ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ

Page 838

ਲੋਭਿ ਮੋਹਿ ਬਾਧੀ ਦੇਹ ॥ ਬਿਨੁ ਭਜਨ ਹੋਵਤ ਖੇਹ ॥ ਜਮਦੂਤ ਮਹਾ ਭਇਆਨ ॥ਚਿਤ ਗੁਪਤ ਕਰਮਹਿ ਜਾਨ ॥ ਦਿਨੁ ਰੈਨਿ ਸਾਖਿ ਸੁਨਾਇ ॥ ਨਾਨਕਾ ਹਰਿ ਸਰਨਾਇ ॥੩॥ ਭੈ ਭੰਜਨਾ ਮੁਰਾਰਿ ॥ ਕਰਿ ਦਇਆ ਪਤਿਤ ਉਧਾਰਿ ॥ ਮੇਰੇ ਦੋਖ ਗਨੇ ਨ ਜਾਹਿ ॥ ਹਰਿ ਬਿਨਾ ਕਤਹਿ ਸਮਾਹਿ ॥ ਗਹਿ ਓਟ ਚਿਤਵੀ ਨਾਥ ॥ ਨਾਨਕਾ ਦੇ ਰਖੁ ਹਾਥ ॥੪॥ ਹਰਿ ਗੁਣ ਨਿਧੇ ਗੋਪਾਲ ॥ ਸਰਬ ਘਟ ਪ੍ਰਤਿਪਾਲ ॥ ਮਨਿ ਪ੍ਰੀਤਿ ਦਰਸਨ ਪਿਆਸ ॥ ਗੋਬਿੰਦ ਪੂਰਨ ਆਸ ॥ ਇਕ ਨਿਮਖ ਰਹਨੁ ਨ ਜਾਇ ॥ ਵਡ ਭਾਗਿ ਨਾਨਕ ਪਾਇ ॥੫॥ {ਪੰਨਾ 838}

ਪਦਅਰਥ: ਲੋਭਿਲੋਭ ਨਾਲ, ਲੋਭ ਵਿਚ। ਮੋਹਿਮੋਹ ਨਾਲ, ਮੋਹ ਵਿਚ। ਦੇਹਸਰੀਰ। ਖੇਹਮਿੱਟੀ, ਸੁਆਹ। ਭਇਆਨਭਿਆਨਕ, ਡਰਾਵਣੇ। ਚਿਤ ਗੁਪਤਚਿੱਤ੍ਰ ਗੁਪਤ। ਕਰਮਹਿ—(ਮੇਰੇ) ਕਰਮਾਂ ਨੂੰ। ਰੈਨਿਰਾਤ। ਸਾਖਿਗਵਾਹੀ। ਸੁਨਾਇਸੁਣਾ ਕੇ। ਹਰਿਹੇ ਹਰੀ!੩।

ਭੈ—{ਲਫ਼ਜ਼ 'ਭਉ' ਤੋਂ ਬਹੁ-ਵਚਨ} ਸਾਰੇ ਡਰ। ਮੁਰਾਰਿਹੇ ਪ੍ਰਭੂ! ਭੈ ਭੰਜਨਾਹੇ ਸਾਰੇ ਡਰ ਨਾਸ ਕਰਨ ਵਾਲੇ! ਕਰਿਕਰ ਕੇ। ਪਤਿਤਵਿਕਾਰੀ। ਉਧਾਰਿਬਚਾ ਲੈ। ਦੋਖਐਬ, ਪਾਪ। ਕਤਹਿਹੋਰ ਕਿੱਥੇ? ਸਮਾਹਿਸਮਾ ਸਕਦੇ ਹਨ, ਮੁਆਫ਼ ਹੋ ਸਕਦੇ ਹਨ। ਗਹਿਫੜ ਲੈ (ਮੇਰੀ ਬਾਂਹ)ਓਟਆਸਰਾ। ਚਿਤਵੀ—(ਮੈਂ) ਸੋਚੀ ਹੈ। ਨਾਥਹੇ ਨਾਥ! ਦੇ ਹਾਥਹੱਥ ਦੇ ਕੇ।੪।

ਗੁਣ ਨਿਧੇਹੇ ਗੁਣਾਂ ਦੇ ਖ਼ਜ਼ਾਨੇ! ਗੋਪਾਲਹੇ ਸ੍ਰਿਸ਼ਟੀ ਦੇ ਪਾਲਣਹਾਰ! ਘਟਸਰੀਰ। ਪ੍ਰਤਿਪਾਲਹੇ ਪਾਲਣ ਵਾਲੇ! ਮਨਿ—(ਮੇਰੇ) ਮਨ ਵਿਚ। ਪਿਆਸਤਾਂਘ। ਪੂਰਨ ਆਸਆਸ ਪੂਰੀ ਕਰ। ਨਿਮਖ—{निमेष} ਅੱਖ ਝਮਕਣ ਜਿਤਨਾ ਸਮਾ। ਵਡ ਭਾਗਿਵੱਡੀ ਕਿਸਮਤ ਨਾਲ। ਪਾਇ—(ਤੇਰਾ ਮਿਲਾਪ) ਹਾਸਲ ਕਰ ਸਕਦਾ ਹੈ।੫।

ਅਰਥ: ਹੇ ਨਾਨਕ! (ਆਖ-) ਹੇ ਹਰੀ! ਮੈਂ ਤੇਰੀ ਸਰਨ ਆਇਆ ਹਾਂ। ਮੇਰਾ ਸਰੀਰ ਲੋਭ ਵਿਚ ਮੋਹ ਵਿਚ ਬੱਝਾ ਪਿਆ ਹੈ, (ਤੇਰਾ) ਭਜਨ ਕਰਨ ਤੋਂ ਬਿਨਾ ਮਿੱਟੀ ਹੁੰਦਾ ਜਾ ਰਿਹਾ ਹੈ। (ਮੈਨੂੰ) ਜਮਦੂਤ ਬੜੇ ਡਰਾਉਣੇ (ਲੱਗ ਰਹੇ ਹਨ। ਚਿੱਤ੍ਰ ਗੁਪਤ (ਮੇਰੇ) ਕਰਮਾਂ ਨੂੰ ਜਾਣਦੇ ਹਨ। ਦਿਨ ਅਤੇ ਰਾਤ (ਇਹ ਭੀ ਮੇਰੇ ਕਰਮਾਂ ਦੀ) ਗਵਾਹੀ ਦੇ ਕੇ (ਇਹੀ ਕਹਿ ਰਹੇ ਹਨ ਕਿ ਮੈਂ ਮੰਦ-ਕਰਮੀ ਹਾਂ)੩।

ਹੇ ਨਾਨਕ! (ਆਖ-) ਹੇ ਸਾਰੇ ਡਰਾਂ ਦੇ ਨਾਸ ਕਰਨ ਵਾਲੇ ਪ੍ਰਭੂ! ਮਿਹਰ ਕਰ ਕੇ (ਮੈਨੂੰ) ਵਿਕਾਰੀ ਨੂੰ (ਵਿਕਾਰਾਂ ਤੋਂ) ਬਚਾ ਲੈ। ਮੇਰੇ ਵਿਕਾਰ ਗਿਣੇ ਨਹੀਂ ਜਾ ਸਕਦੇ। ਹੇ ਹਰੀ! ਤੈਥੋਂ ਬਿਨਾ ਹੋਰ ਕਿਸੇ ਦਰ ਤੇ ਭੀ ਇਹ ਬਖ਼ਸ਼ੇ ਨਹੀਂ ਜਾ ਸਕਦੇ। ਹੇ ਨਾਥ! ਮੈਂ ਤੇਰਾ ਆਸਰਾ ਹੀ ਸੋਚਿਆ ਹੈ, (ਮੇਰੀ ਬਾਂਹ) ਫੜ ਲੈ, (ਆਪਣਾ) ਹੱਥ ਦੇ ਕੇ ਮੇਰੀ ਰੱਖਿਆ ਕਰ।੪।

ਹੇ ਨਾਨਕ! (ਆਖ-) ਹੇ ਹਰੀ! ਹੇ ਗੁਣਾਂ ਦੇ ਖ਼ਜ਼ਾਨੇ! ਹੇ ਧਰਤੀ ਦੇ ਰੱਖਿਅਕ! ਹੇ ਸਭ ਸਰੀਰਾਂ ਦੇ ਪਾਲਣਹਾਰ! ਹੇ ਗੋਬਿੰਦ! (ਮੇਰੇ ਮਨ ਦੀ) ਆਸ ਪੂਰੀ ਕਰ, (ਮੇਰੇ) ਮਨ ਵਿਚ (ਤੇਰੀ) ਪ੍ਰੀਤ (ਬਣੀ ਰਹੇ, ਤੇਰੇ) ਦਰਸਨ ਦੀ ਤਾਂਘ (ਬਣੀ ਰਹੇ, ਤੇਰੇ ਦਰਸਨ ਤੋਂ ਬਿਨਾ ਮੈਥੋਂ) ਇਕ ਪਲ ਭਰ ਭੀ ਰਿਹਾ ਨਹੀਂ ਜਾ ਸਕਦਾ। ਵੱਡੀ ਕਿਸਮਤ ਨਾਲ ਹੀ ਕੋਈ (ਤੇਰਾ) ਮਿਲਾਪ ਪ੍ਰਾਪਤ ਕਰਦਾ ਹੈ।੫।

ਪ੍ਰਭ ਤੁਝ ਬਿਨਾ ਨਹੀ ਹੋਰ ॥ ਮਨਿ ਪ੍ਰੀਤਿ ਚੰਦ ਚਕੋਰ ॥ ਜਿਉ ਮੀਨ ਜਲ ਸਿਉ ਹੇਤੁ ॥ ਅਲਿ ਕਮਲ ਭਿੰਨੁ ਨ ਭੇਤੁ ॥ ਜਿਉ ਚਕਵੀ ਸੂਰਜ ਆਸ ॥ ਨਾਨਕ ਚਰਨ ਪਿਆਸ ॥੬॥ {ਪੰਨਾ 838}

ਪਦਅਰਥ: ਪ੍ਰਭਹੇ ਪ੍ਰਭੂ! ਮਨਿ—(ਮੇਰੇ) ਮਨ ਵਿਚ। ਮੀਨਮੱਛੀ। ਸਿਉਨਾਲ। ਹੇਤੁਪਿਆਰ। ਅਲਿਭੌਰਾ। ਕਮਲਕੌਲ ਫੁੱਲ। ਭਿੰਨੁਵੱਖਰਾ। ਭੇਤੁਵਿੱਥ। ਪਿਆਸਤਾਂਘ। ਭਿੰਨੁ ਭੇਤੁਫ਼ਰਕ।੬।

ਅਰਥ: ਹੇ ਨਾਨਕ! (ਆਖ-) ਹੇ ਪ੍ਰਭੂ! ਤੈਥੋਂ ਬਿਨਾ (ਮੇਰਾ ਕੋਈ) ਹੋਰ (ਆਸਰਾ) ਨਹੀਂ ਹੈ। (ਮੇਰੇ) ਮਨ ਵਿਚ (ਤੇਰੇ ਚਰਨਾਂ ਦੀ) ਪ੍ਰੀਤ ਹੈ (ਜਿਵੇਂ) ਚਕੋਰ ਨੂੰ ਚੰਦ ਨਾਲ ਪਿਆਰ ਹੈ, ਜਿਵੇਂ ਮਛਲੀ ਦਾ ਪਾਣੀ ਨਾਲ ਪਿਆਰ ਹੈ, (ਜਿਵੇਂ) ਭੌਰ ਦਾ ਕੌਲ ਫੁੱਲ ਨਾਲੋਂ ਕੋਈ ਫ਼ਰਕ ਨਹੀਂ ਰਹਿ ਜਾਂਦਾ, ਜਿਵੇਂ ਚਕਵੀ ਨੂੰ ਸੂਰਜ (ਦੇ ਚੜ੍ਹਨ) ਦੀ ਉਡੀਕ ਲੱਗੀ ਰਹਿੰਦੀ ਹੈ, (ਇਸੇ ਤਰ੍ਹਾਂ, ਹੇ ਪ੍ਰਭੂ! ਮੈਨੂੰ ਤੇਰੇ) ਚਰਨਾਂ ਦੀ ਤਾਂਘ ਹੈ।੬।

ਜਿਉ ਤਰੁਨਿ ਭਰਤ ਪਰਾਨ ॥ ਜਿਉ ਲੋਭੀਐ ਧਨੁ ਦਾਨੁ ॥ ਜਿਉ ਦੂਧ ਜਲਹਿ ਸੰਜੋਗੁ ॥ ਜਿਉ ਮਹਾ ਖੁਧਿਆਰਥ ਭੋਗੁ ॥ ਜਿਉ ਮਾਤ ਪੂਤਹਿ ਹੇਤੁ ॥ ਹਰਿ ਸਿਮਰਿ ਨਾਨਕ ਨੇਤ ॥੭॥ ਜਿਉ ਦੀਪ ਪਤਨ ਪਤੰਗ ॥ ਜਿਉ ਚੋਰੁ ਹਿਰਤ ਨਿਸੰਗ ॥ ਮੈਗਲਹਿ ਕਾਮੈ ਬੰਧੁ ॥ ਜਿਉ ਗ੍ਰਸਤ ਬਿਖਈ ਧੰਧੁ ॥ ਜਿਉ ਜੂਆਰ ਬਿਸਨੁ ਨ ਜਾਇ ॥ ਹਰਿ ਨਾਨਕ ਇਹੁ ਮਨੁ ਲਾਇ ॥੮॥ {ਪੰਨਾ 838}

ਪਦਅਰਥ: ਤਰੁਨਿਜੁਆਨ ਇਸਤ੍ਰੀ। ਭਰਤਭਰਤਾ, ਖਸਮ। ਪਰਾਨਜਿੰਦਜਨ, ਬਹੁਤ ਪਿਆਰਾ। ਲੋਭੀਐਲੋਭੀ ਨੂੰ, ਲਾਲਚੀ ਮਨੁੱਖ ਨੂੰ। ਦਾਨੁਦਿੱਤਾ ਜਾਣਾ, ਪ੍ਰਾਪਤੀ। ਜਲਹਿਪਾਣੀ ਨਾਲ। ਸੰਜੋਗੁਮਿਲਾਪ। ਖੁਧਿਆਰਥਭੁੱਖੇ ਨੂੰ। ਭੋਗੁਭੋਜਨ। ਪੂਤਹਿਪੁੱਤਰ ਨਾਲ। ਹੇਤੁਪਿਆਰ। ਨੇਤਨਿੱਤ, ਸਦਾ।੭।

ਦੀਪਦੀਵਾ। ਪਤਨਡਿੱਗਣਾ {पत्to fall}ਪਤੰਗਭੰਬਟ। ਹਿਰਤਚੁਰਾਂਦਾ ਹੈ। ਨਿਸੰਗਝਾਕਾ ਲਾਹ ਕੇ। ਮੈਗਲਹਾਥੀ। ਕਾਮੈ ਬੰਦੁਕਾਮਵਾਸ਼ਨਾ ਦਾ ਮੇਲ। ਬੰਧੁਸਨਬੰਧ, ਮੇਲ। ਗ੍ਰਸਤਗ੍ਰਸਦਾ ਹੈ, ਕਾਬੂ ਕਰੀ ਰੱਖਦਾ ਹੈ। ਧੰਧੁ—(ਵਿਸ਼ਿਆਂ ਦਾ) ਧੰਧਾ। ਬਿਖਈਵਿਸ਼ਈ (ਮਨੁੱਖ) ਨੂੰ। ਬਿਸਨੁ—{व्यसन} ਭੈੜੀ ਆਦਤ। ਲਾਇਜੋੜ ਰੱਖ।੮।

ਅਰਥ: ਹੇ ਨਾਨਕ! (ਆਖ-ਹੇ ਭਾਈ) ਜਿਵੇਂ ਜੁਆਨ ਇਸਤ੍ਰੀ ਨੂੰ (ਆਪਣਾ) ਖਸਮ ਬਹੁਤ ਪਿਆਰਾ ਹੁੰਦਾ ਹੈ, ਜਿਵੇਂ ਲਾਲਚੀ ਮਨੁੱਖ ਨੂੰ ਧਨ-ਪ੍ਰਾਪਤੀ (ਤੋਂ ਖ਼ੁਸ਼ੀ ਹੁੰਦੀ ਹੈ), ਜਿਵੇਂ ਦੁੱਧ ਦਾ ਪਾਣੀ ਨਾਲ ਮਿਲਾਪ ਹੋ ਜਾਂਦਾ ਹੈ, ਜਿਵੇਂ ਬਹੁਤ ਭੁੱਖੇ ਨੂੰ ਭੋਜਨ (ਤ੍ਰਿਪਤ ਕਰਦਾ ਹੈ), ਜਿਵੇਂ ਮਾਂ ਦਾ ਪੁੱਤਰ ਨਾਲ ਪਿਆਰ ਹੁੰਦਾ ਹੈ, ਤਿਵੇਂ ਸਦਾ ਪਰਮਾਤਮਾ ਨੂੰ (ਪਿਆਰ ਨਾਲ) ਸਿਮਰਿਆ ਕਰ।੭।

ਹੇ ਨਾਨਕ! (ਆਖ-ਹੇ ਭਾਈ!) ਜਿਵੇਂ (ਪ੍ਰੇਮ ਦੇ ਬੱਝੇ) ਭੰਬਟ ਦੀਵੇ ਉਤੇ ਡਿੱਗਦੇ ਹਨ, ਜਿਵੇਂ ਚੋਰ ਝਾਕਾ ਲਾਹ ਕੇ ਚੋਰੀ ਕਰਦਾ ਹੈ, ਜਿਵੇਂ ਹਾਥੀ ਦਾ ਕਾਮ-ਵਾਸਨਾ ਨਾਲ ਜੋੜ ਹੈ, ਜਿਵੇਂ (ਵਿਸ਼ਿਆਂ ਦਾ) ਧੰਧਾ ਵਿਸ਼ਈ ਮਨੁੱਖ ਨੂੰ ਗ੍ਰਸੀ ਰੱਖਦਾ ਹੈ, ਜਿਵੇਂ ਜੁਆਰੀਏ ਦੀ (ਜੂਆ ਖੇਡਣ ਦੀ) ਭੈੜੀ ਆਦਤ ਦੂਰ ਨਹੀਂ ਹੁੰਦੀ, ਤਿਵੇਂ (ਆਪਣੇ) ਇਸ ਮਨ ਨੂੰ (ਪ੍ਰਭੂ-ਚਰਨਾਂ ਵਿਚ ਪਿਆਰ ਨਾਲ) ਜੋੜੀ ਰੱਖੀਂ।੮।

ਕੁਰੰਕ ਨਾਦੈ ਨੇਹੁ ॥ ਚਾਤ੍ਰਿਕੁ ਚਾਹਤ ਮੇਹੁ ॥ ਜਨ ਜੀਵਨਾ ਸਤਸੰਗਿ ॥ ਗੋਬਿਦੁ ਭਜਨਾ ਰੰਗਿ ॥ ਰਸਨਾ ਬਖਾਨੈ ਨਾਮੁ ॥ ਨਾਨਕ ਦਰਸਨ ਦਾਨੁ ॥੯॥ ਗੁਨ ਗਾਇ ਸੁਨਿ ਲਿਖਿ ਦੇਇ ॥ ਸੋ ਸਰਬ ਫਲ ਹਰਿ ਲੇਇ ॥ ਕੁਲ ਸਮੂਹ ਕਰਤ ਉਧਾਰੁ ॥ ਸੰਸਾਰੁ ਉਤਰਸਿ ਪਾਰਿ ॥ ਹਰਿ ਚਰਨ ਬੋਹਿਥ ਤਾਹਿ ॥ ਮਿਲਿ ਸਾਧਸੰਗਿ ਜਸੁ ਗਾਹਿ ॥ ਹਰਿ ਪੈਜ ਰਖੈ ਮੁਰਾਰਿ ॥ ਹਰਿ ਨਾਨਕ ਸਰਨਿ ਦੁਆਰਿ ॥੧੦॥੨॥ {ਪੰਨਾ 838}

ਪਦਅਰਥ: ਕੁਰੰਕਹਰਨ। ਨਾਦੈ ਨੇਹੁਨਾਦ ਦਾ ਪਿਆਰ। ਨਾਦਖੱਲ ਨਾਲ ਮੜ੍ਹੇ ਹੋਏ ਘੜੇ ਦੀ ਆਵਾਜ਼। ਚਾਤ੍ਰਿਕੁਪਪੀਹਾ। ਮੇਹੁਮੀਂਹ। ਸਤਸੰਗਿਸਤ ਸੰਗ ਵਿਚ। ਰੰਗਿਪਿਆਰ ਵਿਚ। ਬਖਾਨੈਉਚਾਰਦਾ ਹੈ। ਦਰਸਨ ਦਾਨੁਦਰਸਨ ਦੀ ਦਾਤਿ।੯।

ਗਾਇਗਾ ਕੇ। ਸੁਨਿਸੁਣ ਕੇ। ਲਿਖਿਲਿਖ ਕੇ। ਦੇਇਦੇਂਦਾ ਹੈ। ਸਰਬ ਫਲ ਹਰਿਸਾਰੇ ਫਲ ਦੇਣ ਵਾਲਾ ਹਰੀ। ਲੇਇ—(ਮਿਲਾਪ) ਹਾਸਲ ਕਰਦਾ ਹੈ। ਕੁਲ ਸਮੂਹਸਾਰੀਆਂ ਕੁਲਾਂ ਦਾ। ਉਧਾਰੁਪਾਰਉਤਾਰਾ। ਉਤਰਸਿਪਾਰ ਲੰਘ ਜਾਂਦਾ ਹੈ। ਬੋਹਿਥਜਹਾਜ਼। ਤਾਹਿਉਹਨਾਂ ਵਾਸਤੇ। ਮਿਲਿਮਿਲ ਕੇ। ਸਾਧ ਸੰਗਿਗੁਰੂ ਦੀ ਸੰਗਤਿ ਵਿਚ। ਜਸੁਸਿਫ਼ਤਿ-ਸਾਲਾਹ। ਗਾਹਿਗਾਂਦੇ ਹਨ {ਬਹੁ-ਵਚਨ}ਪੈਜਲਾਜ ਇੱਜ਼ਤ। ਦੁਆਰਿਦਰ ਤੇ।੧੦।

ਅਰਥ: ਜਿਵੇਂ ਹਰਨ ਦਾ ਘੰਡੇਹੇੜੇ ਦੀ ਆਵਾਜ਼ ਨਾਲ ਪਿਆਰ ਹੁੰਦਾ ਹੈ, ਜਿਵੇਂ ਪਪੀਹਾ (ਹਰ ਵੇਲੇ) ਮੀਂਹ ਮੰਗਦਾ ਹੈ, ਤਿਵੇਂ, ਹੇ ਨਾਨਕ! (ਪਰਮਾਤਮਾ ਦੇ) ਸੇਵਕ ਦਾ (ਸੁਖੀ) ਜੀਵ ਸਾਧ ਸੰਗਤਿ ਵਿਚ (ਹੀ ਹੁੰਦਾ) ਹੈ, ਸੇਵਕ ਪਿਆਰ ਨਾਲ ਪਰਮਾਤਮਾ (ਦੇ ਨਾਮ) ਨੂੰ ਜਪਦਾ ਹੈ, (ਆਪਣੀ) ਜੀਭ ਨਾਲ (ਪਰਮਾਤਮਾ ਦਾ) ਨਾਮ ਉਚਾਰਦਾ ਰਹਿੰਦਾ ਹੈ ਅਤੇ (ਪਰਮਾਤਮਾ ਦੇ) ਦਰਸਨ ਦੀ ਦਾਤਿ (ਮੰਗਦਾ ਰਹਿੰਦਾ ਹੈ)੯।

ਜਿਹੜਾ ਮਨੁੱਖ (ਪਰਮਾਤਮਾ ਦੇ) ਗੁਣ ਗਾ ਕੇ, ਸੁਣ ਕੇ, ਲਿਖ ਕੇ (ਇਹ ਦਾਤਿ ਹੋਰਨਾਂ ਨੂੰ ਭੀ) ਦੇਂਦਾ ਹੈ, ਉਹ ਮਨੁੱਖ ਸਾਰੇ ਫਲ ਦੇਣ ਵਾਲੇ ਪ੍ਰਭੂ ਦਾ ਮਿਲਾਪ ਪ੍ਰਾਪਤ ਕਰ ਲੈਂਦਾ ਹੈ, ਉਹ ਮਨੁੱਖ (ਆਪਣੀਆਂ) ਸਾਰੀਆਂ ਕੁਲਾਂ ਦਾ (ਹੀ) ਪਾਰ-ਉਤਾਰਾ ਕਰਾ ਲੈਂਦਾ ਹੈ, ਉਹ ਮਨੁੱਖ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ।

ਹੇ ਨਾਨਕ! ਜਿਹੜੇ ਮਨੁੱਖ ਗੁਰੂ ਦੀ ਸੰਗਤਿ ਵਿਚ ਮਿਲ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਰਹਿੰਦੇ ਹਨ, (ਸੰਸਾਰ-ਸਮੁੰਦਰ ਤੋਂ ਪਾਰ ਲੰਘਾਣ ਲਈ) ਪਰਮਾਤਮਾ ਦੇ ਚਰਨ ਉਹਨਾਂ ਵਾਸਤੇ ਜਹਾਜ਼ (ਦਾ ਕੰਮ ਦੇਂਦੇ) ਹਨ। ਮੁਰਾਰੀ ਪ੍ਰਭੂ ਉਹਨਾਂ ਦੀ ਲਾਜ ਰੱਖਦਾ ਹੈ, ਉਹ ਹਰੀ ਦੀ ਸਰਨ ਪਏ ਰਹਿੰਦੇ ਹਨ, ਉਹ ਹਰੀ ਦੇ ਦਰ ਤੇ ਟਿਕੇ ਰਹਿੰਦੇ ਹਨ।੧੦।੨।

ਬਿਲਾਵਲੁ ਮਹਲਾ ੧ ਥਿਤੀ ਘਰੁ ੧੦ ਜਤਿ    ੴ ਸਤਿਗੁਰ ਪ੍ਰਸਾਦਿ ॥ ਏਕਮ ਏਕੰਕਾਰੁ ਨਿਰਾਲਾ ॥ ਅਮਰੁ ਅਜੋਨੀ ਜਾਤਿ ਨ ਜਾਲਾ ॥ ਅਗਮ ਅਗੋਚਰੁ ਰੂਪੁ ਨ ਰੇਖਿਆ ॥ ਖੋਜਤ ਖੋਜਤ ਘਟਿ ਘਟਿ ਦੇਖਿਆ ॥ ਜੋ ਦੇਖਿ ਦਿਖਾਵੈ ਤਿਸ ਕਉ ਬਲਿ ਜਾਈ ॥ ਗੁਰ ਪਰਸਾਦਿ ਪਰਮ ਪਦੁ ਪਾਈ ॥੧॥ {ਪੰਨਾ 838-839}

ਪਦਅਰਥ: ਥਿਤੀਥਿਤਾਂ (ਬਹੁ-ਵਚਨ 'ਥਿਤਿ' ਤੋਂ)ਥਿਤਿ—{थिति—A Lunar day} ਚੰਦ ਦੇ ਘਟਣ ਵਧਣ ਦੇ ਹਿਸਾਬ ਦਿਹਾੜੇ {ਨੋਟ: ਪੂਰਨਮਾਸ਼ੀ ਨੂੰ ਚੰਦ ਵਾਲਾ ਮਹੀਨਾ ਪੂਰਾ ਹੋ ਜਾਂਦਾ ਹੈ। ਅਗਾਂਹ ਨਵਾਂ ਮਹੀਨਾ ਚੜ੍ਹਦਾ ਹੈਵਦੀ ਏਕਮ ਦੂਜ ਤੀਜ ਆਦਿਕ}ਜਤਿਜੋੜੀ ਵਜਾਣ ਦੀ ਇਕ ਗਤ।

ਏਕਮਚੰਦ ਦੇ ਮਹੀਨੇ ਦੀ ਪਹਿਲੀ ਤਾਰੀਖ਼। ਨਿਰਾਲਾ—{निर्+आलय} ਜਿਸ ਦਾ ਕੋਈ ਖ਼ਾਸ ਘਰ ਨਹੀਂ। ਜਾਲਾਜਾਲ, ਬੰਧਨ। ਅਗਮਅਪਹੁੰਚ। ਅਗੋਚਰੁ—{ਗੋਚਰੁ। ਗੋਗਿਆਨਇੰਦ੍ਰੇ। ਚਰੁਪਹੁੰਚ} ਜਿਸ ਤਕ ਗਿਆਨਇੰਦ੍ਰਿਆਂ ਦੀ ਪਹੁੰਚ ਨਹੀਂ। ਰੂਪੁਸ਼ਕਲ। ਰੇਖਿਆਨਿਸ਼ਾਨ। ਘਟਿ ਘਟਿਹਰੇਕ ਸਰੀਰ ਵਿਚ। ਜੋਜੇਹੜਾ (ਗੁਰੂ)ਬਲਿ ਜਾਈਮੈਂ ਕੁਰਬਾਨ ਜਾਂਦਾ ਹਾਂ। ਪਰਮ ਪਦੁਸਭ ਤੋਂ ਉੱਚਾ ਆਤਮਕ ਦਰਜਾ। ਪਾਈਮੈਂ ਪ੍ਰਾਪਤ ਕਰ ਸਕਦਾ ਹਾਂ। ਪਰਸਾਦਿਕਿਰਪਾ ਨਾਲ। ਤਿਸ ਕਉ—{ਸੰਬੰਧਕ 'ਕਉ' ਦੇ ਕਾਰਨ ਲਫ਼ਜ਼ 'ਤਿਸੁ' ਦਾ ੁ ਉੱਡ ਗਿਆ ਹੈ}੧।

ਅਰਥ: ਪਰਮਾਤਮਾ ਇੱਕ ਹੈ (ਉਸ ਦੇ ਬਰਾਬਰ ਦਾ ਹੋਰ ਕੋਈ ਨਹੀਂ)ਉਸ ਦਾ ਕੋਈ ਖ਼ਾਸ ਘਰ ਨਹੀਂ, ਉਹ ਕਦੇ ਮਰਦਾ ਨਹੀਂ, ਉਹ ਜੂਨਾਂ ਵਿਚ ਨਹੀਂ ਆਉਂਦਾ, ਉਸ ਦੀ ਕੋਈ ਖ਼ਾਸ ਜਾਤਿ ਨਹੀਂ, ਉਸ ਨੂੰ (ਮਾਇਆ ਆਦਿਕ ਦਾ) ਕੋਈ ਬੰਧਨ ਨਹੀਂ (ਵਿਆਪਦਾ। ਉਹ ਇੱਕ ਪਰਮਾਤਮਾ ਅਪਹੁੰਚ ਹੈ, (ਮਨੁੱਖ ਦੇ) ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ, (ਕਿਉਂਕਿ) ਉਸ ਦੀ ਕੋਈ ਖ਼ਾਸ ਸ਼ਕਲ ਨਹੀਂ, ਕੋਈ ਖ਼ਾਸ ਨਿਸ਼ਾਨ ਨਹੀਂ। ਪਰ ਭਾਲ ਕਰਦਿਆਂ ਕਰਦਿਆਂ ਉਸ ਨੂੰ ਹਰੇਕ ਸਰੀਰ ਵਿਚ ਵੇਖ ਸਕੀਦਾ ਹੈ।

ਮੈਂ ਉਸ (ਗੁਰੂ) ਤੋਂ ਸਦਕੇ ਜਾਂਦਾ ਹਾਂ ਜਿਹੜਾ (ਹਰੇਕ ਸਰੀਰ ਵਿਚ ਪ੍ਰਭੂ ਨੂੰ) ਵੇਖ ਕੇ (ਹੋਰਨਾਂ ਨੂੰ ਭੀ) ਵਿਖਾ ਦੇਂਦਾ ਹੈ। ਗੁਰੂ ਦੀ ਕਿਰਪਾ ਨਾਲ (ਹੀ ਉਸ ਦਾ ਹਰੇਕ ਸਰੀਰ ਵਿਚ ਦਰਸਨ ਕਰਨ ਦੀ) ਉੱਚੀ ਤੋਂ ਉੱਚੀ ਪਦਵੀ ਮੈਂ ਪ੍ਰਾਪਤ ਕਰ ਸਕਦਾ ਹਾਂ।੧।

TOP OF PAGE

Sri Guru Granth Darpan, by Professor Sahib Singh