ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ

Page 813

ਬਿਲਾਵਲੁ ਮਹਲਾ ੫ ॥ ਮਹਾ ਤਪਤਿ ਤੇ ਭਈ ਸਾਂਤਿ ਪਰਸਤ ਪਾਪ ਨਾਠੇ ॥ ਅੰਧ ਕੂਪ ਮਹਿ ਗਲਤ ਥੇ ਕਾਢੇ ਦੇ ਹਾਥੇ ॥੧॥ ਓਇ ਹਮਾਰੇ ਸਾਜਨਾ ਹਮ ਉਨ ਕੀ ਰੇਨ ॥ ਜਿਨ ਭੇਟਤ ਹੋਵਤ ਸੁਖੀ ਜੀਅ ਦਾਨੁ ਦੇਨ ॥੧॥ ਰਹਾਉ ॥ਪਰਾ ਪੂਰਬਲਾ ਲੀਖਿਆ ਮਿਲਿਆ ਅਬ ਆਇ ॥ ਬਸਤ ਸੰਗਿ ਹਰਿ ਸਾਧ ਕੈ ਪੂਰਨ ਆਸਾਇ ॥੨॥ ਭੈ ਬਿਨਸੇ ਤਿਹੁ ਲੋਕ ਕੇ ਪਾਏ ਸੁਖ ਥਾਨ ॥ ਦਇਆ ਕਰੀ ਸਮਰਥ ਗੁਰਿ ਬਸਿਆ ਮਨਿ ਨਾਮ ॥੩॥ ਨਾਨਕ ਕੀ ਤੂ ਟੇਕ ਪ੍ਰਭ ਤੇਰਾ ਆਧਾਰ ॥ ਕਰਣ ਕਾਰਣ ਸਮਰਥ ਪ੍ਰਭ ਹਰਿ ਅਗਮ ਅਪਾਰ ॥੪॥੧੯॥੪੯॥ {ਪੰਨਾ 813}

ਪਦਅਰਥ: ਤਪਤਿ—(ਵਿਕਾਰਾਂ ਦੀ) ਤਪਸ਼। ਸਾਂਤਿਸ਼ਾਂਤੀ, ਸੀਤਲਤਾ। ਪਰਸਤਛੁੰਹਦਿਆਂ। ਅੰਧ ਕੂਪਹਨੇਰਾ ਖੂਹ। ਦੇਦੇ ਕੇ।੧।

ਓਇ—{ਲਫ਼ਜ਼ 'ਓਹ' ਤੋਂ ਬਹੁ-ਵਚਨ} ਉਹ ਸੰਤ ਜਨ। ਸਾਜਨਾਸੱਜਣ, ਮਿੱਤਰ। ਰੇਨਚਰਨਧੂੜ। ਭੇਟਤਮਿਲਿਆਂ। ਜੀਅ ਦਾਨੁਆਤਮਕ ਜੀਵਨ ਦੀ ਦਾਤਿ। ਦੇਨਦੇਨਿ, ਦੇਂਦੇ ਹਨ।੧।ਰਹਾਉ।

ਪਰਾ ਪੂਰਬਲਾਬਹੁਤ ਜਨਮਾਂ ਦਾ। ਅਬਹੁਣ ਜਦੋਂ ਹਰਿਸਾਧ ਮਿਲਿਆ ਹੈ। ਸੰਗਿਨਾਲ। ਹਰਿ ਸਾਧ ਕੈ ਸੰਗਿਪ੍ਰਭੂ ਦੇ ਭਗਤ ਨਾਲ। ਆਸਾਇਆਸਾਂ।੨।

ਭੈ—{ਲਫ਼ਜ਼ 'ਭਉ' ਤੋਂ ਬਹੁ-ਵਚਨ} ਸਾਰੇ ਡਰ। ਤਿਹੁ ਲੋਕ ਕੇਤਿੰਨਾਂ ਭਵਨਾਂ ਦੇ, ਸਾਰੇ ਜਗਤ ਦੇ। ਸੁਖ ਥਾਨਸੁਖ ਦੇਣ ਵਾਲਾ ਥਾਂ, ਸਾਧ ਸੰਗਤਿ। ਗੁਰਿਗੁਰੂ ਨੇ। ਸਮਰਥਸਭ ਕੁਝ ਕਰ ਸਕਣ ਵਾਲਾ। ਮਨਿਮਨ ਵਿਚ।੩।

ਟੇਕਓਟ, ਸਹਾਰਾ। ਪ੍ਰਭਹੇ ਪ੍ਰਭੂ! ਆਧਾਰਆਸਰਾ। ਕਰਣ ਕਾਰਣਜਗਤ ਦਾ ਕਾਰਨ, ਜਗਤ ਦਾ ਮੂਲ। ਅਗਮਅਪਹੁੰਚ। ਅਪਾਰਬੇਅੰਤ।੪।

ਅਰਥ: ਹੇ ਭਾਈ! ਜਿਨ੍ਹਾਂ ਨੂੰ ਮਿਲਿਆਂ (ਮੇਰਾ ਮਨ) ਆਨੰਦ ਨਾਲ ਭਰਪੂਰ ਹੋ ਜਾਂਦਾ ਹੈ, ਜੇਹੜੇ (ਮੈਨੂੰ) ਆਤਮਕ ਜੀਵਨ ਦੀ ਦਾਤਿ ਦੇਂਦੇ ਹਨ, ਉਹ (ਸੰਤ ਜਨ ਹੀ) ਮੇਰੇ (ਅਸਲ) ਮਿੱਤਰ ਹਨ, ਮੈਂ ਉਹਨਾਂ ਦੇ ਚਰਨਾਂ ਦੀ ਧੂੜ (ਲੋਚਦਾ) ਹਾਂ।੧।ਰਹਾਉ।

ਹੇ ਭਾਈ! (ਉਹਨਾਂ ਸੰਤ ਜਨਾਂ ਦੇ ਪੈਰ) ਪਰਸਿਆਂ ਸਾਰੇ ਪਾਪ ਨਾਸ ਹੋ ਜਾਂਦੇ ਹਨ, ਮਨ ਵਿਚ ਵਿਕਾਰਾਂ ਦੀ ਭਾਰੀ ਤਪਸ਼ ਤੋਂ ਸ਼ਾਂਤੀ ਬਣ ਜਾਂਦੀ ਹੈ। ਜੇਹੜੇ ਮਨੁੱਖ (ਵਿਕਾਰਾਂ ਪਾਪਾਂ ਦੇ) ਘੁੱਪ ਹਨੇਰੇ ਖੂਹ ਵਿਚ ਗਲ-ਸੜ ਰਹੇ ਹੁੰਦੇ ਹਨ, ਉਹਨਾਂ ਨੂੰ (ਉਹ ਸੰਤ ਜਨ ਆਪਣਾ) ਹੱਥ ਦੇ ਕੇ (ਉਸ ਖੂਹ ਵਿਚੋਂ) ਕੱਢ ਲੈਂਦੇ ਹਨ।੧।

ਹੇ ਭਾਈ! ਇਸ ਮਨੁੱਖਾ ਜਨਮ ਵਿਚ (ਜਦੋਂ ਕਿਸੇ ਮਨੁੱਖ ਨੂੰ ਕੋਈ ਸੰਤ ਜਨ ਮਿਲ ਪੈਂਦਾ ਹੈ, ਤਾਂ) ਬੜੇ ਪੂਰਬਲੇ ਜਨਮ ਤੋਂ ਉਸ ਦੇ ਮੱਥੇ ਉਤੇ ਲਿਖਿਆ ਲੇਖ ਉਘੜ ਪੈਂਦਾ ਹੈ। ਪ੍ਰਭੂ ਦੇ ਸੇਵਕ-ਜਨ ਦੀ ਸੰਗਤਿ ਵਿਚ ਵੱਸਦਿਆਂ (ਉਸ ਮਨੁੱਖ ਦੀਆਂ ਸਾਰੀਆਂ ਆਸਾਂ ਪੂਰੀਆਂ ਹੋ ਜਾਂਦੀਆਂ ਹਨ।੨।

ਹੇ ਭਾਈ! ਸਭ ਕੁਝ ਕਰ ਸਕਣ ਵਾਲੇ ਗੁਰੂ ਨੇ ਜਿਸ ਮਨੁੱਖ ਉਤੇ ਦਇਆ ਕੀਤੀ, ਉਸ ਦੇ ਮਨ ਵਿਚ ਪ੍ਰਭੂ ਦਾ ਨਾਮ ਵੱਸ ਪੈਂਦਾ ਹੈ, ਸਾਰੇ ਜਗਤ ਨੂੰ ਡਰਾਣ ਵਾਲੇ (ਉਸ ਦੇ) ਸਾਰੇ ਡਰ ਨਾਸ ਹੋ ਜਾਂਦੇ ਹਨ (ਕਿਉਂਕਿ ਗੁਰੂ ਦੀ ਕਿਰਪਾ ਨਾਲ) ਉਸ ਨੂੰ ਸੁਖਾਂ ਦਾ ਟਿਕਾਣਾ (ਸਾਧ-ਸੰਗ) ਮਿਲ ਜਾਂਦਾ ਹੈ।੩।

ਹੇ ਜਗਤ ਦੇ ਮੂਲ ਪ੍ਰਭੂ! ਹੇ ਸਾਰੀਆਂ ਤਾਕਤਾਂ ਦੇ ਮਾਲਕ ਪ੍ਰਭੂ! ਹੇ ਅਪਹੁੰਚ ਹਰੀ! ਹੇ ਬੇਅੰਤ ਹਰੀ! ਨਾਨਕ ਦੀ ਤੂੰ ਹੀ ਓਟ ਹੈਂ, ਨਾਨਕ ਦਾ ਤੂੰ ਹੀ ਆਸਰਾ ਹੈਂ (ਮੈਨੂੰ ਨਾਨਕ ਨੂੰ ਭੀ ਗੁਰੂ ਮਿਲਾ, ਸੰਤ ਜਨ ਮਿਲਾ)੪।੧੯।੪੯।

ਬਿਲਾਵਲੁ ਮਹਲਾ ੫ ॥ ਸੋਈ ਮਲੀਨੁ ਦੀਨੁ ਹੀਨੁ ਜਿਸੁ ਪ੍ਰਭੁ ਬਿਸਰਾਨਾ ॥ ਕਰਨੈਹਾਰੁ ਨ ਬੂਝਈ ਆਪੁ ਗਨੈ ਬਿਗਾਨਾ ॥੧॥ ਦੂਖੁ ਤਦੇ ਜਦਿ ਵੀਸਰੈ ਸੁਖੁ ਪ੍ਰਭ ਚਿਤਿ ਆਏ ॥ ਸੰਤਨ ਕੈ ਆਨੰਦੁ ਏਹੁ ਨਿਤ ਹਰਿ ਗੁਣ ਗਾਏ ॥੧॥ ਰਹਾਉ ॥ ਊਚੇ ਤੇ ਨੀਚਾ ਕਰੈ ਨੀਚ ਖਿਨ ਮਹਿ ਥਾਪੈ ॥ ਕੀਮਤਿ ਕਹੀ ਨ ਜਾਈਐ ਠਾਕੁਰ ਪਰਤਾਪੈ ॥੨॥ ਪੇਖਤ ਲੀਲਾ ਰੰਗ ਰੂਪ ਚਲਨੈ ਦਿਨੁ ਆਇਆ ॥ ਸੁਪਨੇ ਕਾ ਸੁਪਨਾ ਭਇਆ ਸੰਗਿ ਚਲਿਆ ਕਮਾਇਆ ॥੩॥ ਕਰਣ ਕਾਰਣ ਸਮਰਥ ਪ੍ਰਭ ਤੇਰੀ ਸਰਣਾਈ ॥ ਹਰਿ ਦਿਨਸੁ ਰੈਣਿ ਨਾਨਕੁ ਜਪੈ ਸਦ ਸਦ ਬਲਿ ਜਾਈ ॥੪॥੨੦॥੫੦॥ {ਪੰਨਾ 813}

ਪਦਅਰਥ: ਸੋਈਉਹੀ ਮਨੁੱਖ। ਮਲੀਨੁਮੈਲਾ, ਗੰਦਾ। ਦੀਨੁਕੰਗਾਲ। ਹੀਨੁਨੀਚ। ਆਪੁਆਪਣੇ ਆਪ ਨੂੰ। ਗਨੈਸਮਝਦਾ ਹੈ, ਖ਼ਿਆਲ ਕਰਦਾ ਹੈ। ਬਿਗਾਨਾਬੇਗਿਆਨਾ, ਮੂਰਖ।੧।

ਤਦੇਤਦੋਂ ਹੀ। ਜਦਿਜਦੋਂ। ਚਿਤਿਚਿੱਤ ਵਿਚ। ਪ੍ਰਭ ਚਿਤਿ ਆਏਪ੍ਰਭੂ ਚਿੱਤ ਵਿਚ ਆਇਆਂ। ਗਾਏਗਾਂਦਾ ਹੈ।੧।ਰਹਾਉ।

ਤੇਤੋਂ। ਖਿਨ ਮਹਿਤੁਰਤ। ਥਾਪੈਗੱਦੀ ਤੇ ਬਿਠਾ ਦੇਂਦਾ ਹੈ, ਇੱਜ਼ਤ ਵਾਲਾ ਬਣਾ ਦੇਂਦਾ ਹੈ। ਠਾਕੁਰ ਪਰਤਾਪੈਠਾਕੁਰ ਦੇ ਪਰਤਾਪ ਦੀ।੨।

ਲੀਲਾਖੇਲ ਤਮਾਸੇ। ਸੁਪਨੇ ਕਾ ਸੁਪਨਾ ਭਇਆਜੇਹੜੀ ਚੀਜ਼ ਹੈ ਹੀ ਸੀ ਸੁਪਨਾ, ਉਹ ਆਖ਼ਰ ਸੁਪਨਾ ਹੀ ਬਣ ਗਈ। ਸੰਗਿਨਾਲ। ਕਮਾਇਆਕੀਤੇ ਹੋਏ ਕਰਮ।੩।

ਕਰਣ ਕਾਰਣਹੇ ਜਗਤ ਦੇ ਰਚਨਹਾਰ! ਕਰਣਜਗਤ। ਦਿਨਸੁ ਰੈਣਿਦਿਨ ਰਾਤ। ਨਾਨਕੁ ਜਪੈਨਾਨਕ ਜਪਦਾ ਹੈ {ਲਫ਼ਜ਼ 'ਨਾਨਕ' ਅਤੇ 'ਨਾਨਕੁ' ਦਾ ਫ਼ਰਕ ਚੇਤੇ ਰੱਖਣਜੋਗ ਹੈ}ਸਦ ਸਦਸਦਾ ਹੀ। ਬਲਿ ਜਾਈਸਦਕੇ ਜਾਂਦਾ ਹੈ।੪।

ਅਰਥ: (ਹੇ ਭਾਈ! ਮਨੁੱਖ ਨੂੰ) ਤਦੋਂ ਹੀ ਦੁੱਖ ਵਾਪਰਦਾ ਹੈ ਜਦੋਂ ਇਸ ਨੂੰ ਪਰਮਾਤਮਾ ਭੁੱਲ ਜਾਂਦਾ ਹੈ। ਪਰਮਾਤਮਾ ਮਨ ਵਿਚ ਵੱਸਿਆਂ (ਸਦਾ) ਸੁਖ ਪ੍ਰਤੀਤ ਹੁੰਦਾ ਹੈ। ਪ੍ਰਭੂ ਦਾ ਸੇਵਕ ਸਦਾ ਪ੍ਰਭੂ ਦੇ ਗੁਣ ਗਾਂਦਾ ਰਹਿੰਦਾ ਹੈ। ਸੇਵਕਾਂ ਦੇ ਹਿਰਦੇ ਵਿਚ ਇਹ ਆਨੰਦ ਟਿਕਿਆ ਰਹਿੰਦਾ ਹੈ।੧।ਰਹਾਉ।

ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਭੁੱਲ ਜਾਂਦਾ ਹੈ, ਉਹੀ ਮਨੁੱਖ ਗੰਦਾ ਹੈ, ਕੰਗਾਲ ਹੈ, ਨੀਚ ਹੈ। ਉਹ ਮੂਰਖ ਮਨੁੱਖ ਆਪਣੇ ਆਪ ਨੂੰ (ਕੋਈ ਵੱਡੀ ਹਸਤੀ) ਸਮਝਦਾ ਰਹਿੰਦਾ ਹੈ, ਸਭ ਕੁਝ ਕਰਨ ਦੇ ਸਮਰੱਥ ਪ੍ਰਭੂ ਨੂੰ ਕੁਝ ਸਮਝਦਾ ਹੀ ਨਹੀਂ।੧।

(ਪਰ, ਹੇ ਭਾਈ! ਯਾਦ ਰੱਖ) ਪਰਮਾਤਮਾ ਉੱਚੇ (ਆਕੜਖਾਨ) ਤੋਂ ਨੀਵਾਂ ਬਣਾ ਦੇਂਦਾ ਹੈ, ਅਤੇ ਨੀਵਿਆਂ ਨੂੰ ਇਕ ਖਿਨ ਵਿਚ ਹੀ ਇੱਜ਼ਤ ਵਾਲੇ ਬਣਾ ਦੇਂਦਾ ਹੈ। ਉਸ ਪਰਮਾਤਮਾ ਦੇ ਪਰਤਾਪ ਦਾ ਅੰਦਾਜ਼ਾ ਨਹੀਂ ਲਾਇਆ ਜਾ ਸਕਦਾ।੨।

(ਹੇ ਭਾਈ! ਦੁਨੀਆ ਦੇ) ਖੇਲ-ਤਮਾਸ਼ੇ (ਦੁਨੀਆ ਦੇ) ਰੰਗ ਰੂਪ ਵੇਖਦਿਆਂ ਵੇਖਦਿਆਂ (ਹੀ ਮਨੁੱਖ ਦਾ ਦੁਨੀਆ ਤੋਂ) ਤੁਰਨ ਦਾ ਦਿਨ ਆ ਪਹੁੰਚਦਾ ਹੈ। ਇਹਨਾਂ ਰੰਗ-ਤਮਾਸ਼ਿਆਂ ਨਾਲੋਂ ਸਾਥ ਮੁੱਕਣਾ ਹੀ ਸੀ, ਉਹ ਸਾਥ ਮੁੱਕ ਜਾਂਦਾ ਹੈ, ਮਨੁੱਖ ਦੇ ਨਾਲ ਕੀਤੇ ਹੋਏ ਕਰਮ ਹੀ ਜਾਂਦੇ ਹਨ।੩।

ਹੇ ਜਗਤ ਦੇ ਰਚਨਹਾਰ ਪ੍ਰਭੂ! ਹੇ ਸਾਰੀਆਂ ਤਾਕਤਾਂ ਦੇ ਮਾਲਕ ਪ੍ਰਭੂ! (ਤੇਰਾ ਦਾਸ ਨਾਨਕ) ਤੇਰੀ ਸਰਣ ਆਇਆ ਹੈ। ਹੇ ਹਰੀ! ਨਾਨਕ ਦਿਨ ਰਾਤ (ਤੇਰਾ ਹੀ ਨਾਮ) ਜਪਦਾ ਹੈ, ਤੈਥੋਂ ਹੀ ਸਦਾ ਸਦਾ ਸਦਕੇ ਜਾਂਦਾ ਹੈ।੪।੨੦।੫੦।

ਬਿਲਾਵਲੁ ਮਹਲਾ ੫ ॥ ਜਲੁ ਢੋਵਉ ਇਹ ਸੀਸ ਕਰਿ ਕਰ ਪਗ ਪਖਲਾਵਉ ॥ ਬਾਰਿ ਜਾਉ ਲਖ ਬੇਰੀਆ ਦਰਸੁ ਪੇਖਿ ਜੀਵਾਵਉ ॥੧॥ ਕਰਉ ਮਨੋਰਥ ਮਨੈ ਮਾਹਿ ਅਪਨੇ ਪ੍ਰਭ ਤੇ ਪਾਵਉ ॥ ਦੇਉ ਸੂਹਨੀ ਸਾਧ ਕੈ ਬੀਜਨੁ ਢੋਲਾਵਉ ॥੧॥ ਰਹਾਉ ॥ ਅੰਮ੍ਰਿਤ ਗੁਣ ਸੰਤ ਬੋਲਤੇ ਸੁਣਿ ਮਨਹਿ ਪੀਲਾਵਉ ॥ ਉਆ ਰਸ ਮਹਿ ਸਾਂਤਿ ਤ੍ਰਿਪਤਿ ਹੋਇ ਬਿਖੈ ਜਲਨਿ ਬੁਝਾਵਉ ॥੨॥ ਜਬ ਭਗਤਿ ਕਰਹਿ ਸੰਤ ਮੰਡਲੀ ਤਿਨ੍ਹ੍ਹ ਮਿਲਿ ਹਰਿ ਗਾਵਉ ॥ ਕਰਉ ਨਮਸਕਾਰ ਭਗਤ ਜਨ ਧੂਰਿ ਮੁਖਿ ਲਾਵਉ ॥੩॥ ਊਠਤ ਬੈਠਤ ਜਪਉ ਨਾਮੁ ਇਹੁ ਕਰਮੁ ਕਮਾਵਉ ॥ ਨਾਨਕ ਕੀ ਪ੍ਰਭ ਬੇਨਤੀ ਹਰਿ ਸਰਨਿ ਸਮਾਵਉ ॥੪॥੨੧॥੫੧॥ {ਪੰਨਾ 813}

ਪਦਅਰਥ: ਢੋਵਉਢੋਵਉਂ, ਮੈਂ ਢੋਵਾਂ। ਇਹ ਸੀਸ ਕਰਿਇਸ ਸਿਰ ਨਾਲ। ਕਰਹੱਥਾਂ ਨਾਲ {ਕਰਣ ਕਾਰਕ, ਬਹੁ-ਵਚਨ}ਪਗ—{ਬਹੁ-ਵਚਨ} ਦੋਵੇਂ ਪੈਰ। ਪਖਲਾਵਉਪਖਲਾਵਉਂ, ਮੈਂ ਧੋਵਾਂ। ਬਾਰਿ ਜਾਉਬਾਰਿ ਜਾਉਂ, ਮੈਂ ਕੁਰਬਾਨ ਜਾਵਾਂ। ਬੇਰੀਆਵਾਰੀ। ਪੇਖਿਵੇਖ ਕੇ। ਜੀਵਾਵਉਜੀਵਾਵਉਂ (ਆਪਣੇ ਅੰਦਰ) ਮੈਂ ਆਤਮਕ ਜੀਵਨ ਪੈਦਾ ਕਰਾਂ।੧।

ਕਰਉਕਰਉਂ, ਮੈਂ ਕਰਾਂ। ਮਨੋਰਥਲੋੜ, ਮੰਗ। ਤੇਤੋਂ। ਪਾਵਉਪਾਵਉਂ। ਦੇਉਦੇਉਂ, ਮੈਂ ਦਿਆਂ। ਸੂਹਨੀਝਾੜੂ। ਸਾਧ ਕੈਗੁਰੂ ਦੇ ਘਰ ਵਿਚ। ਬੀਜਨੁਪੱਖਾ। ਢੋਲਾਵਉਢੋਲਾਵਉਂ, ਮੈਂ ਝੱਲਾਂ।੧।ਰਹਾਉ।

ਅੰਮ੍ਰਿਤ ਗੁਣਆਤਮਕ ਜੀਵਨ ਦੇਣ ਵਾਲੇ ਹਰਿਗੁਣ। ਸੁਣਿਸੁਣ ਕੇ। ਮਨਹਿਮਨ ਨੂੰ। ਪੀਵਾਵਉਪੀਲਾਵਉਂ। ਸਾਤਿਸ਼ਾਂਤੀ, ਸ਼ਾਂਤਿ। ਤ੍ਰਿਪਤਿਰਜੇਵਾਂ। ਬਿਖੈ ਜਲਨਿਵਿਸ਼ਿਆਂ ਦੀ ਸੜਨ। ਬੁਝਾਵਉਬੁਝਾਵਉਂ।੨।

ਕਰਹਿਕਰਦੇ ਹਨ। ਸੰਤ ਮੰਡਲੀਸਤਸੰਗੀ। ਮਿਲਿਮਿਲ ਕੇ। ਗਾਵਉਗਾਵਉਂ। ਮੁਖਿਮੂੰਹ ਉਤੇ, ਮੱਥੇ ਉਤੇ। ਲਾਵਉਲਾਵਉਂ, ਮੈਂ ਲਾਵਾਂ।੩।

ਜਪਉਜਪਉਂ, ਮੈਂ ਜਪਾਂ। ਕਰਮੁਕੰਮ। ਕਮਾਵਉਕਮਾਵਉਂ, ਮੈਂ ਕਰਾਂ। ਪ੍ਰਭਹੇ ਪ੍ਰਭੂ! ਸਮਾਵਉਸਮਾਵਉਂ, ਮੈਂ ਲੀਨ ਰਹਾਂ।੪।

ਅਰਥ: (ਹੇ ਭਾਈ! ਮੇਰੀ ਸਦਾ ਇਹੀ ਅਰਜ਼ੋਈ ਹੈ ਕਿ) ਮੈਂ ਜੇਹੜੀ ਭੀ ਮੰਗ ਆਪਣੇ ਮਨ ਵਿਚ ਕਰਾਂ, ਉਹ ਮੰਗ ਮੈਂ ਆਪਣੇ ਪਰਮਾਤਮਾ ਤੋਂ ਪ੍ਰਾਪਤ ਕਰ ਲਵਾਂ, ਮੈਂ ਗੁਰੂ ਦੇ ਘਰ ਵਿਚ (ਸਾਧ ਸੰਗਤਿ ਵਿਚ) ਝਾੜੂ ਦਿਆ ਕਰਾਂ ਅਤੇ ਪੱਖਾਂ ਝੱਲਿਆ ਕਰਾਂ।੧।ਰਹਾਉ।

(ਹੇ ਭਾਈ! ਮੇਰੀ ਇਹ ਤਾਂਘ ਹੈ ਕਿ ਗੁਰੂ ਦੇ ਘਰ ਵਿਚ) ਮੈਂ ਆਪਣੇ ਸਿਰ ਨਾਲ ਪਾਣੀ ਢੋਇਆ ਕਰਾਂ, ਅਤੇ ਆਪਣੇ ਹੱਥਾਂ ਨਾਲ (ਸੰਤ ਜਨਾਂ ਦੇ) ਪੈਰ ਧੋਇਆ ਕਰਾਂ, ਮੈਂ ਲੱਖਾਂ ਵਾਰੀ (ਗੁਰੂ ਤੋਂ) ਸਦਕੇ ਜਾਵਾਂ ਅਤੇ (ਗੁਰੂ ਦੀ ਸੰਗਤਿ ਦਾ) ਦਰਸਨ ਕਰ ਕੇ (ਆਪਣੇ ਅੰਦਰ) ਆਤਮਕ ਜੀਵਨ ਪੈਦਾ ਕਰਦਾ ਰਹਾਂ।੧।

(ਹੇ ਭਾਈ! ਮੇਰੀ ਇਹ ਅਰਦਾਸਿ ਹੈ ਕਿ ਸਾਧ ਸੰਗਤਿ ਵਿਚ) ਸੰਤ ਜਨ ਪਰਮਾਤਮਾ ਦੇ ਆਤਮਕ ਜੀਵਨ ਦੇਣ ਵਾਲੇ ਜੋ ਗੁਣ ਉਚਾਰਦੇ ਹਨ, ਉਹਨਾਂ ਨੂੰ ਸੁਣ ਕੇ ਮੈਂ ਆਪਣੇ ਮਨ ਨੂੰ (ਨਾਮ-ਅੰਮ੍ਰਿਤ) ਪਿਲਾਇਆ ਕਰਾਂ, (ਨਾਮ-ਅੰਮ੍ਰਿਤ ਦੇ) ਉਸ ਸੁਆਦ ਵਿਚ (ਮੇਰੇ ਅੰਦਰ) ਸ਼ਾਂਤੀ ਅਤੇ (ਤ੍ਰਿਸ਼ਨਾ ਤੋਂ) ਰਜੇਵਾਂ ਪੈਦਾ ਹੋਵੇ, (ਨਾਮ-ਅੰਮ੍ਰਿਤ ਦੀ ਸਹਾਇਤਾ ਨਾਲ) ਮੈਂ (ਆਪਣੇ ਅੰਦਰੋਂ) ਵਿਸ਼ਿਆਂ ਦੀ ਸੜਨ ਬੁਝਾਂਦਾ ਰਹਾਂ।੨।

(ਹੇ ਭਾਈ! ਮੇਰੀ ਇਹੀ ਅਰਦਾਸਿ ਹੈ ਕਿ) ਜਦੋਂ ਸੰਤ ਜਨ ਸਾਧ ਸੰਗਤਿ ਵਿਚ ਬੈਠ ਕੇ ਪਰਮਾਤਮਾ ਦੀ ਭਗਤੀ ਕਰਦੇ ਹਨ, ਉਹਨਾਂ ਨਾਲ ਮਿਲ ਕੇ ਮੈਂ ਭੀ ਪਰਮਾਤਮਾ ਦੇ ਗੁਣ ਗਾਇਆ ਕਰਾਂ, ਮੈਂ ਸੰਤ ਜਨਾਂ ਅੱਗੇ ਸਿਰ ਨਿਵਾਇਆ ਕਰਾਂ, ਅਤੇ ਉਹਨਾਂ ਦੇ ਚਰਨਾਂ ਦੀ ਧੂੜ (ਆਪਣੇ) ਮੱਥੇ ਉੱਤੇ ਲਾਇਆ ਕਰਾਂ।੩।

ਹੇ ਪ੍ਰਭੂ! (ਤੇਰੇ ਦਰ ਤੇ) ਨਾਨਕ ਦੀ ਇਹੀ ਬੇਨਤੀ ਹੈ ਕਿ ਉਠਦਿਆਂ ਬੈਠਦਿਆਂ (ਹਰ ਵੇਲੇ) ਮੈਂ (ਤੇਰਾ) ਨਾਮ ਜਪਿਆ ਕਰਾਂ, ਮੈਂ ਇਸ ਕੰਮ ਨੂੰ (ਹੀ ਸ੍ਰੇਸ਼ਟ ਜਾਣ ਕੇ ਨਿੱਤ) ਕਰਿਆ ਕਰਾਂ, ਅਤੇ, ਹੇ ਹਰੀ! ਮੈਂ ਤੇਰੇ ਹੀ ਚਰਨਾਂ ਵਿਚ ਲੀਨ ਰਹਾਂ।੪।੨੧।੫੧।

ਬਿਲਾਵਲੁ ਮਹਲਾ ੫ ॥ ਇਹੁ ਸਾਗਰੁ ਸੋਈ ਤਰੈ ਜੋ ਹਰਿ ਗੁਣ ਗਾਏ ॥ ਸਾਧਸੰਗਤਿ ਕੈ ਸੰਗਿ ਵਸੈ ਵਡਭਾਗੀ ਪਾਏ ॥੧॥ ਸੁਣਿ ਸੁਣਿ ਜੀਵੈ ਦਾਸੁ ਤੁਮ੍ਹ੍ਹ ਬਾਣੀ ਜਨ ਆਖੀ ॥ ਪ੍ਰਗਟ ਭਈ ਸਭ ਲੋਅ ਮਹਿ ਸੇਵਕ ਕੀ ਰਾਖੀ ॥੧॥ ਰਹਾਉ ॥ ਅਗਨਿ ਸਾਗਰ ਤੇ ਕਾਢਿਆ ਪ੍ਰਭਿ ਜਲਨਿ ਬੁਝਾਈ ॥ ਅੰਮ੍ਰਿਤ ਨਾਮੁ ਜਲੁ ਸੰਚਿਆ ਗੁਰ ਭਏ ਸਹਾਈ ॥੨॥ ਜਨਮ ਮਰਣ ਦੁਖ ਕਾਟਿਆ ਸੁਖ ਕਾ ਥਾਨੁ ਪਾਇਆ ॥ ਕਾਟੀ ਸਿਲਕ ਭ੍ਰਮ ਮੋਹ ਕੀ ਅਪਨੇ ਪ੍ਰਭ ਭਾਇਆ ॥੩॥ ਮਤ ਕੋਈ ਜਾਣਹੁ ਅਵਰੁ ਕਛੁ ਸਭ ਪ੍ਰਭ ਕੈ ਹਾਥਿ ॥ ਸਰਬ ਸੂਖ ਨਾਨਕ ਪਾਏ ਸੰਗਿ ਸੰਤਨ ਸਾਥਿ ॥੪॥੨੨॥੫੨॥ {ਪੰਨਾ 813-814}

ਪਦਅਰਥ: ਸਾਗਰੁਸਮੁੰਦਰ। ਸੋਈਉਹੀ ਮਨੁੱਖ। ਕੈ ਸੰਗਿਦੇ ਨਾਲ। ਵਸੈਵੱਸਦਾ ਹੈ। ਵਡਭਾਗੀਵੱਡੇ ਭਾਗਾਂ ਵਾਲਾ ਮਨੁੱਖ।੧।

ਸੁਣਿਸੁਣ ਕੇ। ਜੀਵੈਆਤਮਕ ਜੀਵਨ ਹਾਸਲ ਕਰਦਾ ਹੈ। ਤੁਮ੍ਹ੍ਹ ਜਨਤੇਰੇ ਜਨਾਂ ਨੇ। ਲੋਅ ਮਹਿਲੋਕ ਮਹਿ, ਜਗਤ ਵਿਚ। ਰਾਖੀਬਚਾਈ ਹੋਈ ਇੱਜ਼ਤ।੧।ਰਹਾਉ।

ਤੇਤੋਂ, ਵਿਚੋਂ। ਅਗਨਿਅੱਗ। ਪ੍ਰਭਿਪ੍ਰਭੂ ਨੇ। ਜਲਨਿਸੜਨ। ਸੰਚਿਆਛਿੜਕਿਆ।੨।

ਸਿਲਕਫਾਹੀ। ਪ੍ਰਭ ਭਾਇਆਪ੍ਰਭੂ ਨੂੰ ਪਿਆਰਾ ਲੱਗਾ।੩।

ਸਭਸਾਰੀ (ਜੀਵਨਜੁਗਤਿ)ਹਾਥਿਹੱਥ ਵਿਚ। ਸਾਥਿਸਾਥ ਵਿਚ। ਸੰਗਿਨਾਲ।੪।

ਅਰਥ: ਹੇ ਪ੍ਰਭੂ! ਤੇਰੇ ਸੇਵਕ ਤੇਰੀ ਸਿਫ਼ਤਿ-ਸਲਾਹ ਦੀ ਜੇਹੜੀ ਬਾਣੀ ਉਚਾਰਦੇ ਹਨ, ਤੇਰਾ ਦਾਸ ਉਸ ਬਾਣੀ ਨੂੰ ਹਰ ਵੇਲੇ ਸੁਣ ਸੁਣ ਕੇ ਆਤਮਕ ਜੀਵਨ ਪ੍ਰਾਪਤ ਕਰਦਾ ਹੈ। (ਇਸ ਤਰ੍ਹਾਂ ਵਿਕਾਰਾਂ ਤੋਂ ਬਚਾ ਕੇ) ਤੂੰ ਆਪਣੇ ਸੇਵਕ ਦੀ ਜੋ ਇੱਜ਼ਤ ਰੱਖਦਾ ਹੈਂ, ਉਹ ਸਾਰੇ ਸੰਸਾਰ ਵਿਚ ਉੱਘੜ ਪੈਂਦੀ ਹੈ।੧।ਰਹਾਉ।

(ਹੇ ਭਾਈ! ਇਹ ਜਗਤ, ਮਾਨੋ, ਇਕ ਸਮੁੰਦਰ ਹੈ ਜਿਸ ਵਿਚ ਵਿਕਾਰਾਂ ਦਾ ਪਾਣੀ ਠਾਠਾਂ ਮਾਰ ਰਿਹਾ ਹੈ) ਇਸ ਸਮੁੰਦਰ ਵਿਚੋਂ ਉਹੀ ਮਨੁੱਖ ਪਾਰ ਲੰਘਦਾ ਹੈ, ਜੇਹੜਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ, ਜੇਹੜਾ ਸਾਧ ਸੰਗਤਿ ਦੇ ਨਾਲ ਮੇਲ-ਜੋਲ ਰੱਖਦਾ ਹੈ। (ਪਰ ਇਹ ਦਾਤਿ) ਕੋਈ ਭਾਗਾਂ ਵਾਲਾ ਮਨੁੱਖ ਪ੍ਰਾਪਤ ਕਰਦਾ ਹੈ।੧।

(ਹੇ ਭਾਈ! ਜਿਸ ਸੇਵਕ ਨੇ ਸਿਫ਼ਤਿ-ਸਾਲਾਹ ਦੀ ਬਾਣੀ ਸੁਣ ਕੇ ਆਤਮਕ ਜੀਵਨ ਪ੍ਰਾਪਤ ਕਰ ਲਿਆ) ਪਰਮਾਤਮਾ ਨੇ ਆਪ ਉਸ ਨੂੰ (ਵਿਕਾਰਾਂ ਦੀ) ਅੱਗ ਦੇ ਸਮੁੰਦਰ ਵਿਚੋਂ ਕੱਢ ਲਿਆ, ਪਰਮਾਤਮਾ ਨੇ ਆਪ (ਉਸ ਦੇ ਅੰਦਰੋਂ ਵਿਕਾਰਾਂ ਦੀ) ਸੜਨ ਸ਼ਾਂਤ ਕਰ ਦਿੱਤੀ। ਸਤਿਗੁਰੂ ਜੀ ਨੇ ਉਸ ਸੇਵਕ ਦੀ ਸਹਾਇਤਾ ਕੀਤੀ, ਤੇ (ਉਸ ਦੇ ਹਿਰਦੇ ਵਿਚ) ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਛਿੜਕਿਆ।੨।

(ਹੇ ਭਾਈ! ਜਿਸ ਸੇਵਕ ਨੇ ਸਿਫ਼ਤਿ-ਸਾਲਾਹ ਦੀ ਬਾਣੀ ਸੁਣ ਸੁਣ ਕੇ ਆਤਮਕ ਜੀਵਨ ਲੱਭ ਲਿਆ) ਉਸ ਨੇ ਜਨਮ ਮਰਨ ਦੇ ਗੇੜ ਦਾ ਦੁੱਖ ਕੱਟ ਲਿਆ, ਉਸ ਨੇ ਉਹ (ਆਤਮਕ) ਟਿਕਾਣਾ ਲੱਭ ਲਿਆ ਜਿਥੇ ਸੁਖ ਹੀ ਸੁਖ ਹੈ, ਉਸ ਨੇ (ਆਪਣੇ ਅੰਦਰੋਂ) ਭਟਕਣਾ ਤੇ ਮੋਹ ਦੀ ਫਾਹੀ ਕੱਟ ਲਈ, ਉਹ ਸੇਵਕ ਆਪਣੇ ਪ੍ਰਭੂ ਨੂੰ ਪਿਆਰਾ ਲੱਗਣ ਲੱਗ ਪਿਆ।੩।

(ਪਰ, ਹੇ ਭਾਈ!) ਕਿਤੇ ਇਹ ਨਾਹ ਸਮਝ ਲੈਣਾ (ਕਿ ਇਹੋ ਜਿਹਾ ਆਤਮਕ) ਆਨੰਦ ਮਾਣਨ ਵਾਸਤੇ ਅਸਾਂ ਜੀਵਾਂ ਦਾ) ਕੋਈ ਹੋਰ ਚਾਰਾ ਚੱਲ ਸਕਦਾ ਹੈ (ਯਕੀਨ ਨਾਲ ਜਾਣੋ ਕਿ) ਹਰੇਕ ਜੁਗਤਿ ਪਰਮਾਤਮਾ ਦੇ (ਆਪਣੇ) ਹੱਥ ਵਿਚ ਹੈ। ਹੇ ਨਾਨਕ! ਉਹੀ ਸੇਵਕ ਸਾਰੇ ਸੁਖ ਪ੍ਰਾਪਤ ਕਰਦਾ ਹੈ ਜੋ ਸੰਤ ਜਨਾਂ ਦੀ ਸੰਗਤਿ ਵਿਚ ਰਹਿੰਦਾ ਹੈ ਜੋ ਸੰਤ ਜਨਾਂ ਦੇ ਨਾਲ ਰਹਿੰਦਾ ਹੈ।੪।੨੨।੫੨।

TOP OF PAGE

Sri Guru Granth Darpan, by Professor Sahib Singh