ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ

Page 816

ਬਿਲਾਵਲੁ ਮਹਲਾ ੫ ॥ ਜਿਨਿ ਤੂ ਬੰਧਿ ਕਰਿ ਛੋਡਿਆ ਫੁਨਿ ਸੁਖ ਮਹਿ ਪਾਇਆ ॥ ਸਦਾ ਸਿਮਰਿ ਚਰਣਾਰਬਿੰਦ ਸੀਤਲ ਹੋਤਾਇਆ ॥੧॥ ਜੀਵਤਿਆ ਅਥਵਾ ਮੁਇਆ ਕਿਛੁ ਕਾਮਿ ਨ ਆਵੈ ॥ ਜਿਨਿ ਏਹੁ ਰਚਨੁ ਰਚਾਇਆ ਕੋਊ ਤਿਸ ਸਿਉ ਰੰਗੁ ਲਾਵੈ ॥੧॥ ਰਹਾਉ ॥ਰੇ ਪ੍ਰਾਣੀ ਉਸਨ ਸੀਤ ਕਰਤਾ ਕਰੈ ਘਾਮ ਤੇ ਕਾਢੈ ॥ ਕੀਰੀ ਤੇ ਹਸਤੀ ਕਰੈ ਟੂਟਾ ਲੇ ਗਾਢੈ ॥੨॥ ਅੰਡਜ ਜੇਰਜ ਸੇਤਜ ਉਤਭੁਜਾ ਪ੍ਰਭ ਕੀ ਇਹ ਕਿਰਤਿ ॥ ਕਿਰਤ ਕਮਾਵਨ ਸਰਬ ਫਲ ਰਵੀਐ ਹਰਿ ਨਿਰਤਿ ॥੩॥ ਹਮ ਤੇ ਕਛੂ ਨ ਹੋਵਨਾ ਸਰਣਿ ਪ੍ਰਭ ਸਾਧ ॥ ਮੋਹ ਮਗਨ ਕੂਪ ਅੰਧ ਤੇ ਨਾਨਕ ਗੁਰ ਕਾਢ ॥੪॥੩੦॥੬੦॥ {ਪੰਨਾ 816}

ਪਦਅਰਥ: ਜਿਨਿਜਿਸ (ਪਰਮਾਤਮਾ) ਨੇ। ਤੂਤੈਨੂੰ। ਬੰਧਿ ਕਰਿ ਛੋਡਿਆਬੰਨ੍ਹ ਕੇ ਰੱਖਿਆ ਹੋਇਆ ਸੀ। (ਮਾਂ ਦੇ ਪੇਟ ਵਿਚ)ਫੁਨਿਫਿਰ, (ਮਾਂ ਦੇ ਪੇਟ ਵਿਚੋਂ ਕੱਢ ਕੇ)ਚਰਣਾਰਬਿੰਦ—{ਚਰਣਅਰਬਿੰਦ। ਅਰਬਿੰਦਕਮਲ ਫੁੱਲ} ਕੌਲ ਫੁੱਲ ਵਰਗੇ ਸੋਹਣੇ ਚਰਨ। ਸੀਤਲਸ਼ਾਂਤਚਿੱਤ। ਹੋਤਾਇਆਹੋ ਜਾਈਦਾ ਹੈ।

ਅਥਵਾਅਤੇ। ਜੀਵਤਿਆਜੀਊਂਦਿਆਂ, ਇਸ ਲੋਕ ਵਿਚ। ਮੁਇਆਮੁਇਆਂ, ਪਰਲੋਕ ਵਿਚ। ਕਾਮਿਕੰਮ। ਤਿਸ ਕੋਊਕੋਈ ਵਿਰਲਾ। ਸਿਉਨਾਲ। ਰੰਗੁਪ੍ਰੇਮ।੧।ਰਹਾਉ।

ਉਸਨਗਰਮੀ। ਸੀਤਠੰਡਕ। ਕਰਤਾਕਰਤਾਰ। ਘਾਮ ਤੇਤਪਸ਼ ਤੋਂ। ਕੀਰੀਕੀੜੀ। ਤੇਤੋਂ। ਹਸਤੀਹਾਥੀ। ਲੇਲੈ ਕੇ, (ਆਪਣੇ ਚਰਨਾਂ ਨਾਲ ਲਾ ਕੇ)੨।

ਅੰਡਜਅੰਡੇ ਤੋਂ ਪੈਦਾ ਹੋਏ ਜੀਵ, (ਪੰਛੀ ਆਦਿਕ)ਜੇਰਜਜਿਓਰ ਤੋਂ ਜੰਮੇ ਹੋਏ (ਮਨੁੱਖ ਅਤੇ ਪਸ਼ੂ)ਸੇਤਜ—{ਸੈਤਪਸੀਨਾ} ਮੁੜ੍ਹਕੇ ਤੋਂ ਜੰਮੇ ਹੋਏ (ਜੂੰਆਂ ਆਦਿਕ)ਉਤਭੁਜਾਪਾਣੀ ਦੀ ਮਦਦ ਨਾਲ ਧਰਤੀ ਵਿਚੋਂ ਜੰਮੇ ਹੋਏ (ਬਨਸਪਤੀ)ਕਿਰਤਿਰਚਨਾ। ਨਿਰਤਿ—{ਨਿਰਤਿ। ਰਤਿਪਿਆਰ, ਮੋਹ} ਨਿਰਮੋਹ ਹੋ ਕੇ।੩।

ਹਮ ਤੇਅਸਾਂ (ਜੀਵਾਂ) ਤੋਂ। ਪ੍ਰਭਹੇ ਪ੍ਰਭੂ! ਸਰਣਿ ਸਾਧਗੁਰੂ ਦੀ ਸਰਨ (ਰੱਖ)ਮਗਨਡੁੱਬੇ ਹੋਏ। ਕੂਪਖੂਹ। ਅੰਧਅੰਨ੍ਹਾ। ਗੁਰਹੇ ਗੁਰੂ!੪।

ਅਰਥ: (ਹੇ ਭਾਈ! ਜੇਹੜੀ ਮਾਇਆ) ਇਸ ਲੋਕ ਅਤੇ ਪਰਲੋਕ ਵਿਚ ਕਿਤੇ ਭੀ ਸਾਥ ਨਹੀਂ ਨਿਬਾਹੁੰਦੀ (ਜੀਵ ਉਸ ਨਾਲ ਸਦਾ ਮੋਹ ਪਾਈ ਰੱਖਦਾ ਹੈ। ਜਿਸ ਪਰਮਾਤਮਾ ਨੇ ਇਹ ਸਾਰਾ ਜਗਤ ਪੈਦਾ ਕੀਤਾ ਹੈ, ਉਸ ਨਾਲ ਕੋਈ ਵਿਰਲਾ ਮਨੁੱਖ ਪਿਆਰ ਬਣਾਂਦਾ ਹੈ।੧।ਰਹਾਉ।

ਹੇ ਭਾਈ! ਜਿਸ ਪਰਮਾਤਮਾ ਨੇ ਤੈਨੂੰ (ਪਹਿਲਾਂ ਮਾਂ ਦੇ ਪੇਟ ਵਿਚ) ਬੰਨ੍ਹ ਕੇ ਰੱਖਿਆ ਹੋਇਆ ਸੀ, ਫਿਰ (ਮਾਂ ਦੇ ਪੇਟ ਵਿਚੋਂ ਕੱਢ ਕੇ ਜਗਤ ਵਿਚ ਲਿਆ ਕੇ ਜਗਤ ਦੇ) ਸੁਖਾਂ ਵਿਚ ਲਿਆ ਵਸਾਇਆ ਹੈ, ਉਸ ਦੇ ਸੋਹਣੇ ਚਰਨ ਸਦਾ ਸਿਮਰਦਾ ਰਹੁ। (ਇਸ ਤਰ੍ਹਾਂ ਸਦਾ) ਸ਼ਾਂਤ-ਚਿੱਤ ਰਹਿ ਸਕੀਦਾ ਹੈ।੧।

ਹੇ ਭਾਈ! (ਵਿਕਾਰਾਂ ਦੀ) ਗਰਮੀ ਅਤੇ (ਨਾਮ ਦੀ) ਠੰਢਕ ਪਰਮਾਤਮਾ ਆਪ ਹੀ ਬਣਾਂਦਾ ਹੈ, ਉਹ (ਆਪ ਹੀ ਵਿਕਾਰਾਂ ਦੀ) ਤਪਸ਼ ਵਿਚੋਂ ਕੱਢਦਾ ਹੈ। ਉਹ ਪ੍ਰਭੂ ਕੀੜੀ (ਨਾਚੀਜ਼ ਜੀਵ ਤੋਂ) ਹਾਥੀ (ਮਾਣ-ਆਦਰ ਵਾਲਾ) ਬਣਾ ਦੇਂਦਾ ਹੈ, (ਆਪਣੇ ਚਰਨਾਂ ਨਾਲੋਂ) ਟੁੱਟੇ ਹੋਏ ਜੀਵ ਨੂੰ ਉਹ ਆਪ ਹੀ (ਬਾਹੋਂ) ਫੜ ਕੇ (ਆਪਣੇ ਚਰਨਾਂ ਨਾਲ) ਗੰਢ ਲੈਂਦਾ ਹੈ (ਉਸੇ ਦੀ ਸਰਨ ਪਿਆ ਰਹੁ)੨।

(ਹੇ ਭਾਈ! ਦੁਨੀਆ ਵਿਚ) ਅੰਡੇ ਤੋਂ ਪੈਦਾ ਹੋਏ ਜੀਵ, ਜਿਓਰ ਤੋਂ ਜੰਮੇ ਹੋਏ ਜੀਵ, ਪਸੀਨੇ ਤੋਂ ਪੈਦਾ ਹੋਏ ਜੀਵ, ਸਾਰੀ ਬਨਸਪਤੀ-ਇਹ ਸਾਰੀ ਪਰਮਾਤਮਾ ਦੀ ਹੀ ਪੈਦਾ ਕੀਤੀ ਹੋਈ ਰਚਨਾ ਹੈ। ਉਸ ਪਰਮਾਤਮਾ ਦਾ ਨਾਮ (ਇਸ ਰਚਨਾ ਤੋਂ) ਨਿਰਮੋਹ ਰਹਿ ਕੇ ਸਿਮਰਨਾ ਚਾਹੀਦਾ ਹੈ-ਇਹ ਕਮਾਈ ਕਰਨ ਨਾਲ (ਜੀਵਨ ਦੇ) ਸਾਰੇ ਮਨੋਰਥ ਪੂਰੇ ਹੋ ਜਾਂਦੇ ਹਨ।੩।

ਹੇ ਪ੍ਰਭੂ! ਅਸਾਂ ਜੀਵਾਂ ਪਾਸੋਂ ਕੁਝ ਭੀ ਨਹੀਂ ਹੋ ਸਕਦਾ (ਸਾਨੂੰ) ਗੁਰੂ ਦੀ ਸਰਨ ਪਾਈ ਰੱਖ। ਹੇ ਨਾਨਕ! (ਅਰਦਾਸ ਕਰਿਆ ਕਰ-) ਹੇ ਗੁਰੂ! ਅਸੀ ਜੀਵ ਮਾਇਆ ਦੇ ਮੋਹ ਵਿਚ ਡੁੱਬੇ ਰਹਿੰਦੇ ਹਾਂ, (ਸਾਨੂੰ ਮੋਹ ਦੇ ਇਸ) ਹਨੇਰੇ ਖੂਹ ਵਿਚੋਂ ਕੱਢ ਲੈ।੪।੩।੬੦।

ਬਿਲਾਵਲੁ ਮਹਲਾ ੫ ॥ ਖੋਜਤ ਖੋਜਤ ਮੈ ਫਿਰਾ ਖੋਜਉ ਬਨ ਥਾਨ ॥ ਅਛਲ ਅਛੇਦ ਅਭੇਦ ਪ੍ਰਭ ਐਸੇ ਭਗਵਾਨ ॥੧॥ ਕਬ ਦੇਖਉ ਪ੍ਰਭੁ ਆਪਨਾ ਆਤਮ ਕੈ ਰੰਗਿ ॥ ਜਾਗਨ ਤੇ ਸੁਪਨਾ ਭਲਾ ਬਸੀਐ ਪ੍ਰਭ ਸੰਗਿ ॥੧॥ ਰਹਾਉ ॥ ਬਰਨ ਆਸ੍ਰਮ ਸਾਸਤ੍ਰ ਸੁਨਉ ਦਰਸਨ ਕੀ ਪਿਆਸ ॥ ਰੂਪੁ ਨ ਰੇਖ ਨ ਪੰਚ ਤਤ ਠਾਕੁਰ ਅਬਿਨਾਸ ॥੨॥ ਓਹੁ ਸਰੂਪੁ ਸੰਤਨ ਕਹਹਿ ਵਿਰਲੇ ਜੋਗੀਸੁਰ ॥ ਕਰਿ ਕਿਰਪਾ ਜਾ ਕਉ ਮਿਲੇ ਧਨਿ ਧਨਿ ਤੇ ਈਸੁਰ ॥੩॥ ਸੋ ਅੰਤਰਿ ਸੋ ਬਾਹਰੇ ਬਿਨਸੇ ਤਹ ਭਰਮਾ ॥ ਨਾਨਕ ਤਿਸੁ ਪ੍ਰਭੁ ਭੇਟਿਆ ਜਾ ਕੇ ਪੂਰਨ ਕਰਮਾ ॥੪॥੩੧॥੬੧॥ {ਪੰਨਾ 816}

ਪਦਅਰਥ: ਫਿਰਾਫਿਰਾਂ, ਮੈਂ ਫਿਰਦਾ ਹਾਂ। ਖੋਜਉਖੋਜਉਂ, ਮੈਂ ਖੋਜਦਾ ਹਾਂ। ਥਾਨ—(ਅਨੇਕਾਂ) ਥਾਂ। ਅਛੇਦਛੇਦ, ਜਿਸ ਦਾ ਨਾਸ ਨਾਹ ਹੋ ਸਕੇ। ਅਭੇਦਭੇਦ, ਜਿਸ ਦਾ ਭੇਦ ਨਾਹ ਪੈ ਸਕੇ।੧।

ਕਬਕਦੋਂ? ਦੇਖਉਦੇਖਉਂ, ਮੈਂ ਵੇਖਾਂ। ਕੈ ਰੰਗਿਦੇ ਰੰਗ ਵਿਚ। ਬਸੀਐਜੇ ਵੱਸ ਸਕੀਏ।੧।ਰਹਾਉ।

ਬਰਨਚਾਰ ਵਰਨ (ਬ੍ਰਾਹਮਣ, ਖੱਤਰੀ, ਵੈਸ਼, ਸ਼ੂਦਰ)ਆਸ੍ਰਮਚਾਰ ਆਸ਼੍ਰਮ (ਬ੍ਰਹਮਚਰਜ, ਗ੍ਰਿਹਸਤ, ਵਾਨਪ੍ਰਸਥ, ਸੰਨਿਆਸ। ਸੁਨਉਸੁਨਉਂ, ਮੈਂ ਸੁਣਦਾ ਹਾਂ।੨।

ਕਹਹਿਦੱਸਦੇ ਹਨ। ਜੋਗੀਸੁਰ—{ਜੋਗੀਈਸੁਰ} ਜੋਗੀਰਾਜ। ਕਰਿਕਰ ਕੇ। ਜਾ ਕਉਜਿਸ ਨੂੰ। ਤੇਉਹ {ਬਹੁ-ਵਚਨ}ਈਸੁਰਵੱਡੇ ਮਨੁੱਖ।੩।

ਅੰਤਰਿ—(ਹਰੇਕ ਜੀਵ ਦੇ) ਅੰਦਰ। ਬਾਹਰੇਬਾਹਰਿ, ਸਭ ਤੋਂ ਵੱਖਰਾ। ਤਹਉਥੇ, ਉਸ ਵਿਚ (ਟਿਕਿਆਂ)ਭੇਟਿਆਮਿਲਿਆ। ਤਿਸੁਉਸ (ਮਨੁੱਖ) ਨੂੰ। ਕਰਮਾਭਾਗ।੪।

ਅਰਥ: (ਹੇ ਭਾਈ! ਮੈਨੂੰ ਹਰ ਵੇਲੇ ਇਹ ਤਾਂਘ ਰਹਿੰਦੀ ਹੈ ਕਿ) ਆਪਣੀ ਜਿੰਦ ਦੇ ਚਾਉ ਨਾਲ ਕਦੋਂ ਮੈਂ ਆਪਣੇ (ਪਿਆਰੇ) ਪ੍ਰਭੂ ਨੂੰ ਵੇਖ ਸਕਾਂਗਾ। (ਜੇ ਰਾਤ ਨੂੰ ਸੁੱਤੇ ਪਿਆਂ ਸੁਪਨੇ ਵਿਚ ਹੀ) ਪ੍ਰਭੂ ਦੇ ਨਾਲ ਵੱਸ ਸਕੀਏ, ਤਾਂ ਇਸ ਜਾਗਦੇ ਰਹਿਣ ਨਾਲੋਂ (ਸੁੱਤੇ ਪਿਆਂ ਉਹ) ਸੁਪਨਾ ਚੰਗਾ ਹੈ।੧।ਰਹਾਉ।

(ਹੇ ਭਾਈ! ਪ੍ਰਭੂ ਨੂੰ) ਲੱਭਦਾ ਲੱਭਦਾ ਮੈਂ (ਹਰ ਪਾਸੇ) ਫਿਰਦਾ ਰਹਿੰਦਾ ਹਾਂ, ਮੈਂ ਕਈ ਜੰਗਲ ਅਨੇਕਾਂ ਥਾਂ ਖੋਜਦਾ ਫਿਰਦਾ ਹਾਂ (ਪਰ ਮੈਨੂੰ ਪ੍ਰਭੂ ਕਿਤੇ ਭੀ ਨਹੀਂ ਲੱਭਦਾ। ਮੈਂ ਸੁਣਿਆ ਹੈ ਕਿ ਉਹ) ਭਗਵਾਨ ਪ੍ਰਭੂ ਜੀ ਇਹੋ ਜਿਹੇ ਹਨ ਕਿ ਉਸ ਨੂੰ ਮਾਇਆ ਛਲ ਨਹੀਂ ਸਕਦੀ, ਉਹ ਨਾਸ-ਰਹਿਤ ਹੈ, ਅਤੇ ਉਸ ਦਾ ਭੇਦ ਨਹੀਂ ਪਾਇਆ ਜਾ ਸਕਦਾ।੧।

(ਹੇ ਭਾਈ! ਪ੍ਰਭੂ ਦਾ ਦਰਸਨ ਕਰਨ ਵਾਸਤੇ) ਮੈਂ ਚਹੁੰਆਂ ਵਰਨਾਂ ਅਤੇ ਚਹੁੰਆਂ ਆਸ਼੍ਰਮਾਂ ਦੇ ਕਰਮ ਕਰਦਾ ਹਾਂ, ਸ਼ਾਸਤ੍ਰਾਂ (ਦੇ ਉਪਦੇਸ਼ ਭੀ) ਸੁਣਦਾ ਹਾਂ (ਪਰ ਦਰਸਨ ਨਹੀਂ ਹੁੰਦਾ) ਦਰਸਨ ਦੀ ਲਾਲਸਾ ਬਣੀ ਹੀ ਰਹਿੰਦੀ ਹੈ। (ਹੇ ਭਾਈ!) ਉਸ ਅਬਿਨਾਸੀ ਠਾਕੁਰ-ਪ੍ਰਭੂ ਦਾ ਨਾਹ ਕੋਈ ਰੂਪ ਚਿਹਨ-ਚੱਕ੍ਰ ਹੈ ਅਤੇ ਨਾਹ ਹੀ ਉਹ (ਜੀਵਾਂ ਵਾਂਗ) ਪੰਜ ਤੱਤਾਂ ਤੋਂ ਬਣਿਆ ਹੈ।੨।

(ਹੇ ਭਾਈ!) ਕਿਰਪਾ ਕਰ ਕੇ ਪ੍ਰਭੂ ਆਪ ਹੀ ਜਿਨ੍ਹਾਂ ਨੂੰ ਮਿਲਦਾ ਹੈ, ਉਹ ਵੱਡੇ ਜੋਗੀ ਹਨ ਉਹ ਵੱਡੇ ਭਾਗਾਂ ਵਾਲੇ ਹਨ। ਉਹ ਵਿਰਲੇ ਜੋਗੀਰਾਜ ਹੀ ਉਹ ਸੰਤ ਜਨ ਹੀ (ਉਸ ਪ੍ਰਭੂ ਦਾ) ਉਹ ਸਰੂਪ ਬਿਆਨ ਕਰਦੇ ਹਨ (ਕਿ ਉਸ ਦਾ ਕੋਈ ਰੂਪ ਰੇਖ ਨਹੀਂ ਹੈ)੩।

(ਹੇ ਭਾਈ! ਵਿਰਲੇ ਸੰਤ ਜਨ ਹੀ ਦਿੱਸਦੇ ਹਨ ਕਿ) ਉਹ ਪ੍ਰਭੂ ਸਭ ਜੀਵਾਂ ਦੇ ਅੰਦਰ ਵੱਸਦਾ ਹੈ, ਅਤੇ ਉਹ ਸਭਨਾਂ ਤੋਂ ਵੱਖਰਾ ਭੀ ਹੈ, ਉਸ ਪ੍ਰਭੂ ਦੇ ਚਰਨਾਂ ਵਿਚ ਜੁੜਿਆਂ ਸਾਰੇ ਭਰਮ-ਵਹਿਮ ਨਾਸ ਹੋ ਜਾਂਦੇ ਹਨ। ਹੇ ਨਾਨਕ! ਜਿਸ ਮਨੁੱਖ ਦੇ ਪੂਰਨ ਭਾਗ ਜਾਗ ਪੈਂਦੇ ਹਨ ਉਸ ਨੂੰ ਉਹ ਪ੍ਰਭੂ (ਆਪ ਹੀ) ਮਿਲ ਪੈਂਦਾ ਹੈ।੪।੩੧।੬੧।

ਬਿਲਾਵਲੁ ਮਹਲਾ ੫ ॥ ਜੀਅ ਜੰਤ ਸੁਪ੍ਰਸੰਨ ਭਏ ਦੇਖਿ ਪ੍ਰਭ ਪਰਤਾਪ ॥ ਕਰਜੁ ਉਤਾਰਿਆ ਸਤਿਗੁਰੂ ਕਰਿ ਆਹਰੁ ਆਪ ॥੧॥ ਖਾਤ ਖਰਚਤ ਨਿਬਹਤ ਰਹੈ ਗੁਰ ਸਬਦੁ ਅਖੂਟ ॥ ਪੂਰਨ ਭਈ ਸਮਗਰੀ ਕਬਹੂ ਨਹੀ ਤੂਟ ॥੧॥ ਰਹਾਉ ॥ਸਾਧਸੰਗਿ ਆਰਾਧਨਾ ਹਰਿ ਨਿਧਿ ਆਪਾਰ ॥ ਧਰਮ ਅਰਥ ਅਰੁ ਕਾਮ ਮੋਖ ਦੇਤੇ ਨਹੀ ਬਾਰ ॥੨॥ ਭਗਤ ਅਰਾਧਹਿ ਏਕ ਰੰਗਿ ਗੋਬਿੰਦ ਗੁਪਾਲ ॥ ਰਾਮ ਨਾਮ ਧਨੁ ਸੰਚਿਆ ਜਾ ਕਾ ਨਹੀ ਸੁਮਾਰੁ ॥੩॥ ਸਰਨਿ ਪਰੇ ਪ੍ਰਭ ਤੇਰੀਆ ਪ੍ਰਭ ਕੀ ਵਡਿਆਈ ॥ ਨਾਨਕ ਅੰਤੁ ਨ ਪਾਈਐ ਬੇਅੰਤ ਗੁਸਾਈ ॥੪॥੩੨॥੬੨॥ {ਪੰਨਾ 816}

ਪਦਅਰਥ: ਜੀਅ ਜੰਤ—(ਉਹ) ਸਾਰੇ ਜੀਵ। ਸੁਪ੍ਰਸੰਨਬਹੁਤ ਪ੍ਰਸੰਨ, ਨਿਹਾਲ। ਦੇਖਿਵੇਖ ਕੇ। ਪਰਤਾਪਵਡਿਆਈ। ਕਰਜੁਵਿਕਾਰਾਂ ਦਾ ਭਾਰ। ਕਰਿਕਰ ਕੇ। ਆਹਰੁਉੱਦਮ।੧।

ਖਾਤਖਾਂਦਿਆਂ। ਖਰਚਤਵੰਡਦਿਆਂ। ਨਿਬਹਤ ਰਹੈਉਮਰ ਬੀਤਦੀ ਰਹਿੰਦੀ ਹੈ। ਅਖੂਟਕਦੇ ਨਾਂਹ ਮੁੱਕਣ ਵਾਲੀ। ਸਮਗਰੀ—(ਕੋਈ ਸੁਆਦਲਾ ਭੋਜਨ ਜਿਵੇਂ ਕੜਾਹ ਪ੍ਰਸਾਦ ਆਦਿਕ ਤਿਆਰ ਕਰਨ ਲਈ ਲੋੜੀਂਦੀ) ਰਸਦ। ਪੂਰਨ ਭਈਲੋੜ ਅਨੁਸਾਰ ਇਕੱਠੀ ਹੋ ਜਾਂਦੀ ਹੈ। ਤੂਟਤੋਟ, ਘਾਟ।੧।ਰਹਾਉ।

ਸਾਧ ਸੰਗਿਗੁਰੂ ਦੀ ਸੰਗਤਿ ਵਿਚ। ਨਿਧਿਖ਼ਜ਼ਾਨਾ। ਆਪਾਰਬੇਅੰਤ। ਅਰੁਅਤੇ। ਬਾਰਚਿਰ।੨।

ਅਰਾਧਹਿਸਿਮਰਦੇ ਹਨ। ਰੰਗਿਪ੍ਰੇਮ ਵਿਚ। ਸੰਚਿਆਇਕੱਠਾ ਕਰ ਲਿਆ। ਜਾ ਕਾਜਿਸ (ਧਨ) ਦਾ। ਸੁਮਾਰੁਸ਼ੁਮਾਰ, ਅੰਦਾਜ਼ਾ।੩।

ਪ੍ਰਭਹੇ ਪ੍ਰਭੂ! ਗੁਸਾਈਧਰਤੀ ਦਾ ਖਸਮ।੪।

ਅਰਥ: ਹੇ ਭਾਈ! ਗੁਰੂ ਦਾ ਸ਼ਬਦ (ਆਤਮਕ ਜੀਵਨ ਦੇ ਪਲਰਨ ਵਾਸਤੇ ਇਕ ਐਸਾ ਭੋਜਨ ਹੈ ਜੋ) ਕਦੇ ਨਹੀਂ ਮੁੱਕਦਾ। (ਜਿਸ ਮਨੁੱਖ ਦੀ ਉਮਰ ਇਹ ਭੋਜਨ ਆਪ) ਵਰਤਦਿਆਂ (ਅਤੇ ਹੋਰਨਾਂ ਨੂੰ) ਵੰਡਦਿਆਂ ਗੁਜ਼ਰਦੀ ਹੈ, ਉਸ ਦੇ ਪਾਸ (ਇਸ) ਰਸਦ ਦੇ ਭੰਡਾਰ ਭਰੇ ਰਹਿੰਦੇ ਹਨ, (ਇਸ ਰਸਦ ਵਿਚ) ਕਦੇ ਭੀ ਤੋਟ ਨਹੀਂ ਆਉਂਦੀ।੧।ਰਹਾਉ।

ਹੇ ਭਾਈ! ਗੁਰੂ ਨੇ ਆਪ ਉੱਦਮ ਕਰ ਕੇ (ਜਿਸ ਜਿਸ ਜੀਵ ਨੂੰ ਗੁਰ-ਸ਼ਬਦ ਦੀ ਦਾਤਿ ਦੇ ਕੇ ਉਹਨਾਂ ਦੇ ਸਿਰ ਉਤੇ ਪਿਛਲੇ ਜਨਮਾਂ ਦੇ ਕੀਤੇ ਹੋਏ) ਵਿਕਾਰਾਂ ਦਾ ਭਾਰ ਲਾਹ ਦਿੱਤਾ, ਉਹ ਸਾਰੇ ਜੀਵ ਪਰਮਾਤਮਾ ਦੀ ਪ੍ਰਤੱਖ ਵਡਿਆਈ ਵੇਖ ਕੇ ਨਿਹਾਲ ਹੋ ਜਾਂਦੇ ਹਨ।੧।

(ਇਸੇ ਵਾਸਤੇ, ਹੇ ਭਾਈ!) ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ, ਇਹ ਇਕ ਐਸਾ ਖ਼ਜ਼ਾਨਾ ਹੈ ਜੋ ਕਦੇ ਨਹੀਂ ਮੁੱਕਦਾ। (ਦੁਨੀਆ ਵਿਚ) ਧਰਮ, ਅਰਥ, ਕਾਮ, ਮੋਖ (ਇਹ ਚਾਰ ਹੀ ਪ੍ਰਸਿੱਧ ਅਮੋਲਕ ਪਦਾਰਥ ਮੰਨੇ ਗਏ ਹਨ। ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਪਰਮਾਤਮਾ ਉਸ ਨੂੰ ਇਹ ਪਦਾਰਥ) ਦੇਂਦਿਆਂ ਚਿਰ ਨਹੀਂ ਲਾਂਦਾ।੨।

ਹੇ ਭਾਈ! ਗੋਬਿੰਦ ਗੁਪਾਲ ਦੇ ਭਗਤ ਇਕ-ਰਸ ਪ੍ਰੇਮ-ਰੰਗ ਵਿਚ ਟਿਕ ਕੇ ਉਸ ਦਾ ਨਾਮ ਸਿਮਰਦੇ ਹਨ। ਉਹ ਮਨੁੱਖ ਪਰਮਾਤਮਾ ਦੇ ਨਾਮ ਦਾ ਧਨ (ਇਤਨਾ) ਇਕੱਠਾ ਕਰਦੇ ਰਹਿੰਦੇ ਹਨ ਕਿ ਉਸ ਦਾ ਅੰਦਾਜ਼ਾ ਨਹੀਂ ਲੱਗ ਸਕਦਾ।੩।

ਹੇ ਪ੍ਰਭੂ! (ਤੇਰੇ ਭਗਤ ਤੇਰੀ ਕਿਰਪਾ ਨਾਲ) ਤੇਰੀ ਸਰਨ ਪਏ ਰਹਿੰਦੇ ਹਨ। (ਹੇ ਭਾਈ! ਪ੍ਰਭੂ ਦੇ ਭਗਤ) ਪ੍ਰਭੂ ਦੀ ਸਿਫ਼ਤਿ-ਸਾਲਾਹ ਹੀ ਕਰਦੇ ਰਹਿੰਦੇ ਹਨ। ਹੇ ਨਾਨਕ! ਜਗਤ ਦੇ ਖਸਮ ਪ੍ਰਭੂ ਦੇ ਗੁਣ ਬੇਅੰਤ ਹਨ, ਉਹਨਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ।੪।੩੨।੬੨।

ਬਿਲਾਵਲੁ ਮਹਲਾ ੫ ॥ ਸਿਮਰਿ ਸਿਮਰਿ ਪੂਰਨ ਪ੍ਰਭੂ ਕਾਰਜ ਭਏ ਰਾਸਿ ॥ ਕਰਤਾਰ ਪੁਰਿ ਕਰਤਾ ਵਸੈ ਸੰਤਨ ਕੈ ਪਾਸਿ ॥੧॥ ਰਹਾਉ ॥ ਬਿਘਨੁ ਨ ਕੋਊ ਲਾਗਤਾ ਗੁਰ ਪਹਿ ਅਰਦਾਸਿ ॥ ਰਖਵਾਲਾ ਗੋਬਿੰਦ ਰਾਇ ਭਗਤਨ ਕੀ ਰਾਸਿ ॥੧॥ ਤੋਟਿ ਨ ਆਵੈ ਕਦੇ ਮੂਲਿ ਪੂਰਨ ਭੰਡਾਰ ॥ ਚਰਨ ਕਮਲ ਮਨਿ ਤਨਿ ਬਸੇ ਪ੍ਰਭ ਅਗਮ ਅਪਾਰ ॥੨॥ ਬਸਤ ਕਮਾਵਤ ਸਭਿ ਸੁਖੀ ਕਿਛੁ ਊਨ ਨ ਦੀਸੈ ॥ ਸੰਤ ਪ੍ਰਸਾਦਿ ਭੇਟੇ ਪ੍ਰਭੂ ਪੂਰਨ ਜਗਦੀਸੈ ॥੩॥ ਜੈ ਜੈ ਕਾਰੁ ਸਭੈ ਕਰਹਿ ਸਚੁ ਥਾਨੁ ਸੁਹਾਇਆ ॥ ਜਪਿ ਨਾਨਕ ਨਾਮੁ ਨਿਧਾਨ ਸੁਖ ਪੂਰਾ ਗੁਰੁ ਪਾਇਆ ॥੪॥੩੩॥੬੩॥ {ਪੰਨਾ 816-817}

ਪਦਅਰਥ: ਸਿਮਰਿਸਿਮਰ ਕੇ। ਪੂਰਨਸਾਰੇ ਗੁਣਾਂ ਨਾਲ ਭਰਪੂਰ। ਕਾਰਜ—(ਸਾਰੇ) ਕੰਮ। ਭਏ ਰਾਸਿਸਫਲ ਹੋ ਜਾਂਦੇ ਹਨ। ਕਰਤਾਰ ਪੁਰਿਕਰਤਾਰ ਦੇ ਸ਼ਹਿਰ ਵਿਚ, ਉਸ ਅਸਥਾਨ ਵਿਚ ਜਿਥੇ ਕਰਤਾਰ ਸਦਾ ਵੱਸਦਾ ਹੈ, ਸਾਧ ਸੰਗਤਿ ਵਿਚ। ਕਰਤਾਪਰਮਾਤਮਾ।੧।ਰਹਾਉ।

ਬਿਘਨੁਰੁਕਾਵਟ। ਕੋਊਕੋਈ ਭੀ। ਪਹਿਪਾਸ। ਰਾਇਰਾਜਾ। ਰਾਸਿਸਰਮਾਇਆ।੧।

ਤੋਟਿਘਾਟ। ਨ ਮੂਲਿਬਿਲਕੁਲ ਨਹੀਂ। ਪੂਰਨਭਰੇ ਹੋਏ। ਭੰਡਾਰਖ਼ਜ਼ਾਨੇ। ਮਨਿਮਨ ਵਿਚ। ਤਨਿਤਨ ਵਿਚ। ਅਗਮਅਪਹੁੰਚ। ਅਪਾਰਬੇਅੰਤ।੨।

ਬਸਤ—(ਸਾਧ ਸੰਗਤਿ ਵਿਚ, ਕਰਤਾਰ ਦੇ ਸ਼ਹਿਰ ਵਿਚ) ਵੱਸਦਿਆਂ। ਸਭਿਸਾਰੇ। ਊਨਕਮੀ, ਘਾਟਾ। ਸੰਤ ਪ੍ਰਸਾਦਿਗੁਰੂ ਦੀ ਕਿਰਪਾ ਨਾਲ। ਭੇਟੇਮਿਲ ਪੈਂਦੇ ਹਨ। ਜਗਦੀਸੈਜਗਤ ਦਾ ਮਾਲਕ।੩।

ਜੈ ਜੈਕਾਰੁਸੋਭਾ, ਵਡਿਆਈ। ਕਰਹਿਕਰਦੇ ਹਨ। ਸਚੁਸਦਾ ਕਾਇਮ ਰਹਿਣ ਵਾਲਾ। ਸੁਹਾਇਆਸੋਹਣਾ। ਜਪਿਜਪ ਕੇ। ਨਿਧਾਨ ਸੁਖਸੁਖਾਂ ਦੇ ਖ਼ਜ਼ਾਨੇ।੪।

ਅਰਥ: ਹੇ ਭਾਈ! ਸਾਧ ਸੰਗਤਿ ਵਿਚ ਪਰਮਾਤਮਾ (ਆਪ) ਵੱਸਦਾ ਹੈ, ਆਪਣੇ ਸੰਤ ਜਨਾਂ ਦੇ ਅੰਗ-ਸੰਗ ਵੱਸਦਾ ਹੈ। (ਸਾਧ ਸੰਗਤਿ ਵਿਚ) ਸਾਰੇ ਗੁਣਾਂ ਨਾਲ ਭਰਪੂਰ ਪ੍ਰਭੂ (ਦਾ ਨਾਮ) ਸਿਮਰ ਸਿਮਰ ਕੇ (ਮਨੁੱਖ ਦੇ) ਸਾਰੇ ਕੰਮ ਸਫਲ ਹੋ ਜਾਂਦੇ ਹਨ।੧।ਰਹਾਉ।

ਹੇ ਭਾਈ! ਪ੍ਰਭੂ ਪਾਤਿਸ਼ਾਹ ਆਪਣੇ ਸੰਤ ਜਨਾਂ ਦਾ (ਸਦਾ) ਆਪ ਰਾਖਾ ਹੈ, ਪ੍ਰਭੂ (ਦਾ ਨਾਮ) ਸੰਤ ਜਨਾਂ ਦਾ ਸਰਮਾਇਆ ਹੈ। (ਜੇਹੜੇ ਭੀ ਮਨੁੱਖ ਸਾਧ ਸੰਗਤਿ ਵਿਚ ਆ ਕੇ) ਗੁਰੂ ਦੇ ਦਰ ਤੇ ਅਰਦਾਸ ਕਰਦੇ ਰਹਿੰਦੇ ਹਨ, (ਉਹਨਾਂ ਦੀ ਜ਼ਿੰਦਗੀ ਦੇ ਰਸਤੇ ਵਿਚ) ਕੋਈ ਰੁਕਾਵਟ ਨਹੀਂ ਪੈਂਦੀ।੧।

(ਹੇ ਭਾਈ! ਸਾਧ ਸੰਗਤਿ ਇਕ ਐਸਾ ਅਸਥਾਨ ਹੈ ਜਿਥੇ ਬਖ਼ਸ਼ਸ਼ਾਂ ਦੇ) ਭੰਡਾਰੇ ਭਰੇ ਰਹਿੰਦੇ ਹਨ, (ਉਥੇ ਇਹਨਾਂ ਬਖ਼ਸ਼ਸ਼ਾਂ ਦੀ) ਕਦੇ ਭੀ ਤੋਟ ਨਹੀਂ ਆਉਂਦੀ। (ਜੇਹੜਾ ਭੀ ਮਨੁੱਖ ਸਾਧ ਸੰਗਤਿ ਵਿਚ ਨਿਵਾਸ ਰੱਖਦਾ ਹੈ, ਉਸ ਦੇ) ਮਨ ਵਿਚ (ਉਸ ਦੇ) ਹਿਰਦੇ ਵਿਚ ਅਪਹੁੰਚ ਤੇ ਬੇਅੰਤ ਪ੍ਰਭੂ ਦੇ ਸੋਹਣੇ ਚਰਣ ਟਿਕੇ ਰਹਿੰਦੇ ਹਨ।੨।

(ਹੇ ਭਾਈ! ਜੇਹੜੇ ਭੀ ਮਨੁੱਖ ਸਾਧ ਸੰਗਤਿ ਵਿਚ) ਨਿਵਾਸ ਰੱਖਦੇ ਹਨ ਅਤੇ ਨਾਮ-ਸਿਮਰਨ ਦੀ ਕਮਾਈ ਕਰਦੇ ਹਨ, ਉਹ ਸਾਰੇ ਸੁਖੀ ਰਹਿੰਦੇ ਹਨ, ਉਹਨਾਂ ਨੂੰ ਕਿਸੇ ਗੱਲੇ ਕੋਈ ਥੁੜ ਨਹੀਂ ਦਿੱਸਦੀ। ਗੁਰੂ ਦੀ ਕਿਰਪਾ ਨਾਲ ਉਹਨਾਂ ਨੂੰ ਜਗਤ ਦੇ ਮਾਲਕ ਪੂਰਨ ਪ੍ਰਭੂ ਜੀ ਮਿਲ ਪੈਂਦੇ ਹਨ।੩।

(ਹੇ ਭਾਈ! ਜੇਹੜੇ ਮਨੁੱਖ ਸਾਧ ਸੰਗਤਿ ਵਿਚ ਟਿਕਦੇ ਹਨ) ਸਾਰੇ ਲੋਕ (ਉਹਨਾਂ ਦੀ) ਸੋਭਾ-ਵਡਿਆਈ ਕਰਦੇ ਹਨ। ਸਾਧ ਸੰਗਤਿ ਇਕ ਐਸਾ ਸੋਹਣਾ ਥਾਂ ਹੈ ਜੋ ਸਦਾ ਕਾਇਮ ਰਹਿਣ ਵਾਲਾ ਹੈ। ਹੇ ਨਾਨਕ! (ਸਾਧ ਸੰਗਤਿ ਦੀ ਬਰਕਤਿ ਨਾਲ) ਸਾਰੇ ਸੁਖਾਂ ਦੇ ਖ਼ਜ਼ਾਨੇ ਹਰਿ-ਨਾਮ ਨੂੰ ਜਪ ਕੇ ਪੂਰੇ ਗੁਰੂ ਦਾ (ਸਦਾ ਲਈ) ਮਿਲਾਪ ਪ੍ਰਾਪਤ ਕਰ ਲਈਦਾ ਹੈ।੪।੩੩।੬੩।

TOP OF PAGE

Sri Guru Granth Darpan, by Professor Sahib Singh