ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ

Page 845

ਬਿਲਾਵਲੁ ਮਹਲਾ ੪ ਸਲੋਕੁ ॥ ਹਰਿ ਪ੍ਰਭੁ ਸਜਣੁ ਲੋੜਿ ਲਹੁ ਮਨਿ ਵਸੈ ਵਡਭਾਗੁ ॥ ਗੁਰਿ ਪੂਰੈ ਵੇਖਾਲਿਆ ਨਾਨਕ ਹਰਿ ਲਿਵ ਲਾਗੁ ॥੧॥ ਛੰਤ ॥ਮੇਰਾ ਹਰਿ ਪ੍ਰਭੁ ਰਾਵਣਿ ਆਈਆ ਹਉਮੈ ਬਿਖੁ ਝਾਗੇ ਰਾਮ ॥ ਗੁਰਮਤਿ ਆਪੁ ਮਿਟਾਇਆ ਹਰਿ ਹਰਿ ਲਿਵ ਲਾਗੇ ਰਾਮ ॥ ਅੰਤਰਿ ਕਮਲੁ ਪਰਗਾਸਿਆ ਗੁਰ ਗਿਆਨੀ ਜਾਗੇ ਰਾਮ ॥ ਜਨ ਨਾਨਕ ਹਰਿ ਪ੍ਰਭੁ ਪਾਇਆ ਪੂਰੈ ਵਡਭਾਗੇ ਰਾਮ ॥੧॥ {ਪੰਨਾ 845}

ਪਦਅਰਥ: ਲੋੜਿ ਲਹੁਲੱਭ ਲਵੋ। ਮਨਿਮਨ ਵਿਚ। ਵਸੈਆ ਵੱਸਦਾ ਹੈ। ਵਡਭਾਗੁਵੱਡੇ ਭਾਗਾਂ ਵਾਲਾ। ਗੁਰਿ ਪੂਰੈਪੂਰੇ ਗੁਰੂ ਨੇ। ਲਿਵਸੁਰਤਿ, ਲਗਨ।੧।

ਛੰਤ। ਰਾਵਣਿ—(ਮਿਲਾਪ ਦਾ ਆਨੰਦ) ਮਾਣਨ ਵਾਸਤੇ। ਬਿਖੁਆਤਮਕ ਮੌਤ ਲਿਆਉਣ ਵਾਲੀ (ਹਉਮੈ ਦਾ) ਜ਼ਹਿਰ। ਝਾਗੇਝਾਗਿ, (ਹਉਮੈ ਦਾ ਸਮੁੰਦਰ) ਔਖਿਆਈ ਨਾਲ ਲੰਘ ਕੇ। ਆਪੁਆਪਾਭਾਵ। ਕਮਲੁਹਿਰਦੇ ਦਾ ਕੌਲ ਫੁੱਲ। ਪਰਗਾਸਿਆਖਿੜ ਪੈਂਦਾ ਹੈ। ਗੁਰ ਗਿਆਨੀਗੁਰ ਗਿਆਨਿ, ਗੁਰੂ ਦੀ ਦਿੱਤੀ ਹੋਈ ਆਤਮਕ ਜੀਵਨ ਦੀ ਸੂਝ ਦੀ ਰਾਹੀਂ। ਗਿਆਨਆਤਮਕ ਜੀਵਨ ਦੀ ਸੂਝ। ਜਾਗੇ—(ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦਾ ਹੈ।੧।

ਅਰਥ: ਸਲੋਕ। ਹੇ ਭਾਈ! (ਅਸਲ) ਮਿੱਤਰ ਪਰਮਾਤਮਾ ਨੂੰ ਲੱਭ ਲਵੋ। (ਜਿਸ ਦੇ) ਮਨ ਵਿਚ ਉਹ ਆ ਵੱਸਦਾ ਹੈ, ਉਹ ਮਨੁੱਖ ਵੱਡੇ ਭਾਗਾਂ ਵਾਲਾ ਹੋ ਜਾਂਦਾ ਹੈ। ਹੇ ਨਾਨਕ! (ਜਿਸ ਮਨੁੱਖ ਨੂੰ) ਪੂਰੇ ਗੁਰੂ ਨੇ ਪਰਮਾਤਮਾ ਦਾ ਦਰਸਨ ਕਰਾ ਦਿੱਤਾ ਉਸ ਦੀ ਸੁਰਤਿ ਪਰਮਾਤਮਾ ਵਿਚ ਜੁੜ ਗਈ।੧।

ਹੇ ਸਹੇਲੀਏ! (ਜਿਹੜੀ ਜੀਵ-ਇਸਤ੍ਰੀ) ਆਤਮਕ ਮੌਤ ਲਿਆਉਣ ਵਾਲੀ ਹਉਮੈ ਦੀ ਜ਼ਹਿਰ (ਨਾਲ ਭਰੇ ਹੋਏ ਸਮੁੰਦਰ) ਨੂੰ ਔਖਿਆਈ ਨਾਲ ਲੰਘ ਕੇ ਪ੍ਰਭੂ-ਪਤੀ ਨੂੰ ਮਿਲਣ ਵਾਸਤੇ (ਗੁਰੂ ਦੀ ਸਰਨ) ਆਉਂਦੀ ਹੈ, ਗੁਰੂ ਦੀ ਮਤਿ ਉੱਤੇ ਤੁਰ ਕੇ ਉਹ (ਆਪਣੇ ਅੰਦਰੋਂ) ਆਪਾ-ਭਾਵ ਮਿਟਾਂਦੀ ਹੈ, (ਤੇ, ਫਿਰ) ਉਸ ਦੀ ਲਗਨ ਪਰਮਾਤਮਾ ਵਿਚ ਲੱਗ ਜਾਂਦੀ ਹੈ। ਗੁਰੂ ਤੋਂ ਮਿਲੀ ਆਤਮਕ ਜੀਵਨ ਦੀ ਸੂਝ ਨਾਲ ਉਹ (ਵਿਕਾਰਾਂ ਦੇ ਹੱਲਿਆਂ ਵਲੋਂ ਸਦਾ) ਸੁਚੇਤ ਰਹਿੰਦੀ ਹੈ, ਉਸ ਦੇ ਅੰਦਰ ਹਿਰਦਾ-ਕੌਲ-ਫੁੱਲ ਖਿੜ ਪੈਂਦਾ ਹੈ।

ਹੇ ਦਾਸ ਨਾਨਕ! ਪੂਰੇ ਵੱਡੇ ਭਾਗਾਂ ਨਾਲ ਹੀ ਪ੍ਰਭੂ-ਪਰਮਾਤਮਾ ਮਿਲਦਾ ਹੈ।੧।

ਹਰਿ ਪ੍ਰਭੁ ਹਰਿ ਮਨਿ ਭਾਇਆ ਹਰਿ ਨਾਮਿ ਵਧਾਈ ਰਾਮ ॥ ਗੁਰਿ ਪੂਰੈ ਪ੍ਰਭੁ ਪਾਇਆ ਹਰਿ ਹਰਿ ਲਿਵ ਲਾਈ ਰਾਮ ॥ ਅਗਿਆਨੁ ਅੰਧੇਰਾ ਕਟਿਆ ਜੋਤਿ ਪਰਗਟਿਆਈ ਰਾਮ ॥ ਜਨ ਨਾਨਕ ਨਾਮੁ ਅਧਾਰੁ ਹੈ ਹਰਿ ਨਾਮਿ ਸਮਾਈ ਰਾਮ ॥੨॥ {ਪੰਨਾ 845}

ਪਦਅਰਥ: ਮਨਿਮਨ ਵਿਚ। ਭਾਇਆਪਿਆਰਾ ਲੱਗਾ। ਨਾਮਿਨਾਮ ਦੀ ਰਾਹੀਂ। ਵਧਾਈਉਤਸ਼ਾਹ, ਚੜ੍ਹਦੀ ਕਲਾ। ਗੁਰਿ ਪੂਰੈਪੂਰੇ ਗੁਰੂ ਦੀ ਰਾਹੀਂ। ਲਿਵਲਗਨ, ਸੁਰਤਿ। ਅਗਿਆਨੁਆਤਮਕ ਜੀਵਨ ਵਲੋਂ ਬੇਸਮਝੀ। ਪਰਗਟਿਆਈਪਰਗਟ ਹੋ ਗਈ, ਰੌਸ਼ਨ ਹੋ ਪਈ। ਅਧਾਰੁਆਸਰਾ। ਨਾਮਿਨਾਮ ਵਿਚ। ਸਮਾਈਲੀਨਤਾ।੨।

ਅਰਥ: ਹੇ ਭਾਈ! (ਪੂਰੇ ਗੁਰੂ ਦੀ ਰਾਹੀਂ ਜਿਸ ਮਨੁੱਖ ਦੇ) ਮਨ ਵਿਚ ਹਰੀ-ਪ੍ਰਭੂ ਪਿਆਰਾ ਲੱਗਣ ਲੱਗ ਪੈਂਦਾ ਹੈ, ਹਰਿ-ਨਾਮ ਦੀ ਬਰਕਤਿ ਨਾਲ (ਉਸ ਦੇ ਅੰਦਰ) ਚੜ੍ਹਦੀ ਕਲਾ ਬਣੀ ਰਹਿੰਦੀ ਹੈ। ਪੂਰੇ ਗੁਰੂ ਦੀ ਰਾਹੀਂ ਜਿਸ ਨੂੰ ਪ੍ਰਭੂ ਮਿਲ ਪਿਆ, ਉਹ ਹਰ ਵੇਲੇ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ। (ਉਸ ਦੇ ਅੰਦਰੋਂ) ਆਤਮਕ ਜੀਵਨ ਵਲੋਂ ਬੇ-ਸਮਝੀ (ਦਾ) ਹਨੇਰਾ ਕੱਟਿਆ ਜਾਂਦਾ ਹੈ, (ਉਸ ਦੇ ਅੰਦਰ) ਰੱਬੀ ਜੋਤਿ ਜਗ ਪੈਂਦੀ ਹੈ। ਹੇ ਦਾਸ ਨਾਨਕ! (ਆਖ-) ਉਸ ਮਨੁੱਖ ਲਈ ਪਰਮਾਤਮਾ ਦਾ ਨਾਮ (ਜ਼ਿੰਦਗੀ ਦਾ) ਆਸਰਾ ਬਣ ਜਾਂਦਾ ਹੈ, ਪਰਮਾਤਮਾ ਦੇ ਨਾਮ ਵਿਚ ਉਸ ਦੀ ਲੀਨਤਾ ਬਣੀ ਰਹਿੰਦੀ ਹੈ।੨।

ਧਨ ਹਰਿ ਪ੍ਰਭਿ ਪਿਆਰੈ ਰਾਵੀਆ ਜਾਂ ਹਰਿ ਪ੍ਰਭ ਭਾਈ ਰਾਮ ॥ ਅਖੀ ਪ੍ਰੇਮ ਕਸਾਈਆ ਜਿਉ ਬਿਲਕ ਮਸਾਈ ਰਾਮ ॥ ਗੁਰਿ ਪੂਰੈ ਹਰਿ ਮੇਲਿਆ ਹਰਿ ਰਸਿ ਆਘਾਈ ਰਾਮ ॥ ਜਨ ਨਾਨਕ ਨਾਮਿ ਵਿਗਸਿਆ ਹਰਿ ਹਰਿ ਲਿਵ ਲਾਈ ਰਾਮ ॥੩॥ {ਪੰਨਾ 845}

ਪਦਅਰਥ: ਧਨਜੀਵਇਸਤ੍ਰੀ। ਪ੍ਰਭਿਪ੍ਰਭੂ ਨੇ। ਪ੍ਰਭਿ ਪਿਆਰੈਪਿਆਰੇ ਪ੍ਰਭੂ ਨੇ। ਰਾਵੀਆਰਾਵੀ, ਮਾਣੀ, ਆਪਣੇ ਨਾਲ ਮਿਲਾ ਲਈ। ਜਾਂਜਦੋਂ। ਪ੍ਰਭ ਭਾਈਪ੍ਰਭੂ ਨੂੰ ਪਿਆਰੀ ਲੱਗੀ। ਅਖੀਅੱਖੀਂ, (ਉਸ ਦੀਆਂ) ਅੱਖਾਂ। ਕਸਾਈਆਖਿੱਚ ਖਾਧੀ, ਖਿੱਚੀਆਂ ਗਈਆਂ। ਬਿਲਕਬਿੱਲੀ। ਮਸਾਈਮੂਸਾ, ਚੂਹਾ। ਗੁਰਿ ਪੂਰੈਪੂਰੇ ਗੁਰੂ ਨੇ। ਹਰਿ ਰਸਿਹਰਿਨਾਮ ਦੇ ਸੁਆਦ ਨਾਲ। ਆਘਾਈ—(ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਗਈ। ਨਾਮਿਨਾਮ ਦੀ ਬਰਕਤਿ ਨਾਲ। ਵਿਗਸਿਆਖਿੜ ਪਿਆ। ਲਿਵ ਲਾਈਸੁਰਤਿ ਜੋੜ ਲਈ।੩।

ਅਰਥ: ਹੇ ਭਾਈ! ਜਦੋਂ ਕੋਈ (ਜੀਵ-ਇਸਤ੍ਰੀ) ਪ੍ਰਭੂ ਨੂੰ ਚੰਗੀ ਲੱਗੀ, (ਤਦੋਂ) ਪਿਆਰੇ ਪ੍ਰਭੂ ਨੇ (ਉਸ) ਜੀਵ-ਇਸਤ੍ਰੀ ਨੂੰ ਆਪਣੇ ਨਾਲ ਮਿਲਾ ਲਿਆ, (ਉਸ ਜੀਵ-ਇਸਤ੍ਰੀ ਦੀਆਂ) ਅੱਖਾਂ ਨੇ ਪਿਆਰ ਦੀ ਖਿੱਚ ਖਾਧੀ, ਜਿਵੇਂ ਬਿੱਲੀ (ਦੀਆਂ ਅੱਖਾਂ) ਚੂਹੇ ਵਲ (ਖਾਂਦੀਆਂ ਹਨ)

ਹੇ ਦਾਸ ਨਾਨਕ! ਪੂਰੇ ਗੁਰੂ ਨੇ (ਜਿਸ ਜੀਵ-ਇਸਤ੍ਰੀ ਨੂੰ) ਪਰਮਾਤਮਾ ਨਾਲ ਮਿਲਾ ਦਿੱਤਾ, (ਉਹ ਜੀਵ-ਇਸਤ੍ਰੀ) ਹਰਿ-ਨਾਮ-ਰਸ ਦੇ ਸੁਆਦ ਦੀ ਬਰਕਤਿ ਨਾਲ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਗਈ, ਹਰਿ-ਨਾਮ ਦੇ ਕਾਰਨ ਉਸ ਦਾ ਹਿਰਦਾ-ਕੌਲ ਖਿੜ ਪੈਂਦਾ ਹੈ, ਉਹ ਸਦਾ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ।੩।

ਹਮ ਮੂਰਖ ਮੁਗਧ ਮਿਲਾਇਆ ਹਰਿ ਕਿਰਪਾ ਧਾਰੀ ਰਾਮ ॥ ਧਨੁ ਧੰਨੁ ਗੁਰੂ ਸਾਬਾਸਿ ਹੈ ਜਿਨਿ ਹਉਮੈ ਮਾਰੀ ਰਾਮ ॥ ਜਿਨ੍ਹ੍ਹ ਵਡਭਾਗੀਆ ਵਡਭਾਗੁ ਹੈ ਹਰਿ ਹਰਿ ਉਰ ਧਾਰੀ ਰਾਮ ॥ ਜਨ ਨਾਨਕ ਨਾਮੁ ਸਲਾਹਿ ਤੂ ਨਾਮੇ ਬਲਿਹਾਰੀ ਰਾਮ ॥੪॥੨॥੪॥ {ਪੰਨਾ 845}

ਪਦਅਰਥ: ਹਮਅਸੀ ਜੀਵ। ਮੁਗਧਮੂਰਖ, ਬੇਸਮਝ। ਧਨੁ ਧੰਨੁਸਲਾਹੁਣਜੋਗ। ਜਿਨਿਜਿਸ (ਗੁਰੂ) ਨੇ। ਉਰਹਿਰਦਾ। ਸਲਾਹਿਸਿਫ਼ਤ ਕਰਿਆ ਕਰ। ਬਲਿਹਾਰੀਸਦਕੇ।੪।

ਅਰਥ: ਹੇ ਭਾਈ! ਪਰਮਾਤਮਾ ਨੇ (ਮੇਰੇ ਉਤੇ) ਮਿਹਰ ਕੀਤੀ ਹੈ, ਤੇ ਮੈਨੂੰ ਮੂਰਖ ਨੂੰ ਅੰਞਾਣ ਨੂੰ (ਗੁਰੂ ਦੀ ਰਾਹੀਂ ਆਪਣੇ ਚਰਨਾਂ ਵਿਚ) ਜੋੜ ਲਿਆ। (ਮੇਰਾ) ਗੁਰੂ ਸਲਾਹੁਣ-ਜੋਗ ਹੈ, ਗੁਰੂ ਨੂੰ ਸ਼ਾਬਾਸ਼ੇ, ਜਿਸ ਨੇ (ਮੇਰੇ ਅੰਦਰੋਂ) ਹਉਮੈ ਦੂਰ ਕਰ ਦਿੱਤੀ ਹੈ।

ਹੇ ਭਾਈ! ਜਿਨ੍ਹਾਂ ਵੱਡੇ ਵਾਗਾਂ ਵਾਲੀਆਂ ਦੀ ਕਿਸਮਤ ਜਾਗਦੀ ਹੈ, ਉਹ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਂਦੀਆਂ ਹਨ। ਹੇ ਦਾਸ ਨਾਨਕ! (ਤੂੰ ਭੀ) ਪਰਮਾਤਮਾ ਦਾ ਨਾਮ ਸਲਾਹਿਆ ਕਰ, ਨਾਮ ਤੋਂ ਸਦਕੇ ਹੋਇਆ ਕਰ।੪।੨।੪।

ਬਿਲਾਵਲੁ ਮਹਲਾ ੫ ਛੰਤ    ੴ ਸਤਿਗੁਰ ਪ੍ਰਸਾਦਿ ॥ ਮੰਗਲ ਸਾਜੁ ਭਇਆ ਪ੍ਰਭੁ ਅਪਨਾ ਗਾਇਆ ਰਾਮ ॥ ਅਬਿਨਾਸੀ ਵਰੁ ਸੁਣਿਆ ਮਨਿ ਉਪਜਿਆ ਚਾਇਆ ਰਾਮ ॥ ਮਨਿ ਪ੍ਰੀਤਿ ਲਾਗੈ ਵਡੈ ਭਾਗੈ ਕਬ ਮਿਲੀਐ ਪੂਰਨ ਪਤੇ ॥ ਸਹਜੇ ਸਮਾਈਐ ਗੋਵਿੰਦੁ ਪਾਈਐ ਦੇਹੁ ਸਖੀਏ ਮੋਹਿ ਮਤੇ ॥ ਦਿਨੁ ਰੈਣਿ ਠਾਢੀ ਕਰਉ ਸੇਵਾ ਪ੍ਰਭੁ ਕਵਨ ਜੁਗਤੀ ਪਾਇਆ ॥ ਬਿਨਵੰਤਿ ਨਾਨਕ ਕਰਹੁ ਕਿਰਪਾ ਲੈਹੁ ਮੋਹਿ ਲੜਿ ਲਾਇਆ ॥੧॥ {ਪੰਨਾ 845}

ਪਦਅਰਥ: ਮੰਗਲ ਸਾਜੁਖ਼ੁਸ਼ੀ ਦਾ ਸਾਮਾਨ, ਖ਼ੁਸ਼ੀ ਦਾ ਰੰਗਢੰਗ। ਅਬਿਨਾਸੀਨਾਹ ਨਾਸ ਹੋਣ ਵਾਲਾ। ਵਰੁ—(ਪ੍ਰਭੂ) ਪਤੀ। ਮਨਿਮਨ ਵਿਚ। ਚਾਇਆਚਾਉ। ਵਡੈ ਭਾਗੈਵੱਡੀ ਕਿਸਮਤ ਨਾਲ। ਪਤੇਪਤੀ ਨੂੰ। ਸਹਜੇਆਤਮਕ ਅਡੋਲਤਾ ਵਿਚ। ਪਾਈਐਮਿਲ ਪੈਂਦਾ ਹੈ। ਸਖੀਏਹੇ ਸਹੇਲੀਏ! ਮੋਹਿਮੈਨੂੰ। ਮਤੇਮਤਿ, ਉਪਦੇਸ਼। ਰੈਣਿਰਾਤ। ਠਾਢੀਖਲੋਤੀ। ਕਰਉਕਰਉਂ, ਮੈਂ ਕਰਾਂ। ਕਵਨ ਜੁਗਤੀਕਿਸ ਤਰੀਕੇ ਨਾਲ? ਲੈਹੁ ਲਾਇਆਲਾ ਲਵੋ। ਲੜਿਲੜ ਨਾਲ, ਪੱਲੇ ਨਾਲ।੧।

ਅਰਥ: ਹੇ ਸਹੇਲੀਏ! ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਵਿਆਂ (ਮਨ ਵਿਚ) ਖ਼ੁਸ਼ੀ ਦਾ ਰੰਗ-ਢੰਗ ਬਣ ਜਾਂਦਾ ਹੈ। ਉਸ ਕਦੇ ਨਾਹ ਮਰਨ ਵਾਲੇ ਖਸਮ-ਪ੍ਰਭੂ (ਦਾ ਨਾਮ) ਸੁਣਿਆਂ ਮਨ ਵਿਚ ਚਾਉ ਪੈਦਾ ਹੋ ਜਾਂਦਾ ਹੈ।

(ਜਦੋਂ) ਵੱਡੀ ਕਿਸਮਤ ਨਾਲ (ਕਿਸੇ ਜੀਵ-ਇਸਤ੍ਰੀ ਦੇ) ਮਨ ਵਿਚ ਪਰਮਾਤਮਾ-ਪਤੀ ਦਾ ਪਿਆਰ ਪੈਦਾ ਹੁੰਦਾ ਹੈ, (ਤਦੋਂ ਉਹ ਉਤਾਵਲੀ ਹੋ ਹੋ ਪੈਂਦੀ ਹੈ ਕਿ ਉਸ) ਸਾਰੇ ਗੁਣਾਂ ਦੇ ਮਾਲਕ ਪ੍ਰਭੂ-ਪਤੀ ਨੂੰ ਕਦੋਂ ਮਿਲਿਆ ਜਾ ਸਕੇਗਾ। (ਉਸ ਨੂੰ ਅੱਗੋਂ ਇਹ ਉੱਤਰ ਮਿਲਦਾ ਹੈ-ਜੇ) ਆਤਮਕ ਅਡੋਲਤਾ ਵਿਚ ਲੀਨ ਰਹੀਏ ਤਾਂ ਪਰਮਾਤਮਾ-ਪਤੀ ਮਿਲ ਪੈਂਦਾ ਹੈ। (ਉਹ ਭਾਗਾਂ ਵਾਲੀ ਜੀਵ-ਇਸਤ੍ਰੀ ਮੁੜ ਮੁੜ ਪੁੱਛਦੀ ਹੈ-) ਹੇ ਸਹੇਲੀਏ! ਮੈਨੂੰ ਮਤਿ ਦੇਹਿ, ਕਿ ਕਿਸ ਤਰੀਕੇ ਨਾਲ ਪ੍ਰਭੂ-ਪਤੀ ਮਿਲ ਸਕਦਾ ਹੈ (ਹੇ ਸਹੇਲੀਏ! ਦੱਸ) ਮੈਂ ਦਿਨ ਰਾਤ ਖਲੋਤੀ ਤੇਰੀ ਸੇਵਾ ਕਰਾਂਗੀ।

ਨਾਨਕ (ਭੀ) ਬੇਨਤੀ ਕਰਦਾ ਹੈ-(ਹੇ ਪ੍ਰਭੂ! ਮੇਰੇ ਉੱਤੇ) ਮਿਹਰ ਕਰ, (ਮੈਨੂੰ ਆਪਣੇ) ਲੜ ਨਾਲ ਲਾਈ ਰੱਖ।੧।

ਭਇਆ ਸਮਾਹੜਾ ਹਰਿ ਰਤਨੁ ਵਿਸਾਹਾ ਰਾਮ ॥ ਖੋਜੀ ਖੋਜਿ ਲਧਾ ਹਰਿ ਸੰਤਨ ਪਾਹਾ ਰਾਮ ॥ ਮਿਲੇ ਸੰਤ ਪਿਆਰੇ ਦਇਆ ਧਾਰੇ ਕਥਹਿ ਅਕਥ ਬੀਚਾਰੋ ॥ ਇਕ ਚਿਤਿ ਇਕ ਮਨਿ ਧਿਆਇ ਸੁਆਮੀ ਲਾਇ ਪ੍ਰੀਤਿ ਪਿਆਰੋ ॥ ਕਰ ਜੋੜਿ ਪ੍ਰਭ ਪਹਿ ਕਰਿ ਬਿਨੰਤੀ ਮਿਲੈ ਹਰਿ ਜਸੁ ਲਾਹਾ ॥ ਬਿਨਵੰਤਿ ਨਾਨਕ ਦਾਸੁ ਤੇਰਾ ਮੇਰਾ ਪ੍ਰਭੁ ਅਗਮ ਅਥਾਹਾ ॥੨॥ {ਪੰਨਾ 845}

ਪਦਅਰਥ: ਸਮਾਹੜਾ—{ਸਮਾਹसमाश्वास } ਹੌਸਲਾ, ਧੀਰਜ। ਵਿਸਾਹਾਖ਼ਰੀਦਿਆ। ਖੋਜਿਖੋਜ ਕੇ, ਭਾਲ ਕਰ ਕੇ। ਪਾਹਾਪਾਸੋਂ। ਧਾਰੇਧਾਰ ਕੇ। ਕਥਹਿਕਥਦੇ ਹਨ, ਸੁਣਾਂਦੇ ਹਨ। ਅਕਥ ਬੀਚਾਰੋਅਕੱਥ ਪ੍ਰਭੂ ਦੇ ਗੁਣਾਂ ਦਾ ਵਿਚਾਰ। ਅਕਥਕਥ, ਜਿਸ ਦਾ ਸਹੀ ਸਰੂਪ ਬਿਆਨ ਨਾਹ ਕੀਤਾ ਜਾ ਸਕੇ। ਇਕ ਚਿਤਿਇਕ ਚਿੱਤ ਨਾਲ, ਸੁਰਤਿ ਜੋੜ ਕੇ। ਇਕ ਮਨਿਇਕ ਮਨ ਨਾਲ, ਮਨ ਲਾ ਕੇ। ਧਿਆਇਧਿਆਨ ਧਰ। ਲਾਇਲਾ ਕੇ। ਕਰ ਜੋੜਿ—(ਦੋਵੇਂ) ਹੱਥ ਜੋੜ ਕੇ। ਪਹਿਪਾਸ, ਕੋਲ। ਮਿਲੈਮਿਲਦਾ ਹੈ। ਜਸੁਸਿਫ਼ਤਿ-ਸਾਲਾਹ। ਲਾਹਾਲਾਭ। ਅਗਮਅਪਹੁੰਚ। ਅਥਾਹਾਜਿਸ ਦੀ ਹਾਥ ਨ ਲੱਭ ਸਕੇ।੨।

ਅਰਥ: ਹੇ ਭਾਈ! (ਪਰਮਾਤਮਾ ਦਾ ਨਾਮ ਕੀਮਤੀ ਰਤਨ ਹੈ, ਜਿਹੜਾ ਮਨੁੱਖ ਇਹ) ਹਰਿ-ਨਾਮ ਵਿਹਾਝਦਾ ਹੈ, (ਉਸ ਦੇ ਅੰਦਰ) ਧੀਰਜ ਪੈਦਾ ਹੋ ਜਾਂਦੀ ਹੈ। ਪਰ ਇਹ ਨਾਮ-ਰਤਨ (ਕੋਈ ਵਿਰਲਾ) ਖੋਜ ਕਰਨ ਵਾਲਾ ਮਨੁੱਖ ਭਾਲ ਕਰ ਕੇ ਸੰਤ ਜਨਾਂ ਪਾਸੋਂ ਹੀ ਹਾਸਲ ਕਰਦਾ ਹੈ। ਜਿਸ ਵਡ-ਭਾਗੀ ਮਨੁੱਖ ਨੂੰ ਪਿਆਰੇ ਸੰਤ ਜਨ ਮਿਲ ਪੈਂਦੇ ਹਨ, (ਉਹੀ) ਮਿਹਰ ਕਰ ਕੇ (ਉਸ ਨੂੰ) ਅਕੱਥ ਪ੍ਰਭੂ ਦੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਂਦੇ ਹਨ।

ਹੇ ਭਾਈ! (ਸੰਤ ਜਨਾਂ ਦੀ ਸੰਗਤਿ ਵਿਚ ਰਹਿ ਕੇ) ਸੁਰਤਿ ਜੋੜ ਕੇ, ਮਨ ਲਾ ਕੇ ਪ੍ਰਭੂ-ਚਰਨਾਂ ਨਾਲ ਪਿਆਰ ਪਾ ਕੇ (ਪਰਮਾਤਮਾ ਦਾ) ਨਾਮ ਸਿਮਰਿਆ ਕਰ। ਪ੍ਰਭੂ ਦੇ ਦਰ ਤੇ (ਦੋਵੇਂ) ਹੱਥ ਜੋੜ ਕੇ ਅਰਦਾਸ ਕਰਿਆ ਕਰ। (ਜਿਹੜਾ ਮਨੁੱਖ ਨਿੱਤ ਅਰਦਾਸ ਕਰਦਾ ਰਹਿੰਦਾ ਹੈ, ਉਸ ਨੂੰ ਮਨੁੱਖਾ ਜੀਵਨ ਦੀ) ਖੱਟੀ (ਵਜੋਂ) ਪਰਮਾਤਮਾ ਦੀ ਸਿਫ਼ਤਿ-ਸਾਲਾਹ (ਦੀ ਦਾਤਿ) ਮਿਲਦੀ ਹੈ।

ਹੇ ਅਪਹੁੰਚ ਤੇ ਆਥਾਹ ਪ੍ਰਭੂ! ਨਾਨਕ (ਤੇਰੇ ਦਰ ਤੇ) ਬੇਨਤੀ ਕਰਦਾ ਹੈ-ਮੈਂ ਤੇਰਾ ਦਾਸ ਹਾਂ, ਤੂੰ ਮੇਰਾ ਮਾਲਕ ਹੈਂ (ਮੈਨੂੰ ਆਪਣੀ ਸਿਫ਼ਤਿ-ਸਾਲਾਹ ਦੀ ਦਾਤਿ ਬਖ਼ਸ਼)੨।

TOP OF PAGE

Sri Guru Granth Darpan, by Professor Sahib Singh