ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ

Page 815

ਬਿਲਾਵਲੁ ਮਹਲਾ ੫ ॥ ਹਰਿ ਭਗਤਾ ਕਾ ਆਸਰਾ ਅਨ ਨਾਹੀ ਠਾਉ ॥ ਤਾਣੁ ਦੀਬਾਣੁ ਪਰਵਾਰ ਧਨੁ ਪ੍ਰਭ ਤੇਰਾ ਨਾਉ ॥੧॥ ਕਰਿ ਕਿਰਪਾ ਪ੍ਰਭਿ ਆਪਣੀ ਅਪਨੇ ਦਾਸ ਰਖਿ ਲੀਏ ॥ ਨਿੰਦਕ ਨਿੰਦਾ ਕਰਿ ਪਚੇ ਜਮਕਾਲਿ ਗ੍ਰਸੀਏ ॥੧॥ ਰਹਾਉ ॥ ਸੰਤਾ ਏਕੁ ਧਿਆਵਨਾ ਦੂਸਰ ਕੋ ਨਾਹਿ ॥ ਏਕਸੁ ਆਗੈ ਬੇਨਤੀ ਰਵਿਆ ਸ੍ਰਬ ਥਾਇ ॥੨॥ ਕਥਾ ਪੁਰਾਤਨ ਇਉ ਸੁਣੀ ਭਗਤਨ ਕੀ ਬਾਨੀ ॥ ਸਗਲ ਦੁਸਟ ਖੰਡ ਖੰਡ ਕੀਏ ਜਨ ਲੀਏ ਮਾਨੀ ॥੩॥ ਸਤਿ ਬਚਨ ਨਾਨਕੁ ਕਹੈ ਪਰਗਟ ਸਭ ਮਾਹਿ ॥ ਪ੍ਰਭ ਕੇ ਸੇਵਕ ਸਰਣਿ ਪ੍ਰਭ ਤਿਨ ਕਉ ਭਉ ਨਾਹਿ ॥੪॥੨੬॥੫੬॥ {ਪੰਨਾ 815}

ਪਦਅਰਥ: ਅਨ—{अन्य} ਹੋਰ। ਠਾਉ—{स्थान} ਥਾਂ। ਤਾਣਬਲ। ਦੀਬਾਣੁਆਸਰਾ। ਪ੍ਰਭਹੇ ਪ੍ਰਭੂ!੧।

ਪ੍ਰਭਿਪ੍ਰਭੂ ਨੇ। ਰਖਿ ਲੀਏਰੱਖਿਆ ਕੀਤੀ। ਪਚੇ—{प्लुष्} ਸੜਦੇ ਰਹੇ। ਜਮ ਕਾਲਿਜਮ ਕਾਲ ਨੇ, ਆਤਮਕ ਮੌਤ ਨੇ। ਗ੍ਰਸੀਏਗ੍ਰਸੀ ਰੱਖੇ, ਹੜੱਪ ਕੀਤੀ ਰੱਖੇ।੧।ਰਹਾਉ।

ਕੋਕੋਈ। ਰਵਿਆਵਿਆਪਕ ਹੈ। ਸ੍ਰਬ—{सर्व} ਸਰਬ, ਸਾਰੇ। ਥਾਇਥਾਂ ਵਿਚ।੨।

ਭਗਤਨ ਕੀ ਬਾਨੀਭਗਤਾਂ ਦੇ ਬਚਨਾਂ ਦੀ ਰਾਹੀਂ, ਭਗਤਾਂ ਦੀ ਜ਼ਬਾਨੀ। ਸਗਲਸਾਰੇ। ਖੰਡ ਖੰਡਟੋਟੇ ਟੋਟੇ। ਲੀਏ ਮਾਨੀਮੰਨ ਲਏ, ਆਦਰ ਦਿੱਤਾ।੩।

ਸਤਿਅਟੱਲ। ਪਰਗਟਪ੍ਰਤੱਖ ਤੌਰ ਤੇ।੪।

ਅਰਥ: ਹੇ ਭਾਈ! ਪਰਮਾਤਮਾ ਨੇ ਮੇਹਰ ਕਰ ਕੇ ਆਪਣੇ ਸੇਵਕਾਂ ਦੀ ਸਦਾ ਹੀ ਆਪ ਰੱਖਿਆ ਕੀਤੀ ਹੈ। ਨਿੰਦਕ (ਸੇਵਕਾਂ ਦੀ) ਨਿੰਦਾ ਕਰ ਕਰ ਕੇ (ਸਦਾ) ਸੜਦੇ-ਭੁੱਜਦੇ ਰਹੇ, ਉਹਨਾਂ ਨੂੰ (ਸਗੋਂ) ਆਤਮਕ ਮੌਤ ਨੇ ਹੜੱਪ ਕੀਤੀ ਰੱਖਿਆ।੧।ਰਹਾਉ।

ਹੇ ਹਰੀ! (ਤੂੰ ਆਪਣੇ ਭਗਤਾਂ ਦੀ ਰਾਖੀ ਕੀਤੀ ਹੈ, ਕਿਉਂਕਿ) ਤੇਰੇ ਭਗਤਾਂ ਨੂੰ ਤੇਰਾ ਹੀ ਆਸਰਾ ਰਹਿੰਦਾ ਹੈ, (ਉਹਨਾਂ ਨੂੰ ਸਹਾਇਤਾ ਵਾਸਤੇ) ਹੋਰ ਕੋਈ ਥਾਂ ਨਹੀਂ ਸੁੱਝਦਾ। ਹੇ ਪ੍ਰਭੂ! ਤੇਰਾ ਨਾਮ ਹੀ (ਤੇਰੇ ਭਗਤਾਂ ਵਾਸਤੇ) ਤਾਣ ਹੈ, ਸਹਾਰਾ ਹੈ, ਪਰਵਾਰ ਹੈ ਅਤੇ ਧਨ ਹੈ।੧।

(ਹੇ ਭਾਈ! ਪ੍ਰਭੂ ਆਪਣੇ ਸੰਤ ਜਨਾਂ ਦੀ ਸਦਾ ਰਾਖੀ ਕਰਦਾ ਹੈ, ਕਿਉਂਕਿ) ਸੰਤ ਜਨ ਸਦਾ ਇਕ ਪ੍ਰਭੂ ਦਾ ਹੀ ਧਿਆਨ ਧਰਦੇ ਹਨ, ਕਿਸੇ ਹੋਰ ਦਾ ਨਹੀਂ। ਜੇਹੜਾ ਪ੍ਰਭੂ ਸਭ ਥਾਂਵਾਂ ਵਿਚ ਵਿਆਪਕ ਹੈ, ਸੰਤ ਜਨ ਸਿਰਫ਼ ਉਸ ਦੇ ਦਰ ਤੇ ਹੀ ਅਰਜ਼ੋਈ ਕਰਦੇ ਹਨ।੨।

ਹੇ ਭਾਈ! ਭਗਤ ਜਨਾਂ ਦੀ ਆਪਣੀ ਬਾਣੀ ਦੀ ਰਾਹੀਂ ਹੀ ਪੁਰਾਣੇ ਸਮੇ ਦੀ ਹੀ ਕਥਾ ਇਉਂ ਸੁਣੀ ਜਾ ਰਹੀ ਹੈ, ਕਿ ਪਰਮਾਤਮਾ ਨੇ (ਹਰ ਸਮੇ) ਆਪਣੇ ਸੇਵਕਾਂ ਦਾ ਆਦਰ ਕੀਤਾ, ਅਤੇ (ਉਹਨਾਂ ਦੇ) ਸਾਰੇ ਵੈਰੀਆਂ ਨੂੰ ਟੋਟੇ ਟੋਟੇ ਕਰ ਦਿੱਤਾ।੩।

ਹੇ ਭਾਈ! ਨਾਨਕ ਆਖਦਾ ਹੈ-ਇਹ ਬਚਨ ਸਾਰੀ ਸ੍ਰਿਸ਼ਟੀ ਵਿਚ ਹੀ ਪ੍ਰਤੱਖ ਤੌਰ ਤੇ ਅਟੱਲ ਹਨ ਕਿ ਪ੍ਰਭੂ ਦੇ ਸੇਵਕ ਪ੍ਰਭੂ ਦੀ ਸਰਨ ਪਏ ਰਹਿੰਦੇ ਹਨ, (ਇਸ ਵਾਸਤੇ) ਉਹਨਾਂ ਨੂੰ ਕੋਈ ਡਰ ਪੋਹ ਨਹੀਂ ਸਕਦਾ।੪।੨੬।੫੬।

ਬਿਲਾਵਲੁ ਮਹਲਾ ੫ ॥ ਬੰਧਨ ਕਾਟੈ ਸੋ ਪ੍ਰਭੂ ਜਾ ਕੈ ਕਲ ਹਾਥ ॥ ਅਵਰ ਕਰਮ ਨਹੀ ਛੂਟੀਐ ਰਾਖਹੁ ਹਰਿ ਨਾਥ ॥੧॥ ਤਉ ਸਰਣਾਗਤਿ ਮਾਧਵੇ ਪੂਰਨ ਦਇਆਲ ॥ ਛੂਟਿ ਜਾਇ ਸੰਸਾਰ ਤੇ ਰਾਖੈ ਗੋਪਾਲ ॥੧॥ ਰਹਾਉ ॥ਆਸਾ ਭਰਮ ਬਿਕਾਰ ਮੋਹ ਇਨ ਮਹਿ ਲੋਭਾਨਾ ॥ ਝੂਠੁ ਸਮਗ੍ਰੀ ਮਨਿ ਵਸੀ ਪਾਰਬ੍ਰਹਮੁ ਨ ਜਾਨਾ ॥੨॥ ਪਰਮ ਜੋਤਿ ਪੂਰਨ ਪੁਰਖ ਸਭਿ ਜੀਅ ਤੁਮ੍ਹ੍ਹਾਰੇ ॥ ਜਿਉ ਤੂ ਰਾਖਹਿ ਤਿਉ ਰਹਾ ਪ੍ਰਭ ਅਗਮ ਅਪਾਰੇ ॥੩॥ ਕਰਣ ਕਾਰਣ ਸਮਰਥ ਪ੍ਰਭ ਦੇਹਿ ਅਪਨਾ ਨਾਉ ॥ ਨਾਨਕ ਤਰੀਐ ਸਾਧਸੰਗਿ ਹਰਿ ਹਰਿ ਗੁਣ ਗਾਉ ॥੪॥੨੭॥੫੭॥ {ਪੰਨਾ 815}

ਪਦਅਰਥ: ਕਾਟੈਕੱਟਦਾ ਹੈ। ਜਾ ਕੈ ਹਾਥਜਿਸ ਦੇ ਹੱਥਾਂ ਵਿਚ। ਅਵਰ ਕਰਮਹੋਰ ਕੰਮਾਂ ਦੀ ਰਾਹੀਂ। ਨਾਥਹੇ ਨਾਥ!੧।

ਤਉਤੇਰੀ। ਸਰਣਾਗਤਿਸਰਣਆਗਤਿ, ਸਰਣ ਆਉਣ ਵਾਲਾ। ਮਾਧਵੇ—{ਮਾਮਾਇਆ, ਲੱਛਮੀ। ਧਵਪਤੀ} ਹੇ ਮਾਧਵੇ! ਹੇ ਮਾਇਆ ਦੇ ਪਤੀ! ਹੇ ਪ੍ਰਭੂ! ਦਇਆਲਹੇ ਦਇਆ ਦੇ ਘਰ! ਸੰਸਾਰ ਤੇਸੰਸਾਰ ਤੋਂ, ਸੰਸਾਰ ਦੇ ਮੋਹ ਤੋਂ। ਰਾਖੈਰੱਖਿਆ ਕਰਦਾ ਹੈ। ਗੋਪਾਲਸ੍ਰਿਸ਼ਟੀ ਦਾ ਪਾਲਕ ਪ੍ਰਭੂ।੧।ਰਹਾਉ।

ਇਨ੍ਹ੍ਹ ਮਹਿਇਹਨਾਂ ਵਿਚ {ਨੋਟ: ਅੱਖਰ '' ਦੇ ਹੇਠ ਅੱਧਾ '' ਹੈ}ਝੂਠੁਨਾਸਵੰਤ, ਜਿਸ ਨਾਲ ਸਾਥ ਸਦਾ ਨਹੀਂ ਰਹਿ ਸਕਦਾ। ਮਨਿਮਨ ਵਿਚ। ਨ ਜਾਨਾਨਹੀਂ ਪਛਾਣਿਆ, ਸਾਂਝ ਨਹੀਂ ਪਾਈ।੨।

ਜੋਤਿਚਾਨਣ ਦਾ ਸੋਮਾ। ਪੁਰਖਹੇ ਸਰਬਵਿਆਪਕ! ਸਭਿਸਾਰੇ। ਜੀਅ—{ਲਫ਼ਜ਼ 'ਜੀਉ' ਬਹੁ-ਵਚਨ}ਰਹਾਰਹਾਂ, ਮੈਂ ਰਹਿੰਦਾ ਹਾਂ, ਮੈਂ ਰਹਿ ਸਕਦਾ ਹਾਂ। ਪ੍ਰਭਹੇ ਪ੍ਰਭੂ! ਅਗਮਹੇ ਅਪਹੁੰਚ!੩।

ਕਰਣਜਗਤ। ਕਰਣ ਕਾਰਣਹੇ ਜਗਤ ਦੇ ਰਚਨਹਾਰ! ਤਰੀਐਪਾਰ ਲੰਘ ਸਕਦੀ ਹੈ। ਸਾਧ ਸੰਗਿਗੁਰੂ ਦੀ ਸੰਗਤਿ ਵਿਚ। ਗੁਣ ਗਾਉਗੁਣ ਗਾਇਆ ਕਰ।੪।

ਅਰਥ: ਹੇ ਮਾਇਆ ਦੇ ਪਤੀ ਪ੍ਰਭੂ! ਹੇ (ਸਾਰੇ ਗੁਣਾਂ ਨਾਲ) ਭਰਪੂਰ ਪ੍ਰਭੂ! ਹੇ ਦਇਆ ਦੇ ਸੋਮੇ ਪ੍ਰਭੂ! (ਮੈਂ) ਤੇਰੀ ਸਰਨ ਆਇਆ (ਹਾਂ ਮੇਰੀ ਸੰਸਾਰ ਦੇ ਮੋਹ ਤੋਂ ਰੱਖਿਆ ਕਰ)(ਹੇ ਭਾਈ!) ਸ੍ਰਿਸ਼ਟੀ ਦਾ ਪਾਲਕ ਪ੍ਰਭੂ (ਜਿਸ ਮਨੁੱਖ ਦੀ) ਰੱਖਿਆ ਕਰਦਾ ਹੈ, ਉਹ ਮਨੁੱਖ ਸੰਸਾਰ ਦੇ ਮੋਹ ਤੋਂ ਬਚ ਜਾਂਦਾ ਹੈ।੧।ਰਹਾਉ।

ਹੇ ਭਾਈ! ਜਿਸ ਪ੍ਰਭੂ ਦੇ ਹੱਥਾਂ ਵਿਚ (ਹਰੇਕ) ਤਾਕਤ ਹੈ, ਉਹ ਪ੍ਰਭੂ (ਸਰਨ ਪਏ ਮਨੁੱਖ ਦੇ ਮਾਇਆ ਦੇ ਸਾਰੇ) ਬੰਧਨ ਕੱਟ ਦੇਂਦਾ ਹੈ। (ਹੇ ਭਾਈ! ਪ੍ਰਭੂ ਦੀ ਸਰਨ ਪੈਣ ਤੋਂ ਬਿਨਾ) ਹੋਰ ਕੰਮਾਂ ਦੇ ਕਰਨ ਨਾਲ (ਇਹਨਾਂ ਬੰਧਨਾਂ ਤੋਂ ਖ਼ਲਾਸੀ ਨਹੀਂ ਮਿਲ ਸਕਦੀ (ਬੱਸ! ਹਰ ਵੇਲੇ ਇਹ ਅਰਦਾਸ ਕਰੋ-) ਹੇ ਹਰੀ! ਹੇ ਨਾਥ! ਸਾਡੀ ਰੱਖਿਆ ਕਰ।੧।

(ਹੇ ਭਾਈ! ਮੰਦ-ਭਾਗੀ ਜੀਵ) ਦੁਨੀਆ ਦੀਆਂ ਆਸਾਂ, ਵਹਿਮ, ਵਿਕਾਰ, ਮਾਇਆ ਦਾ ਮੋਹ-ਇਹਨਾਂ ਵਿਚ ਹੀ ਫਸਿਆ ਰਹਿੰਦਾ ਹੈ। ਜੇਹੜੀ ਮਾਇਆ, ਨਾਲ ਤੋੜ ਸਾਥ ਨਹੀਂ ਨਿਭਣਾ, ਉਹੀ ਇਸ ਦੇ ਮਨ ਵਿਚ ਟਿਕੀ ਰਹਿੰਦੀ ਹੈ, (ਕਦੇ ਭੀ ਇਹ) ਪਰਮਾਤਮਾ ਨਾਲ ਸਾਂਝ ਨਹੀਂ ਪਾਂਦਾ।੨।

ਹੇ ਸਭ ਤੋਂ ਉਚੇ ਚਾਨਣ ਦੇ ਸੋਮੇ! ਹੇ ਸਭ ਗੁਣਾਂ ਨਾਲ ਭਰਪੂਰ ਪ੍ਰਭੂ! ਹੇ ਸਰਬ-ਵਿਆਪਕ ਪ੍ਰਭੂ! (ਅਸੀ) ਸਾਰੇ ਜੀਵ ਤੇਰੇ ਹੀ ਪੈਦਾ ਕੀਤੇ ਹੋਏ ਹਾਂ। ਹੇ ਅਪਹੁੰਚ ਤੇ ਬੇਅੰਤ ਪ੍ਰਭੂ! ਜਿਵੇਂ ਤੂੰ ਹੀ ਮੈਨੂੰ ਰੱਖਦਾ ਹੈਂ, ਮੈਂ ਉਸੇ ਤਰ੍ਹਾਂ ਹੀ ਰਹਿ ਸਕਦਾ ਹਾਂ (ਮਾਇਆ ਦੇ ਬੰਧਨਾਂ ਤੋਂ ਤੂੰ ਹੀ ਮੈਨੂੰ ਬਚਾ ਸਕਦਾ ਹੈਂ)੩।

ਹੇ ਨਾਨਕ! (ਆਖ-) ਹੇ ਜਗਤ ਦੇ ਰਚਨਹਾਰ ਪ੍ਰਭੂ! ਹੇ ਸਭ ਕੁਝ ਕਰ ਸਕਣ ਵਾਲੇ ਪ੍ਰਭੂ! (ਮੈਨੂੰ) ਆਪਣਾ ਨਾਮ ਬਖ਼ਸ਼। (ਹੇ ਭਾਈ!) ਸਾਧ ਸੰਗਤਿ ਵਿਚ ਟਿਕ ਕੇ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰ, (ਇਸੇ ਤਰ੍ਹਾਂ ਹੀ ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕਦਾ ਹੈਂ।੪।੨੭।੫੭।

ਬਿਲਾਵਲੁ ਮਹਲਾ ੫ ॥ ਕਵਨੁ ਕਵਨੁ ਨਹੀ ਪਤਰਿਆ ਤੁਮ੍ਹ੍ਹਰੀ ਪਰਤੀਤਿ ॥ ਮਹਾ ਮੋਹਨੀ ਮੋਹਿਆ ਨਰਕ ਕੀ ਰੀਤਿ ॥੧॥ ਮਨ ਖੁਟਹਰ ਤੇਰਾ ਨਹੀ ਬਿਸਾਸੁ ਤੂ ਮਹਾ ਉਦਮਾਦਾ ॥ ਖਰ ਕਾ ਪੈਖਰੁ ਤਉ ਛੁਟੈ ਜਉ ਊਪਰਿ ਲਾਦਾ ॥੧॥ ਰਹਾਉ ॥ ਜਪ ਤਪ ਸੰਜਮ ਤੁਮ੍ਹ੍ਹ ਖੰਡੇ ਜਮ ਕੇ ਦੁਖ ਡਾਂਡ ॥ ਸਿਮਰਹਿ ਨਾਹੀ ਜੋਨਿ ਦੁਖ ਨਿਰਲਜੇ ਭਾਂਡ ॥੨॥ ਹਰਿ ਸੰਗਿ ਸਹਾਈ ਮਹਾ ਮੀਤੁ ਤਿਸ ਸਿਉ ਤੇਰਾ ਭੇਦੁ ॥ ਬੀਧਾ ਪੰਚ ਬਟਵਾਰਈ ਉਪਜਿਓ ਮਹਾ ਖੇਦੁ ॥੩॥ ਨਾਨਕ ਤਿਨ ਸੰਤਨ ਸਰਣਾਗਤੀ ਜਿਨ ਮਨੁ ਵਸਿ ਕੀਨਾ ॥ ਤਨੁ ਧਨੁ ਸਰਬਸੁ ਆਪਣਾ ਪ੍ਰਭਿ ਜਨ ਕਉ ਦੀਨ੍ਹ੍ਹਾ ॥੪॥੨੮॥੫੮॥ {ਪੰਨਾ 815}

ਪਦਅਰਥ: ਪਤਰਿਆ—{प्रतारय = to deceive, to cheat. ਪਤਾਰਨਾਬਦਨਾਮ ਕਰਨਾ} ਧੋਖਾ ਖਾ ਗਿਆ, ਬਦਨਾਮ ਹੋਇਆ। ਪਰਤੀਤਿਇਤਬਾਰ। ਮਹਾਵੱਡੀ। ਮੋਹਿਆਠੱਗ ਲਿਆ। ਰੀਤਿਮਰਯਾਦਾ, ਰਸਤਾ।੧।

ਮਨ ਖੁਟਹਰਹੇ ਖੋਟੇ ਮਨ! ਬਿਸਾਸੁਇਤਬਾਰ। ਉਦਮਾਦਾਮਸਤਿਆ ਹੋਇਆ। ਖਰਖੋਤਾ। ਪੈਖਰੁਪਿਛਾੜੀ, ਉਹ ਰੱਸੀ ਜੋ ਖੋਤੇ ਦੇ ਪਿਛਲੇ ਪੈਰਾਂ ਨੂੰ ਬੰਨ੍ਹ ਕੇ ਕਿੱਲੇ ਨਾਲ ਬੱਧੀ ਹੁੰਦੀ ਹੈ। ਤਉ ਛੁਟੈਤਦੋਂ ਖੁਲ੍ਹਦਾ ਹੈ। ਜਉਜਦੋਂ।੧।ਰਹਾਉ।

ਸੰਜਮਇੰਦ੍ਰਿਆਂ ਨੂੰ ਰੋਕ ਰੱਖਣ ਦੇ ਜਤਨ। ਖੰਡੇਨਾਸ ਕਰ ਦਿੱਤੇ, ਤੋੜ ਦਿੱਤੇ। ਡਾਂਡਡੰਡ। ਸਿਮਰਿ ਨਾਹੀਤੂੰ ਚੇਤੇ ਨਹੀਂ ਕਰਦਾ, ਤੈਨੂੰ ਭੁੱਲ ਗਏ ਹਨ। ਨਿਰਲਜਬੇਸ਼ਰਮ। ਭਾਂਡਹੇ ਭੰਡ!੨।

ਸੰਗਿਨਾਲ। ਸਹਾਈਮਦਦਗਾਰ। ਸਿਉਨਾਲ, ਤੋਂ। ਭੇਦੁਵਿੱਥ। ਬੀਧਾਵਿੰਨ੍ਹ ਲਿਆ। ਬਟਵਾਰਈਬਟਵਾਰਿਆਂ ਨੇ, ਲੁਟੇਰਿਆਂ ਨੇ। ਪੰਚਕਾਮਾਦਿਕ ਪੰਜ। ਖੇਦੁਦੁੱਖਕਲੇਸ਼।੩।

ਨਾਨਕਹੇ ਨਾਨਕ! ਵਸਿਵੱਸ ਵਿਚ। ਕੀਨਾਕੀਤਾ ਹੋਇਆ ਹੈ। ਸਰਬਸੁ—{सर्वस्व। सर्वਸਾਰਾ। स्वਧਨ} ਸਭ ਕੁਝ। ਪ੍ਰਭਿਪ੍ਰਭੂ ਨੇ। ਕਉਨੂੰ। ਦੀਨ੍ਹ੍ਹਾ—{ਅੱਖਰ '' ਦੇ ਨਾਲ ਅੱਧਾ '' ਹੈ} ਦਿੱਤਾ।੪।

ਅਰਥ: ਹੇ ਖੋਟੇ ਮਨ! ਤੇਰਾ ਇਤਬਾਰ ਨਹੀਂ ਕੀਤਾ ਜਾ ਸਕਦਾ, (ਕਿਉਂਕਿ) ਤੂੰ (ਮਾਇਆ ਦੇ ਨਸ਼ੇ ਵਿਚ) ਬਹੁਤ ਮਸਤ ਰਹਿੰਦਾ ਹੈਂ। (ਜਿਵੇਂ) ਖੋਤੇ ਦੀ ਪਿਛਾੜੀ ਤਦੋਂ ਖੋਲ੍ਹੀ ਜਾਂਦੀ ਹੈ, ਜਦੋਂ ਉਸ ਨੂੰ ਉਤੋਂ ਲੱਦ ਲਿਆ ਜਾਂਦਾ ਹੈ (ਤਿਵੇਂ ਤੈਨੂੰ ਭੀ ਖ਼ਰਮਸਤੀ ਕਰਨ ਦਾ ਮੌਕਾ ਨਹੀਂ ਦਿੱਤਾ ਜਾਣਾ ਚਾਹੀਦਾ।੧।ਰਹਾਉ।

ਹੇ ਮਨ! ਤੇਰਾ ਇਤਬਾਰ ਕਰ ਕੇ ਕਿਸ ਕਿਸ ਨੇ ਧੋਖਾ ਨਹੀਂ ਖਾਧਾ? ਤੂੰ ਵੱਡੀ ਮੋਹਣ ਵਾਲੀ ਮਾਇਆ ਦੇ ਮੋਹ ਵਿਚ ਫਸਿਆ ਰਹਿੰਦਾ ਹੈਂ (ਤੇ, ਇਹ) ਰਸਤਾ (ਸਿੱਧਾ) ਨਰਕਾਂ ਦਾ ਹੈ।੧।

ਹੇ ਮਨ! ਤੂੰ ਜਪ, ਤਪ, ਸੰਜਮ (ਆਦਿਕ ਭਲੇ ਕੰਮਾਂ ਦੇ ਨੇਮ) ਤੋੜ ਦੇਂਦਾ ਹੈਂ, (ਇਸ ਕਰ ਕੇ) ਜਮਰਾਜ ਦੇ ਦੁੱਖ ਤੇ ਡੰਨ ਸਹਾਰਦਾ ਹੈਂ। ਹੇ ਬੇਸ਼ਰਮ ਭੰਡ! ਤੂੰ ਜਨਮ ਮਰਨ ਦੇ ਗੇੜ ਦੇ ਦੁੱਖ ਚੇਤੇ ਨਹੀਂ ਕਰਦਾ।੨।

ਹੇ ਮਨ! ਪਰਮਾਤਮਾ (ਹੀ ਸਦਾ) ਤੇਰੇ ਨਾਲ ਹੈ, ਤੇਰਾ ਮਦਦਗਾਰ ਹੈ, ਤੇਰਾ ਮਿੱਤਰ ਹੈ, ਉਸ ਨਾਲੋਂ ਤੇਰੀ ਵਿੱਥ ਬਣੀ ਪਈ ਹੈ। ਤੈਨੂੰ (ਕਾਮਾਦਿਕ) ਪੰਜ ਲੁਟੇਰਿਆਂ ਨੇ ਆਪਣੇ ਵੱਸ ਵਿਚ ਕਰ ਰੱਖਿਆ ਹੈ (ਜਿਸ ਕਰਕੇ ਤੇਰੇ ਅੰਦਰ) ਬੜਾ ਦੁੱਖ-ਕਲੇਸ਼ ਬਣਿਆ ਰਹਿੰਦਾ ਹੈ।੩।

ਹੇ ਨਾਨਕ! ਜਿਨ੍ਹਾਂ ਸੰਤ ਜਨਾਂ ਨੇ (ਆਪਣਾ) ਮਨ (ਆਪਣੇ) ਵੱਸ ਵਿਚ ਕਰ ਲਿਆ ਹੈ, ਜਿਨ੍ਹਾਂ ਜਨਾਂ ਨੂੰ ਪ੍ਰਭੂ ਨੇ (ਇਹ ਦਾਤਿ) ਦਿੱਤੀ ਹੈ, ਉਹਨਾਂ ਦੀ ਸਰਨ ਪੈਣਾ ਚਾਹੀਦਾ ਹੈ। ਆਪਣਾ ਤਨ, ਆਪਣਾ ਧਨ, ਸਭ ਕੁਝ ਉਹਨਾਂ ਸੰਤ ਜਨਾਂ ਤੋਂ ਸਦਕੇ ਕਰਨਾ ਚਾਹੀਦਾ ਹੈ।੪।੨੮।੫੮।

ਬਿਲਾਵਲੁ ਮਹਲਾ ੫ ॥ ਉਦਮੁ ਕਰਤ ਆਨਦੁ ਭਇਆ ਸਿਮਰਤ ਸੁਖ ਸਾਰੁ ॥ ਜਪਿ ਜਪਿ ਨਾਮੁ ਗੋਬਿੰਦ ਕਾ ਪੂਰਨ ਬੀਚਾਰੁ ॥੧॥ ਚਰਨ ਕਮਲ ਗੁਰ ਕੇ ਜਪਤ ਹਰਿ ਜਪਿ ਹਉ ਜੀਵਾ ॥ ਪਾਰਬ੍ਰਹਮੁ ਆਰਾਧਤੇ ਮੁਖਿ ਅੰਮ੍ਰਿਤੁ ਪੀਵਾ ॥੧॥ ਰਹਾਉ ॥ ਜੀਅ ਜੰਤ ਸਭਿ ਸੁਖਿ ਬਸੇ ਸਭ ਕੈ ਮਨਿ ਲੋਚ ॥ ਪਰਉਪਕਾਰੁ ਨਿਤ ਚਿਤਵਤੇ ਨਾਹੀ ਕਛੁ ਪੋਚ ॥੨॥ ਧੰਨੁ ਸੁ ਥਾਨੁ ਬਸੰਤ ਧੰਨੁ ਜਹ ਜਪੀਐ ਨਾਮੁ ॥ ਕਥਾ ਕੀਰਤਨੁ ਹਰਿ ਅਤਿ ਘਨਾ ਸੁਖ ਸਹਜ ਬਿਸ੍ਰਾਮੁ ॥੩॥ ਮਨ ਤੇ ਕਦੇ ਨ ਵੀਸਰੈ ਅਨਾਥ ਕੋ ਨਾਥ ॥ ਨਾਨਕ ਪ੍ਰਭ ਸਰਣਾਗਤੀ ਜਾ ਕੈ ਸਭੁ ਕਿਛੁ ਹਾਥ ॥੪॥੨੯॥੫੯॥ {ਪੰਨਾ 815}

ਪਦਅਰਥ: ਸੁਖ ਸਾਰੁਸੁਖਾਂ ਦਾ ਤੱਤ, ਸਭ ਤੋਂ ਸ੍ਰੇਸ਼ਟ ਸੁਖ। ਜਪਿਜਪ ਕੇ।੧।

ਚਰਨ ਕਮਲਕੌਲ ਫੁੱਲ ਵਰਗੇ ਸੋਹਣੇ ਚਰਨ। ਹਉਹਉਂ, ਮੈਂ। ਜੀਵਾਜੀਵਾਂ, ਮੈਂ ਜੀਊਂਦਾ ਹਾਂ, ਮੈਨੂੰ ਆਤਮਕ ਜੀਵਨ ਮਿਲਦਾ ਹੈ। ਆਰਾਧਤੇਸਿਮਰਦਿਆਂ। ਮੁਖਿਮੂੰਹ ਨਾਲ। ਅੰਮ੍ਰਿਤੁਆਤਮਕ ਜੀਵਨ ਦੇਣ ਵਾਲਾ ਨਾਮਜਲ। ਪੀਵਾਪੀਵਾਂ, ਮੈਂ ਪੀਂਦਾ ਹਾਂ।੧।ਰਹਾਉ।

ਜੀਅ—{ਲਫ਼ਜ਼ 'ਜੀਉ' ਤੋਂ ਬਹੁ-ਵਚਨ}ਸਭਿਸਾਰੇ। ਸੁਖਿਸੁਖ ਵਿਚ। ਕੈ ਮਨਿਦੇ ਮਨ ਵਿਚ। ਪਰ ਉਪਕਾਰੁਦੂਜਿਆਂ ਦੀ ਭਲਾਈ ਦਾ ਕੰਮ। ਪੋਚਪਾਪ।੨।

ਧੰਨੁਭਾਗਾਂ ਵਾਲਾ। ਬਸੰਤਵੱਸਣ ਵਾਲੇ। ਜਹਜਿੱਥੇ। ਜਪੀਐਜਪਿਆ ਜਾਂਦਾ ਹੈ। ਅਤਿ ਘਨਾਬਹੁਤ ਵਧੀਕ। ਸਹਜ ਬਿਸ੍ਰਾਮੁਆਤਮਕ ਅਡੋਲਤਾ ਦਾ ਟਿਕਾਣਾ।੩।

ਤੇਤੋਂ। ਕੋਦਾ। ਅਨਾਥ ਕੋ ਨਾਥਨਿਖਸਮਿਆਂ ਦਾ ਖਸਮ। ਜਾ ਕੈ ਹਾਥਜਿਸ ਦੇ ਵੱਸ ਵਿਚ।੪।

ਅਰਥ: ਹੇ ਭਾਈ! ਗੁਰੂ ਦੇ ਸੋਹਣੇ ਚਰਨਾਂ ਦਾ ਧਿਆਨ ਧਰ ਕੇ, ਪਰਮਾਤਮਾ ਦਾ ਆਰਾਧਨ ਕਰਦਿਆਂ, ਪਰਮਾਤਮਾ ਦਾ ਨਾਮ ਜਪ ਜਪ ਕੇ, (ਜਿਉਂ ਜਿਉਂ) ਮੈਂ ਮੂੰਹ ਨਾਲ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹਾਂ, (ਤਿਉਂ ਤਿਉਂ) ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ।੧।ਰਹਾਉ।

ਹੇ ਭਾਈ! (ਪਰਮਾਤਮਾ ਦਾ ਨਾਮ ਜਪਣ ਦਾ) ਉੱਦਮ ਕਰਦਿਆਂ (ਮਨ ਵਿਚ) ਸਰੂਰ ਪੈਦਾ ਹੁੰਦਾ ਹੈ, ਨਾਮ ਸਿਮਰਦਿਆਂ ਸਭ ਤੋਂ ਸ੍ਰੇਸ਼ਟ ਸੁਖ ਮਿਲਦਾ ਹੈ। ਪਰਮਾਤਮਾ ਦਾ ਨਾਮ ਮੁੜ ਮੁੜ ਜਪ ਕੇ ਸਭ ਗੁਣਾਂ ਨਾਲ ਭਰਪੂਰ ਪਰਮਾਤਮਾ ਦੇ ਗੁਣਾਂ ਦਾ ਵਿਚਾਰ (ਮਨ ਵਿਚ ਟਿਕਿਆ ਰਹਿੰਦਾ ਹੈ)੧।

ਹੇ ਭਾਈ! (ਪਰਮਾਤਮਾ ਦਾ ਆਰਾਧਨ ਕਰਦਿਆਂ) ਸਾਰੇ ਜੀਅ ਜੰਤ ਆਤਮਕ ਆਨੰਦ ਵਿਚ ਲੀਨ ਰਹਿੰਦੇ ਹਨ, (ਜਪਣ ਵਾਲੇ) ਸਭਨਾਂ ਦੇ ਮਨ ਵਿਚ (ਸਿਮਰਨ ਦੀ) ਤਾਂਘ ਪੈਦਾ ਹੋਈ ਰਹਿੰਦੀ ਹੈ। (ਜੇਹੜੇ ਜੇਹੜੇ ਮਨੁੱਖ ਨਾਮ ਜਪਦੇ ਹਨ, ਉਹ) ਸਦਾ ਦੂਜਿਆਂ ਦੀ ਭਲਾਈ ਕਰਨ ਦਾ ਕੰਮ ਸੋਚਦੇ ਰਹਿੰਦੇ ਹਨ, ਕੋਈ ਪਾਪ-ਵਿਕਾਰ ਉਹਨਾਂ ਉਤੇ ਆਪਣਾ ਅਸਰ ਨਹੀਂ ਪਾ ਸਕਦਾ।੨।

ਹੇ ਭਾਈ! ਜਿਸ ਥਾਂ ਪਰਮਾਤਮਾ ਦਾ ਨਾਮ ਜਪਿਆ ਜਾਂਦਾ ਹੈ, ਉਹ ਥਾਂ ਭਾਗਾਂ ਵਾਲਾ ਹੋ ਜਾਂਦਾ ਹੈ, ਉਥੇ ਵੱਸਣ ਵਾਲੇ ਭੀ ਭਾਗਾਂ ਵਾਲੇ ਬਣ ਜਾਂਦੇ ਹਨ (ਕਿਉਂਕਿ ਜਿਸ ਥਾਂ) ਪਰਮਾਤਮਾ ਦੀ ਕਥਾ-ਵਾਰਤਾ, ਪ੍ਰਭੂ ਦੀ ਸਿਫ਼ਤਿ-ਸਾਲਾਹ ਬਹੁਤ ਹੁੰਦੀ ਰਹੇ, ਉਹ ਥਾਂ ਆਤਮਕ ਆਨੰਦ ਦਾ, ਆਤਮਕ ਅਡੋਲਤਾ ਦਾ ਟਿਕਾਣਾ (ਸੋਮਾ) ਬਣ ਜਾਂਦਾ ਹੈ।੩।

(ਇਸ ਵਾਸਤੇ) ਹੇ ਨਾਨਕ! (ਆਖ-ਹੇ ਭਾਈ!) ਉਹ ਅਨਾਥਾਂ ਦਾ ਨਾਥ ਪ੍ਰਭੂ ਕਦੇ ਮਨ ਤੋਂ ਭੁੱਲਣਾ ਨਹੀਂ ਚਾਹੀਦਾ, ਉਸ ਪ੍ਰਭੂ ਦੀ ਸਰਨ ਸਦਾ ਪਏ ਰਹਿਣਾ ਚਾਹੀਦਾ ਹੈ, ਜਿਸ ਦੇ ਹੱਥ ਵਿਚ ਹਰੇਕ ਚੀਜ਼ ਹੈ।੪।੨੯।੫੯।

TOP OF PAGE

Sri Guru Granth Darpan, by Professor Sahib Singh