ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ

Page 821

ਬਿਲਾਵਲੁ ਮਹਲਾ ੫ ॥ ਰਾਖਿ ਲੀਏ ਅਪਨੇ ਜਨ ਆਪ ॥ ਕਰਿ ਕਿਰਪਾ ਹਰਿ ਹਰਿ ਨਾਮੁ ਦੀਨੋ ਬਿਨਸਿ ਗਏ ਸਭ ਸੋਗ ਸੰਤਾਪ ॥੧॥ ਰਹਾਉ ॥ ਗੁਣ ਗੋਵਿੰਦ ਗਾਵਹੁ ਸਭਿ ਹਰਿ ਜਨ ਰਾਗ ਰਤਨ ਰਸਨਾ ਆਲਾਪ ॥ ਕੋਟਿ ਜਨਮ ਕੀ ਤ੍ਰਿਸਨਾ ਨਿਵਰੀ ਰਾਮ ਰਸਾਇਣਿ ਆਤਮ ਧ੍ਰਾਪ ॥੧॥ ਚਰਣ ਗਹੇ ਸਰਣਿ ਸੁਖਦਾਤੇ ਗੁਰ ਕੈ ਬਚਨਿ ਜਪੇ ਹਰਿ ਜਾਪ ॥ ਸਾਗਰ ਤਰੇ ਭਰਮ ਭੈ ਬਿਨਸੇ ਕਹੁ ਨਾਨਕ ਠਾਕੁਰ ਪਰਤਾਪ ॥੨॥੫॥੮੫॥ {ਪੰਨਾ 821}

ਪਦਅਰਥ: ਰਾਖਿ ਲੀਏ—(ਸਦਾ) ਰੱਖਿਆ ਕੀਤੀ ਹੈ। ਜਨਸੇਵਕ। ਕਰਿਕਰ ਕੇ। ਦੀਨੋਦਿੱਤਾ ਹੈ। ਸੋਗਚਿੰਤਾ, ਗ਼ਮ। ਸੰਤਾਪਦੁੱਖਕਲੇਸ਼।੧।ਰਹਾਉ।

ਗੁਣ ਗੋਵਿੰਦਗੋਵਿੰਦ ਦੇ ਗੁਣ। ਸਭਿਸਾਰੇ (ਰਲ ਕੇ)ਹਰਿ ਜਨਹੇ ਸੰਤ ਜਨੋ! ਰਤਨ ਰਾਗਸੋਹਣੇ ਰਾਗਾਂ ਦੀ ਰਾਹੀਂ। ਰਸਨਾਜੀਭ (ਨਾਲ)ਆਲਾਪਉਚਾਰਨ ਕਰੋ। ਕੋਟਿਕ੍ਰੋੜਾਂ। ਨਿਵਰੀਦੂਰ ਹੋ ਜਾਂਦੀ ਹੈ। ਰਸਾਇਣਿਰਸਾਇਣ ਨਾਲ। ਰਸਾਇਣਰਸਾਂ ਦਾ ਘਰ, ਸਭ ਤੋਂ ਸ੍ਰੇਸ਼ਟ ਰਸ। ਆਤਮਜਿੰਦ। ਧ੍ਰਾਪਰੱਜ ਜਾਂਦੀ ਹੈ।੧।

ਗਹੇਫੜੇ। ਕੈ ਬਚਨਿਦੇ ਬਚਨ ਦੀ ਰਾਹੀਂ। ਸਾਗਰ—(ਸੰਸਾਰ-) ਸਮੁੰਦਰ। ਤਰੇਪਾਰ ਲੰਘ ਗਏ। ਭੈ—{ਲਫ਼ਜ਼ 'ਭਉ' ਤੋਂ ਬਹੁ-ਵਚਨ} ਸਾਰੇ ਡਰ। ਠਾਕੁਰ ਪਰਤਾਪਮਾਲਕਪ੍ਰਭੂ ਦੀ ਵਡਿਆਈ।੨।

ਅਰਥ: ਹੇ ਭਾਈ! ਪਰਮਾਤਮਾ ਨੇ ਆਪਣੇ ਸੇਵਕਾਂ ਦੀ ਸਦਾ ਹੀ ਰੱਖਿਆ ਕੀਤੀ ਹੈ। ਮੇਹਰ ਕਰ ਕੇ (ਆਪਣੇ ਸੇਵਕਾਂ ਨੂੰ) ਆਪਣੇ ਨਾਮ ਦੀ ਦਾਤਿ ਦੇਂਦਾ ਆਇਆ ਹੈ (ਜਿਨ੍ਹਾਂ ਨੂੰ ਨਾਮ ਦੀ ਦਾਤਿ ਬਖ਼ਸ਼ਦਾ ਹੈ ਉਹਨਾਂ ਦੇ) ਸਾਰੇ ਚਿੰਤਾ-ਫ਼ਿਕਰ ਤੇ ਦੁੱਖ-ਕਲੇਸ਼ ਨਾਸ ਹੋ ਜਾਂਦੇ ਹਨ।੧।ਰਹਾਉ।

ਹੇ ਸੰਤ ਜਨੋ! ਸਾਰੇ (ਰਲ ਕੇ) ਪ੍ਰਭੂ ਦੇ ਗੁਣ ਗਾਂਦੇ ਰਿਹਾ ਕਰੋ, ਜੀਭ ਨਾਲ ਸੋਹਣੇ ਰਾਗਾਂ ਦੀ ਰਾਹੀਂ ਉਸ ਦੇ ਗੁਣਾਂ ਦਾ ਉਚਾਰਣ ਕਰਦੇ ਰਿਹਾ ਕਰੋ। (ਜੇਹੜੇ ਮਨੁੱਖ ਪ੍ਰਭੂ ਦੇ ਗੁਣਾਂ ਦਾ ਉਚਾਰਨ ਕਰਦੇ ਹਨ, ਉਹਨਾਂ ਦੀ) ਕ੍ਰੋੜਾਂ ਜਨਮਾਂ ਦੀ (ਮਾਇਆ ਦੀ) ਤ੍ਰਿਸ਼ਨਾ ਦੂਰ ਹੋ ਜਾਂਦੀ ਹੈ, ਸਭ ਰਸਾਂ ਤੋਂ ਸ੍ਰੇਸ਼ਟ ਨਾਮ-ਰਸ ਦੀ ਬਰਕਤਿ ਨਾਲ ਉਹਨਾਂ ਦਾ ਮਨ ਰੱਜ ਜਾਂਦਾ ਹੈ।੧।

ਹੇ ਭਾਈ! ਜੇਹੜੇ ਮਨੁੱਖ ਸੁਖਾਂ ਦੇ ਦੇਣ ਵਾਲੇ ਪ੍ਰਭੂ ਦੇ ਚਰਨ ਫੜੀ ਰੱਖਦੇ ਹਨ, ਸੁਖਦਾਤੇ ਪ੍ਰਭੂ ਦੀ ਸਰਨ ਪਏ ਰਹਿੰਦੇ ਹਨ, ਗੁਰੂ ਦੇ ਉਪਦੇਸ਼ ਦੀ ਰਾਹੀਂ ਪ੍ਰਭੂ ਦੇ ਨਾਮ ਦਾ ਜਾਪ ਜਪਦੇ ਰਹਿੰਦੇ ਹਨ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ, ਉਹਨਾਂ ਦੇ ਸਾਰੇ ਡਰ ਭਰਮ ਨਾਸ ਹੋ ਜਾਂਦੇ ਹਨ। ਹੇ ਨਾਨਕ! ਆਖ-ਇਹ ਸਾਰੀ ਵਡਿਆਈ ਮਾਲਕ-ਪ੍ਰਭੂ ਦੀ ਹੀ ਹੈ।੨।੫।੮੫।

ਬਿਲਾਵਲੁ ਮਹਲਾ ੫ ॥ ਤਾਪੁ ਲਾਹਿਆ ਗੁਰ ਸਿਰਜਨਹਾਰਿ ॥ ਸਤਿਗੁਰ ਅਪਨੇ ਕਉ ਬਲਿ ਜਾਈ ਜਿਨਿ ਪੈਜ ਰਖੀ ਸਾਰੈ ਸੰਸਾਰਿ ॥੧॥ ਰਹਾਉ ॥ਕਰੁ ਮਸਤਕਿ ਧਾਰਿ ਬਾਲਿਕੁ ਰਖਿ ਲੀਨੋ ॥ ਪ੍ਰਭਿ ਅੰਮ੍ਰਿਤ ਨਾਮੁ ਮਹਾ ਰਸੁ ਦੀਨੋ ॥੧॥ ਦਾਸ ਕੀ ਲਾਜ ਰਖੈ ਮਿਹਰਵਾਨੁ ॥ ਗੁਰੁ ਨਾਨਕੁ ਬੋਲੈ ਦਰਗਹ ਪਰਵਾਨੁ ॥੨॥੬॥੮੬॥ {ਪੰਨਾ 821}

ਪਦਅਰਥ: ਲਾਹਿਆਉਤਾਰਿਆ। ਸਿਰਜਨਹਾਰਿਸਿਰਜਨਹਾਰ ਨੇ, ਕਰਤਾਰ ਨੇ। ਕਉਨੂੰ, ਤੋਂ। ਬਲਿ ਜਾਈਬਲਿ ਜਾਈਂ, ਮੈਂ ਸਦਕੇ ਜਾਂਦਾ ਹਾਂ। ਜਿਨਿਜਿਸ (ਗੁਰੂ) ਨੇ। ਪੈਜਲਾਜ, ਇੱਜ਼ਤ। ਸੰਸਾਰਿਸੰਸਾਰ ਵਿਚ।੧।ਰਹਾਉ।

ਕਰੁਹੱਥ। ਮਸਤਕਿਮੱਥੇ ਉਤੇ। ਧਾਰਿਰੱਖ ਕੇ। ਰਖਿ ਲੀਨ—(ਤਾਪ ਤੋਂ) ਬਚਾ ਲਿਆ ਹੈ। ਪ੍ਰਭਿਪ੍ਰਭੂ ਨੇ। ਅੰਮ੍ਰਿਤਆਤਮਕ ਜੀਵਨ ਦੇਣ ਵਾਲਾ। ਮਹਾ ਰਸਬਹੁਤ ਹੀ ਸੁਆਦਲਾ। ਦੀਨ੍ਹ੍ਹੋ—{ਅੱਖਰ '' ਦੇ ਹੇਠ ਅੱਧਾ '' ਹੈ}੧।

ਲਾਜਇੱਜ਼ਤ। ਰਖੈਰੱਖਦਾ ਹੈ। ਪਰਵਾਨੁਕਬੂਲ।੨।

ਅਰਥ: ਹੇ ਭਾਈ! ਗੁਰੂ ਨੇ ਕਰਤਾਰ ਨੇ (ਆਪ ਬਾਲਕ ਹਰਿਗੋਬਿੰਦ ਦਾ) ਤਾਪ ਉਤਾਰਿਆ ਹੈ। ਮੈਂ ਆਪਣੇ ਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ, ਜਿਸ ਨੇ ਸਾਰੇ ਸੰਸਾਰ ਵਿਚ (ਮੇਰੀ) ਇੱਜ਼ਤ ਰੱਖ ਲਈ ਹੈ (ਨਹੀਂ ਤਾਂ, ਭਰਮੀ ਲੋਕ ਤਾਂ, ਸੀਤਲਾ ਦੇਵੀ ਆਦਿਕ ਦੀ ਪੂਜਾ ਵਾਸਤੇ ਬਥੇਰੀ ਪ੍ਰੇਰਨਾ ਕਰਦੇ ਰਹੇ)੧।ਰਹਾਉ।

ਹੇ ਭਾਈ! ਪ੍ਰਭੂ ਨੇ ਆਪਣਾ ਹੱਥ (ਬਾਲਕ ਦੇ) ਸਿਰ ਉਤੇ ਰੱਖ ਕੇ ਬਾਲਕ ਨੂੰ (ਤਾਪ ਤੋਂ) ਬਚਾ ਲਿਆ (ਨਿਰਾ ਤਾਪ ਤੋਂ ਹੀ ਨਹੀਂ ਬਚਾਇਆ, ਅੱਨ-ਪੂਜਾ ਤੋਂ ਬਚਾ ਕੇ) ਪ੍ਰਭੂ ਨੇ ਆਤਮਕ ਜੀਵਨ ਦੇਣ ਵਾਲਾ ਤੇ ਸਭ ਤੋਂ ਸ੍ਰੇਸ਼ਟ ਰਸ ਵਾਲਾ ਆਪਣਾ ਨਾਮ ਭੀ ਦਿੱਤਾ ਹੈ।੧।

(ਹੇ ਭਾਈ! ਚੇਤਾ ਰੱਖ) ਗੁਰੂ ਨਾਨਕ (ਉਹੀ ਕੁਝ) ਆਖਦਾ ਹੈ (ਜੋ ਪਰਮਾਤਮਾ ਦੀ) ਦਰਗਾਹ ਵਿਚ ਪਰਵਾਨ ਹੈ (ਤੇ, ਗੁਰੂ ਨਾਨਕ ਆਖਦਾ ਹੈ ਕਿ) ਮਿਹਰਵਾਨ ਪ੍ਰਭੂ ਆਪਣੇ ਸੇਵਕ ਦੀ ਇੱਜ਼ਤ (ਜ਼ਰੂਰ) ਰੱਖਦਾ ਹੈ (ਸੋ, ਹੇ ਭਾਈ! ਦੁੱਖ-ਕਲੇਸ਼ ਵੇਲੇ ਘਬਰਾ ਕੇ ਹੋਰ ਹੋਰ ਆਸਰੇ ਨਾਹ ਭਾਲਦੇ ਫਿਰੋ)੨।੬।੮੬।

ਰਾਗੁ ਬਿਲਾਵਲੁ ਮਹਲਾ ੫ ਚਉਪਦੇ ਦੁਪਦੇ ਘਰੁ ੭    ੴ ਸਤਿਗੁਰ ਪ੍ਰਸਾਦਿ ॥ ਸਤਿਗੁਰ ਸਬਦਿ ਉਜਾਰੋ ਦੀਪਾ ॥ ਬਿਨਸਿਓ ਅੰਧਕਾਰ ਤਿਹ ਮੰਦਰਿ ਰਤਨ ਕੋਠੜੀ ਖੁਲ੍ਹ੍ਹੀ ਅਨੂਪਾ ॥੧॥ ਰਹਾਉ ॥ਬਿਸਮਨ ਬਿਸਮ ਭਏ ਜਉ ਪੇਖਿਓ ਕਹਨੁ ਨ ਜਾਇ ਵਡਿਆਈ ॥ ਮਗਨ ਭਏ ਊਹਾ ਸੰਗਿ ਮਾਤੇ ਓਤਿ ਪੋਤਿ ਲਪਟਾਈ ॥੧॥ ਆਲ ਜਾਲ ਨਹੀ ਕਛੂ ਜੰਜਾਰਾ ਅਹੰਬੁਧਿ ਨਹੀ ਭੋਰਾ ॥ ਊਚਨ ਊਚਾ ਬੀਚੁ ਨ ਖੀਚਾ ਹਉ ਤੇਰਾ ਤੂੰ ਮੋਰਾ ॥੨॥ ਏਕੰਕਾਰੁ ਏਕੁ ਪਾਸਾਰਾ ਏਕੈ ਅਪਰ ਅਪਾਰਾ ॥ ਏਕੁ ਬਿਸਥੀਰਨੁ ਏਕੁ ਸੰਪੂਰਨੁ ਏਕੈ ਪ੍ਰਾਨ ਅਧਾਰਾ ॥੩॥ ਨਿਰਮਲ ਨਿਰਮਲ ਸੂਚਾ ਸੂਚੋ ਸੂਚਾ ਸੂਚੋ ਸੂਚਾ ॥ ਅੰਤ ਨ ਅੰਤਾ ਸਦਾ ਬੇਅੰਤਾ ਕਹੁ ਨਾਨਕ ਊਚੋ ਊਚਾ ॥੪॥੧॥੮੭॥ {ਪੰਨਾ 821}

ਪਦਅਰਥ: ਸਬਦਿਸ਼ਬਦ ਦੀ ਰਾਹੀਂ। ਸਬਦਿ ਦੀਪਾਸ਼ਬਦਦੀਵੇ ਦੀ ਰਾਹੀਂ। ਉਜਾਰੋਚਾਨਣ, ਆਤਮਕ ਜੀਵਨ ਦੀ ਸੂਝ। ਅੰਧਕਾਰਘੁੱਪ ਹਨੇਰਾ, ਅਗਿਆਨਤਾ ਦਾ ਹਨੇਰਾ। ਤਿਹ ਮੰਦਰਿਉਸ ਮਨ ਮੰਦਰ ਵਿਚ। ਅਨੂਪਾਬਹੁਤ ਸੁੰਦਰ।੧।ਰਹਾਉ।

ਬਿਸਮਨ ਬਿਸਮਹੈਰਾਨ ਤੋਂ ਹੈਰਾਨ, ਬਹੁਤ ਹੀ ਹੈਰਾਨੀ। ਜਉਜਦੋਂ। ਕਹਨੁ ਨ ਜਾਇਬਿਆਨ ਨਹੀਂ ਹੋ ਸਕਦੀ। ਮਗਨਚੁੱਭੀ ਲਾ ਲਈ। ਸੰਗੀਨਾਲ। ਮਾਤੇਮਸਤ। ਓਤਿਉਣਤ ਵਿਚ। ਪੋਤਿਪ੍ਰੋਣ ਵਿਚ। ਓਤਿ ਪੋਤਿਤਾਣੇ ਪੇਟੇ ਵਾਂਗ ਮਿਲੇ ਹੋਏ।੧।

ਆਲ ਜਾਲਘਰ (ਦੇ ਮੋਹ) ਦੇ ਜਾਲ। ਜੰਜਾਰਾਜੰਜਾਲ, ਝੰਬੇਲੇ। ਅਹੰਬੁਧਿਹਉਮੈ ਵਾਲੀ ਬੁੱਧੀ, ਅਹੰਕਾਰ। ਭੋਰਾਰਤਾ ਭੀ। ਊਚਨ ਊਚਾਮਹਾਨ ਉੱਚਾ। ਬੀਚੁਪਰਦਾ, ਵਿੱਥ। ਖੀਚਾਖਿੱਚਿਆ ਹੋਇਆ, ਤਣਿਆ ਹੋਇਆ। ਹਉਮੈਂ, ਹਉਂ। ਮੋਰਾਮੇਰਾ।੨।

ਏਕੰਕਾਰੁਇਕ ਸਰਬਵਿਆਪਕ ਪਰਮਾਤਮਾ। ਅਪਰਪਰੇ ਤੋਂ ਪਰੇ। ਅਪਾਰਾਬੇਅੰਤ। ਬਿਸਥੀਰਨੁਖਿਲਾਰਾ, ਪ੍ਰਕਾਸ਼। ਸੰਪੂਰਨੁਹਰ ਥਾਂ ਵਿਆਪਕ। ਅਧਾਰਾਆਸਰਾ।੩।

ਨਿਰਮਲ ਨਿਰਮਲਮਹਾਨ ਪਵਿੱਤਰ। ਸੂਚਾ...ਸੂਚਾਮਹਾਨ ਸੁੱਚਾ।੪।

ਅਰਥ: ਹੇ ਭਾਈ! ਜਿਸ ਮਨ-ਮੰਦਰ ਵਿਚ ਗੁਰੂ ਦੇ ਸ਼ਬਦ-ਦੀਵੇ ਦੀ ਰਾਹੀਂ (ਆਤਮਕ ਜੀਵਨ ਦਾ) ਚਾਨਣ ਜਾਂਦਾ ਹੈ, ਉਸ ਮਨ-ਮੰਦਰ ਵਿਚ ਆਤਮਕ ਗੁਣ-ਰਤਨਾਂ ਦੀ ਬੜੀ ਸੁੰਦਰ ਕੋਠੜੀ ਖੁਲ੍ਹ ਜਾਂਦੀ ਹੈ (ਜਿਸ ਦੀ ਬਰਕਤਿ ਨਾਲ ਨੀਵੇਂ ਜੀਵਨ ਵਾਲੇ) ਹਨੇਰੇ ਦਾ ਉਥੋਂ ਨਾਸ ਹੋ ਜਾਂਦਾ ਹੈ।੧।ਰਹਾਉ।

(ਗੁਰੂ ਸ਼ਬਦ-ਦੀਵੇ ਦੇ ਚਾਨਣ ਵਿਚ) ਜਦੋਂ (ਅੰਦਰ-ਵੱਸਦੇ) ਪ੍ਰਭੂ ਦਾ ਦਰਸ਼ਨ ਹੁੰਦਾ ਹੈ ਤਦੋਂ ਮੇਰ-ਤੇਰ ਵਾਲੀਆਂ ਸਭੇ ਸੁੱਧਾਂ ਭੁੱਲ ਜਾਂਦੀਆਂ ਹਨ, ਪਰ ਉਸ ਅਵਸਥਾ ਦੀ ਵਡਿਆਈ ਬਿਆਨ ਨਹੀਂ ਕੀਤੀ ਜਾ ਸਕਦੀ। ਜਿਵੇਂ ਤਾਣੇ ਪੇਟੇ ਦੇ ਧਾਗੇ ਆਪੋ ਵਿਚ ਮਿਲੇ ਹੁੰਦੇ ਹਨ, ਤਿਵੇਂ ਉਸ ਪ੍ਰਭੂ ਵਿਚ ਹੀ ਸੁਰਤਿ ਡੁੱਬ ਜਾਂਦੀ ਹੈ, ਉਸ ਪ੍ਰਭੂ ਦੇ ਚਰਨਾਂ ਨਾਲ ਹੀ ਮਸਤ ਹੋ ਜਾਈਦਾ ਹੈ, ਉਸ ਦੇ ਚਰਨਾਂ ਨਾਲ ਹੀ ਚੰਬੜ ਜਾਈਦਾ ਹੈ।੧।

(ਹੇ ਭਾਈ! ਗੁਰੂ ਦੇ ਸ਼ਬਦ-ਦੀਵੇ ਨਾਲ ਜਦੋਂ ਮਨ-ਮੰਦਰ ਵਿਚ ਚਾਨਣ ਹੁੰਦਾ ਹੈ, ਤਦੋਂ ਉਸ ਅਵਸਥਾ ਵਿਚ) ਗ੍ਰਿਹਸਤ ਦੇ ਮੋਹ ਦੇ ਜਾਲ ਅਤੇ ਝੰਬੇਲੇ ਮਹਿਸੂਸ ਹੀ ਨਹੀਂ ਹੁੰਦੇ, ਅੰਦਰ ਕਿਤੇ ਰਤਾ ਭਰ ਭੀ 'ਮੈਂ ਮੈਂ' ਕਰਨ ਵਾਲੀ ਬੁੱਧੀ ਨਹੀਂ ਰਹਿ ਜਾਂਦੀ। ਤਦੋਂ ਮਨ-ਮੰਦਰ ਵਿਚ ਉਹ ਮਹਾਨ ਉੱਚਾ ਪਰਮਾਤਮਾ ਹੀ ਵੱਸਦਾ ਦਿੱਸਦਾ ਹੈ, ਉਸ ਨਾਲੋਂ ਕੋਈ ਪਰਦਾ ਤਣਿਆ ਨਹੀਂ ਰਹਿ ਜਾਂਦਾ। (ਉਸ ਵੇਲੇ ਉਸ ਨੂੰ ਇਉਂ ਹੀ ਆਖੀਦਾ ਹੈ-ਹੇ ਪ੍ਰਭੂ!) ਮੈਂ ਤੇਰਾ (ਦਾਸ) ਹਾਂ, ਤੂੰ ਮੇਰਾ (ਮਾਲਕ) ਹੈਂ।੨।

(ਹੇ ਭਾਈ! ਗੁਰੂ ਦੇ ਸ਼ਬਦ-ਦੀਵੇ ਨਾਲ ਜਦੋਂ ਮਨ-ਮੰਦਰ ਵਿਚ ਆਤਮਕ ਜੀਵਨ ਦਾ ਚਾਨਣ ਹੁੰਦਾ ਹੈ, ਤਦੋਂ ਬਾਹਰ ਜਗਤ ਵਿਚ ਭੀ) ਇਕੋ ਸਰਬ-ਵਿਆਪਕ ਬੇਅੰਤ ਪਰਮਾਤਮਾ ਆਪ ਹੀ ਆਪ ਪਸਰਿਆ ਦਿੱਸਦਾ ਹੈ। ਉਹ ਆਪ ਹੀ ਹਰ ਪਾਸੇ ਖਿਲਰਿਆ ਤੇ ਵਿਆਪਕ ਜਾਪਦਾ ਹੈ, ਉਹੀ ਜੀਵਾਂ ਦੀ ਜ਼ਿੰਦਗੀ ਦਾ ਆਸਰਾ ਦਿੱਸਦਾ ਹੈ।੩।

ਹੇ ਨਾਨਕ! ਆਖ-(ਜਦੋਂ ਮਨ-ਮੰਦਰ ਵਿਚ ਗੁਰ-ਸ਼ਬਦ ਦੇ ਦੀਵੇ ਨਾਲ ਪ੍ਰਕਾਸ਼ ਹੁੰਦਾ ਹੈ, ਤਦੋਂ ਇਹ ਪ੍ਰਤੱਖ ਦਿੱਸ ਪੈਂਦਾ ਹੈ ਕਿ) ਪਰਮਾਤਮਾ ਮਹਾਨ ਪਵਿੱਤਰ ਹੈ, ਮਹਾਨ ਸੁੱਚਾ ਹੈ, ਉਸ ਦਾ ਕਦੇ ਅੰਤ ਨਹੀਂ ਪੈ ਸਕਦਾ, ਉਹ ਸਦਾ ਹੀ ਬੇਅੰਤ ਹੈ, ਅਤੇ ਉੱਚਿਆਂ ਤੋਂ ਉੱਚਾ ਹੈ (ਉਸ ਵਰਗਾ ਉੱਚਾ ਹੋਰ ਕੋਈ ਨਹੀਂ)੪।੧।੯੭।

ਨੋਟ: ਇਸ ਸੰਗ੍ਰਹ ਵਿਚ ੩੦ ਸ਼ਬਦ ਹਨ। ਸਿਰਲੇਖ ਦੱਸਦਾ ਹੈ ਕਿ ਇਹ ਚਉਪਦੇ ਅਤੇ ਦੁਪਦੇ ਰਲੇ ਹੋਏ ਹਨ। ਇਹਨਾਂ ਵਿਚੋਂ ਪਹਿਲੇ ੨ ਚਉਪਦੇ ਹਨ (ਚਾਰ ਬੰਦਾਂ ਵਾਲੇ ਸ਼ਬਦ), ਬਾਕੀ ਦੇ ੨੮ ਦੁਪਦੇ (ਦੋ ਬੰਦਾਂ ਵਾਲੇ ਸ਼ਬਦ) ਹਨ। ਅਗਲਾ ਸ਼ਬਦ ਚਉਪਦੇ ਹੈ। ਅਗਾਂਹ ਦੁਪਦੇ ਸ਼ੁਰੂ ਹੋ ਜਾਣਗੇ।

ਬਿਲਾਵਲੁ ਮਹਲਾ ੫ ॥ ਬਿਨੁ ਹਰਿ ਕਾਮਿ ਨ ਆਵਤ ਹੇ ॥ ਜਾ ਸਿਉ ਰਾਚਿ ਮਾਚਿ ਤੁਮ੍ਹ੍ਹ ਲਾਗੇ ਓਹ ਮੋਹਨੀ ਮੋਹਾਵਤ ਹੇ ॥੧॥ ਰਹਾਉ ॥ ਕਨਿਕ ਕਾਮਿਨੀ ਸੇਜ ਸੋਹਨੀ ਛੋਡਿ ਖਿਨੈ ਮਹਿ ਜਾਵਤ ਹੇ ॥ ਉਰਝਿ ਰਹਿਓ ਇੰਦ੍ਰੀ ਰਸ ਪ੍ਰੇਰਿਓ ਬਿਖੈ ਠਗਉਰੀ ਖਾਵਤ ਹੇ ॥੧॥ ਤ੍ਰਿਣ ਕੋ ਮੰਦਰੁ ਸਾਜਿ ਸਵਾਰਿਓ ਪਾਵਕੁ ਤਲੈ ਜਰਾਵਤ ਹੇ ॥ ਐਸੇ ਗੜ ਮਹਿ ਐਠਿ ਹਠੀਲੋ ਫੂਲਿ ਫੂਲਿ ਕਿਆ ਪਾਵਤ ਹੇ ॥੨॥ ਪੰਚ ਦੂਤ ਮੂਡ ਪਰਿ ਠਾਢੇ ਕੇਸ ਗਹੇ ਫੇਰਾਵਤ ਹੇ ॥ ਦ੍ਰਿਸਟਿ ਨ ਆਵਹਿ ਅੰਧ ਅਗਿਆਨੀ ਸੋਇ ਰਹਿਓ ਮਦ ਮਾਵਤ ਹੇ ॥੩॥ ਜਾਲੁ ਪਸਾਰਿ ਚੋਗ ਬਿਸਥਾਰੀ ਪੰਖੀ ਜਿਉ ਫਾਹਾਵਤ ਹੇ ॥ ਕਹੁ ਨਾਨਕ ਬੰਧਨ ਕਾਟਨ ਕਉ ਮੈ ਸਤਿਗੁਰੁ ਪੁਰਖੁ ਧਿਆਵਤ ਹੇ ॥੪॥੨॥੮੮॥ {ਪੰਨਾ 821-822}

ਪਦਅਰਥ: ਕਾਮਿਕੰਮ ਵਿਚ। ਸਿਉਜਿਸ (ਮਾਇਆ) ਨਾਲ। ਰਾਚਿ ਮਾਚਿਰਚ ਮਿਚ ਕੇ। ਮੋਹਨੀਮਨ ਨੂੰ ਮੋਹਣ ਵਾਲੀ ਮਾਇਆ। ਮੋਹਾਵਤਠੱਗ ਰਹੀ ਹੈ।੧।ਰਹਾਉ।

ਕਨਿਕਸੋਨਾ। ਕਾਮਿਨੀਇਸਤ੍ਰੀ। ਛੋਡਿਛੱਡ ਕੇ। ਖਿਨੈ ਮਹਿਖਿਨ ਵਿਚ ਹੀ। ਉਰਝਿ ਰਹਿਓਉਲਝਿਆ ਰਹਿੰਦਾ ਹੈ, ਫਸਿਆ ਰਹਿੰਦਾ ਹੈ। ਇੰਦ੍ਰੀ ਰਸਕਾਮਵਾਸਨਾ ਦੇ ਸੁਆਦ। ਬਿਖੈ ਠਗਉਰੀਵਿਸ਼ਿਆਂ ਦੀ ਠੱਗਮੂਰੀ। ਠਗਉਰੀਠਗ ਮੂਰੀ, ਠਗਬੂਟੀ, ਉਹ ਬੂਟੀ ਜੋ ਠੱਗ ਲੋਕ ਰਾਹੀਆਂ ਨੂੰ ਖੁਆ ਕੇ ਬੇਹੋਸ਼ ਕਰ ਲੈਂਦੇ ਹਨ।੧।

ਤ੍ਰਿਣ ਕੋਤੀਲਿਆਂ ਦਾ। ਮੰਦਰੁਘਰ। ਸਾਜਿਬਣਾ ਕੇ। ਪਾਵਕੁਅੱਗ। ਤਲੈਹੇਠ। ਗੜਸਰੀਰਕਿਲ੍ਹਾ। ਐਠਿਆਕੜ ਨਾਲ। ਹਠੀਲੋਹਠੀ, ਜ਼ਿੱਦੀ। ਫੂਲਿ ਫੂਲਿਫੁੱਲ ਫੁੱਲ ਕੇ।੨।

ਪੰਚ ਦੂਤ—(ਕਾਮਾਦਿਕ) ਪੰਜ ਵੈਰੀ। ਮੂਡ ਪਰਿਸਿਰ ਉਤੇ। ਠਾਢੇਖਲੋਤੇ ਹੋਏ। ਗਹੇਗਹਿ, ਫੜ ਕੇ। ਕੇਸ ਗਹੇਕੇਸਾਂ ਤੋਂ ਫੜ ਕੇ। ਫੇਰਾਵਤਭਵਾਂਦੇ ਹਨ। ਦ੍ਰਿਸਟਿ ਨ ਆਵਹਿਦਿੱਸਦੇ ਨਹੀਂ। ਅੰਧਅੰਨ੍ਹਾ। ਮਦਨਸ਼ਾ। ਮਾਵਤਮਸਤ।੩।

ਪਸਾਰਿਖਿਲਾਰ ਕੇ। ਬਿਸਥਾਰੀਖਿਲਾਰੀ। ਪੰਖੀਪੰਛੀ। ਕਉਵਾਸਤੇ।੪।

ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ (ਕੋਈ ਹੋਰ ਚੀਜ਼ ਤੇਰੇ ਆਤਮਕ ਜੀਵਨ ਦੇ) ਕੰਮ ਨਹੀਂ ਆ ਸਕਦੀ। ਜਿਸ ਮਨ-ਮੋਹਣੀ ਮਾਇਆ ਨਾਲ ਤੂੰ ਰਚਿਆ ਮਿਚਿਆ ਰਹਿੰਦਾ ਹੈਂ, ਉਹ ਤਾਂ ਤੈਨੂੰ ਠੱਗ ਰਹੀ ਹੈ।੧।ਰਹਾਉ।

ਹੇ ਭਾਈ! ਸੋਨਾ (ਧਨ-ਪਦਾਰਥ), ਇਸਤ੍ਰੀ ਦੀ ਸੋਹਣੀ ਸੇਜ-ਇਹ ਤਾਂ ਇਕ ਛਿਨ ਵਿਚ ਛੱਡ ਕੇ ਮਨੁੱਖ ਇਥੋਂ ਤੁਰ ਪੈਂਦਾ ਹੈ। ਕਾਮ-ਵਾਸਨਾ ਦੇ ਸੁਆਦਾਂ ਦਾ ਪ੍ਰੇਰਿਆ ਹੋਇਆ ਤੂੰ ਕਾਮ-ਵਾਸਨਾ ਵਿਚ ਫਸਿਆ ਪਿਆ ਹੈਂ, ਅਤੇ ਵਿਸ਼ੇ-ਵਿਕਾਰਾਂ ਦੀ ਠਗ-ਬੂਟੀ ਖਾ ਰਿਹਾ ਹੈਂ (ਜਿਸ ਦੇ ਕਾਰਨ ਤੂੰ ਆਤਮਕ ਜੀਵਨ ਵਲੋਂ ਬੇ-ਹੋਸ਼ ਪਿਆ ਹੈਂ)੧।

ਹੇ ਭਾਈ! ਤੀਲਿਆਂ ਦਾ ਘਰ ਬਣਾ ਸਵਾਰ ਕੇ ਤੂੰ ਉਸ ਦੇ ਹੇਠ ਅੱਗ ਬਾਲ ਰਿਹਾ ਹੈਂ (ਇਸ ਸਰੀਰ ਵਿਚ ਕਾਮਾਦਿਕ ਵਿਕਾਰਾਂ ਦਾ ਭਾਂਬੜ ਮਚਾ ਕੇ ਆਤਮਕ ਜੀਵਨ ਨੂੰ ਸੁਆਹ ਕਰੀ ਜਾ ਰਿਹਾ ਹੈਂ। ਵਿਕਾਰਾਂ ਵਿਚ ਸੜ ਰਹੇ) ਇਸ ਸਰੀਰ-ਕਿਲ੍ਹੇ ਵਿਚ ਆਕੜ ਕੇ ਹਠੀ ਹੋਇਆ ਬੈਠਾ ਤੂੰ ਮਾਣ ਕਰ ਕਰ ਕੇ ਹਾਸਲ ਤਾਂ ਕੁਝ ਭੀ ਨਹੀਂ ਕਰ ਰਿਹਾ।੨।

ਹੇ ਅੰਨ੍ਹੇ ਅਗਿਆਨੀ! ਕਾਮਾਦਿਕ ਪੰਜੇ ਵੈਰੀ ਤੇਰੇ ਸਿਰ ਉਤੇ ਖਲੋਤੇ ਹੋਏ ਤੈਨੂੰ ਜ਼ਲੀਲ ਕਰ ਰਹੇ ਹਨ, ਪਰ ਤੈਨੂੰ ਉਹ ਦਿੱਸਦੇ ਨਹੀਂ, ਤੂੰ ਵਿਕਾਰਾਂ ਦੇ ਨਸ਼ੇ ਵਿਚ ਮਸਤ ਹੋ ਕੇ ਆਤਮਕ ਜੀਵਨ ਵਲੋਂ ਬੇ-ਫ਼ਿਕਰ ਹੋਇਆ ਪਿਆ ਹੈਂ।੩।

ਹੇ ਭਾਈ! ਜਿਵੇਂ ਕਿਸੇ ਪੰਛੀ ਨੂੰ ਫੜਨ ਲਈ ਜਾਲ ਖਿਲਾਰ ਕੇ ਉਸ ਉਤੇ ਚੋਗ ਖਿਲਾਰੀ ਜਾਂਦੀ ਹੈ, ਤਿਵੇਂ ਤੂੰ (ਦੁਨੀਆ ਦੇ ਪਦਾਰਥਾਂ ਦੇ ਚੋਗ ਵਿਚ) ਫਸ ਰਿਹਾ ਹੈਂ। ਹੇ ਨਾਨਕ! ਆਖ-(ਹੇ ਭਾਈ!) ਮਾਇਆ ਦੇ ਬੰਧਨਾਂ ਨੂੰ ਕੱਟਣ ਵਾਸਤੇ ਮੈਂ ਤਾਂ ਗੁਰੂ ਮਹਾ ਪੁਰਖ ਨੂੰ ਆਪਣੇ ਹਿਰਦੇ ਵਿਚ ਵਸਾ ਰਿਹਾ ਹਾਂ।੪।੨।੮੮।

ਨੋਟ: ਚਉਪਦੇ ਖ਼ਤਮ ਹੋ ਗਏ। ਅਗਾਂਹ ਦੁਪਦੇ ਚੱਲ ਪਏ ਹਨ।

TOP OF PAGE

Sri Guru Granth Darpan, by Professor Sahib Singh