ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ

Page 833

ਬਿਲਾਵਲੁ ਮਹਲਾ ੪ ਅਸਟਪਦੀਆ ਘਰੁ ੧੧    ੴ ਸਤਿਗੁਰ ਪ੍ਰਸਾਦਿ ॥ ਆਪੈ ਆਪੁ ਖਾਇ ਹਉ ਮੇਟੈ ਅਨਦਿਨੁ ਹਰਿ ਰਸ ਗੀਤ ਗਵਈਆ ॥ ਗੁਰਮੁਖਿ ਪਰਚੈ ਕੰਚਨ ਕਾਇਆ ਨਿਰਭਉ ਜੋਤੀ ਜੋਤਿ ਮਿਲਈਆ ॥੧॥ ਮੈ ਹਰਿ ਹਰਿ ਨਾਮੁ ਅਧਾਰੁ ਰਮਈਆ ॥ ਖਿਨੁ ਪਲੁ ਰਹਿ ਨ ਸਕਉ ਬਿਨੁ ਨਾਵੈ ਗੁਰਮੁਖਿ ਹਰਿ ਹਰਿ ਪਾਠ ਪੜਈਆ ॥੧॥ ਰਹਾਉ ॥ ਏਕੁ ਗਿਰਹੁ ਦਸ ਦੁਆਰ ਹੈ ਜਾ ਕੇ ਅਹਿਨਿਸਿ ਤਸਕਰ ਪੰਚ ਚੋਰ ਲਗਈਆ ॥ ਧਰਮੁ ਅਰਥੁ ਸਭੁ ਹਿਰਿ ਲੇ ਜਾਵਹਿ ਮਨਮੁਖ ਅੰਧੁਲੇ ਖਬਰਿ ਨ ਪਈਆ ॥੨॥ {ਪੰਨਾ 833}

ਪਦਅਰਥ: ਆਪੈਪਰਮਾਤਮਾ ਦੇ ਆਪੇ ਵਿਚ। ਆਪੁਆਪਣਾ ਆਪਾ। ਖਾਇਮੁਕਾ ਕੇ। ਹਉਹਉਮੈ। ਅਨਦਿਨੁਹਰ ਰੋਜ਼, ਹਰ ਵੇਲੇ {अनुदिनं}ਹਰਿ ਰਸ ਗੀਤਹਰਿਨਾਮ ਰਸ ਦੇ ਗੀਤ। ਗੁਰਮੁਖਿਗੁਰੂ ਦੀ ਸਰਨ ਪੈ ਕੇ। ਪਰਚੈਪਰਚ ਜਾਂਦਾ ਹੈ, ਪਤੀਜਦਾ ਹੈ। ਕੰਚਨਸੋਨਾ, ਸੋਨੇ ਵਰਗੀ ਸੁੱਧ। ਕਾਇਆਸਰੀਰ। ਜੋਤੀਪਰਮਾਤਮਾ ਦੀ ਜੋਤਿ ਵਿਚ। ਜੋਤਿਜਿੰਦ।੧।

ਆਧਾਰੁਆਸਰਾ। ਨਾਮੁ ਰਮਈਆਸੋਹਣੇ ਰਾਮ ਦਾ ਨਾਮ। ਰਹਿ ਨ ਸਕਉਮੈਂ ਰਹਿ ਨਹੀਂ ਸਕਦਾ (ਸਕਉਂ)੧।ਰਹਾਉ।

ਗਿਰਹੁਗ੍ਰਿਹ, (ਸਰੀਰ-) ਘਰ। ਦੁਆਰਦਰਵਾਜ਼ੇ। ਜਾ ਕੇਜਿਸ (ਸਰੀਰਘਰ) ਦੇ। ਅਹਿਦਿਨ। ਨਿਸਿਰਾਤ। ਤਸਕਰਚੋਰ। ਪੰਚ ਚੋਰ—(ਕਾਮ ਕ੍ਰੋਧ ਲੋਭ ਮੋਹ ਅਹੰਕਾਰ) ਪੰਜ ਚੋਰ। ਅਰਥੁਧਨ। ਸਭੁਸਾਰਾ। ਹਿਰਿ ਲੇ ਜਾਵਹਿਚੁਰਾ ਲੈ ਜਾਂਦੇ ਹਨ। ਮਨਮੁਖਆਪਣੇ ਮਨ ਦੇ ਪਿੱਛੇ ਤੁਰਨ ਵਾਲਾ। ਅੰਧੁਲੇ—(ਆਤਮਕ ਜੀਵਨ ਵਲੋਂ) ਅੰਨ੍ਹੇ ਮਨੁੱਖ ਨੂੰ।੨।

ਅਰਥ: ਹੇ ਭਾਈ! ਸੋਹਣੇ ਰਾਮ ਦਾ ਹਰਿ-ਨਾਮ ਮੇਰੇ ਵਾਸਤੇ (ਮੇਰੀ ਜ਼ਿੰਦਗੀ ਦਾ) ਆਸਰਾ (ਬਣ ਗਿਆ) ਹੈ, (ਹੁਣ) ਮੈਂ ਉਸ ਦੇ ਨਾਮ ਤੋਂ ਬਿਨਾ ਇਕ ਖਿਨ ਇਕ ਪਲ ਭੀ ਨਹੀਂ ਰਹਿ ਸਕਦਾ। ਗੁਰੂ ਦੀ ਸਰਨ ਪੈ ਕੇ (ਮੈਂ ਤਾਂ) ਹਰਿ-ਨਾਮ ਦਾ ਪਾਠ (ਹੀ) ਪੜ੍ਹਦਾ ਰਹਿੰਦਾ ਹਾਂ।੧।ਰਹਾਉ।

ਹੇ ਭਾਈ! ਜਿਹੜਾ ਮਨੁੱਖ ਹਰ ਵੇਲੇ ਹਰਿ-ਨਾਮ ਰਸ ਦੇ ਗੀਤ ਗਾਂਦਾ ਰਹਿੰਦਾ ਹੈ, ਜਿਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ (ਹਰਿ-ਨਾਮ ਵਿਚ) ਪਰਚਿਆ ਰਹਿੰਦਾ ਹੈ, ਉਹ ਮਨੁੱਖ (ਪਰਮਾਤਮਾ ਦੇ) ਆਪੇ ਵਿਚ ਆਪਣਾ ਆਪ ਲੀਨ ਕਰ ਕੇ (ਆਪਣੇ ਅੰਦਰੋਂ) ਹਉਮੈ ਮਿਟਾ ਲੈਂਦਾ ਹੈ, (ਵਿਕਾਰਾਂ ਤੋਂ ਬਚੇ ਰਹਿਣ ਕਰਕੇ) ਉਸ ਦਾ ਸਰੀਰ ਸੋਨੇ ਵਰਗਾ ਸੁੱਧ ਹੋ ਜਾਂਦਾ ਹੈ, ਉਸ ਦੀ ਜਿੰਦ ਨਿਰਭਉ ਪ੍ਰਭੂ ਦੀ ਜੋਤਿ ਵਿਚ ਲੀਨ ਰਹਿੰਦੀ ਹੈ।੧।

ਹੇ ਭਾਈ! (ਮਨੁੱਖ ਦਾ ਇਹ ਸਰੀਰ) ਇਕ ਅਜਿਹਾ ਘਰ ਹੈ ਜਿਸ ਦੇ ਦਸ ਦਰਵਾਜ਼ੇ ਹਨ, (ਇਹਨਾਂ ਦਰਵਾਜ਼ਿਆਂ ਦੀ ਰਾਹੀਂ) ਦਿਨ ਰਾਤ (ਕਾਮ ਕ੍ਰੋਧ ਲੋਭ ਮੋਹ ਅਹੰਕਾਰ) ਪੰਜ ਚੋਰ ਸੰਨ੍ਹ ਲਾਈ ਰੱਖਦੇ ਹਨ, (ਇਸ ਦੇ ਅੰਦਰੋਂ) ਆਤਮਕ ਜੀਵਨ ਵਾਲਾ ਸਾਰਾ ਧਨ ਚੁਰਾ ਕੇ ਲੈ ਜਾਂਦੇ ਹਨ। (ਆਤਮਕ ਜੀਵਨ ਵਲੋਂ) ਅੰਨ੍ਹੇ ਹੋ ਚੁਕੇ ਮਨ ਦੇ ਮੁਰੀਦ ਮਨੁੱਖ ਨੂੰ (ਆਪਣੇ ਲੁੱਟੇ ਜਾਣ ਦਾ) ਪਤਾ ਹੀ ਨਹੀਂ ਲੱਗਦਾ।੨।

ਕੰਚਨ ਕੋਟੁ ਬਹੁ ਮਾਣਕਿ ਭਰਿਆ ਜਾਗੇ ਗਿਆਨ ਤਤਿ ਲਿਵ ਲਈਆ ॥ ਤਸਕਰ ਹੇਰੂ ਆਇ ਲੁਕਾਨੇ ਗੁਰ ਕੈ ਸਬਦਿ ਪਕੜਿ ਬੰਧਿ ਪਈਆ ॥੩॥ ਹਰਿ ਹਰਿ ਨਾਮੁ ਪੋਤੁ ਬੋਹਿਥਾ ਖੇਵਟੁ ਸਬਦੁ ਗੁਰੁ ਪਾਰਿ ਲੰਘਈਆ ॥ ਜਮੁ ਜਾਗਾਤੀ ਨੇੜਿ ਨ ਆਵੈ ਨਾ ਕੋ ਤਸਕਰੁ ਚੋਰੁ ਲਗਈਆ ॥੪॥ {ਪੰਨਾ 833}

ਪਦਅਰਥ: ਕੰਚਨ ਕੋਟੁਸੋਨੇ ਦਾ ਕਿਲ੍ਹਾ। ਮਾਣਕਿਮਾਣਕੀਂ, ਮਾਣਕਾਂ ਨਾਲ, ਉੱਚੇ ਆਤਮਕ ਗੁਣਾਂ ਨਾਲ। ਜਾਗੇਜਿਹੜੇ ਮਨੁੱਖ ਜਾਗਦੇ ਰਹੇ, ਸੁਚੇਤ ਰਹੇ। ਤਤਿਤੱਤ ਵਿਚ। ਗਿਆਨ ਤਤਿਆਤਮਕ ਜੀਵਨ ਦੇ ਤੱਤ ਵਿਚ। ਲਿਵ ਲਈਆਸੁਰਤਿ ਜੋੜ ਕੇ। ਤਸਕਰਚੋਰ। ਹੇਰੂਡਾਕੂ। ਕੈ ਸਬਦਿਦੇ ਸ਼ਬਦ ਦੀ ਰਾਹੀਂ। ਪਕੜਿਫੜ ਕੇ। ਬੰਧਿ ਪਈਆਬੰਨ੍ਹ ਲਏ।੩।

ਪੋਤੁਜਹਾਜ਼। ਬੋਹਿਥਾਜਹਾਜ਼। ਖੇਵਟੁਮਲਾਹ। ਜਾਗਾਤੀਮਸੂਲੀਆ। ਕੋ ਤਸਕਰੁਕੋਈ ਚੋਰ। ਲਗਈਆਸੰਨ੍ਹ ਲਾਂਦਾ।੪।

ਅਰਥ: ਹੇ ਭਾਈ! (ਇਹ ਮਨੁੱਖਾ ਸਰੀਰ, ਮਾਨੋ,) ਸੋਨੇ ਦਾ ਕਿਲ੍ਹਾ (ਉੱਚੇ ਆਤਮਕ ਗੁਣਾਂ ਦੇ) ਮੋਤੀਆਂ ਨਾਲ ਭਰਿਆ ਹੋਇਆ ਹੈ, (ਇਹਨਾਂ ਹੀਰਿਆਂ ਨੂੰ ਚੁਰਾਣ ਲਈ ਲੁੱਟਣ ਲਈ ਕਾਮਾਦਿਕ) ਚੋਰ ਡਾਕੂ ਆ ਕੇ (ਇਸ ਵਿਚ) ਲੁਕੇ ਰਹਿੰਦੇ ਹਨ। ਜਿਹੜੇ ਮਨੁੱਖ ਆਤਮਕ ਜੀਵਨ ਦੇ ਸੋਮੇ ਪ੍ਰਭੂ ਵਿਚ ਸੁਰਤਿ ਜੋੜ ਕੇ ਸੁਚੇਤ ਰਹਿੰਦੇ ਹਨ, ਉਹ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ (ਇਹਨਾਂ ਚੋਰਾਂ ਡਾਕੂਆਂ ਨੂੰ) ਫੜ ਕੇ ਬੰਨ੍ਹ ਲੈਂਦੇ ਹਨ।੩।

ਹੇ ਭਾਈ! ਪਰਮਾਤਮਾ ਦਾ ਨਾਮ ਜਹਾਜ਼ ਹੈ ਜਹਾਜ਼, (ਉਸ ਜਹਾਜ਼ ਦਾ) ਮਲਾਹ (ਗੁਰੂ ਦਾ) ਸ਼ਬਦ ਹੈ, (ਜਿਹੜਾ ਮਨੁੱਖ ਇਸ ਜਹਾਜ਼ ਦਾ ਆਸਰਾ ਲੈਂਦਾ ਹੈ, ਉਸ ਨੂੰ) ਗੁਰੂ (ਵਿਕਾਰਾਂ-ਭਰੇ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ। ਜਮਰਾਜ-ਮਸੂਲੀਆ (ਭੀ ਉਸ ਦੇ) ਨੇੜੇ ਨਹੀਂ ਆਉਂਦਾ, (ਕਾਮਾਦਿਕ) ਕੋਈ ਚੋਰ ਭੀ ਸੰਨ੍ਹ ਨਹੀਂ ਲਾ ਸਕਦਾ।੪।

ਹਰਿ ਗੁਣ ਗਾਵੈ ਸਦਾ ਦਿਨੁ ਰਾਤੀ ਮੈ ਹਰਿ ਜਸੁ ਕਹਤੇ ਅੰਤੁ ਨ ਲਹੀਆ ॥ ਗੁਰਮੁਖਿ ਮਨੂਆ ਇਕਤੁ ਘਰਿ ਆਵੈ ਮਿਲਉ ਗਪਾਲ ਨੀਸਾਨੁ ਬਜਈਆ ॥੫॥ ਨੈਨੀ ਦੇਖਿ ਦਰਸੁ ਮਨੁ ਤ੍ਰਿਪਤੈ ਸ੍ਰਵਨ ਬਾਣੀ ਗੁਰ ਸਬਦੁ ਸੁਣਈਆ ॥ ਸੁਨਿ ਸੁਨਿ ਆਤਮ ਦੇਵ ਹੈ ਭੀਨੇ ਰਸਿ ਰਸਿ ਰਾਮ ਗੋਪਾਲ ਰਵਈਆ ॥੬॥ {ਪੰਨਾ 833}

ਪਦਅਰਥ: ਗਾਵੈਗਾ ਰਿਹਾ ਹੈ। ਜਸੁਸਿਫ਼ਤਿ-ਸਾਲਾਹ! ਕਹਤੇਕਹਿੰਦਿਆਂ। ਅੰਤੁਸਿਫ਼ਤਾਂ ਦਾ ਹੱਦਬੰਨਾ। ਗੁਰਮੁਖਿਗੁਰੂ ਦੀ ਸਰਨ ਪੈ ਕੇ। ਇਕਤੁਇੱਕ ਵਿਚ ਹੀ। ਘਰਿਘਰ ਵਿਚ। ਇਕਤੁ ਘਰਿਇੱਕ ਘਰ ਵਿਚ ਹੀ, ਪ੍ਰਭੂ ਦੇ ਚਰਨਾਂ ਵਿਚ ਹੀ। ਆਵੈਆ ਜਾਂਦਾ ਹੈ। ਮਿਲਉਮਿਲਉਂ, ਮੈਂ ਮਿਲ ਰਿਹਾ ਹਾਂ। ਗਪਾਲ—{ਅੱਖਰ '' ਦੇ ਨਾਲ ਦੋ ਲਗਾਂ ਹਨ ੋ ਅਤੇ ੁ। ਅਸਲ ਲਫ਼ਜ਼ 'ਗੋਪਾਲ' ਹੈ, ਇਥੇ 'ਗੁਪਾਲ' ਪੜ੍ਹਨਾ ਹੈ}ਨੀਸਾਨੁ ਬਜਈਆਨੀਸਾਨੁ ਬਜਾਇ, ਢੋਲ ਵਜਾ ਕੇ, ਨਿਸੰਗ ਹੋ ਕੇ, ਝਾਕਾ ਲਾਹ ਕੇ।੫।

ਨੈਨੀਨੈਨੀਂ, ਅੱਖਾਂ ਨਾਲ। ਦੇਖਿਵੇਖ ਕੇ। ਤ੍ਰਿਪਤੈ—(ਹੋਰ ਵਾਸਨਾਂ ਵਲੋਂ) ਰੱਜਿਆ ਰਹਿੰਦਾ ਹੈ। ਸ੍ਰਵਨਕੰਨ। ਸੁਨਿਸੁਣ ਕੇ। ਆਤਮਦੇਵਆਤਮਾ, ਜਿੰਦ। ਹੈ ਭੀਨੇਭਿੱਜਿਆ ਰਹਿੰਦਾ ਹੈ। ਰਸਿਰਸ ਨਾਲ, ਸੁਆਦ ਨਾਲ। ਰਸਿ ਰਸਿਬੜੇ ਸੁਆਦ ਨਾਲ। ਰਵਈਆਸਿਮਰਦਾ ਹੈ।੬।

ਅਰਥ: ਹੇ ਭਾਈ! (ਮੇਰਾ ਮਨ ਹੁਣ) ਸਦਾ ਦਿਨ ਰਾਤ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਮੈਂ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਿਆਂ ਕਰਦਿਆਂ (ਸਿਫ਼ਤਿ ਦਾ) ਅੰਤ ਨਹੀਂ ਲੱਭ ਸਕਦਾ। ਗੁਰੂ ਦੀ ਸਰਨ ਪੈ ਕੇ (ਮੇਰਾ ਇਹ) ਮਨ ਪ੍ਰਭੂ-ਚਰਨਾਂ ਵਿਚ ਹੀ ਟਿਕਿਆ ਰਹਿੰਦਾ ਹੈ, ਮੈਂ ਲੋਕ-ਲਾਜ ਦੂਰ ਕਰ ਕੇ ਜਗਤ-ਪਾਲਕ ਪ੍ਰਭੂ ਨੂੰ ਮਿਲਿਆ ਰਹਿੰਦਾ ਹਾਂ।੫।

ਹੇ ਭਾਈ! ਅੱਖਾਂ ਨਾਲ (ਹਰ ਥਾਂ ਪ੍ਰਭੂ ਦਾ) ਦਰਸਨ ਕਰ ਕੇ (ਮੇਰਾ) ਮਨ (ਹੋਰ ਵਾਸਨਾਂ ਵਲੋਂ) ਰੱਜਿਆ ਰਹਿੰਦਾ ਹੈ, (ਮੇਰਾ) ਕੰਨ ਗੁਰੂ ਦੀ ਬਾਣੀ ਗੁਰੂ ਦੇ ਸ਼ਬਦ ਨੂੰ (ਹੀ) ਸੁਣਦੇ ਰਹਿੰਦੇ ਹਨ। (ਪ੍ਰਭੂ ਦੀ ਸਿਫ਼ਤਿ-ਸਾਲਾਹ) ਸੁਣ ਸੁਣ ਕੇ (ਮੇਰੀ) ਜਿੰਦ (ਨਾਮ-ਰਸ ਵਿਚ) ਭਿੱਜੀ ਰਹਿੰਦੀ ਹੈ, (ਮੈਂ) ਬੜੇ ਆਨੰਦ ਨਾਲ ਰਾਮ-ਗੋਪਾਲ ਦੇ ਗੁਣ ਗਾਂਦਾ ਰਹਿੰਦਾ ਹਾਂ।੬।

ਤ੍ਰੈ ਗੁਣ ਮਾਇਆ ਮੋਹਿ ਵਿਆਪੇ ਤੁਰੀਆ ਗੁਣੁ ਹੈ ਗੁਰਮੁਖਿ ਲਹੀਆ ॥ ਏਕ ਦ੍ਰਿਸਟਿ ਸਭ ਸਮ ਕਰਿ ਜਾਣੈ ਨਦਰੀ ਆਵੈ ਸਭੁ ਬ੍ਰਹਮੁ ਪਸਰਈਆ ॥੭॥ ਰਾਮ ਨਾਮੁ ਹੈ ਜੋਤਿ ਸਬਾਈ ਗੁਰਮੁਖਿ ਆਪੇ ਅਲਖੁ ਲਖਈਆ ॥ ਨਾਨਕ ਦੀਨ ਦਇਆਲ ਭਏ ਹੈ ਭਗਤਿ ਭਾਇ ਹਰਿ ਨਾਮਿ ਸਮਈਆ ॥੮॥੧॥੪॥ {ਪੰਨਾ 833}

ਪਦਅਰਥ: ਤ੍ਰੈਗੁਣ—(ਰਜੋ, ਸਤੋ, ਤਮੋਮਾਇਆ ਦੇ ਇਹ) ਤਿੰਨ ਗੁਣ, ਇਹਨਾਂ ਤਿੰਨਾਂ ਗੁਣਾਂ ਦੇ ਅਸਰ ਹੇਠ ਰਹਿਣ ਵਾਲੇ ਜੀਵ। ਮੋਹਿਮੋਹ ਵਿਚ। ਵਿਆਪੇਫਸੇ ਹੋਏ। ਤੁਰੀਆ ਗੁਣਉਹ ਆਤਮਕ ਅਵਸਥਾ ਜਿਥੇ ਮਾਇਆ ਦੇ ਤਿੰਨ ਗੁਣਾਂ ਦਾ ਪ੍ਰਭਾਵ ਨਹੀਂ ਪੈਂਦਾ, ਚੌਥਾ ਪਦ। ਗੁਰਮੁਖਿਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ। ਸਭਸਾਰੀ ਲੁਕਾਈ। ਸਮਬਰਾਬਰ, ਇਕੋ ਜਿਹਾ। ਜਾਣੈਜਾਣਦਾ ਹੈ। ਨਦਰੀ ਆਵੈਦਿੱਸਦਾ ਹੈ। ਸਭੁਹਰ ਥਾਂ। ਪਸਰਈਆਪਸਰਿਆ ਹੋਇਆ।੭।

ਸਬਾਈਸਾਰੀ ਸ੍ਰਿਸ਼ਟੀ। ਗੁਰਮੁਖਿ ਲਖਈਆਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਸਮਝ ਲੈਂਦਾ ਹੈ। ਆਪੇਆਪ ਹੀ। ਅਲਖਉਹ ਪਰਮਾਤਮਾ ਜਿਸ ਦਾ ਸਹੀ ਸਰੂਪ ਸਮਝਿਆ ਨਹੀਂ ਜਾ ਸਕਦਾ। ਭਗਤਿ ਭਾਇਭਗਤੀ ਦੇ ਭਾਵ ਨਾਲ। {ਭਾਉਪ੍ਰੇਮ। ਭਾਇਪ੍ਰੇਮ ਦੀ ਰਾਹੀਂ}ਨਾਮਿਨਾਮ ਵਿਚ।੮।

ਅਰਥ: ਹੇ ਭਾਈ! ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿਣ ਵਾਲੇ ਜੀਵ (ਸਦਾ) ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਉਹ) ਚੌਥਾ ਪਦ ਪ੍ਰਾਪਤ ਕਰ ਲੈਂਦਾ ਹੈ (ਜਿਥੇ ਮਾਇਆ ਦਾ ਪ੍ਰਭਾਵ ਨਹੀਂ ਪੈ ਸਕਦਾ)(ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ) ਇਕ (ਪਿਆਰ-) ਨਿਗਾਹ ਨਾਲ ਸਾਰੀ ਲੁਕਾਈ ਨੂੰ ਇਕੋ ਜਿਹੀ ਜਾਣਦਾ ਹੈ, ਉਸ ਨੂੰ (ਇਹ ਪ੍ਰਤੱਖ) ਦਿੱਸ ਪੈਂਦਾ ਹੈ (ਕਿ) ਹਰ ਥਾਂ ਪਰਮਾਤਮਾ ਹੀ ਪਸਰਿਆ ਹੋਇਆ ਹੈ।੭।

ਹੇ ਭਾਈ! ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਇਹ) ਸਮਝ ਲੈਂਦਾ ਹੈ ਕਿ ਅਲੱਖ ਪ੍ਰਭੂ ਆਪ ਹੀ ਆਪ (ਹਰ ਥਾਂ ਮੌਜੂਦ) ਹੈ, ਹਰ ਥਾਂ ਪਰਮਾਤਮਾ ਦਾ ਹੀ ਨਾਮ ਹੈ, ਸਾਰੀ ਲੁਕਾਈ ਵਿਚ ਪਰਮਾਤਮਾ ਦੀ ਹੀ ਜੋਤਿ ਹੈ। ਹੇ ਨਾਨਕ! ਦੀਨਾਂ ਉਤੇ ਦਇਆ ਕਰਨ ਵਾਲੇ ਪ੍ਰਭੂ ਜੀ ਜਿਨ੍ਹਾਂ ਉਤੇ ਦਇਆਵਾਨ ਹੁੰਦੇ ਹਨ, ਉਹ ਮਨੁੱਖ ਭਗਤੀ-ਭਾਵਨਾ ਦੀ ਰਾਹੀਂ ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦੇ ਹਨ।੮।੧।

ਬਿਲਾਵਲੁ ਮਹਲਾ ੪ ॥ ਹਰਿ ਹਰਿ ਨਾਮੁ ਸੀਤਲ ਜਲੁ ਧਿਆਵਹੁ ਹਰਿ ਚੰਦਨ ਵਾਸੁ ਸੁਗੰਧ ਗੰਧਈਆ ॥ ਮਿਲਿ ਸਤਸੰਗਤਿ ਪਰਮ ਪਦੁ ਪਾਇਆ ਮੈ ਹਿਰਡ ਪਲਾਸ ਸੰਗਿ ਹਰਿ ਬੁਹੀਆ ॥੧॥ ਜਪਿ ਜਗੰਨਾਥ ਜਗਦੀਸ ਗੁਸਈਆ ॥ ਸਰਣਿ ਪਰੇ ਸੇਈ ਜਨ ਉਬਰੇ ਜਿਉ ਪ੍ਰਹਿਲਾਦ ਉਧਾਰਿ ਸਮਈਆ ॥੧॥ ਰਹਾਉ ॥ਭਾਰ ਅਠਾਰਹ ਮਹਿ ਚੰਦਨੁ ਊਤਮ ਚੰਦਨ ਨਿਕਟਿ ਸਭ ਚੰਦਨੁ ਹੁਈਆ ॥ ਸਾਕਤ ਕੂੜੇ ਊਭ ਸੁਕ ਹੂਏ ਮਨਿ ਅਭਿਮਾਨੁ ਵਿਛੁੜਿ ਦੂਰਿ ਗਈਆ ॥੨॥ {ਪੰਨਾ 833-834}

ਪਦਅਰਥ: ਸੀਤਲਠੰਢ ਪਾਣ ਵਾਲਾ। ਧਿਆਵਹੁਸਿਮਰਿਆ ਕਰੋ। ਵਾਸੁਸੁਗੰਧੀ। ਗੰਧਈਆਸੁਗੰਧਿਤ ਕਰਦੀ ਹੈ। ਮਿਲਿਮਿਲ ਕੇ। ਪਰਮ ਪਦੁਸਭ ਤੋਂ ਉੱਚਾ ਆਤਮਕ ਦਰਜਾ। ਹਿਰਡਅਰਿੰਡ। ਪਲਾਸਪਲਾਹ, ਛਿਛਰਾ। ਸੰਗਿ—(ਚੰਦਨ ਦੇ) ਨਾਲ। ਬੁਹੀਆਸੁਗੰਧਿਤ ਹੋ ਜਾਂਦਾ ਹੈ।੧।

ਜਪਿਜਪਿਆ ਕਰ। ਜਗੰਨਾਥਜਗਤ ਦਾ ਨਾਥ। ਜਗਦੀਸਜਗਤ ਦਾ ਈਸ਼੍ਵਰ। ਗੁਸਈਆਧਰਤੀ ਦਾ ਖਸਮ। ਉਬਰੇਵਿਕਾਰਾਂ ਤੋਂ ਬਚ ਗਏ। ਉਧਾਰਿਪਾਰਉਤਾਰਾ ਕਰ ਕੇ।੧।ਰਹਾਉ।

ਭਾਰ ਅਠਾਰਹਸਾਰੀ ਬਨਸਪਤੀ। {ਪੁਰਾਣਾ ਖ਼ਿਆਲ ਤੁਰਿਆ ਆ ਰਿਹਾ ਹੈ ਕਿ ਹਰੇਕ ਬੂਟੇ ਦਾ ਇਕ ਇਕ ਪੱਤਰ ਲੈ ਕੇ ਤੋਲਿਆਂ ੧੮ ਭਾਰ ਤੋਲ ਬਣਦਾ ਹੈ। ਇਕ ਭਾਰ ਪੰਜ ਮਣ ਕੱਚੇ ਦਾ}ਨਿਕਟਿਨੇੜੇ। ਸਾਕਤਪਰਮਾਤਮਾ ਤੋਂ ਟੁੱਟੇ ਹੋਏ ਮਨੁੱਖ। ਊਭ ਸੁਕ—(ਧਰਤੀ ਉਤੇ) ਖਲੋਤੇ ਹੋਏ ਹੀ ਸੁੱਕ ਚੁਕੇ ਰੁੱਖ। ਮਨਿਮਨ ਵਿਚ। ਵਿਛੁੜਿਵਿਛੁੜ ਕੇ।੨।

ਅਰਥ: ਹੇ ਭਾਈ! ਜਗਤ ਦੇ ਨਾਥ, ਜਗਤ ਦੇ ਈਸ਼੍ਵਰ, ਧਰਤੀ ਦੇ ਖਸਮ ਪ੍ਰਭੂ ਦਾ ਨਾਮ ਜਪਿਆ ਕਰ। ਜਿਹੜੇ ਮਨੁੱਖ ਪ੍ਰਭੂ ਦੀ ਸਰਨ ਆ ਪੈਂਦੇ ਹਨ, ਉਹ ਮਨੁੱਖ (ਸੰਸਾਰ-ਸਮੁੰਦਰ ਵਿਚੋਂ) ਬਚ ਨਿਕਲਦੇ ਹਨ, ਜਿਵੇਂ ਪ੍ਰਹਿਲਾਦ (ਆਦਿਕ ਭਗਤਾਂ) ਨੂੰ (ਪਰਮਾਤਮਾ ਨੇ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਕੇ (ਆਪਣੇ ਚਰਨਾਂ ਵਿਚ) ਲੀਨ ਕਰ ਲਿਆ।੧।ਰਹਾਉ।

ਹੇ ਭਾਈ! ਪ੍ਰਭੂ ਦਾ ਨਾਮ ਸਿਮਰਿਆ ਕਰੋ, ਇਹ ਨਾਮ ਠੰਢ ਪਾਣ ਵਾਲਾ ਜਲ ਹੈ, ਇਹ ਨਾਮ ਚੰਦਨ ਦੀ ਸੁਗੰਧੀ ਹੈ ਜਿਹੜੀ (ਸਾਰੀ ਬਨਸਪਤੀ ਨੂੰ) ਸੁਗੰਧਿਤ ਕਰ ਦੇਂਦੀ ਹੈ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਸਭ ਤੋਂ ਉੱਚਾ ਆਤਮਕ ਦਰਜਾ ਪ੍ਰਾਪਤ ਕਰ ਲਈਦਾ ਹੈ। ਜਿਵੇਂ ਅਰਿੰਡ ਤੇ ਪਲਾਹ (ਆਦਿਕ ਨਿਕੰਮੇ ਰੁੱਖ ਚੰਦਨ ਦੀ ਸੰਗਤਿ ਨਾਲ) ਸੁਗੰਧਿਤ ਹੋ ਜਾਂਦੇ ਹਨ, (ਤਿਵੇਂ) ਮੇਰੇ ਵਰਗੇ ਜੀਵ (ਹਰਿ ਨਾਮ ਦੀ ਬਰਕਤਿ ਨਾਲ ਉੱਚੇ ਜੀਵਨ ਵਾਲੇ ਬਣ ਜਾਂਦੇ ਹਨ)੧।

ਹੇ ਭਾਈ! ਸਾਰੀ ਬਨਸਪਤੀ ਵਿਚ ਚੰਦਨ ਸਭ ਤੋਂ ਸ੍ਰੇਸ਼ਟ (ਰੁੱਖ) ਹੈ, ਚੰਦਨ ਦੇ ਨੇੜੇ (ਉੱਗਾ ਹੋਇਆ) ਹਰੇਕ ਬੂਟਾ ਚੰਦਨ ਬਣ ਜਾਂਦਾ ਹੈ। ਪਰ ਪਰਮਾਤਮਾ ਨਾਲੋਂ ਟੁੱਟੇ ਹੋਏ ਮਾਇਆ-ਵੇੜ੍ਹੇ ਪ੍ਰਾਣੀ (ਉਹਨਾਂ ਰੁੱਖਾਂ ਵਰਗੇ ਹਨ ਜੋ ਧਰਤੀ ਵਿਚੋਂ ਖ਼ੁਰਾਕ ਮਿਲ ਸਕਣ ਤੇ ਭੀ) ਖਲੋਤੇ ਹੀ ਸੁੱਕ ਜਾਂਦੇ ਹਨ, (ਉਹਨਾਂ ਦੇ) ਮਨ ਵਿਚ ਅਹੰਕਾਰ ਵੱਸਦਾ ਹੈ, (ਇਸ ਵਾਸਤੇ ਪਰਮਾਤਮਾ ਤੋਂ) ਵਿਛੁੱੜ ਕੇ ਉਹ ਕਿਤੇ ਦੂਰ ਪਏ ਰਹਿੰਦੇ ਹਨ।੨।

TOP OF PAGE

Sri Guru Granth Darpan, by Professor Sahib Singh