖ ਪਹਿਲਾਂ ਹੀ ਆਤਮਕ ਤੌਰ ਤੇ ਮੋਇਆ ਹੋਇਆ ਹੁੰਦਾ ਹੈ)੧।

ਹੇ ਨਾਨਕ! ਜਿਸ ਪਰਮਾਤਮਾ ਦਾ ਹੁਕਮ ਅਟੱਲ ਹੈ ਤੇ ਬੇਅੰਤ ਹੈ ਉਸ ਪਰਮਾਤਮਾ ਦੀ ਸਰਨ ਵਿਚ (ਸਾਧ ਸੰਗਤਿ ਦੀ ਬਰਕਤਿ ਨਾਲ ਹੀ ਆ ਸਕੀਦਾ ਹੈ)੨।੯।੨੭।

ਬਿਲਾਵਲੁ ਮਹਲਾ ੫ ॥ ਤਾਪ ਸੰਤਾਪ ਸਗਲੇ ਗਏ ਬਿਨਸੇ ਤੇ ਰੋਗ ॥ ਪਾਰਬ੍ਰਹਮਿ ਤੂ ਬਖਸਿਆ ਸੰਤਨ ਰਸ ਭੋਗ ॥ ਰਹਾਉ ॥ਸਰਬ ਸੁਖਾ ਤੇਰੀ ਮੰਡਲੀ ਤੇਰਾ ਮਨੁ ਤਨੁ ਆਰੋਗ ॥ ਗੁਨ ਗਾਵਹੁ ਨਿਤ ਰਾਮ ਕੇ ਇਹ ਅਵਖਦ ਜੋਗ ॥੧॥ ਆਇ ਬਸਹੁ ਘਰ ਦੇਸ ਮਹਿ ਇਹ ਭਲੇ ਸੰਜੋਗ ॥ ਨਾਨਕ ਪ੍ਰਭ ਸੁਪ੍ਰਸੰਨ ਭਏ ਲਹਿ ਗਏ ਬਿਓਗ ॥੨॥੧੦॥੨੮॥ {ਪੰਨਾ 807}

ਪਦਅਰਥ: ਸਗਲੇਸਾਰੇ। ਤੇਉਹ (ਸਾਰੇ) {ਨੋਟ:ਲਫ਼ਜ਼ 'ਤੇ' ਅਤੇ 'ਤੈ' ਦਾ ਫ਼ਰਕ ਚੇਤੇ ਰੱਖਣਜੋਗ ਹੈ। ਜਦੋਂ ਲਫ਼ਜ਼ 'ਤੇ' ਪੜਨਾਂਵ ਹੈ ਤਦੋਂ ਇਸ ਦਾ ਅਰਥ ਹੈ ਉਹ (ਬਹੁ-ਵਚਨ)ਜਦੋਂ ਇਹ ਸੰਬੰਧਕ ਹੈ, ਅਰਥ ਹੈ 'ਤੋਂ''ਤੈ' ਦਾ ਅਰਥ ਹੈ 'ਅਤੇ'}ਤੂਤੈਨੂੰ। ਪਾਰਬ੍ਰਹਮਿਪਾਰਬ੍ਰਹਮ ਨੇ। ਸੰਤਨ ਰਸ ਭੋਗਸੰਤਾਂ ਵਾਲੇ ਆਤਮਕ ਆਨੰਦ ਮਾਣ।ਰਹਾਉ।

ਤੇਰੀ ਮੰਡਲੀਤੇਰੇ ਸਾਥੀ। ਆਰੋਗਅਰੋਗ, ਰੋਗਰਹਿਤ। ਅਵਖਦਦਵਾਈ। ਜੋਗਫਬਵੀਂ, ਠੀਕ।੧।

ਆਇਆ ਕੇ। ਘਰ ਦੇਸ ਮਹਿਹਿਰਦੇਘਰ ਵਿਚ, ਹਿਰਦੇਦੇਸ ਵਿਚ। ਭਲੇ ਸੰਜੋਗਮਿਲਾਪ ਦੇ ਚੰਗੇ ਅਵਸਰ। ਬਿਓਗਵਿਛੋੜੇ।੨।

ਅਰਥ: (ਹੇ ਭਾਈ! ਜੇ) ਤੇਰੇ ਉਤੇ ਪਰਮਾਤਮਾ ਨੇ ਬਖ਼ਸ਼ਸ਼ ਕੀਤੀ ਹੈ, ਤਾਂ ਤੂੰ ਸੰਤਾਂ ਵਾਲੇ (ਨਾਮ-ਸਿਮਰਨ ਦੇ) ਆਤਮਕ ਆਨੰਦ ਮਾਣ। (ਜੇਹੜਾ ਮਨੁੱਖ ਇਹ ਆਤਮਕ ਆਨੰਦ ਮਾਣਦਾ ਹੈ, ਉਸ ਦੇ) ਸਾਰੇ ਦੁੱਖ ਸਾਰੇ ਕਲੇਸ਼ ਅਤੇ ਹੋਰ ਸਾਰੇ ਰੋਗ ਨਾਸ ਹੋ ਜਾਂਦੇ ਹਨ।ਰਹਾਉ।

ਹੇ ਭਾਈ! ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹੁ, (ਤਾਪ ਸੰਤਾਪ ਅਤੇ ਰੋਗ ਆਦਿਕਾਂ ਨੂੰ ਦੂਰ ਕਰਨ ਲਈ) ਇਹ ਦਵਾਈ ਫਬਵੀਂ ਹੈ। (ਜੇ ਤੂੰ ਨਾਮ-ਸਿਮਰਨ ਦੀ ਇਹ ਦਵਾਈ ਵਰਤਦਾ ਰਹੇਂਗਾ, ਤਾਂ) ਸਾਰੇ ਸੁਖ ਤੇਰੇ ਸਾਥੀ ਬਣੇ ਰਹਿਣਗੇ, ਤੇਰਾ ਮਨ ਰੋਗਾਂ ਤੋਂ ਬਚਿਆ ਰਹੇਗਾ, ਤੇਰਾ ਸਰੀਰ ਰੋਗਾਂ ਤੋਂ ਬਚਿਆ ਰਹੇਗਾ।੧।

ਹੇ ਭਾਈ! (ਮਨੁੱਖਾ ਜੀਵਨ ਵਾਲੇ ਦਿਨ ਹੀ ਪਰਮਾਤਮਾ ਨਾਲ) ਮਿਲਾਪ ਪੈਦਾ ਕਰਨ ਦੇ ਚੰਗੇ ਅਵਸਰ ਹਨ (ਜਿਤਨਾ ਚਿਰ ਇਹ ਜਨਮ ਮਿਲਿਆ ਹੋਇਆ ਹੈ, ਬਾਹਰ ਭਟਕਣਾ ਛਡ ਕੇ) ਆਪਣੇ ਹਿਰਦੇ-ਘਰ ਦੇਸ ਵਿਚ ਆ ਕੇ ਟਿਕਿਆ ਰਹੁ। ਹੇ ਨਾਨਕ! (ਆਖ-) ਜਿਸ ਮਨੁੱਖ ਉਤੇ ਪ੍ਰਭੂ ਜੀ ਦਇਆਵਾਨ ਹੋ ਜਾਂਦੇ ਹਨ, (ਪ੍ਰਭੂ ਨਾਲੋਂ ਉਸ ਦੇ) ਸਾਰੇ ਵਿਛੋੜੇ ਦੂਰ ਹੋ ਜਾਂਦੇ ਹਨ।੨।੧੦।੨੮।

ਬਿਲਾਵਲੁ ਮਹਲਾ ੫ ॥ ਕਾਹੂ ਸੰਗਿ ਨ ਚਾਲਹੀ ਮਾਇਆ ਜੰਜਾਲ ॥ ਊਠਿ ਸਿਧਾਰੇ ਛਤ੍ਰਪਤਿ ਸੰਤਨ ਕੈ ਖਿਆਲ ॥ ਰਹਾਉ ॥ਅਹੰਬੁਧਿ ਕਉ ਬਿਨਸਨਾ ਇਹ ਧੁਰ ਕੀ ਢਾਲ ॥ ਬਹੁ ਜੋਨੀ ਜਨਮਹਿ ਮਰਹਿ ਬਿਖਿਆ ਬਿਕਰਾਲ ॥੧॥ ਸਤਿ ਬਚਨ ਸਾਧੂ ਕਹਹਿ ਨਿਤ ਜਪਹਿ ਗੁਪਾਲ ॥ ਸਿਮਰਿ ਸਿਮਰਿ ਨਾਨਕ ਤਰੇ ਹਰਿ ਕੇ ਰੰਗ ਲਾਲ ॥੨॥੧੧॥੨੯॥ {ਪੰਨਾ 807}

ਪਦਅਰਥ: ਕਾਹੂ ਸੰਗਿਕਿਸੇ ਦੇ ਭੀ ਨਾਲ। ਨ ਚਾਲਹੀਨ ਚਾਲਹਿ, ਨਹੀਂ ਚੱਲਦੇ। ਜੰਜਾਲਖਲਜਗਨ, ਬਖੇੜੇ, ਖਿਲਾਰੇ। ਊਠਿਉੱਠ ਕੇ, ਛੱਡ ਕੇ। ਸਿਧਾਰੇਤੁਰ ਪਏ। ਛਤ੍ਰ ਪਤਿਛਤ੍ਰ ਦੇ ਮਾਲਕ, ਰਾਜੇ ਮਹਾਰਾਜੇ। ਸੰਤਨ ਕੈਸੰਤ ਜਨਾਂ ਦੇ ਮਨ ਵਿਚ। ਖਿਆਲ—(ਇਹ) ਨਿਸ਼ਚਾ।ਰਹਾਉ।

ਅਹੁੰਬਧਿਹਉਮੈ ਵਾਲੀ ਬੁੱਧੀ। ਕਉਨੂੰ। ਬਿਨਸਨਾ—(ਆਤਮਕ) ਮੌਤ। ਢਾਲਮਰਯਾਦਾ, ਰੀਤ। ਜਨਮਹਿਜੰਮਦੇ ਹਨ। ਮਰਹਿਮਰਦੇ ਹਨ। ਬਿਖਿਆਮਾਇਆ। ਬਿਕਰਾਲਭਿਆਨਕ।੧।

ਸਤਿ ਬਚਨਪ੍ਰਭੂ ਦੀ ਸਿਫ਼ਤਿ-ਸਾਲਾਹ। ਕਹਹਿਉਚਾਰਦੇ ਹਨ। ਸਿਮਰਿਸਿਮਰ ਕੇ। ਤਰੇ—(ਸੰਸਾਰਸਮੁੰਦਰ ਤੋਂ) ਪਾਰ ਲੰਘ ਗਏ।੨।

ਅਰਥ: ਹੇ ਭਾਈ! ਸੰਤ ਜਨਾਂ ਦੇ ਮਨ ਵਿਚ (ਸਦਾ ਇਹ) ਯਕੀਨ ਬਣਿਆ ਰਹਿੰਦਾ ਹੈ ਕਿ ਮਾਇਆ ਦੇ ਖਿਲਾਰੇ ਕਿਸੇ ਭੀ ਮਨੁੱਖ ਦੇ ਨਾਲ ਨਹੀਂ ਜਾਂਦੇ। ਰਾਜੇ ਮਹਾਰਾਜੇ ਭੀ (ਮੌਤ ਆਉਣ ਤੇ) ਇਹਨਾਂ ਨੂੰ ਛੱਡ ਕੇ ਤੁਰ ਪੈਂਦੇ ਹਨ (ਇਸ ਵਾਸਤੇ ਸੰਤ ਜਨ ਸਦਾ ਪਰਮਾਤਮਾ ਦਾ ਨਾਮ ਸਿਮਰਦੇ ਹਨ)ਰਹਾਉ।

(ਹੇ ਭਾਈ! ਮਾਇਆ ਦੇ ਮੋਹ ਵਿਚ ਫਸ ਕੇ ਹਰ ਵੇਲੇ ਇਹ ਧਾਰਨ ਵਾਲੇ ਨੂੰ ਕਿ ਮੈਂ ਵੱਡਾ ਬਣ ਜਾਵਾਂ ਮੈਂ ਵੱਡਾ ਬਣ ਜਾਵਾਂ-ਇਸ) ਮੈਂ ਮੈਂ ਦੀ ਹੀ ਸੂਝ ਵਾਲੇ ਨੂੰ (ਜ਼ਰੂਰ) ਆਤਮਕ ਮੌਤ ਮਿਲਦੀ ਹੈ-ਇਹ ਮਰਯਾਦਾ ਧੁਰ-ਦਰਗਾਹ ਤੋਂ ਚਲੀ ਆ ਰਹੀ ਹੈ। ਮਾਇਆ ਦੇ ਮੋਹ ਦੇ ਇਹੀ ਭਿਆਨਕ ਨਤੀਜੇ ਹੁੰਦੇ ਹਨ ਕਿ ਮਾਇਆ-ਗ੍ਰਸੇ ਮਨੁੱਖ ਸਦਾ ਅਨੇਕਾਂ ਜੂਨਾਂ ਵਿਚ ਜੰਮਦੇ ਮਰਦੇ ਰਹਿੰਦੇ ਹਨ।੧।

ਹੇ ਨਾਨਕ! ਗੁਰਮੁਖ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ, ਸਦਾ ਜਗਤ ਦੇ ਪਾਲਣਹਾਰ ਪ੍ਰਭੂ ਦਾ ਨਾਮ ਜਪਦੇ ਹਨ। ਪਰਮਾਤਮਾ ਦੇ ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੀਜ ਕੇ ਸੰਤ ਜਨ ਸਦਾ ਪ੍ਰਭੂ ਦਾ ਨਾਮ ਸਿਮਰ ਕੇ (ਸੰਸਾਰ-ਸਮੁੰਦਰ ਤੋਂ, ਮਾਇਆ ਦੇ ਮੋਹ ਤੋਂ) ਪਾਰ ਲੰਘ ਜਾਂਦੇ ਹਨ।੨।੧੧।

ਬਿਲਾਵਲੁ ਮਹਲਾ ੫ ॥ ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥ ਸਦਾ ਸਹਾਈ ਸੰਗਿ ਪ੍ਰਭ ਅੰਮ੍ਰਿਤ ਗੁਣ ਚੀਨ ॥ ਰਹਾਉ ॥ਜੈ ਜੈ ਕਾਰੁ ਜਗਤ੍ਰ ਮਹਿ ਲੋਚਹਿ ਸਭਿ ਜੀਆ ॥ ਸੁਪ੍ਰਸੰਨ ਭਏ ਸਤਿਗੁਰ ਪ੍ਰਭੂ ਕਛੁ ਬਿਘਨੁ ਨ ਥੀਆ ॥੧॥ ਜਾ ਕਾ ਅੰਗੁ ਦਇਆਲ ਪ੍ਰਭ ਤਾ ਕੇ ਸਭ ਦਾਸ ॥ ਸਦਾ ਸਦਾ ਵਡਿਆਈਆ ਨਾਨਕ ਗੁਰ ਪਾਸਿ ॥੨॥੧੨॥੩੦॥ {ਪੰਨਾ 807-808}

ਪਦਅਰਥ: ਸਹਜਆਤਮਕ ਅਡੋਲਤਾ। ਸਹਜ ਸਮਾਧਿਆਤਮਕ ਅਡੋਲਤਾ ਦੀ ਲੀਨਤਾ, ਆਤਮਕ ਅਡੋਲਤਾ ਵਿਚ ਇਕ-ਰਸ ਟਿਕਾਉ। ਗੁਰਿਗੁਰੂ ਨੇ। ਦੀਨਦੇ ਦਿੱਤੇ। ਸੰਗਿਨਾਲ। ਅੰਮ੍ਰਿਤਆਤਮਕ ਜੀਵਨ ਦੇਣ ਵਾਲੇ। ਚੀਨ੍ਹ੍ਹਵਿਚਾਰੇ ਹਨ {ਅੱਖਰ '' ਦੇ ਨਾਲ ਅੱਧਾ '' ਹੈ}ਰਹਾਉ।

ਜੈ ਜੈਕਾਰੁਸੋਭਾ ਹੀ ਸੋਭਾ। ਜਗਤ੍ਰ ਮਹਿਜਗਤ ਵਿਚ। ਲੋਚਹਿਲੋਚਦੇ ਹਨ, ਚਾਹੁੰਦੇ ਹਨ। ਸਭਿਸਾਰੇ। ਬਿਘਨੁਰੁਕਾਵਟ।੧।

ਜਾ ਕਾਜਿਸ (ਮਨੁੱਖ) ਦਾ। ਅੰਗੁਪੱਖ। ਗੁਰ ਪਾਸਿਗੁਰੂ ਦੇ ਕੋਲ (ਰਿਹਾਂ)੨।

ਅਰਥ: (ਹੇ ਭਾਈ! ਜਿਸ ਮਨੁੱਖ ਉੱਤੇ ਗੁਰੂ ਦਇਆਵਾਨ ਹੁੰਦਾ ਹੈ, ਉਸ ਨੂੰ) ਪੂਰੇ ਗੁਰੂ ਨੇ ਆਤਮਕ ਅਡੋਲਤਾ ਵਿਚ ਇਕ-ਰਸ ਟਿਕਾਉ ਦੇ ਸਾਰੇ ਸੁਖ ਆਨੰਦ ਦੇ ਦਿੱਤੇ। ਪ੍ਰਭੂ ਉਸ ਮਨੁੱਖ ਦਾ ਮਦਦਗਾਰ ਬਣਿਆ ਰਹਿੰਦਾ ਹੈ, ਉਸ ਦੇ ਅੰਗ-ਸੰਗ ਰਹਿੰਦਾ ਹੈ, ਉਹ ਮਨੁੱਖ ਪ੍ਰਭੂ ਦੇ ਆਤਮਕ ਜੀਵਨ ਦੇਣ ਵਾਲੇ ਗੁਣ (ਆਪਣੇ ਮਨ ਵਿਚ) ਵਿਚਾਰਦਾ ਰਹਿੰਦਾ ਹੈ।ਰਹਾਉ।

ਹੇ ਭਾਈ! ਜਿਸ ਮਨੁੱਖ ਉਤੇ ਗੁਰੂ ਪਰਮਾਤਮਾ ਚੰਗੀ ਤਰ੍ਹਾਂ ਪ੍ਰਸੰਨ ਹੋ ਗਏ, ਉਸ ਮਨੁੱਖ ਦੇ ਜੀਵਨ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ, ਸਾਰੇ ਜਗਤ ਵਿਚ ਹਰ ਥਾਂ ਉਸ ਦੀ ਸੋਭਾ ਹੁੰਦੀ ਹੈ, (ਜਗਤ ਦੇ) ਸਾਰੇ ਜੀਵ (ਉਸ ਦਾ ਦਰਸਨ ਕਰਨਾ) ਚਾਹੁੰਦੇ ਹਨ।੧।

ਹੇ ਭਾਈ! ਦਇਆ ਦਾ ਸੋਮਾ ਪ੍ਰਭੂ ਜਿਸ (ਮਨੁੱਖ) ਦਾ ਪੱਖ ਕਰਦਾ ਹੈ, ਸਭ ਜੀਵ ਉਸ ਦੇ ਸੇਵਕ ਹੋ ਜਾਂਦੇ ਹਨ। ਹੇ ਨਾਨਕ! ਗੁਰੂ ਦੇ ਚਰਨਾਂ ਵਿਚ ਰਿਹਾਂ ਸਦਾ ਹੀ ਆਦਰ-ਮਾਣ ਮਿਲਦਾ ਹੈ।੨।੧੨।੩੦।

TOP OF PAGE

Sri Guru Granth Darpan, by Professor Sahib Singh