ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ

Page 843

ਬਿਲਾਵਲੁ ਮਹਲਾ ੧ ਛੰਤ ਦਖਣੀ    ੴ ਸਤਿਗੁਰ ਪ੍ਰਸਾਦਿ ॥ ਮੁੰਧ ਨਵੇਲੜੀਆ ਗੋਇਲਿ ਆਈ ਰਾਮ ॥ ਮਟੁਕੀ ਡਾਰਿ ਧਰੀ ਹਰਿ ਲਿਵ ਲਾਈ ਰਾਮ ॥ ਲਿਵ ਲਾਇ ਹਰਿ ਸਿਉ ਰਹੀ ਗੋਇਲਿ ਸਹਜਿ ਸਬਦਿ ਸੀਗਾਰੀਆ ॥ ਕਰ ਜੋੜਿ ਗੁਰ ਪਹਿ ਕਰਿ ਬਿਨੰਤੀ ਮਿਲਹੁ ਸਾਚਿ ਪਿਆਰੀਆ ॥ ਧਨ ਭਾਇ ਭਗਤੀ ਦੇਖਿ ਪ੍ਰੀਤਮ ਕਾਮ ਕ੍ਰੋਧੁ ਨਿਵਾਰਿਆ ॥ ਨਾਨਕ ਮੁੰਧ ਨਵੇਲ ਸੁੰਦਰਿ ਦੇਖਿ ਪਿਰੁ ਸਾਧਾਰਿਆ ॥੧॥ {ਪੰਨਾ 843}

ਪਦਅਰਥ: ਮੁੰਧ—{मुग्धा = A young girl attractive by her youthful simplicity} ਜਵਾਨ ਲੜਕੀ ਜਿਸ ਨੂੰ ਅਜੇ ਆਪਣੀ ਜਵਾਨੀ ਦਾ ਅਹਿਸਾਸ ਨਹੀਂ ਹੈ, ਭਲੋ ਸੁਭਾਉ ਵਾਲੀ ਜੀਵਇਸਤ੍ਰੀ। ਨਵੇਲੜੀਆਨਵੀਂ, ਵਿਕਾਰਾਂ ਤੋਂ ਬਚੀ ਹੋਈ। ਗੋਇਲਿਗੋਇਲ ਵਿਚ {ਗੋਇਲਆਮ ਤੌਰ ਤੇ ਦਰਿਆਵਾਂ ਕੰਢੇ ਉਹ ਥਾਂ ਜਿੱਥੇ ਔੜ ਸਮੇ ਰਤਾ ਦੂਰ ਥਾਵਾਂ ਦੇ ਲੋਕ ਆਪਣਾ ਮਾਲ ਡੰਗਰ ਚਾਰਨ ਲਈ ਥੋੜੇ ਸਮੇ ਲਈ ਆ ਟਿਕਦੇ ਹਨ}, ਚਾਰ ਦਿਨ ਦੇ ਵਸੇਬੇ ਵਾਲੇ ਜਗਤ ਵਿਚ। ਮਟੁਕੀਚਾਟੀ {ਲਫ਼ਜ਼ 'ਮੱਟ' ਤੋਂ 'ਮਟੁਕੀ' ਅਲਪਾਰਥਕ ਨਾਂਵ ਹੈ}ਮਟੁਕੀ ਡਾਰਿ ਧਰੀਚਾਟੀ ਸਿਰੋਂ ਲਾਹ ਕੇ ਲਾਂਭੇ ਰੱਖ ਦਿੱਤੀ ਹੈ, ਸਰੀਰ ਦਾ ਮੋਹ ਤਿਆਗ ਦਿੱਤਾ ਹੈ, ਦੇਹਅਧਿਆਸ ਛੱਡ ਦਿੱਤਾ ਹੈ। ਸਹਜਿਸਹਿਜ ਵਿਚ, ਆਤਮਕ ਅਡੋਲਤਾ ਵਿਚ। ਸਬਦਿਗੁਰੂ ਦੇ ਸ਼ਬਦ ਦੀ ਰਾਹੀਂ। ਸੀਗਾਰੀਆਸਿੰਗਾਰ ਕੀਤਾ ਹੈ, ਆਪਣਾ ਜੀਵਨ ਸੋਹਣਾ ਬਣਾਇਆ ਹੈ। ਕਰ ਜੋੜਿ—(ਦੋਵੇਂ) ਹੱਥ ਜੋੜ ਕੇ। {ਵੇਖੋ ਸੂਹੀ ਮ: , ਛੰਤ ਨੰ: , ਅੰਕ ਨੰ: }ਕਰਿਕਰੇ, ਕਰਦੀ ਹੈ। ਸਾਚਿਸਦਾ-ਥਿਰ ਪ੍ਰਭੂ ਦੇ ਨਾਮ ਵਿਚ (ਜੁੜ ਕੇ। ਪਿਆਰੀਆਮੈਂ ਪ੍ਰਭੂ ਨੂੰ ਪਿਆਰ ਕਰ ਸਕਾਂ। ਧਨਇਸਤ੍ਰੀ, ਜੀਵਇਸਤ੍ਰੀ। ਭਾਇਭਾਉ ਦੀ ਰਾਹੀਂ, ਪ੍ਰੇਮ ਵਿਚ ਜੁੜ ਕੇ। ਭਾਉਪ੍ਰੇਮ। ਨਵੇਲਨਵੀਂ, ਵਿਕਾਰਾਂ ਤੋਂ ਬਚੀ ਹੋਈ। ਸੁੰਦਰੀਸੁੰਦਰਿ, ਸੋਹਣੇ ਜੀਵਨ ਵਾਲੀ। ਦੇਖਿ ਪਿਰੁਪ੍ਰਭੂਪਤੀ ਨੂੰ ਵੇਖ ਕੇ। ਸਾਧਾਰਿਆਆਧਾਰਸਹਿਤ ਹੋ ਜਾਂਦੀ ਹੈ ਪ੍ਰਭੂ ਦਾ ਆਸਰਾ ਹਿਰਦੇ ਵਿਚ ਬਣਾਂਦੀ ਹੈ।੧।

ਅਰਥ: ਥੋੜ੍ਹੇ ਦਿਨਾਂ ਦੇ ਵਸੇਬੇ ਵਾਲੇ ਇਸ ਜਗਤ ਵਿਚ ਆ ਕੇ ਜਿਹੜੀ ਜੀਵ-ਇਸਤ੍ਰੀ ਵਿਕਾਰਾਂ ਤੋਂ ਬਚੀ ਰਹਿੰਦੀ ਹੈ, ਜਿਸ ਨੇ ਪਰਮਾਤਮਾ (ਦੇ ਚਰਨਾਂ) ਵਿਚ ਸੁਰਤਿ ਜੋੜੀ ਹੋਈ ਹੈ ਤੇ ਸਰੀਰ ਦਾ ਮੋਹ ਤਿਆਗ ਦਿੱਤਾ ਹੈ, ਜਿਹੜੀ ਪ੍ਰਭੂ-ਚਰਨਾਂ ਵਿਚ ਪ੍ਰੀਤਿ ਜੋੜ ਕੇ ਇਸ ਜਗਤ ਵਿਚ ਜੀਵਨ ਬਿਤਾਂਦੀ ਹੈ, ਉਹ ਆਤਮਕ ਅਡੋਲਤਾ ਵਿਚ ਟਿਕ ਕੇ ਸਤਿਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਆਪਣਾ ਜੀਵਨ ਸੋਹਣਾ ਬਣਾ ਲੈਂਦੀ ਹੈ। ਉਹ (ਸਦਾ ਦੋਵੇਂ) ਹੱਥ ਜੋੜ ਕੇ ਗੁਰੂ ਦੇ ਪਾਸ ਬੇਨਤੀ ਕਰਦੀ ਰਹਿੰਦੀ ਹੈ (ਕਿ, ਹੇ ਗੁਰੂ! ਮੈਨੂੰ) ਮਿਲ (ਤਾ ਕਿ ਮੈਂ ਤੇਰੀ ਕਿਰਪਾ ਨਾਲ) ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਜੁੜ ਕੇ ਉਸ ਨੂੰ ਪਿਆਰ ਕਰ ਸਕਾਂ।

ਅਜਿਹੀ ਜੀਵ-ਇਸਤ੍ਰੀ ਪ੍ਰੀਤਮ-ਪ੍ਰਭੂ ਦੀ ਭਗਤੀ ਦੀ ਰਾਹੀਂ ਪ੍ਰੀਤਮ-ਪ੍ਰਭੂ ਦੇ ਪ੍ਰੇਮ ਵਿਚ ਟਿਕ ਕੇ ਉਸ ਦਾ ਦਰਸਨ ਕਰ ਕੇ ਕਾਮ ਕ੍ਰੋਧ (ਆਦਿਕ ਵਿਕਾਰਾਂ ਨੂੰ ਆਪਣੇ ਅੰਦਰੋਂ) ਦੂਰ ਕਰ ਲੈਂਦੀ ਹੈ। ਹੇ ਨਾਨਕ! ਪਵਿਤ੍ਰ ਤੇ ਸੋਹਣੇ ਜੀਵਨ ਵਾਲੀ ਉਹ ਜੀਵ-ਇਸਤ੍ਰੀ ਪ੍ਰਭੂ-ਪਤੀ ਦਾ ਦੀਦਾਰ ਕਰ ਕੇ (ਉਸ ਦੀ ਯਾਦ ਨੂੰ) ਆਪਣੇ ਹਿਰਦੇ ਦਾ ਆਸਰਾ ਬਣਾ ਲੈਂਦੀ ਹੈ।੧।

ਸਚਿ ਨਵੇਲੜੀਏ ਜੋਬਨਿ ਬਾਲੀ ਰਾਮ ॥ ਆਉ ਨ ਜਾਉ ਕਹੀ ਅਪਨੇ ਸਹ ਨਾਲੀ ਰਾਮ ॥ ਨਾਹ ਅਪਨੇ ਸੰਗਿ ਦਾਸੀ ਮੈ ਭਗਤਿ ਹਰਿ ਕੀ ਭਾਵਏ ॥ ਅਗਾਧਿ ਬੋਧਿ ਅਕਥੁ ਕਥੀਐ ਸਹਜਿ ਪ੍ਰਭ ਗੁਣ ਗਾਵਏ ॥ ਰਾਮ ਨਾਮ ਰਸਾਲ ਰਸੀਆ ਰਵੈ ਸਾਚਿ ਪਿਆਰੀਆ ॥ ਗੁਰਿ ਸਬਦੁ ਦੀਆ ਦਾਨੁ ਕੀਆ ਨਾਨਕਾ ਵੀਚਾਰੀਆ ॥੨॥ {ਪੰਨਾ 843}

ਪਦਅਰਥ: ਸਚਿਸਦਾ-ਥਿਰ ਪ੍ਰਭੂ ਵਿਚ ਜੁੜ ਕੇ। ਨਵੇਲੜੀਏਹੇ ਵਿਕਾਰਾਂ ਤੋਂ ਬਚੀ ਜੀਵਇਸਤ੍ਰੀਏ! ਜੋਬਨਿਜੋਬਨ ਵਿਚ, ਜਵਾਨੀ ਵਿਚ। ਬਾਲੀਬਾਲ ਸੁਭਾਵ ਵਾਲੀ, ਭੋਲੇ ਸੁਭਾਉ ਵਾਲੀ। ਕਹੀਕਿਸੇ ਹੋਰ ਥਾਂ। ਆਉ ਨ ਜਾਉਨਾਹ ਆ, ਨਾਹ ਜਾਹ। ਨਾਲੀਨਾਲਿ। ਸਹ ਨਾਲੀਸਹ ਨਾਲਿ, ਖਸਮਪ੍ਰਭੂ ਨਾਲ (ਜੁੜੀ ਰਹੁ)ਨਾਹ ਸੰਗਿਖਸਮ ਦੇ ਨਾਲ। ਮੈਮੈਨੂੰ। ਭਾਵਏਭਾਵੈ, ਪਿਆਰੀ ਲੱਗਦੀ ਹੈ। ਅਗਾਧਿਅਗਾਧ (ਪ੍ਰਭੂ) ਵਿਚ। ਅਗਾਧ—{अगाध = Unfathomable} ਅਥਾਹ। ਬੋਧਿਬੋਧ ਦੀ ਰਾਹੀਂ, (ਗੁਰੂ ਦੇ ਬਖ਼ਸ਼ੇ) ਗਿਆਨ ਦੀ ਬਰਕਤਿ ਨਾਲ। ਅਕਥੁਉਹ ਪ੍ਰਭੂ ਜਿਸ ਦੇ ਸਾਰੇ ਗੁਣ ਬਿਆਨ ਨਹੀਂ ਕੀਤੇ ਜਾ ਸਕਦੇ। ਕਥੀਐਕਥਨਾ ਚਾਹੀਦਾ ਹੈ, ਗੁਣਾਨੁਵਾਦ ਕਰਨਾ ਚਾਹੀਦਾ ਹੈ। ਸਹਜਿਆਤਮਕ ਅਡੋਲਤਾ ਵਿਚ (ਟਿਕ ਕੇ। ਗਾਵਏਗਾਵੈ, (ਜੋ) ਗਾਂਦੀ ਹੈ। ਰਸਾਲ—{ਰਸਆਲਯ} ਰਸਾਂ ਦਾ ਘਰ, ਰਸਾਂ ਦਾ ਸੋਮਾ। ਰਸੀਆਰਸਾਂ ਦਾ ਮਾਲਕ। ਸਾਚਿਸਦਾ-ਥਿਰ ਪ੍ਰਭੂਨਾਮ ਵਿਚ। ਪਿਆਰੀਆਪਿਆਰ ਕਰਨ ਵਾਲੀਆਂ ਨੂੰ। ਗੁਰਿਗੁਰੂ ਨੇ। ਵੀਚਾਰੀਆਵਿਚਾਰਵਾਨ।੨।

ਅਰਥ: ਹੇ ਸਦਾ-ਥਿਰ ਪ੍ਰਭੂ ਵਿਚ ਜੁੜ ਕੇ ਵਿਕਾਰਾਂ ਤੋਂ ਬਚੀ ਜੀਵ-ਇਸਤ੍ਰੀਏ! ਜਵਾਨੀ ਵਿਚ ਭੀ ਭੋਲੇ ਸੁਭਾਉ ਵਾਲੀ (ਬਣੀ ਰਹੁ; ਅਹੰਕਾਰ ਛੱਡ ਕੇ) ਆਪਣੇ ਖਸਮ-ਪ੍ਰਭੂ (ਦੇ ਚਰਨਾਂ) ਵਿਚ ਟਿਕੀ ਰਹੁ (ਵੇਖੀਂ, ਉਸ ਦਾ ਪੱਲਾ ਛੱਡ ਕੇ) ਕਿਸੇ ਹੋਰ ਥਾਂ ਨਾਹ ਭਟਕਦੀ ਫਿਰੀਂ।

ਉਹੀ ਦਾਸੀ (ਸੁਭਾਗ ਹੈ ਜੋ) ਆਪਣੇ ਖਸਮ ਦੀ ਸੰਗਤਿ ਵਿਚ ਰਹਿੰਦੀ ਹੈ। (ਹੇ ਸਹੇਲੀਏ!) ਮੈਨੂੰ ਭੀ ਪ੍ਰਭੂ-ਪਤੀ ਦੀ ਭਗਤੀ ਹੀ ਪਿਆਰੀ ਲਗਦੀ ਹੈ, (ਜੇਹੜੀ ਜੀਵ-ਇਸਤ੍ਰੀ) ਆਤਮਕ ਅਡੋਲਤਾ ਵਿਚ ਟਿਕ ਕੇ ਪ੍ਰਭੂ ਦੇ ਗੁਣ ਗਾਂਦੀ ਹੈ (ਉਹ ਦਾਸੀ ਆਪਣੇ ਖਸਮ-ਪ੍ਰਭੂ ਦੀ ਸੰਗਤਿ ਵਿਚ ਸੋਭਦੀ ਹੈ)(ਸੋ, ਸਹੇਲੀਏ! ਗੁਰੂ ਦੇ ਬਖ਼ਸ਼ੇ) ਗਿਆਨ ਦੀ ਰਾਹੀਂ (ਗੁਣਾਂ ਦੇ) ਅਥਾਹ (ਸਮੁੰਦਰ-) ਪ੍ਰਭੂ ਵਿਚ (ਚੁੱਭੀ ਲਾ ਕੇ) ਉਸ ਪ੍ਰਭੂ ਦਾ ਗੁਣਾਨੁਵਾਦ ਕਰਨਾ ਚਾਹੀਦਾ ਹੈ। ਉਹ ਪ੍ਰਭੂ ਐਸੇ ਸਰੂਪ ਵਾਲਾ ਹੈ ਜਿਸ ਦਾ ਬਿਆਨ ਨਹੀਂ ਹੋ ਸਕਦਾ।

ਰਸਾਂ ਦਾ ਸੋਮਾ ਰਸਾਂ ਦਾ ਮਾਲਕ ਪ੍ਰਭੂ ਉਸ ਜੀਵ-ਇਸਤ੍ਰੀ ਨੂੰ ਆਪਣੇ ਚਰਨਾਂ ਵਿਚ ਜੋੜਦਾ ਹੈ ਜੋ ਉਸ ਦੇ ਸਦਾ-ਥਿਰ ਨਾਮ ਵਿਚ ਪਿਆਰ ਪਾਂਦੀ ਹੈ। ਹੇ ਨਾਨਕ! ਜਿਸ ਸੁਭਾਗ ਜੀਵ-ਇਸਤ੍ਰੀ ਨੂੰ ਗੁਰੂ ਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਸ਼ਬਦ ਦਿੱਤਾ, ਜਿਸ ਨੂੰ ਇਹ ਉੱਚੀ ਦਾਤਿ ਬਖ਼ਸ਼ੀ, ਉਹ ਉੱਚੀ ਵਿਚਾਰ ਦੀ ਮਾਲਕ ਬਣ ਜਾਂਦੀ ਹੈ।੨।

ਸ੍ਰੀਧਰ ਮੋਹਿਅੜੀ ਪਿਰ ਸੰਗਿ ਸੂਤੀ ਰਾਮ ॥ ਗੁਰ ਕੈ ਭਾਇ ਚਲੋ ਸਾਚਿ ਸੰਗੂਤੀ ਰਾਮ ॥ ਧਨ ਸਾਚਿ ਸੰਗੂਤੀ ਹਰਿ ਸੰਗਿ ਸੂਤੀ ਸੰਗਿ ਸਖੀ ਸਹੇਲੀਆ ॥ ਇਕ ਭਾਇ ਇਕ ਮਨਿ ਨਾਮੁ ਵਸਿਆ ਸਤਿਗੁਰੂ ਹਮ ਮੇਲੀਆ ॥ ਦਿਨੁ ਰੈਣਿ ਘੜੀ ਨ ਚਸਾ ਵਿਸਰੈ ਸਾਸਿ ਸਾਸਿ ਨਿਰੰਜਨੋ ॥ ਸਬਦਿ ਜੋਤਿ ਜਗਾਇ ਦੀਪਕੁ ਨਾਨਕਾ ਭਉ ਭੰਜਨੋ ॥੩॥ {ਪੰਨਾ 843}

ਪਦਅਰਥ: ਸ੍ਰੀਲੱਛਮੀ, ਮਾਇਆ। ਸ੍ਰੀਧਰਲੱਛਮੀ ਦਾ ਆਸਰਾ, ਪਰਮਾਤਮਾ। ਮੋਹਿਅੜੀਮੋਹੀ ਹੋਈ, ਪਿਆਰਵੱਸ ਹੋ ਚੁਕੀ। ਸੰਗਿਨਾਲ। ਸੂਤੀਸੁੱਤੀ ਹੋਈ, ਚਰਨਾਂ ਵਿਚ ਜੁੜੀ ਹੋਈ। ਭਾਇਪਿਆਰ ਵਿਚ, ਅਨੁਸਾਰ। ਚਲੋਚਾਲ, ਜੀਵਨ। ਸਾਚਿਸਦਾ-ਥਿਰ ਪ੍ਰਭੂ ਵਿਚ। ਸੰਗਤੀਸੰਗਤਿ ਵਿਚ, ਲੀਨ। ਧਨਜੀਵਇਸਤ੍ਰੀ। ਸੰਗਿ ਸਖੀ ਸਹੇਲੀਆਸਤਸੰਗੀਆਂ ਦੀ ਸੰਗਤਿ ਵਿਚ। ਇਕ ਭਾਇਇੱਕ ਦੇ ਪ੍ਰੇਮ ਵਿਚ, ਸਿਰਫ਼ ਪਰਮਾਤਮਾ ਦੇ ਪ੍ਰੇਮ ਵਿਚ। ਇਕ ਮਨਿਇਕਾਗਰ ਮਨ ਨਾਲ। ਹਮਅਸਾਨੂੰ। ਰੈਣਿਰਾਤ। ਚਸਾਪਲ ਦਾ ਵੀਹਵਾਂ ਹਿੱਸਾ। ਸਾਸਿ ਸਾਸਿਹਰੇਕ ਸਾਹ ਦੇ ਨਾਲ। ਨਿਰੰਜਨੋ—{ਨਿਰਅੰਜਨ} ਜਿਸ ਉਤੇ ਮਾਇਆ ਦੇ ਮੋਹ ਦੀ ਕਾਲਖ ਦਾ ਪ੍ਰਭਾਵ ਨਹੀਂ ਪੈ ਸਕਦਾ। ਸਬਦਿਗੁਰੂ ਦੇ ਸ਼ਬਦ ਦੀ ਰਾਹੀਂ। ਜਗਾਇਜਗਾ ਕੇ। ਦੀਪਕੁਦੀਵਾ। ਭਉ—(ਹਰੇਕ) ਡਰ, ਸਹਿਮ। ਭੰਜਨੋਨਾਸ ਕਰ ਲਿਆ।੩।

ਅਰਥ: (ਹੇ ਭਾਈ! ਜਿਹੜੀ ਜੀਵ-ਇਸਤ੍ਰੀ ਦੀ) ਜੀਵਨ-ਚਾਲ ਗੁਰੂ ਦੇ ਅਨੁਸਾਰ ਰਹਿੰਦੀ ਹੈ ਜਿਹੜੀ ਜੀਵ-ਇਸਤ੍ਰੀ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ (ਦੀ ਯਾਦ) ਵਿਚ ਲੀਨ ਰਹਿੰਦੀ ਹੈ, (ਉਹ ਜੀਵ-ਇਸਤ੍ਰੀ) ਮਾਇਆ ਦੇ ਪਤੀ-ਪ੍ਰਭੂ ਦੇ ਪਿਆਰ-ਵੱਸ ਹੋ ਜਾਂਦੀ ਹੈ ਉਹ ਜੀਵ-ਇਸਤ੍ਰੀ ਪਤੀ-ਪ੍ਰਭੂ ਦੇ ਚਰਨਾਂ ਵਿੱਚ ਜੁੜੀ ਰਹਿੰਦੀ ਹੈ। ਹੇ ਭਾਈ! ਸਤ-ਸੰਗਣ ਸਹੇਲੀਆਂ ਨਾਲ ਮਿਲ ਕੇ ਜਿਹੜੀ ਜੀਵ-ਇਸਤ੍ਰੀ ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਲੀਨ ਹੁੰਦੀ ਹੈ, ਪ੍ਰਭੂ-ਪਤੀ ਦੇ ਚਰਨਾਂ ਵਿਚ ਜੁੜਦੀ ਹੈ, ਪਰਮਾਤਮਾ ਦੇ ਪਿਆਰ ਵਿਚ ਇਕਾਗਰ-ਮਨ ਟਿਕਣ ਦੇ ਕਾਰਨ (ਉਸ ਦੇ ਅੰਦਰ ਪਰਮਾਤਮਾ ਦਾ) ਨਾਮ ਆ ਵੱਸਦਾ ਹੈ (ਉਸ ਦੇ ਅੰਦਰ ਇਹ ਸਰਧਾ ਬਣ ਜਾਂਦੀ ਹੈ ਕਿ) ਗੁਰੂ ਨੇ (ਮੈਨੂੰ) ਪ੍ਰਭੂ ਦੇ ਚਰਨਾਂ ਵਿਚ ਮਿਲਾਇਆ ਹੈ। (ਉਸ ਜੀਵ-ਇਸਤ੍ਰੀ ਨੂੰ) ਦਿਨ ਰਾਤ ਘੜੀ ਪਲ (ਕਿਸੇ ਵੇਲੇ ਭੀ ਪਰਮਾਤਮਾ ਦੀ ਯਾਦ) ਨਹੀਂ ਭੁੱਲਦੀ, (ਉਹ ਜੀਵ-ਇਸਤ੍ਰੀ) ਹਰੇਕ ਸਾਹ ਦੇ ਨਾਲ ਨਿਰੰਜਨ-ਪ੍ਰਭੂ (ਨੂੰ ਚੇਤੇ ਰੱਖਦੀ ਹੈ)ਹੇ ਨਾਨਕ! (ਆਖ-ਹੇ ਭਾਈ!) ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰ ਰੱਬੀ) ਜੋਤਿ ਜਗਾ ਕੇ ਦੀਵਾ ਜਗਾ ਕੇ (ਉਹ ਜੀਵ-ਇਸਤ੍ਰੀ ਆਪਣੇ ਅੰਦਰੋਂ ਹਰੇਕ) ਡਰ-ਸਹਿਮ ਨਾਸ ਕਰ ਲੈਂਦੀ ਹੈ।੩।

ਜੋਤਿ ਸਬਾਇੜੀਏ ਤ੍ਰਿਭਵਣ ਸਾਰੇ ਰਾਮ ॥ ਘਟਿ ਘਟਿ ਰਵਿ ਰਹਿਆ ਅਲਖ ਅਪਾਰੇ ਰਾਮ ॥ ਅਲਖ ਅਪਾਰ ਅਪਾਰੁ ਸਾਚਾ ਆਪੁ ਮਾਰਿ ਮਿਲਾਈਐ ॥ ਹਉਮੈ ਮਮਤਾ ਲੋਭੁ ਜਾਲਹੁ ਸਬਦਿ ਮੈਲੁ ਚੁਕਾਈਐ ॥ ਦਰਿ ਜਾਇ ਦਰਸਨੁ ਕਰੀ ਭਾਣੈ ਤਾਰਿ ਤਾਰਣਹਾਰਿਆ ॥ ਹਰਿ ਨਾਮੁ ਅੰਮ੍ਰਿਤੁ ਚਾਖਿ ਤ੍ਰਿਪਤੀ ਨਾਨਕਾ ਉਰ ਧਾਰਿਆ ॥੪॥੧॥ {ਪੰਨਾ 843}

ਪਦਅਰਥ: ਸਬਾਇੜੀਏਸਬਾਇ ਅੜੀਏ! ਸਬਾਇਹਰ ਥਾਂ। ਅੜੀਏਹੇ ਸਹੇਲੀਏ! ਤ੍ਰਿਭਵਣਤਿੰਨ ਭਵਨ, ਸਾਰਾ ਜਗਤ। ਸਾਰੇਸੰਭਾਲ ਕਰਦਾ ਹੈ। ਘਟਿ ਘਟਿਹਰੇਕ ਸਰੀਰ ਵਿਚ। ਰਵਿ ਰਹਿਆਵਿਆਪਕ ਹੈ। ਅਲਖਅਦ੍ਰਿਸ਼ਟ। ਅਪਾਰਬੇਅੰਤ। ਸਾਚਾਸਦਾ ਕਾਇਮ ਰਹਿਣ ਵਾਲਾ। ਆਪੁਆਪਾਭਾਵ। ਮਾਰਿਮਾਰ ਕੇ। ਜਾਲਹੁਸਾੜ ਦਿਉ। ਮਮਤਾ—{ਮਮਮੇਰੀ} ਅਪਣੱਤ, ਮਾਇਆ ਜੋੜਨ ਦੀ ਖਿੱਚ। ਸਬਦਿਗੁਰੂ ਦੇ ਸ਼ਬਦ ਦੀ ਰਾਹੀਂ। ਚੁਕਾਈਐਦੂਰ ਕਰ ਸਕੀਦੀ ਹੈ। ਦਰਿ (ਗੁਰੂ ਦੇ) ਦਰ ਤੇ। ਕਰੀਕਰੀਂ, ਹੇ ਸਹੇਲੀਏ! ਕਰ ਲਈਂ। ਭਾਣੈਭਾਣੇ ਵਿਚ, ਰਜ਼ਾ ਵਿਚ। ਤਾਰਣਹਾਰਿਆਹੇ ਤਾਰਣਹਾਰ! ਤਾਰਨ ਦੀ ਸਮਰਥਾ ਵਾਲੇ ਹੇ ਪ੍ਰਭੂ! ਅੰਮ੍ਰਿਤੁਆਤਮਕ ਜੀਵਨ ਦੇਣ ਵਾਲਾ। ਚਾਖਿਚੱਖ ਕੇ। ਤ੍ਰਿਪਤੀ—(ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਗਈ। ਉਰਹਿਰਦਾ।੪।

ਅਰਥ: ਹੇ ਸਹੇਲੀਏ! (ਪਰਮਾਤਮਾ ਦੀ) ਜੋਤਿ ਹਰ ਥਾਂ (ਪਸਰੀ ਹੋਈ) ਹੈ, ਉਹ ਪ੍ਰਭੂ ਸਾਰੇ ਜਗਤ ਦੀ ਸੰਭਾਲ ਕਰਦਾ ਹੈ। ਉਹ ਅਦ੍ਰਿਸ਼ਟ ਤੇ ਬੇਅੰਤ ਪ੍ਰਭੂ ਹਰੇਕ ਸਰੀਰ ਵਿਚ ਮੌਜੂਦ ਹੈ।

ਹੇ ਸਹੇਲੀਏ! ਉਹ ਪਰਮਾਤਮਾ ਅਦ੍ਰਿਸ਼ਟ ਹੈ, ਬੇਅੰਤ ਹੈ, ਬੇਅੰਤ ਹੈ, ਉਹ ਸਦਾ ਕਾਇਮ ਰਹਿਣ ਵਾਲਾ ਹੈ। ਆਪਾ-ਭਾਵ ਮਾਰ ਕੇ (ਹੀ ਉਸ ਨੂੰ) ਮਿਲ ਸਕੀਦਾ ਹੈ। ਹੇ ਸਹੇਲੀਏ! (ਅਪਣੇ ਅੰਦਰੋਂ) ਹਉਮੈ, ਮਾਇਆ ਜੋੜਨ ਦੀ ਖਿੱਚ ਤੇ ਲਾਲਚ ਸਾੜ ਦੇਹ (ਸਹੇਲੀਏ! ਹਉਮੈ ਮਮਤਾ ਲੋਭ ਆਦਿਕ ਦੀ) ਮੈਲ ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮੁਕਾਈ ਜਾ ਸਕਦੀ ਹੈ।

(ਸੋ, ਹੇ ਸਹੇਲੀਏ! ਗੁਰੂ ਦੇ ਸ਼ਬਦ ਵਿਚ ਜੁੜ ਕੇ ਪਰਮਾਤਮਾ ਦੀ) ਰਜ਼ਾ ਵਿਚ (ਤੁਰ ਕੇ ਜੀਵਨ ਬਿਤੀਤ ਕਰ, ਤੇ ਅਰਦਾਸ ਕਰਿਆ ਕਰ-) ਹੇ ਤਾਰਨਹਾਰ ਪ੍ਰਭੂ! (ਮੈਨੂੰ ਵਿਕਾਰਾਂ ਦੇ ਸਮੁੰਦਰ ਤੋਂ) ਪਾਰ ਲੰਘਾ ਲੈ (ਇਸ ਤਰ੍ਹਾਂ, ਹੇ ਸਹੇਲੀਏ! ਗੁਰੂ ਦੇ) ਦਰ ਤੇ ਜਾ ਕੇ (ਪਰਮਾਤਮਾ ਦਾ) ਦਰਸਨ ਕਰ ਲਏਂਗੀ।

ਹੇ ਨਾਨਕ! (ਆਖ-ਹੇ ਸਹੇਲੀਏ! ਜਿਹੜੀ ਜੀਵ-ਇਸਤ੍ਰੀ ਪ੍ਰਭੂ ਦਾ ਨਾਮ ਆਪਣੇ) ਹਿਰਦੇ ਵਿਚ ਵਸਾਂਦੀ ਹੈ ਉਹ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਜਲ ਚੱਖ ਕੇ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦੀ ਹੈ।੪।੧।

ਬਿਲਾਵਲੁ ਮਹਲਾ ੧ ॥ ਮੈ ਮਨਿ ਚਾਉ ਘਣਾ ਸਾਚਿ ਵਿਗਾਸੀ ਰਾਮ ॥ ਮੋਹੀ ਪ੍ਰੇਮ ਪਿਰੇ ਪ੍ਰਭਿ ਅਬਿਨਾਸੀ ਰਾਮ ॥ ਅਵਿਗਤੋ ਹਰਿ ਨਾਥੁ ਨਾਥਹ ਤਿਸੈ ਭਾਵੈ ਸੋ ਥੀਐ ॥ ਕਿਰਪਾਲੁ ਸਦਾ ਦਇਆਲੁ ਦਾਤਾ ਜੀਆ ਅੰਦਰਿ ਤੂੰ ਜੀਐ ॥ ਮੈ ਅਵਰੁ ਗਿਆਨੁ ਨ ਧਿਆਨੁ ਪੂਜਾ ਹਰਿ ਨਾਮੁ ਅੰਤਰਿ ਵਸਿ ਰਹੇ ॥ ਭੇਖੁ ਭਵਨੀ ਹਠੁ ਨ ਜਾਨਾ ਨਾਨਕਾ ਸਚੁ ਗਹਿ ਰਹੇ ॥੧॥ {ਪੰਨਾ 843-844}

ਪਦਅਰਥ: ਮੈ ਮਨਿਮੇਰੇ ਮਨ ਵਿਚ। ਘਣਾਬਹੁਤ। ਸਾਚਿਸਦਾ-ਥਿਰ ਹਰਿਨਾਮ ਵਿਚ (ਟਿਕ ਕੇ)ਵਿਗਾਸੀਮੈਂ ਖਿੜ ਰਹੀ ਹਾਂ, ਮੇਰਾ ਮਨ ਖਿੜਿਆ ਰਹਿੰਦਾ ਹੈ। ਪਿਰੇਪਿਰਿ, ਪਿਰ ਨੇ। ਪ੍ਰਭਿਪ੍ਰਭੂ ਨੇ। ਅਵਿਗਤੋ—{अव्यतत्र्} ਅਦ੍ਰਿਸ਼ਟ। ਨਾਥੁ ਨਾਥਹਨਾਥਾਂ ਦਾ ਨਾਥ। ਤਿਸੈਉਸ (ਪ੍ਰਭੂ) ਨੂੰ ਹੀ। ਥੀਐਹੁੰਦਾ ਹੈ। ਜੀਐਜਿੰਦ ਦੇਣ ਵਾਲਾ। ਅਵਰੁਹੋਰ। ਗਿਆਨੁਧਰਮਚਰਚਾ। ਧਿਆਨੁਸਮਾਧੀ ਆਦਿਕ ਦਾ ਉੱਦਮ। ਭਵਨੀਤੀਰਥਜਾਤ੍ਰਾ। ਹਠੁਹਠ (ਦੇ ਆਸਰੇ ਕੀਤੇ) ਯੋਗਆਸਣ। ਸਚੁਸਦਾ-ਥਿਰ ਰਹਿਣ ਵਾਲਾ ਪਰਮਾਤਮਾ।੧।

ਅਰਥ: ਹੇ ਸਹੇਲੀਏ! ਅਬਿਨਾਸ਼ੀ ਪਿਆਰੇ ਪ੍ਰਭੂ ਨੇ (ਮੇਰੇ ਮਨ ਨੂੰ ਆਪਣੇ) ਪ੍ਰੇਮ (ਦੀ ਖਿੱਚ ਨਾਲ) ਮਸਤ ਕਰ ਰੱਖਿਆ ਹੈ, ਸਦਾ-ਥਿਰ ਰਹਿਣ ਵਾਲੇ ਪਰਮਾਤਮਾ (ਦੇ ਨਾਮ) ਵਿਚ (ਟਿਕ ਕੇ) ਮੇਰਾ ਮਨ ਖਿੜਿਆ ਰਹਿੰਦਾ ਹੈ, ਮੇਰੇ ਮਨ ਵਿਚ ਬਹੁਤ ਚਾਉੇ ਬਣਿਆ ਰਹਿੰਦਾ ਹੈ। ਹੇ ਸਹੇਲੀਏ! ਉਹ ਪਰਮਾਤਮਾ ਇਹਨਾਂ ਅੱਖਾਂ ਨਾਲ ਨਹੀਂ ਦਿੱਸਦਾ, ਪਰ ਉਹ ਪਰਮਾਤਮਾ (ਵੱਡੇ ਵੱਡੇ) ਨਾਥਾਂ ਦਾ (ਭੀ) ਨਾਥ ਹੈ, (ਜਗਤ ਵਿਚ) ਉਹ ਹੀ ਹੁੰਦਾ ਹੈ, ਜੋ ਉਸ ਪਰਮਾਤਮਾ ਨੂੰ ਹੀ ਚੰਗਾ ਲੱਗਦਾ ਹੈ।

ਹੇ ਪ੍ਰਭੂ! ਤੂੰ ਮਿਹਰ ਦਾ ਸਮੁੰਦਰ ਹੈਂ, ਤੂੰ ਸਦਾ ਹੀ ਦਇਆ ਦਾ ਸੋਮਾ ਹੈਂ, ਤੂੰ ਹੀ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਸਭ ਜੀਵਾਂ ਦੇ ਅੰਦਰ ਜਿੰਦ ਹੈਂ।

ਹੇ ਸਹੇਲੀਏ! (ਮੇਰੇ) ਮਨ ਵਿਚ ਪਰਮਾਤਮਾ ਦਾ ਨਾਮ ਵੱਸ ਰਿਹਾ ਹੈ (ਇਸ ਹਰਿ-ਨਾਮ ਦੇ ਬਰਾਬਰ ਦੀ) ਮੈਨੂੰ ਕੋਈ ਧਰਮ-ਚਰਚਾ, ਕੋਈ ਸਮਾਧੀ, ਕੋਈ ਦੇਵ-ਪੂਜਾ ਨਹੀਂ ਸੁੱਝਦੀ। ਹੇ ਨਾਨਕ! (ਆਖ-ਹੇ ਸਹੇਲੀਏ!) ਮੈਂ ਸਦਾ ਕਾਇਮ ਰਹਿਣ ਵਾਲੇ ਹਰਿ-ਨਾਮ ਨੂੰ (ਆਪਣੇ ਹਿਰਦੇ ਵਿਚ) ਪੱਕੀ ਤਰ੍ਹਾਂ ਟਿਕਾ ਲਿਆ ਹੈ (ਇਸ ਦੇ ਬਰਾਬਰ ਦਾ) ਮੈਂ ਕੋਈ ਭੇਖ, ਕੋਈ ਤੀਰਥ-ਰਟਨ, ਕੋਈ ਹਠ-ਜੋਗ ਨਹੀਂ ਸਮਝਦੀ।੧।॥

TOP OF PAGE

Sri Guru Granth Darpan, by Professor Sahib Singh