ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ

Page 848

ਸੋ ਪ੍ਰਭੁ ਤਜਿ ਕਤ ਲਾਗੀਐ ਜਿਸੁ ਬਿਨੁ ਮਰਿ ਜਾਈਐ ਰਾਮ ॥ ਲਾਜ ਨ ਆਵੈ ਅਗਿਆਨ ਮਤੀ ਦੁਰਜਨ ਬਿਰਮਾਈਐ ਰਾਮ ॥ ਪਤਿਤ ਪਾਵਨ ਪ੍ਰਭੁ ਤਿਆਗਿ ਕਰੇ ਕਹੁ ਕਤ ਠਹਰਾਈਐ ਰਾਮ ॥ ਨਾਨਕ ਭਗਤਿ ਭਾਉ ਕਰਿ ਦਇਆਲ ਕੀ ਜੀਵਨ ਪਦੁ ਪਾਈਐ ਰਾਮ ॥੨॥ {ਪੰਨਾ 848}

ਪਦਅਰਥ: ਤਜਿਤਿਆਗ ਕੇ, ਵਿਸਾਰ ਕੇ। ਕਤੁ—{कुत्र} ਕਿੱਥੇ? ਲਾਗੀਐਪਰਚੇ ਰਹੀਦਾ ਹੈ। ਮਰਿ ਜਾਈਐਆਤਮਕ ਮੌਤੇ ਮਰ ਜਾਈਦਾ ਹੈ। ਲਾਜਸ਼ਰਮ। ਅਗਿਆਨਆਤਮਕ ਜੀਵਨ ਵਲੋਂ ਬੇਸਮਝੀ। ਅਗਿਆਨ ਮਤੀਉਹ ਮਨੁੱਖ ਜਿਸ ਦੀ ਮਤਿ ਆਤਮਕ ਜੀਵਨ ਵਲੋਂ ਕੋਰੀ ਹੈ। ਬਿਰਮਾਈਐਪਰਚਿਆ ਰਹਿੰਦਾ ਹੈ। ਦੁਰਜਨਭੈੜੇ ਬੰਦਿਆਂ ਵਿਚ। ਪਤਿਤਵਿਕਾਰਾਂ ਵਿਚ ਡਿੱਗੇ ਹੋਏ, ਵਿਕਾਰੀ। ਪਤਿਤ ਪਾਵਨ ਪ੍ਰਭੁਵਿਕਾਰੀਆਂ ਨੂੰ ਪਵਿੱਤਰ ਕਰਨ ਵਾਲਾ ਪ੍ਰਭੂ। ਕਰੇਕਰਿ। ਤਿਆਗਿ ਕਰੇਤਿਆਗਿ ਕਰਿ, ਤਿਆਗ ਕੇ। ਕਹੁਦੱਸ। ਕਤਕਿੱਥੇ? ਠਹਰਾਈਐਸ਼ਾਂਤੀ ਆ ਸਕਦੀ ਹੈ। ਭਾਉਪ੍ਰੇਮ। ਪਦੁਦਰਜਾ। ਜੀਵਨ ਪਦੁਆਤਮਕ ਜੀਵਨ ਵਾਲਾ ਦਰਜਾ। ਪਾਈਐਮਿਲਦਾ ਹੈ।੨।

ਅਰਥ: ਹੇ ਭਾਈ! ਜਿਸ (ਪਰਮਾਤਮਾ ਦੀ ਯਾਦ) ਤੋਂ ਬਿਨਾ ਆਤਮਕ ਮੌਤ ਸਹੇੜ ਲਈਦੀ ਹੈ, ਉਸ ਨੂੰ ਭੁਲਾ ਕੇ ਕਿਸੇ ਭੀ ਹੋਰ ਥਾਂ ਪਰਚਣਾ ਨਹੀਂ ਚਾਹੀਦਾ। ਪਰ ਜਿਸ ਮਨੁੱਖ ਦੀ ਮਤਿ ਆਤਮਕ ਜੀਵਨ ਵਲੋਂ ਕੋਰੀ ਹੈ (ਪ੍ਰਭੂ ਦੀ ਯਾਦ ਭੁਲਾ ਕੇ) ਉਸ ਨੂੰ ਸ਼ਰਮ ਨਹੀਂ ਆਉਂਦੀ, ਉਹ ਮਨੁੱਖ ਭੈੜੇ ਬੰਦਿਆਂ ਵਿਚ ਪਰਚਿਆ ਰਹਿੰਦਾ ਹੈ। ਹੇ ਭਾਈ! ਵਿਕਾਰੀਆਂ ਨੂੰ ਪਵਿੱਤਰ ਕਰਨ ਵਾਲੇ ਪ੍ਰਭੂ ਨੂੰ ਭੁਲਾ ਕੇ ਹੋਰ ਕਿਥੇ ਸ਼ਾਂਤੀ ਆ ਸਕਦੀ ਹੈ? ਪ੍ਰਭੂ ਨਾਲ ਪਿਆਰ ਪਾਈ ਰੱਖ (ਇਸ ਤਰ੍ਹਾਂ) ਆਤਮਕ ਜੀਵਨ ਵਾਲਾ (ਉੱਚਾ) ਦਰਜਾ ਮਿਲ ਜਾਂਦਾ ਹੈ।੨।

ਸ੍ਰੀ ਗੋਪਾਲੁ ਨ ਉਚਰਹਿ ਬਲਿ ਗਈਏ ਦੁਹਚਾਰਣਿ ਰਸਨਾ ਰਾਮ ॥ ਪ੍ਰਭੁ ਭਗਤਿ ਵਛਲੁ ਨਹ ਸੇਵਹੀ ਕਾਇਆ ਕਾਕ ਗ੍ਰਸਨਾ ਰਾਮ ॥ ਭ੍ਰਮਿ ਮੋਹੀ ਦੂਖ ਨ ਜਾਣਹੀ ਕੋਟਿ ਜੋਨੀ ਬਸਨਾ ਰਾਮ ॥ ਨਾਨਕ ਬਿਨੁ ਹਰਿ ਅਵਰੁ ਜਿ ਚਾਹਨਾ ਬਿਸਟਾ ਕ੍ਰਿਮ ਭਸਮਾ ਰਾਮ ॥੩॥ {ਪੰਨਾ 848}

ਪਦਅਰਥ: ਸ੍ਰੀ ਗੋਪਾਲੁਸ੍ਰਿਸ਼ਟੀ ਦਾ ਪਾਲਣਹਾਰ ਪ੍ਰਭੂ। ਨ ਉਚਰਹਿ—(ਹੇ ਜੀਭ!) ਤੂੰ ਨਹੀਂ ਉਚਾਰਦੀ। ਬਲਿ ਗਈਏ—{ਨਿੰਦਾਈਰਖਾ ਦੀ ਅੱਗ ਵਿਚ) ਸੜ ਰਹੀਏ! ਦੁਹਚਾਰਣਿ ਰਸਨਾ—(ਨਿੰਦਾ ਕਰਨ ਦੇ) ਮੰਦੇ ਕੰਮ ਵਿਚ ਪਈ ਹੋਈ ਹੇ ਜੀਭ! ਭਗਤਿ ਵਛਲੁਭਗਤੀ ਨਾਲ ਪਿਆਰ ਕਰਨ ਵਾਲਾ। ਨਹ ਸੇਵਹੀਨਹ ਸੇਵਹਿ, ਤੂੰ ਸੇਵਾਭਗਤੀ ਨਹੀਂ ਕਰਦੀ। ਕਾਇਆਸਰੀਰ। ਕਾਕ—(ਕਾਮਾਦਿਕ) ਕਾਂ। ਕਾਕ ਗ੍ਰਸਨਾ—(ਕਾਮਾਦਿਕ) ਕਾਂ ਖਾਈ ਜਾ ਰਹੇ ਹਨ। ਭ੍ਰਮਿਭਟਕਣਾ ਵਿਚ। ਮੋਹੀਠੱਗੀ ਹੋਈ। ਨ ਜਾਣਹੀਨ ਜਾਣਹਿ, ਤੂੰ ਨਹੀਂ ਜਾਣਦੀ। ਕੋਟਿਕ੍ਰੋੜਾਂ। ਅਵਰੁ ਸਿਜਿਹੜਾ ਕੋਈ ਹੋਰ। ਕ੍ਰਿਮਕੀੜਾ। ਭਸਮਾਸੁਆਹ।੩।

ਅਰਥ: ਹੇ (ਨਿੰਦਾ-ਈਰਖਾ ਦੀ ਅੱਗ ਵਿਚ) ਸੜ ਰਹੀਏ! (ਨਿੰਦਾ ਕਰਨ ਦੇ) ਮੰਦੇ ਕੰਮ ਵਿਚ ਰੁੱਝੀ ਹੋਈ ਹੇ ਜੀਭ! ਤੂੰ ਸ੍ਰਿਸ਼ਟੀ ਦੇ ਪਾਲਣਹਾਰ ਪ੍ਰਭੂ (ਦਾ ਨਾਮ) ਯਾਦ ਨਹੀਂ ਕਰਦੀ। ਹੇ ਜਿੰਦੇ! ਜਿਹੜਾ ਪ੍ਰਭੂ ਭਗਤੀ ਨਾਲ ਪਿਆਰ ਕਰਨ ਵਾਲਾ ਹੈ, ਤੂੰ ਉਸ ਦੀ ਸੇਵਾ-ਭਗਤੀ ਨਹੀਂ ਕਰਦੀ, (ਤੇਰੇ ਇਸ) ਸਰੀਰ ਨੂੰ (ਕਾਮਾਦਿਕ) ਕਾਂ (ਅੰਦਰੇ ਅੰਦਰ) ਖਾਈ ਜਾ ਰਹੇ ਹਨ।

ਹੇ ਜਿੰਦੇ! ਭਟਕਣਾ ਦੇ ਕਾਰਨ ਤੂੰ (ਆਤਮਕ ਸਰਮਾਇਆ) ਲੁਟਾਈ ਜਾ ਰਹੀ ਹੈਂ, (ਨਾਮ ਭੁਲਾ ਕੇ) ਕ੍ਰੋੜਾਂ ਜੂਨਾਂ ਵਿਚ ਪੈਣਾ ਪੈਂਦਾ ਹੈ, ਤੂੰ ਇਹਨਾਂ ਦੁੱਖਾਂ ਨੂੰ ਨਹੀਂ ਸਮਝਦੀ! ਹੇ ਨਾਨਕ! (ਆਖ-ਹੇ ਜਿੰਦੇ!) ਪਰਮਾਤਮਾ ਤੋਂ ਬਿਨਾ ਜਿਹੜਾ ਕਿਸੇ ਹੋਰ ਨੂੰ ਪਿਆਰ ਕਰਦੇ ਰਹਿਣਾ ਹੈ, (ਇਸ ਤਰ੍ਹਾਂ) ਗੂੰਹ ਦੇ ਕੀੜੇ ਵਾਂਗ (ਵਿਕਾਰਾਂ ਦੇ ਗੰਦ ਵਿਚ ਪਏ ਰਹਿ ਕੇ) ਆਤਮਕ ਜੀਵਨ (ਸੜ ਕੇ) ਸੁਆਹ ਹੋ ਜਾਂਦਾ ਹੈ।੩।

ਲਾਇ ਬਿਰਹੁ ਭਗਵੰਤ ਸੰਗੇ ਹੋਇ ਮਿਲੁ ਬੈਰਾਗਨਿ ਰਾਮ ॥ ਚੰਦਨ ਚੀਰ ਸੁਗੰਧ ਰਸਾ ਹਉਮੈ ਬਿਖੁ ਤਿਆਗਨਿ ਰਾਮ ॥ ਈਤ ਊਤ ਨਹ ਡੋਲੀਐ ਹਰਿ ਸੇਵਾ ਜਾਗਨਿ ਰਾਮ ॥ ਨਾਨਕ ਜਿਨਿ ਪ੍ਰਭੁ ਪਾਇਆ ਆਪਣਾ ਸਾ ਅਟਲ ਸੁਹਾਗਨਿ ਰਾਮ ॥੪॥੧॥੪॥ {ਪੰਨਾ 848}

ਪਦਅਰਥ: ਬਿਰਹੁਪਿਆਰ। ਸੰਗੇਨਾਲ। ਹੋਇ ਬੈਰਾਗਨਿਵੈਰਾਗਣ ਹੋ ਕੇ। ਚੀਰ—(ਸੋਹਣੇ) ਕੱਪੜੇ। ਰਸਾਸੁਆਦਲੇ ਭੋਜਨ। ਬਿਖੁ—(ਆਤਮਕ ਮੌਤ ਲਿਆਉਣ ਵਾਲੀ) ਜ਼ਹਿਰ। ਤਿਆਗਨਿਤਿਆਗ ਦੇਂਦੇ ਹਨ। ਈਤ ਊਤਇੱਥੇ ਉੱਥੇ। ਜਾਗਨਿਜਾਗਦੇ ਹਨ, ਸੁਚੇਤ ਰਹਿੰਦੇ ਹਨ। ਜਿਨਿਜਿਸ (ਜੀਵਇਸਤ੍ਰੀ) ਨੇ। ਸਾਉਹ (ਜੀਵਇਸਤ੍ਰੀ)੪।

ਅਰਥ: ਹੇ ਸਹੇਲੀਏ! ਭਗਵਾਨ ਨਾਲ ਪ੍ਰੀਤ ਬਣਾਈ ਰੱਖ। (ਦੁਨੀਆ ਦੇ ਪਦਾਰਥਾਂ ਵਲੋਂ) ਵੈਰਾਗਣ ਹੋ ਕੇ (ਮੋਹ ਤੋੜ ਕੇ ਪ੍ਰਭੂ ਦੇ ਚਰਨਾਂ ਵਿਚ) ਜੁੜੀ ਰਹੁ। (ਜਿਹੜੀਆਂ ਜੀਵ-ਇਸਤ੍ਰੀਆਂ ਪ੍ਰਭੂ-ਚਰਨਾਂ ਵਿਚ ਜੁੜੀਆਂ ਰਹਿੰਦੀਆਂ ਹਨ, ਉਹ) ਚੰਦਨ, ਸੋਹਣੇ ਕੱਪੜੇ, ਸੁਗੰਧੀਆਂ, ਸੁਆਦਲੇ ਭੋਜਨ (ਆਦਿਕ ਤੋਂ ਪੈਦਾ ਹੋਣ ਵਾਲੀ) ਆਤਮਕ ਮੌਤ ਲਿਆਉਣ ਵਾਲੀ ਹਉਮੈ ਜ਼ਹਿਰ ਨੂੰ ਤਿਆਗ ਦੇਂਦੀਆਂ ਹਨ। (ਹੇ ਸਹੇਲੀਏ! ਇਹਨਾਂ ਰਸਾਂ ਦੀ ਖ਼ਾਤਰ) ਇਧਰ ਉਧਰ ਡੋਲਣਾ ਨਹੀਂ ਚਾਹੀਦਾ ਹੈ, (ਪਰ ਇਹਨਾਂ ਵਲੋਂ) ਉਹੀ ਸੁਚੇਤ ਰਹਿੰਦੀਆਂ ਹਨ ਜਿਹੜੀਆਂ ਪ੍ਰਭੂ ਦੀ ਸੇਵਾ-ਭਗਤੀ ਵਿਚ ਲੀਨ ਰਹਿੰਦੀਆਂ ਹਨ।

ਹੇ ਨਾਨਕ! ਜਿਸ (ਜੀਵ-ਇਸਤ੍ਰੀ) ਨੇ ਆਪਣੇ ਪ੍ਰਭੂ (ਦਾ ਮਿਲਾਪ) ਹਾਸਲ ਕਰ ਲਿਆ, ਉਹ ਸਦਾ ਲਈ ਖਸਮ ਵਾਲੀ ਹੋ ਜਾਂਦੀ ਹੈ।੪।੧।੪।

ਬਿਲਾਵਲੁ ਮਹਲਾ ੫ ॥ ਹਰਿ ਖੋਜਹੁ ਵਡਭਾਗੀਹੋ ਮਿਲਿ ਸਾਧੂ ਸੰਗੇ ਰਾਮ ॥ ਗੁਨ ਗੋਵਿਦ ਸਦ ਗਾਈਅਹਿ ਪਾਰਬ੍ਰਹਮ ਕੈ ਰੰਗੇ ਰਾਮ ॥ ਸੋ ਪ੍ਰਭੁ ਸਦ ਹੀ ਸੇਵੀਐ ਪਾਈਅਹਿ ਫਲ ਮੰਗੇ ਰਾਮ ॥ ਨਾਨਕ ਪ੍ਰਭ ਸਰਣਾਗਤੀ ਜਪਿ ਅਨਤ ਤਰੰਗੇ ਰਾਮ ॥੧॥ {ਪੰਨਾ 848}

ਪਦਅਰਥ: ਵਡਭਾਗੀਹੋਹੇ ਵੱਡੇ ਭਾਗਾਂ ਵਾਲਿਓ! ਮਿਲਿਮਿਲ ਕੇ। ਸਾਧੂ ਸੰਗੇਗੁਰੂ ਦੀ ਸੰਗਤਿ ਵਿਚ। ਸਦਸਦਾ। ਗਾਈਅਹਿਗਾਏ ਜਾਣੇ ਚਾਹੀਦੇ ਹਨ। ਕੈ ਰੰਗੇਦੇ ਪਿਆਰਰੰਗ ਵਿਚ (ਟਿਕ ਕੇ)ਸੇਵੀਐਸੇਵਾਭਗਤੀ ਕਰਨੀ ਚਾਹੀਦੀ ਹੈ। ਪਾਈਅਹਿਮਿਲ ਜਾਂਦੇ ਹਨ। ਪ੍ਰਭ ਸਰਣਾਗਤੀਪ੍ਰਭੂ ਦੀ ਸਰਨ ਪਿਆ ਰਹੁ। ਜਪਿਜਪਿਆ ਕਰ। ਅਨਤਅਨੰਤ, ਅਨੇਕਾਂ। ਤਰੰਗਲਹਿਰ। ਅਨਤ ਤਰੰਗੇਅਨੇਕਾਂ ਲਹਿਰਾਂ ਦਾ ਮਾਲਕ ਪ੍ਰਭੂ।੧।

ਅਰਥ: ਹੇ ਵੱਡੇ ਭਾਗਾਂ ਵਾਲਿਓ! ਗੁਰੂ ਦੀ ਸੰਗਤਿ ਵਿਚ ਮਿਲ ਕੇ ਪਰਮਾਤਮਾ ਦੀ ਭਾਲ ਕਰਦੇ ਰਹੋ। ਹੇ ਭਾਈ! ਪਰਮਾਤਮਾ ਦੇ ਪਿਆਰ-ਰੰਗ ਵਿਚ (ਟਿਕ ਕੇ) ਉਸ ਦੇ ਗੁਣ ਗਾਏ ਜਾਣੇ ਚਾਹੀਦੇ ਹਨ।

ਹੇ ਭਾਈ! ਸਦਾ ਹੀ ਉਸ ਪ੍ਰਭੂ ਦੀ ਸੇਵਾ-ਭਗਤੀ ਕਰਨੀ ਚਾਹੀਦੀ ਹੈ (ਉਸ ਦੀ ਭਗਤੀ ਦੀ ਬਰਕਤ ਨਾਲ) ਮੂੰਹ-ਮੰਗੇ ਫਲ ਮਿਲ ਜਾਂਦੇ ਹਨ। ਹੇ ਨਾਨਕ! (ਸਦਾ) ਪਰਮਾਤਮਾ ਦੀ ਸਰਨ ਪਿਆ ਰਹੁ, ਉਸ ਅਨੇਕਾਂ ਲਹਿਰਾਂ ਦੇ ਮਾਲਕ ਪ੍ਰਭੂ ਦਾ ਨਾਮ ਜਪਿਆ ਕਰ।੧।

ਇਕੁ ਤਿਲੁ ਪ੍ਰਭੂ ਨ ਵੀਸਰੈ ਜਿਨਿ ਸਭੁ ਕਿਛੁ ਦੀਨਾ ਰਾਮ ॥ ਵਡਭਾਗੀ ਮੇਲਾਵੜਾ ਗੁਰਮੁਖਿ ਪਿਰੁ ਚੀਨ੍ਹ੍ਹਾ ਰਾਮ ॥ ਬਾਹ ਪਕੜਿ ਤਮ ਤੇ ਕਾਢਿਆ ਕਰਿ ਅਪੁਨਾ ਲੀਨਾ ਰਾਮ ॥ ਨਾਮੁ ਜਪਤ ਨਾਨਕ ਜੀਵੈ ਸੀਤਲੁ ਮਨੁ ਸੀਨਾ ਰਾਮ ॥੨॥ {ਪੰਨਾ 848}

ਪਦਅਰਥ: ਇਕੁ ਤਿਲੁਰਤਾ ਭਰ ਸਮੇ ਲਈ ਭੀ। ਜਿਨਿਜਿਸ (ਪ੍ਰਭੂ) ਨੇ। ਮੇਲਾਵੜਾਮਿਲਾਪ। ਗੁਰਮੁਖਿਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ। ਪਿਰੁਪ੍ਰਭੂਪਤੀ ਨੂੰ। ਚੀਨ੍ਹ੍ਹਾਪਛਾਣਿਆ, ਸਾਂਝ ਪਾਈ। ਪਕੜਿਫੜ ਕੇ। ਤਮ—(ਮਾਇਆ ਦੇ ਮੋਹ ਦਾ) ਹਨੇਰਾ। ਤੇਤੋਂ। ਕਰਿਕਰ ਕੇ, ਬਣਾ ਕੇ। ਜਪਤਜਪਦਿਆਂ। ਜੀਵੇਆਤਮਕ ਜੀਵਨ ਹਾਸਲ ਕਰ ਲੈਂਦਾ ਹੈ। ਸੀਤਲੁਠੰਢਾ, ਸ਼ਾਂਤ। ਸੀਨਾਛਾਤੀ, ਹਿਰਦਾ।੨।

ਅਰਥ: ਹੇ ਭਾਈ! ਜਿਸ (ਪ੍ਰਭੂ) ਨੇ ਹਰੇਕ ਪਦਾਰਥ ਦਿੱਤਾ ਹੈ, ਉਸ ਨੂੰ ਰਤਾ ਭਰ ਸਮੇ ਲਈ ਭੀ ਭੁੱਲਣਾ ਨਹੀਂ ਚਾਹੀਦਾ। (ਪਰ ਉਸ ਨਾਲ) ਮਿਲਾਪ ਵੱਡੇ ਭਾਗਾਂ ਨਾਲ ਹੀ ਹੁੰਦਾ ਹੈ। ਜਿਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ ਉਸ ਪ੍ਰਭੂ-ਪਤੀ ਨਾਲ ਡੂੰਘੀ ਸਾਂਝ ਪਾਂਦਾ ਹੈ। (ਸਾਂਝ ਪਾਣ ਵਾਲੇ ਦੀ) ਬਾਂਹ ਫੜ ਕੇ (ਉਸ ਨੂੰ ਮਾਇਆ ਦੇ ਮੋਹ ਦੇ) ਹਨੇਰੇ ਵਿਚੋਂ ਕੱਢ ਲੈਂਦਾ ਹੈ, ਅਤੇ ਉਸ ਨੂੰ ਆਪਣਾ ਬਣਾ ਲੈਂਦਾ ਹੈ।

ਹੇ ਨਾਨਕ! (ਪਰਮਾਤਮਾ ਦਾ) ਨਾਮ ਜਪਦਿਆਂ (ਮਨੁੱਖ) ਆਤਮਕ ਜੀਵਨ ਹਾਸਲ ਕਰ ਲੈਂਦਾ ਹੈ, (ਨਾਮ ਜਪਣ ਵਾਲੇ ਦਾ) ਮਨ ਹਿਰਦਾ ਠੰਢਾ-ਠਾਰ ਰਹਿੰਦਾ ਹੈ।੨।

ਕਿਆ ਗੁਣ ਤੇਰੇ ਕਹਿ ਸਕਉ ਪ੍ਰਭ ਅੰਤਰਜਾਮੀ ਰਾਮ ॥ ਸਿਮਰਿ ਸਿਮਰਿ ਨਾਰਾਇਣੈ ਭਏ ਪਾਰਗਰਾਮੀ ਰਾਮ ॥ ਗੁਨ ਗਾਵਤ ਗੋਵਿੰਦ ਕੇ ਸਭ ਇਛ ਪੁਜਾਮੀ ਰਾਮ ॥ ਨਾਨਕ ਉਧਰੇ ਜਪਿ ਹਰੇ ਸਭਹੂ ਕਾ ਸੁਆਮੀ ਰਾਮ ॥੩॥ {ਪੰਨਾ 848}

ਪਦਅਰਥ: ਕਹਿ ਸਕਉਕਹਿ ਸਕਉਂ, ਮੈਂ ਆਖ ਸਕਦਾ ਹਾਂ। ਪ੍ਰਭਹੇ ਪ੍ਰਭੂ! ਅੰਤਰਜਾਮੀਸਭ ਦੇ ਦਿਲ ਦੀ ਜਾਣਨ ਵਾਲਾ। ਸਿਮਰਿਸਿਮਰ ਕੇ। ਨਾਰਾਇਣੈਨਾਰਾਇਣ ਨੂੰ। ਪਾਰਗਰਾਮੀ—(ਸੰਸਾਰਸਮੁੰਦਰ ਤੋਂ) ਪਾਰ ਲੰਘਣ ਜੋਗੇ। ਗਾਵਤਗਾਂਦਿਆਂ। ਇਛਇੱਛਾਂ। ਪੁਜਾਮੀਪੂਰੀਆਂ ਹੋ ਜਾਂਦੀਆਂ ਹਨ। ਉਧਰੇਵਿਕਾਰਾਂ ਤੋਂ ਬਚ ਜਾਂਦੇ ਹਨ। ਜਪਿਜਪ ਕੇ। ਸੁਆਮੀਮਾਲਕ।੩।

ਅਰਥ: ਹੇ ਪ੍ਰਭੂ! ਤੂੰ ਸਭ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈਂ। ਮੈਂ ਤੇਰੇ ਕਿਹੜੇ ਕਿਹੜੇ ਗੁਣ ਦੱਸ ਸਕਦਾ ਹਾਂ? ਹੇ ਭਾਈ! ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਜੀਵ ਸੰਸਾਰ-ਸਮੁੰਦਰ ਤੋਂ ਪਾਰ ਲੰਘਣ-ਜੋਗੇ ਹੋ ਜਾਂਦੇ ਹਨ। ਪਰਮਾਤਮਾ ਦੇ ਗੁਣ ਗਾਂਦਿਆਂ ਸਾਰੀਆਂ ਇੱਛਾਂ ਪੂਰੀਆਂ ਹੋ ਜਾਂਦੀਆਂ ਹਨ। ਹੇ ਨਾਨਕ! ਜਿਹੜਾ ਪਰਮਾਤਮਾ ਸਭ ਜੀਵਾਂ ਦਾ ਮਾਲਕ ਹੈ, ਉਸ ਦਾ ਨਾਮ ਜਪ ਕੇ ਜੀਵ ਵਿਕਾਰਾਂ ਤੋਂ ਬਚ ਜਾਂਦੇ ਹਨ।੩।

ਰਸ ਭਿੰਨਿਅੜੇ ਅਪੁਨੇ ਰਾਮ ਸੰਗੇ ਸੇ ਲੋਇਣ ਨੀਕੇ ਰਾਮ ॥ ਪ੍ਰਭ ਪੇਖਤ ਇਛਾ ਪੁੰਨੀਆ ਮਿਲਿ ਸਾਜਨ ਜੀ ਕੇ ਰਾਮ ॥ ਅੰਮ੍ਰਿਤ ਰਸੁ ਹਰਿ ਪਾਇਆ ਬਿਖਿਆ ਰਸ ਫੀਕੇ ਰਾਮ ॥ ਨਾਨਕ ਜਲੁ ਜਲਹਿ ਸਮਾਇਆ ਜੋਤੀ ਜੋਤਿ ਮੀਕੇ ਰਾਮ ॥੪॥੨॥੫॥੯॥ {ਪੰਨਾ 848}

ਪਦਅਰਥ: ਭਿੰਨਿਅੜੇਭਿੱਜੇ ਹੋਏ। ਸੰਗੇਨਾਲ। ਸੇਉਹ {ਬਹੁ-ਵਚਨ}ਲੋਇਣਅੱਖਾਂ। ਨੀਕੇਸੋਹਣੇ। ਪੇਖਤਵੇਖਦਿਆਂ। ਪੁੰਨੀਆਪੂਰੀ ਹੋ ਜਾਂਦੀ ਹੈ। ਮਿਲਿਮਿਲ ਕੇ। ਜੀ ਕੇਜਿੰਦ ਦੇ। ਸਾਜਨ ਜੀ ਕੇਜਿੰਦ ਦੇ ਸੱਜਣ ਨੂੰ। ਅੰਮ੍ਰਿਤਆਤਮਕ ਜੀਵਨ ਦੇਣ ਵਾਲਾ। ਬਿਖਿਆ ਰਸਮਾਇਆ ਦੇ ਸੁਆਦ। ਫੀਕੇਬੇਸੁਆਦੇ। ਜਲਹਿਜਲ ਵਿਚ। ਮੀਕੇਇਕਮਿਕ।੪।

ਅਰਥ: ਹੇ ਭਾਈ! ਉਹ ਅੱਖਾਂ ਹੀ ਸੋਹਣੀਆਂ ਹਨ, ਜਿਹੜੀਆਂ ਪਰਮਾਤਮਾ ਦੇ ਨਾਮ-ਰਸ ਨਾਲ ਭਿੱਜੀਆਂ ਰਹਿੰਦੀਆਂ ਹਨ। ਹੇ ਭਾਈ! ਜਿੰਦ ਦੇ ਸੱਜਣ ਪ੍ਰਭੂ ਨੂੰ ਮਿਲ ਕੇ ਪ੍ਰਭੂ ਦਾ ਦਰਸਨ ਕਰਦਿਆਂ ਹਰੇਕ ਇੱਛਾ ਪੂਰੀ ਹੋ ਜਾਂਦੀ ਹੈ।

ਜਿਸ ਮਨੁੱਖ ਨੇ ਪਰਮਾਤਮਾ ਦਾ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਪ੍ਰਾਪਤ ਕਰ ਲਿਆ, ਉਸ ਨੂੰ ਮਾਇਆ ਦੇ ਸਾਰੇ ਸੁਆਦ ਫਿੱਕੇ ਜਾਪਦੇ ਹਨ। ਹੇ ਨਾਨਕ! (ਨਾਮ-ਰਸ ਪ੍ਰਾਪਤ ਕਰ ਲੈਣ ਵਾਲੇ ਦੀ) ਜਿੰਦ ਪਰਮਾਤਮਾ ਦੀ ਜੋਤਿ ਵਿਚ (ਇਉਂ) ਇਕ-ਮਿਕ ਹੋ ਜਾਂਦੀ ਹੈ, (ਜਿਵੇਂ) ਪਾਣੀ ਪਾਣੀ ਵਿਚ ਰਲ ਜਾਂਦਾ ਹੈ।੪।੨।੫।੯।

ਛੰਤਾਂ ਦਾ ਵੇਰਵਾ:
ਮਹਲਾ ੧ ----
ਮਹਲਾ ੪ ----
ਮਹਲਾ ੫ ----
 . . . . . . . .----
 . ਜੋੜ . . . . .

TOP OF PAGE

Sri Guru Granth Darpan, by Professor Sahib Singh